ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  8 minutes ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ...
ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ - ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
. . .  13 minutes ago
ਚੰਡੀਗੜ੍ਹ, 3 ਅਕਤੂਬਰ-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ, ਜਿਸ ਵਿਚ ਲੋਕਾਂ ਦੀ ਭਲਾਈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  20 minutes ago
ਢਿਲਵਾਂ, 3 ਅਕਤੂਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਐਲਾਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਜ਼ੋਨ ਢਿਲਵਾਂ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਯੂ.ਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਸਮੇਤ ਹੋਰਨਾਂ ਕਿਸਾਨੀ ਮੁੱਦਿਆ ਨੂੰ ਲੈ ਕੇ ਰੇਲ...
ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ
. . .  25 minutes ago
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  29 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ
. . .  33 minutes ago
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਕਿਸਾਨਾਂ ਵਲੋਂ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ
. . .  38 minutes ago
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  43 minutes ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  45 minutes ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  about 1 hour ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 1 hour ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 1 hour ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 2 hours ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 3 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 3 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 3 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 5 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 5 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 5 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਸੰਪਾਦਕੀ

ਮੱਠਾ ਉਤਸ਼ਾਹ

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਬਹੁਤੀ ਤਲਖੀ ਵੇਖਣ ਵਿਚ ਨਹੀਂ ਆਈ ਅਤੇ ਚੋਣ ਅਮਨਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ। ਪਰ ਜਿਵੇਂ ਆਮ ਪ੍ਰਭਾਵ ਬਣਿਆ ਹੈ ਇਸ ਚੋਣ ਵਿਚ ਪਹਿਲਾਂ ਹੋਈਆਂ ਚੋਣਾਂ ਵਰਗਾ ਉਤਸ਼ਾਹ ਨਜ਼ਰ ਨਹੀਂ ਆਇਆ। ਇਸ ਗੱਲ ਦਾ ਅੰਦਾਜ਼ਾ ਘੱਟ ਪ੍ਰਤੀਸ਼ਤ ਵੋਟਾਂ ਪੈਣ ਤੋਂ ਵੀ ਲਗਾਇਆ ਜਾ ਸਕਦਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਮਹਿਜ਼ 3 ਮਹੀਨੇ ਹੀ ਹੋਏ ਹਨ। ਇਸ ਅਰਸੇ ਤੋਂ ਬਾਅਦ ਹੋਈ ਇਸ ਚੋਣ ਵਿਚ ਉਤਸ਼ਾਹ ਘੱਟ ਹੋਣ ਦੇ ਕਈ ਅੰਦਾਜ਼ੇ ਲਗਾਏ ਜਾ ਰਹੇ ਹਨ ਪਰ ਆਮ ਆਦਮੀ ਪਾਰਟੀ ਲਈ ਇਹ ਇਸ ਲਈ ਗੰਭੀਰਤਾ ਨਾਲ ਸੋਚਣ ਵਾਲੀ ਗੱਲ ਹੈ ਕਿਉਂਕਿ ਇਸ ਚੋਣ ਦੇ ਨਤੀਜੇ ਦਾ ਅਸਰ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ 'ਤੇ ਵੀ ਕਿਸੇ ਨਾ ਕਿਸੇ ਰੂਪ ਵਿਚ ਜ਼ਰੂਰ ਪਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਇਸੇ ਚੋਣ ਹਲਕੇ ਤੋਂ ਦੋ ਵਾਰ ਵੱਡੇ ਫ਼ਰਕ ਨਾਲ ਲੋਕ ਸਭਾ ਸੀਟ ਜਿੱਤੇ ਸਨ। ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਣ ਕਰਕੇ ਹੀ ਉਨ੍ਹਾਂ ਨੇ ਆਪਣੀ ਇਹ ਸੀਟ ਛੱਡੀ ਸੀ ਅਤੇ ਉਨ੍ਹਾਂ ਵਲੋਂ ਹੁਣ ਆਪਣੇ ਹੀ ਇਕ ਨੇੜਲੇ ਸਾਥੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਆਉਂਦੇ ਦਿਨਾਂ ਵਿਚ ਚੋਣ ਨਤੀਜਾ ਤਾਂ ਚਾਹੇ ਕੁਝ ਵੀ ਹੋਵੇ ਪਰ ਇਨ੍ਹਾਂ ਚੋਣਾਂ ਵਿਚ ਕੁਝ ਖ਼ਾਸ ਤੇ ਦਿਲਚਸਪ ਗੱਲਾਂ ਜ਼ਰੂਰ ਉੱਭਰੀਆਂ ਹਨ। ਮਿਸਾਲ ਦੇ ਤੌਰ 'ਤੇ ਕੇਵਲ ਸਿੰਘ ਢਿੱਲੋਂ ਜੋ ਬਰਨਾਲਾ ਵਿਧਾਨ ਸਭਾ ਤੋਂ ਕਾਂਗਰਸ ਦੇ ਪ੍ਰਤੀਨਿਧ ਦੇ ਤੌਰ 'ਤੇ ਚੋਣ ਲੜਦੇ ਰਹੇ ਹਨ, ਇਸ ਵਾਰ ਉਨ੍ਹਾਂ ਨੂੰ ਭਾਜਪਾ ਵਲੋਂ ਲੋਕ ਸਭਾ ਦੀ ਇਸ ਉਪ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ। ਇਕ ਹੋਰ ਦਿਲਚਸਪ ਗੱਲ ਇਹ ਹੈ ਕਿ ਭਾਜਪਾ ਨੇ ਇਹ ਸੀਟ ਆਪਣੇ ਤੌਰ 'ਤੇ ਲੜੀ ਹੈ। ਕਿਸਾਨ ਅੰਦੋਲਨ ਦੌਰਾਨ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੋਵਾਂ ਪਾਰਟੀਆਂ ਵਿਚਾਲੇ ਵਖਰੇਵਾਂ ਪੈਦਾ ਹੋ ਗਿਆ ਸੀ। ਭਾਜਪਾ ਦਾ ਸੰਗਰੂਰ ਵਰਗੇ ਇਲਾਕੇ 'ਚੋਂ ਆਪਣੇ ਬਲਬੂਤੇ 'ਤੇ ਚੋਣ ਲੜਨ ਨੂੰ ਵੀ ਵੱਡੀ ਦਿਲਚਸਪੀ ਨਾਲ ਦੇਖਿਆ ਜਾ ਰਿਹਾ ਹੈ। ਚਾਹੇ ਕਦੀ ਇਹ ਚੋਣ ਹਲਕਾ ਅਕਾਲੀਆਂ ਦਾ ਗੜ੍ਹ ਮੰਨਿਆ ਜਾਂਦਾ ਸੀ। ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਬਰਨਾਲਾ ਅਤੇ ਬਲਵੰਤ ਸਿੰਘ ਰਾਮੂਵਾਲੀਆ ਜਿਹੇ ਆਗੂ ਅਕਾਲੀ ਦਲ ਵਲੋਂ ਇਥੋਂ ਜਿੱਤ ਪ੍ਰਾਪਤ ਕਰਦੇ ਰਹੇ ਹਨ ਪਰ ਪਿਛਲੇ ਸਮੇਂ ਵਿਚ ਅਕਾਲੀ ਦਲ ਦਾ ਇਥੇ ਪ੍ਰਭਾਵ ਬਹੁਤ ਘਟਿਆ ਨਜ਼ਰ ਆਉਂਦਾ ਹੈ। ਖ਼ਾਸ ਤੌਰ 'ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਗਠਨ ਦੇ ਐਲਾਨ ਤੋਂ ਬਾਅਦ ਇਹ ਪ੍ਰਭਾਵ ਹੋਰ ਵੀ ਘਟ ਗਿਆ ਸੀ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹਿਲਾਂ ਦੀ ਤਰ੍ਹਾਂ ਜੇਕਰ ਇਸ ਵਾਰ ਵੀ ਅਕਾਲੀ ਦਲ ਇਥੋਂ ਪਛੜ ਜਾਂਦਾ ਹੈ ਤਾਂ ਇਸ ਦਾ ਵੱਡਾ ਅਸਰ ਵੀ ਕਿਸੇ ਨਾ ਕਿਸੇ ਤਰ੍ਹਾਂ ਅਕਾਲੀ ਸਿਆਸਤ 'ਤੇ ਪੈਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਕਾਂਗਰਸ ਦੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਇਹ ਪਹਿਲੀ ਚੋਣ ਹੈ। ਚਾਹੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਨ੍ਹਾਂ ਚੋਣਾਂ ਵਿਚ ਵੱਡੀ ਸਰਗਰਮੀ ਜ਼ਰੂਰ ਦਿਖਾਈ ਅਤੇ ਕੁਝ ਹੋਰ ਕਾਂਗਰਸੀ ਆਗੂ ਵੀ ਚੋਣ ਪ੍ਰਚਾਰ ਦੌਰਾਨ ਇਥੇ ਹਾਜ਼ਰ ਰਹੇ ਹਨ ਪਰ ਇਸ ਦੇ ਬਾਵਜੂਦ ਕਈ ਵੱਡੇ ਕਾਂਗਰਸੀ ਆਗੂਆਂ ਦੀ ਗ਼ੈਰ-ਹਾਜ਼ਰੀ ਇਥੇ ਜ਼ਰੂਰ ਰੜਕਦੀ ਰਹੀ ਹੈ। ਇਸ ਚੋਣ ਨਤੀਜੇ ਦਾ ਫਿਲਹਾਲ ਪੰਜਾਬ ਦੀ ਸਿਆਸਤ 'ਤੇ ਵੱਡਾ ਅਸਰ ਪੈਣ ਵਾਲਾ ਨਹੀਂ ਹੈ ਪਰ 'ਆਪ' ਲਈ ਇਹ ਇਕ ਚੁਣੌਤੀ ਜ਼ਰੂਰ ਬਣ ਗਈ ਹੈ, ਕਿਉਂਕਿ ਪਿਛਲੀਆਂ ਦੋ ਲੋਕ ਸਭਾ ਚੋਣਾਂ ਵਿਚ ਭਗਵੰਤ ਮਾਨ ਨੇ ਇਸ ਸੀਟ ਤੋਂ ਪ੍ਰਭਾਵਸ਼ਾਲੀ ਜਿੱਤਾਂ ਪ੍ਰਾਪਤ ਕੀਤੀਆਂ ਸਨ। ਦੂਸਰੀਆਂ ਪਾਰਟੀਆਂ ਨਾਲੋਂ ਇਸ ਵਾਰ ਉਹ ਪਹਿਲਾਂ ਵਾਂਗ ਕਿੰਨਾ ਕੁ ਫ਼ਰਕ ਰੱਖ ਸਕਦੇ ਹਨ, ਇਹ ਵੇਖਣ ਵਾਲੀ ਗੱਲ ਹੋਵੇਗੀ। ਚਾਹੇ ਇਹ ਚੋਣ ਆਮ ਤੌਰ 'ਤੇ ਬਹੁਤੀ ਦਿਲਚਸਪੀ ਪੈਦਾ ਕਰਨ ਦੇ ਸਮਰੱਥ ਨਹੀਂ ਹੋ ਸਕੀ ਪਰ ਇਸ ਦੇ ਨਤੀਜੇ ਦਿਸ਼ਾ ਸੂਚਕ ਵੀ ਹੋ ਸਕਦੇ ਹਨ ਅਤੇ ਸੂਬੇ ਦੀ ਸਿਆਸਤ ਵਿਚ ਇਕ ਮਹੱਤਵਪੂਰਨ ਸੁਨੇਹਾ ਦੇਣ ਦੇ ਸਮਰੱਥ ਵੀ।

-ਬਰਜਿੰਦਰ ਸਿੰਘ ਹਮਦਰਦ

ਬੇਹੱਦ ਜ਼ਰੂਰੀ ਹੈ ਜਮਹੂਰੀਅਤ ਤੇ ਧਰਮ-ਨਿਰਪੱਖਤਾ ਦੀ ਰਾਖੀ ਕਰਨਾ

ਐਮਰਜੈਂਸੀ ਦੀ 47ਵੀਂ ਵਰ੍ਹੇਗੰਢ 'ਤੇ ਵਿਸ਼ੇਸ਼ ਐਮਰਜੈਂਸੀ ਦੀ 47ਵੀਂ ਵਰ੍ਹੇਗੰਢ 'ਤੇ ਜਦੋਂ ਅਸੀਂ ਦੇਸ਼ ਦੀ ਅਜੋਕੀ ਰਾਜਨੀਤਕ ਸਥਿਤੀ ਨੂੰ ਦੇਖਦੇ ਹਾਂ ਤਾਂ ਹਰ ਪਾਸੇ ਡਰ, ਭੈਅ ਅਤੇ ਤਣਾਅ ਦਾ ਮਾਹੌਲ ਬਣਿਆ ਨਜ਼ਰ ਆਉਂਦਾ ਹੈ। ਉਹ ਲੋਕ, ਜਿਹੜੇ ਸ੍ਰੀਮਤੀ ਇੰਦਰਾ ਗਾਂਧੀ ਵਲੋਂ ...

ਪੂਰੀ ਖ਼ਬਰ »

ਫਿਰ ਕਦੇ ਨਾ ਆਉਣ ਉਹ ਕਾਲੇ ਦਿਨ

25 ਜੂਨ, 1975 ਨੂੰ ਦੇਸ਼ 'ਚ ਲੱਗੀ ਐਮਰਜੈਂਸੀ ਨੂੰ ਅੱਜ 47 ਵਰ੍ਹੇ ਹੋ ਗਏ ਹਨ, ਪਰ ਉਨ੍ਹਾਂ ਕਾਲੇ ਦਿਨਾਂ ਦੀ ਯਾਦ ਅੱਜ ਵੀ ਦਿਲੋ-ਦਿਮਾਗ਼ 'ਤੇ ਉਸੇ ਤਰ੍ਹਾਂ ਤਾਜ਼ਾ ਹੈ। ਉਸ ਦੌਰ 'ਚ ਜੈਪ੍ਰਕਾਸ਼ ਨਾਰਾਇਣ ਦਾ ਅੰਦੋਲਨ ਆਪਣੇ ਸਿਖਰ 'ਤੇ ਸੀ। ਇਸੇ ਦੌਰਾਨ ਅਲਾਹਾਬਾਦ ਹਾਈਕੋਰਟ ਦੇ ਜੱਜ ...

ਪੂਰੀ ਖ਼ਬਰ »

ਮਹਾਨ ਸਿੱਖ ਯੋਧੇ ਸਨ ਬਾਬਾ ਬੰਦਾ ਸਿੰਘ ਬਹਾਦਰ

ਸ਼ਹੀਦੀ ਦਿਵਸ 'ਤੇ ਵਿਸ਼ੇਸ਼ ਬੰਦਾ ਸਿੰਘ ਬਹਾਦਰ ਦਾ ਜਨਮ 27 ਅਕਤੂਬਰ, 1670 ਈ: ਨੂੰ ਪੁਣਛ ਜ਼ਿਲ੍ਹੇ ਦੇ ਇਕ ਪਿੰਡ ਰਾਜੋਰੀ (ਜੰਮੂ) ਵਿਖੇ ਹੋਇਆ। ਉਸ ਦੇ ਪਿਤਾ ਜੀ ਦਾ ਨਾਂਅ ਰਾਮਦੇਵ ਸੀ। ਜੋ ਰਾਜਪੂਤ ਘਰਾਣੇ ਨਾਲ ਸੰਬੰਧ ਰੱਖਦੇ ਸਨ ਅਤੇ ਕਿਸਾਨ ਪਰਿਵਾਰ 'ਚੋਂ ਸਨ। ਇਤਿਹਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX