ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  12 minutes ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਗਨੀਪਥ ਸਕੀਮ ਦੇ ਵਿਰੋਧ 'ਚ ਚੰਡੀਗੜ੍ਹ ਕਾਂਗਰਸ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਚੰਡੀਗੜ੍ਹ, 27 ਜੂਨ (ਨਵਿੰਦਰ ਸਿੰਘ ਬੜਿੰਗ)-ਮੋਦੀ ਸਰਕਾਰ ਵਲੋਂ ਬਿਨਾਂ ਕਿਸੇ ਵਿਚਾਰ-ਵਟਾਂਦਰੇ ਤੋਂ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿਚ ਚੰਡੀਗੜ੍ਹ ਕਾਂਗਰਸ ਨੇ ਕਾਂਗਰਸ ਭਵਨ, ਸੈਕਟਰ-35-ਸੀ, ਚੰਡੀਗੜ੍ਹ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ | ਇਸ ਮੌਕੇ ਪਾਰਟੀ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਅਗਨੀਪੱਥ ਸਕੀਮ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਕਈ ਦਹਾਕਿਆਂ ਪੁਰਾਣੇ ਗੌਰਵਮਈ ਇਤਿਹਾਸ ਅਤੇ ਕਾਰਜ ਸੱਭਿਆਚਾਰ ਲਈ ਨੁਕਸਾਨਦੇਹ ਕਰਾਰ ਦਿੰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਨੂੰ 'ਪੂਰੀ ਦੁਨੀਆ ਵਿਚ 'ਸਰਵੋਤਮ' ਮਾਨਤਾ ਦਿੱਤੀ ਗਈ ਹੈ |' ਪਾਰਟੀ ਬੁਲਾਰੇ ਨੇ ਅਫਸੋਸ ਜਾਹਰ ਕੀਤਾ ਕਿ ਠੇਕਾ ਮੁਲਾਜ਼ਮਾਂ ਵਲੋਂ ਘੱਟ ਤਨਖਾਹਾਂ ਅਤੇ ਅਸੰਤੋਸਜਨਕ ਸੇਵਾ ਸ਼ਰਤਾਂ ਕਾਰਨ ਪੈਦਾ ਹੋਈ ਅਸੰਤੁਸਟੀ ਦੀ ਭਾਵਨਾ ਕਾਰਨ ਦੇਸ਼ ਦੇ ਲਗਭਗ ਹਰ ਸੂਬੇ ਨੂੰ ਅੰਦੋਲਨ ਅਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਮੱਦੇਨਜ਼ਰ ਮੋਦੀ ਸਰਕਾਰ ਵਲੋਂ ਅਗਨੀ ਵੀਰਾਂ ਨੂੰ ਠੇਕੇ 'ਤੇ ਭਰਤੀ ਕਰਨ ਦਾ ਫ਼ੈਸਲਾ ਇਕ ਅਜਿਹਾ ਮੰਦਭਾਗਾ ਕਦਮ ਹੈ, ਜੋ ਕਿ ਬਿਨਾਂ ਸਹਿਮਤੀ ਬਣਾਏ ਮਨਮਾਨੇ ਢੰਗ ਨਾਲ ਦੇਸ਼ 'ਤੇ ਥੋਪਿਆ ਗਿਆ ਹੈ | ਬੁਲਾਰੇ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਨੂੰ ਇਸ ਹੱਦ ਤੱਕ ਵਿਗਾੜ ਕੇ ਰੱਖ ਦਿੱਤਾ ਹੈ ਕਿ ਉਹ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਿੱਲ ਘਟਾਉਣ ਲਈ ਮਜਬੂਰ ਹੋ ਗਈ ਹੈ | ਇਹ ਬਹੁਤ ਹੀ ਨਿੰਦਣਯੋਗ ਹੈ ਕਿ ਇੱਕ ਅਜਿਹੀ ਪਾਰਟੀ ਦੀ ਅਗਵਾਈ ਵਿਚ ਬਣੀ ਸਰਕਾਰ ਜੋ ਅਕਸਰ ਚੋਣਾਂ ਵਿਚ ਰੱਖਿਆ ਬਲਾਂ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗਦੀ ਸੀ, ਰਾਸ਼ਟਰੀ ਸੁਰੱਖਿਆ ਬਲਾਂ ਦੀਆਂ ਤਨਖਾਹਾਂ ਨੂੰ ਇਸ ਪੱਧਰ ਤੱਕ ਘਟਾ ਦੇਵੇਗੀ, ਜਿਸ ਨਾਲ ਰਾਸ਼ਟਰੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ | ਇਸ ਧਰਨੇ ਵਿਚ ਯੂਥ ਕਾਂਗਰਸ ਅਤੇ ਸੇਵਾ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨਾਂ ਤੋਂ ਇਲਾਵਾ ਸੂਬਾ, ਜ਼ਿਲ੍ਹਾ ਅਤੇ ਬਲਾਕ ਕਾਂਗਰਸ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸੀਨੀਅਰ ਵਰਕਰਾਂ ਨੇ ਸ਼ਮੂਲੀਅਤ ਕੀਤੀ | ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਕਾਂਗਰਸ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਵਲੋਂ ਦੇਸ਼ ਹਿੱਤ ਦੇ ਖ਼ਿਲਾਫ ਬਣਾਈ ਯੋਜਨਾ ਨੂੰ ਵਾਪਸ ਲੈਣ ਤੱਕ ਸ਼ਾਂਤਮਈ ਧਰਨਾ ਜਾਰੀ ਰੱਖਣ ਦਾ ਅਹਿਦ ਲਿਆ | ਪਾਰਟੀ ਵਰਕਰਾਂ ਨੇ ਕਿਹਾ ਕਿ ਜਦੋਂ ਵੀ ਦੇਸ਼ ਦੇ ਹਿੱਤਾਂ ਨੂੰ ਕੋਈ ਖ਼ਤਰਾ ਹੁੰਦਾ ਹੈ ਤਾਂ ਕਾਂਗਰਸ ਪਾਰਟੀ ਸੜਕਾਂ 'ਤੇ ਆ ਕੇ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਹੈ | ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ, ਨੇ ਵੀਡੀਓ ਕਾਨਫਰੰਸ ਰਾਹੀਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਅਨੁਕੂਲ ਨਹੀਂ ਹੈ |

ਪਾਵਰਕਾਮ ਨੇ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ- ਬਿਜਲੀ ਮੰਤਰੀ

ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ)- ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 27 ਜੂਨ ਨੂੰ ਦੁਪਹਿਰ 12:15 ...

ਪੂਰੀ ਖ਼ਬਰ »

ਸੈਕਟਰ-43 ਦੇ ਜਿਮ ਵਿਚ ਲੱਗੀ ਅੱਗ- ਕੀਮਤੀ ਮਸ਼ੀਨਾਂ ਸੜੀਆਂ

ਚੰਡੀਗੜ੍ਹ, 27 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-43 ਵਿਚ ਪੈਂਦੇ ਇਕ ਜਿਮ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਜਿਮ ਅੰਦਰ ਦਾ ਸਮਾਨ ਅਤੇ ਕੀਮਤੀ ਮਸ਼ੀਨਾਂ ਸੜ ਗਈਆਂ | ਮਿਲੀ ਜਾਣਕਾਰੀ ਅਨੁਸਾਰ ਫਾਇਰ ਬਿ੍ਗੇਡ ਨੂੰ ਸਵੇਰੇ 9 ਵਜੇ ਦੇ ਕਰੀਬ ਸੂਚਨਾ ਮਿਲੀ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇਸ਼ ਦੀ ਸੈਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ -ਹੁੱਡਾ

ਚੰਡੀਗੜ੍ਹ, 27 ਜੂਨ (ਪਰਵਾਨਾ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਅਗਨੀਪੱਥ ਯੋਜਨਾ ਦੇਸ਼ ਦੀ ਸੈਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗੀ | ਉਹ ਅੱਜ ਰੋਹਤਕ ਵਿਚ ਕਾਂਗਰਸ ਦੇ ਧਰਨੇ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਧੋਖਾ ਜੱਗ ਜ਼ਾਹਰ ਹੋਇਆ-ਚੰਦੂਮਾਜਰਾ

ਚੰਡੀਗੜ੍ਹ, 27 ਜੂਨ (ਵਿਕਰਮਜੀਤ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 'ਆਪ' ਸਰਕਾਰ ਦੇ ਬਜਟ ਵਿਚ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਜ਼ਿਕਰ ਤੱਕ ਨਾ ਕਰਨਾ ਸਿੱਧੇ ਤੌਰ 'ਤੇ ...

ਪੂਰੀ ਖ਼ਬਰ »

ਸੰਜੇ ਪੋਪਲੀ ਨੇ ਪੁੱਤਰ ਕਾਰਤਿਕ ਦੀ ਚਿਤਾ ਨੂੰ ਕੀਤਾ ਅਗਨ ਭੇਟ

ਚੰਡੀਗੜ੍ਹ, 27 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦਾ ਅੱਜ ਸੈਕਟਰ-25 ਦੇ ਸ਼ਮਸਾਨ ਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਸੰਜੇ ਪੋਪਲੀ ਪੁਲਿਸ ਟੀਮ ਨਾਲ ਸੰਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ

ਚੰਡੀਗੜ੍ਹ, 27 ਜੂਨ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ.ਏ.ਐਸ ਨੇ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 52 ਮਾਮਲੇ ਆਏ

ਚੰਡੀਗੜ੍ਹ, 27 ਜੂਨ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਵਿਚ ਅੱਜ ਕੋਰੋਨਾ ਦੇ 52 ਨਵੇਂ ਮਾਮਲੇ ਸਾਹਮਣੇ ਆਏ ਤੇ 45 ਮਰੀਜ਼ ਸਿਹਤਯਾਬ ਹੋਏ | ਸ਼ਹਿਰ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 502 ਰਹਿ ਗਈ ਹੈ | ਜਿਹੜੇ ਸੈਕਟਰਾਂ ਵਿੱਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ਵਿੱਚੋਂ ...

ਪੂਰੀ ਖ਼ਬਰ »

ਸਤਿੰਦਰ ਸਰਤਾਜ ਨੇ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਆਪਣੀ ਗਾਇਕੀ ਨਾਲ ਰੰਗ ਬੰਨਿ੍ਹਆ

ਚੰਡੀਗੜ੍ਹ, 27 ਜੂਨ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਲਾਈਵ ਮੇਲਾ ਸਜਾਇਆ | ਇਸ ਮੌਕੇ ਉਨ੍ਹਾਂ ਨੇ ਆਪਣੀ ਸੂਫੀ ਗਾਇਕੀ ਦੀ ਖੂਬਸੂਰਤ ਝਲਕ ਪੇਸ਼ ਕਰਦਿਆਂ ਸਾਈਾ ਵੇ ਸਾਡੀ ਫਰਿਆਦ ਤੇਰੇ ਤਾਈਾ ਨਾਲ ਦਰਸ਼ਕਾਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਝਪਟਮਾਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 27 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਝਪਟਮਾਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-42 ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ...

ਪੂਰੀ ਖ਼ਬਰ »

ਰਾਜਪਾਲ ਨੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਜੂਨ (ਪ੍ਰੋ. ਅਵਤਾਰ ਸਿੰਘ)- ਸਟੇਟ ਬੋਰਡ ਫਾਰ ਵਾਈਲਡ ਲਾਈਫ, ਯੂ.ਟੀ. ਚੰਡੀਗੜ੍ਹ ਦੀ ਮੀਟਿੰਗ ਯੂ.ਟੀ. ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਉਣ ਸੰਬੰਧੀ ਤਿਆਰੀਆਂ ਸ਼ੁਰੂ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 27 ਜੂਨ (ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਸੰਬੰਧੀ ਤਿਆਰੀਆਂ ਸ਼ੁੁਰੂ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੋਲੀ ਚਲਾਉਣ ਦੇ ਮਾਮਲੇ ਵਿਚ ਚੌਕੀ ਇੰਚਾਰਜ ਨੂੰ ਮੁਅੱਤਲ ਕਰਕੇ ਕੀਤਾ ਲਾਈਨ ਹਾਜ਼ਰ

ਡੇਰਾਬੱਸੀ, 27 ਜੂਨ (ਰਣਬੀਰ ਸਿੰਘ)-ਮੁਬਾਰਕਪੁਰ ਥਾਣਾ ਇੰਚਾਰਜ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਅਤੇ ਪੁਲਿਸ ਅਤੇ ਪਰਿਵਾਰ ਵਿਚਕਾਰ ਹੋਏ ਝਗੜੇ ਦੇ ਮਾਮਲੇ ਵਿਚ ਪੁਲਿਸ ਨੇ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਜ਼ੀਰਕਪੁਰ, 27 ਜੂਨ (ਅਵਤਾਰ ਸਿੰਘ)-ਬਲਟਾਣਾ ਪੁਲਿਸ ਨੂੰ ਖੇਤਰ ਦੀ ਰਵਿੰਦਰਾ ਇਨਕਲੇਵ ਕਾਲੋਨੀ ਤੋਂ ਇਕ ਕਰੀਬ 28 ਸਾਲਾ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਰਵਿੰਦਰਾ ਇਨਕਲੇਵ ਫੇਜ਼-1 ਕਾਲੋਨੀ ਵਿਚ ਇਕ ਨੌਜਵਾਨ ਦੇ ਬੇਸੁੱਧ ...

ਪੂਰੀ ਖ਼ਬਰ »

ਫਿਲਿਪਸ ਲਾਈਟਿੰਗ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਦੀ ਸ਼ਿਕਾਇਤ 'ਤੇ ਐਡੀਸ਼ਨਲ ਲੇਬਰ ਕਮਿਸ਼ਨਰ ਖ਼ਿਲਾਫ਼ ਪੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 27 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕਿਰਤ ਵਿਭਾਗ ਪੰਜਾਬ ਵਲੋਂ ਫਿਲੀਪਸ ਲਾਈਟਿੰਗ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਕੁਲਜੀਤ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਐਡੀਸ਼ਨਲ ਲੇਬਰ ਕਮਿਸ਼ਨਰ ਮੋਨਾ ਪੁਰੀ (ਜੋ ਕਿ ਪਹਿਲਾਂ ਡਿਪਟੀ ...

ਪੂਰੀ ਖ਼ਬਰ »

ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਸ਼ਹਿਰ 'ਚੋਂ ਲੁੱਟ-ਖੋਹ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ 4 ਨੌਜਵਾਨਾਂ ਨੂੰ ਖੋਹ ਕੀਤੇ ਮੋਬਾਈਲ ਫ਼ੋਨਾਂ ਅਤੇ ਚੋਰੀ ਕੀਤੇ 6 ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਨੇ ਦੋਸਤ ਨੂੰ ਅਗਵਾ ਕਰਕੇ ਲੁੱਟਣ ਉਪਰੰਤ ਕਤਲ ਕਰਕੇ ਲਾਸ਼ ਨਹਿਰ 'ਚ ਸੁੱਟੀ

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਅਗਵਾ ਕਰਨ, ਲੁੱਟਣ ਅਤੇ ਉਸ ਦਾ ਕਤਲ ਕਰਕੇ ਲਾਸ਼ ਨੂੰ ਨਹਿਰ 'ਚ ਸੁੱਟਣ ਦੇ ਮਾਮਲੇ ਨੂੰ ਸੁਲਝਾਉਂਦਿਆ ਇਸ ਮਾਮਲੇ 'ਚ ਨਾਮਜ਼ਦ ਤਿੰਨ ਦੋਸਤਾਂ ਨੂੰ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ/ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਖਰੜ, 27 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਇਕ ਵਿਅਕਤੀ ਨੂੰ ਹੈਰੋਇਨ/ਨਸ਼ੀਲਾ/ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਖਰੜ-ਲਾਂਡਰਾਂ ਸੜਕ 'ਤੇੇ ਪਿੰਡ ਸੰਤੇਮਾਜਰਾ ਨੇੜੇ ...

ਪੂਰੀ ਖ਼ਬਰ »

ਬਜਟ 'ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ ਵਜੋਂ ਰੋਸ ਮਾਰਚ ਅੱਜ

ਐੱਸ. ਏ. ਐੱਸ. ਨਗਰ, 27 ਜੂਨ (ਬੈਨੀਪਾਲ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵਲੋਂ ਪੰਜਾਬ ਦੇ ਬਜਟ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ ਵਜੋਂ 28 ਜੂਨ ਨੂੰ ਸਵੇਰੇ 11 ਵਜੇ ਪੁੱਡਾ ਦਫ਼ਤਰ ਮੁਹਾਲੀ ਦੇ ਸਾਹਮਣੇ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 27 ਜੂਨ (ਕੇ. ਐੱਸ. ਰਾਣਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਮੋਦੀ ਸਰਕਾਰ ਵਲੋਂ ਅਗਨੀਪਥ ਯੋਜਨਾ ਨੂੰ ਜਬਰਦਸਤੀ ਲਾਗੂ ਕਰਕੇ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਦੇ ਰੋਸ ਵਜੋਂ ...

ਪੂਰੀ ਖ਼ਬਰ »

ਮੁਹਾਲੀ ਦੇ ਫੇਜ਼-1 ਤੋਂ 11 ਤੱਕ ਪਾਈ ਗਈ ਸੀਵਰੇਜ ਲਾਈਨ 'ਚ 1.50 ਕਰੋੜ ਦੇ ਘਪਲੇ ਦੀ ਵਿਜੀਲੈਂਸ ਜਾਂਚ ਹੋਵੇ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 27 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਾਲ 2020 'ਚ 'ਅੰਮਿ੍ਤ' ਸਕੀਮ ਅਧੀਨ ਮੁਹਾਲੀ ਦੀ ਸੀਵਰੇਜ ਲਾਈਨ ਨੂੰ ਨਵਿਆਉਣ ਅਤੇ ਪੁਨਰ-ਗਠਿਤ ਕਰਨ ਦੇ ਪ੍ਰਾਜੈਕਟ 'ਚ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਕਰੋੜਾਂ ਰੁ. ਦੇ ਕੀਤੇ ਘਪਲੇ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ 'ਚ ਮੁਹਾਲੀ ਨੂੰ ਦਿੱਤੀਆਂ ਸੌਗਾਤਾਂ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 27 ਜੂਨ (ਕੇ. ਐੱਸ. ਰਾਣਾ)-ਮੁਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਬਜਟ ਸੈਸ਼ਨ 'ਚ ਮੁਹਾਲੀ ਦੇ ਵਿਕਾਸ ਲਈ ...

ਪੂਰੀ ਖ਼ਬਰ »

ਪਾਣੀ ਦੀ ਬਾਲਟੀ 'ਚ ਡੁੱਬ ਜਾਣ ਕਾਰਨ ਬੱਚੇ ਦੀ ਮੌਤ

ਡੇਰਾਬੱਸੀ, 27 ਜੂਨ (ਰਣਵੀਰ ਸਿੰਘ ਪੜ੍ਹੀ)-ਨਜ਼ਦੀਕੀ ਪਿੰਡ ਬੇਹੜਾ ਵਿਖੇ ਸਾਢੇ ਨੌ ਮਹੀਨੇ ਦਾ ਬੱਚਾ ਉਸ ਸਮੇਂ ਪਾਣੀ ਦੀ ਬਾਲਟੀ 'ਚ ਡੁੱਬ ਗਿਆ ਜਦੋਂ ਉਸ ਦੇ ਮਾਤਾ-ਪਿਤਾ ਨੇੜੇ ਹੀ ਸੁੱਤੇ ਹੋਏ ਸਨ | ਪਤਾ ਲੱਗਣ 'ਤੇ ਬੱਚੇ ਨੂੰ ਬਾਹਰ ਕੱਢ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਦੇ ਪਲੇਠੇ ਬਜਟ 'ਤੇ ਰਲਿਆ-ਮਿਲਿਆ ਪ੍ਰਤੀਕਰਮ

• ਸ਼ਿਵ ਕੁਮਾਰ ਤੋਗਾਂ ਜ਼ਿਲ੍ਹਾ ਪ੍ਰਧਾਨ ਈ. ਟੀ. ਟੀ. ਯੂਨੀਅਨ ਮੁਹਾਲੀ ਅਨੁਸਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਜਟ 'ਚ ਰੱਖੇ ਗਏ 200 ਕਰੋੜ ਰੁਪਏ ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਲਈ ...

ਪੂਰੀ ਖ਼ਬਰ »

ਲੈਂਡਚੈਸਟਰ ਕੰਪਨੀ ਦੇ ਮਾਲਕ ਮੇਅਰ ਜੀਤੀ ਸਿੱਧੂ 'ਤੇ ਕਿਸਾਨ ਨੇ ਲਗਾਏ ਜ਼ਮੀਨ ਦੱਬਣ ਦੇ ਦੋਸ਼

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)-ਸੂਬੇ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਵੀ ਜ਼ਬਰਦਸਤੀ ਜ਼ਮੀਨ ਦੱਬਣ ਦੀਆਂ ਘਟਨਾਵਾਂ ਹੋ ਰਹੀਆਂ ਹਨ | ਪਿੰਡ ਬਾਕਰਪੁਰ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਸੜਕ 'ਤੇ ਲੱਗਿਆ ਜਾਮ

• ਜਾਮ 'ਚ ਫਸੀ ਐਂਬੂਲੈਂਸ, ਜੇ. ਸੀ. ਬੀ. ਮਸ਼ੀਨ ਨਾਲ ਡਿਵਾਈਡਰ ਤੋੜ ਕੇ ਬਣਾਇਆ ਰਾਹ ਡੇਰਾਬੱਸੀ, 27 ਜੂਨ (ਗੁਰਮੀਤ ਸਿੰਘ)-ਬੀਤੀ ਰਾਤ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਡੇਰਾਬੱਸੀ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ...

ਪੂਰੀ ਖ਼ਬਰ »

ਏ. ਸੀ. ਆਈ. ਸੀ. ਰਾਈਜ਼ ਐਸੋਸੀਏਸ਼ਨ ਸੀ. ਜੀ. ਸੀ. ਲਾਂਡਰਾਂ ਵਲੋਂ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 27 ਜੂਨ (ਕੇ. ਐੱਸ. ਰਾਣਾ)-ਏ. ਸੀ. ਆਈ. ਸੀ. ਰਾਈਜ਼ ਐਸੋਸੀਏਸ਼ਨ ਸੀ. ਈ. ਸੀ. ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਵਿਸ਼ੇਸ਼ ਵਰਕਸ਼ਾਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਦਾ ਮੁੱਖ ਉਦੇਸ਼ ਨੌਜਵਾਨ ਦਿਮਾਗਾਂ 'ਚ ਉੱਦਮੀ ...

ਪੂਰੀ ਖ਼ਬਰ »

ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫ਼ੇਅਰ ਸੁਸਾਇਟੀ ਨੇ ਲਗਾਇਆ ਯੂਨੀਵਰਸਲ ਵਿਰਾਸਤੀ ਕੈਂਪ

ਐੱਸ. ਏ. ਐੱਸ. ਨਗਰ, 27 ਜੂਨ (ਕੇ. ਐੱਸ. ਰਾਣਾ)-ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫ਼ੇਅਰ ਸੁਸਾਇਟੀ ਮੁਹਾਲੀ ਵਲੋਂ ਲੱਚਰ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀ ਗਾਇਕੀ ਦੇ ਵਿਰੋਧ ਵਿਚ ਚਲਾਈ ਜਾ ਰਹੀ ਵਿਰਾਸਤੀ ਅਖਾੜਿਆਂ ਦੀ ਲੜੀ ਤਹਿਤ ਫੋਕਲੋਰ ਫੇ੍ਰਟਰਨਿਟੀ ...

ਪੂਰੀ ਖ਼ਬਰ »

ਫਲੈਟ ਨੂੰ ਲੈ ਕੇ ਮਾਲਕ ਅਤੇ ਕਿਰਾਏਦਾਰ ਦਾ ਝਗੜਾ ਪਹੁੰਚਿਆ ਅਦਾਲਤ 'ਚ

ਐੱਸ. ਏ. ਐੱਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ)-ਸੈਕਟਰ-91 ਵਿਚਲੇ ਇਕ ਫਲੈਟ ਨੂੰ ਲੈ ਕੇ ਫਲੈਟ ਮਾਲਕ ਅਤੇ ਕਿਰਾਏਦਾਰ ਇਕ ਦੂਜੇ 'ਤੇ ਗੰਭੀਰ ਦੋਸ਼ ਲਗਾ ਰਹੇ ਹਨ ਅਤੇ ਇਹ ਮਾਮਲਾ ਥਾਣੇ ਤੋਂ ਲੈ ਕੇ ਅਦਾਲਤ ਵਿਚ ਪਹੁੰਚ ਗਿਆ ਹੈ | ਇਸ ਸੰਬੰਧੀ ਫਲੈਟ ਮਾਲਕ ਦਵਿੰਦਰ ਸਿੰਘ ਸੈਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX