ਤਾਜਾ ਖ਼ਬਰਾਂ


ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  2 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ
. . .  6 minutes ago
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਕਿਸਾਨਾਂ ਵਲੋਂ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ
. . .  11 minutes ago
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  16 minutes ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  18 minutes ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  40 minutes ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  51 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 1 hour ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 1 hour ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 4 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 5 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 5 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 5 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਦਿੱਲੀ / ਹਰਿਆਣਾ

ਵਪਾਰੀਆਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕਰਦਾ ਰਹਾਂਗਾ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦਾ ਚੇਅਰਮੈਨ ਪਰਮਜੀਤ ਸਿੰਘ ਪੰਮਾ ਦੇ ਜਨਮ ਦਿਨ ਮੌਕੇ 'ਤੇ ਫੈੱਡਰੇਸ਼ਨ ਦਾ ਜਨਰਲ ਸਕੱਤਰ ਸਤਪਾਲ ਸਿੰਘ ਮੰਗਾ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਫੈੱਡਰੇਸ਼ਨ ਦੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਪੁਲਿਸ ਅਧਿਕਾਰੀ, ਵਿਧਾਇਕ, ਵਪਾਰੀ ਨੇਤਾ, ਸਮਾਜ ਸੇਵੀ ਅਤੇ ਸਦਰ ਬਾਜ਼ਾਰ ਦੀਆਂ ਹੋਰ ਸੰਸਥਾਵਾਂ ਦੇ ਅਹੁਦੇਦਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਫੈੱਡਰੇਸ਼ਨ ਦੇ ਪ੍ਰਧਾਨ ਰਕੇਸ਼ ਯਾਦਵ ਤੇ ਸਤਪਾਲ ਸਿੰਘ ਮੰਗਾ ਨੇ ਕਿਹਾ ਕਿ ਪਰਮਜੀਤ ਸਿੰਘ ਪੰਮਾ ਹਮੇਸ਼ਾ ਵਪਾਰੀਆਂ ਦੇ ਹਿੱਤਾਂ ਲਈ ਲੜਦੇ ਹਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ 'ਚ ਸਮੇਂ-ਸਮੇਂ 'ਤੇ ਲਿਆਉਂਦੇ ਰਹਿੰਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਸਮੱਸਿਆਵਾਂ ਨੂੰ ਕਿਵੇਂ ਨਾ ਕਿਵੇਂ ਹੱਲ ਕਰਵਾਇਆ ਜਾਵੇ | ਆਖ਼ੀਰ 'ਚ ਪਰਮਜੀਤ ਸਿੰਘ ਪੰਮਾ ਨੇ ਸਭ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅੱਗੇ ਵੀ ਵਪਾਰੀਆਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕਰਦੇ ਰਹਿਣਗੇ |

ਏਮਜ਼ ਹਸਪਤਾਲ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਦੇ ਸੇਵਾਕਾਲ 'ਚ 3 ਮਹੀਨੇ ਦਾ ਹੋਇਆ ਵਾਧਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ ਦੇ ਨਿਰਦੇਸ਼ਕ ਦੇ ਅਹੁਦੇ 'ਤੇ ਡਾ. ਰਣਦੀਪ ਗੁਲੇਰੀਆ ਦੇ ਸੇਵਾਕਾਲ 'ਚ ਫਿਰ ਤੋਂ ਤਿੰਨ ਮਹੀਨੇ ਦਾ ਵਾਧਾ ਕੀਤਾ ਗਿਆ ਹੈ | ਇਸ ਪ੍ਰਤੀ ਏਮਜ਼ ਦੇ ਪ੍ਰਸ਼ਾਸਨ ਨੇ ਆਦੇਸ਼ ਜਾਰੀ ਕਰ ਦਿੱਤਾ ਹੈ, ਇਸ ਦੇ ...

ਪੂਰੀ ਖ਼ਬਰ »

ਕੈਟ ਨੇ ਦਿੱਲੀ ਸਰਕਾਰ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਿਆ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਇਸ ਅਕਤੂਬਰ ਤੋਂ 28 ਫਰਵਰੀ, 2023 ਤੱਕ ਦਿੱਲੀ 'ਚ ਡੀਜ਼ਲ ਦੀਆਂ ਗੱਡੀਆਂ ਦੇ ਦਾਖ਼ਲੇ 'ਤੇ ਰੋਕ ਲਗਾਉਣ 'ਤੇ ਦਿੱਲੀ ਸਰਕਾਰ ਦੇ ਫ਼ੈਸਲੇ ਦੀ ਕੈਟ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ...

ਪੂਰੀ ਖ਼ਬਰ »

27 ਲਾਸ਼ਾਂ 'ਚੋਂ 26 ਦੀ ਹੋਈ ਪਛਾਣ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਡਕਾ ਇਲਾਕੇ 'ਚ ਹੋਏ ਅਗਨੀਕਾਂਡ 'ਚ 27 ਲੋਕਾਂ ਦੀ ਅੱਗ 'ਚ ਬੁਰੀ ਤਰ੍ਹਾਂ ਨਾਲ ਝੁਲਸ ਕੇ ਮੌਤ ਹੋ ਗਈ ਸੀ ਅਤੇ ਕਾਫ਼ੀ ਲੋਕ ਜ਼ਖ਼ਮੀ ਵੀ ਹੋਏ ਸਨ | ਕੁਝ ਲਾਸ਼ਾਂ ਦੀ ਪਛਾਣ ਹੋ ਗਈ ਸੀ ਅਤੇ ਉਹ ਉਨ੍ਹਾਂ ਦਾ ਪਰਿਵਾਰ ...

ਪੂਰੀ ਖ਼ਬਰ »

ਡਰੱਗ ਲਾਇਸੈਂਸ ਬਦਲੇ ਰਿਸ਼ਵਤ ਮਾਮਲੇ 'ਚ ਮੁਅੱਤਲ

ਡੀ.ਸੀ.ਓ. ਰਵੀ ਗੁਪਤਾ ਨੂੰ ਸਿਵਲ ਸਰਜਨ ਨੇ ਕੀਤਾ ਫ਼ਾਰਗ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦਾ ਕਾਰੋਬਾਰ ਕਰਨ ਲਈ ਜ਼ਰੂਰੀ ਡਰੱਗ ਲਾਇਸੈਂਸ ਲੈਣ ਦੇ ਇਛੁੱਕ ਵਿਅਕਤੀ ਤੋਂ ਜਲੰਧਰ ਦੇ ਡਰੱਗ ਕੰਟਰੋਲ ਅਫ਼ਸਰ ਰਵੀ ਗੁਪਤਾ ਵਲੋਂ ਮੰਗੀ ਗਈ 2 ਲੱਖ ਰੁਪਏ ਦੀ ਰਿਸ਼ਵਤ ਦੀ ਵੀਡੀਓ ਸਰਕਾਰ ਤੱਕ ਪਹੁੰਚਣ ਤੋਂ ਬਾਅਦ ਰਵੀ ਗੁਪਤਾ ...

ਪੂਰੀ ਖ਼ਬਰ »

ਵਾਰਦਾਤ ਕਰਨ ਤੋਂ ਪਹਿਲਾਂ ਹੀ ਬਦਮਾਸ਼ ਨੂੰ ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਸਾਲ 2015 'ਚ ਨੋਇਡਾ 'ਚ ਲੁੱਟਮਾਰ ਦੌਰਾਨ ਇਕ ਵਿਅਕਤੀ ਨੂੰ ਕਤਲ ਕਰਨ ਵਾਲਾ ਦੋਸ਼ੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਅਤੇ ਉਸ ਨੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਫਿਰ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਪੁਲਿਸ ...

ਪੂਰੀ ਖ਼ਬਰ »

1 ਜੁਲਾਈ ਤੋਂ ਗੈਸਟ ਟੀਚਰਾਂ ਦੀ ਹੋਵੇਗੀ ਦੁਬਾਰਾ ਬਹਾਲੀ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਗੈਸਟ ਟੀਚਰਾਂ ਦੀ ਹੁਣ ਦੁਬਾਰਾ ਬਹਾਲੀ ਕੀਤੀ ਜਾਵੇਗੀ ਕਿਉਂਕਿ ਗਰਮੀ ਦੀਆਂ ਛੁੱਟੀਆਂ ਨੂੰ ਵੇਖਦੇ ਹੋਏ (11 ਮਈ ਤੋਂ 30 ਜੂਨ ਤੱਕ) ਇਨ੍ਹਾਂ ਨੂੰ ਸੇਵਾਮੁਕਤ ਕਰ ਦਿੱਤਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਧਰਨਾ

ਸਿਰਸਾ 24 ਜੂਨ (ਭੁਪਿੰਦਰ ਪੰਨੀਵਾਲੀਆ)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਬੈਠੀਆਂ ...

ਪੂਰੀ ਖ਼ਬਰ »

ਦਿੱਲੀ 'ਚ ਗਿ੍ਫਤਾਰ ਨੌਜਵਾਨਾਂ ਦੀ ਰਿਹਾਈ ਲਈ ਐਸ.ਡੀ.ਐਮ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਸਿਰਸਾ 24 ਜੂਨ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਇਲਾਕੇ ਦੇ ਨੌਜਵਾਨਾਂ ਅਤੇ ਕਿਸਾਨਾਂ-ਮਜਦੂਰਾਂ ਵਲੋਂ ਅਗਨੀਪਥ ਦੇ ਵਿਰੋਧ 'ਚ ਐੱਸਡੀਐੱਮ ਦਫ਼ਤਰ ਕਾਲਾਂਵਾਲੀ 'ਚ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ 'ਤੇ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕਾਨੂੰਗੋ ਨੂੰ ਕੀਤਾ ਮੁਅੱਤਲ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਫ਼ਰਦ-ਬਦਰ ਦੇ ਸੰਬੰਧ 'ਚ ਇਕ ਕਾਨੂੰਨਗੋ ਤੇਜ਼ਭਾਨ ਨੂੰ ਦੋਸ਼ੀ ਪਾਏ ਜਾਣ ਦੇ ਮਾਮਲੇ ਵਿਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਿੰਡ ਨੇਜਾਡੇਲਾ ਕਲਾਂ ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਧਰਨਾਕਾਰੀਆਂ ਦੀ ਅਗਵਾਈ ਕਿਸਾਨ ਆਗੂ ਸਵਰਨ ਸਿੰਘ ਵਿਰਕ, ...

ਪੂਰੀ ਖ਼ਬਰ »

ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ 30 ਤੋਂ ਪਹਿਲਾਂ ਹੜ੍ਹ ਕੰਟਰੋਲ ਕੰਮਾਂ ਨੂੰ ਯਕੀਨੀ ਪੂਰਾ ਕਰਨ-ਮੁੱਖ ਸਕੱਤਰ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸਲ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ 30 ਜੂਨ ਤੋਂ ਪਹਿਲਾਂ ਆਪਣੇ ਅਧਿਕਾਰ ਖੇਤਰ 'ਚ ਡ੍ਰੇਨਾਂ ਤੇ ਸੀਵਰੇਜ ਲਾਇਨਾਂ ਦੀ ਸਫ਼ਾਈ ਅਤੇ ਹੋਰ ਹੜ੍ਹ ਕੰਟਰੋਲ ਕੰਮਾਂ ਨੂੰ ਯਕੀਨੀ ...

ਪੂਰੀ ਖ਼ਬਰ »

ਡਲਿਵਰੀ ਬੁਆਏ ਕੋਲੋਂ ਖੋਹੇ ਦੋ ਮੋਬਾਈਲ ਫੋਨ ਤੇ ਨਕਦੀ ਸਮੇਤ ਜੁਰਮ 'ਚ ਵਰਤੀ ਸਵਿਫਟ ਕਾਰ ਬਰਾਮਦ

ਸਿਰਸਾ 24 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਸੀ.ਆਈ.ਏ ਪੁਲੀਸ ਅਤੇ ਥਾਣਾ ਔਢਾਂ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਅਹਿਮ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸੀਆਈਏ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ 220 ਕੇ.ਵੀ. ਸਮਾਰਟ ਸਬ-ਸਟੇਸ਼ਨ ਦਾ ਦੌਰਾ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੋਲਟੈਕਨਿਕ ਦਾਮਲਾ ਦੇ ਇਲੈਕਟ੍ਰੀਕਲ ਵਿਭਾਗ ਦੇ ਸੈਕਿੰਡ ਈਅਰ ਦੇ ਵਿਦਿਆਰਥੀਆਂ ਨੇ ਅੱਜ 220 ਕੇ. ਵੀ. ਸਮਾਰਟ ਸਬ-ਸਟੇਸ਼ਨ ਬਕਾਨਾ (ਰਾਦੌਰ) ਦਾ ਦੌਰਾ ਕੀਤਾ | ਸੰਜੀਵ ਕੁਮਾਰ, ਜੁਨੀਅਰ. ਇੰ. ਨੇ 220 ...

ਪੂਰੀ ਖ਼ਬਰ »

ਉਤਰੀ ਕਮਾਨ ਦੇ ਮੁਖੀ ਵਲੋਂ ਲਦਾਖ ਦੇ ਖੇਤਰਾਂ ਦਾ ਦੌਰਾ

ਸ੍ਰੀਨਗਰ, 24 ਜੂਨ (ਮਨਜੀਤ ਸਿੰਘ)- ਉਤਰੀ ਕਮਾਨ ਦੇ ਮੁਖੀ ਲੈਫਟੀਨੈਂਟ ਜਨਰਲ ਉਪੰਦਰ ਦਵੇਦੀ ਨੇ ਆਪਣੇ 4 ਰੋਜ਼ਾ ਲਦਾਖ ਦੇ ਦੌਰੇ ਦੇ ਚਲਦੇ ਪੂਰਬੀ ਲਦਾਖ ਦੇ ਸੈਕਟਰ 'ਚ ਹਕੀਕ ਕੰਟਰੋਲ ਲਾਈਨ (ਐਲਓਸੀ) ਦਾ ਦੌਰਾ ਕਰਦੇ ਉਥੇ ਤਾਇਨਾਤ ਜਵਾਨਾਂ ਅਤੇ ਅਧਿਕਾਰੀਆਂ ਨਾਲ ਮੁਲਕਾਤ ...

ਪੂਰੀ ਖ਼ਬਰ »

ਕੰਟੇਨਰ ਟਰੱਕ 'ਚ 21 ਬਲਦ ਲੱਦ ਕੇ ਲਿਜਾ ਰਹੇ ਤਿੰਨ ਜਣੇ ਕਾਬੂ

ਡੱਬਵਾਲੀ, 24 ਜੂਨ (ਇਕਬਾਲ ਸਿੰੰਘ ਸ਼ਾਂਤ)-ਗਊ ਰੱਖਿਅਕ ਟੀਮ ਨੇ ਗੈਰਕਾਨੂੰਨੀ ਤੌਰ 'ਤੇ 21 ਬਲਦਾਂ ਨੂੰ ਲੱਦ ਲਿਜਾ ਰਹੇ ਬੰਦ ਬਾਡੀ ਕੰਟੇਨਰ ਟਰੱਕ ਕਾਬੂ ਕੀਤਾ ਹੈ | ਗਊ ਰੱਖਿਅਕ ਟੀਮ ਨੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਗਊ ...

ਪੂਰੀ ਖ਼ਬਰ »

ਚੀਕਾ ਨਗਰ ਨਿਗਮ ਚੋਣ 'ਚ ਮਨੋਹਰ ਲਾਲ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਦੀ ਹੋਈ ਜਿੱਤ-ਰਵੀ ਤਾਰਾਂਵਾਲੀ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਚੀਕਾ ਨਗਰ ਪਾਲਿਕਾ ਚੋਣ 'ਚ ਭਾਜਪਾ ਤੇ ਜੇ.ਜੇ.ਪੀ. ਉਮੀਦਵਾਰ ਦੀ ਜਿੱਤ ਤੋਂ ਬਾਅਦ ਅੱਜ ਜ਼ਿਲ੍ਹਾ ਐੱਸ.ਸੀ. ਸੈੱਲ ਦੇ ਪ੍ਰਧਾਨ ਤੇ ਗੂਹਲਾ ਤੋਂ ਵਿਧਾਨ ਸਭਾ ਵਿਖੇ ਭਾਜਪਾ ਦੇ ਉਮੀਦਵਾਰ ਰਹੇ ਅਤੇ ਨਿਗਰਾਨ ਕਮੇਟੀ ਦੇ ਪ੍ਰਧਾਨ ਰਵੀ ...

ਪੂਰੀ ਖ਼ਬਰ »

ਨਗਰ ਪਾਲਿਕਾ ਚੋਣਾਂ ਦੀ ਹਾਟ ਸੀਟ ਰਹੀ ਵਾਰਡ ਨੰਬਰ 4

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਨਗਰ ਪਾਲਿਕਾ ਪਿਹੋਵਾ ਦੀਆਂ ਚੋਣਾਂ 'ਚ ਇਸ ਵਾਰ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲਿਆ | ਨਗਰ ਪਾਲਿਕਾ ਦੇ ਕੁੱਲ 17 ਵਾਰਡਾਂ ਦੀਆਂ ਚੋਣਾਂ ਵਿਚ 7 ਔਰਤਾਂ ਕੌਂਸਲਰ ਦੀ ਚੋਣ ਜਿੱਤ ਗਈਆਂ | ਇਸ ਦੇ ਨਾਲ ਹੀ 17 ਵਾਰਡਾਂ 'ਚੋਂ ਸਭ ...

ਪੂਰੀ ਖ਼ਬਰ »

ਨਸ਼ਾ ਮੁਕਤੀ ਜਾਗਰੂਕਤਾ ਪੰਦਰਵਾੜਾ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਨਸ਼ਾ ਮੁਕਤੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਦੇ ਅੰਤਰਗਤ ਕਾਲਜ ਦੇ ਐਂਟੀ ਤੰਬਾਕੂ ਸੈੱਲ ਦੇ ਅਧਿਕਾਰੀ ਡਾ. ਮੋਹਨ ਕੁਮਾਰ ਨੇ ...

ਪੂਰੀ ਖ਼ਬਰ »

ਬ੍ਰਹਮਲੀਨ ਬਾਬਾ ਰਾਮੂ ਸ਼ਾਹ ਦੀ ਪਹਿਲੀ ਬਰਸੀ ਮਨਾਈ

ਹੁਸੈਨਪੁਰ, 24 ਜੂਨ (ਸੋਢੀ) - ਬਾਬਾ ਮੰਡ ਪੀਰ ਦੀ ਦਰਗਾਹ ਪਾਜੀਆਂ ਦੇ ਮੁੱਖ ਸੇਵਾਦਾਰ ਰਹੇ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਦੀ ਪਹਿਲੀ ਬਰਸੀ ਅੱਜ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਸਿਆਣਿਆਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉ ੱਥੇ ਦਾ ਉ ੱਥੇ...

ਡਡਵਿੰਡੀ, 24 ਜੂਨ (ਦਿਲਬਾਗ ਸਿੰਘ ਝੰਡ) - ਪੰਜਾਬ ਅੰਦਰ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਸਰਕਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਅਤੇ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਪਰ ਇਹ ਸਿਰਫ਼ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 24 ਜੂਨ (ਮਨਜੀਤ ਸਿੰਘ ਰਤਨ) - ਭੁਲੱਥ ਪੁਲਿਸ ਵਲੋਂ ਇਕ ਮੋਟਰਸਾਈਕਲ 'ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਵਿਜੇ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਲਿੱਟਾਂ ਨੇ ਦੱਸਿਆ ਕਿ ਮਿਹਨਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX