ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  46 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਪਟਿਆਲਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ 'ਚ ਕੁੜੀਆਂ ਨੇ ਫੇਰ ਮਾਰੀ ਬਾਜ਼ੀ


ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 28 ਜੂਨ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ | ਜਿਸ ਵਿਚ ਇਕ ਵਾਰ ਫੇਰ ਕੁੜੀਆਂ ਨੇ ਬਾਜ਼ੀ ਮਾਰੀ ਹੈ | ਪਟਿਆਲਾ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਪਾਸ ਪ੍ਰਤੀਸ਼ਤਤਾ 97.30 ਫ਼ੀਸਦੀ ਰਹੀ | ਉਕਤ ਪ੍ਰੀਖਿਆ 'ਚ 19887 ਵਿਦਿਆਰਥੀ ਹਾਜ਼ਰ ਰਹੇ ਅਤੇ ਜਿਨ੍ਹਾਂ 'ਚੋਂ 19351 ਵਿਦਿਆਰਥੀ ਪਾਸ ਹੋਏ | ਪਟਿਆਲਾ ਜ਼ਿਲ੍ਹੇ ਦੇ ਸਕੂਲਾਂ 'ਚੋਂ ਕੁੱਲ 34 ਬੱਚੇ ਮੈਰਿਟ ਲਿਸਟ 'ਚ ਆਏ ਹਨ | ਜਿਨ੍ਹਾਂ 'ਚੋਂ 20 ਦੇ ਕਰੀਬ ਬੱਚੇ ਇਕ ਨਿੱਜੀ ਸਕੂਲ ਅਤੇ 14 ਦੇ ਕਰੀਬ ਬੱਚੇ ਸਰਕਾਰੀ ਸਕੂਲਾਂ ਦੇ ਦੱਸੇ ਗਏ ਹਨ | 12ਵੀਂ ਜਮਾਤ ਦੀ ਪ੍ਰੀਖਿਆ ਦੇ ਇਨ੍ਹਾਂ ਨਤੀਜਿਆਂ 'ਚ ਪਲੇਅਵੇਅ ਸੀਨੀਅਰ ਸੈਕੰਡਰੀ ਸਕੂਲ ਦੇ ਨਾਨ-ਮੈਡੀਕਲ ਸਟਰੀਮ 'ਚੋਂ ਮੋਨਾਲਿਕਾ (98.8 ਫ਼ੀਸਦੀ), ਸੁਪਰ ਸਾਇੰਸ ਸਟਰੀਮ 'ਚੋਂ ਹੈਰਿਸ਼ਪ੍ਰੀਤ ਕੌਰ (98.8 ਫ਼ੀਸਦੀ), ਹਿਊਮੈਨੀਟੀਜ਼ ਸਟਰੀਮ 'ਚੋਂ ਤਾਨੀਆ (98.6 ਫ਼ੀਸਦੀ), ਮੈਡੀਕਲ ਸਟਰੀਮ 'ਚੋਂ ਕਸ਼ਿਸ਼ ਅਰੋੜਾ (98.4 ਫ਼ੀਸਦੀ) ਅਤੇ ਕਾਮਰਸ ਸਟਰੀਮ 'ਚ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਕੁਲਜੋਤ ਸਿੰਘ ਨੇ (98.2 ਫ਼ੀਸਦੀ) ਅੰਕ ਹਾਸਲ ਕਰ ਕੇ ਜ਼ਿਲ੍ਹੇ 'ਚੋਂ ਟਾਪ ਕੀਤਾ ਹੈ |
ਨਿੱਜੀ ਪਲੇਅਵੇਅ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣਾ ਨਾਂਅ ਮੈਰਿਟ ਸੂਚੀ 'ਚ ਦਾਖਲ ਕਰਵਾਉਂਦਿਆਂ ਸਕੂਲ ਦਾ ਨਾਂਅ ਰੁਸ਼ਨਾਇਆ ਹੈ | ਸਕੂਲ ਦੀ ਵਿਦਿਆਰਥਣ ਜਪਨੀਤ ਖੰਨਾ ਨੇ ਸਾਇੰਸ ਸਟਰੀਮ 'ਚੋਂ 98.6 ਫ਼ੀਸਦੀ, ਐਸ਼ਵੀਨ ਸੋਢੀ, ਕਸ਼ਿਸ਼ ਪ੍ਰੀਤ ਕੌਰ, ਸਨੇਹਾ ਮਿਗਲਾਨੀ ਨੇ 98.4 ਫ਼ੀਸਦੀ ਤੋਂ ਇਲਾਵਾ ਹਰਮਨਪ੍ਰੀਤ ਕੌਰ, ਜਸ਼ਨਦੀਪ ਕੌਰ, ਰਿਆ ਸਿੰਗਲਾ, ਚੇਤਨ ਸ਼ਰਮਾ ਨੇ 98.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸੇ ਸਕੂਲ ਦੀ ਵਿਦਿਆਰਥਣ ਲੀਜ਼ਾ ਨੇ ਕਾਮਰਸ ਸਟਰੀਮ 'ਚੋਂ 98.2 ਫ਼ੀਸਦੀ, ਹਿਮਾਂਸ਼ੀ 98 ਫ਼ੀਸਦੀ, ਮੁਸਕਾਨ ਅਰੋੜਾ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਜਦੋਂ ਕਿ ਹਿਮਾਂਸ਼ੀ ਬਾਂਸਲ, ਹਰਜਸ ਸਿੰਘ ਨੇ 98 ਫ਼ੀਸਦੀ ਅਤੇ ਪ੍ਰਾਂਜਲ ਬਾਤਿਸ਼ ਨੇ ਸ਼ਿਵਾਂਗੀ ਯਾਦਵ ਨੇ 97.8 ਫ਼ੀਸਦੀ ਅੰਕ ਸਾਇੰਸ ਸਟਰੀਮ 'ਚ ਪ੍ਰਾਪਤ ਕੀਤੇ | ਇਸ ਸਕੂਲ ਦੇ ਨਵਦੀਪ ਸ਼ਰਮਾ ਨੇ ਹਿਊਮੈਨੀਟੀਜ਼ ਸਟਰੀਮ 'ਚ 97.8 ਫ਼ੀਸਦੀ ਅੰਕ ਲੈ ਕੇ ਬਾਜ਼ੀ ਮਾਰੀ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਸ਼ਾਨਦਾਰ ਨਤੀਜਾ ਆਉਣ ਦਾ ਮੁੱਖ ਕਾਰਨ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਜਿਸ ਦੇ ਕਾਰਨ ਵਿਦਿਆਰਥੀਆਂ ਨੇ ਜ਼ਿਲ੍ਹੇ 'ਚ ਸਕੂਲ ਦਾ ਨਾਂਅ ਚਮਕਾਇਆ ਹੈ |
ਇਸ ਤੋਂ ਇਲਾਵਾ ਸਰਕਾਰੀ ਸਕੂਲਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੀ ਵਿਦਿਆਰਥਣ ਜਸਮੀਨ ਕੌਰ ਨੇ ਸਾਇੰਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਰਹਾਲੀ ਸਾਹਿਬ ਦੀ ਵਿਦਿਆਰਥਣ ਰੰਜਨਾ ਨੇ ਹਿਊਮੈਨੀਟੀਜ਼ 'ਚੋਂ 98.4 ਫ਼ੀਸਦੀ ਅਤੇ ਮਨਵੀਰ ਕੌਰ ਨੇ ਹਿਊਮੈਨੀਟੀਜ਼ 98.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸਰਕਾਰੀ ਸੀਨੀਅਰ ਸਕੂਲ ਤੇਈਪੁਰ ਦੀ ਮਨਪ੍ਰੀਤ ਕੌਰ ਹਿਊਮੈਨੀਟੀਜ਼ 'ਚੋਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਕੁਲਜੋਤ ਸਿੰਘ ਨੇ 98.2 ਫ਼ੀਸਦੀ ਕਾਮਰਸ 'ਚ, ਆਦਿਤਆ ਤਿਵਾੜੀ ਅਤੇ ਸ਼ਿਵਾਂਗੀ ਤਿਵਾੜੀ ਨੇ ਕਾਮਰਸ 'ਚੋਂ 97.8 ਫ਼ੀਸਦੀ ਅੰਕਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਰਪੁਰ ਦੀ ਮਨਦੀਪ ਕੌਰ ਨੇ 98 ਫ਼ੀਸਦੀ ਅਤੇ ਸੰਦੀਪ ਕੌਰ ਨੇ ਹਿਊਮੈਨੀਟੀਜ਼ 'ਚੋਂ 97.8, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੀਦਪੁਰ ਦੀ ਦਮਨਜੀਤ ਕੌਰ ਨੇ ਹਿਊਮੈਨੀਟੀਜ਼ 'ਚੋਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਦੀ ਵਿਦਿਆਰਥਣ ਜਸਮੀਨ ਕੌਰ ਨੇ ਸਾਇੰਸ 'ਚੋਂ 98 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਰੁਸ਼ਨਾਇਆ ਹੈ | ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਦੀ ਸਿਮਰਜੋਤ ਕੌਰ ਅਤੇ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਆਕਾਸ਼ਾਂ ਸਿੰਗਲਾ ਨੇ ਸਾਇੰਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ ਦੀ ਡਿੰਪੀ ਰਾਣੀ ਨੇ ਕਾਮਰਸ ਸਟਰੀਮ 'ਚੋਂ 97.8 ਫ਼ੀਸਦੀ ਅੰਕ ਲੈ ਕੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ |
ਤਾਨੀਆ : ਹਿਊਮੈਨੀਟੀਜ਼ ਗਰੁੱਪ 'ਚ ਜ਼ਿਲ੍ਹੇ 'ਚ ਟਾਪ ਕਰਨ ਵਾਲੀ ਤਾਨੀਆ ਆਪਣੀ ਪੜ੍ਹਾਈ 'ਚ ਅੱਗੇ ਵਧਦੀ ਹੋਈ ਬੀ.ਸੀ.ਏ. ਕਰਨੀ ਚਾਹੁੰਦਾ ਹੈ | ਤਾਨੀਆ ਦੇ ਪਿਤਾ ਲੱਕੜ ਦਾ ਕੰਮ ਕਰਦੇ ਹਨ ਅਤੇ ਉਸ ਦੇ ਮਾਤਾ ਤਾਨੀਆ ਦੇ ਸਕੂਲ 'ਚ ਹੀ ਦਰਜਾ ਚਾਰ ਮੁਲਾਜ਼ਮ ਹਨ | ਤਾਨੀਆ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ ਤੋਂ ਇਲਾਵਾ ਸਕੂਲ ਅਧਿਆਪਕ ਤੋਂ ਇਲਾਵਾ ਆਪਣੇ ਮਾਤਾ-ਪਿਤਾ ਨੂੰ ਦਿੰਦੀ ਹੈ | ਇਸ ਮੌਕੇ ਤਾਨੀਆ ਦੀ ਮਾਤਾ ਪੂਨਮ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਨ੍ਹਾਂ ਦੀ ਬੇਟੀ ਨੇ ਉਨ੍ਹਾਂ ਦਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ |
ਹੈਰਿਸ਼ਪ੍ਰੀਤ ਕੌਰ : ਸੁਪਰ ਸਾਇੰਸ ਗਰੁੱਪ 'ਚ ਜ਼ਿਲ੍ਹੇ 'ਚ ਮੱਲ੍ਹਾਂ ਮਾਰਨ ਵਾਲੀ ਹੈਰਿਸ਼ਪ੍ਰੀਤ ਕੌਰ ਦਾ ਭਵਿੱਖ 'ਚ ਕੈਨੇਡਾ ਜਾ ਕੇ ਕਾਰਡੀਲੋਜਿਸਟ ਬਣਨ ਦਾ ਸੁਪਨਾ ਹੈ | ਹੈਰਿਸ਼ਪ੍ਰੀਤ ਦੇ ਪਿਤਾ ਇਕ ਕਿਸਾਨ ਹਨ ਅਤੇ ਮਾਤਾ ਘਰੇਲੂ ਔਰਤ ਹਨ | ਇਸ ਮੌਕੇ ਹੈਰਿਸ਼ਪ੍ਰੀਤ ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ ਵਲੋਂ ਪਿੰਡ ਤੋਂ ਉਠ ਕੇ ਉਸ ਦੀ ਪੜ੍ਹਾਈ ਲਈ ਉਸ ਦੀ ਹਰ ਸੰਭਵ ਮਦਦ ਕੀਤੀ ਹੈ | ਜਿਸ ਕਾਰਨ ਉਸ ਦਾ ਸੁਪਨਾ ਹੈ ਕਿ ਉਹ ਆਪਣੇ ਮਾਤਾ-ਪਿਤਾ ਲਈ ਕੁਝ ਵੱਖਰਾ ਕਰ ਕੇ ਉਨ੍ਹਾਂ ਦਾ ਨਾਮ ਰੌਸ਼ਨ ਕਰੇ | ਉਸ ਨੇ ਆਪਣੇ ਸਕੂਲ ਅਧਿਆਪਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕਾ ਵਲੋਂ ਕਰਵਾਈ ਮਿਹਨਤ ਦੇ ਸਦਕਾ ਉਸ ਨੇ ਜ਼ਿਲ੍ਹੇ 'ਚ ਮੈਰਿਟ ਹਾਸਲ ਕੀਤੀ ਹੈ |
ਕੁਲਜੋਤ ਸਿੰਘ : ਸਿਵਲ ਲਾਈਨਜ਼ ਸਕੂਲ 'ਚ ਕਾਮਰਸ ਵਿਚੋਂ ਜ਼ਿਲ੍ਹੇ 'ਚ ਟਾਪ ਕਰਨ ਵਾਲੇ ਕੁਲਜੋਤ ਸਿੰਘ ਦੇ ਪਿਤਾ ਬਿਜ਼ਨਸਮੈਨ ਅਤੇ ਮਾਤਾ ਪ੍ਰਾਈਵੇਟ ਸਕੂਲ 'ਚ ਅਧਿਆਪਕਾ ਹਨ | ਕੁਲਜੋਤ ਸਿੰਘ ਭਵਿੱਖ 'ਚ ਸੀ.ਏ. ਬਣਨਾ ਚਾਹੁੰਦਾ ਹੈ | ਉਸ ਨੇ ਦੱਸਿਆ ਕਿ ਉਹ ਨਿਰੰਤਰ ਪੜ੍ਹਾਈ ਕਰਦਾ ਰਿਹਾ ਹੈ ਜਿਸ ਕਾਰਨ ਉਸ ਨੂੰ ਸ਼ਾਨਦਾਰ ਨਤੀਜੇ ਮਿਲੇ ਹਨ | ਆਪਣੇ ਮਾਤਾ-ਪਿਤਾ ਅਤੇ ਅਧਿਆਪਕਾ ਦਾ ਸ਼ੁਕਰੀਆ ਕਰਦਿਆਂ ਕੁਲਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਮਿਹਨਤ ਤੋਂ ਬਿਨਾਂ ਜ਼ਿਲ੍ਹੇ 'ਚ ਟਾਪ ਕਰਨਾ ਅਸੰਭਵ ਸੀ |
ਕਸ਼ਿਸ਼ ਅਰੋੜਾ : ਭਵਿੱਖ 'ਚ ਡਾਕਟਰ ਬਣਨ ਦਾ ਸੁਪਨਾ ਲੈਣ ਵਾਲੀ ਕਸ਼ਿਸ਼ ਅਰੋੜਾ ਨੇ ਮੈਡੀਕਲ ਸਟਰੀਮ 'ਚ ਜ਼ਿਲ੍ਹੇ 'ਚੋਂ ਟਾਪ ਕੀਤਾ ਹੈ | ਆਪਣੇ ਸਕੂਲ ਅਧਿਆਪਕਾ ਅਤੇ ਮਾਪਿਆਂ ਦੇ ਸਹਿਯੋਗ ਨੂੰ ਤਾਕਤ ਮੰਨਦੀ ਕਸ਼ਿਸ਼ ਦਾ ਕਹਿਣਾ ਹੈ ਕਿ ਉਸ ਦਾ ਸੁਪਨਾ ਪੂਰਾ ਹੋਇਆ ਹੈ ਅਤੇ ਅੱਗੇ ਵੀ ਉਹ ਮਨ ਲਗਾ ਕੇ ਪੜ੍ਹਾਈ ਕਰਦੀ ਰਹੇਗੀ | ਕਸ਼ਿਸ਼ ਦੇ ਪਿਤਾ ਪ੍ਰਾਈਵੇਟ ਕੰਮ ਅਤੇ ਮਾਤਾ ਪ੍ਰਾਈਵੇਟ ਸਕੂਲ 'ਚ ਅਧਿਆਪਕ ਹਨ |
ਮੋਨਾਲੀਕਾ : ਨਾਨ ਮੈਡੀਕਲ ਸਟਰੀਮ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਲੈਣ ਵਾਲੀ ਮੋਨਾਲੀਕਾ ਦਾ ਕਹਿਣਾ ਹੈ ਕਿ ਉਹ ਇੰਜੀਨੀਅਰ ਬਣ ਕੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰਨਾ ਚਾਹੁੰਦੀ ਹੈ | ਆਪਣੀ ਖ਼ੁਸ਼ੀ ਸਾਂਝੀ ਕਰਦੀ ਮੋਨਾਲੀਕਾ ਨੇ ਕਿਹਾ ਕਿ ਉਸ ਦਾ ਜ਼ਿਲ੍ਹੇ 'ਚੋਂ ਟਾਪ ਕਰਨ ਦਾ ਸੁਪਨਾ ਅੱਜ ਪੂਰਾ ਹੋ ਗਿਆ ਹੈ | ਮੋਨਾਲੀਕਾ ਦੇ ਪਿਤਾ ਸੇਲਜ਼ਮੈਨ ਅਤੇ ਮਾਤਾ ਘਰੇਲੂ ਔਰਤ ਹਨ | ਇਸ ਮੌਕੇ ਉਸ ਨੇ ਆਪਣੇ ਸਕੂਲ ਅਤੇ ਮਾਪਿਆਂ ਵਲੋਂ ਕਰਵਾਈ ਮਿਹਨਤ ਦਾ ਧੰਨਵਾਦ ਕੀਤਾ |

ਘੜਾਮ ਨੂੰ ਵਿਕਸਿਤ ਕਰਨ ਦੇ ਮੁੱਦੇ ਨੇ ਛੇੜੀ ਨਵੀਂ ਚਰਚਾ

ਭੁੱਨਰਹੇੜੀ, 28 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਘੜਾਮ ਪੁਰਾਤਨ ਪਿੰਡ ਹੈ | ਜਿਸ ਦੀ ਇਤਿਹਾਸ ਪੱਖੋਂ ਵੱਖਰੀ ਪਹਿਚਾਣ ਬਣੀ ਹੋਈ ਹੈ | ਵੱਖ-ਵੱਖ ਧਰਮਾਂ ਦੇ ਸੁਮੇਲ ਵਾਲੇ ਇਤਿਹਾਸਕ ਨਗਰ ਘੜਾਮ ਦੇ ਪੱਖ ਨੂੰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਵਿਧਾਨ ਸਭਾ ...

ਪੂਰੀ ਖ਼ਬਰ »

ਸਾਈਬਰ ਸੈੱਲ ਦੀ ਟੀਮ ਨੇ ਆਨਲਾਈਨ ਚੋਰਾਂ ਦੁਆਰਾ ਠੱਗੇ 21.70 ਲੱਖ ਤੇ 50 ਮੋਬਾਈਲ ਲੋਕਾਂ ਨੂੰ ਕਰਵਾਏ ਵਾਪਸ

ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਦੇ ਸਾਈਬਰ ਸੈੱਲ ਦੀ ਟੀਮ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਆਨਲਾਈਨ ਚੋਰਾਂ ਦੁਆਰਾ ਠੱਗੇ ਗਏ 21 ਲੱਖ 70 ਹਜ਼ਾਰ ਰੁਪਏ ਲੋਕਾਂ ਨੂੰ ਵਾਪਸ ਕਰਵਾ ਦਿੱਤੇ ਹਨ | ਇਸੇ ਤਰ੍ਹਾਂ ਪਟਿਆਲਾ ਜ਼ਿਲੇ੍ਹ 'ਚ ਲੋਕਾਂ ਦੇ ਖੋਹੇ ਤੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ

ਰਾਜਪੁਰਾ, 28 ਜੂਨ (ਜੀ.ਪੀ. ਸਿੰਘ)-ਵਿਆਹੁਤਾ ਔਰਤ ਨੇ ਇਕ ਗੈਰ ਮਰਦ ਵਲੋਂ ਉਸ ਨਾਲ ਨਾਜਾਇਜ਼ ਸੰਬੰਧ ਬਣਾਉਣ ਲਈ ਮਜਬੂਰ ਕਰਨ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ...

ਪੂਰੀ ਖ਼ਬਰ »

ਸੱਤਵੀਂ ਜਮਾਤ ਦੀ ਬੱਚੀ ਵਲੋਂ ਲਿਖੀ ਚਿੱਠੀ 'ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਬਾਰਾਂਦਰੀ ਬਾਗ਼ ਦਾ ਦੌਰਾ

ਪਟਿਆਲਾ, 28 ਜੂਨ (ਅ.ਸ. ਆਹਲੂਵਾਲੀਆ)-ਸੱਤਵੀਂ ਜਮਾਤ ਦੀ ਇੱਕ ਬੱਚੀ ਲਵਲੀਨ ਕੌਰ ਵਲੋਂ ਪਟਿਆਲਾ ਦੇ ਬਾਰਾਂਦਰੀ ਬਾਗ਼ 'ਚ ਬੱਚਿਆਂ ਲਈ ਲੱਗੇ ਝੂਲਿਆਂ, ਓਪਨ ਜਿੰਮ ਸਮੇਤ ਇੱਥੇ ਸਾਫ਼-ਸਫ਼ਾਈ ਅਤੇ ਕੁਝ ਹੋਰ ਮੁੱਦਿਆਂ ਬਾਰੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਬਾਗ ਦੇ ...

ਪੂਰੀ ਖ਼ਬਰ »

ਹਰ ਦੁਕਾਨਦਾਰ ਨੂੰ ਲਿਖਣੀ ਪਵੇਗੀ ਮਠਿਆਈਆਂ ਦੀ ਵਰਤੋਂਯੋਗ ਮਿਤੀ-ਜ਼ਿਲ੍ਹਾ ਸਿਹਤ ਅਫਸਰ

ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿਹਤ ਅਫਸਰ ਡਾ. ਪਰਵਿੰਦਰਪਾਲ ਕੌਰ ਨੇ ਦੱਸਿਆ ਕਿ ਮਠਿਆਈ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਫੂਡ ਸੇਫ਼ਟੀ ਤਹਿਤ ਮਠਿਆਈਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਸੁਰੱਖਿਅਤ ਸੜਕੀ ਆਵਾਜਾਈ ਲਈ ਬਣੇਗਾ ਐਕਸ਼ਨ ਪਲਾਨ-ਗੌਤਮ ਜੈਨ

ਪਟਿਆਲਾ, 28 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਨੇ ਪਟਿਆਲਾ ਜ਼ਿਲ੍ਹੇ 'ਚ ਸੁਚਾਰੂ ਆਵਾਜਾਈ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਵਾਜਾਈ ਨੇਮਾਂ ਦੀ ਪਾਲਨਾ ਕਰ ਕੇ ਟ੍ਰੈਫਿਕ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਇੱਥੇ ਦੇ ਪਿੰਡ ਫੱਗਣਮਾਜਰਾ ਦੇ ਖੇਤਾਂ 'ਚ ਪਾਣੀ ਵਾਲੀ ਖਾਲ ਵਾਹਣ ਤੋਂ ਬਾਅਦ ਇਕ ਵਿਅਕਤੀ ਹੇਠਾਂ ਸੁੱਟਣ ਤੇ ਔਰਤ ਦੇ ਕਮੀਜ਼ ਦਾ ਗਲ਼ਾਵਾਂ ਪਾੜਨ ਤੇ ਕੁੱਟਮਾਰ ਕਰ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 2 ...

ਪੂਰੀ ਖ਼ਬਰ »

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਸੋਲਰ ਸਿਸਟਮ ਲਾਉਣ ਦੀਆਂ ਤਿਆਰੀਆਂ ਸ਼ੁਰੂ

ਨਾਭਾ, 28 ਜੂਨ (ਕਰਮਜੀਤ ਸਿੰਘ)-ਦੇਸ਼ ਵਿਚ ਵਧ ਰਹੀ ਬਿਜਲੀ ਦੀ ਮੰਗ ਅਤੇ ਮਹਿੰਗੀ ਹੋ ਰਹੀ ਬਿਜਲੀ ਨੂੰ ਸਾਬੋਤਾਜ ਕਰਨ ਲਈ ਸਥਾਨਕ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਦਿੱਲੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਲੱਗੇ ਸਮਰ ਕੈਂਪ ਦਾ ਵੱਡੀ ਗਿਣਤੀ ਵਿਦਿਆਰਥੀਆਂ ਨੇ ਉਠਾਇਆ ਲਾਭ

ਪਟਿਆਲਾ, 28 ਜੂਨ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਦਾ ...

ਪੂਰੀ ਖ਼ਬਰ »

ਨਿਗਮ ਪਾਣੀ ਦੇ ਨਾਜਾਇਜ਼ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਦਾ ਮੌਕਾ ਦੇਵੇਗਾ-ਕਮਿਸ਼ਨਰ

ਪਟਿਆਲਾ, 28 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ.) ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਸ਼ਹਿਰ ਵਾਸੀਆਂ ਨੂੰ ਨਾਜਾਇਜ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਦਾ ਮੌਕਾ ਦਿੱਤਾ ਹੈ | ਕੋਈ ਵੀ ਵਿਅਕਤੀ ਜੋ ਆਪਣਾ ਨਾਜਾਇਜ਼ ਪਾਣੀ ...

ਪੂਰੀ ਖ਼ਬਰ »

ਪਟਿਆਲਾ ਹੈਰੀਟੇਜ ਮਿਊਜ਼ੀਕਲ ਕਲਚਰਲ ਐਂਡ ਵੈੱਲਫੇਅਰ ਸੁਸਾਇਟੀ ਦਾ ਗਠਨ ਸ਼ਲਾਘਾਯੋਗ ਕਦਮ-ਹਰਦੇਵ ਸਿੰਘ ਆਸੀ

ਪਟਿਆਲਾ, 28 ਜੂਨ (ਅ.ਸ. ਆਹਲੂਵਾਲੀਆ)-ਲੰਮੇ ਸਮੇਂ ਤੋਂ ਗੀਤ ਸੰਗੀਤ, ਪੰਜਾਬੀ ਤੇ ਹਿੰਦੀ ਭਾਸ਼ਾ ਦੀ ਪ੍ਰਫੱੁਲਤਾ ਲਈ ਵਧੀਆ ਉਪਰਾਲਾ ਕਰ ਰਹੀ ਗੈਰ ਸਰਕਾਰੀ ਸੰਸਥਾ ਰਾਮ ਸੰਗੀਤ ਸਭਾ ਦਾ ਗੋਲਡਨ ਜੁਬਲੀ ਸਮਾਗਮ ਨਵਗਠਿਤ ਪਟਿਆਲਾ ਹੈਰੀਟੇਜ ਮਿਊਜ਼ੀਕਲ ਕਲਚਰਲ ਐਂਡ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਸੰਬੰਧੀ ਸਮਾਗਮ ਸ਼ੁਰੂ

ਬਹਾਦਰਗੜ੍ਹ, 28 ਜੂਨ (ਕੁਲਵੀਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਕੀਤੀ ...

ਪੂਰੀ ਖ਼ਬਰ »

ਨਿਗਮ ਦੀ ਅਣਗਹਿਲੀ ਕਾਰਨ ਲੰਬੇ ਸਮੇਂ ਤੋਂ ਬੰਦ ਪਏ ਹਨ ਛੋਟੀ ਬਾਰਾਂਦਰੀ ਦੇ ਜਨਤਕ ਪਖਾਨੇ

ਪਟਿਆਲਾ, 28 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਸ਼ਹਿਰ ਦੀ ਛੋਟੀ ਬਾਰਾਂਦਰੀ 'ਚ ਜਨਤਕ ਥਾਵਾਂ 'ਤੇ ਲੋਕਾਂ ਦੀਆਂ ਸਹੂਲਤਾਂ ਲਈ ਬਣਾਏ ਜਨਤਕ ਪਖਾਨਿਆਂ ਦੀ ਹਾਲਤ ਖਸਤਾ ਹੋਣ ਕਾਰਨ ਰੋਜ਼ਾਨਾ ਇਥੇ ਪੁੱਜਣ ਵਾਲੇ ਸੈਂਕੜੇ ਲੋਕਾਂ ਨੂੰ ਵੱਡੀਆਂ ਸਮੱਸਿਆ ਦਾ ...

ਪੂਰੀ ਖ਼ਬਰ »

ਤਿੰਨ ਸਾਲਾਂ ਤੋਂ ਪਟਿਆਲਾ ਜ਼ਿਲ੍ਹਾ ਖਪਤਕਾਰ ਅਦਾਲਤ ਦੇ ਪ੍ਰਧਾਨ ਦਾ ਅਹੁਦਾ ਖਾਲੀ ਹੋਣ ਕਾਰਨ ਲੋਕ ਪ੍ਰੇਸ਼ਾਨ, ਭਾਜਪਾ ਨੇ ਕੀਤੀ ਤੁਰੰਤ ਨਿਯੁਕਤੀ ਦੀ ਮੰਗ

ਪਟਿਆਲਾ, 28 ਜੂਨ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਭਾਜਪਾ ਸ਼ਹਿਰੀ ਨੇ ਪਿਛਲੇ ਤਿੰਨ ਸਾਲਾਂ ਤੋਂ ਪਟਿਆਲਾ ਜ਼ਿਲ੍ਹਾ ਖਪਤਕਾਰ ਅਦਾਲਤ ਦੇ ਪ੍ਰਧਾਨ ਦਾ ਅਹੁਦਾ ਖਾਲੀ ਹੋਣ ਕਾਰਨ ਜਨਤਾ ਨੂੰ ਆ ਰਹੀਆਂ ਮੁਸਕਲਾਂ 'ਤੇ ਸਖਤ ਇਤਰਾਜ ਜਤਾਇਆ ਹੈ | ਜ਼ਿਲ੍ਹਾ ਭਾਜਪਾ ਸ਼ਹਿਰੀ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਲੋੜਵੰਦਾਂ ਦੇ ਬਣਾਏ ਕਾਰਡ ਤੇ ਭਰੇ ਫਾਰਮ

ਪਟਿਆਲਾ, 28 ਜੂਨ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਵਾਰਡ ਨੰਬਰ 24 ਤੋਂ ਵਾਰਡ ਇੰਚਾਰਜ ਅਤੇ ਸੀਨੀਅਰ ਆਗੂ ਭਲਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਟੀਮ ਨੇ ਪੰਜ ਦਿਨਾਂ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੇ ਲੇਬਰ ਕਾਰਡ, ਪੈਨਸ਼ਨ ਫਾਰਮ, ਮੁਫ਼ਤ ਰਾਸ਼ਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਮਾਨ ਸਮਰਥਕ ਨੌਜਵਾਨਾਂ ਨੇ ਵੰਡੇ ਲੱਡੂ

ਬਨੂੜ, 28 ਜੂਨ (ਭੁਪਿੰਦਰ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਮਾਨ ਸਮਰਥਕ ਨੌਜਵਾਨਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਬੰਨੋ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਉਪ ਚੋਣ 'ਚ ਕਰਾਰੀ ਹਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਸਤੀਫ਼ਾ ਦੇਣ-ਬਾਬਾ ਦਾਰਾ ਸਿੰਘ

ਨਾਭਾ, 28 ਜੂਨ (ਕਰਮਜੀਤ ਸਿੰਘ)-ਟਕਸਾਲੀ ਅਕਾਲੀ ਆਗੂ ਬਾਬਾ ਦਾਰਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ 1920 ਨੰੂ ਹੋਂਦ ਵਿਚ ਆਇਆ ਸੀ | ਬਾਬਾ ਦਾਰਾ ਸਿੰਘ ਨੇ ਕਿਹਾ ਜਦੋਂ ਦੀ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਕਮਾਨ ਸੰਭਾਲੀ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਘਲੋੜੀ ਗੇਟ ਲਾਗੇ ਪੁਲਿਸ ਪਾਰਟੀ ਨੂੰ ਸਾਹਮਣੇ ਖੜ੍ਹੀ ਦੇਖ ਹੱਥ ਫੜਿਆ ਲਿਫ਼ਾਫ਼ਾ ਸੁੱਟ ਕੇ ਫ਼ਰਾਰ ਹੋਏ ਵਿਅਕਤੀਆਂ ਨੂੰ ਮੌਕੇ 'ਤੇ ਪੁਲਿਸ ਨੇ ਕਾਬੂ ਕਰ ਲਿਆ ਤੇ ਸੁੱਟੇ ਲਿਫ਼ਾਫ਼ੇ ਨੂੰ ਖੋਲ੍ਹਣ ਉਪਰੰਤ 200 ਨਸ਼ੀਲੀਆਂ ...

ਪੂਰੀ ਖ਼ਬਰ »

ਪਤਨੀ ਨੂੰ ਗੋਲੀ ਮਾਰਨ ਵਾਲੇ ਸਹਾਇਕ ਥਾਣੇਦਾਰ ਖ਼ਿਲਾਫ਼ ਕਤਲ ਦਾ ਕੇਸ ਦਰਜ

ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਲੰਘੀ 26 ਜੂਨ ਨੂੰ ਪਟਿਆਲਾ ਪੁਲਿਸ ਲਾਈਨ ਦੇ ਸਰਕਾਰੀ ਕੁਆਟਰਾਂ ਘਰੇਲੂ ਝਗੜੇ ਦੇ ਚੱਲਦਿਆਂ ਪਤਨੀ ਦੀ ਗੋਲੀ ਮਾਰ ਹੱਤਿਆ ਕਰਨ ਤੋਂ ਬਾਅਦ ਖ਼ੁਦ ਦੇ ਗੋਲੀ ਮਾਰਨ ਵਾਲੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਤਿ੍ਪੜੀ ਦੀ ...

ਪੂਰੀ ਖ਼ਬਰ »

ਬਜਟ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ -ਪੂਟਾ

ਪਟਿਆਲਾ, 28 ਜੂਨ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਕੁਝ ਨਹੀਂ ਕੀਤਾ ਸਗੋਂ ਉਸ ਨੰੂ ਹੋਰ ਆਰਥਿਕ ਸੰਕਟ ਵੱਲ ਧਕੇਲ ਦਿੱਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਬ-ਡਵੀਜ਼ਨ 'ਚ ਸਰਕਾਰੀ ਕਾਲਜ ਦੀ ਰੜਕਦੀ ਘਾਟ ਜਲਦ ਹੋਵੇਗੀ ਪੂਰੀ-ਨੀਨਾ ਮਿੱਤਲ

ਰਾਜਪੁਰਾ, 28 ਜੂਨ (ਰਣਜੀਤ ਸਿੰਘ)-ਸਬ-ਡਵੀਜ਼ਨ ਰਾਜਪੁਰਾ 'ਚ ਸਰਕਾਰੀ ਕਾਲਜ ਦੀ ਘਾਟ ਕਾਫ਼ੀ ਜ਼ਿਆਦਾ ਰੜਕ ਰਹੀ ਹੈ ਭਾਵੇਂ ਦੇਸ਼ ਦੀ ਆਜ਼ਾਦੀ ਨੂੰ 7 ਦਹਾਕਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ ਪਰ ਇੱਥੇ ਨਾ ਹੀ ਲੜਕੀਆਂ ਲਈ ਅਤੇ ਨਾ ਹੀ ਲੜਕਿਆਂ ਲਈ ਕੋਈ ਸਰਕਾਰੀ ਕਾਲਜ ਹੈ | ਇਸ ...

ਪੂਰੀ ਖ਼ਬਰ »

ਬਜਟ ਕਿਸਾਨਾਂ ਦੀਆਂ ਆਸਾਂ ਤੋਂ ਉਲਟ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 28 ਜੂਨ (ਧਨਵੰਤ ਸਿੰਘ)-'ਆਪ' ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਪਲੇਠੇ ਬਜਟ ਨੂੰ ਉਹ ਮੁੱਢੋਂ ਨਕਾਰਦੇ ਹਨ | ਇਹ ਵਿਚਾਰ ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਅਤੇ ਕੌਮੀ ਪੈੱ੍ਰਸ ਸਕੱਤਰ ਜਥੇ. ...

ਪੂਰੀ ਖ਼ਬਰ »

ਠੇਕਾ ਆਧਾਰਿਤ ਕਾਮਿਆਂ ਨੇ ਤਨਖ਼ਾਹ ਨਾ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 28 ਜੂਨ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਸੈਨੀਟੇਸ਼ਨ ਆਊਟਸੋਰਸਿੰਗ ਤਾਲਮੇਲ ਕਮੇਟੀ ਦੀ ਇਕ ਬੈਠਕ ਪਟਿਆਲਾ ਵਿਖੇ ਹੋਈ | ਇਸ 'ਚ ਮਈ ਮਹੀਨੇ ਦੀ ਤਨਖ਼ਾਹ ਵੀ ਅਜੇ ਤੱਕ ਨਾ ਮਿਲਣ 'ਤੇ ਰੋਸ ਪ੍ਰਗਟਾਇਆ ਗਿਆ | ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਵਾਲੇ ਡਾਟਾ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਦੇ ਜਨਮ ਦਿਹਾੜੇ ਦੇ ਸਮਾਗਮਾਂ ਸੰਬੰਧੀ ਪਹਿਲੀ ਮੀਟਿੰਗ 2 ਨੂੰ

ਭਾਦਸੋਂ, 28 ਜੂਨ (ਗੁਰਬਖ਼ਸ਼ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਈਸਰਸਰ ਸਾਹਿਬ ਆਲੋਵਾਲ ਵਿਖੇ ਰਾੜਾ ਸਾਹਿਬ ਸੰਪ੍ਰਦਾਇ ਦੇ ਮੁੁੱਖੀ ਬਾਬਾ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਨੂੰ ਦੇਸ਼ 'ਚ ਹੀ ਹੱਥੀਂ ਕਿਰਤਾਂ ਲਈ ਉਤਸ਼ਾਹਿਤ ਕਰਨ-ਪ੍ਰੋ. ਬਡੂੰਗਰ

ਪਟਿਆਲਾ, 28 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਦੇ ਦੱਖਣ ਪੱਛਮੀ ਟੈਕਸਾਸ ਦੇ ਸੈਨ ਐਂਟੀਨੀਓ 'ਚ ਇਕ ਟਰੈਕਟਰ ਟਰੇਲਰ 'ਚੋਂ ਇਕੋ ਸਮੇਂ 46 ਦੇ ਲਗਭਗ ਲੋਕਾਂ ਦੀਆਂ ਬਰਾਮਦ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਤੇ ਫੂਡ ਸੇਫਟੀ ਅਫਸਰ ਵਲੋਂ ਹਲਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ

ਸਮਾਣਾ, 28 ਜੂਨ (ਹਰਵਿੰਦਰ ਸਿੰਘ ਟੋਨੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਦ ਪਦਾਰਥਾਂ 'ਚ ਹੁੰਦੀ ਮਿਲਾਵਟਖੋਰੀ ਨੂੰ ਰੋਕਨ ਲਈ ਸਥਾਨਕ ਹਲਵਾਈ ਬਜਾਰ 'ਚ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਹਲਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ ਕਰ ਕੇ ਨਮੂਨੇ ਭਰੇ | ...

ਪੂਰੀ ਖ਼ਬਰ »

ਡਾ. ਪਰਮਿੰਦਰਜੀਤ ਕੌਰ ਬਰਾੜ ਨੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 28 ਜੂਨ (ਕੁਲਵੀਰ ਸਿੰਘ ਧਾਲੀਵਾਲ)- ਡਾ. ਪਰਮਿੰਦਰਜੀਤ ਕੌਰ ਬਰਾੜ ਸਹਾਇਕ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਦੀ ਹਾਜ਼ਰੀ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ | ਡਾ. ਪਰਮਿੰਦਰਜੀਤ ...

ਪੂਰੀ ਖ਼ਬਰ »

ਬਜਟ ਨੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ-ਮਨਜੀਤ ਸਿੰਘ ਚਾਹਲ

ਪਟਿਆਲਾ, 28 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਇੰਪਲਾਈਜ਼ ਫੈਡਰੇਸ਼ਨ ਚਾਹਲ ਨੇ ਪੰਜਾਬ ਸਰਕਾਰ ਵਲੋਂ 2022-23 ਦਾ ਬਜਟ ਪੰਜਾਬ ਦੇ ਮੁਲਾਜ਼ਮਾਂ, ਕਿਸਾਨਾਂ ਅਤੇ ਆਮ ਲੋਕਾਂ ਦੀਆਂ ਆਸਾਂ ...

ਪੂਰੀ ਖ਼ਬਰ »

ਮਾਨ ਦੀ ਜਿੱਤ ਦੀ ਖ਼ੁਸ਼ੀ ਮਨਾਈ

ਘੱਗਾ, 28 ਜੂਨ (ਬਾਜਵਾ)-ਸੰਗਰੂਰ ਲੋਕ ਸਭਾ ਹਲਕਾ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ ਵਿਚ ਪਿੰਡ ਕਕਰਾਲਾ ਭਾਈਕਾ ਦੇ ਨੌਜਵਾਨਾਂ ਲੱਡੂ ਵੰਡੇ ਗਏ | ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਨੇ ਕਿਹਾ ਕਿ ਇਹ ਇਕ ਨਵੇਂ ਯੁਗ ਦਾ ਆਗਾਜ਼ ਹੈ | ਇਸ ਮੌਕੇ ਅੰਗਰੇਜ਼ ਮਾਨ, ...

ਪੂਰੀ ਖ਼ਬਰ »

ਪੰਜਾਬ ਤੇ ਪੰਥਕ ਸਿਧਾਂਤਾਂ ਦੀ ਹੋਈ ਸੰਗਰੂਰ ਜ਼ਿਮਨੀ ਚੋਣ 'ਚ ਜਿੱਤ-ਟੋਡਰਵਾਲ

ਨਾਭਾ, 28 ਜੂਨ (ਕਰਮਜੀਤ ਸਿੰਘ)-ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ ਜੋ ਲੰਮੇ ਸਮੇਂ ਤੋਂ ਪਾਰਟੀਆਂ ਪੰਜਾਬੀਆਂ ਨੂੰ ਝੂਠੇ ਵਾਅਦੇ ਕਰਕੇ ਰਾਜ ਸੱਤਾ ਭੋਗਦੀਆਂ ਆ ਰਹੀ ਹਨ ਅੱਜ ਨਾਭਾ ਨਿਵਾਸੀ ਤੇ ...

ਪੂਰੀ ਖ਼ਬਰ »

ਕਰਿਆਨਾ ਰਿਟੇਲ ਐਸੋਸੀਏਸ਼ਨ ਦੀ ਬੈਠਕ

ਪਟਿਆਲਾ, 28 ਜੂਨ (ਅ.ਸ. ਆਹਲੂਵਾਲੀਆ)- ਕਰਿਆਨਾ ਰਿਟੇਲ ਐਸੋਸੀਏਸ਼ਨ ਦੀ ਬੈਠਕ ਜਸਬੀਰ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਰਿਆਨਾ ਰਿਟੇਲਰਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਇੱਥੇ ਸਰਕਾਰ ਵਲੋਂ ਵਨ ਟਾਈਮ ਯੂਜ਼ ...

ਪੂਰੀ ਖ਼ਬਰ »

ਟੀਚਰਜ਼ ਫ਼ਾਰ ਸੁਸਾਇਟੀ ਨੇ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਦੋ ਸੌ ਕਰੋੜ ਰੁਪਏ ਦੇਣ 'ਤੇ ਕੀਤਾ ਧੰਨਵਾਦ

ਪਟਿਆਲਾ, 28 ਜੂਨ (ਕੁਲਵੀਰ ਸਿੰਘ ਧਾਲੀਵਾਲ)- ਟੀਚਰਜ਼ ਫ਼ਾਰ ਸੁਸਾਇਟੀ ਵਲੋਂ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚ ਪੰਜਾਬੀ ਯੂਨੀਵਰਸਿਟੀ ਨੂੰ ਦੋ ਸੌ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਉੱਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਸੋਸਾਇਟੀ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰ ਨਾਗਰਿਕ ਹੋਵੇਗਾ ਕੌਂਸਲ ਦੀ ਰਡਾਰ 'ਤੇ

ਬਨੂੜ, 28 ਜੂਨ (ਭੁਪਿੰਦਰ ਸਿੰਘ)-ਇਤਿਹਾਸਿਕ ਸ਼ਹਿਰ ਬਨੂੜ ਦੇ ਵਸਨੀਕ ਅਤੇ ਸ਼ਹਿਰ ਵਿਚ ਆਉਣ ਜਾਣ ਵਾਲੇ ਹਰ ਨਾਗਰਿਕ ਨਗਰ ਕੌਂਸਲ ਦੀ ਰਡਾਰ ਉੱਤੇ ਹੋਣਗੇ | ਸ਼ਹਿਰ ਵਿਚ ਛੇਤੀ ਹੀ ਸੀਸੀਟੀਵੀ ਕੈਮਰੇ ਲੱਗ ਰਹੇ ਹਨ ਅਤੇ ਕੈਮਰੇ ਲੱਗਣ ਵਾਲੀ ਥਾਵਾਂ ਦੀ ਵੀ ਚੋਣ ਕਰ ਲਈ ਗਈ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX