ਤਾਜਾ ਖ਼ਬਰਾਂ


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  10 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  14 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  28 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  33 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ, ਜਿਸ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਭਾਰਤੀ ਫ਼ੌਜ ਵਿਚ ਭਰਤੀ ਦੇ ਪੁਰਾਣੇ ਢੰਗ ਖ਼ਤਮ ਕਰਕੇ ਅਗਨੀਪਥ ਨਾਂਅ ਦੀ ਯੋਜਨਾ ਲਿਆਂਦੀ ਹੈ, ਜੋ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ | ਇਸ ਯੋਜਨਾ ਵਿਚ ਫ਼ੌਜ 'ਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ ਅਤੇ ਇਹ ਭਰਤੀ ਹੁਣ ਸਿਰਫ਼ 4 ਸਾਲ ਲਈ ਠੇਕੇ 'ਤੇ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਫ਼ੌਜ ਵਿਚ ਭਰਤੀ ਸਬੰਧੀ ਐਨੀਆਂ ਵੱਡੀਆਂ ਤਬਦੀਲੀਆਂ ਕਰਨ ਲਈ ਕੇਂਦਰ ਸਰਕਾਰ ਨੇ ਕੋਈ ਪ੍ਰਕਿਰਿਆ ਨਹੀਂ ਅਪਣਾਈ ਅਤੇ ਨਾ ਹੀ ਇਨ੍ਹਾਂ ਪ੍ਰਸਤਾਵਾਂ 'ਤੇ ਸੰਸਦ ਦੇ ਦੋਵਾਂ ਸਦਨਾਂ ਜਾਂ ਰੱਖਿਆ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੇ ਸਾਹਮਣੇ ਕੋਈ ਚਰਚਾ ਹੋਈ | ਉਨ੍ਹਾਂ ਕਿਹਾ ਕਿ ਜੇਕਰ ਇਹ ਸਕੀਮ ਲਾਗੂ ਹੋ ਜਾਂਦੀ ਹੈ, ਤਾਂ ਆਉਣ ਵਾਲੇ 15 ਸਾਲਾਂ ਵਿਚ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਤਾਕਤ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਵੇਗੀ | ਉਨ੍ਹਾਂ ਆਖਿਆ ਕਿ ਇਸ ਯੋਜਨਾ ਦਾ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ ਅਤੇ ਦੇਸ਼ ਵਿਚ ਹਾਲਾਤ ਤਣਾਅਪੂਰਨ ਬਣ ਰਹੇ ਹਨ | ਉਨ੍ਹਾਂ ਆਖਿਆ ਕਿ ਭਾਰਤੀ ਫ਼ੌਜ ਵਿਚ ਭਰਤੀ ਦੇ ਇੱਛੁਕ ਨੌਜਵਾਨਾਂ ਨੂੰ ਆਪਣਾ ਭਵਿੱਖ ਖ਼ਤਰੇ ਵਿਚ ਦਿਖ ਰਿਹਾ ਹੈ, ਜਿਸ ਕਾਰਨ ਉਹ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ | ਉਨ੍ਹਾਂ ਮਾਣਯੋਗ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਯੋਜਨਾ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਆਖਿਆ ਕਿ ਜੇਕਰ ਕੇਂਦਰ ਸਰਕਾਰ ਵਲੋਂ ਇਸ ਸਕੀਮ ਨੂੰ ਰੱਦ ਨਾ ਕੀਤਾ ਗਿਆ, ਤਾਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਬੇਰੁਜ਼ਗਾਰਾਂ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਉਨ੍ਹਾਂ ਦਾ ਹਰ ਕਦਮ 'ਤੇ ਸਾਥ ਦੇਣਗੀਆਂ | ਇਸ ਮੌਕੇ ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਐੱਸ.ਡੀ.ਐੱਮ. ਸਵਰਨਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ, ਸਮੁੰਦ ਸਿੰਘ ਕੁੱਕਰੀਆਂ, ਬੋਹੜ ਸਿੰਘ ਭੁੱਟੀਵਾਲਾ, ਗਿਆਨ ਸਿੰਘ ਭੁੱਟੀਵਾਲਾ ਆਦਿ ਹਾਜ਼ਰ ਸਨ |

ਜ਼ਿਲ੍ਹਾ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਨਸ਼ਟ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਬੀਤੇ ਸਮੇਂ ਵਿਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖ਼ਤਮ ਕਰਨ ਲਈ ਪੁਲਿਸ ਵਿਭਾਗ ਵਲੋਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮਕਸਦ ਦੀ ਪੂਰਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਮਲੋਟ, 24 ਜੂਨ (ਪਾਟਿਲ)-ਸ੍ਰੀ ਧਰੂਮਨ ਐਚ ਨਿੰਬਾਲੇ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਸਪਾਲ ਸਿੰਘ ਪੀ.ਪੀ.ਐਸ ਉੱਪ ਕਪਤਾਨ ਪੁਲਿਸ ਸਬ ਡਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕੌਮੀ ਕਿਸਾਨ ਜਥੇਬੰਦੀਆਂ ਵਲੋਂ ਆਏ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਰਾਸ਼ਟਰਪਤੀ ਦੇ ...

ਪੂਰੀ ਖ਼ਬਰ »

1000 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 1000 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਗਸ਼ਤ ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਡੱਬਵਾਲੀ 'ਚ ਵਿਧਾਇਕ ਅਮਿਤ ਸਿਹਾਗ ਦੀ ਅਗਵਾਈ ਲਾਇਆ ਧਰਨਾ

ਡੱਬਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਨਗਰ ਪ੍ਰੀਸ਼ਦ ਚੋਣਾਂ 'ਚ ਵੋਟਾਂ ਦੀ ਖਰੀਦੋ-ਫਰੋਖ਼ਤ ਅਤੇ ਸੱਤਾ ਦੀ ਦੁਰਵਰਤੋਂ ਜਰੀਏ ਲੋਕਤੰਤਰ ਦੇ ਘਾਣ ਦਾ ਮੁੱਦਾ ਛੇਤੀ ਹੀ ਹਰਿਆਣਾ ਵਿਧਾਨ ਸਭਾ 'ਚ ਗੂੰਜੇਗਾ | ਡੱਬਵਾਲੀ ਦੇ ਵਿਧਾਇਕ ਅਮਿਤ ਸਿਹਾਗ ਨੇ ਦੇਸ਼ ਅਤੇ ਸੂਬੇ ਦੀ ...

ਪੂਰੀ ਖ਼ਬਰ »

2 ਗ੍ਰਾਮ ਹੈਰੋਇਨ, 400 ਨਸ਼ੀਲੀਆਂ ਗੋਲੀਆਂ ਅਤੇ 1530 ਰੁਪਏ ਬਰਾਮਦ, ਇਕ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 2 ਗ੍ਰਾਮ ਹੈਰੋਇਨ, 400 ਨਸ਼ੀਲੀਆਂ ਗੋਲੀਆਂ ਅਤੇ 1530 ਰੁਪਏ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸਵਰਨ ...

ਪੂਰੀ ਖ਼ਬਰ »

ਟੀ. ਐਸ. ਯੂ. ਮੰਡਲ ਬਾਦਲ ਦੀ ਸਰਬਸੰਮਤੀ ਨਾਲ ਚੋਣ

ਲੰਬੀ, 24 ਜੂਨ (ਮੇਵਾ ਸਿੰਘ)-ਟੀ.ਐਸ.ਯੂ ਮੰਡਲ ਬਾਦਲ ਦੀ ਚੋਣ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਲ ਮੀਤ ਪ੍ਰਧਾਨ ਬਲਜੀਤ ਸਿੰਘ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ, ਜਿਸ ਵਿਚ ਮੰਡਲ ਬਾਦਲ ਦੇ ਪ੍ਰਧਾਨ ਵਰਿੰਦਰ ਸਿੰਘ, ਇਕਬਾਲ ਸਿੰਘ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਂਦੇ ਹੋਏ 1130 ਰੁਪਏ ਸਣੇ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਤੇ ਤਲਾਸ਼ੀ ਦੇ ...

ਪੂਰੀ ਖ਼ਬਰ »

ਕਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਭਲਕੇ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਵ: ਕਰਮਜੀਤ ਕੌਰ ਧਰਮਪਤਨੀ ਚਰਨਜੀਤ ਸਿੰਘ ਵੜਿੰਗ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਵੜਿੰਗ ਵਿਚ 26 ਜੂਨ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਹੋ ਰਹੀ ਹੈ | ਜ਼ਿਕਰਯੋਗ ਹੈ ਕਿ ਕਰਮਜੀਤ ਕੌਰ ਦੀ ਬੀਤੇ ਦਿਨੀਂ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਵੀ ਬੰਦ ਨਹੀਂ ਹੁੰਦੇ ਓਟ ਸੈਂਟਰ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਬਣਾਏ ਗਏ ਓਟ ਸੈਂਟਰ ਅਤੇ ਮੁੜ ਵਸੇਵਾ ਕੇਂਦਰ ਨਸ਼ਾ ਛੱਡਣ ਵਾਲੇ ਲੋਕਾਂ ਲਈ ਸਹਾਈ ਸਿੱਧ ਹੋ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲਾਏ ਜਾ ਰਹੇ ਹਨ ਬੂਟੇ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਤਾਇਨਾਤ ਧਰੂਮਨ ਐੱਚ ਨਿੰਬਾਲੇ ਜਿੱਥੇ ਆਪਣੇ ਵਿਭਾਗ ਵਿਚ ਇਕ ਕਿੱਤਾ ਮਾਹਿਰ ਅਤੇ ਨਿਡਰ, ਇਨਸਾਫ਼ ਪਸੰਦ ਅਤੇ ਇਮਾਨਦਾਰ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਕਾਮਰਸ ਵਿਭਾਗ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ ਸਮੈਸਟਰ ਪਹਿਲਾ ਅਤੇ ਐਮ.ਕਾਮ ਸਮੈਸਟਰ ਤੀਜਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੇ ਨਮੂਨੇ ਫੇਲ੍ਹ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚੋਂ ਪੀਣ ਵਾਲੇ ਪਾਣੀ ਦੇ ਲਏ ਗਏ ਸੈਂਪਲਾਂ ਵਿਚੋਂ ਕੁਝ ਸੈਂਪਲ ਫ਼ੇਲ੍ਹ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਿਹਤ ...

ਪੂਰੀ ਖ਼ਬਰ »

ਅਗਨੀਪਥ ਸਕੀਮ ਦੇ ਵਿਰੋਧ ਵਿਚ ਸਾਬਕਾ ਸੈਨਿਕਾਂ ਅਤੇ ਭਾਕਿਯੂ ਨੇ ਲਾਇਆ ਧਰਨਾ

ਗਿੱਦੜਬਾਹਾ, 24 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਨੀਪਥ ਸਕੀਮ ਦੇ ਵਿਰੋਧ ਵਿਚ ਸਥਾਨਕ ਕਚਹਿਰੀ ਚੌਂਕ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਵਲੋਂ ਲਾਗੂ ਕੀਤੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡਿਪਟੀ ...

ਪੂਰੀ ਖ਼ਬਰ »

ਪਿੰਡ ਮੱਲਣ ਵਿਖੇ ਗ੍ਰਾਮ ਸਭਾ ਬੁਲਾਈ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਪਿੰਡ ਮੱਲਣ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗ੍ਰਾਮ ਸਭਾ ਬੁਲਾਈ ਗਈ, ਜਿਸ ਆਮ ਲੋਕਾਂ ਨੇ ਪਿੰਡ ਦੀਆਂ ਮੰਗਾਂ ਰੱਖੀਆਂ | ਇਸ ਇਜਲਾਸ ਦੌਰਾਨ ਗਿੱਦੜਬਾਹਾ ਦੇ ਬੀ.ਡੀ.ਪੀ.ਓ. ਮੈਡਮ ਗਗਨਦੀਪ ਕੌਰ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਨੇ ਜ਼ਿਲ੍ਹਾ ਪੱਧਰ ਤੇ 'ਓਪ੍ਰੇਸ਼ਨ ਅਤੇ ਮੇਨਟੇਨੈਂਸ' ਵਿਚ ਪੁਰਸਕਾਰ ਕੀਤਾ ਹਾਸਲ

ਮਲੋਟ, 24 ਜੂਨ (ਪਾਟਿਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਜ਼ਿਲ੍ਹਾ ਪੱਧਰ 'ਤੇ ਹੋਏ ਸਬ ਕੈਟਾਗਿਰੀ ਵਿਚ 'ਓਪਰੇਸ਼ਨ ਅਤੇ ਮੇਨਟੇਨੈਸ' ਲਈ 93 ਫ਼ੀਸਦੀ ਅਤੇ 5 ਸਟਾਰ ਰੇਟਿੰਗ ਨਾਲ ਸਵੱਛ ਵਿਦਿਆਲਿਆ ਪੁਰਸਕਾਰ 2021-22 ਹਾਸਲ ਕੀਤਾ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫਿਜ਼ੀਕਲ ਟੈੱਸਟ ਤੇ ਲਿਖਤੀ ਪੇਪਰ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ-ਕੈਂਪ ਇੰਚਾਰਜ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ ਫ਼ੌਜ ਦੀ ਭਰਤੀ ਰੈਲੀ ਅਤੇ ਪੰਜਾਬ ਪੁਲਿਸ ਵਿਚ ਭਰਤੀ ਹੋਣ ਵਾਲੇ ਨੌਜਵਾਨਾਂ ...

ਪੂਰੀ ਖ਼ਬਰ »

ਟਾਇਨੀ ਟੋਟਸ ਇੰਟਰਨੈਸ਼ਨਲ ਸਕੂਲ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪੱਧਰ ਤੇ ਸਵੱਛ ਵਿਦਿਆਲਾ ਪੁਰਸਕਾਰ ਤਹਿਤ 38 ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ 38 ਸਕੂਲਾਂ ਵਿਚ ਪਹਿਲੇ 10 ਸਥਾਨਾਂ ਵਿਚ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣ ਦਾ ਅਧਿਆਪਕ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੇ ਬਿਆਨ ਨੂੰ ਦਰਕਿਨਾਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਆਪਣਾ ਘਰ' ਯੋਜਨਾ ਤਹਿਤ ਸਰਵੇ ਸਬੰਧੀ ਵੱਡੇ ਪੱਧਰ 'ਤੇ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਦਿਆਰਥੀਆਂ ਨੇ ਘਰ ਬੈਠ ਕੀਤੇ ਆਸਣ

ਮਲੋਟ, 24 ਜੂਨ (ਪਾਟਿਲ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਦੇਸ਼ ਭਰ 'ਚ ਯੋਗਾ ਸੰਬੰਧੀ ਪ੍ਰੋਗਰਾਮ ਕੀਤੇ ਜਾ ਰਹੇ ਹਨ | ਇਸ ਸੰਬੰਧੀ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਘਰ ਬੈਠ ਕੇ ਯੋਗ ਆਸਣ ਕੀਤੇ | ਇਸ ਮੌਕੇ ਹੈੱਡ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਪੰਦ੍ਹਰਵਾੜੇ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਦੀ ਮੀਟਿੰਗ ਸਿਵਲ ਸਰਜਨ ਡਾ:ਰੰਜੂ ਸਿੰਗਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਵੰਦਨਾ ਬਾਂਸਲ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਏ. ਪੀ. ਓ. ਲੰਬੀ ਨੂੰ ਮਿਲਿਆ

ਲੰਬੀ, 24 ਜੂਨ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਆਪਣੀਆਂ ਮੰਗਾਂ ਦੇ ਸਬੰਧ ਵਿਚ ਅੱਜ ਬੀ.ਡੀ.ਪੀ.ਓ. ਦਫ਼ਤਰ ਲੰਬੀ ਵਿਖੇ ਏ.ਪੀ.ਓ. ਸੁਖਦੇਵ ਸਿੰਘ ਨੂੰ ਮਿਲਿਆ | ਇਹ ਜਾਣਕਾਰੀ ਯੂਨੀਅਨ ਦੇ ਆਗੂ ਰਾਮਪਾਲ ਸਿੰਘ ਦਿੰਦਿਆਂ ਦੱਸਿਆ ਕਿ ਇਸ ਵਾਰ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪਿੰਡ ਸੁਖਨਾ ਅਬਲੂ 'ਚ ਆਮ ਇਜਲਾਸ ਕਰਵਾਇਆ

ਦੋਦਾ, 24 ਜੂਨ (ਰਵੀਪਾਲ)-ਗ੍ਰਾਮ ਪੰਚਾਇਤ ਪਿੰਡ ਸੁਖਨਾ ਅਬਲੂ ਵਲੋਂ ਆਮ ਇਜਲਾਸ ਪੰਚਾਇਤ ਇਨਸਾਫ਼ ਘਰ ਵਿਖੇ ਹੋਇਆ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਅਤੇ ਮਨਰੇਗਾ ਮਜ਼ਦੂਰਾਂ ਸ਼ਾਮਿਲ ਹੋ ਕੇ ਪੰਚਾਇਤ ਵਿਭਾਗ ਦੀ ਸਾਈਡ ਤੋਂ ਲਾਈਵ ਪੋ੍ਰਗਰਾਮ ਦੁਆਰਾ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਆਤਮ ਰੱਖਿਆ ਲਈ ਜੂਡੋ ਦੀ ਦਿੱਤੀ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ ਵਲੋਂ ਬੱਚਿਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ 'ਬਾਲ ਮਿੱਤਰ' ਪ੍ਰੋਗਰਾਮ ਦੀ ਸ਼ੁਰੂਆਤ ਇਸ ਵਰੇ੍ਹ 10 ਅਪ੍ਰੈਲ ਨੂੰ ਕੀਤੀ ਗਈ ਸੀ | ਇਸ ...

ਪੂਰੀ ਖ਼ਬਰ »

ਈ-ਰਿਕਸ਼ਾ ਡਰਾਈਵਰਾਂ ਵਲੋਂ ਹੜਤਾਲ, ਸਵਾਰੀਆਂ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਈ-ਰਿਕਸ਼ਾ ਚਾਲਕਾਂ ਵਲੋਂ ਸਾਰਾ ਦਿਨ ਹੜਤਾਲ ਰੱਖੀ ਗਈ, ਜਿਸ ਕਾਰਨ ਸਵਾਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਜਾਣ ਲਈ ਸਖ਼ਤ ਗਰਮੀ ...

ਪੂਰੀ ਖ਼ਬਰ »

ਨਛੱਤਰ ਸਿੰਘ ਫ਼ੱਤਣਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਨਛੱਤਰ ਸਿੰਘ ਫ਼ੱਤਣਵਾਲਾ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਸਥਿਤ ਸ਼ਿਵ ਸ਼ਕਤੀ ਹਾਲ ਵਿਖੇ ਸ਼ਰਧਾਂਜਲੀ ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਭਲਕੇ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 26 ਜੂਨ ਨੂੰ ਸਵੇਰੇ 10 ਵਜੇ ਬਾਬਾ ਮੋਡਾ ਜੀ ਦੀ ਸਮਾਧ ਤੇ ਬਰੀਵਾਲਾ ਵਿਚ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਸਾਹਿਤਕਾਰਾਂ ...

ਪੂਰੀ ਖ਼ਬਰ »

ਬਾਲਟਾਲ ਵਿਖੇ ਭੰਡਾਰੇ ਸੰਬੰਧੀ ਸ਼ੋਭਾ ਯਾਤਰਾ ਕੱਢੀ

ਗਿੱਦੜਬਾਹਾ, 24 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਅਮਰਨਾਥ ਸੇਵਾ ਦਲ ਮਲੋਟ ਵਲੋਂ ਗਿੱਦੜਬਾਹਾ ਦਲ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਲਟਾਲ (ਕਸ਼ਮੀਰ) ਵਿਖੇ 25ਵਾਂ ਵਿਸ਼ਾਲ ਭੰਡਾਰਾ ਲਾਇਆ ਜਾ ਰਿਹਾ ਹੈ | ਇਸ ਭੰਡਾਰੇ ਸਬੰਧੀ ਅੱਜ ਦਲ ਵਲੋਂ ਸ਼ਹਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX