ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  11 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  36 minutes ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  42 minutes ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 1 hour ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 1 hour ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 1 hour ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 1 hour ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 1 hour ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 1 hour ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 2 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 2 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 4 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 4 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 5 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 5 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਐੱਸ.ਐੱਸ.ਪੀ. ਸਵਪਨ ਸ਼ਰਮਾ
. . .  about 5 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਵਲੋਂ ਅੱਜ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਦੁਸਹਿਰੇ ਦੇ ਮੱਦੇਨਜ਼ਰ ਅਜਨਾਲਾ ਦੀ ਗਰਾਊਂਡ 'ਚ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ...
ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  about 6 hours ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਰੂਪਨਗਰ

ਜ਼ਿਲ੍ਹਾ ਯੂਥ ਕਾਂਗਰਸ ਵਲੋਂ ਅਗਨੀਪਥ ਸਕੀਮ ਦਾ ਵਿਰੋਧ

ਰੂਪਨਗਰ, 27 ਜੂਨ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਜਾਰੀ ਅਗਨੀਪਥ ਸਕੀਮ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਕਾਂਗਰਸ ਅਤੇ ਪੰਜਾਬ ਯੂਥ ਕਾਂਗਰਸ ਵਲੋਂ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਪੰਜਾਬ ਕਾਂਗਰਸ ਯੂਥ ਪ੍ਰਧਾਨ ਬਰਿੰਦਰ ਢਿੱਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਂਗਰਸ ਭਵਨ ਵਿਖੇ ਡਾ. ਅੱਛਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਸੋਨੀ ਦੀ ਅਗਵਾਈ 'ਚ ਨੌਜਵਾਨਾਂ ਵਲੋਂ ਕੇਂਦਰ ਦੀ ਅਗਨੀਪਥ ਸਕੀਮ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ੌਜ ਦੇ ਵਿਚ ਪਹਿਲਾਂ ਦੀ ਤਰ੍ਹਾਂ ਜੋ ਸਿਸਟਮ ਬਣਿਆ ਹੋਇਆ ਹੈ ਉਸ ਤਰੀਕੇ ਹੀ ਨੌਜਵਾਨਾਂ ਦੀ ਫ਼ੌਜ ਵਿਚ ਭਰਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਭਾਰਤ ਦੇ ਨਾਲ ਚੀਨ ਪਾਕਿਸਤਾਨ ਤੋਂ ਇਲਾਵਾ ਹੋਰ ਕਈ ਦੇਸ਼ ਲੱਗਦੇ ਹਨ ਜਿਸ ਦੇ ਚੱਲਦਿਆਂ ਅਗਨੀਪੱਥ ਸਕੀਮ 'ਚ ਨੌਜਵਾਨਾਂ ਦੀ ਭਰਤੀ ਕਰਕੇ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਨਾਲ ਕੁਤਾਹੀ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਇਸ ਨੀਤੀ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸੂਬੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਪ੍ਰਵੇਸ਼ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ ਵਾਰ ਨੌਜਵਾਨਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਕੇਂਦਰ ਦੀ ਅਗਨੀਪਥ ਸਕੀਮ ਦੇ ਨਾਲ ਦੇਸ਼ ਦੀ ਸੁਰੱਖਿਆ ਨੂੰ ਲਾਂਭੇ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫ਼ੌਜ ਦੇ ਵਿਚ ਨਿਰੰਤਰ ਭਰਤੀ ਕਰਨੀ ਚਾਹੀਦੀ ਹੈ ਜਿਸ ਤਰ੍ਹਾਂ ਪਹਿਲਾਂ ਕੀਤੀ ਜਾਂਦੀ ਸੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਨਹੀਂ ਬਦਲਦੀ ਉਦੋਂ ਤਕ ਪੰਜਾਬ ਕਾਂਗਰਸ ਵਲੋਂ ਇਸ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਲਗਾਤਾਰ ਕੀਤੇ ਜਾਣਗੇ | ਇਸ ਮੌਕੇ ਇਨ੍ਹਾਂ ਤੋਂ ਇਲਾਵਾ ਗੁਰਮੀਤ ਰਿੰਕੂ ਐਮਸੀ ਰਾਜੀਵ ਐਡਵੋਕੇਟ ਅਮਨਦੀਪ ਲਾਲੀ ਸੁਰਿੰਦਰ ਸਿੰਘ ਸੋਨੀ ਸੁਭਾਸ਼ ਤਾਲੋਂ ਬਲਜੀਤ ਸਿੰਘ ਸਰਪੰਚ ਦਸ਼ਮੇਸ਼ ਨਗਰ ਮਨਦੀਪ ਦੀਪੂ ਸਰਪੰਚ ਸੁਨੀਲ ਕੁਮਾਰ ਸਰਪੰਚ ਰੂਪੇਸ਼ ਸਿੱਕਾ ਐੱਨ.ਐੱਸ.ਯੂ.ਆਈ. ਮੈਂਬਰ ਸੁਨੀਲ ਢਕੀ ਭਰਤ ਬਾਲੀਆ ਅੰਕੁਰ ਗਰਗ ਗੁਰਜੀਤ ਸਿੰਘ ਖ਼ਾਨਪੁਰ ਪਰਮਿੰਦਰ ਸਿੰਘ ਪਿੰਕਾ ਲਾਲਾ ਸਾਬਕਾ ਸਰਪੰਚ ਖੇੜੀ ਦਿਲਵਰ ਸਰਪੰਚ ਪਰਖਾਲੀ ਜਿੰਦਰ ਸਰਪੰਚ ਖ਼ਾਨਪੁਰ ਵੀ ਮੌਜੂਦ ਸਨ |

ਪ੍ਰਦੂਸ਼ਣ ਦੇ ਖ਼ਿਲਾਫ਼ ਇਲਾਕਾ ਵਾਸੀਆਂ ਅਤੇ ਨੌਜਵਾਨਾਂ ਵਲੋਂ ਲਗਾਇਆ ਰੋਸਮਈ ਧਰਨਾ ਜਾਰੀ

ਘਨੌਲੀ, 27 ਜੂਨ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੌਜਵਾਨਾਂ ਨੇ ਗ਼ੈਰਕਾਨੰੂਨੀ ਢੰਗ ਨਾਲ ਗੱਡੀਆਂ ਰਾਹੀਂ ਸੁਆਹ ਦੀ ਢੋਅ ਢੁਆਈ ਦੇ ਖ਼ਿਲਾਫ਼ ਪਿਛਲੇ ਸਮੇਂ ਤੋਂ ਲਗਾਇਆ ਪੱਕਾ ਰੋਸਮਈ ਧਰਨਾ ਅੱਜ 66ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 27 ਜੂਨ (ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਉਹਨਾ ਕਿਹਾ ਕਿ ਜ਼ਿਲੇ੍ਹ ਦੇ ਅਧਿਆਪਕਾਂ ਵਲੋਂ ਸਮਰ ਕੈਂਪ ਲਗਾ ਕੇ ...

ਪੂਰੀ ਖ਼ਬਰ »

ਆਸ਼ਾ ਵਰਕਰ ਨਾਲ ਕੀਤੀ ਕੁੱਟਮਾਰ- ਹਸਪਤਾਲ 'ਚ ਕਰਵਾਈ ਦਾਖ਼ਲ

ਸ੍ਰੀ ਚਮਕੌਰ ਸਾਹਿਬ, 27 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਆਸ਼ਾ ਵਰਕਰ ਅਮਰਜੀਤ ਕੌਰ ਵਾਸੀ ਸੰਧੂਆਂ ਨੇ ਦੱਸਿਆ ਕਿ ਉਸ ਦੀ ਅੱਜ ਸਵੇਰੇ ਪਿੰਡ ਸੰਧੂਆਂ ਵਿਖੇ ਪਿੰਡ ਦੇ ਹੀ ਵਸਨੀਕ ਵਲੋਂ ਕੁੱਟ ਮਾਰ ਕੀਤੀ ਗਈ, ਜਿਸ ਨਾਲ ਉਸ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਘਰ ਚੋਰੀ ਕਰਨ ਦੇ ਮਾਮਲੇ 'ਚ 2 ਕਾਬੂ

ਨੂਰਪੁਰ ਬੇਦੀ, 27 ਜੂਨ (ਰਾਜੇਸ਼ ਚੌਧਰੀ)-ਬੀਤੇ ਦਿਨ ਪਿੰਡ ਕਲਵਾਂ ਦੇ ਸਾਬਕਾ ਸਰਪੰਚ ਦੇ ਘਰ 'ਚ ਹੋਈ ਚੋਰੀ ਦੇ ਸਬੰਧ 'ਚ ਚੌਕੀ ਕਲਵਾਂ ਦੀ ਪੁਲਸ ਨੇ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਬੀਤੀ 21-22 ਜੂਨ ਦੀ ਰਾਤ ਨੂੰ ਚੋਰਾਂ ਨੇ ਪਿੰਡ ਕਲਵਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਰੂਪਨਗਰ, 27 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚੋਂ ਹਵਾਲਾਤੀ ਕੋਲੋਂ ਬਿਨਾਂ ਸਿੰਮ ਕਾਰਡ ਇੱਕ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ | ਸਿਟੀ ਪੁਲੀਸ ਕੋਲ ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਗਿੱਲ ਮੀਡੀਆ ਇੰਚਾਰਜ ਨਿਯੁਕਤ

ਰੂਪਨਗਰ, 27 ਜੂਨ (ਸ. ਰਿਪੋ.)-ਭਾਜਪਾ ਵਲੋਂ ਬਲਵਿੰਦਰ ਸਿੰਘ ਗਿੱਲ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਮੀਡੀਆ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਭਾਜਪਾ ਵਰਕਰਾਂ ਵਿਚ ਉਤਸ਼ਾਹ ਦੇਖਣ ਮਿਲ ਰਿਹਾ ਹੈ | ਇਸ ਮੌਕੇ ਬਲਵਿੰਦਰ ਸਿੰਘ ਗਿੱਲ ਨੇ ਪਾਰਟੀ ...

ਪੂਰੀ ਖ਼ਬਰ »

ਚੋਰਾਂ ਨੇ ਸਾਬਕਾ ਰਾਜ ਮੰਤਰੀ ਲਾਡਲ ਦੇ ਭਰਾ ਦੇ ਘਰ ਕੀਤੀ ਚੋਰੀ

ਰੂਪਨਗਰ, 27 ਜੂਨ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਚੋਰਾਂ ਨੇ ਸਾਬਕਾ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦੇ ਭਰਾ ਗੁਰਮੀਤ ਸਿੰਘ ਦੇ ਘਰ ਦੀ ਗਰਿੱਲ ਪੁੱਟ ਕੇ ਘਰ ਅੰਦਰੋਂ ਕਰੀਬ 3 ਲੱਖ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਦਿੱਤਾ, ਮਾਸਟਰ ਤਾਰਾ ਸਿੰਘ ਲਾਡਲ ਦਾ ਘਰ ਵੀ ਨਾਲ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਗਿੱਲ ਮੀਡੀਆ ਇੰਚਾਰਜ ਨਿਯੁਕਤ

ਰੂਪਨਗਰ, 27 ਜੂਨ (ਸ. ਰਿਪੋ.)-ਭਾਜਪਾ ਵਲੋਂ ਬਲਵਿੰਦਰ ਸਿੰਘ ਗਿੱਲ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਮੀਡੀਆ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਭਾਜਪਾ ਵਰਕਰਾਂ ਵਿਚ ਉਤਸ਼ਾਹ ਦੇਖਣ ਮਿਲ ਰਿਹਾ ਹੈ | ਇਸ ਮੌਕੇ ਬਲਵਿੰਦਰ ਸਿੰਘ ਗਿੱਲ ਨੇ ਪਾਰਟੀ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਨੇ ਪਾਵਰਕਾਮ ਵਲੋਂ ਮੰਗਾਂ ਨਾ ਮੰਨਣ 'ਤੇ ਕੀਤਾ ਲੜੀਵਾਰ ਸੰਘਰਸ਼ ਦਾ ਐਲਾਨ

ਨੂਰਪੁਰ ਬੇਦੀ, 27 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਖੇ ਤੈਨਾਤ ਪਾਵਰ ਜੂਨੀਅਰ ਇੰਜੀਨੀਅਰਜ਼ ਅਤੇ ਇੰਜੀਨੀਅਰਿੰਗ ਅਫ਼ਸਰਾਂ ਦੀ ਨੁਮਾਇੰਦਾ ਜਥੇਬੰਦੀ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਨੇ ਜੂਨੀਅਰ ਇੰਜੀਨੀਅਰਜ਼ ...

ਪੂਰੀ ਖ਼ਬਰ »

ਨਾਟਕ 'ਦਮ ਤੋੜਦੇ ਰਿਸ਼ਤੇ' ਦਾ ਸਫ਼ਲ ਮੰਚਨ

ਨੂਰਪੁਰ ਬੇਦੀ, 27 ਜੂਨ (ਹਰਦੀਪ ਸਿੰਘ ਢੀਂਡਸਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਅਤੇ ਸੰਕਲਪ ਸੋਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਨੰਗਲ ਅਬਿਆਣਾ ਵਲੋਂ ਦੂਜਾ ਨਸ਼ਾ ਵਿਰੋਧੀ ਨਾਟਕ ਮੇਲਾ ਕਰਵਾਇਆ ...

ਪੂਰੀ ਖ਼ਬਰ »

ਮੀਡੀਆ ਵਲੋਂ ਗੈਂਗਸਟਰਾਂ ਨੂੰ ਸ਼ੂਟਰ ਦੱਸਣ 'ਤੇ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ਦੇ ਸ਼ੂਟਿੰਗ ਖਿਡਾਰੀਆਂ 'ਚ ਰੋਸ

ਨੂਰਪੁਰ ਬੇਦੀ, 27 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਫੈਲੇ ਗੈਂਗਸਟਰਵਾਦ ਨੇ ਇੱਕ ਪਾਸੇ ਜਿੱਥੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਕਰ ਦਿੱਤੀ ਹੈ ਉੱਥੇ ਦੂਜੇ ਪਾਸੇ ਆਏ ਦਿਨ ਪੁਲਿਸ ਵੱਲੋਂ ਫੜੇ ਜਾਂਦੇ ਭਾੜੇ ਦੇ ਕਾਤਲਾਂ, ਨਸ਼ੇੜੀਆਂ ਅਤੇ ਚੰਦ ...

ਪੂਰੀ ਖ਼ਬਰ »

ਵਿਧਾਇਕ ਚੱਢਾ ਨੇ ਵਿਧਾਨ ਸਭਾ 'ਚ ਹੈਵੀ ਲਾਇਸੈਂਸ ਲਈ ਮਾਹੂਆਣਾ ਦੇ ਚੱਕਰਾਂ ਦਾ ਮੁੱਦਾ ਚੁੱਕਿਆ

ਨੂਰਪੁਰ ਬੇਦੀ, 27 ਜੂਨ (ਰਾਜੇਸ਼ ਚੌਧਰੀ)-ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਸੈਸ਼ਨ ਦੌਰਾਨ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪੁੱਛੇ ਜਾ ਰਹੇ ਸਵਾਲਾਂ ਦੀ ਲੜੀ ਤਹਿਤ ਕਮਰਸ਼ੀਅਲ ਵਾਹਨਾਂ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸਵਾਲ ਪੁੱਛਿਆ | ...

ਪੂਰੀ ਖ਼ਬਰ »

ਨਸ਼ਾਖੋਰੀ ਖ਼ਿਲਾਫ਼ ਕੀਤਾ ਲੋਕਾਂ ਨੂੰ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 27 ਜੂਨ (ਨਿੱਕੂਵਾਲ)-ਨੇੜਲੇ ਪਿੰਡ ਸਹੋਤਾ ਵਿਖੇ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਲੋਂ ਐਸ.ਐਮ.ਓ. ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਵੀ ਕੀਤਾ ਗਿਆ | ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ

• ਇੱਕ ਮਹੀਨੇ ਅੰਦਰ ਸ਼ਹਿਰ ਦੀਆਂ ਕਰੀਬ ਸੱਤ ਕਾਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਹੋਵੇਗੀ- ਪ੍ਰਧਾਨ ਸੰਜੇ ਵਰਮਾ ਰੂਪਨਗਰ, 27 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਮੀਟਿੰਗ ਵਿਚ ਪਾਸ ਕੀਤੇ ਮਤੇ ਦੇ ਅਨੁਸਾਰ ਪੀ.ਡਬਲਯੂ.ਡੀ. ਕਲੋਨੀ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਢੇਰ ਤੋਂ ਪੀ.ਜੀ.ਆਈ. ਲਈ ਮੁਫ਼ਤ ਬੱਸ ਸੇਵਾ ਆਰੰਭ

• ਸੋਹਣ ਸਿੰਘ ਬੈਂਸ ਵਲੋਂ ਦਿੱਤੀ ਗਈ ਹਰੀ ਝੰਡੀ ਢੇਰ, 27 ਜੂਨ (ਸ਼ਿਵ ਕੁਮਾਰ ਕਾਲੀਆ)-ਅੱਜ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਢੇਰ ਤੋਂ ਪੀ.ਜੀ.ਆਈ. ਲਈ ਮੁਫ਼ਤ ਬੱਸ ਸੇਵਾ ਆਰੰਭ ਕੀਤੀ ਗਈ ਜਿਸ ਦੀ ਅਰੰਭਤਾ ਕੈਬਨਿਟ ਮੰਤਰੀ ਹਰਜੋਤ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਨੂਰਪੁਰ ਬੇਦੀ, 27 ਜੂਨ (ਵਿੰਦਰ ਪਾਲ ਝਾਂਡੀਆ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਅਨੰਦਪੁਰ ਸਾਹਿਬ ਦੇ ਹੁਕਮਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਵਿਧਾਨ ਚੰਦਰ ਐਸ.ਐਮ.ਓ ਦੀ ...

ਪੂਰੀ ਖ਼ਬਰ »

ਮੋਬਾਈਲ ਰਿਪੇਅਰ ਅਤੇ ਸੇਲ ਦੁਕਾਨਦਾਰਾਂ ਦੀ ਮੀਟਿੰਗ

• ਸੋਨੀ ਦਿਆਲ ਬਣੇ ਪ੍ਰਧਾਨ, ਨੀਰਜ ਬਜਾੜ ਨੂੰ ਚੁਣਿਆ ਖ਼ਜ਼ਾਨਚੀ ਨੂਰਪੁਰ ਬੇਦੀ, 26 ਜੂਨ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਮੋਬਾਈਲ ਰਿਪੇਅਰ ਤੇ ਸੇਲ ਦੁਕਾਨਦਾਰਾਂ ਦੀ ਅਹਿਮ ਮੀਟਿੰਗ ਹੋਈ, ਦੌਰਾਨ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਸਰਬਸੰਮਤੀ ਦੇ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ

ਨੰਗਲ, 27 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ ਕਰਵਾਏ ...

ਪੂਰੀ ਖ਼ਬਰ »

ਬ੍ਰਹਮਲੀਨ ਸੰਤ ਮਹੰਤ ਮੋਹਨ ਗਿਰੀ ਦੀ ਮੂਰਤੀ ਸਥਾਪਨਾ ਸੰਬੰਧੀ ਚਾਰ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਨੂਰਪੁਰ ਬੇਦੀ, 27 ਜੂਨ (ਵਿੰਦਰ ਪਾਲ ਝਾਂਡੀਆ)-ਬ੍ਰਹਮਲੀਨ ਮਹੰਤ ਮੋਹਨ ਗਿਰੀ ਦੀ ਨੂਰਪੁਰ ਬੇਦੀ ਸੱਤ ਨਾਰਾਇਣ ਮੰਦਰ ਵਿਖੇ ਮੂਰਤੀ ਸਥਾਪਨਾ ਨੂੰ ਲੈ ਕੇ ਚਾਰ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ਰਧਾ ਭਾਵਨਾ ਨਾਲ ਸ਼ੁਰੂ ਹੋ ਗਏ | ਅੱਜ ਸਵੇਰੇ ਸੱਤ ਨਾਰਾਇਣ ਮੰਦਰ ਤੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਸ੍ਰੀ ਅਨੰਦਪੁਰ ਸਾਹਿਬ, 27 ਜੂਨ (ਕਰਨੈਲ ਸਿੰਘ)-ਪੰਜਾਬ ਦੇ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਵਿਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਏ ਜਾਣ ਦੇ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਵਲੋਂ ਪੰਜਾਬ ਸਰਕਾਰ ਦੇ 2022-23 ਦੇ ਬਜਟ ਦੀ ਹਰ ਪਾਸਿਉਂ ਸ਼ਲਾਘਾ

ਢੇਰ, (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਰਾਏ ਨਾਲ 2022-23 ਦਾ ਪੇਪਰ ਲੈੱਸ ਬਜਟ ਲੋਕ-ਹਿਤ ਵਿਚ ਬਣਾਇਆ ਗਿਆ ਹੈ ਜੋ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਲੋੜੀਂਦੇ ਫ਼ੰਡ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਜਟ ਨਾਲ ਬਹੁਤ ਛੇਤੀ ਬਦਲੇਗੀ ਲੀਹੋਂ ਲੱਥੇ ਪੰਜਾਬ ਦੀ ਤਸਵੀਰ

ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਡਾਕਟਰ ਸੈੱਲ) ਡਾ. ਸੰਜੀਵ ਗੌਤਮ, ਡਾ. ਨਿਰਮਲ ਗੌਤਮ, ਪਰਵੀਨ ਅੰਸਾਰੀ, ਰਹਿਮਤ ਅਲੀ, ਦੱਤ ਕੁਮਾਰ, ਕਮਲੇਸ਼ ਨੱਡਾ, ਜਗਮੋਹਨ ਨੱਡਾ, ਠਾਕੁਰ ਰਛਪਾਲ ਸਿੰਘ, ਚਾਰੂ ਸੂਦ, ਸੋਨੀਆ ਪਿੰਡ ਦਬੇਟਾ, ਮੈਡਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX