ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  7 minutes ago
ਮੁੰਬਈ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  21 minutes ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  about 1 hour ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  about 1 hour ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  about 1 hour ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  about 1 hour ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  about 2 hours ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 3 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  about 3 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 4 hours ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 4 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 5 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 6 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 6 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 6 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 7 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 6 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 8 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 8 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 8 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਲੁਧਿਆਣਾ

ਨਗਰ ਨਿਗਮ ਸੰਯੁਕਤ ਕਮਿਸ਼ਨਰ ਨੇ ਲਿਆ ਕੂੜੇ ਦੇ ਨਬੇੜੇ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ, 25 ਜੂਨ (ਕਵਿਤਾ ਖੱੁਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਦੇ ਸੰਯੁਕਤ ਕਮਿਸ਼ਨਰ ਡਾ. ਪੂਨਮ ਪ੍ਰੀਤ ਕੌਰ ਵਲੋਂ ਲੁਧਿਆਣਾ ਸ਼ਹਿਰ 'ਚ ਸੋਲਿਡ ਵੇਸਟ ਮੈਨੇਜਮੈਂਟ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੀਆਂ ਕੰਪੈਕਟਰ ਸਾਈਟ, ਮੈਟੀਰੀਅਲ ਰਿਕਵਰੀ ਫੈਸਲਿਟੀ (ਐਮ. ਆਰ. ਐਫ.) ਤੇ ਜਮਾਲਪੁਰ ਡੰਪ ਸਾਈਟ, ਤਾਜਪੁਰ ਰੋਡ ਵਿਖੇ ਸੋਲਿਡ ਵੇਸਟ ਦੇ ਵੇਇੰਗ-ਬਿ੍ਜ ਤੇ ਪਲਾਂਟ ਸਾਈਟ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਿਗਮ ਦੇ ਸੀਨੀਅਰ ਅਧਿਕਾਰੀਆਂ ਵਿਚ ਡਾ. ਵਿਪੁਲ ਮਲਹੋਤਰਾ ਤੇ ਹਰਪਾਲ ਸਿੰਘ ਔਜਲਾ ਵੀ ਮੌਜੂਦ ਸਨ | ਇਸ ਦੌਰਾਨ ਤਾਜਪੁਰ ਐਸ. ਟੀ. ਪੀ. ਦੇ ਕੈਂਪਕਟਰ ਸਾਈਟ ਤੇ ਐਮ. ਆਰ. ਐਫ. ਸਾਈਟ 'ਤੇ ਸਿਹਤ ਅਫ਼ਸਰ ਤੇ ਮੁੱਖ ਸਫ਼ਾਈ ਨਿਰੀਖਕ ਦੀ ਹਾਜ਼ਰੀ 'ਚ ਉਥੇ ਕੂੜਾ ਸੁੱਟਣ ਆ ਰਹੇ ਰੇਹੜੀਆਂ ਵਾਲਿਆਂ ਨੂੰ ਰੋਕ ਕੇ ਕੂੜੇ ਦੀ ਸੈਗਰੀਗੇਸ਼ਨ ਚੈੱਕ ਕੀਤੀ ਗਈ ਤੇ ਜਿਨ੍ਹਾਂ ਇਨਫਾਰਮਲ ਸੈਕਟਰ ਦੇ ਰੇਹੜਿਆਂ 'ਚ ਸੈਗਰੀਗੇਸ਼ਨ ਲਈ ਕੰਪਾਰਟਮੈਂਟ ਨਹੀਂ ਕੀਤੀ ਗਈ ਸੀ, ਉਨ੍ਹਾਂ ਨੂੰ ਆਪਣੇ ਰੇਹੜਿਆਂ 'ਚ ਸੈਗਰੀਗੇਸ਼ਨ ਲਈ ਕੰਪਾਰਟਮੈਂਟ ਬਣਾਉਣ ਅਤੇ ਘਰਾਂ ਤੋਂ ਹੀ ਸੈਗਰੀਗੇਟਡ ਫਾਰਮ 'ਚ ਕੂੜਾ ਲਿਆਉਣ ਲਈ ਹਦਾਇਤ ਕੀਤੀ ਗਈ ਅਤੇ ਸੀ. ਐਸ. ਆਈ. ਨੂੰ ਭਵਿੱਖ 'ਚ ਰੇਹੜੇ ਵਾਲਿਆਂ ਦੀ ਨਿਰੰਤਰ ਚੈਕਿੰਗ ਕਰਨ ਲਈ ਵੀ ਆਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਐਮ. ਆਰ. ਐਫ. 'ਚ ਰੀਸਾਈਕਲ ਕਰਨ ਵਾਲੇ ਕੂੜੇ ਨੂੰ ਵੱਖ-ਵੱਖ ਰੱਖਣ ਤੇ ਉਸ ਨੂੰ ਕਬਾੜੀਆਂ ਨੂੰ ਦੇਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਪਰੰਤ ਜਮਾਲਪੁਰ ਡੰਪ ਸਾਈਟ, ਤਾਜਪੁਰ ਰੋਡ 'ਤੇ ਕੂੜੇ ਦੇ ਤੋਲ ਲਈ ਲਗਾਏ ਗਏ ਵੇ-ਬਿ੍ਜ ਦੀ ਚੈਕਿੰਗ ਕੀਤੀ ਗਈ ਤੇ ਇਸ ਸੰਬੰਧੀ ਫਾਰਮੈਟ 'ਚ ਸੋਧ ਕਰਕੇ ਉਸ ਵਿਚੋਂ ਕੂੜੇ ਦੀ ਸੈਗਰੀਗੇਸ਼ਨ ਦੀ ਮਾਤਰਾ ਤੇ ਸੈਕੰਡਰੀ ਪੁਆਇੰਟ ਦੇ ਪਹਿਚਾਣ ਦਾ ਕਾਲਮ ਬਣਾਉਣ ਲਈ ਕਿਹਾ ਗਿਆ ਤਾਂ ਜੋ ਇਸ ਦੇ ਸਟਾਕ ਰਜਿਸਟਰ ਤੋਂ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਸੈਕੰਡਰੀ ਪੁਆਇੰਟ ਤੋਂ ਸੈਗਰੀਗੇਸ਼ਨ ਕੂੜਾ ਨਹੀਂ ਆ ਰਿਹਾ ਤੇ ਉਸ ਪੁਆਇੰਟ ਦੇ ਸੈਨੇਟਰੀ ਇੰਸਪੈਕਟਰਾਂ ਵਿਰੁੱਧ ਐਕਸ਼ਨ ਲਿਆ ਜਾ ਸਕੇ | ਇਸ ਤੋਂ ਇਲਾਵਾ ਨਵੇਂ ਬਣ ਰਹੇ ਵੇ-ਬਿ੍ਜ ਨੂੰ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਤਿਆਰ ਕਰਨ ਤੇ ਉਸ ਜਗ੍ਹਾ 'ਤੇ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕਰਨ ਨੂੰ ਕਿਹਾ ਗਿਆ | ਇਸ ਤੋਂ ਬਾਅਦ ਸੋਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕੀਤਾ ਗਿਆ ਅਤੇ ਉਥੇ ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਕਰਨ ਲਈ ਸੰਬੰਧਿਤ ਐਕਸੀਅਨ ਨੂੰ ਬੋਰ ਕਰਨ ਲਈ ਕਿਹਾ ਗਿਆ | ਇਸ ਤੋਂ ਇਲਾਵਾ ਡੰਪ ਸਾਈਟ 'ਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪ੍ਰੋਸੈਸਿੰਗ ਪਲਾਂਟ ਸਾਈਟ 'ਤੇ ਸੁਰੱਖਿਆ ਸੰਬੰਧੀ ਉਚਿਤ ਕਦਮ ਚੁੱਕਣ ਲਈ ਤੇ ਉਥੇ ਰਾਤ ਦੇ ਸਮੇਂ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕਰਨ ਲਈ ਮੌਕੇ 'ਤੇ ਹੀ ਨਗਰ ਨਿਗਮ ਦੇ ਡੀ. ਐਸ. ਪੀ. ਨਾਲ ਫ਼ੋਨ 'ਤੇ ਗੱਲ ਕਰਕੇ ਹਦਾਇਤਾਂ ਦਿੱਤੀਆਂ ਗਈਆਂ |

ਕਰੰਟ ਲੱਗਣ ਨਾਲ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਭੈਣ ਨੇ ਕੀਤੀ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੂਰਵਾਲਾ ਰੋਡ 'ਤੇ ਕਰੰਟ ਲੱਗਣ ਨਾਲ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਮਿ੍ਤਕ ਦੀ ਭੈਣ ਨੇ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਬਸਤੀ ਜੋਧੇਵਾਲ ਦੇ ਬਾਹਰ ...

ਪੂਰੀ ਖ਼ਬਰ »

ਮਾਡਲ ਟਾਊਨ ਤੇ ਬੱਸ ਅੱਡੇ ਨੇੜੇ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਕੀਤਾ ਜਾ ਰਿਹਾ ਕਾਰੋਬਾਰ

ਲੁਧਿਆਣਾ, 25 ਜੂਨ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਇਲਾਕੇ ਮਾਡਲ ਟਾਊਨ ਤੇ ਬੱਸ ਅੱਡੇ ਨੇੜੇ ਸੜਕਾਂ 'ਤੇ ਹੀ ਨਾਜਾਇਜ਼ ਕਬਜ਼ੇ ਕਰਕੇ ਕੁੱਝ ਲੋਕਾਂ ਵਲੋਂ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਕਾਰੋਬਾਰ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ...

ਪੂਰੀ ਖ਼ਬਰ »

ਫੈਡਰੇਸ਼ਨ ਦੀ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਲੁਧਿਆਣਾ, 25 ਜੂਨ (ਸਲੇਮਪੁਰੀ)- ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਕੱਚੇ ਮੁਲਾਜ਼ਮਾਂ ਦੀ ਇਕ ਅਹਿਮ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਦੀ ਪ੍ਰਧਾਨਗੀ ਹੇਠ ਗ਼ਦਰੀ ਬਾਬਾ ਭਾਨ ਸਿੰਘ ਸੁਨੇਤ ਯਾਦਗਾਰ ਵਿਖੇ ...

ਪੂਰੀ ਖ਼ਬਰ »

10 ਕਰੋੜ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਨੌਜਵਾਨ ਪਾਸੋਂ ਪਿਸਤੌਲ ਤੇ ਕਾਰਤੂਸ ਬਰਾਮਦ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਬੀਤੇ ਦਿਨ 10 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਪਾਸੋਂ ਇਕ ਪਿਸਤੌਲ ਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਐਸ. ਟੀ. ਐਫ. ਲੁਧਿਆਣਾ ਰੇਂਜ ਦੇ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਵਲੋਂ ਡਾਕਟਰੀ ਪ੍ਰੈਕਟਿਸ ਸੰਬੰਧੀ ਬਣਾਏ ਨਵੇਂ ਨਿਯਮਾਂ ਦੀ ਨਿਖੇਧੀ

ਲੁਧਿਆਣਾ, 25 ਜੂਨ (ਸਲੇਮਪੁਰੀ)-ਡਾ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਤੇ ਐਕਿਊਪੰਕਚਰ ਸਾਇੰਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਢੀਂਗਰਾ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਚਾਹੁੰਦੀ ਹੈ ਕਿ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਵਕੀਲ ਦੀ ਕੁੱਟਮਾਰ ਕਰਨ ਵਾਲੇ ਪਿੰਕ ਪਲਾਜ਼ਾ ਮਾਰਕੀਟ ਦੇ ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਜੂਨ (ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਵਕੀਲ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪਿੰਕ ਪਲਾਜ਼ਾ ਮਾਰਕੀਟ ਦੇ ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੁਰਿੰਦਰ ਸਿੰਘ ਸੂਦ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਪਿਤਾ ਦੀ ਲਾਸ਼ ਲੈਣ ਲਈ ਦਿੱਲੀ ਜਾ ਰਹੇ ਫ਼ੌਜੀ ਨੂੰ ਲੁਟੇਰੇ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਜਲੰਧਰ ਬਾਈਪਾਸ 'ਤੇ ਦਿੱਲੀ ਜਾਣ ਲਈ ਬੱਸ ਦੀ ਉਡੀਕ ਕਰ ਰਹੇ ਫ਼ੌਜੀ ਨੂੰ ਲੁਟੇਰਿਆਂ ਵਲੋਂ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਰਾਮ ਅਵਤਾਰ ਵਾਸੀ ਦਿੱਲੀ ਦੀ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਵਸ ਮਨਾਇਆ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਦਾਰੇ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸਟੀਚਿਊਟ ਵਲੋਂ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਦਿਆਰਥੀਆਂ ਤੇ ਉਸਤਾਦ ਗੁਰਨਾਮ ਸਿੰਘ ਦੀ ਪੇਸ਼ਕਾਰੀ ਬਾਰੇ ਵਿਸ਼ੇਸ਼ ਮਾਹਰਾਂ ਵਲੋਂ ਕੀਤੀ ...

ਪੂਰੀ ਖ਼ਬਰ »

ਪੰਜ ਦਰਜਨ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਲੋੜੀਂਦੇ ਖ਼ਤਰਨਾਕ ਡਕੈਤ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪੰਜ ਦਰਜਨ ਲੁੱਟ ਖੋਹ ਤੇ ਡਕੈਤੀ ਦੀਆਂ ਵਾਰਦਾਤਾਂ ਵਿਚ ਲੋੜੀਂਦੇ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਸਨਅਤਕਾਰਾਂ ਨੂੰ ਵਧੇ ਬਿਜਲੀ ਬਿੱਲਾਂ ਦੇ ਮਸਲੇ ਦੇ ਹੱਲ ਦਾ ਦਿੱਤਾ ਭਰੋਸਾ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ,ਪਰਮਿੰਦਰ ਸਿੰਘ ਆਹੂਜਾ)-ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਲੁਧਿਆਣਾ ਦੇ ਸਨਅਤਕਾਰਾਂ ਨੂੰ ਉਨ੍ਹਾਂ ਦੇ ਬਿਜਲੀ ਬਿੱਲਾਂ ਦੀ ਦਰੁਸਤੀ ਦੇ ਮਸਲੇ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਹ ਮਾਮਲਾ ਪਹਿਲਾਂ ...

ਪੂਰੀ ਖ਼ਬਰ »

ਫ਼ਿਸ਼ਰੀਜ਼ ਕਾਲਜ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੁੱਲ ਭਾਰਤੀ ਵਿੱਦਿਅਕ ਦੌਰਾ ਕਰਵਾਇਆ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਫ਼ਿਸ਼ਰੀਜ਼ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਬੈਚਲਰ ਆਫ਼ ਫ਼ਿਸ਼ਰੀਜ਼ ਸਾਇੰਸ ਦੀ ਡਿਗਰੀ ਕਰ ਰਹੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਇਕ ਕੁੱਲ ਭਾਰਤੀ ਵਿੱਦਿਅਕ ਦੌਰਾ ਕਰਵਾਇਆ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਸੰਬੰਧੀ ਕਰਵਾਏ ਸਮਾਗਮ 'ਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਸਥਾਨਕ ਸਿਵਲ ਹਸਪਤਾਲ ਵਿਚ ਵਿਸ਼ਵ ਖੂਨਦਾਨ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਵੱਖ ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕੀਤੀਆਂ ਸ਼ਖ਼ਸੀਅਤਾਂ ਵਿਚ ਸਬਹਿਤਕਾਰੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਜੋਤ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਟ੍ਰੈਫ਼ਿਕ ਜ਼ੋਨ ਇੰਚਾਰਜ ਅਸ਼ੋਕ ਚੌਹਾਨ ਨੂੰ ਕੀਤਾ ਸਨਮਾਨਿਤ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਸ਼ਿਵ ਸੈਨਾ ਵਲੋਂ ਟ੍ਰੈਫਿਕ ਜ਼ੋਨ ਦੇ ਇੰਚਾਰਜ ਅਸ਼ੋਕ ਚੌਹਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸ਼ਿਵ ਸੈਨਾ ਨੌਜਵਾਨ ਵਿੰਗ ਦੇ ਸ਼ਹਿਰੀ ਪ੍ਰਧਾਨ ਦੀਪਕ ਰਾਣਾ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਚੌਂਕ ਨੇੜੇ ਇਕ ਸਮਾਗਮ ...

ਪੂਰੀ ਖ਼ਬਰ »

ਅੱਜ ਫਾਸੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਹੋਵੇਗਾ ਰੋਸ ਪ੍ਰਦਰਸ਼ਨ-ਬੈਨੀਪਾਲ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਸ਼ਹਿਰੀ ਦੀ ਮੀਟਿੰਗ ਬਲਰਾਮ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਫੈਸਲਾ ਕੀਤਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨਿਊ ਰਾਜਗੁਰੂ ਨਗਰ ਦਾ ਆਮ ਇਜਲਾਸ

ਇਯਾਲੀ/ਥਰੀਕੇ, 25 ਜੂਨ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਗ੍ਰਾਮ ਪੰਚਾਇਤ ਨਿਊ ਰਾਜਗੁਰੂ ਨਗਰ ਦੇ ਹੋਏ ਆਮ ਇਜਲਾਸ ਦੌਰਾਨ ਸਰਪੰਚ ਹਰਪ੍ਰੀਤ ਕੌਰ ਗਿੱਲ, ਸੈਕਟਰੀ ਨਰੇਗਾ ਪਰਮਿੰਦਰ ਸਿੰਘ, ਮਨਰੇਗਾ ਅਧਿਕਾਰੀ ਕਮਲਜੀਤ ਸਿੰਘ ਵੇਰਕਾ, ...

ਪੂਰੀ ਖ਼ਬਰ »

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਨ ਸਮਾਗਮ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਨ ਸਮਾਗਮ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ, ਜਿਸ ਵਿਚ ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਆਪਣੇ ਜਥੇ ਸਮੇਤ ਸ੍ਰੀ ਜਪੁਜੀ ਸਾਹਿਬ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਕਾਰ ਸਮੇਤ 4 ਵਾਹਨ ਚੋਰੀ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਕਾਰ ਸਮੇਤ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਡੇਹਲੋਂ ਸਥਿਤ ਸਬ ਰਜਿਸਟਰਾਰ ਦਫ਼ਤਰ ਦੇ ਬਾਹਰੋਂ ਚੋਰ ਮੁਲਾਜ਼ਮ ਮਨੀਸ਼ ਸ਼ਰਮਾ ...

ਪੂਰੀ ਖ਼ਬਰ »

ਮੌਜੂਦਾ ਅਣ ਐਲਾਨੀ ਐਮਰਜੈਂਸੀ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ

ਲੁਧਿਆਣਾ, 25 ਜੂਨ (ਸਲੇਮਪੁਰੀ)-ਫਾਸੀ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਵਲੋਂ ਸੂਬੇ ਭਰ 'ਚ ਜ਼ਿਲ੍ਹਾ/ਤਹਿਸੀਲ ਹੈੱਡ ਕੁਆਰਟਰਾਂ 'ਤੇ 26 ਜੂਨ 1975 ਨੂੰ ਭਾਰਤ ਸਰਕਾਰ ਵਲੋਂ ਹੱਕ ਮੰਗਦੇ ਲੋਕਾਂ ਦੀ ਜ਼ੁਬਾਨ ਬੰਦੀ ਕਰਨ ਲਈ, ਦੇਸ਼ 'ਚ ਐਲਾਨੀ ਗਈ ਐਮਰਜੈਂਸੀ ਤੇ ਅਣ ਐਲਾਨੀ ...

ਪੂਰੀ ਖ਼ਬਰ »

ਫ਼ੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 25 ਜੂਨ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਵਿਹਾਰ ਵਿਚ ਚੋਰ ਇਕ ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਪੁਨੀਤ ਕੁਮਾਰ ਵਾਸੀ ਬਸਤੀ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਅਪਣਾਉਣ ਲਈ ਬੁੱਧੀਜੀਵੀਆਂ ਨੇ ਪੰਜਾਬੀਆਂ ਨੂੰ ਦਿੱਤਾ ਸੰਦੇਸ਼

ਢੰਡਾਰੀ ਕਲਾਂ, 25 ਜੂਨ (ਪਰਮਜੀਤ ਸਿੰਘ ਮਠਾੜੂ)-ਸਿੱਖ ਬੁੱਧੀਜੀਵੀ ਬਾਬਾ ਜਗਜੀਤ ਸਿੰਘ ਤੇ ਹਰ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਇਕ ਮੀਟਿੰਗ 'ਚ ਪੰਜਾਬੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਸਾਡੇ ਪਰਿਵਾਰਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਵਲੋਂ ਫਰਨੈਸ ਐਸੋਸੀਏਸ਼ਨ ਦੇ ਪ੍ਰਧਾਨ ਵੈਸ਼ਨੂੰ ਗੁਪਤਾ ਦਾ ਸਨਮਾਨ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਗਿੱਲ ਰੋਡ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ (ਬੰਟੂ) ਖੇੜਾ ਦੀ ਅਗਵਾਈ ਵਿਚ ਹੋਈ | ਜਿਸ 'ਚ ਫਰਨੈਸ ਸਨਅਤਾਂ ਲਈ ਰੀਡ ਦੀ ਹੱਡੀ ਤੇ ਨਵੀਂ ਆਵਾਜ਼ ...

ਪੂਰੀ ਖ਼ਬਰ »

ਵਾਰਡ 47 'ਚ ਕੌਂਸਲਰ ਪਤੀ ਨੇ ਵੰਡੇ ਬੁਢਾਪਾ ਤੇ ਵਿਧਵਾ ਪੈਨਸ਼ਨ ਲਈ ਮਨਜ਼ੂਰੀ ਪੱਤਰ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਕੌਂਸਲਰ ਪਤੀ ਨਿਰਮਲ ਸਿੰਘ ਕੈੜਾ ਪ੍ਰਧਾਨ ਪੰਜਾਬ ਕਾਂਗਰਸ ਸੇਵਾ ਦਲ ਨੇ ਵਾਰਡ 47 'ਚ ਬੁਢਾਪਾ ਤੇ ਵਿਧਵਾ ਪੈਨਸ਼ਨ ਲਈ ਮਨਜ਼ੂਰੀ ਪੱਤਰ ਵੰਡੇ | ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਸਰਕਾਰ ਵਲੋਂ ਜੋ ਸਹੂਲਤਾਂ ਮਿਲ ਸਕਦੀਆਂ ਹਨ, ਉਹ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਹੋਇਆ ਆਰੰਭ

ਲੁਧਿਆਣਾ, 25 ਜੂਨ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਆਰੰਭ ਹੋ ਗਿਆ ਹੈ, ਜੋ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਵਾਸਤੇ ਰਾਹਤ ਵਾਲੀ ਗੱਲ ਹੈ | ਸ਼ਹਿਰ ਦੇ ...

ਪੂਰੀ ਖ਼ਬਰ »

ਐਮ. ਐਸ. ਐਮ. ਈ. ਦਿਵਸ 'ਤੇ ਫਿਕੋ ਵਲੋਂ 6 ਸਨਅਤਕਾਰਾਂ ਨੂੰ ਸਨਮਾਨਿਤ ਕਰਨ ਦਾ ਐਲਾਨ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਵਲੋਂ ਅੰਤਰਰਾਸ਼ਟਰੀ ਐਮ. ਐਸ. ਐਮ. ਈ. ਦਿਵਸ ਮੌਕੇ 27 ਜੂਨ ਨੂੰ ਫਿਕੋ ਸਕੱਤਰੇਤ ਜੈਮਲ ਰੋਡ ਜਨਤਾ ਨਗਰ ਲੁਧਿਆਣਾ ਵਿਖੇ ਮਨਾਏਗਾ | ਇਸ ਮੌਕੇ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 25 ਜੂਨ (ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਤਰਸੇਮ ਕਾਲੋਨੀ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਘਰ ਦੇ ਮਾਲਕ ਗੌਰਵ ਇਸ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਿਊ. ਦੀਆਂ ਵਿਦਿਆਰਥਣਾਂ ਨੇ ਪੀ. ਜੀ. ਡੀ. ਸੀ. ਏ. ਦੇ ਨਤੀਜੇ 'ਚ ਪੰਜਾਬ 'ਚੋਂ ਪਹਿਲੇ ਤਿੰਨ ਸਥਾਨ ਕੀਤੇ ਪ੍ਰਾਪਤ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2021 'ਚ ਆਯੋਜਿਤ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼ (ਪੀ. ਜੀ. ਡੀ. ਸੀ. ਏ.) ਦੇ ਪਹਿਲੇ ਸਮੈਸਟਰ ਦੀ ...

ਪੂਰੀ ਖ਼ਬਰ »

ਭਗਵਾਨ ਜਗਨਨਾਥ ਰੱਥ ਯਾਤਰਾ 'ਚ ਸੂਬੇ ਭਰ ਤੋਂ ਸ਼ਿਵ ਸੈਨਿਕ ਸ਼ਾਮਿਲ ਹੋਣਗੇ-ਚੰਦਰਕਾਂਤ ਚੱਢਾ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਸਥਾਨਕ ਦੁਰਗਾ ਮਾਤਾ ਮੰਦਰ ਤੋਂ ਇਕ ਜੁਲਾਈ ਨੂੰ ਸ਼ੁਰੂ ਹੋਣ ਵਾਲੀ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਸੂਬੇ ਭਰ ਤੋਂ ਸ਼ਿਵ ਸੈਨਿਕ ਸ਼ਾਮਿਲ ਹੋਣਗੇ | ਇਸ ਸੰਬੰਧੀ ਸ਼ਿਵ ਸੈਨਾ ਦੇ ਸੀਨੀਅਰ ਆਗੂ ਚੰਦਰਕਾਂਤ ਚੱਢਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪਤੀ ਤੇ ਦੋ ਵਕੀਲਾਂ ਸਮੇਤ 8 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਕਥਿਤ ਦੋਸ਼ੀਆਂ 'ਚ ਪੀੜਤ ਔਰਤ ਦਾ ਪਤੀ ਤੇ ਦੋ ਵਕੀਲ ਵੀ ਸ਼ਾਮਿਲ ਹਨ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਹੋਈ ਭੰਨ-ਤੋੜ ਦਾ ਮਾਮਲਾ

ਯਾਤਰੀ ਸੇਵਾ ਸੰਮਤੀ ਨੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ

ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਪਿਛਲੇ ਦਿਨੀਂ ਅਗਨੀਪੱਥ ਯੋਜਨਾ ਨੂੰ ਲੈ ਕੇ ਨੌਜਵਾਨਾਂ ਵਲੋਂ ਕੀਤੀ ਗਈ ਭੰਨ-ਤੋੜ ਦੇ ਮਾਮਲੇ ਵਿਚ ਯਾਤਰੀ ਸੇਵਾ ਸੰਮਤੀ ਦੇ ਅਹੁਦੇਦਾਰਾਂ ਵਲੋਂ ਰੇਲਵੇ ਸਟੇਸ਼ਨਾਂ ਨਿਰੀਖਣ ਕੀਤਾ ਗਿਆ | ਟੀਮ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਗਤ ਸਿੰਘ ਨਗਰ ਦੇ ਆਮ ਇਜਲਾਸ ਦੌਰਾਨ ਅਹਿਮ ਮਤੇ ਪ੍ਰਵਾਨ

ਫੁੱਲਾਂਵਾਲ, 25 ਜੂਨ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਪਿੰਡ ਭਗਤ ਸਿੰਘ ਨਗਰ ਦਾ ਆਮ ਇਜਲਾਸ ਪੰਚਾਇਤ ਸੈਕਟਰੀ ਕਮਲ ਭਾਰਤੀ ਤੇ ਸਰਪੰਚ ਬੀਬੀ ਅਮਰਦੀਪ ਕੌਰ ਦੀ ਅਗਵਾਈ ਹੇਠ ਹੋਇਆ | ਇਸ ਦੌਰਾਨ ਇਕੱਤਰ ਹੋਏ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਨਾਲੀਆਂ ਕੰਢੇ ਖੁੱਲ੍ਹੇ ਵਿਚ ਸ਼ਰ੍ਹੇਆਮ ਵੇਚਿਆ ਜਾ ਰਿਹਾ ਮਾਸ ਮੱਛੀ

ਇਯਾਲੀ/ਥਰੀਕੇ, 25 ਜੂਨ (ਮਨਜੀਤ ਸਿੰਘ ਦੁੱਗਰੀ)-ਸੂਬਾ ਸਰਕਾਰ ਵਲੋਂ ਆਮ ਲੋਕਾਂ ਨੂੰ ਆਧੁਨਿਕ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਦੀ ਕੀਤੀ ਬਿਆਨਬਾਜ਼ੀ ਉਦੋਂ ਫਿੱਕੀ ਪੈਂਦੀ ਜਾਪਦੀ ਹੈ, ਜਦੋਂ ਕੁਝ ਨਿੱਜ ਸੁਆਰਥੀ ਲੋਕ ਨਾਲੀਆਂ ਕੰਢੇ ਖੁੱਲ੍ਹੇ 'ਚ ਮੀਟ ਮੁਰਗ਼ਾ ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਵਲੋਂ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼ (ਪੀ. ਜੀ. ਡੀ. ਸੀ. ਏ.) ਪਹਿਲੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ 'ਚ ਰਾਮਗੜ੍ਹੀਆ ਕੰਨਿਆ ਕਾਲਜ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕੌਂਸਲਰ ਸੁਖਵੀਰ ਸਿੰਘ ਕਾਲਾ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਡਾਬਾ/ਲੁਹਾਰਾ, 25 ਜੂਨ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 32 ਸਤਗੁਰ ਨਗਰ ਮੁੱਖ ਦਫ਼ਤਰ ਵਿਖੇ ਵਾਰਡ ਕੌਂਸਲਰ ਸੁਖਵੀਰ ਸਿੰਘ ਕਾਲਾ ਵਲੋਂ ਆਪਣੇ ਦਫ਼ਤਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕਈ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »

ਤਿੰਨ ਮਹੀਨਿਆਂ 'ਚ ਡਾ. ਰਣਜੀਤ ਸਿੰਘ ਨੇ 200 ਗੋਡੇ ਬਦਲ ਕੇ ਨਵਾਂ ਰਿਕਾਰਡ ਕੀਤਾ ਕਾਇਮ

ਆਲਮਗੀਰ, 25 ਜੂਨ (ਜਰਨੈਲ ਸਿੰਘ ਪੱਟੀ)-ਦੇਸ਼ ਭਰ ਦੇ ਨਾਮੀ ਹਸਪਤਾਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਵਲੋਂ ਈਜਾਦ ਕੀਤੀ ਜ਼ੀਰੋ ਗਲਤੀ ਤਕਨੀਕ ਨਾਲ ਉਨ੍ਹਾਂ ਨੇ ਬੀਤੇ ਤਿੰਨ ਮਹੀਨਿਆਂ ਦੌਰਾਨ 200 ਤੋਂ ਵਧੇਰੇ ਗੋਡਿਆਂ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ 45 ਮਰੀਜ਼ ਆਏ ਸਾਹਮਣੇ

ਲੁਧਿਆਣਾ, 25 ਜੂਨ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰ ਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਲੁਧਿਆਣਾ 'ਚ ਤਾਂ ਅੱਜ ਕੋਰੋਨਾ ਦਾ ਉਸ ਵੇਲੇ ਕਹਿਰ ਟੁੱਟ ਗਿਆ, ...

ਪੂਰੀ ਖ਼ਬਰ »

ਸ਼ਹਿਰ ਵਿਚੋਂ ਲੰਘ ਰਹੇ ਐਲੀਵੇਟਿਡ ਰੋਡ ਤੋਂ ਲੰਘਣ ਲਈ ਵਸਨੀਕਾਂ ਨੂੰ ਕਰਨਾ ਪਵੇਗਾ ਮਾਰਚ ਮਹੀਨੇ ਤੱਕ ਇੰਤਜ਼ਾਰ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਸਥਾਨਕ ਫਿਰੋਜ਼ਪੁਰ ਰੋਡ ਤੋਂ ਸਮਰਾਲਾ ਚੌਂਕ ਤੱਕ ਐਲੀਵੇਟਿਡ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ | ਪਰ ਸ਼ਹਿਰ ਵਿਚੋਂ ਲੰਘ ਰਹੀ ਐਲੀਵੇਟਿਡ ਸੜਕ ਤੋਂ ਲੰਘਣ ਲਈ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਨੂੰ ਹਾਲੇ ਮਾਰਚ ਮਹੀਨੇ ਤੱਕ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 25 ਜੂਨ (ਸਲੇਮਪੁਰੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਇਕ ਵਫ਼ਦ ਜਿਸ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਪ੍ਰੀਤ ਸਿੰਘ ਸਮਰਾ ਕਰ ਰਹੇ ਸਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਸਿਵਲ ਸਰਜਨ ਡਾ. ਐੱਸ. ਪੀ. ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਰਾਣਾ ਜੰਗ ਬਹਾਦਰ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਤਾਂ ਕੀਤਾ ਜਾਵੇਗਾ ਸੰਘਰਸ਼-ਲਵ ਦ੍ਰਾਵਿੜ

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਪੰਜਾਬ ਪੁਲਿਸ ਭਗਵਾਨ ਵਾਲਮੀਕਿ ਜੀ ਦਾ ਅਪਮਾਨ ਕਰਨ ਵਾਲੇ ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਸੁੱਟੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਘੱਟੋ ਘੱਟ ਉਜਰਤਾਂ 'ਚ ਵਾਧਾ ਕਰਨ ਦੀ ਮੰਗ

ਲੁਧਿਆਣਾ, 25 ਜੂਨ (ਸਲੇਮਪੁਰੀ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਲੁਧਿਆਣਾ ਵਲੋਂ ਸੁਬਾਈ ਆਗੂ ਹਰਜੀਤ ਕੌਰ ਸਮਰਾਲਾ ਦੀ ਅਗਵਾਈ 'ਚ ਕੰਵਰਜੀਤ ਸਿੰਘ ਸਹਾਇਕ ਕਮਿਸ਼ਨਰ ਜਨਰਲ ਰਾਹੀਂ ਕਿਰਤ ਮੰਤਰੀ ਨੂੰ ਮੰਗ-ਪੱਤਰ ਭੇਜਿਆ ਗਿਆ | ਵਫ਼ਦ 'ਚ ਡੈਮੋਕ੍ਰੇਟਿਕ ...

ਪੂਰੀ ਖ਼ਬਰ »

ਚੇਅਰਮੈਨ ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ ਨੇ ਬੂਟੇੇ ਲਗਾਏ

ਭਾਮੀਆਂ ਕਲਾਂ, 25 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਹਵਾਸ ਵਿਖੇ ਲੈਂਡ ਮਾਰਟਗੇਜ ਬੈਂਕ (ਲੁਧਿ:) ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ ਨੇ ਆਪਣੇ ਸਹਿਯੋਗੀ ਸਾਥੀਆਂ ਸਮੇਤ ਬਰਸਾਤੀ ਮੌਸਮ ਨੂੰ ਜੀ ਆਇਆਂ ਆਖਦਿਆਂ ਵੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਮੁਲਾਜ਼ਮ ਤੇ ਪੈਨਸ਼ਨਰ ਕਾਹਲੇ ਪਏ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 25 ਜੂਨ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ., ਪੀ. ਐਸ. ਟੀ. ਸੀ. ਐਲ. ਵਲੋਂ ਸਥਾਨਕ ਜਨਤਾ ਨਗਰ ਵਿਖੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਇਕ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਓਟ ਕੇਂਦਰਾਂ ਦੀ ਕੁਲ ਗਿਣਤੀ 54 ਤੱਕ ਪਹੁੰਚਣ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ੀ ਮਿਲੀ-ਡੀ. ਸੀ.

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਾਲ ਹੀ ਵਿਚ 37 ਨਵੇਂ ਆਊਟਪੇਸ਼ੈਂਟ ਓ. ਪੀ. ਡੀ. ਅਸਿਸਟਡ ਟਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਬੇਸਿਕ ਲਾਈਫ ਸਪੋਰਟ ਟ੍ਰੇਨਿੰਗ 'ਚ 50 ਡਾਕਟਰਾਂ ਨੇ ਲਿਆ ਹਿੱਸਾ

ਲੁਧਿਆਣਾ, 25 ਜੂਨ (ਸਲੇਮਪੁਰੀ)-ਸਮਾਜ ਸੇਵੀ ਸੰਸਥਾ ਡਾਇਬਟੀਜ਼ ਫ੍ਰੀ ਵਰਲਡ ਵਲੋਂ ਫੋਰਟਿਸ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਡਾਕਟਰ ਨੂੰ ਬੇਸਿਕ ਲਾਈਫ ਸਪੋਰਟ ਸਬੰਧੀ ਆਧੁਨਿਕ ਡਾਕਟਰੀ ਤਕਨੀਕਾਂ ਅਧਾਰਿਤ ਸਿਖ਼ਲਾਈ ਦੇਣ ਲਈ ਇਕ ਰੋਜ਼ਾ ਕੈਂਪ ਲਗਾਇਆ ...

ਪੂਰੀ ਖ਼ਬਰ »

ਸੀਸੂ ਵਿਖੇ ਬੁਆਇਲਰ ਉਦਯੋਗ ਲਈ ਹੁਨਰ ਮੰਦ ਕਾਮੇ ਤਿਆਰ ਕਰਨ ਬਾਰੇ ਸਮਾਗਮ

ਲੁਧਿਆਣਾ, 25 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਬੁਆਇਲਰ ਉਦਯੋਗ ਲਈ ਹੁਨਰਮੰਦ ਕਾਮੇ ਤਿਆਰ ਕਰਨ ਬਾਰੇ ਸਮਾਗਮ ...

ਪੂਰੀ ਖ਼ਬਰ »

ਧਾਂਦਰਾ ਦੇ ਹਾੜੀ ਸੀਜ਼ਨ ਦੇ ਹੋਏ ਆਮ ਇਜਲਾਸ ਦੌਰਾਨ ਪਾਸ ਹੋਏ ਅਹਿਮ ਮਤੇ

ਫੁੱਲਾਂਵਾਲ, 25 ਜੂਨ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਧਾਂਦਰਾ ਵਿਖੇ ਹਾੜੀ ਦਾ ਆਮ ਇਜਲਾਸ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਰੇਗਾ ਸੈਕਟਰੀ ਬੂਟਾ ਸਿੰਘ ਦੀ ਹਾਜ਼ਰੀ 'ਚ ਪ੍ਰਵਾਨ ਚੜਿ੍ਹਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX