ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਖੰਨਾ / ਸਮਰਾਲਾ

ਦਿੱਲੀ-ਕੱਟੜਾ ਬਣਨ ਵਾਲੇ ਮਾਰਗ 'ਤੇ ਵਿਰੋਧ ਦੇ ਬਾਵਜੂਦ ਐਨ. ਐੱਚ. ਏ. ਆਈ. ਵਲੋਂ ਢਾਈ ਕਿੱਲੋਮੀਟਰ ਜ਼ਮੀਨ ਐਕਵਾਇਰ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲਾਗਲੇ ਪਿੰਡਾਂ ਅੰਦਰੋਂ ਨਵਾਂ ਬਣਨ ਜਾ ਰਹੇ ਦਿੱਲੀ-ਕੱਟੜਾ ਮਾਰਗ 'ਤੇ ਜ਼ਮੀਨ ਅਕਵਾਇਰ ਕਰਨ ਦੇ ਮਾਮਲਾ ਉਸ ਸਮੇਂ ਗਰਮਾ ਗਿਆ, ਜਦੋਂ ਪਿੰਡ ਕਾਲਖ, ਜੁੜਾਹਾਂ, ਗੁੱਜਰਵਾਲ ਸਮੇਤ ਦਰਜਨਾਂ ਪਿੰਡਾਂ ਦੇ ਕਿਸਾਨਾਂ ਵਲੋਂ ਘੱਟ ਮੁੱਲ 'ਤੇ ਜ਼ਮੀਨ ਦੇਣ ਤੋਂ ਨਾਂਹ ਕਰ ਦਿੱਤੀ ਗਈ, ਜਿਸ ਕਾਰਨ ਅੱਜ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਤੇ ਸਿਵਲ ਪ੍ਰਸ਼ਾਸਨ ਵਲੋਂ ਉਕਤ ਜ਼ਮੀਨ 'ਤੇ ਕਰੀਬ ਢਾਈ ਕਿੱਲੋਮੀਟਰ ਦਾ ਕਬਜ਼ਾ ਲੈ ਲਿਆ ਗਿਆ, ਜਦ ਕਿ ਕਈ ਕਿਸਾਨਾਂ, ਕਿਸਾਨ ਆਗੂਆਂ ਸਮੇਤ ਕੁਝ ਔਰਤਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲੈ ਕੇ ਥਾਣਾ ਡੇਹਲੋਂ ਲਿਆਂਦਾ ਗਿਆ | ਜ਼ਿਕਰਯੋਗ ਹੈ ਕਿ ਉਕਤ ਜੰਮੂ-ਕੱਟੜਾ ਮਾਰਗ 'ਤੇ 300 ਫੁੱਟ ਚੌੜਾ ਮਾਰਗ ਬਣਨ ਲਈ ਜ਼ਮੀਨ ਅਕਵਾਇਰ ਕੀਤੀ ਜਾ ਰਹੀ ਤੇ ਕਿਸਾਨਾਂ ਨੂੰ ਪ੍ਰਤੀ ਏਕੜ 50 ਲੱਖ ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦ ਕਿ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਉਕਤ ਮੁਆਵਜ਼ਾ ਘੱਟ ਹੋਣ ਦੇ ਦੋਸ਼ ਲਗਾ ਕੇ ਧੱਕੇਸ਼ਾਹੀ ਦੇ ਦੋਸ਼ ਲਗਾਏ ਜਾ ਰਹੇ ਹਨ | ਜਿਸ ਕਾਰਨ ਪ੍ਰਸ਼ਾਸਨ ਵਲੋਂ ਉਕਤ ਜ਼ਮੀਨ ਦਾ ਕਬਜ਼ਾ ਲੈਣ ਲਈ ਭਾਰੀ ਪੁਲਿਸ ਫੋਰਸ ਦੀ ਮਦਦ ਲਈ ਗਈ | ਇਸ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਰੋਡ ਕਮੇਟੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸਮੇਤ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਆਪਣੀ ਜ਼ਮੀਨ ਨੂੰ ਅਕਵਾਇਰ ਕਰਨ ਤੋਂ ਰੋਕਣ ਦੇ ਯਤਨ ਕੀਤੇ ਗਏ, ਜਦ ਕਿ ਭਾਰੀ ਪੁਲਿਸ ਫੋਰਸ ਵਲੋਂ ਉਕਤ ਬਣਨ ਵਾਲੇ ਮਾਰਗ ਲਈ ਕਰੀਬ ਢਾਈ ਕਿੱਲੋਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਗਿਆ ਹੈ | ਇਸ ਸਮੇਂ ਵਿਰੋਧ ਕਰਨ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਰੋਡ ਕਮੇਟੀ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਸੁਦਾਗਰ ਸਿੰਘ ਜੁੜਾਹਾਂ, ਬਲਜੀਤ ਸਿੰਘ ਰੰਗੂਵਾਲ, ਦਰਸ਼ਨ ਸਿੰਘ ਫੱਲੇਵਾਲ, ਭਿੰਦਰ ਸਿੰਘ ਕਾਲਖ, ਦਲਜੀਤ ਸਿੰਘ ਗੁੱਜਰਵਾਲ, ਯੁਵਰਾਜ ਸਿੰਘ ਘੁਡਾਣੀ, ਭਰਪੂਰ ਸਿੰਘ, ਬਲਜਿੰਦਰ ਸਿੰਘ, ਤੇਜਪਾਲ ਸਿੰਘ, ਅਮਨਦੀਪ ਸਿੰਘ ਗੁੱਜਰਵਾਲ, ਬੀਬੀ ਹਰਿੰਦਰ ਕੌਰ ਜੁੜਾਹਾਂ, ਹਰਜਿੰਦਰ ਕੌਰ, ਰਾਜਵਿੰਦਰ ਕੌਰ ਜੁੜਾਹਾਂ ਸਮੇਤ 18 ਵਿਅਕਤੀਆਂ ਗਿ੍ਫ਼ਤਾਰ ਨੂੰ ਥਾਣਾ ਡੇਹਲੋਂ ਵਿਖੇ ਲਿਆਂਦਾ ਗਿਆ, ਜਿਨ੍ਹਾਂ ਨੂੰ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਸੰਘਰਸ਼ ਕਮੇਟੀ ਸਮੇਤ ਆਗੂਆਂ ਨਾਲ ਲੰਬੀ ਚੱਲੀ ਮੀਟਿੰਗ ਬਾਅਦ ਥਾਣਾ ਡੇਹਲੋਂ ਪੁਲਿਸ ਵਲੋਂ ਰਿਹਾਅ ਕਰ ਦਿੱਤਾ ਗਿਆ | ਰਿਹਾਅ ਹੋਣ ਉਪਰੰਤ ਕਿਸਾਨ ਮਜ਼ਦੂਰ ਸੰਘਰਸ਼ ਰੋਡ ਕਮੇਟੀ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਏਕਤਾ ਉਗਰਾਹਾਂ ਦਾ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਸਮੇਤ ਕਿਸਾਨਾਂ ਵਲੋਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਪ੍ਰਤੀ ਏਕੜ ਸਿਰਫ 50 ਲੱਖ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦ ਕਿ 20 ਫੁੱਟ ਉੱਚੇ ਰੋਡ ਬਣਨ ਕਾਰਨ ਸਾਡੀਆਂ ਬਾਕੀ ਰਹਿੰਦੀਆਂ ਜ਼ਮੀਨਾਂ ਬੇਕਾਰ ਹੋ ਜਾਣਗੀਆਂ, ਜਿਸ ਲਈ ਸਾਨੂੰ ਪ੍ਰਤੀ ਏਕੜ ਸਵਾ ਕਰੋੜ ਰੁਪਿਆ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਸਮੇਂ ਕਿਸਾਨ ਆਗੂ ਮਾਸਟਰ ਰਾਜਿੰਦਰ ਸਿੰਘ ਸਿਆੜ, ਮਨੋਹਰ ਸਿੰਘ ਕੁਲਾਹੜ, ਬਲਵੰਤ ਸਿੰਘ ਘੁਡਾਣੀ, ਪਰਮਵੀਰ ਸਿੰਘ ਘਲੋਟੀ, ਬਲਦੇਵ ਸਿੰਘ ਜੀਰਖ, ਚਰਨਜੀਤ ਸਿੰਘ ਫੱਲੇਵਾਲ, ਤੀਰਥ ਸਿੰਘ ਤਲਵੰਡੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਨੂਰਪੁਰਾ, ਜਸਦੇਵ ਸਿੰਘ ਜੱਸੋਵਾਲ, ਚੜਤ ਸਿੰਘ ਸਮੇਤ ਆਗੂਆਂ ਵਲੋਂ ਕੇਂਦਰ ਸਰਕਾਰ, ਪੰਜਾਬ ਸਰਕਾਰ ਸਮੇਤ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ, ਨਹੀਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

ਸਾਹਨੇਵਾਲ ਪੁਲਿਸ ਨੇ ਲੁਟੇਰਾ ਗਰੋਹ ਕੀਤਾ ਗਿ੍ਫ਼ਤਾਰ

ਸਾਹਨੇਵਾਲ, 25 ਜੂਨ (ਅਮਰਜੀਤ ਮੰਗਲੀ)-ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਦੇਸੀ ਕੱਟੇ, ਲੋਹੇ ਦੇ ਦਾਤਰ, ਖੋਹੇ ਗਏ ਮੋਟਰਸਾਈਕਲਾਂ ਤੇ ਮੋਬਾਈਲ ਫੋਨਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਐੱਸ. ਡੀ. ਐਮ. ਮਨਜੀਤ ਕੌਰ ਦੀ ਪਹਿਲ 'ਤੇ 3 ਦਿਨਾਂ ਛੁੱਟੀਆਂ ਦੌਰਾਨ ਕੈਮਿਸਟਾਂ ਨੇ 5 ਐਮਰਜੈਂਸੀ ਨੰਬਰ ਕੀਤੇ ਜਾਰੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਡੀ. ਐਮ. ਮਨਜੀਤ ਕੌਰ ਨੇ ਖੰਨਾ ਕੈਮਿਸਟ ਐਸੋਸੀਏਸ਼ਨ ਵਲੋਂ ਕੀਤੀਆਂ 3 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ 'ਚ ਖੰਨੇ ਦੀਆਂ ਸਾਰੀਆਂ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰੱਖਣ ਦਾ ਨੋਟਿਸ ਲੈਂਦਿਆਂ ਲੋਕਾਂ ਦੀ ਭਲਾਈ ...

ਪੂਰੀ ਖ਼ਬਰ »

ਟਰਾਲੇ ਤੇ ਕਾਰ ਦੀ ਟੱਕਰ 'ਚ ਕਾਰ ਸਵਾਰ ਜ਼ਖ਼ਮੀ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਜੀ. ਟੀ. ਰੋਡ ਗੁਰਦੁਆਰਾ ਕਲਗ਼ੀਧਰ ਦੇ ਸਾਹਮਣੇ ਟਰਾਲੇ ਤੇ ਕਾਰ ਦੀ ਹੋਈ ਆਪਸੀ ਟੱਕਰ 'ਚ ਕਾਰ ਸਵਾਰ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਕਾਰ ਚਾਲਕ ਕਾਲੀਦਾਸ ਸ਼ਰਮਾ ਵਾਸੀ ਚੰਬਾ ...

ਪੂਰੀ ਖ਼ਬਰ »

ਪੁਲ ਦੇ ਥੱਲੇ ਟੁੱਟੀ ਸੜਕ ਦੇ ਟੋਏ ਲੋਕਾਂ ਨੇ ਪੱਲਿਓਾ ਖਰਚਾ ਕਰ ਕੇ ਭਰਵਾਏ

ਦੋਰਾਹਾ, 25 ਜੂਨ (ਜਸਵੀਰ ਝੱਜ)-ਦੋਰਾਹਾ ਵਿਖੇ ਨਹਿਰ ਸਰਹਿੰਦ 'ਤੇ ਬਣੇ ਜਰਨੈਲੀ ਮਾਰਗ ਦੇ ਪੁਲ ਥੱਲੇ 24 ਘੰਟੇ ਭਰ ਵਗਦੀ ਸੜਕ ਕਈ ਮਹੀਨੇ ਤੋਂ ਬੁਰੀ ਤਰ੍ਹਾਂ ਟੁੱਟੀ ਹੈ | ਜਿਸ ਨੂੰ ਕਾਰੋਬਾਰੀ ਮਨਜੋਤ ਸਿੰਘ ਮਾਨ ਨੇ ਪੱਲਿਓਾ ਖਰਚਾ ਕਰ ਕੇ ਲੋਕਾਂ ਦੇ ਸਹਿਯੋਗ ਨਾਲ ਠੀਕ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ

ਬੀਜਾ, 25 ਜੂਨ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੀ. ਟੀ. ਰੋਡ 'ਤੇ ਕਿਸੇ ਵਾਹਨ ਨੇ ਅਣਪਛਾਤੇ ਵਿਅਕਤੀ 'ਚ ਟੱਕਰ ਮਾਰ ਦਿੱਤੀ ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਚੌਕੀ ਕੋਟ ਦੇ ਇੰਚਾਰਜ ਪਵਿੱਤਰ ਸਿੰਘ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 40 ਗ੍ਰਾਮ ਸਮੈਕ ਸਮੇਤ ਇਕ ਕਾਬੂ

ਮਲੌਦ, 25 ਜੂਨ (ਦਿਲਬਾਗ ਸਿੰਘ ਚਾਪੜਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਲੌਦ ਪੁਲਿਸ ਨੂੰ 40 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮਲੌਦ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਵਿਖੇ ਲਗਾਇਆ ਐਂਟੀ ਮਲੇਰੀਆ ਜਾਗਰੂਕਤਾ ਕੈਂਪ

ਪਾਇਲ, 25 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਐੱਸ. ਪੀ. ਸਿੰਘ ਤੇ ਐੱਸ. ਐਮ. ਓ. ਪਾਇਲ ਡਾ. ਹਰਪ੍ਰੀਤ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੈਲਥ ਸੈਂਟਰ ਸ਼ਾਹਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਦਭਾਵਨਾ ਯਾਤਰਾ ਦੋਰਾਹਾ ਤੋਂ ਮਨੀਕਰਨ ਸਾਹਿਬ ਲਈ ਰਵਾਨਾ

ਦੋਰਾਹਾ, 25 ਜੂਨ (ਜਸਵੀਰ ਝੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਸ੍ਰੀ ਮਣੀਕਰਨ ਸਾਹਿਬ ਹਿਮਾਚਲ ਲਈ ਦੋਰਾਹਾ ਦੀ ਸੰਗਤ ਤਿੰਨ ਰੋਜ਼ਾ ਯਾਤਰਾ ਲਈ ਦੋ ਬੱਸਾਂ ਰਾਹੀਂ ਰਵਾਨਾ ਹੋਈ | ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖ ...

ਪੂਰੀ ਖ਼ਬਰ »

ਕਾਂਗਰਸ ਲੋਕਰਾਜ ਵਿਰੋਧੀ ਭਾਰਤ ਦੇ ਇਤਿਹਾਸ 'ਚ ਐਮਰਜੈਂਸੀ ਲਗਾਉਣ ਵਾਲੀ ਇਕੱਲੀ ਪਾਰਟੀ-ਚੰਨੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਬੁਲਾਰਾ ਇਕਬਾਲ ਸਿੰਘ ਚੰਨੀ ਦੀ ਅਗਵਾਈ 'ਚ ਭਾਰਤੀ ਜਨਤਾ ਪਾਰਟੀ ਵਲੋਂ ਐਮਰਜੈਂਸੀ ਦੇ ਕਾਲੇ ਦਿਨ ਦੇ ਵਿਰੋਧ 'ਚ ਇਕ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਚੰਨੀ ਨੇ ਐਮਰਜੈਂਸੀ ਦੇ ਕਾਲੇ ...

ਪੂਰੀ ਖ਼ਬਰ »

ਕਿੰਗਸ ਫੁੱਟਬਾਲ ਕਲੱਬ ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਕਿੰਗਸ ਫੁੱਟਬਾਲ ਕਲੱਬ ਵਲੋਂ ਸਵਰਗਵਾਸੀ ਨੌਜਵਾਨ ਤਿ੍ਪਤਇੰਦਰ ਚਾਹਲ ਯਾਦਗਾਰੀ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਰਤਨਹੇੜੀ ਦੇ ਸਰਪੰਚ ਡਾ. ਗੁਰਮੁਖ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਮੈਂਬਰਾਂ ਵਲੋਂ ਬਲਾਕ ਬੀਜਾ ਤੇ ਦੋਰਾਹਾ ਦੀ ਮੀਟਿੰਗ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਦੇ ਸਰਪੰਚ ਢਾਬੇ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੀਜਾ, ਦੋਰਾਹਾ ਦੀ ਡਾ. ਮੇਲਾ ਸਿੰਘ ਲਾਲੀ ਬੀਜਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਹਾਜ਼ਰ ਮੈਂਬਰਾਂ ਨੇ ਕੇਂਦਰ ...

ਪੂਰੀ ਖ਼ਬਰ »

ਰਸੂਲੜਾ ਵਿਖੇ ਆਮ ਇਜਲਾਸ ਦੌਰਾਨ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੰਗ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਪਿੰਡਾਂ ਅੰਦਰ ਆਮ ਇਜਲਾਸ ਹੋ ਰਹੇ ਹਨ | ਇਸੇ ਕੜੀ ਅਧੀਨ ਪਿੰਡ ਰਸੂਲੜਾ ਵਿਖੇ ਬੀ. ਡੀ. ਪੀ. ਓ. ਮਹਿੰਦਰ ਸਿੰਘ ਤੇ ਸਰਪੰਚ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ ਹੇਠ ਆਮ ਇਜਲਾਸ ਹੋਇਆ, ਜਿਸ 'ਚ ਅਹਿਮ ...

ਪੂਰੀ ਖ਼ਬਰ »

ਹਾਕੀ ਕਲੱਬ ਸਮਰਾਲਾ ਵਲੋਂ ਪਿੰਡਾਂ 'ਚ ਖੂਹਾਂ-ਮੋਟਰਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਆਰੰਭ

ਸਮਰਾਲਾ, 25 ਜੂਨ (ਗੋਪਾਲ ਸੋਫਤ)-ਵਾਤਾਵਰਨ ਪ੍ਰੇਮੀ ਸੰਸਥਾ ਹਾਕੀ ਕਲੱਬ ਸਮਰਾਲਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਉਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ 'ਚ ਲੋਕਾਂ ਅੰਦਰ ਵਾਤਾਵਰਨ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਪਹਿਲਾਂ ਦੀ ਤਰ੍ਹਾਂ ਸੰਘਰਸ਼ ਕਰਦੇ ਰਹਾਂਗੇ-ਪ੍ਰਧਾਨ ਰਾਜਵੰਤ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਲੁਧਿਆਣਾ ਕੇਂਦਰੀ ਸਹਿਕਾਰੀ ਬੈਂਕ ਦੇ ਜ਼ੋਨ ਨੰਬਰ 6 ਖੰਨਾ ਤੋਂ ਚੋਣ ਲੜ ਕੇ 1 ਵੋਟ 'ਤੇ ਹਾਰੇ ਉੱਘੇ ਸਹਿਕਾਰੀ ਆਗੂ ਰਾਜਵੰਤ ਸਿੰਘ ਪ੍ਰਧਾਨ ਖੇਤੀਬਾੜੀ ਸਹਿਕਾਰੀ ਸਭਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵਿਮੈਨ 'ਚ ਇਕ ਭਾਰਤ ਸੇ੍ਰਸ਼ਟ ਭਾਰਤ ਮਿਸ਼ਨ ਹੇਠ ਪਾਵਰ ਪੁਆਇੰਟ ਪੇਸ਼ਕਾਰੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਫ਼ਾਰ ਵਿਮੈਨ 'ਚ ਇਕ ਭਾਰਤ ਸੇ੍ਰਸ਼ਟ ਭਾਰਤ ਮਿਸ਼ਨ ਦੇ ਹੇਠ ਪਾਵਰ ਪੁਆਇੰਟ ਪੇਸ਼ਕਾਰੀਆਂ ਕਰਵਾਈਆਂ ਗਈਆਂ | ਇਹ ਗਤੀਵਿਧੀ ਕਾਲਜ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ਵਿਚ ਤੇ ਡਾ. ਪ੍ਰਭਜੀਤ ਕੌਰ ਰਜਿਸਟਰਾਰ, ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਕੀਤੀ ਮੀਟਿੰਗ

ਜੌੜੇਪੁਲ ਜਰਗ, 25 ਜੂਨ (ਪਾਲਾ ਰਾਜੇਵਾਲੀਆ)-'ਪੰਜਾਬ ਪੁਲਿਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਕੀਤੀਆਂ ਜਾ ਚੁੱਕੀਆਂ ਹਨ ਕਿਉਂਕਿ ਪੰਜਾਬ ਦੀ ਜਵਾਨੀ ਨਸ਼ਿਆਂ ਨੇ ਬੁਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ |' ਇਹ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਜੀ. ਐੱਚ. ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦਾ ਨਤੀਜਾ 100 ਫ਼ੀਸਦੀ

ਜਗਰਾਉਂ, 25 ਜੂਨ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਜੀ. ਐੱਚ. ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦੇ ਬੀ. ਏ. ਐੱਲ. ਐੱਲ. ਬੀ. (ਆਨਰਜ਼) ਦੇ ਨੌਵੇਂ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸੰਸਥਾ ਦੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖ਼ਾਤਮਾ ਕਰਕੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ-ਭਾਈ ਗਰੇਵਾਲ

ਜਗਰਾਉਂ, 25 ਜੂਨ (ਜੋਗਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਦਾ 306ਵਾਂ ਸ਼ਹੀਦੀ ਦਿਹਾੜਾ ਸਮੁੱਚੀ ਕੌਮ ਮਨਾ ਰਹੀ ਹੈ | ਉਨ੍ਹਾਂ ਵਲੋਂ ਗੁਰੂ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਜ਼ੁਲਮ ਦੀ ਜੜ੍ਹ ਪੁੱਟੀ ਤੇ ਸਰਹਿੰਦ ਦੀ ਇੱਟ ਨਾਲ ਇੱਟ ਖੜ੍ਹਕਾ ਕੇ ਵਜੀਦ ਖ਼ਾਨ ਨੂੰ ਜੁਲਮ ...

ਪੂਰੀ ਖ਼ਬਰ »

ਖੰਨਾ ਦੇ ਪੈਨਸ਼ਨਰਜ਼ 13 ਜੁਲਾਈ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਧਰਨੇ 'ਚ ਸ਼ਾਮਿਲ ਹੋਣਗੇ-ਅਕਾਲ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਸਰਕਲ ਖੰਨਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਦੀਸ਼ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਨੇ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਤਹਿਸੀਲਦਾਰ ਪਾਇਲ ਨੂੰ ਦਿੱਤਾ ਮੰਗ ਪੱਤਰ

ਪਾਇਲ, 25 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)- ਸਰਕਾਰ ਵਲੋਂ ਦੇਸ਼ ਦੀਆਂ ਥਲ ਜਲ ਅਤੇ ਹਵਾਈ ਸੈਨਾਵਾਂ ਵਿਚ 4 ਸਾਲ ਲਈ ਠੇਕੇ 'ਤੇ ਜਵਾਨ ਭਰਤੀ ਕਾਰਨ ਵਾਲੀ ਅਗਨੀਪਥ ਯੋਜਨਾ ਦੀ ਨੌਜਵਾਨ ਭਾਰਤ ਸਭਾ ਵਲੋਂ ਤੇ ਅਵਾਮੀ ਰੰਗਮੰਚ ਪਲਸ ਮੰਚ ਸਿਹੌੜਾ ਵਲੋਂ ਅਗਨੀਪਥ ਯੋਜਨਾ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਦੋਰਾਹਾ, 25 ਜੂਨ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਕਾਲਜ ਦੇ ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਯੂਨਿਟ ਦੁਆਰਾ 19 ਪੰਜਾਬ ਬੀ. ਐੱਨ. ਸੀ. ਸੀ. ਲੁਧਿਆਣਾ ਦੇ ਸਹਿਯੋਗ ਨਾਲ਼ 'ਮਾਨਵਤਾ ਲਈ ਯੋਗ' ਦੇ ਥੀਮ ...

ਪੂਰੀ ਖ਼ਬਰ »

ਚੌਕੀ ਇੰਚਾਰਜ ਸੰਤੋਖ ਸਿੰਘ ਨੂੰ ਕੀਤਾ ਸਨਮਾਨਿਤ

ਈਸੜੂ, 25 ਜੂਨ (ਬਲਵਿੰਦਰ ਸਿੰਘ)-ਨਵ-ਨਿਯੁਕਤ ਚੌਕੀ ਇੰਚਾਰਜ ਈਸੜੂ ਸਬ ਇੰਸਪੈਕਟਰ ਸੰਤੋਖ ਸਿੰਘ ਨੂੰ ਅਹੁਦਾ ਸੰਭਾਲਣ ਉਪਰੰਤ ਇਲਾਕਾ ਨਿਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਲੋਕਾਂ ਦੀ ਜਾਨ ...

ਪੂਰੀ ਖ਼ਬਰ »

ਦੈਹਿੜੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਯੋਗ ਦਿਵਸ ਮਨਾਇਆ

ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨਜ਼ਦੀਕ ਪਿੰਡ ਦੈਹਿੜੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਯੋਗਾ ਕਲਾਸ ਲਗਾਈ ਗਈ | ਇਸ ਯੋਗਾ ਕਲਾਸ ਵਿੱਚ ਅਧਿਆਪਕ ਨਰਿੰਦਰ ...

ਪੂਰੀ ਖ਼ਬਰ »

ਬੀ. ਵੋਕ ਆਟੋਮੋਬਾਇਲ ਦੇ ਵਿਦਿਆਰਥੀਆਂ ਵਲੋਂ ਨਵਾਂ ਖੋਜ ਪ੍ਰਾਜੈਕਟ ਪੂਰਾ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਬੀ. ਵੋਕ ਆਟੋਮੋਬਾਇਲ ਦੇ ਵਿਦਿਆਰਥੀਆਂ ਨੇ ਟਰਬੋ ਚਾਰਜ ਮੋਟਰਸਾਈਕਲ ਅਤੇ ਡੀਜ਼ਲ ਇੰਜਣ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਨਵੇਂ ਖੋਜ ਪ੍ਰਾਜੈਕਟ ਨੂੰ ਪੂਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਪਾਰਟੀ ਦੇ ਕਰਨ ਸਿਹੌੜਾ ਦਾ ਹਲਕਾ ਪਾਇਲ ਤੋਂ ਡਾਇਰੈਕਟਰ ਚੁਣੇ ਜਾਣ 'ਤੇ ਜੱਦੀ ਪਿੰਡ ਭਰਵਾਂ ਸਵਾਗਤ

ਮਲੌਦ, 25 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੋਆਪ੍ਰੇਟਿਵ ਸੁਸਾਇਟੀ ਹਲਕਾ ਪਾਇਲ ਤੋਂ ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੀ ਤਰਫ਼ੋਂ ਨਵੇਂ ਚੁਣੇ ਗਏ ਡਾਇਰੈਕਟਰ ਕਰਨ ਸਿਹੌੜਾ ਦਾ ਜੱਦੀ ਪਿੰਡ ਸਿਹੌੜਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਨਿਰਵਿਘਨ ਮਿਲਣ 'ਤੇ ਕਿਸਾਨਾਂ ਵਲੋਂ 'ਆਪ' ਸਰਕਾਰ ਦਾ ਧੰਨਵਾਦ

ਕੁਹਾੜਾ, 25 ਜੂਨ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੂੰ 17 ਜੂਨ ਤੋਂ ਬਾਅਦ ਫ਼ਸਲ ਬੀਜਣ ਦੀ ਅਪੀਲ ਕੀਤੀ ਗਈ ਸੀ ਅਤੇ ਸੂਬੇ ਦੇ ਕਿਸਾਨਾਂ ਵੱਲੋਂ ਫ਼ੈਸਲੇ ਦਾ ਸਵਾਗਤ ਕਰਦਿਆਂ 17 ਜੂਨ ਤੋਂ ਬਾਅਦ ...

ਪੂਰੀ ਖ਼ਬਰ »

ਸਿਹੋੜਾ ਦੀ ਜਿੱਤ ਦੀ ਖ਼ੁਸ਼ੀ ਵਿਚ ਦੋਰਾਹਾ ਵਿਖੇ ਜੇਤੂ ਮਾਰਚ ਕੱਢਿਆ

ਦੋਰਾਹਾ, 25 ਜੂਨ (ਮਨਜੀਤ ਸਿੰਘ ਗਿੱਲ)-ਲੁਧਿਆਣਾ ਕੇਂਦਰੀ ਸਹਿਕਾਰੀ ਬੈਂਕ ਜ਼ੋਨ ਪਾਇਲ ਦੇ ਡਾਇਰੈਕਟਰ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੇ ਪਾਇਲ ਜ਼ੋਨ ਤੋ ਜੇਤੂ ਉਮੀਦਵਾਰ ਕਰਨ ਸਿਹੌੜਾ ਨਾਲ ਆਪ ਦੇ ਸੈਂਕੜੇ ਵਰਕਰਾਂ ਨੇ ਵਿਧਾਇਕ ਇੰਜ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਯੋਗਾ ਕਰਨਾ ਜ਼ਰੂਰੀ-ਮੋਹੀ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਖੰਨਾ ਦੇ ਮੰਡਲ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਨੇ ਦੱਸਿਆ ਕਿ ਦੁਨੀਆਂ 'ਚ ਰੋਜ਼ ਵੱਧ ਰਹੀਆਂ ਬਿਮਾਰੀਆਂ ਸ਼ੂਗਰ, ਕੈਂਸਰ, ਬਲੱਡ ਪੈ੍ਰਸ਼ਰ, ਹਾਰਟ ਅਟੈਕ, ਸਾਹ ਦੇ ਰੋਗ ਮੋਟਾਪਾ ਨੇ ਆਪਣੇ ਲੋਕਾਂ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਪਿੰਡਾਂ 'ਚ ਲਾਭਪਾਤਰੀਆਂ ਦੇ ਪੈਨਸ਼ਨ ਫਾਰਮ ਭਰੇ

ਰਾੜਾ ਸਾਹਿਬ, 25 ਜੂਨ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਦੇ ਸਮਾਜ ਭਲਾਈ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਬੁਢਾਪਾ, ਵਿਧਵਾ ਤੇ ਅੰਗਹੀਣਾਂ ਨੂੰ ਸਹੂਲਤਾਂ ਦੇਣ ਲਈ ਪੈਨਸ਼ਨਾਂ ਲਗਵਾਉਣ ਵਾਸਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਉਪਰਾਲੇ ਸਦਕਾ ...

ਪੂਰੀ ਖ਼ਬਰ »

ਡਾਇਰੈਕਟਰ ਦੀ ਚੋਣ ਜਿੱਤੇ ਕਰਨ ਸਿਹੌੜਾ ਦਾ ਮਲੌਦ ਵਿਖੇ ਭਰਵਾਂ ਸਵਾਗਤ

ਮਲੌਦ, 25 ਜੂਨ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ)-ਦੀ ਲੁਧਿਆਣਾ ਸੈਂਟਰਲ ਸਹਿਕਾਰੀ ਬੈਂਕ ਲਿਮਟਿਡ ਦੇ ਡਾਇਰੈਕਟਰਾਂ ਦੀ ਚੋਣ ਵਿਚ ਜੋਨ ਪਾਇਲ ਤੋਂ ਸਿਹੌੜਾ ਦੇ ਨੌਜੁਆਨ ਆਗੂ ਕਰਨ ਸਿਹੌੜਾ ਨੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹਲਕਾ ਪਾਇਲ ਦੇ ...

ਪੂਰੀ ਖ਼ਬਰ »

ਪੇਟ ਦੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਚਲ ਰਿਹਾ 5 ਦਿਨਾਂ ਯੋਗ ਕੈਂਪ ਸਮਾਪਤ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਪੇਟ ਦੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਭਾਰਤੀ ਯੋਗ ਸੰਸਥਾਨ ਪੰਜਾਬ ਦੇ ਪ੍ਰਧਾਨ ਕੁੰਦਨ ਵਿਰਮਾਨੀ ਤੇ ਸੁਮਨ ਵਿਰਮਾਨੀ ਦੀ ਪ੍ਰਧਾਨਗੀ ਹੇਠ ਪ੍ਰੇਮ ਭੰਡਾਰੀ ਪਾਰਕ ਵਿਚ ਚੱਲ ਰਿਹਾ ਪੰਜ ਰੋਜਾ ਕੈਂਪ ਸਮਾਪਤ ਹੋ ਗਿਆ ਹੈ | ਕੈਂਪ 'ਚ ...

ਪੂਰੀ ਖ਼ਬਰ »

ਚੌਂਕੀ ਇੰਚਾਰਜ ਬਰਧਾਲਾਂ ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ

ਖੰਨਾ, 25 ਜੂਨ (ਮਨਜੀਤ ਸਿੰਘ ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ, ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਦੀ ਅਗਵਾਈ 'ਚ ਏ. ਐੱਸ. ਆਈ. ਜਗਵਿੰਦਰ ਸਿੰਘ ਚੌਕੀ ਇੰਚਾਰਜ ਬਰਧਾਲਾਂ ਨੇ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਮਲੌਦ ਆਈ. ਟੀ. ਆਈ. ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਮਲੌਦ, 25 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਚੱਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਬਾਬਾ ਮਹਾਰਾਜ ਸਿੰਘ ਯਾਦਗਾਰੀ ਉਦਯੋਗਿਕ ਸਿਖਲਾਈ ਸੰਸਥਾ ਮਲੌਦ ਦਾ ਮੁੱਦਾ ਚੁੱਕਿਆ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ, ਸ਼ਮਸ਼ਪੁਰ, ਪਵਾਤ ਦੇ ਬੱਚਿਆਂ ਨੇ ਤਾਰਾ ਦੇਵੀ ਸੈਂਟਰ ਵਿਖੇ ਕੈਂਪ ਲਗਾਇਆ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8, ਜੰਡਾਲੀ, ਸ਼ਮਸ਼ਪੁਰ ਤੇ ਪਵਾਤ ਦੇ ਵਿਦਿਆਰਥੀਆਂ ਨੇ ਭਾਰਤ ਐਂਡ ਸਕਾਊਟ ਗਾਈਡ ਦੇ ਤਾਰਾ ਦੇਵੀ ਸੈਂਟਰ ਵਿਖੇ ਕੈਂਪ ਲਗਾਇਆ | ਸਕਾਊਟ ਮਾਸਟਰ ਸਤਵੀਰ ਸਿੰਘ ਰੌਣੀ, ਨਰਿੰਦਰ ਸਿੰਘ ਜੰਡਾਲੀ, ਵਰਿੰਦਰ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਲਗਾਇਆ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਮਾਜ ਸੇਵਾ ਦੇ ਕਾਰਜਾਂ 'ਚ ਮੋਹਰੀ ਲਾਇਨਜ਼ ਕਲੱਬ ਖੰਨਾ ਗ੍ਰੇਟਰ ਵਲੋਂ ਸ਼ਹਿਰ ਦੇ ਨਰੋਤਮ ਨਗਰ ਦੇ ਪਾਰਕ 'ਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਬੂਟੇ ਵੀ ...

ਪੂਰੀ ਖ਼ਬਰ »

ਮੈਡੀਕਲ ਕਾਲਜ ਗੋਪਾਲਪੁਰ ਵਲੋਂ ਘੁੰਗਰਾਣਾ ਸਕੂਲ ਵਿਖੇ ਸਿਹਤ ਬਾਰੇ ਜਾਗਰੂਕ ਕੈਂਪ

ਡੇਹਲੋਂ, 25 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਮਨਿਸਟਰੀ ਆਫ਼ ਆਯੂਸ਼ ਭਾਰਤ ਸਰਕਾਰ ਨਵੀਂ ਦਿੱਲੀ ਦੀਆਂ ਹਦਾਇਤਾਂ 'ਤੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਇਲਾਕੇ ਦੇ ਸਕੂਲਾਂ 'ਚ ਜਾ ਕੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਭੰਗੜਾ ਟ੍ਰੇਨਿੰਗ ਸੈਂਟਰ ਤੇ ਲੋਕ ਨਾਚ ਅਕੈਡਮੀ ਵਲੋਂ ਭੰਗੜਾ ਸਿਖਲਾਈ ਕੈਂਪ ਲਗਾਇਆ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਭੰਗੜਾ ਟ੍ਰੇਨਿੰਗ ਸੈਂਟਰ ਤੇ ਲੋਕ ਨਾਚ ਅਕੈਡਮੀ ਪੰਜਾਬ ਖੰਨਾ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਤਰਰਾਸ਼ਟਰੀ ਭੰਗੜਾ ਕੋਚ ਬਲਵਿੰਦਰ ਸਿੰਘ ਗੁਰੂ ਦੀ ਦੇਖ-ਰੇਖ ਹੇਠ ਭੰਗੜਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ...

ਪੂਰੀ ਖ਼ਬਰ »

ਏਕਤਾ ਮਨੁੱਖੀ ਅਧਿਕਾਰ ਬਿਊਰੋ ਨੇ ਮਾਨ ਸਰਕਾਰ ਤੋਂ ਚੋਣ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਸਮਰਾਲਾ, 25 ਜੂਨ (ਗੋਪਾਲ ਸੋਫਤ)-ਏਕਤਾ ਮਨੁੱਖੀ ਅਧਿਕਾਰ ਬਿਊਰੋ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਨਾਲ ਕੀਤੇ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ | ਬਿਉਰੋ ਦੇ ਲੁਧਿਆਣਾ ਯੂਨਿਟ ਦੀ ਅੱਜ ਸੁਖਵਿੰਦਰ ਸਿੰਘ ਪੰਜੇਟਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਏ. ਐੱਸ. ਕਾਲਜ ਖੰਨਾ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਯੂਨੀਵਰਸਿਟੀ 'ਚੋਂ ਚੌਥਾ ਸਥਾਨ ਕੀਤਾ ਹਾਸਲ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ. ਏ. ਇਕਨਾਮਿਕਸ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਏ. ਐੱਸ. ਕਾਲਜ ਖੰਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਕੇ. ਕੇ. ਸ਼ਰਮਾ ਨੇ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦਾ ਦੋ ਰੋਜ਼ਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਸਾਹਨੇਵਾਲ, 25 ਜੂਨ (ਅਮਰਜੀਤ ਸਿੰਘ ਮੰਗਲੀ)-ਦਰਗਾਹ ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਕਾਦਰੀ ਤੇ ਦਰਗਾਹ ਹਜ਼ਰਤ ਪੀਰ ਬਾਬਾ ਗਧੀਲੇ ਸ਼ਾਹ ਦੀ ਯਾਦ 'ਚ ਸਾਲਾਨਾ ਦੋ ਰੋਜ਼ਾ ਜੋੜ ਮੇਲਾ ਕੁਲੀਆਵਾਲ ਜਮਾਲਪੁਰ, ਆਹਲੂਵਾਲੀਆ ਕਾਲੋਨੀ ਵਿਖੇ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਨਸ਼ਿਆਂ ਵਿਰੁੱਧ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਮੀਟਿੰਗ

ਦੋਰਾਹਾ, 25 ਜੂਨ (ਜਸਵੀਰ ਝੱਜ)-ਐੱਸ. ਐੱਚ. ਓ. ਲਖਵੀਰ ਸਿੰਘ ਪੁਲਿਸ ਥਾਣਾ ਦੋਰਾਹਾ ਵਲੋਂ ਪਿੰਡ ਰਾਜਗੜ੍ਹ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਮੀਟਿੰਗ ਕੀਤੀ ਗਈ | ਐੱਸ. ਐੱਚ. ਓ. ਲਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX