ਤਾਜਾ ਖ਼ਬਰਾਂ


ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  2 minutes ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  13 minutes ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  51 minutes ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  51 minutes ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  about 1 hour ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  about 1 hour ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  about 2 hours ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  about 2 hours ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  about 2 hours ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  about 3 hours ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 4 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  about 4 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 5 hours ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 5 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 6 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 7 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 7 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 7 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 8 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 7 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਪਿੰਡ ਗੰਡਵਾਂ ਵਿਖੇ ਹੋਏ ਕਤਲ ਕੇਸ 'ਚ ਅੱਠ ਗਿ੍ਫ਼ਤਾਰ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਸਤਨਾਮਪੁਰਾ ਪੁਲਿਸ ਨੇ ਪਿੰਡ ਗੰਢਵਾਂ 'ਚ ਅਗਸਤ 2021 'ਚ ਪਿੰਡ ਦੇ ਹੀ ਇੱਕ ਵਿਅਕਤੀ ਦਾ ਕਤਲ ਕਰਨ ਦੇ ਸਬੰਧ 'ਚ ਅੱਜ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੰਢਵਾਂ ਦੇ ਇੱਕ ਵਿਅਕਤੀ ਬਸ਼ੰਬਰ ਦਾਸ ਦੇ ਕਤਲ ਕਰਨ ਦੇ ਮਾਮਲੇ 'ਚ ਐਫ਼.ਆਈ ਆਰ ਨੰਬਰ 98 ਮਿਤੀ 24 ਸਤੰਬਰ 2021 ਨੂੰ 13 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਕਈ ਵਿਅਕਤੀ ਲੰਬੇ ਸਮੇਂ ਤੋਂ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਚੱਲ ਰਹੇ ਸਨ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਐਸ.ਪੀ. ਹਰਿੰਦਰਪਾਲ ਸਿੰਘ ਦੀ ਦੇਖਰੇਖ ਹੇਠ ਇੱਕ ਟੀਮ ਗਠਿਤ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਕੇਸ 'ਚ ਚਾਰ ਵਿਅਕਤੀ ਪਹਿਲਾ ਗਿ੍ਫ਼ਤਾਰ ਕੀਤੇ ਜਾ ਚੁੱਕੇ ਸਨ ਤੇ 9 ਦੀ ਗਿ੍ਫ਼ਤਾਰੀ ਹੋਣੀ ਬਾਕੀ ਸੀ | ਜਿਨ੍ਹਾਂ 'ਚੋਂ 8 ਨੂੰ ਕਾਬੂ ਕਰਕੇ ਹੁਣ ਇੱਕ ਗਿ੍ਫ਼ਤਾਰ ਕਰਨਾ ਬਾਕੀ ਰਹਿ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਪਹਿਲਾ ਵੀ ਕਈ-ਕਈ ਮਾਮਲੇ ਦਰਜ ਹਨ | ਜਿਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਉਨ੍ਹਾਂ 'ਚ ਰਵੀ ਕੁਮਾਰ ਪੁੱਤਰ ਜਸਪਾਲ ਰਾਮ, ਲਖਵੀਰ ਕੁਮਾਰ ਪੁੱਤਰ ਜਸਪਾਲ ਰਾਮ, ਲੱਖਾ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਚੱਕ ਗੁਰੂ, ਨਵਜੋਤ ਪੁੱਤਰ ਦਿਲਬਾਗ ਸਿੰਘ ਉਰਫ਼ ਦਿਲਬਾਗ, ਕੁਲਵਿੰਦਰ ਕੌਰ ਉਰਫ਼ ਕੋਮਲ ਪਤਨੀ ਰਵੀ ਕੁਮਾਰ, ਜੋਤੀ ਪੁੱਤਰੀ ਦਿਲਬਾਗ ਸਿੰਘ ਉਰਫ਼ ਦਿਲਬਾਗ, ਜਸਪਾਲ ਉਰਫ਼ ਪਾਲ ਪੁੱਤਰ ਰਣਜੀਤ ਰਾਮ, ਜਸਵੀਰ ਪੁੱਤਰ ਜਸਪਾਲ ਵਾਸੀਆਨ ਪਿੰਡ ਗੰਢਵਾਂ ਸ਼ਾਮਿਲ ਹਨ | ਐਸ.ਐਚ.ਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਰਵੀ ਕੁਮਾਰ ਖ਼ਿਲਾਫ਼ 10 ਕੇਸ, ਲਖਵੀਰ ਕੁਮਾਰ ਖ਼ਿਲਾਫ਼ 7, ਲੱਖਾ ਖ਼ਿਲਾਫ਼ 3 ਕੇਸ, ਨਵਜੋਤ ਪੁੱਮ ਖ਼ਿਲਾਫ਼ 4 ਕੇਸ, ਕੁਲਵਿੰਦਰ ਕੌਰ ਖ਼ਿਲਾਫ਼ 3, ਜੋਤੀ ਖ਼ਿਲਾਫ਼ ਇੱਕ, ਜਸਪਾਲ ਉਰਫ਼ ਪਾਲ ਖ਼ਿਲਾਫ਼ 2, ਜਸਵੀਰ ਕੁਮਾਰ ਖ਼ਿਲਾਫ਼ 2 ਕੇਸ ਦਰਜ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਕੱਲ੍ਹ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

ਟਿਊਬਵੈੱਲ 'ਤੇ ਨਹਾਉਣ ਸਮੇਂ ਤਿੰਨ ਸਾਲਾ ਬੱਚਾ ਪਾਣੀ ਦੇ ਵਹਾਅ ਨਾਲ ਪਾਈਪ 'ਚ ਫਸਿਆ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ) - ਇਥੋਂ ਦੇ ਕਰੀਬੀ ਪਿੰਡ ਕਬੀਰਪੁਰ ਵਿਖੇ ਪ੍ਰਵਾਸੀ ਮਜ਼ਦੂਰ ਦਾ ਤਿੰਨ ਸਾਲਾ ਬੱਚਾ ਟਿਊਬਵੈੱਲ 'ਤੇ ਨਹਾਉਣ ਸਮੇਂ ਪਾਣੀ ਦੇ ਵਹਾਅ ਨਾਲ ਪਾਣੀ ਵਾਲੇ ਪਾਈਪ ਵਿਚ ਜਾ ਫਸਿਆ ਜਿਸ ਨੂੰ ਕਰੀਬ ਇਕ ਘੰਟੇ ਦੀ ਕੜੀ ਮਸ਼ੱਕਤ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਬੇਕਾਬੂ ਹੋ ਜਾਣ ਤੇ ਵਾਪਰੀ ਦੁਰਘਟਨਾ, ਇਕ ਦੀ ਮੌਤ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ-ਜਲੰਧਰ ਜੀ.ਟੀ.ਰੋਡ 'ਤੇ ਸਪਰੋੜ ਪੁਲ ਨਜ਼ਦੀਕ ਇੱਕ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਦਾ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਪੁਲ ਦੇ ਕਿਨਾਰਿਆਂ ਨਾਲ ਜਾ ਟਕਰਾਇਆ ਜਿਸ ਕਾਰਨ ਉਸ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ ਤੇ ਉਸ ਦੀ ...

ਪੂਰੀ ਖ਼ਬਰ »

ਐਮਰਜੈਂਸੀ ਦਾ ਦੌਰ ਕਾਂਗਰਸ ਦੇ ਮੱਥੇ ਤੋਂ ਕਦੇ ਨਾ ਮਿਟਣ ਵਾਲਾ ਕਲੰਕ-ਸੋਮ ਪ੍ਰਕਾਸ਼

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ) - ਭਾਰਤ 'ਚ 25 ਜੂਨ 1975 ਨੂੰ ਇੰਦਰਾ ਗਾਂਧੀ ਸਰਕਾਰ ਵਲੋਂ ਲਗਾਈ ਐਮਰਜੇਂਸੀ ਦੇ 47 ਸਾਲ ਪੂਰੇ ਹੋਣ ਮੌਕੇ ਅੱਜ ਫਗਵਾੜਾ ਭਾਜਪਾ ਵਲੋਂ ਸ੍ਰੀਮਤੀ ਅਨੀਤਾ ਕੈਂਥ ਦੀ ਦੇਖਰੇਖ ਅਤੇ ਭਾਜਪਾ ਮੰਡਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਜ਼ਖ਼ਮੀ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਚੱਕਹਕੀਮ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਗੰਭੀਰ ਹੋ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ...

ਪੂਰੀ ਖ਼ਬਰ »

ਕੋਰੋਨਾ ਦੇ ਦੋ ਨਵੇਂ ਮਾਮਲੇ ਆਏ

ਕਪੂਰਥਲਾ, 25 ਜੂਨ (ਵਿ.ਪ੍ਰ.)-ਕੋਰੋਨਾ ਦੇ ਅੱਜ ਦੋ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨ ਵਿਭਾਗ ਦੀਆਂ ਟੀਮਾਂ ਵਲੋਂ 435 ਸੈਂਪਲ ਜਾਂਚ ਲਈ ਭੇਜੇ ਗਏ ...

ਪੂਰੀ ਖ਼ਬਰ »

ਔਰਤ ਕੋਲੋਂ 315 ਨਸ਼ੀਲੀਆਂ ਗੋਲੀਆਂ ਬਰਾਮਦ

ਸੁਲਤਾਨਪੁਰ ਲੋਧੀ, 25 ਜੂਨ (ਥਿੰਦ, ਹੈਪੀ) - ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਔਰਤ ਕੋਲੋਂ 315 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਕੇ ਲੈ ਜਾਣ ਸੰਬੰਧੀ ਕੇਸ ਦਰਜ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਹਾਂਡਾ ਸਿਟੀ ਕੰਪਲੈਕਸ ਵਿਖੇ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਜਾਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅੰਮਿ੍ਤਪਾਲ ...

ਪੂਰੀ ਖ਼ਬਰ »

ਔਰਤ ਕੋਲੋਂ 315 ਨਸ਼ੀਲੀਆਂ ਗੋਲੀਆਂ ਬਰਾਮਦ

ਸੁਲਤਾਨਪੁਰ ਲੋਧੀ, 25 ਜੂਨ (ਥਿੰਦ, ਹੈਪੀ) - ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਔਰਤ ਕੋਲੋਂ 315 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੇਂਦਰ ਨੂੰ ਪੰਜਾਬ ਯੂਨੀਵਰਸਿਟੀ ਹੜੱਪਣ ਨਹੀਂ ਦੇਣਗੇ - ਨਾਨਕਪੁਰ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ) - ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਦੁਆਬੇ ਦੇ ਸੀਨੀਅਰ ਯੂਥ ਆਗੂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਨੂੰ ਪੰਜਾਬ ਯੂਨੀਵਰਸਿਟੀ ਕਿਸੇ ਕੀਮਤ ਤੇ ਹੜੱਪਣ ਨਹੀਂ ਦੇਣਗੇ | ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਕੱਪੜੇ ਦੇ ਬੈਗ ਵੰਡਣ ਦੀ ਮੁਹਿੰਮ ਸ਼ੁਰੂ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਪਲਾਸਟਿਕ ਤੇ ਪੌਲੀਥੀਨ ਦੀ ਵਰਤੋਂ ਘਟਾਉਣ ਦੇ ਮੰਤਵ ਨਾਲ ਕੱਪੜੇ ਦੇ ਬਣੇ ਬੈਗ ਤੇ ਥੈਲੇ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਏ.ਡੀ.ਸੀ ਕਮ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਸਹਾਇਕ ਕਮਿਸ਼ਨ ਨੂੰ ਮੰਗ ਪੱਤਰ ਦਿੱਤਾ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ 'ਚ ਅੱਜ ਸਫ਼ਾਈ ਕਰਮਚਾਰੀ ਯੂਨੀਅਨ (ਆਜ਼ਾਦ) ਤੇ ਮਿਊਾਸਪਲ ਸਫ਼ਾਈ ਕਰਮਚਾਰੀ ਯੂਨੀਅਨ (ਇੰਟਕ) ਨੇ ਐਲਾਨ ਕੀਤਾ ਹੈ ਕਿ 29 ਜੂਨ ਤੋਂ ਨਗਰ ਨਿਗਮ ਦਫ਼ਤਰ ਦੇ ...

ਪੂਰੀ ਖ਼ਬਰ »

ਲਾਲੀ ਜੈਦ ਮੋਬਾਈਲ ਐਸੋਸੀਏਸ਼ਨ ਬੇਗੋਵਾਲ ਦੇ ਪ੍ਰਧਾਨ ਤੇ ਦਿਲਰਾਜ ਰਾਜਨ ਉਪ ਪ੍ਰਧਾਨ ਬਣੇ

ਬੇਗੋਵਾਲ, 25 ਜੂਨ (ਸੁਖਜਿੰਦਰ ਸਿੰਘ) - ਅੱਜ ਸਥਾਨਕ ਕਸਬੇ ਦੇ ਮਿੰਨੀ ਰੈਸਟੋਰੈਂਟ ਵਿਚ ਸਮੂਹ ਮੋਬਾਈਲ ਵਿਕ੍ਰੇਤਾਵਾਂ ਦੀ ਮੀਟਿੰਗ ਹੋਈ ਜਿਸ 'ਚ ਮੋਬਾਈਲ ਐਸੋਸੀਏਸ਼ਨ ਦਾ ਗਠਨ ਕਰਦਿਆਂ ਅਮਰਿੰਦਰ ਸਿੰਘ ਲਾਲੀ ਜੈਦ ਨੂੰ ਪ੍ਰਧਾਨ ਤੇ ਦਿਲਰਾਜ ਸਿੰਘ ਰਾਜਨ ਨੂੰ ...

ਪੂਰੀ ਖ਼ਬਰ »

ਸਵੈਇੱਛਿਤ ਦਾਨ ਯੋਜਨਾ ਤਹਿਤ ਰੈੱਡ ਕਰਾਸ ਨੇ 2 ਲੱਖ ਤੋਂ ਵੱਧ ਰੁਪਏ ਪ੍ਰਾਪਤ ਕੀਤੇ - ਡੀ.ਸੀ.

ਕਪੂਰਥਲਾ, 25 ਜੂਨ (ਵਿ.ਪ੍ਰ.) - ਇੰਡੀਅਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੀ ਕਾਰਜਕਾਰੀ ਕਮੇਟੀ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿਚ ਹੋਈ ਜਿਸ 'ਚ ਰੈੱਡ ਕਰਾਸ ਦੀਆਂ ਲੋਕ ਭਲਾਈ ਤੇ ਨੌਜਵਾਨਾਂ ਵਿਸ਼ੇਸ਼ ਕਰਕੇ ਲੜਕੀਆਂ ਨੂੰ ਸਵੈ ...

ਪੂਰੀ ਖ਼ਬਰ »

ਐਮਰਜੈਂਸੀ ਭਾਰਤੀ ਲੋਕਤੰਤਰ ਦੇ ਇਤਿਹਾਸ 'ਚ ਕਾਲਾ ਦਿਨ ਸੀ ਜਿਸ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ-ਭਾਜਪਾ ਆਗੂ

ਕਪੂਰਥਲਾ, 25 ਜੂਨ (ਵਿ.ਪ੍ਰ.) - ਕਾਂਗਰਸ ਨੇ 1975 ਵਿਚ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਸੀ ਤੇ ਅੱਜ ਦਾ ਦਿਨ ਭਾਰਤ ਦੇ ਲੋਕਤੰਤਰ ਦਾ ਕਾਲਾ ਦਿਨ ਮੰਨਿਆ ਜਾਂਦਾ ਹੈ | ਇਹ ਸ਼ਬਦ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ...

ਪੂਰੀ ਖ਼ਬਰ »

ਸੀ.ਏ. ਗੇਰਾ ਵਲੋਂ ਲਗਾਇਆ ਲੰਗਰ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਪ੍ਰਮੁੱਖ ਸੀ.ਏ. ਮੁਕੇਸ਼ ਗੇਰਾ ਨੇ ਆਪਣੀ 18ਵੀਂ ਵਿਆਹ ਦੀ ਵਰ੍ਹੇਗੰਢ ਮੌਕੇ ਹੁਸ਼ਿਆਰਪੁਰ ਰੋਡ 'ਤੇ ਲੰਗਰ ਲਗਾਇਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਲੰਗਰ ਛਕਿਆ | ਇਸ ਮੌਕੇ ਗੇਰਾ ਨੇ ਕਿਹਾ ਕਿ ਹਰ ਸਾਲ ਉਹ ਆਪਣੀ ਤੇ ...

ਪੂਰੀ ਖ਼ਬਰ »

ਪੀ.ਟੀ.ਯੂ. ਦੀ ਡਿਪਟੀ ਲਾਇਬ੍ਰੇਰੀਅਨ ਮਧੂ ਮਿੱਡਾ ਦਾ ਯੰਗ ਪ੍ਰੋਫੈਸ਼ਨਲ ਐਵਾਰਡ ਨਾਲ ਸਨਮਾਨ

ਕਪੂਰਥਲਾ, 25 ਜੂਨ (ਵਿਸ਼ੇਸ਼ ਪ੍ਰਤੀਨਿਧ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਚ ਕਰਵਾਏ ਜਾ ਰਹੇ ਕੌਮੀ ਪੱਧਰ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਸਮਾਪਤੀ ਸਮਾਗਮ 'ਚ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੀ ਡਿਪਟੀ ...

ਪੂਰੀ ਖ਼ਬਰ »

ਆਈ.ਆਰ.ਟੀ.ਐਸ.ਏ. ਨੇ ਦਿੱਤਾ ਡੀ.ਸੀ. ਸ਼ਰਮਾ ਮੈਂਬਰ ਟਰੈਕਸ਼ਨ ਐਂਡ ਰੋਿਲੰਗ ਸਟਾਕ ਨੂੰ ਮੰਗ ਪੱਤਰ

ਕਪੂਰਥਲਾ, 25 ਜੂਨ (ਵਿ.ਪ੍ਰ.) - ਇੰਡੀਅਨ ਰੇਲਵੇ ਟੈਕਨੀਕਲ ਸੁਪਰਵਾਈਜ਼ਰ ਐਸੋਸੀਏਸ਼ਨ (ਆਈ. ਆਰ. ਟੀ. ਐਸ. ਏ.) ਦੇ ਪ੍ਰਧਾਨ ਇੰਜ: ਦਰਸ਼ਨ ਲਾਲ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਡੀ.ਸੀ. ਸ਼ਰਮਾ ਮੈਂਬਰ ਟਰੈਕਸ਼ਨ ਐਂਡ ਰੋਿਲੰਗ ਸਟਾਕ ਰੇਲਵੇ ਬੋਰਡ ਨੂੰ ਮਿਲ ਕੇ ਮੰਗ ...

ਪੂਰੀ ਖ਼ਬਰ »

ਮੁਗਲ ਚੱਕ ਵਿਖੇ ਸਾਲਾਨਾ ਮੇਲਾ ਕਰਵਾਇਆ

ਢਿਲਵਾਂ, 25 ਜੂਨ (ਸੁਖੀਜਾ, ਪ੍ਰਵੀਨ) - ਸਮੂਹ ਸੰਗਤ ਪਿੰਡ ਮੁਗਲਚੱਕ ਸਮੂਹ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੈ ਬਾਬਾ ਲੱਖ ਦਾਤਾ ਜੀ ਦਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਮਾਹਲਾ ਆਗੂ ਆਮ ...

ਪੂਰੀ ਖ਼ਬਰ »

ਗੁਰਬਖ਼ਸ਼ ਸਿੰਘ ਮੈਮੋਰੀਅਲ ਹਾਕੀ ਟੂਰਨਾਮੈਂਟ ਦੇ ਪਹਿਲੇ ਦਿਨ ਹਾਕੀ ਦੇ ਹੋਏ ਰੋਮਾਂਚਕ ਮੁਕਾਬਲੇ

ਕਪੂਰਥਲਾ, 25 ਜੂਨ (ਵਿ.ਪ੍ਰ.) - ਪਹਿਲਾ ਦੋ ਰੋਜ਼ਾ ਗੁਰਬਖ਼ਸ਼ ਸਿੰਘ ਮੈਮੋਰੀਅਲ ਹਾਕੀ ਟੂਰਨਾਮੈਂਟ ਅੱਜ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਧੂਮਧਾਮ ਨਾਲ ਆਰੰਭ ਹੋਇਆ | ਟੂਰਨਾਮੈਂਟ ਦੇ ਅੱਜ ਹੋਏ ਪਹਿਲੇ ਦਿਨ ਦੇ ਮੈਚਾਂ ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਰਬਜੀਤ ...

ਪੂਰੀ ਖ਼ਬਰ »

ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਜਾਗਰੂਕਤਾ ਰੈਲੀ

ਕਪੂਰਥਲਾ, 25 ਜੂਨ (ਵਿ.ਪ੍ਰ.) - ਪੰਜਾਬ ਪੁਲਿਸ ਵਲੋਂ ਲੋਕਾਂ ਵਿਚ ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਮਹਿਤਾਬਗੜ੍ਹ ਤੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜੋ ਮੁਹੱਲਾ ਮਹਿਤਾਬਗੜ੍ਹ ਤੋਂ ਸ਼ੁਰੂ ਹੋ ਕੇ ਉੱਚਾ ਧੋੜਾ, ਸ਼ਹਿਰੀਆਂ ਮੁਹੱਲਾ ਤੋਂ ...

ਪੂਰੀ ਖ਼ਬਰ »

ਪਿੰਡ ਖੇੜਾ ਵਿਖੇ ਤੀਸਰਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਫਗਵਾੜਾ 25 ਜੂਨ (ਤਰਨਜੀਤ ਸਿੰਘ ਕਿੰਨੜਾ) - ਡਾ. ਬੀ.ਆਰ. ਅੰਬੇਡਕਰ ਸਪੋਰਟਸ ਕਲੱਬ ਖੇੜਾ ਵਲੋਂ ਕਰਵਾਏ ਜਾ ਰਹੇ ਤੀਸਰੇ ਸਾਲਾਨਾ ਕ੍ਰਿਕੇਟ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਅਤੇ ਦੀਪਕ ਖੇੜਾ ਨੰਬਰਦਾਰ ਵਲੋਂ ਸਾਂਝੇ ਤੌਰ ਤੇ ...

ਪੂਰੀ ਖ਼ਬਰ »

ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਲਾਇਆ

ਤਲਵੰਡੀ ਚੌਧਰੀਆਂ, 25 ਜੂਨ (ਪਰਸਨ ਲਾਲ ਭੋਲਾ) - ਸਮਾਜ ਨੂੰ ਸਾਫ਼ ਸੁਥਰਾ ਰੱਖਣ ਲਈ ਸਾਰਿਆਂ ਦਾ ਸਹਿਯੋਗ ਚਾਹੀਦਾ ਹੈ | ਜੇਕਰ ਅਸੀਂ ਦੇਖ ਕੇ ਅੱਖਾਂ ਮੀਚਦੇ ਹਾਂ ਤਾਂ ਬੁਰੇ ਇਨਸਾਨਾਂ ਦਾ ਹੌਸਲਾ ਹੀ ਨਹੀਂ ਵਧੇਗਾ, ਸਗੋਂ ਹੋਰ ਮਾੜੇ ਕੰਮ ਲਈ ਦੂਜਿਆਂ ਨੂੰ ਵੀ ਨਾਲ ...

ਪੂਰੀ ਖ਼ਬਰ »

ਗੁਆਚਿਆ ਬੱਚਾ ਮਾਪਿਆਂ ਨੂੰ ਸੌਂਪਿਆ

ਢਿਲਵਾਂ, 25 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ)-ਢਿਲਵਾਂ ਪੁਲਿਸ ਨੇ ਗੁਆਚਿਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪ ਦਿੱਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਅਤੇ ਏ.ਐਸ.ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਢਿਲਵਾਂ ਦੀ ਪੁਲਿਸ ਨੂੰ ਇੱਕ ਲੜਕਾ ...

ਪੂਰੀ ਖ਼ਬਰ »

ਸੰਤ ਦਿਵਾਨ ਸਿੰਘ ਦੀ ਬਰਸੀ ਸੰਬੰਧੀ ਸਮਾਗਮ ਸੰਪੰਨ

ਨਡਾਲਾ, 25 ਜੂਨ (ਮਨਜਿੰਦਰ ਸਿੰਘ ਮਾਨ) - ਡੇਰਾ ਸੰਤ ਦਿਵਾਨ ਸਿੰਘ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਗਿਆਨ ਸਿੰਘ ਨਿਰਮਲੇ ਵਾਲਿਆਂ ਦੀ ਅਗਵਾਈ ਹੇਠ ਸੰਤ ਬਾਬਾ ਦੀਵਾਨ ਸਿੰਘ ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਸਮਾਗਮ ਕਰਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 'ਚ ਅਗਨੀਪਥ ਯੋਜਨਾ ਦਾ ਵਿਰੋਧ

ਕਪੂਰਥਲਾ, 25 ਜੂਨ (ਵਿ.ਪ੍ਰ.) - ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਿਨ੍ਹਾਂ ...

ਪੂਰੀ ਖ਼ਬਰ »

ਨਿਊ ਮਾਡਲ ਟਾਊਨ 'ਚ 35 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੰਮ ਮਾਨ ਨੇ ਕਰਵਾਇਆ ਸ਼ੁਰੂ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਵਾਰਡ ਨੰਬਰ 22 ਨਿਊ ਮਾਡਲ ਟਾਊਨ ਵਿਖੇ ਵਾਰਡ ਇੰਚਾਰਜ ਸੌਰਵ ਹਾਂਡਾ ਦੀ ਅਗਵਾਈ ਹੇਠ 35 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਆਰੰਭ ਅੱਜ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਾਂਜਲੀ ਪਿਕਨਿਕ ਸਪਾਟ ਨੂੰ 20 ਸਾਲ ਲਈ ਲੀਜ਼ 'ਤੇ ਦਿੱਤੇ ਜਾਣ ਨਾਲ ਮੁੜ ਸੁਰਜੀਤ ਹੋਣ ਦੀ ਆਸ ਬੱਝੀ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ) - ਅੰਤਰਰਾਸ਼ਟਰੀ ਪੱਧਰ ਦੀ ਕਾਂਜਲੀ ਪਿਕਨਿਕ ਸਪਾਟ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੀਵਰ ਰੋਕ ਇੰਟਰਪ੍ਰਾਈਜਿਜ਼ ਨੂੰ 20 ਸਾਲ ਲਈ ਲੀਜ਼ 'ਤੇ ਦੇਣ ਪਿੱਛੋਂ ਹੁਣ ਇਸ ਪਿਕਨਿਕ ਸਪਾਟ ਦੇ ਮੁੜ ਸੁਰਜੀਤ ਹੋਣ ਦੀ ਆਸ ਬੱਝੀ ਹੈ | ਦੱਸਿਆ ...

ਪੂਰੀ ਖ਼ਬਰ »

ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਅਵਾਰਾ ਪਸ਼ੂਆਂ ਤੇ ਹੋਰ ਜਾਨਵਰਾਂ ਦੀ ਭਰਮਾਰ

ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ)- ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਆਵਾਰਾ ਪਸ਼ੂਆਂ ਤੇ ਹੋਰ ਜਾਨਵਰਾਂ ਦੀ ਬਹੁਤ ਭਰਮਾਰ ਹੈ ਜਿਸ ਕਰਕੇ ਆਏ ਦਿਨ ਕਈ ਸੜਕ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਪ੍ਰੰਤੂ ਨਗਰ ਕੌਂਸਲ ਤੇ ਪ੍ਰਸ਼ਾਸਨ ਇਸ ਪਾਸੇ ਬਿਲਕੁਲ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ

ਡਡਵਿੰਡੀ, 25 ਜੂਨ (ਦਿਲਬਾਗ ਸਿੰਘ ਝੰਡ) - ਇਥੋਂ ਥੋੜੀ ਦੂਰੀ 'ਤੇ ਸਥਿਤ ਪਿੰਡ ਭੌਰ ਵਿਖੇ ਇੱਕ ਘਰ 'ਚੋਂ ਅੱਜ ਸਿਖਰ ਦੁਪਹਿਰੇ ਲੱਖਾਂ ਰੁਪਏ ਦੀ ਚੋਰੀ ਹੋ ਜਾਣ ਦੀ ਖ਼ਬਰ ਹੈ | ਸੁਲਤਾਨਪੁਰ ਲੋਧੀ ਦੇ ਡੀ. ਐਸ. ਪੀ. ਰਾਜੇਸ਼ ਕੱਕੜ, ਐਸ.ਐਚ. ਓ. ਇੰਸਪੈਕਟਰ ਜਸਮੇਲ ਕੌਰ ਸੰਧੂ, ...

ਪੂਰੀ ਖ਼ਬਰ »

ਗੁ. ਸਾਹਿਬ ਦੀ ਗੋਲਕ 'ਚੋਂ 25000 ਰੁਪਏ ਚੋਰੀ ਕਰਨ ਤੇ ਮਾਮਲਾ ਦਰਜ

ਸੁਲਤਾਨਪੁਰ ਲੋਧੀ, 25 ਜੂਨ (ਥਿੰਦ, ਹੈਪੀ) - ਪਿੰਡ ਤੋਤੀ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਬੀਤੇ ਦਿਨੀਂ 25000 ਰੁਪਏ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਪਿੰਡ ਤੋਤੀ ਨਿਵਾਸੀ ਮਹਿੰਗਾ ਸਿੰਘ ...

ਪੂਰੀ ਖ਼ਬਰ »

ਡੇਰਾ ਮਸਤ ਬਾਬਾ ਲਛਮਣ ਸ਼ਾਹ ਸਲੇਮਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ) - ਸਾਈਾ ਲਖਵੀਰ ਸ਼ਾਹ ਜੀ ਦੀ ਰਹਿਮਤ ਸਦਕਾ 24 ਵਾ ਸਾਲਾਨਾ ਜੋੜ ਮੇਲਾ ਦਰਬਾਰ ਕਾਦਰੀ ਖ਼ਾਨਦਾਨ ਡੇਰਾ ਮਸਤ ਬਾਬਾ ਲਛਮਣ ਸ਼ਾਹ ਜੀ ਦਰਬਾਰ ਕਿਸ਼ਨਪੁਰ (ਸਲੇਮਪੁਰ) ਵਿਖੇ ਸ਼ਰਧਾ ਪੂਰਵਕ ਸੰਪੰਨ ਹੋਇਆ | ਦੋ ਦਿਨਾਂ ਇਸ ਜੋੜ ਮੇਲੇ ਦੇ ...

ਪੂਰੀ ਖ਼ਬਰ »

'ਆਓ ਨੱਚੀਏ' ਸੱਭਿਆਚਾਰਕ ਮੇਲਾ ਕੱਲ੍ਹ

ਕਾਲਾ ਸੰਘਿਆਂ, 25 ਜੂਨ (ਬਲਜੀਤ ਸਿੰਘ ਸੰਘਾ) - ਪਿੰਡ ਨਾਰਵਾਲੀ ਕੁਹਾਲਾ ਵਿਖੇ ਪੀਰ ਬਾਬਾ ਸੁਧਾਰ ਗਾਜੀ ਦੇ ਅਸਥਾਨ ਤੇ 'ਆਓ ਨੱਚੀਏ' ਸਾਲਾਨਾ ਸਭਿਆਚਾਰਕ ਮੇਲਾ 27 ਜੂਨ ਦਿਨ ਸੋਮਵਾਰ ਨੂੰ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਪ੍ਰਸਿੱਧ ਕਲਾਕਾਰ ਆਪਣੇ ਫਨ ਦਾ ...

ਪੂਰੀ ਖ਼ਬਰ »

ਮਿਆਰੀ ਸਿੱਖਿਆ ਦੇਣ ਲਈ ਯਤਨਸ਼ੀਲ ਹੈ ਨਡਾਲਾ ਕਾਲਜ

ਨਡਾਲਾ, 25 ਜੂਨ (ਮਨਜਿੰਦਰ ਸਿੰਘ ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਜਿਸ ਦੀ ਸਥਾਪਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਸਮੇਂ ਕੀਤੀ ਗਈ ਸੀ, ਪਿਛਲੇ 52 ਸਾਲਾਂ ਤੋਂ ਇਲਾਕੇ ਦੇ ਵਿਦਿਆਰਥੀਆਂ ਨੂੰ ਰਿਆਇਤੀ ਫ਼ੀਸ 'ਤੇ ਮਿਆਰੀ ਉੱਚ ...

ਪੂਰੀ ਖ਼ਬਰ »

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਤੇ ਰੇਲਵੇ ਬੋਰਡ ਦੇ ਮੈਂਬਰ ਦਰਮਿਆਨ ਹੋਈ ਮੀਟਿੰਗ

ਕਪੂਰਥਲਾ, 25 ਜੂਨ (ਵਿਸ਼ੇਸ਼ ਪ੍ਰਤੀਨਿਧ) - ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਅੱਜ ਡੀ.ਸੀ. ਸ਼ਰਮਾ ਮੈਂਬਰ ਰੇਲਵੇ ਟਰੈਕਸ਼ਨ ਐਂਡ ਰੋਿਲੰਗ ਸਟਾਕ ਰੇਲਵੇ ਬੋਰਡ ਨਾਲ ਇਕ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ | ਲਗਭਗ ਇਕ ਘੰਟਾ ਚੱਲੀ ਮੀਟਿੰਗ ਦੌਰਾਨ ਆਰ.ਸੀ.ਐਫ. ...

ਪੂਰੀ ਖ਼ਬਰ »

ਰੇਲ ਡੱਬਿਆਂ ਦੇ ਉਤਪਾਦਨ ਨੂੰ ਵਧਾਉਣ ਲਈ ਆਰ.ਸੀ.ਐਫ. ਸਰਬੋਤਮ ਤਕਨਾਲੋਜੀ ਦੀ ਵਰਤੋਂ ਕਰੇ-ਡੀ.ਸੀ. ਸ਼ਰਮਾ

ਕਪੂਰਥਲਾ, 25 ਜੂਨ (ਅਮਰਜੀਤ ਕੋਮਲ) - ਰੇਲ ਕੋਚ ਫ਼ੈਕਟਰੀ ਕਪੂਰਥਲਾ ਰੇਲ ਡੱਬਿਆਂ ਦੇ ਉਤਪਾਦਨ ਨੂੰ ਵਧਾਉਣ ਲਈ ਸਰਬੋਤਮ ਤਕਨਾਲੋਜੀ ਦੀ ਵਰਤੋਂ ਕਰੇ, ਇਸ ਲਈ ਰੇਲਵੇ ਬੋਰਡ ਵਲੋਂ ਆਰ.ਸੀ.ਐਫ. ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਹ ਗੱਲ ਡੀ.ਸੀ. ਸ਼ਰਮਾ ਮੈਂਬਰ ਟਰੈਕਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ ਵਿਖੇ ਡੇਂਗੂ ਸੰਬੰਧੀ ਕੀਤੀ ਮੀਟਿੰਗ

ਭੁਲੱਥ, 25 ਜੂਨ (ਮਨਜੀਤ ਸਿੰਘ ਰਤਨ) - ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਫਾਰਮਾਸਿਸਟ, ਲੈਬ ਟੈਕਨੀਸ਼ੀਅਨ, ਕਮੇਟੀ ਦਫ਼ਤਰ ਦੇ ਕਰਮਚਾਰੀ ਅਤੇ ਸਟਾਫ਼ ਨਾਲ ਡੇਂਗੂ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਐਮਰਜੈਂਸੀ ਦੇ ਯੋਧਿਆਂ ਨੂੰ ਹਰਿਆਣਾ ਦੀ ਤਰਜ਼ 'ਤੇ ਪੈਨਸ਼ਨ ਬਹਾਲ ਕਰੇ ਪੰਜਾਬ ਸਰਕਾਰ-ਗਿਰੀਸ਼ ਸ਼ਰਮਾ

ਫਗਵਾੜਾ, 25 ਜੂਨ (ਤਰਨਜੀਤ ਸਿੰਘ ਕਿੰਨੜਾ)-ਆਪਾਤਕਾਲੀਨ ਯੋਧਾ ਸੰਘਰਸ਼ ਸੰਮਤੀ ਪੰਜਾਬ ਦੀ ਇਕ ਵਰਚੂਅਲ ਮੀਟਿੰਗ ਸੰਮਤੀ ਦੇ ਪ੍ਰਧਾਨ ਗਿਰੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 47 ਸਾਲ ਪਹਿਲਾਂ ਉਸ ਸਮੇਂ ਦੀ ਇੰਦਰਾ ਗਾਂਧੀ ਸਰਕਾਰ ਵੱਲੋਂ ਲਗਾਈ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸੰਬੰਧੀ ਲੜਕੀ ਖ਼ਿਲਾਫ਼ ਕੇਸ ਦਰਜ

ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ) - ਇੱਕ ਲੜਕੀ ਵਲੋਂ ਯੂ-ਟਿਊਬ 'ਤੇ ਵੀਡੀਓ ਵਾਇਰਲ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਲੜਕੀ ਖ਼ਿਲਾਫ਼ ਧਾਰਾ 295-ਏ ਆਈ.ਪੀ.ਸੀ, 66-ਏ, 67-ਏ ਆਈ.ਟੀ. ਐਕਟ 2012 ਤਹਿਤ ਕੇਸ ਦਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX