ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 7 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਕਪੂਰਥਲਾ / ਫਗਵਾੜਾ

'ਅਗਨੀਪਥ' ਯੋਜਨਾ ਖ਼ਿਲਾਫ਼ ਜ਼ਿਲ੍ਹੇ ਭਰ 'ਚ ਰੋਸ ਪ੍ਰਦਰਸ਼ਨ

ਕਪੂਰਥਲਾ, 24 ਜੂਨ (ਅਮਰਜੀਤ ਕੋਮਲ) - ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਭਾਰਤੀ ਫ਼ੌਜ ਵਿਚ ਨੌਜਵਾਨਾਂ ਦੀ ਭਰਤੀ ਲਈ ਐਲਾਨੀ ਗਈ ਅਗਨੀਪਥ ਸਕੀਮ ਨੂੰ ਰੱਦ ਕੀਤਾ ਜਾਵੇ | ਮੰਗ ਪੱਤਰ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਅਗਨੀਪਥ ਯੋਜਨਾ ਦੀ ਸ਼ੁਰੂਆਤ ਦੌਰਾਨ ਸਰਕਾਰ ਵਲੋਂ ਫ਼ੌਜ ਵਿਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ 'ਤੇ ਰੋਕ ਲਗਾ ਦਿੱਤੀ ਗਈ ਹੈ ਤੇ ਹੁਣ ਫ਼ੌਜ ਵਿਚ ਸਿਰਫ਼ ਚਾਰ ਸਾਲ ਲਈ ਠੇਕੇ 'ਤੇ ਅਗਨੀਵੀਰ ਦੇ ਨਾਂਅ ਹੇਠ ਨੌਜਵਾਨਾਂ ਦੀ ਭਰਤੀ ਹੋਵੇਗੀ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਸਕੀਮ ਲਾਗੂ ਹੋ ਜਾਂਦੀ ਹੈ ਤਾਂ ਆਉਣ ਵਾਲੇ 15 ਸਾਲਾਂ ਵਿਚ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਤਾਕਤ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਕੀਮ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇਸ਼ ਦੇ ਕਿਸਾਨ ਪਰਿਵਾਰਾਂ ਨਾਲ ਇਕ ਵੱਡਾ ਧੋਖਾ ਹੈ ਤੇ ਸਰਕਾਰ ਵਲੋਂ 2021-22 ਦੀ ਭਰਤੀ ਪ੍ਰਕਿਰਿਆ ਨੂੰ ਰੋਕਣਾ ਨੌਜਵਾਨਾਂ ਦੇ ਸੁਪਨਿਆਂ ਨਾਲ ਖਿਲਵਾੜ ਹੈ | ਮੰਗ ਪੱਤਰ ਵਿਚ ਰਾਸ਼ਟਰਪਤੀ ਤੋਂ ਮੰਗ ਕੀਤੀ ਗਈ ਕਿ ਫ਼ੌਜ ਵਿਚ ਪਹਿਲੀਆਂ ਸਵਾ ਲੱਖ ਅਸਾਮੀਆਂ ਤੇ ਇਸ ਸਾਲ ਖ਼ਾਲੀ ਹੋਣ ਵਾਲੀਆਂ ਲਗਭਗ 60 ਹਜ਼ਾਰ ਅਸਾਮੀਆਂ ਲਈ ਪਹਿਲਾਂ ਵਾਂਗ ਹੀ ਰੈਗੂਲਰ ਭਰਤੀ ਸ਼ੁਰੂ ਕੀਤੀ ਜਾਵੇ ਤੇ ਜਿੱਥੇ ਭਰਤੀ ਪ੍ਰਕਿਰਿਆ ਪਹਿਲਾਂ ਸ਼ੁਰੂ ਹੋ ਚੁੱਕੀ ਹੈ, ਉਸ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਪਿਛਲੇ 2 ਸਾਲਾਂ ਤੋਂ ਭਰਤੀ ਨਾ ਹੋਣ ਵਾਲੇ ਨੌਜਵਾਨਾਂ ਦੀ ਉਮਰ ਵਿਚ ਦੋ ਸਾਲ ਦੀ ਛੋਟ ਦੇਣ ਦੀ ਵੀ ਮੰਗ ਕੀਤੀ | ਕਿਸਾਨ ਆਗੂਆਂ ਨੇ ਅਗਨੀਪਥ ਸਕੀਮ ਦੇ ਵਿਰੋਧ ਵਿਚ ਕੀਤੇ ਗਏ ਰੋਸ ਵਿਖਾਵਿਆਂ ਦੌਰਾਨ ਪੁਲਿਸ ਵਲੋਂ ਨੌਜਵਾਨਾਂ ਵਿਚ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ | ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਮੀਤ ਸਿੰਘ ਬਖ਼ਤੂਪੁਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਰਘਬੀਰ ਸਿੰਘ ਮਹਿਰਵਾਲਾ, ਬਲਬੀਰ ਸਿੰਘ ਮੂਧਲ, ਨਿਰਮਲ ਸਿੰਘ ਛੱਜਲਵਿੱਡੀ, ਰਾਜ ਸਿੰਘ ਚੂਹੜਵਾਲ, ਕਰਨੈਲ ਸਿੰਘ, ਬਲਵਿੰਦਰ ਸਿੰਘ ਵਿਲਾ ਕੋਠੀ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਲਾਲ ਸਿੰਘ ਅਲੋਦੀਪੁਰ, ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਫੁਕਿਆ ਪੁਤਲਾ
ਭੁਲੱਥ, (ਮਨਜੀਤ ਸਿੰਘ ਰਤਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਵਲੋਂ ਕੀਤੇ ਗਏ ਐਲਾਨ ਅਨੁਸਾਰ ਭੁਲੱਥ ਜ਼ੋਨ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਮੇਨ ਚੌਂਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੁਕਿਆ ਗਿਆ | ਇਸ ਮੌਕੇ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਦੁਆਰਾ ਬਣਾਈ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਤੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪਹਿਲਾ ਮੋਦੀ ਸਰਕਾਰ ਨੇ ਕਿਸਾਨੀ ਉੱਪਰ ਹਮਲਾ ਕੀਤਾ ਸੀ ਤੇ ਹੁਣ ਨੌਜਵਾਨਾਂ ਉੱਪਰ ਤਾਨਾਸ਼ਾਹੀ ਫ਼ਰਮਾਨ ਲਾਗੂ ਕਰ ਰਹੀ ਹੈ | ਜਿਸ ਦਾ ਅਸੀਂ ਵਿਰੋਧ ਕਰਦੇ ਹਾਂ | ਸਰਕਾਰ ਨੂੰ ਲੋਕ ਮਾਰੀ ਨੀਤੀਆਂ ਲਿਆਉਣ ਦੀ ਬਜਾਏ ਆਪਣੇ ਦੇਸ਼ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਨਾਲ ਦੇਸ਼ ਦਾ ਭਵਿੱਖ ਸੁਰੱਖਿਅਤ ਹੋਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰੈਗੂਲਰ ਭਰਤੀ ਪਹਿਲਾਂ ਦੀ ਤਰਾਂ ਚਾਲੂ ਕੀਤੀ ਜਾਵੇ | ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ ਚੀਮਾ, ਢਿਲਵਾਂ ਜ਼ੋਨ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ, ਜਰਨਲ ਸੈਕਟਰੀ ਸੁਖਦੇਵ ਸਿੰਘ ਬਿਜਲੀ ਨੰਗਲ, ਸਕੱਤਰ ਸੁਲੱਖਣ ਸਿੰਘ, ਬਾਬਾ ਗੁਰਦੇਵਜੀਤ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ ਸਾਹੀ, ਜਸਪਾਲ ਸਿੰਘ ਸਾਹੀ ਅਤੇ ਵੱਡੀ ਗਿਣਤੀ 'ਚ ਕਿਸਾਨ ਤੇ ਨੌਜਵਾਨ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਗਨੀ- ਪਥ ਯੋਜਨਾ ਖ਼ਿਲਾਫ਼ ਨਡਾਲਾ ਚੌਕ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ
ਨਡਾਲਾ, (ਮਾਨ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਟੇਟ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਧੱਕੇ ਨਾਲ ਲਾਗੂ ਕੀਤੀ ਜਾ ਰਹੀ ਅਗਨੀ ਪਥ ਯੋਜਨਾ ਦਾ ਵਿਰੋਧ ਕਰਦਿਆਂ ਅੱਜ ਨਡਾਲਾ ਚੌਕ ਵਿਚ ਜ਼ੋਰਦਾਰ (ਬਾਕੀ ਸਫਾ 7 'ਤੇ)
ਰੋਸ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਵਾਲੀ ਯੋਜਨਾ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਬੁਲਾਰਿਆਂ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ, ਵਾਈਸ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਡਾ ਹਰਬੰਸ ਸਿੰਘ ਦੌਲਤਪੁਰ, ਸਕੱਤਰ ਹਰਜੀਤ ਸਿੰਘ ਹੈਬਤਪੁਰ, ਰਘਬੀਰ ਸਿੰਘ ਸੰਧੂ, ਸਰਬਜੀਤ ਸਿੰਘ ਸੋਨੂੰ ਬੱਲ ਨੇ ਆਖਿਆ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਦੇਸ਼ ਨੂੰ ਬਰਬਾਦ ਕਰਨ ਲਈ ਤੁਲੀ ਹੋਈ ਹੈ ਜਿਸ ਦਿਨ ਦੀ ਇਹ ਸਰਕਾਰ ਹੋਂਦ ਵਿਚ ਆਈ ਹੈ | ਦੇਸ਼ ਦੇ ਲੋਕਾਂ ਤੋਂ ਨਿੱਤ ਨਵੇਂ ਇਮਤਿਹਾਨ ਲੈ ਰਹੀ ਹੈ | ਕਿਸਾਨ ਸੰਘਰਸ਼ ਵਿਚ ਕੇਂਦਰ ਸਰਕਾਰ ਨੂੰ ਮੂੰਹ ਦੀ ਖਾਣੀ ਪਈ | ਪ੍ਰੰਤੂ ਅਜੇ ਵੀ ਨਿੱਤ ਨਵੀਆਂ ਯੋਜਨਾਵਾਂ ਲਾਗੂ ਕਰਕੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ | ਦੇਸ਼ ਵਿਚ ਆਰ ਐਸ ਐਸ ਦੇ ਲੁਕਵੇਂ ਏਜੰਡੇ ਨੂੰ ਹੌਲੀ ਹੌਲੀ ਲਾਗੂ ਕੀਤਾ ਜਾ ਰਿਹਾ ਹੈ | 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਕਾਰ ਨੇ ਪਹਿਲਾਂ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ | ਇਸ ਨੌਕਰੀ ਤੋਂ ਬਾਅਦ ਉਸਨੂੰ ਬੈਂਕ ਗਾਰਡ, ਫ਼ੈਕਟਰੀ ਗਾਰਡ ਦੀ ਨੌਕਰੀ ਮਿਲੇਗੀ ਜਾਂ ਫਿਰ ਅਡਾਨੀਆ, ਅੰਬਾਨੀਆਂ ਦੇ ਮਾਲਜ਼ ਵਿਚ ਧੱਕੇ ਖਾਣੇ ਪੈਣਗੇ | ਇਹ ਭਾਜਪਾ ਦਾ 2024 ਦਾ ਚੋਣ ਸਟੰਟ ਹੈ | ਉਨ੍ਹਾਂ ਅੰਦੋਲਨਕਾਰੀਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਸ਼ਾਂਤਮਈ ਰੂਪ ਵਿਚ ਸੰਘਰਸ਼ ਲੜਨ, ਰੇਲਾਂ, ਬੱਸਾਂ ਤੇ ਹੋਰ ਸਰਕਾਰੀ ਜਾਇਦਾਦਾਂ ਦਾ ਨੁਕਸਾਨ ਨਾ ਕਰਨ ਕਿਉਂਕਿ ਉਹ ਵੀ ਸਾਡੀ ਆਪਣੀ ਸੰਪਤੀ ਹੈ | ਸ਼ਾਂਤਮਈ ਰੂਪ ਵਿਚ ਲੜਿਆ ਕਿਸਾਨ ਸੰਘਰਸ਼ ਤਾਜ਼ਾ ਮਿਸਾਲ ਹੈ | ਉਨ੍ਹਾਂ ਐਲਾਨ ਕੀਤਾ ਕਿ ਅੱਗੇ ਤੋਂ ਸੰਘਰਸ਼ ਸਬੰਧੀ ਹਾਈਕਮਾਂਡ ਦੇ ਜੋ ਵੀ ਆਦੇਸ਼ ਹੋਣਗੇ | ਉਸੇ ਅਨੁਸਾਰ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਖ਼ਜ਼ਾਨਚੀ ਬਲਦੇਵ ਸਿੰਘ, ਬੂਟਾ ਸਿੰਘ ਬਾਮੂਵਾਲ, ਹਰਬੰਸ ਸਿੰਘ ਘੱਗ, ਕਮਲਜੀਤ ਸਿੰਘ ਘੱਗ, ਬਲਵਿੰਦਰ ਸਿੰਘ ਬਾਗੜੀਆ, ਨਿਰਮਲ ਸਿੰਘ ਘੱਗ, ਮਹਿੰਦਰ ਸਿੰਘ ਬੱਸੀ, ਸੁਰਿੰਦਰ ਸਿੰਘ ਦਿਆਲਪੁਰ, ਅਵਤਾਰ ਸਿੰਘ ਬਾਮੂਵਾਲ, ਭਜਨ ਸਿੰਘ ਮਿਰਜ਼ਾਪੁਰ, ਨਿਸ਼ਾਨ ਸਿੰਘ ਵਿਛੋਲਾ, ਜੋਗਾ ਸਿੰਘ ਮਿਰਜ਼ਾਪੁਰ ਤੇ ਹੋਰ ਹਾਜ਼ਰ ਸਨ |
ਅਗਨੀਪਥ ਰੋਸ ਦਿਵਸ 'ਤੇ ਸੰਯੁਕਤ ਕਿਸਾਨ ਮੋਰਚੇ ਸੁਲਤਾਨਪੁਰ ਲੋਧੀ ਇਕਾਈ ਵਲੋਂ ਐਸ.ਡੀ.ਐਮ ਨੂੰ ਮੰਗ ਪੱਤਰ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਲਕਾ ਸੁਲਤਾਨਪੁਰ ਲੋਧੀ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਅੱਜ ਸੁਲਤਾਨਪੁਰ ਲੋਧੀ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਤਹਿਸੀਲਦਾਰ ਨੂੰ ਰਾਸ਼ਟਰਪਤੀ ਦੇ ਨਾਂਅ ਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਰਾਣਾ ਐਡਵੋਕੇਟ, ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਮਾਸਟਰ ਚਰਨ ਸਿੰਘ ਹੈਬਤਪੁਰ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ ਨੇ ਦੱਸਿਆ ਕਿ ਅਗਨੀਪਥ ਨਾਮਕ ਯੋਜਨਾ ਰਾਹੀਂ ਦੇਸ਼, ਜਵਾਨਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਹੋਣ ਜਾ ਰਹੇ ਖਿਲਵਾੜ ਨੂੰ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਫ਼ੌਜ ਵਿਚ ਭਰਤੀ ਦੇ ਪੁਰਾਣੇ ਢੰਗ ਨੂੰ ਖ਼ਤਮ ਕਰਕੇ 'ਅਗਨੀਪਥ' ਨਾਂਅ ਦੀ ਇੱਕ ਨਵੀਂ ਯੋਜਨਾ ਲਿਆਂਦੀ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ੌਜ ਵਿਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ | ਫ਼ੌਜ ਅਤੇ ਹਵਾਈ ਸੈਨਾ ਵਿਚ ਪਹਿਲਾਂ ਕੀਤੀ ਭਰਤੀ ਦੀ ਪ੍ਰਕਿਰਿਆ ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ (ਅੰਤਿਮ ਟੈੱਸਟ ਜਾਂ ਨਿਯੁਕਤੀ ਪੱਤਰ ਜਾਰੀ ਕਰਨ ਦੇ ਨਾਲ) ਨੂੰ ਵੀ ਰੱਦ ਕਰ ਦਿੱਤਾ ਗਿਆ ਹੈ | ਹੁਣ ਤੋਂ ਫ਼ੌਜ 'ਚ ਭਰਤੀ ਸਿਰਫ਼ 4 ਸਾਲ ਦੀ ਠੇਕੇ 'ਤੇ ਹੀ ਹੋਵੇਗੀ | ਇਸ ਮੌਕੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐਨੀਆਂ ਵੱਡੀਆਂ ਅਤੇ ਦੂਰਗਾਮੀ ਤਬਦੀਲੀਆਂ ਦਾ ਐਲਾਨ ਕਰਨ ਤੋਂ ਪਹਿਲਾਂ ਸਰਕਾਰ ਨੇ ਕੋਈ ਘੱਟੋ-ਘੱਟ ਪ੍ਰਕਿਰਿਆ ਨਹੀਂ ਅਪਣਾਈ | ਕਿਤੇ ਵੀ ਨਵੀਂ ਭਰਤੀ ਦੀ ਪ੍ਰਕਿਰਿਆ ਦਾ ਕੋਈ Uਪਾਇਲਟ ਪੋ੍ਰਜੈਕਟU ਨਹੀਂ ਵਰਤਿਆ ਗਿਆ | ਇਨ੍ਹਾਂ ਪ੍ਰਸਤਾਵਾਂ 'ਤੇ ਨਾ ਤਾਂ ਸੰਸਦ ਦੇ ਦੋਹਾਂ ਸਦਨਾਂ ਜਾਂ ਰੱਖਿਆ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੇ ਸਾਹਮਣੇ ਕੋਈ ਚਰਚਾ ਹੋਈ | ਇਸ ਸਕੀਮ ਤੋਂ ਪ੍ਰਭਾਵਿਤ ਹੋਣ ਵਾਲੇ ਹਿੱਸੇਦਾਰਾਂ (ਭਰਤੀ ਦੇ ਚਾਹਵਾਨ, ਸੇਵਾ ਕਰ ਰਹੇ ਜਵਾਨਾਂ ਅਤੇ ਅਫ਼ਸਰਾਂ, ਜ਼ਿਆਦਾ ਭਰਤੀ ਵਾਲੇ ਖੇਤਰਾਂ ਦੇ ਜਨਤਕ ਨੁਮਾਇੰਦੇ ਅਤੇ ਆਮ ਜਨਤਾ) ਨਾਲ ਕਦੇ ਵੀ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ | ਇਸ ਦੇ ਉਲਟ, ਪਿਛਲੇ ਕੁੱਝ ਸਾਲਾਂ ਦੌਰਾਨ, ਸਰਕਾਰ ਨੇ ਮੌਜੂਦਾ ਰੈਜੀਮੈਂਟਲ ਭਰਤੀ ਪ੍ਰਣਾਲੀ ਨੂੰ ਬਰਕਰਾਰ ਰੱਖਣ ਅਤੇ ਸੇਵਾਮੁਕਤੀ ਦੀ ਉਮਰ ਵਧਾਉਣ ਵਰਗੇ ਫ਼ੈਸਲੇ ਲਏ ਹਨ | ਇਸ ਮੌਕੇ ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕਰਦਿਆਂ ਕਿਹਾ ਕਿ ਪੂਰੇ ਦੇਸ਼ ਦੀਆਂ ਨੀਤੀਆਂ ਦੇ ਫ਼ੈਸਲੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਹਨ | ਇਸ ਮੌਕੇ ਪਰਮਜੀਤ ਸਿੰਘ ਬਾਊਪੁਰ, ਸਾਧੂ ਸਿੰਘ ਡੱਲਾ ਕਿਰਤੀ ਕਿਸਾਨ ਯੂਨੀਅਨ, ਨਿਰਮਲ ਸਿੰਘ ਸ਼ੇਰਪੁਰ ਸੱਧਾ ਪੇਂਡੂ ਮਜ਼ਦੂਰ ਯੂਨੀਅਨ,ਤਰਨ ਕੰਬੋਜ, ਪਰਵਿੰਦਰ ਸਿੰਘ ਨੰਢਾ ਐਡਵੋਕੇਟ, ਜਰਨੈਲ ਸਿੰਘ ਸੰਧਾ ਐਡਵੋਕੇਟ, ਰਾਜਵਿੰਦਰ ਕੌਰ ਐਡਵੋਕੇਟ, ਅਜੀਤ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਕੁਲਦੀਪ ਕੌਰ ਬੋੜਾਵਾਲਾ, ਮਹਿੰਦਰ ਸਿੰਘ ਮੋਖੇ, ਜੀਤ ਸਿੰਘ, ਰਣਜੀਤ ਸਿੰਘ ਚੱਕ ਕੋਟਲਾ, ਮੰਗਲ ਸਿੰਘ ਮਿਆਣੀ ਬਹਾਦਰ, ਜੀਤ ਸਿੰਘ ਮਿਆਣੀ ਬਹਾਦਰ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੀਰ ਸਿੰਘ ਵੱਲੋਂ ਅਗਨੀਪਥ ਯੋਜਨਾ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਜ਼ਿਲ੍ਹਾ ਕਪੂਰਥਲਾ ਜ਼ੋਨ ਬਾਬਾ ਬੀਰ ਸਿੰਘ ਜੀ ਦੇ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਸਕੱਤਰ ਸੁਖਪ੍ਰੀਤ ਸਿੰਘ ਰਾਮੇ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਪੁਲ ਤੇ ਅਗਨੀਪੱਥ ਯੋਜਨਾ ਦੇ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਹਰੇਕ ਵਰਗ ਨੂੰ ਨਵੇਂ ਤੋ ਨਵੇਂ ਕਾਨੰੂਨ ਬਣਾ ਕੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ | ਜਿਸ ਤਰ੍ਹਾਂ ਦੇਸ਼ ਦੀ ਰਾਖੀ ਕਰਨ ਵਾਲੀ ਫ਼ੌਜ ਵੀ ਠੇਕੇ ਉੱਤੇ ਦੇਣਾ ਅਤੇ ਕਾਰਪੋਰੇਟ ਜਗਤ ਦੇ ਹਵਾਲੇ ਕਰਨਾ | ਇਸ ਸਮੇਂ ਬੋਲਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ੌਜ ਵਿਚ ਨੌਜਵਾਨਾਂ ਦੀ ਪੱਕੀ ਭਰਤੀ ਕਰਕੇ ਸੇਵਾ ਮੁਕਤੀ ਦੀ ਹੱਦ 58 ਸਾਲ ਕੀਤੀ ਜਾਵੇ ਤੇ ਇੱਕ ਰੈਂਕ,ਇੱਕ ਪੈਨਸ਼ਨ ਦੀ ਸਕੀਮ ਲਾਗੂ ਕੀਤੀ ਜਾਵੇ | ਇਸ ਸਮੇਂ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ,ਕਾਰਜਕਾਰੀ ਪ੍ਰਧਾਨ ਮੁਖ਼ਤਿਆਰ ਸਿੰਘ, ਸਕੱਤਰ ਸੁਖਪ੍ਰੀਤ ਸਿੰਘ ਰਾਮੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ |
ਡੱਲਾ ਵਿਖੇ ਕਿਸਾਨਾਂ ਨੇ ਅਗਨੀਪੱਥ ਯੋਜਨਾ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਡਡਵਿੰਡੀ, (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਡੱਲਾ ਸਾਹਿਬ ਵੱਲੋਂ ਜ਼ੋਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਖਿੰਡਾ ਦੀ ਅਗਵਾਈ 'ਚ ਅਗਨੀਪੱਥ ਯੋਜਨਾ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਦੇ ਹੱਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਕਮੇਟੀ ਦੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਅਤੇ ਡੱਲਾ ਜ਼ੋਨ ਦੇ ਸਕੱਤਰ ਮਨਜੀਤ ਸਿੰਘ ਖਿੰਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਤੋ ਨਵੇਂ ਕਾਨੰੂਨ ਬਣਾ ਕੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ | ਇਸੇ ਤਰ੍ਹਾਂ ਦੇਸ਼ ਦੀ ਰਾਖੀ ਕਰਨ ਵਾਲੀ ਫ਼ੌਜ ਵੀ ਠੇਕੇ ਉੱਤੇ ਦੇਣਾ ਸਾਡੀ ਸੁਰੱਖਿਆ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰਨ ਵੱਲ ਕਦਮ ਵਧਾਉਣਾ ਹੈ | ਇਸ ਮੌਕੇ ਨੌਜਵਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਜ਼ਾਹਿਰ ਕਰਦਿਆਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨੂੰ ਬੁਲੰਦ ਕੀਤਾ ਗਿਆ ਅਤੇ ਫ਼ੌਜ ਵਿਚ ਨੌਜਵਾਨਾਂ ਦੀ ਪੱਕੀ ਭਰਤੀ ਕਰਕੇ ਸੇਵਾ ਮੁਕਤੀ ਦੀ ਹੱਦ 58 ਸਾਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਹਾਕਮ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਸਕੱਤਰ ਮਨਜੀਤ ਸਿੰਘ ਡੱਲਾ ਸਾਹਿਬ, ਪ੍ਰਧਾਨ ਡੱਲਾ ਦਵਿੰਦਰ ਸਿੰਘ, ਲਖਵਿੰਦਰ ਸਿੰਘ, ਬਲਬੀਰ ਸਿੰਘ ਖਿੰਡਾ, ਤਰਲੋਚਨ ਸਿੰਘ ਮੋਮੀ, ਮਿਹਰ ਸਿੰਘ, ਤਰਜਿੰਦਰ ਸਿੰਘ ਮੁਹੱਬਲੀਪੁਰ, ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਮੁਹੱਬਲੀਪੁਰ, ਸੁਖਜਿੰਦਰ ਸਿੰਘ ਫੱਤੂਵਾਲ ਪ੍ਰਧਾਨ ਆਦਿ ਹਾਜ਼ਰ ਸਨ |

ਕਤਲ ਦੇ ਦੋਸ਼ੀ ਨੇ ਪੁਲਿਸ ਦਾ ਤੋੜਿਆ ਨਾਕਾ, ਗੋਲੀਆਂ ਚਲਾ ਕੇ ਹੋਇਆ ਫ਼ਰਾਰ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਲਵਲੀ ਯੂਨੀਵਰਸਿਟੀ ਲਾਗੇ ਮਹੇੜੂ ਰੋਡ 'ਤੇ ਮਾਹੌਲ ਉਸ ਸਮੇਂ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਕ ਕਤਲ ਕੇਸ 'ਚ ਲੋੜੀਂਦੇ ਵਿਅਕਤੀ ਕਾਰ ਚਾਲਕ ਨੂੰ ਪੁਲਿਸ ਵਲੋਂ ਰੋਕਣ ਮੌਕੇ ਉਸਨੇ ਪੁਲਿਸ 'ਤੇ ਗੱਡੀ ਚੜ੍ਹਾਉਣ ਦੀ ...

ਪੂਰੀ ਖ਼ਬਰ »

ਇਨਸਾਨੀਅਤ ਹੋਈ ਸ਼ਰਮਸਾਰ, ਪਿਉ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਮਸਤ ਨਗਰ ਵਿਖੇ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋਈ ਜਦੋਂ ਇਕ ਕਲਯੁਗੀ ਪਿਉ ਵਲੋਂ ਆਪਣੀ ਹੀ ਨਾਬਾਲਗ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਜਿਸ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਪਿਉ ਖ਼ਿਲਾਫ਼ ...

ਪੂਰੀ ਖ਼ਬਰ »

ਟੈਕਸੀ ਡਰਾਈਵਰ ਦੇ ਭੇਦਭਰੀ ਹਾਲਤ 'ਚ ਕੀਤੇ ਕਤਲ ਦੇ ਕਥਿਤ ਦੋਸ਼ੀ ਰਾਜਨ ਤੇ ਮਹਿਲਾ ਮਿੱਤਰ ਦੀ ਭਾਲ ਜਾਰੀ

ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ) - ਬੀਤੇ ਦਿਨੀਂ ਪਿੰਡ ਅਹਿਮਦਪੁਰ ਨੇੜੇ ਅਣਪਛਾਤੀ ਮਿਲੀ ਲਾਸ਼ ਜਿਸ ਦੀ ਪਹਿਚਾਣ ਹੁਸ਼ਿਆਰਪੁਰ ਦੇ ਟੈਕਸੀ ਡਰਾਈਵਰ ਬਖ਼ਸ਼ੀ ਰਾਮ ਵਜੋਂ ਹੋਈ ਸੀ ਦੇ ਕਥਿਤ ਕਾਤਲ ਵਜੋਂ ਪੁਲਿਸ ਨੇ ਅਹਿਮਦਪੁਰ ਦੇ ਵਾਸੀ ਰਾਜਨ ਨੂੰ ਨਾਮਜ਼ਦ ...

ਪੂਰੀ ਖ਼ਬਰ »

ਫਗਵਾੜਾ 'ਚ ਲੁਟੇਰਿਆਂ ਦਾ ਕਹਿਰ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਫਗਵਾੜਾ-ਜਲੰਧਰ ਜੀ.ਟੀ.ਰੋਡ 'ਤੇ ਕਾਨਵੈਂਟ ਸਕੂਲ ਲਾਗੇ ਇੱਕ ਕਾਰ 'ਚ ਸਵਾਰ ਦੋ ਲੁਟੇਰੇ ਪਿਸਤੌਲ ਦੀ ਨੌਕ 'ਤੇ ਇੱਕ ਨੌਜਵਾਨ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ

ਕਪੂਰਥਲਾ, 24 ਜੂਨ (ਵਿ.ਪ੍ਰ.) - ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਦੇ ਸਰਪ੍ਰਸਤ ਬਾਬਾ ਹਰੀਬੁੱਧ ਸਿੰਘ ਬਾਵਾ, ਖੁਸ਼ਵਿੰਦਰ ਸਿੰਘ ਬਾਵਾ ਤੇ ਬਾਵਾ ਜਸਪਾਲ ਸਿੰਘ ਭੱਲਾ ਦੀ ਸਹਿਮਤੀ ਨਾਲ ਸੁਸਾਇਟੀ ਦੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ ਨੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਨੇ ਏ.ਡੀ.ਸੀ ਨੂੰ ਮੰਗ ਪੱਤਰ ਸੌਂਪਿਆ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਵਫ਼ਦ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ 'ਚ ਏ.ਡੀ.ਸੀ. ਡਾ. ਨਯਨ ਜੱਸਲ ਨੂੰ ਮਿਲਿਆ ਤੇ ਸਰਕਾਰ ਵਲੋਂ ਸ਼ੁਰੂ ਕੀਤੀ ਅਗਨੀਪੱਥ ਸਕੀਮ ਨੂੰ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਧਾਲੀਵਾਲ ਦੋਨਾ ਨੇ ਪ੍ਰਾਪਤ ਕੀਤਾ ਸਵੱਛ ਵਿਦਿਆਲਿਆ ਪੁਰਸਕਾਰ

ਕਪੂਰਥਲਾ, 24 ਜੂਨ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਧਾਲੀਵਾਲ ਦੋਨਾ ਨੇ ਆਪ੍ਰੇਸ਼ਨ ਤੇ ਮੈਨਟੀਨੈਂਸ ਵਰਗ ਵਿਚ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕੀਤਾ ਹੈ | ਇਹ ਪੁਰਸਕਾਰ ਸਕੂਲ ਦੇ ਮੁੱਖ ਅਧਿਆਪਕ ਗੁਰਮੁਖ ਸਿੰਘ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੋਂ ...

ਪੂਰੀ ਖ਼ਬਰ »

ਸੀਵਰੇਜ ਦੇ ਘਟੀਆ ਪ੍ਰਬੰਧਾਂ ਕਾਰਨ ਪੁੱਡਾ ਕਾਲੋਨੀ ਨੇ ਧਾਰਿਆ ਛੱਪੜ ਦਾ ਰੂਪ

ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੰਨ 2008 'ਚ ਉਸ ਸਮੇਂ ਦੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਦੇਣ ਦੇ ਮਨੋਰਥ ਨਾਲ 80 ਕਿਲਿਆਂ ਵਿਚ ਪੁੱਡਾ ਕਾਲੋਨੀ ਸਥਾਪਿਤ ਕੀਤੀ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਤਹਿਤ ਫੌਜ ਭਰਤੀ ਦੇ ਨੌਜਵਾਨਾਂ ਨੂੰ ਨਿਰਾਸ਼ਾ 'ਚ ਡੋਬਿਆ-ਆਗੂ

ਫਗਵਾੜਾ, 24 ਜੂਨ (ਅਸ਼ੋਕ ਕੁਮਾਰ ਵਾਲੀਆ) - ਗੌਰਮਿੰਟ ਪੈਨਸ਼ਨਜ਼ ਫ਼ਰੰਟ ਆਗੂਆਂ ਹੰਸ ਰਾਜ ਬੰਗੜ, ਸਾਧੂ ਸਿੰਘ ਜੱਸਲ ਅਤੇ ਪਿ੍ੰਸੀਪਲ ਹਰਮੇਸ਼ ਪਾਠਕ ਨੇ ਸਾਂਝੇ ਪੈੱ੍ਰਸ ਨੋਟ ਰਾਹੀਂ ਦੱਸਿਆਂ ਕਿ ਕੇਂਦਰ ਸਰਕਾਰ ਵਲੋਂ ਅਗਨੀਪਥ ਯੋਜਨਾ ਤਹਿਤ ਫੌਜ ਭਰਤੀ ਸੰਬੰਧੀ ਫੌਜ 4 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਨਾਬਾਲਗ ਲੜਕੀ ਗਿ੍ਫਤਾਰ

ਢਿਲਵਾਂ, 24 ਜੂਨ (ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਇੱਕ ਨਬਾਲਗ ਲੜਕੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਜਸਵੰਤ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ...

ਪੂਰੀ ਖ਼ਬਰ »

ਕੋਰੋਨਾ ਦੇ ਤਿੰਨ ਨਵੇਂ ਮਾਮਲੇ ਆਏ

ਕਪੂਰਥਲਾ, 24 ਜੂਨ (ਵਿ.ਪ੍ਰ.)-ਕੋਰੋਨਾ ਦੇ ਅੱਜ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ ਵਿਚ ਗਿਣਤੀ 9 ਹੋ ਗਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਪੀੜਤ ਮਰੀਜ਼ਾਂ ਵਿਚ ਸੈਫਲਾਬਾਦ ਦਾ 38 ਸਾਲਾ, ਪ੍ਰੀਤ ਨਗਰ ਕਪੂਰਥਲਾ ਦਾ 58 ...

ਪੂਰੀ ਖ਼ਬਰ »

ਸੈਰ ਕਰ ਰਹੇ ਸਨਅਤਕਾਰ ਦੀ ਚੇਨੀ ਖੋਹ ਕੇ ਲੁਟੇਰੇ ਫ਼ਰਾਰ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਅਰਬਨ ਅਸਟੇਟ ਖੇਤਰ ਵਿਖੇ ਪਾਰਕ 'ਚ ਸੈਰ ਕਰ ਰਹੇ ਇਕ ਸਨਅਤਕਾਰ ਦੀ ਚੇਨੀ ਲੁਟੇਰਿਆਂ ਵਲੋਂ ਖੋਹ ਕੇ ਲੈ ਜਾਣ ਦੇ ਸਬੰਧ 'ਚ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਧਾਰਾ 379-ਬੀ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਰੇਤ ਦੀ ਮਾਈਨਿੰਗ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਕੇਸ ਦਰਜ

ਢਿਲਵਾਂ, 24 ਜੂਨ (ਪੱਤਰ ਪ੍ਰੇਰਕ) - ਥਾਣਾ ਢਿਲਵਾਂ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਮੰਡ ਧਾਲੀਵਾਲ ਬੇਟ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀਆਂ 'ਤੇ ਛਾਪੇਮਾਰੀ ਕੀਤੀ ਤਾਂ ਨਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀ ਪੁਲਿਸ ਪਾਰਟੀ ਨੰੂ ਦੇਖ ਕੇ ਭੱਜ ਗਏ ਜਿਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ ਸੁਨੀਲ ਕੁਮਾਰ ਦੀ ...

ਪੂਰੀ ਖ਼ਬਰ »

ਔਰਤ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 24 ਜੂਨ (ਵਿ.ਪ੍ਰ.) - ਥਾਣਾ ਸਦਰ ਪੁਲਿਸ ਨੇ ਪਿੰਡ ਸਿੱਧਪੁਰ ਦੀ ਇਕ ਔਰਤ ਨਾਲ ਕਥਿਤ ਤੌਰ 'ਤੇ ਜ਼ਬਰਦਸਤੀ ਕਰਨ ਦੇ ਦੋਸ਼ ਵਿਚ ਜਮਾਤ ਅਲੀ ਉਰਫ਼ ਫਾਤੂ ਵਾਸੀ ਸਿੱਧਪੁਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪਿੰਡ ਬਲੇਰਖਾਨਪੁਰ ਦੀ ਇਕ ਔਰਤ ...

ਪੂਰੀ ਖ਼ਬਰ »

ਵਿਲਾ ਕੋਠੀ ਦੇ ਆਬਾਦਕਾਰਾਂ ਦਾ ਉਜਾੜਾ ਰੋਕਣ ਲਈ ਪੰਜਾਬ ਕਿਸਾਨ ਯੂਨੀਅਨ ਵਲੋਂ ਧਰਨਾ

ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਰਾਜ ਸਿੰਘ ਵਿਲਾ ਕੋਠੀ ਤੇ ਬਲਵੰਤ ਸਿੰਘ ਦੀ ਅਗਵਾਈ ਵਿਚ ਪਿੰਡ ਵਿਲਾ ਕੋਠੀ ਚੂਹੜਵਾਲੀ ਦੇ ਆਬਾਦਕਾਰਾਂ ਦਾ ਉਜਾੜਾ ਰੋਕਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ...

ਪੂਰੀ ਖ਼ਬਰ »

ਕਲੀਅਰ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਵਾਲਾ ਗਰੋਹ ਕਾਬੂ

ਫਗਵਾੜਾ, 24 ਜੂਨ (ਹਰਜੋਤ ਸਿੰਘ ਚਾਨਾ) - ਕਲੀਅਰ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਵੱਖ ਵੱਖ ਸ਼ਹਿਰਾਂ 'ਚ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਸੀ.ਆਈ.ਏ ਸਟਾਫ਼ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਜਲੰਧਰ ਤੋਂ ਮੋਟਰਸਾਈਕਲ ਚੋਰੀ ਕਰ ਕੇ ਕਪੂਰਥਲਾ ਲਿਆ ਕੇ ਵੇਚਣ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਕਪੂਰਥਲਾ, 24 ਜੂਨ (ਅਮਰਜੀਤ ਕੋਮਲ) - ਜਲੰਧਰ ਤੋਂ ਮੋਟਰਸਾਈਕਲ ਚੋਰੀ ਕਰਕੇ ਕਪੂਰਥਲਾ ਲਿਆ ਕੇ ਵੇਚਣ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਸੀ.ਆਈ.ਏ. ਸਟਾਫ਼ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 13 ਚੋਰੀ ਦੇ ਮੋਟਰਸਾਈਕਲ ਇਕ ...

ਪੂਰੀ ਖ਼ਬਰ »

ਬੇਗੋਵਾਲ ਹਸਪਤਾਲ 'ਚ ਮਲੇਰੀਆਂ ਰੋਕੂ ਦਿਵਸ ਮਨਾਇਆ

ਬੇਗੋਵਾਲ, 24 ਜੂਨ (ਸੁਖਜਿੰਦਰ ਸਿੰਘ) - ਐਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਬੇਗੋਵਾਲ ਸਰਕਾਰੀ ਹਸਪਤਾਲ ਵਿਚ ਮੇਲੇਰੀਆ ਦਿਵਸ ਤੇ ਸੈਮੀਨਾਰ ਕਰਵਾਇਆ ਗਿਆ | ਡਾ: ਕਿਰਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦੇ ਆਲੇ-ਦੁਆਲੇ ਵਾਧੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX