ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  14 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  24 minutes ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  45 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 1 hour ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 1 hour ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 1 hour ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 1 hour ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 1 hour ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 2 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 2 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 2 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 4 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 4 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 6 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਦਿੱਲੀ / ਹਰਿਆਣਾ

ਕੇਂਦਰ ਦੀ ਅਗਨੀਪਥ ਯੋਜਨਾ ਦੇ ਖ਼ਿਲਾਫ ਦਿੱਲੀ ਕਾਂਗਰਸ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ 'ਚ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)- ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਦਿੱਲੀ ਦੇ ਸਾਰੇ 70 ਵਿਧਾਨ ਸਭਾ ਹਲਕਿਆਂ 'ਚ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਗਿਆ | ਹਾਲਾਂਕਿ ਦਿੱਲੀ ਕਾਂਗਰਸ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਦੀ ਤਾਨਾਸ਼ਾਹੀ ਕਾਰਵਾਈ ਨੇ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੁੱਝ ਵਿਧਾਨ ਸਭਾ ਹਲਕਿਆਂ 'ਚ ਸ਼ਾਂਤੀਪੂਰਨ ਪ੍ਰਦਰਸ਼ਨ ਨਹੀਂ ਹੋਣ ਦਿੱਤਾ ਗਿਆ, ਜਦਕਿ ਇਨ੍ਹਾਂ ਪ੍ਰੋਗਰਾਮਾਂ ਦੀ ਸੂਚਨਾ ਪਹਿਲਾਂ ਹੀ ਪੁਲਿਸ ਨੂੰ ਦੇ ਦਿੱਤੀ ਗਈ ਸੀ | ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌ. ਅਨਿਲ ਕੁਮਾਰ ਦੀ ਅਗਵਾਈ 'ਚ ਹੋਏ ਇਨ੍ਹਾਂ ਪ੍ਰਦਰਸ਼ਨਾਂ 'ਚ ਦਿੱਲੀ ਕਾਂਗਰਸ ਨਾਲ ਸਬੰਧਿਤ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਚੌ. ਅਨਿਲ ਕੁਮਾਰ ਨੇ ਕਿਹਾ ਕਿ ਅਗਨੀਪੱਥ ਯੋਜਨਾ ਦੇ ਖਿਲਾਫ ਕਾਂਗਰਸ ਪਾਰਟੀ ਨੇ 20 ਜੂਨ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕੀਤਾ ਸੀ ਜਦਕਿ ਅੱਜ ਸਾਰੇ 70 ਵਿਧਾਨ ਸਭਾ ਹਲਕਿਆਂ 'ਚ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਦੇ ਖਿਲਾਫ ਕਾਂਗਰਸ ਪਾਰਟੀ ਦੀ ਲੜਾਈ ਪਹਿਲੇ ਦਿਨ ਤੋਂ ਜਾਰੀ ਹੈ ਕਿਉਂਕਿ ਅਗਨੀਪੱਥ ਯੋਜਨਾ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਖਤਰੇ 'ਚ ਪਾਉਣ ਵਾਲੀ 4 ਸਾਲ ਦੀ ਸੇਵਾ ਯੋਜਨਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਯੋਜਨਾ ਦਾ ਵਿਰੋਧ ਜਾਰੀ ਰੱਖੇਗੀ ਅਤੇ ਖੇਤੀ ਕਾਨੂੰਨ ਵਾਂਗ ਹੀ ਪ੍ਰਧਾਨ ਮੰਤਰੀ ਨੂੰ ਜਨਤਕ ਤੌਰ 'ਤੇ ਅਗਨੀਪਥ ਯੋਜਨਾ ਵਾਪਸ ਲੈਣ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਏਗਾ |

3 ਕਿੱਲੋ ਭੁੱਕੀ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਨਕੋਦਰ, 27 ਜੂਨ (ਗੁਰਵਿੰਦਰ ਸਿੰਘ)- ਨਕੋਦਰ ਸਦਰ ਪੁਲਿਸ ਨੇ ਭੁੱਕੀ ਦੀ ਤਸਕਰੀ ਤੇ ਵੇਚਣ ਦੇ ਦੋਸ਼ 'ਚ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਭੁੱਕੀ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਨਕੋਦਰ ਦੇ ਡੀ. ਐਸ. ਪੀ. ...

ਪੂਰੀ ਖ਼ਬਰ »

ਮਾਨ ਤੋਂ ਉਮੀਦ, ਬੰਦੀ ਸਿੰਘ ਤੇ ਹੋਰ ਪੰਜਾਬ ਮਸਲਿਆਂ ਬਾਰੇ ਸੰਸਦ 'ਚ ਅਵਾਜ ਚੁੱਕਣਗੇ-ਇੰਦਰਮੋਹਨ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਤੋਂ ਸਾਂਸਦ ਚੁਣੇ ਜਾਣ ਤੋਂ ਬਾਅਦ ਉਮੀਦ ਬੱਝੀ ਹੈ ਕਿ ਉਹ ਬੰਦੀ ਸਿੰਘਾ ਦੀ ਰਿਹਾਈ ਅਤੇ ਪੰਜਾਬ ਦੇ ਹੋਰ ਮਸਲਿਆਂ ਨੂੰ ...

ਪੂਰੀ ਖ਼ਬਰ »

ਹੁਣ ਰੈੱਡ ਲਾਈਨ 'ਤੇ ਮੈਟਰੋ ਰੇਲ 'ਚ ਖਰਾਬੀ ਹੋਣੀ ਹੋਈ ਸ਼ੁਰੂ

ਨਵੀਂ ਦਿੱਲੀ, 27 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਮੈਟਰੋ ਰੇਲ 'ਚ ਵਾਰ-ਵਾਰ ਖਰਾਬੀ ਆਉਣ 'ਤੇ ਲੋਕ ਬਹੁਤ ਪ੍ਰੇਸ਼ਾਨ ਹੋ ਗਏ ਹਨ | ਪਿਛਲੇ ਸਮੇਂ 'ਚ ਅਕਸਰ ਮੈਟਰੋ ਰੇਲ ਬਲਿਊ ਲਾਈਨ ਤੇ ਖ਼ਰਾਬ ਹੁੰਦੀ ਸੀ ਪਰ ਹੁਣ ਰੈੱਡ ਲਾਈਨ 'ਤੇ ਇੰਦਰਲੋਕ ਅਤੇ ਪੀਤਮਪੁਰਾ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨੂੰ ਪੇਚਕਸ ਮਾਰ ਕੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ

ਨਵੀਂ ਦਿੱਲੀ, 27 ਜੂਨ (ਬਲਵਿੰਦਰ ਸਿੰਘ ਸੋਢੀ)-ਸ਼ਾਹਦਰਾ ਜ਼ਿਲੇ੍ਹ ਦੇ ਜੀ.ਟੀ.ਬੀ. ਇਨਕਲੇਵ ਦੇ ਇਲਾਕੇ ਵਿਚ ਇਕ ਝਗੜਾ ਹੋ ਗਿਆ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਮੌਕੇ 'ਤੇ ਪੁੱਜੇ ਕਰਮਚਾਰੀਆਂ 'ਤੇ ਦੋ ਲੜਕਿਆਂ ਨੇ ਪੇਚਕਸ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ...

ਪੂਰੀ ਖ਼ਬਰ »

ਲੋਕਾਂ ਦੀ ਆਵਾਜ਼ ਨੂੰ ਸਰਕਾਰ ਠੀਕ ਪਹੁੰਚਾਉਣ ਅੱਗੇ-ਪੰਮਾ

ਨਵੀਂ ਦਿੱਲੀ, 27 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਮਰਵਾਹ ਵਲੋਂ ਦਲ ਦੇ ਸਥਾਪਨਾ ਦਿਵਸ ਮੌਕੇ ਮੋਤੀ ਨਗਰ ਵਿਖੇ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਸਮਾਜਿਕ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵਾਇਸ ਆਫ਼ ...

ਪੂਰੀ ਖ਼ਬਰ »

ਜਪ ਜਾਪ ਸੇਵਾ ਟਰੱਸਟ ਨੇ ਮੋਤੀ ਨਗਰ ਵਿਖੇ ਕਰਵਾਇਆ ਦਸਤਾਰ ਤੇ ਦੁਮਾਲਾ ਮੁਕਾਬਲਾ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)- ਜਪ ਜਾਪ ਸੇਵਾ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 54 ਬੱਚਿਆਂ ਨੇ ਹਿੱਸਾ ਲਿਆ | ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6 ਤੋਂ 12 ਸਾਲ ਤੇ 13 ਤੋਂ 18 ਸਾਲ ਉਮਰ ਦੇ ...

ਪੂਰੀ ਖ਼ਬਰ »

ਸਮਰ ਕੈਂਪਾਂ 'ਚ ਗੁਰਮਤਿ ਸਿੱਖਿਆ ਦੀ ਸਿਖਲਾਈ ਲੈਣ ਵਾਲੇ ਬੱਚਿਆਂ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਬੱਚਿਆਂ ਨੂੰ ਗੁਰਮਤਿ ਸਿੱਖਿਆ ਦੀ ਸਿਖਲਾਈ ਵਾਸਤੇ ਦਿੱਲੀ ਦੇ ਵੱਖ ਵੱਖ ਇਲਾਕਿਆਂ 'ਚ ਤਕਰੀਬਨ 60 ਦੇ ਕਰੀਬ ਸਮਰ ਕੈਂਪ ਲਾਏ ਗਏ ਸਨ | ਇਨ੍ਹਾਂ ਕੈਂਪਾਂ 'ਚ ...

ਪੂਰੀ ਖ਼ਬਰ »

ਰਾਜੌਰੀ ਗਾਰਡਨ ਵਿਖੇ ਨਵੇਂ ਚੁਣੇ ਰਾਜ ਸਭਾ ਮੈਂਬਰ ਸਾਹਨੀ ਦਾ ਸਨਮਾਨ

ਨਵੀਂ ਦਿੱਲੀ, 27 ਜੂਨ (ਜਗਤਾਰ ਸਿੰਘ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਪਤਵੰਤ ਸੱਜਣਾ ਵਲੋਂ, ਨਵੇਂ ਚੁਣੇ ਗਏ ਰਾਜਸਭਾ ਮੈਂਬਰ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ (ਵਿਸ਼ਵ ਪੰਜਾਬੀ ਸੰਸਥਾ) ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਲਾਇਸੈਂਸੀ ਅਸਲ੍ਹੇ ਨਾਲ ਫਾਇਰ ਕਰਨ 'ਤੇ ਪਿਓ-ਪੁੱਤਰ 'ਤੇ ਮਾਮਲਾ ਦਰਜ

ਆਦਮਪੁਰ, 27 ਜੂਨ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਪੁਲਸ ਵੱਲੋਂ ਲਾਇਸੈਂਸੀ ਅਸਲ੍ਹੇ ਨਾਲ ਹਵਾਈ ਫਾਇਰ ਕਰਨ ਵਾਲੇ ਪਿਓ ਪੁੱਤਰ ਖਿਲਾਫ ਮਾਮਲਾ ਦਰਜ ਕੀਤਾ ਗਿਆ | ਥਾਣਾ ਮੁਖੀ ਰਾਜੀਵ ਕੁਮਾਰ ਆਦਮਪੁਰ ਨੇ ਦੱਸਿਆ ਬੀਤੀ ਸ਼ਾਮ ਪੁਲਸ ਪਾਰਟੀ ਸਮੇਤ ਬੱਸ ਅੱਡਾ ਡੀਂਗਰੀਆਂ ...

ਪੂਰੀ ਖ਼ਬਰ »

ਮਹਿਲਾ ਥਾਣੇ 'ਚ ਲਗਾਏ ਰਾਹਤ ਕੈਂਪ ਦੌਰਾਨ 29 ਦਰਖਾਸਤਾਂ ਦਾ ਕੀਤਾ ਨਿਪਟਾਰਾ

ਜਲੰਧਰ, 27 ਜੂਨ (ਐੱਮ. ਐੱਸ. ਲੋਹੀਆ) - ਪਰਿਵਾਰਾਂ 'ਚ ਚੱਲ ਰਹੇ ਝਗੜਿਆਂ ਸਬੰਧੀ ਕਮਿਸ਼ਨਰੇਟ ਪੁਲਿਸ ਦੇ ਮਹਿਲਾ ਥਾਣੇ 'ਚ ਆਏ ਮਾਮਲਿਆਂ ਦੇ ਨਿਪਟਾਰੇ ਲਈ ਅੱਜ ਲਗਾਏ ਗਏ ਰਾਹਤ ਕੈਂਪ ਦੌਰਾਨ 29 ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ | ਏ.ਡੀ.ਸੀ.ਪੀ ਅਦਿਤਿਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੇਸੀ ਕਪਾਹ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਸਿਰਸਾ, 27 ਜੂਨ (ਭੁਪਿੰਦਰ ਪੰਨੀਵਾਲੀਆ)-ਦੇਸੀ ਕਪਾਹ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਐਤਕੀਂ ਤਿੰਨ ਹਜ਼ਾਰ ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਸਬਸਿਡੀ ਮਿਲੇਗੀ | ਇਸ ਲਈ ਕਿਸਾਨਾਂ ਨੂੰ ਮੇਰੀ ਫ਼ਸਲ ਮੇਰਾ ਬਿਓਰਾ 'ਤੇ ਕਪਾਹ ਦੀ ਬੀਜਾਈ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਠੇਕਾ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ

ਸਿਰਸਾ, 27 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਬਰਨਾਲਾ ਰੋਡ ਸਥਿਤ ਬਿਜਲੀ ਘਰ ਅੱਗੇ ਬਿਜਲੀ ਨਿਗਮ 'ਚ ਠੇਕੇ 'ਤੇ ਲੱਗੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਬਲਬੀਰ ਰੰਗਾ ਬਿਜਲੀ ਵਿਭਾਗ ਦੇ ਯੂਨਿਟ ਦੇ ਪ੍ਰਧਾਨ ਬਣੇ

ਪਿਹੋਵਾ, 27 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਬਿਜਲੀ ਵਿਭਾਗ ਦੇ ਮੈਂਬਰ ਸੈਂਟ੍ਰਲ ਕੌਂਸਲ ਕਿ੍ਸ਼ਨ ਲਾਲ ਅਤੇ ਗੁਰਚਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਇਕਾਈ ਯੂਨੀਅਨ ਦਾ ਗਠਨ ਕੀਤਾ ਗਿਆ | ਜਿਸ ਵਿਚ ਬਲਬੀਰ ਸਿੰਘ ਰੰਗਾ ਨੂੰ ਯੂਨਿਟ ਪ੍ਰਧਾਨ, ਕਿ੍ਸ਼ਨ ਲਾਲ ਜੇ.ਈ. ...

ਪੂਰੀ ਖ਼ਬਰ »

ਮੇਰੀ ਫ਼ਸਲ ਮੇਰਾ ਬਿਓਰਾ 'ਤੇ ਫ਼ਸਲ ਦਾ ਰਜਿਸਟਰੇਸ਼ਨ ਕਰਵਾਉਣ ਦੇ ਹੁਕਮ

ਸਿਰਸਾ, 27 ਜੂਨ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਸਾਨਾਂ ਨੂੰ ਮੇਰੀ ਫ਼ਸਲ ਮੇਰਾ ਬਿਓਰਾ 'ਤੇ ਫ਼ਸਲ ਦਾ ਰਜਿਸਟਰੇਸ਼ਨ ਜਲਦ ਤੋਂ ਜਲਦ ਕਰਵਾਉਣ ਦੇ ਹੁਕਮ ਦਿੱਤੇ ਹਨ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜਿਹੜੇ ਕਿਸਾਨਾਂ ...

ਪੂਰੀ ਖ਼ਬਰ »

ਨਸ਼ੇ ਦੇ ਖ਼ਿਲਾਫ਼ ਸਰਕਾਰ ਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ- ਅਰੋੜਾ

ਸ਼ਾਹਬਾਦ ਮਾਰਕੰਡਾ, 27 ਜੂਨ (ਅਵਤਾਰ ਸਿੰਘ)-ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਕਿਹਾ ਕਿ ਸੂਬੇ ਦੇ 12 ਜ਼ਿਲਿ੍ਹਆਂ ਦੇ ਨਾਗਰਿਕ ਹਸਪਤਾਲਾਂ 'ਚ ਨਸ਼ਾ ਮੁਕਤੀ ਕੇਂਦਰ ਚਲਾਏ ਜਾ ਰਹੇ ਹਨ ਅਤੇ ਬਾਕੀ ਬਚੇ ਜ਼ਿਲ੍ਹਾ ਸਿਵਲ ਹਸਪਤਾਲਾਂ 'ਚ ਨਸ਼ਾ ...

ਪੂਰੀ ਖ਼ਬਰ »

ਨਸ਼ੇ ਦੇ ਖ਼ਿਲਾਫ਼ ਮਿਲ ਕੇ ਕੰਮ ਕਰਨਾ ਹੋਵੇਗਾ-ਅਰੋੜਾ

ਸ਼ਾਹਬਾਦ ਮਾਰਕੰਡਾ, 27 ਜੂਨ (ਅਵਤਾਰ ਸਿੰਘ)-ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਕਿਹਾ ਕਿ ਸੂਬੇ ਦੇ 12 ਜ਼ਿਲਿ੍ਹਆਂ ਦੇ ਨਾਗਰਿਕ ਹਸਪਤਾਲਾਂ 'ਚ ਨਸ਼ਾ ਮੁਕਤੀ ਕੇਂਦਰ ਚਲਾਏ ਜਾ ਰਹੇ ਹਨ ਅਤੇ ਬਾਕੀ ਬਚੇ ਜ਼ਿਲ੍ਹਾ ਸਿਵਲ ਹਸਪਤਾਲਾਂ 'ਚ ਨਸ਼ਾ ...

ਪੂਰੀ ਖ਼ਬਰ »

ਅਗਨੀਪਥ ਸਕੀਮ ਦੇ ਵਿਰੋਧ 'ਚ ਕਾਂਗਰਸੀ ਕਾਰਕੁੰਨਾਂ ਵਲੋਂ ਸੱਤਿਆਗ੍ਰਹਿ

ਸਿਰਸਾ, 27 ਜੂਨ (ਭੁਪਿੰਦਰ ਪੰਨੀਵਾਲੀਆ)-ਅਗਨੀਪਥ ਯੋਜਨਾ ਦੇ ਵਿਰੁੱਧ ਕਾਂਗਰਸ ਵਲੋਂ ਸਤਿਆਗ੍ਰਹਿ ਸ਼ੁਰੂ ਕੀਤਾ ਗਿਆ ਹੈ | ਕਾਂਗਰਸੀ ਆਗੂਆਂ ਤੇ ਕਾਰਕੁਨਾਂ ਨੇ ਦਾਣਾ ਮੰਡੀ ਸਥਿਤ ਮਹਾਤਮਾ ਗਾਂਧੀ ਪਾਰਕ 'ਚ ਧਰਨਾ ਦਿੱਤਾ ਤੇ ਅਗਨੀਪਥ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਵਿਖੇ ਪੋਸਟ ਗ੍ਰੈਜੂੁਏਸ਼ਨ ਦੀਆਂ ਸੀਨੀਅਰ ਵਿਦਿਆਰਥਣਾਂ ਲਈ ਫੇਅਰਵੈੱਲ ਪਾਰਟੀ

ਯਮੁਨਾਨਗਰ, 27 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਪੋਸਟ ਗ੍ਰੈਜੂਏਸ਼ਨ ਦੀਆਂ ਸੀਨੀਅਰ ਸਟੂਡੈਂਟਸ ਲਈ ਫੇਅਰ ਵੈੰਲ ਪਾਰਟੀ ਕਰਵਾਈ ਗਈ | ਇਸ ਪ੍ਰੋਗਰਾਮ ਦੀ ਇੰਚਾਰਜ ਪ੍ਰੋ. ਬਬੀਲਾ ਚੌਹਾਨ ਅਤੇ ਡਾ. ਅੰਬਿਕਾ ਕਸ਼ਯਪ ਨੇ ਦੱਸਿਆ ਪਾਰਟੀ ਦਾ ਆਰੰਭ ...

ਪੂਰੀ ਖ਼ਬਰ »

ਬੰਦ ਪਏ ਦੋ ਘਰਾਂ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਸਿਰਸਾ, 27 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਗਲੀ ਪੰਡਿਤਾਂ ਵਾਲੀ ਅਤੇ ਗਲੀ ਸ਼ਿਵਬਾੜੀ ਵਾਲੀ ਵਿਚ ਬੀਤੀ ਰਾਤ ਅਣਪਛਾਤੇ ਚੋਰ ਬੰਦ ਪਏ ਮਕਾਨਾਂ ਵਿਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ...

ਪੂਰੀ ਖ਼ਬਰ »

ਮੈਂ ਖ਼ੁਦ ਵੀ ਲੋਕਾਂ ਦੀ ਇਮਾਨਦਾਰੀ ਦੀ ਕਸੌਟੀ 'ਤੇ ਚੱਲਣ ਲਈ ਵਚਨਬੱਧ ਹਾਂ- ਚੌਧਰੀ ਈਸ਼ਵਰ ਸਿੰਘ

ਗੂਹਲਾ ਚੀਕਾ, 27 ਜੂਨ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਅਤੇ ਨਵਨਿਯੁਕਤ ਚੇਅਰਪਰਸਨ ਰੇਖਾ ਰਾਣੀ ਨੇ ਚੀਕਾ ਦੇ ਲੋਕਾਂ ਵਲੋਂ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਚੋਣਾਂ ਵਿਚ ਰੇਖਾ ਰਾਣੀ ਨੂੰ ਚੇਅਰਪਰਸਨ ਚੁਣੇ ਜਾਣ 'ਤੇ ਵਰਕਰਾਂ ਅਤੇ ਜਨਤਾ ਦਾ ਧੰਨਵਾਦ ਕੀਤਾ | ਅਗਰਵਾਲ ...

ਪੂਰੀ ਖ਼ਬਰ »

ਫਗਵਾੜਾ 'ਚ ਚੋਰਾਂ ਦਾ ਕਹਿਰ-ਬੰਗਾ ਰੋਡ ਤੋਂ ਐਕਟਿਵਾ ਚੋਰੀ

ਫਗਵਾੜਾ, 27 ਜੂਨ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ 'ਚ ਦਿਨੋਂ ਦਿਨ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਤੇ ਚੋਰ ਸ਼ਰੇਆਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਇਨ੍ਹਾਂ ਨੂੰ ਕਾਬੂ ਕਰਨ 'ਚ ਅਸਮਰਥ ਹੀ ਨਜ਼ਰ ਆ ਰਹੀ ਹੈ | ਜਿਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਕਸੂਦਪੁਰ ਵਿਚ ਮਲੇਰੀਆ ਦਿਵਸ ਮਨਾਇਆ

ਨਡਾਲਾ, 27 ਜੂਨ (ਮਾਨ)-ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਐਸ.ਐਮ.ਓ ਢਿਲਵਾਂ ਡਾ: ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮਕਸੂਦਪੁਰ ਵਿਚ ਮਲੇਰੀਆ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਲਾਕ ਸਿਹਤ ...

ਪੂਰੀ ਖ਼ਬਰ »

ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਤੇ ਪ੍ਰਵਾਸੀ ਭਾਰਤੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਕੁਰਸੀਆਂ ਲਾਈਆ

ਨਡਾਲਾ, 27 ਜੂਨ (ਮਾਨ)-ਕਸਬਾ ਨਡਾਲਾ ਵਿਚ ਫੁਲਵਾੜੀ ਵਾਤਾਵਰਣ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਤਹਿਤ ਕਸਬੇ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਲਗਾਤਾਰ ਅੱਗੇ ਵਧਦਿਆਂ ਸੁਸਾਇਟੀ ਦੇ ਸਹਿਯੋਗ ਨਾਲ ਨਗਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬ ਵਿਚ ਨਵੇਂ ਰਾਜਨੀਤਕ ਭਵਿੱਖ ਦਾ ਆਗਾਜ਼-ਭਿੰਡਰ

ਡਡਵਿੰਡੀ, 27 ਜੂਨ (ਦਿਲਬਾਗ ਸਿੰਘ ਝੰਡ)-ਲੋਕ ਸਭਾ ਹਲਕਾ ਸੰਗਰੂਰ ਤੋਂ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਨੇ ਪੰਜਾਬ ਅੰਦਰ ਨਵੇਂ ਰਾਜਨੀਤਿਕ ਭਵਿੱਖ ਦਾ ਕੀਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX