ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਪਟਿਆਲਾ /ਫ਼ਤਹਿਗੜ੍ਹ ਸਾਹਿਬ

ਜ਼ਮੀਨੀ ਪਾਣੀ ਦੀ ਸੰਭਾਲ ਲਈ ਨਿਗਮ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਅਪਣਾਏਗਾ

ਪਟਿਆਲਾ, 27 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਆਖਿਆ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਗਰ ਨਿਗਮ ਆਪਣੇ ਆਪ ਤੋਂ ਸ਼ੁਰੂਆਤ ਕਰਨ ਜਾ ਰਿਹਾ ਹੈ | ਉਹ ਅੱਜ ਪਟਿਆਲਾ ਮੀਡੀਆ ਕਲੱਬ ਵਿਖੇ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਨਿਗਮ ਦੀ ਹਦੂਦ ਵਿਚ ਰੇਨ ਹਾਰਵੈਸਟਿੰਗ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਸ਼ਹਿਰ ਵਿਚ ਵਿਗੜ ਰਹੀ ਟਰੈਫ਼ਿਕ ਵਿਵਸਥਾ ਨੂੰ ਠੀਕ ਕਰਨ ਲਈ ਨਗਰ ਨਿਗਮ ਟਰੈਫ਼ਿਕ ਪੁਲਿਸ ਨਾਲ ਮਿਲ ਕੇ ਕੰਮ ਕਰੇਗਾ | ਇੰਨਾ ਹੀ ਨਹੀਂ ਸ਼ਹਿਰ ਦੇ ਬਾਜ਼ਾਰਾਂ 'ਚ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਲੈਂਡ ਬਰਾਂਚ ਸਮਾਰਟ ਵਰਕ ਅਤੇ ਈ-ਚਾਲਾਨ ਅਪਣਾਏਗੀ ਤਾਂ ਜੋ ਚਲਾਨ ਕੱਟ ਕੇ ਕਬਜ਼ਾ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾ ਸਕੇ | ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਪਟਿਆਲਾ ਪਹੁੰਚ ਕੇ ਪਹਿਲੀ ਵਾਰ ਮੀਡੀਆ ਨਾਲ ਮੁਲਾਕਾਤ ਕਰਕੇ ਸ਼ਹਿਰ ਵਾਸੀਆਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ | ਜਨਮ-ਮੌਤ ਸ਼ਾਖਾ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਨਿਗਮ ਕਮਿਸ਼ਨਰ ਨੇ ਕਿਹਾ ਕਿ ਕੁਦਰਤੀ ਮੌਤ ਤੋਂ ਬਾਅਦ ਮੌਤ ਦਾ ਸਰਟੀਫਿਕੇਟ ਲੈਣ ਲਈ ਭਰੇ ਜਾਣ ਵਾਲੇ ਫਾਰਮ 'ਚ ਡਾਕਟਰ ਵਲੋਂ ਮੌਤ ਦੇ ਕਾਰਨਾਂ ਦਾ ਜ਼ਿਕਰ ਕਰਨਾ ਲਾਜ਼ਮੀ ਹੈ ਪਰ ਕਈ ਮਾਮਲਿਆਂ 'ਚ ਮਿ੍ਤਕ ਡਾਕਟਰ ਕੋਲ ਨਹੀਂ ਲਿਜਾਣਾ ਪੈਂਦਾ | ਅਜਿਹੇ 'ਚ ਪਰਿਵਾਰਕ ਮੈਂਬਰਾਂ ਨੂੰ ਮੌਤ ਤੋਂ ਬਾਅਦ ਸਰਟੀਫਿਕੇਟ ਲੈਣ 'ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਿਗਮ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਸਮੱਸਿਆ ਦੀ ਗੰਭੀਰਤਾ ਨੂੰ ਸਮਝਦੇ ਹਨ ਅਤੇ ਜਲਦੀ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਸਮੱਸਿਆ ਦਾ ਹੱਲ ਕਰਵਾਉਣਗੇ | ਰਾਜਿੰਦਰਾ ਝੀਲ ਵਿਚ ਸਫ਼ਾਈ ਦੀ ਘਾਟ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਨਿਗਮ ਕਮਿਸ਼ਨਰ ਨੇ ਕਿਹਾ ਕਿ ਰਾਜਿੰਦਰਾ ਝੀਲ ਦੇ ਸੁੰਦਰੀਕਰਨ ਪੀ.ਡਬਲਿਊ.ਡੀ. ਅਤੇ ਬੀ. ਐਂਡ ਆਰ. ਵਲੋਂ ਕੀਤਾ ਗਿਆ ਸੀ | ਇਸ ਝੀਲ ਵਿਚ ਫੈਲੀ ਗੰਦਗੀ ਨੂੰ ਸਾਫ਼ ਕਰਨ ਲਈ ਨਿਗਮ ਕੋਲ ਕੋਈ ਵਾਧੂ ਬਜਟ ਨਹੀਂ ਹੈ ਪਰ ਡੀ.ਸੀ. ਪਟਿਆਲਾ ਨੇ ਪਿਛਲੇ ਦਿਨੀਂ ਡੀ.ਸੀ. ਫ਼ੰਡਾਂ ਨਾਲ ਝੀਲ ਦੀ ਸਫ਼ਾਈ ਕਰਵਾਉਣ ਦੇ ਹੁਕਮ ਦਿੱਤੇ ਹਨ | ਨਿਗਮ ਰਾਜਿੰਦਰਾ ਝੀਲ ਦੀ ਸਫ਼ਾਈ ਅਤੇ ਸੰਭਾਲ ਦਾ ਜ਼ਿੰਮਾ ਲੈਣ ਲਈ ਤਿਆਰ ਹੈ ਪਰ ਇਸ ਲਈ ਡੀ.ਸੀ. ਪਟਿਆਲਾ ਦਾ ਹੁਕਮ ਉਨ੍ਹਾਂ ਲਈ ਅਹਿਮ ਹੈ | ਪਿੰਡ ਝਿੱਲ ਤੋਂ ਡਾਇਰੀਆ ਦੀਆਂ ਸ਼ਿਕਾਇਤਾਂ ਤੋਂ ਬਾਅਦ ਨਿਗਮ ਦੇ ਅਧਿਕਾਰ ਖੇਤਰ 'ਚ ਪੈਂਦੇ ਸਾਰੇ ਪਾਣੀ ਟੈਂਕ ਦੀ ਸਫ਼ਾਈ ਮੁਕੰਮਲ ਹੋ ਗਈ ਹੈ | ਇਸ ਦੇ ਨਾਲ ਹੀ ਨਿਗਮ ਕਮਿਸ਼ਨਰ ਵਲੋਂ ਹਰੇਕ ਖੇਤਰ ਵਿਚੋਂ ਹਰ ਹਫ਼ਤੇ ਪਾਣੀ ਦੇ ਘੱਟੋ-ਘੱਟ 20 ਸੈਂਪਲ ਭਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਡੇਅਰੀ ਸ਼ਿਫਟ ਕਰਨ ਸੰਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਨਿਗਮ ਕਮਿਸ਼ਨਰ ਨੇ ਕਿਹਾ ਕਿ ਪਿੰਡ ਅਬਲੋਵਾਲ ਵਿਚ ਡੇਅਰੀ ਸ਼ਿਫਟ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਫ਼ਿਲਹਾਲ ਕੋਈ ਰੁਕਾਵਟ ਨਹੀਂ ਹੈ | ਬਿਲਡਿੰਗ ਬਰਾਂਚ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਨਿਗਮ ਕਮਿਸ਼ਨਰ ਨੇ ਕਿਹਾ ਕਿ ਨਿਗਮ ਦੇ ਅਧਿਕਾਰ ਖੇਤਰ 'ਚ ਜਿੱਥੇ ਵੀ ਨਾਜਾਇਜ਼ ਇਮਾਰਤਾਂ ਬਣੀਆਂ ਹਨ, ਉਨ੍ਹਾਂ ਬਾਰੇ ਉਨ੍ਹਾਂ ਕੋਲ ਪੂਰੀ ਜਾਣਕਾਰੀ ਹੈ ਜਿਸ 'ਤੇ ਉਹ ਕਾਰਵਾਈ ਕਰਨਗੇ |

ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਮੁਕੰਮਲ ਪਾਬੰਦੀ ਲਈ ਦੁਕਾਨਦਾਰ ਸਹਿਮਤ

ਪਟਿਆਲਾ, 27 ਜੂਨ (ਗੁਰਵਿੰਦਰ ਸਿੰਘ ਔਲਖ)-1 ਜੁਲਾਈ ਤੋਂ ਦੇਸ਼ ਭਰ 'ਚ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ | ਬਜ਼ਾਰਾਂ ਵਿਚ ਸਿੰਗਲ ਯੂਜ਼ ਪਲਾਸਟਿਕ 'ਤੇ ਲਾਈ ਗਈ ਪਾਬੰਦੀ ਸੰਬੰਧੀ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਕਤਲ, ਲੁੱਟ ਤੇ ਡਰੱਗ ਕੇਸਾਂ ਦੇ ਮਾਮਲੇ 'ਚ ਲੋੜੀਂਦਾ ਦੋਸ਼ੀ ਸਾਥੀ ਸਮੇਤ ਕਾਬੂ

ਪਟਿਆਲਾ, 27 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਪੁਲਿਸ ਵਲੋਂ ਕਤਲ, ਲੁੱਟ ਤੇ ਡਰੱਗ ਕੇਸਾਂ ਦੇ ਮਾਮਲੇ ਵਿਚ ਲੋੜੀਂਦਾ ਦੋਸ਼ੀ ਸਾਥੀ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਪਟਿਆਲਾ ਦੀਪਕ ਪਾਰਿਕ ਆਈ.ਪੀ.ਐਸ. ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਸਮਾਣਾ ਨੂੰ ਮਿਲਿਆ ਸਵੱਛ ਵਿਦਿਆਲਾ ਪੁਰਸਕਾਰ

ਸਮਾਣਾ, 27 ਜੂਨ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੇ ਮਸ਼ਹੂਰ ਡੀ.ਏ.ਵੀ. ਸਕੂਲ ਨੂੰ ਜ਼ਿਲ੍ਹਾ ਪੱਧਰ ਦਾ ਸਵੱਛ ਵਿਦਿਆਲਿਆ ਪੁਰਸਕਾਰ ਮਿਲਿਆ ਹੈ | ਇਸ ਮੌਕੇ ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਕਰਵਾਈ ਗਈ ਜਾਂਚ ਮੁਤਾਬਿਕ ਸਕੂਲ ਨੂੰ 95 ...

ਪੂਰੀ ਖ਼ਬਰ »

ਪਤਨੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਏ.ਐੱਸ.ਆਈ. ਦੀ ਹਾਲਤ ਗੰਭੀਰ

ਪਟਿਆਲਾ, 27 ਜੂਨ (ਧਰਮਿੰਦਰ ਸਿੰਘ ਸਿੱਧੂ)-ਬੀਤੇ ਦਿਨੀਂ ਥਾਣਾ ਤਿ੍ਪੜੀ ਦੇ ਅਧੀਨ ਪੈਂਦੇ ਪੁਲਿਸ ਲਾਈਨ ਕੁਆਰਟਰਾਂ ਵਿਚ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਏ.ਐੱਸ.ਆਈ ਦਵਿੰਦਰ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ ਬਣੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 27 ਜੂਨ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਮੋਹਣ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਦਾਜ ਦਹੇਜ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 27 ਜੂਨ (ਔਲਖ)-ਥਾਣਾ ਵੂਮੈਨ ਸੈੱਲ ਪੁਲਿਸ ਵਲੋਂ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਰਾਜਪੁਰਾ ਵਾਸੀ ਨੇਹਾ ਸੇਤੀਆ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 2021 'ਚ ਗੌਰਵ ਥਰੇਜਾ ਨਾਲ ਹੋਇਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਨਾਲ ਕੀਤੇ ਵਾਅਦੇ ਤੋਂ ਸਰਕਾਰ ਭੱਜੀ- ਹਿੰਮਤ ਸਿੰਘ, ਹਰਪ੍ਰੀਤ ਸਿੰਘ

ਦੇਵੀਗੜ੍ਹ, 27 ਜੂਨ (ਰਾਜਿੰਦਰ ਸਿੰਘ ਮੌਜੀ)-ਵਿਧਾਨ ਸਭਾ ਵਿਚ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਪ੍ਰਸਤਾਵ ਨੂੰ ਰੱਦ ਕਰਨ ਨਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਇਹ ਪ੍ਰਗਟਾਵਾ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਨੇ ਸਬ-ਡਵੀਜ਼ਨ ਕੰਪਲੈਕਸ ਪਾਤੜਾਂ 'ਚ ਕੀਤੀ ਮੀਟਿੰਗ

ਪਾਤੜਾਂ, 27 ਜੂਨ (ਜਗਦੀਸ਼ ਸਿੰਘ ਕੰਬੋਜ)-ਨੰਬਰਦਾਰਾਂ ਯੂਨੀਅਨ ਪੰਜਾਬ ਦੀ ਮੀਟਿੰਗ ਪਾਤੜਾਂ ਦੇ ਸਬਡਵੀਜ਼ਨ ਕੰਪਲੈਕਸ ਵਿਚ ਹੋਈ | ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗਲੋਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਜਿੱਥੇ ਨੰਬਰਦਾਰਾਂ ਦੀਆ ਮੰਗਾਂ ਪੂਰੀਆਂ ਕਰਨ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਵਿਕਾਸ ਫ਼ੰਡਾਂ ਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ

ਪਟਿਆਲਾ, 27 ਜੂਨ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡਾਂ 'ਚ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਵਿਕਾਸ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਉਣ ਦਾ ਹਦਾਇਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬਜਟ 'ਚ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਜ਼ਿਕਰ ਤੱਕ ਨਾ ਕਰਨ ਨਾਲ ਸਾਡੀਆਂ ਮਾਤਾਵਾਂ ਤੇ ਭੈਣਾਂ ਨਾਲ ਹੋਇਆ ਧੋਖਾ- ਪ੍ਰੋ: ਚੰਦੂਮਾਜਰਾ

ਪਟਿਆਲਾ, 27 ਜੂਨ (ਧਰਮਿੰਦਰ ਸਿੰਘ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਨੇ ਪਹਿਲੇ ਬਜਟ ਵਿਚ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਜ਼ਿਕਰ ਤੱਕ ਨਾ ਕਰਨਾ ਸਿੱਧੇ ਤੌਰ 'ਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਨੇ ਸਬ-ਡਵੀਜ਼ਨ ਕੰਪਲੈਕਸ ਪਾਤੜਾਂ 'ਚ ਕੀਤੀ ਮੀਟਿੰਗ

ਪਾਤੜਾਂ, 27 ਜੂਨ (ਜਗਦੀਸ਼ ਸਿੰਘ ਕੰਬੋਜ)-ਨੰਬਰਦਾਰਾਂ ਯੂਨੀਅਨ ਪੰਜਾਬ ਦੀ ਮੀਟਿੰਗ ਪਾਤੜਾਂ ਦੇ ਸਬਡਵੀਜ਼ਨ ਕੰਪਲੈਕਸ ਵਿਚ ਹੋਈ | ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗਲੋਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਜਿੱਥੇ ਨੰਬਰਦਾਰਾਂ ਦੀਆ ਮੰਗਾਂ ਪੂਰੀਆਂ ਕਰਨ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਅਗਨੀਪਥ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

ਰਾਜਪੁਰਾ, 27 ਜੂਨ (ਰਣਜੀਤ ਸਿੰਘ)- ਅੱਜ ਇੱਥੇ ਟਾਹਲੀ ਵਾਲਾ ਚੌਂਕ ਵਿਖੇ ਕਾਂਗਰਸ ਪਾਰਟੀ ਨੇ ਕੇਂਦਰ ਦੀ ਅਗਨੀਪਥ ਸਕੀਮ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ | ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਅਗਨੀਪਥ ਸਕੀਮ ਦੇਸ਼ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਲਈ 200 ਕਰੋੜ ਰਾਖਵੇਂ ਰੱਖਣ ਦਾ ਐਲਾਨ ਬਹੁਤ ਹੀ ਹਾਸੋਹੀਣਾ- ਪੀ.ਆਰ.ਐੱਸ.ਯੂ.

ਪਟਿਆਲਾ, 27 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੰਜਾਬੀ ਯੂਨੀਵਰਸਿਟੀ ਬਾਰੇ 200 ਕਰੋੜ ਰਾਖਵੇਂ ਰੱਖਣ ਦਾ ਕੀਤਾ ਐਲਾਨ ਬਹੁਤ ਹੀ ਹਾਸੋਹੀਣਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਡੇਰਾ ਸ੍ਰੀ ਗੁਰੂ ਰਵਿਦਾਸ ਨਾਭਾ ਵਿਖੇ ਨੌਵੀਂ ਡਾ. ਅੰਬੇਡਕਰ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਨਾਭਾ, 27 ਜੂਨ (ਕਰਮਜੀਤ ਸਿੰਘ)-ਡੇਰਾ ਸ੍ਰੀ ਗੁਰੂ ਰਵਿਦਾਸ ਬੌੜਾ ਗੇਟ ਵਿਖੇ ਡਾ. ਅੰਬੇਡਕਰ ਲਾਇਬ੍ਰੇਰੀ ਮਿਸ਼ਨ ਪੰਜਾਬ ਵਲੋਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਮੱਛੀ ਪਾਲਨ ਵਿਭਾਗ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਵਲੋਂ ਨੋ-ਪਾਰਕਿੰਗ 'ਚ ਖੜ੍ਹਦੇ ਟਰੱਕਾਂ ਸਣੇ 15 ਵਾਹਨਾਂ ਦੇ ਕੱਟੇ ਚਲਾਨ

ਰਾਜਪੁਰਾ, 27 ਜੂਨ (ਜੀ.ਪੀ. ਸਿੰਘ)-ਰਾਜਪੁਰਾ ਟ੍ਰੈਫਿਕ ਪੁਲਿਸ ਦੀ ਟੀਮ ਵਲੋਂ ਟ੍ਰੈਫਿਕ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ 'ਚ ਅੱਜ ਕੌਮੀ ਸ਼ਾਹ ਮਾਰਗ ਸੜਕ 'ਤੇ ਬਣੇ ਢਾਬਿਆਂ ਦੇ ਬਾਹਰ ਸੜਕ ਕਿਨਾਰੇ ਨੋ ਪਾਰਕਿੰਗ 'ਚ ਖੜ੍ਹਦੇ ਟਰੱਕਾਂ, ਟਰਿੱਪਲ ਸਵਾਰੀ, ਬੁਲੇਟ ...

ਪੂਰੀ ਖ਼ਬਰ »

ਸੰਗਰੂਰ 'ਚ ਪੁਰਾਣੇ ਤੇ ਮਿਹਨਤੀ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨਾ ਬਣਿਆ 'ਆਪ' ਦੀ ਹਾਰ ਦਾ ਕਾਰਨ-ਬਲਜਿੰਦਰ ਸੰਧੂ

ਘਨੌਰ, 27 ਜੂਨ (ਸੁਸ਼ੀਲ ਕੁਮਾਰ ਸਰਮਾ)-ਹਲਕਾ ਘਨੌਰ ਤੋਂ ਪਾਰਟੀ ਦੇ ਹੀ ਪੁਰਾਣੇ ਵਲੰਟੀਅਰ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਦੇ ਲੀਡਰਾਂ ਵਲੋਂ ਤਿੰਨ ਮਹੀਨਿਆਂ ਵਿਚ ਕੀਤੇ ਤੇਜ਼ੀ ਨਾਲ ਬਦਲਾਅ ਦਾ ਨਤੀਜਾ ਹੈ ਕਿ ਪਾਰਟੀ ਦੀ ਰਾਜਧਾਨੀ ਕਹੀ ਜਾਂਦੀ ਸੰਗਰੂਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਦੀ ਮੀਟਿੰਗ

ਪਟਿਆਲਾ, 27 ਜੂਨ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿਚ ਪਾਰਟੀ ਦੇ ਮੀਤ ਪ੍ਰਧਾਨ ਰਾਜਿੰਦਰ ਪਾਲ ਆਨੰਦ ਸੇਵਾਮੁਕਤ ਡੀ.ਐੱਸ.ਪੀ ਪੰਜਾਬ ਪੁਲਿਸ, ਸ਼ਮਾਕਾਂਤ ਪਾਂਡੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਦਾ ਬਜਟ 'ਚ ਕੋਈ ਜ਼ਿਕਰ ਨਹੀਂ-ਚਰਨਜੀਤ ਸਿੰਘ ਬਰਾੜ

ਰਾਜਪੁਰਾ, 27 ਜੂਨ (ਜੀ.ਪੀ. ਸਿੰਘ)-ਪੰਜਾਬ ਦੀ 'ਆਪ' ਸਰਕਾਰ ਵਲੋਂ ਅੱਜ ਵਿਧਾਨ ਸਭਾ ਪੇਸ਼ ਕੀਤਾ ਪਹਿਲੇ ਬਜਟ ਦੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਤੇ ਰਾਜਪੁਰਾ ਹਲਕੇ ਤੋਂ ਲੰਘੀਆਂ ਚੋਣਾਂ ਲੜ ਚੁੱਕੇ ਅਕਾਲੀ ਆਗੂ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

ਨਾਭਾ, 27 ਜੂਨ (ਕਰਮਜੀਤ ਸਿੰਘ)-ਗੁਰਦੁਆਰਾ ਸਿੱਧਸਰ ਅਲਹੌਰਾਂ ਸਾਹਿਬ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ 19ਵੀਂ ਬਰਸੀ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਅਕਾਲ ਤਖਤ ਸਾਹਿਬ ਦੇ ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ 'ਚ ਕਾਂਗਰਸੀਆਂ ਨੇ ਫੁਹਾਰਾ ਚੌਕ 'ਤੇ ਜਾਮ ਕਰਕੇ ਕੱਢਿਆ ਕੇਂਦਰ ਸਰਕਾਰ ਦਾ ਜਨਾਜ਼ਾ

ਪਟਿਆਲਾ, 27 ਜੂਨ (ਧਰਮਿੰਦਰ ਸਿੰਘ ਸਿੱਧੂ)- ਕੇਂਦਰ ਦੀ ਯੋਜਨਾ ਅਗਨੀਪਥ ਦੇ ਖ਼ਿਲਾਫ਼ ਵਿਚ ਅੱਜ ਕਾਂਗਰਸੀ ਭੜਕ ਉਠੇ ਹਨ | ਪਟਿਆਲਾ ਸ਼ਹਿਰ ਦੇ ਹਲਕਾ ਇੰਚਾਰਜ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਦੀ ਅਗਵਾਈ 'ਚ ਕਾਂਗਰਸੀਆਂ ਨੇ ਫੁਹਾਰਾ ਚੌਕ ਜਾਮ ਕਰਕੇ ਤਿੱਖੀ ...

ਪੂਰੀ ਖ਼ਬਰ »

'ਗੈਂਗਸਟਰਵਾਦ ਦਾ ਰੁਝਾਨ: ਚੁਨੌਤੀਆਂ ਤੇ ਭਵਿੱਖ ਲਈ ਸੇਧ' ਵਿਸ਼ੇ 'ਤੇ ਪੈਨਲ ਡਿਸਕਸ਼ਨ ਕਰਵਾਈ

ਪਟਿਆਲਾ, 27 ਜੂਨ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ 'ਯੂਥ ਵਿਚ ਵੱਧ ਰਿਹਾ ਗੈਂਗਸਟਰਵਾਦ ਦਾ ਰੁਝਾਨ: ਚੁਨੌਤੀਆਂ ਅਤੇ ਭਵਿੱਖ ਲਈ ਸੇਧ' ਵਿਸ਼ੇ 'ਤੇ ਇਕ ਪੈਨਲ ਡਿਸਕਸ਼ਨ ਕਰਵਾਈ ਗਈ | ਇਸ ਪੈਨਲ ਡਿਸਕਸ਼ਨ ਵਿਚ ਸੀਨੀਅਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ 15 ਸਕੂਲਾਂ ਸਵੱਛ ਵਿਦਿਆਲਾ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 27 ਜੂਨ (ਧਰਮਿੰਦਰ ਸਿੰਘ ਸਿੱਧੂ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ 'ਸਵੱਛ ਭਾਰਤ ਸਵੱਛ ਵਿਦਿਆਲਿਆ' 'ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ 15 ਸਕੂਲਾਂ ਨੂੰ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੁਰਸਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX