ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  52 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਬਠਿੰਡਾ

12ਵੀਂ ਦੇ ਨਤੀਜਿਆਂ 'ਚ ਲੜਕੀਆਂ ਦੀ ਸਰਦਾਰੀ-ਗੁਰਲੀਨ ਕੌਰ ਰਹੀ ਜ਼ਿਲ੍ਹੇ 'ਚੋਂ ਅੱਵਲ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿਚ ਹਮੇਸ਼ਾ ਵਾਂਗ ਲੜਕੀਆਂ ਦੀ ਸਰਦਾਰੀ ਰਹੀ ਹੈ | ਜ਼ਿਲੇ੍ਹ ਵਿਚ ਪਹਿਲੇ ਤਿੰਨ ਸਥਾਨਾਂ 'ਤੇ ਲੜਕੀਆਂ ਕਾਬਜ਼ ਰਹੀਆਂ ਹਨ | ਹਾਲਾਂਕਿ ਬੋਰਡ ਵਲੋਂ 302 ਵਿਦਿਆਰਥੀਆਂ ਦੀ ਐਲਾਨੀ ਮੈਰਿਟ ਲਿਸਟ 'ਚ ਬਠਿੰਡਾ ਜ਼ਿਲੇ੍ਹ ਦੇ ਅੱਧੀ ਦਰਜਨ ਵਿਦਿਆਰਥੀ ਜਗ੍ਹਾ ਬਣਾਉਣ ਵਿਚ ਸਫਲ ਹੋਏ ਹਨ | ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿਚ ਬਠਿੰਡੇ ਦੀ ਪਾਸ ਪ੍ਰਤੀਸ਼ਤ ਦਰ 97.42 ਫ਼ੀਸਦੀ ਰਹੀ ਹੈ, ਜਿਸ ਕਰਕੇ ਬਠਿੰਡਾ ਜ਼ਿਲ੍ਹਾ ਐਤਕੀਂ ਸੂਬੇ ਭਰ 'ਚੋ 10ਵੇਂ ਸਥਾਨ 'ਤੇ ਰਿਹਾ ਹੈ | ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮੁੜ ਪਛਾੜਿਆ ਹੈ | ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.43 ਫ਼ੀਸਦੀ, ਮਾਨਤਾ ਪ੍ਰਾਪਤ ਸਕੂਲਾਂ ਦੀ 96.23 ਫ਼ੀਸਦੀ, ਏਡਿਡ ਸਕੂਲਾਂ ਦੀ 96.86 ਫ਼ੀਸਦੀ ਅਤੇ ਐਸੋਸੀਏਟਿਡ ਸਕੂਲਾਂ ਦੀ 93.30 ਫ਼ੀਸਦੀ ਰਹੀ ਹੈ | ਐਤਕੀਂ ਬਾਰ੍ਹਵੀਂ ਦੀ ਪ੍ਰੀਖਿਆ 'ਚ ਬਠਿੰਡਾ ਜ਼ਿਲ੍ਹੇ ਭਰ 'ਚੋਂ 14 ਹਜ਼ਾਰ 596 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿਚੋਂ 14 ਹਜ਼ਾਰ 220 ਵਿਦਿਆਰਥੀ ਪਾਸ ਹੋਏ ਹਨ | ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਅਨੁਸਾਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਤਰਨਜੀਤ ਸਿੰਘ ਨੇ ਹਿਊਮੈਨਟੀਜ਼ ਗਰੁੱਪ ਵਿਚ ਕੁਲ 500 ਅੰਕਾਂ ਵਿਚੋਂ 493 ਅੰਕ ਲੈ ਕੇ ਜਿਥੇ ਮੈਰਿਟ ਸੂਚੀ ਵਿਚ 5ਵਾਂ ਰੈਂਕ ਹਾਸਲ ਕੀਤਾ, ਉਥੇ ਗੁਰਲੀਨ ਕੌਰ ਬਠਿੰਡਾ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ ਰਹੀ ਹੈ | ਗੁਰਲੀਨ ਕੌਰ ਨੇ 98.60 ਫ਼ੀਸਦੀ ਅੰਕ ਹਾਸਲ ਕੀਤੇ ਹਨ | ਜਦਕਿ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮੌੜ ਮੰਡੀ ਦੀ ਵਿਦਿਆਰਥਣ ਬਲਜਿੰਦਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 492 ਅੰਕ (98.40 ਫ਼ੀਸਦੀ) ਅੰਕਾਂ ਨਾਲ ਮੈਰਿਟ 'ਚ 6ਵਾਂ ਅਤੇ ਜ਼ਿਲੇ੍ਹ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ | ਜਦਕਿ ਰਾਧਿਕਾ ਪੁੱਤਰੀ ਸੁਸ਼ੀਲ ਕੁਮਾਰ, ਜੋ ਕਿ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੋਨਿਆਣਾ ਮੰਡੀ ਦੀ ਵਿਦਿਆਰਥਣ ਹੈ, ਨੇ 98.00 ਫ਼ੀਸਦੀ ਅੰਕ ਲੈ ਕੇ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਰਾਧਿਕਾ ਦੇ 490 ਅੰਕ ਆਏ ਹਨ, ਜਿਸ ਸਦਕੇ ਉਸ ਨੂੰ ਮੈਰਿਟ ਵਿਚ 8ਵਾਂ ਰੈਂਕ ਮਿਲਿਆ ਹੈ | ਇਸ ਤੋਂ ਇਲਾਵਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਮੰਡੀ ਦੇ ਕਸ਼ਿਸ਼ ਪੁੱਤਰੀ ਰਮੇਸ਼ ਕੁਮਾਰ, ਐਮ.ਐਸ.ਡੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਦੇ ਜਤਿਨ ਗਰਗ ਪੁੱਤਰ ਅਜੇ ਕੁਮਾਰ ਨੇ 490-490 ਅੰਕ ਹਾਸਲ ਕਰਕੇ ਮੈਰਿਟ 'ਚ 8ਵੇਂ ਰੈਂਕ ਅਤੇ ਜ਼ਿਲੇ੍ਹ 'ਚੋਂ ਕ੍ਰਮਵਾਰ ਚੌਥਾ ਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ | ਜਦਕਿ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਸ ਰਾਮ ਨਗਰ, ਬਠਿੰਡਾ ਦੇ ਵਿਦਿਆਰਥੀ ਰੋਹਨ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨੇ 489 ਅੰਕਾਂ (97.80 ਫ਼ੀਸਦੀ) ਨਾਲ ਮੈਰਿਟ 'ਚ 9ਵਾਂ ਰੈਂਕ ਹਾਸਲ ਕੀਤਾ ਹੈ | ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ, ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸ਼ਾਨਦਾਰ ਨਤੀਜਿਆਂ ਲਈ ਸਰਕਾਰੀ ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ |

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ, ਕਪੂਰਥਲਾ ਦਾ ਵਿੱਦਿਅਕ ਦੌਰਾ ਲਗਾਇਆ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਫੈਕਲਟੀ ਆਫ਼ ਸਾਇੰਸਜ਼ ਦੇ ਕੈਮਿਸਟਰੀ ਵਿਭਾਗ ਵਲੋਂ ਸਾਇੰਸ ਸਿਟੀ, ਕਪੂਰਥਲਾ, ਹਾਰਡੀਜ਼ ਵਰਲਡ, ਲੁਧਿਆਣਾ ਅਤੇ ਦੇਵੀ ਤਲਾਬ ਮੰਦਰ, ਜਲੰਧਰ ਦਾ ਦੋ-ਰੋਜ਼ਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ | ਇਸ ਵਿੱਦਿਅਕ ਦੌਰੇ ਵਿੱਚ ...

ਪੂਰੀ ਖ਼ਬਰ »

ਆਰਸੈੱਟੀ ਵਿਖੇ ਬਿਊਟੀ ਪਾਰਲਰ ਦਾ ਕੋਰਸ ਸ਼ੁਰੂ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਟੇਟ ਬੈਂਕ ਆਫ਼ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖ਼ਲਾਈ ਸੰਸਥਾ (ਆਰਸੈਟੀ) ਬਠਿੰਡਾ ਵਿਖੇ ਬਿਊਟੀ ਪਾਰਲਰ ਦਾ ਕੋਰਸ ਸ਼ੁਰੂ ਕੀਤਾ ਗਿਆ ਜਿਸ ਵਿਚ ਰਘੂ ਨੰਦਨ ਕੁਮਾਰ, ਚੀਫ਼ ਮੈਨੇਜਰ, ਐੱਸ. ਬੀ. ਆਈ. ਖੇਤਰੀ ਪ੍ਰਬੰਧਕ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੇ ਕਿਸਾਨਾਂ ਵਲੋਂ ਬਠਿੰਡਾ ਡੱਬਵਾਲੀ ਸੜਕ 'ਤੇ ਧਰਨਾ ਅੱਜ

ਸੰਗਤ ਮੰਡੀ, 28 ਜੂਨ (ਅੰਮਿ੍ਤਪਾਲ ਸ਼ਰਮਾ)-ਤਿੰਨ ਜ਼ਿਲਿ੍ਹਆਂ ਦੇ ਕਿਸਾਨਾਂ ਵਲੋਂ ਬਠਿੰਡਾ ਡੱਬਵਾਲੀ ਸੜਕ 'ਤੇ ਦਿੱਤੇ ਜਾਣ ਵਾਲੇ ਧਰਨੇ ਦਾ ਸਥਾਨ ਬਦਲ ਕੇ ਪਿੰਡ ਪਥਰਾਲਾ ਵਿਖੇ ਕਰ ਦਿੱਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਵੰਤ ...

ਪੂਰੀ ਖ਼ਬਰ »

ਜੂਨ ਮਹੀਨੇ ਦੇ ਅਖੀਰਲੇ ਦਿਨਾਂ ਵਿਚ ਪਾਰਾ 42 ਡਿਗਰੀ ਸੈਲਸੀਅਸ ਤੋਂ ਪਾਰ

ਬਠਿੰਡਾ, 28 ਜੂਨ (ਵੀਰਪਾਲ ਸਿੰਘ)-ਜੂਨ ਮਹੀਨੇ ਦੇ ਅਖੀਰਲੇ ਦਿਨ ਵਿਚ ਹੁੰਮ੍ਹਸ ਭਰੀ ਗਰਮੀ ਨਾਲ ਪਾਰਾ 42 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ, ਸਵੇਰ ਦੀ ਵਾਤਾਵਰਨ ਨਮੀ 58 ਪ੍ਰਤੀਸ਼ਤ ਅਤੇ ਦੁਪਹਿਰ ਦੀ ਵਾਤਾਵਰਨ ਨਮੀ 32 ਪ੍ਰਤੀਸ਼ਤ ਰਹੀ, ਵਧੇਰੇ ਨਮੀ ਕਾਰਨ ਹੁੰਮਸ ਭਰੀ ਗਰਮੀ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਨੂੰ ਲੈ ਕੇ ਭਗਤਾ ਭਾਈਕਾ ਮੰਡੀ 'ਚ ਕਿਸਾਨ ਖੱਜਲ-ਖੁਆਰ

ਭਗਤਾ ਭਾਈਕਾ, 28 ਜੂਨ (ਸੁਖਪਾਲ ਸਿੰਘ ਸੋਨੀ)- ਪਿਛਲੇ ਕੁਝ ਦਿਨਾਂ ਤੋਂ ਮੂੰਗੀ ਦੀ ਬੋਲੀ ਨਾ ਲੱਗਣ ਕਾਰਨ ਸਥਾਨਕ ਅਨਾਜ ਮੰਡੀ ਅੰਦਰ ਕਿਸਾਨ ਖੱਜਲ ਹੋਣ ਲਈ ਮਜਬੂਰ ਹੋ ਰਹੇ ਹਨ | ਮੂੰਗੀ ਦੀ ਬੋਲੀ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਪਹਿਲੇ ਬਜਟ ਖ਼ਿਲਾਫ਼ ਸੜਕਾਂ 'ਤੇ ਉੱਤਰੇ ਸਫ਼ਾਈ ਕਰਮਚਾਰੀ

ਬਠਿੰਡਾ, 28 ਜੂਨ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਰਕਾਰ ਦੇ ਪਹਿਲੇ ਬਜਟ ਪ੍ਰਤੀ ਸਫ਼ਾਈ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ, ਜਿਸ ਕਾਰਨ ਅੱਜ ਨਗਰ ਨਿਗਮ ਬਠਿੰਡਾ ਦੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਕਰਮਚਾਰੀਆਂ ਵਲੋਂ ਕੰਮਛੋੜ ਹੜਤਾਲ ਕਰਕੇ ਸ਼ਹਿਰ ...

ਪੂਰੀ ਖ਼ਬਰ »

ਫੈਕਟਰੀ ਵਪਾਰੀ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਰਾਮਾਂ ਮੰਡੀ, 28 ਜੂਨ (ਤਰਸੇਮ ਸਿੰਗਲਾ)-ਬੀਤੇ ਦਿਨੀਂ ਬੰਗੀ ਤੋਂ ਬਾਘਾ ਰੋਡ 'ਤੇ ਸਥਿੱਤ ਸੀਡ ਫੈਕਟਰੀ ਵਿਚੋਂ ਮੋਟਰ ਸਾਈਕਲ ਰਾਹੀਂ ਰਾਤ ਕਰੀਬ 9 ਵਜੇ ਵਾਪਸ ਘਰ ਰਾਮਾਂ ਮੰਡੀ ਪਰਤ ਰਹੇ ਵਪਾਰੀ 'ਤੇ ਦੋ ਨਕਾਸ਼ਪੋਸ਼ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਕੇ ਫ਼ਰਾਰ ਹੋ ...

ਪੂਰੀ ਖ਼ਬਰ »

ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਫ਼ੌਜੀ ਦੀ ਮੌਤ

ਬਠਿੰਡਾ, 28 ਜੂਨ (ਅਵਤਾਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ 'ਤੇ ਪਲੇਟ ਫਾਰਮ ਨੰਬਰ 4 'ਤੇ ਜੰਮੂ ਕਟੜਾ ਐਕਸਪ੍ਰੈਸ ਰੇਲਗੱਡੀ ਚੱਲਣ ਸਮੇਂ ਇਕ ਯਾਤਰੀ ਚੜ੍ਹਨ ਸਮੇਂ ਡਿੱਗ ਕੇ ਗੱਡੀ ਅਤੇ ਪਲੇਟ ਫਾਰਮ ਦੀ ਕੰਧ ਵਿਚਕਾਰ ਫਸਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਸਥਾਨਕ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਕੋਲੋਂ ਸੋਨਾ-ਚਾਂਦੀ ਸਮੇਤ ਨਕਦੀ ਬਰਾਮਦ

ਬਠਿੰਡਾ, 28 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਵਲੋਂ ਚੋਰੀਆਂ ਕਰਨ ਦੇ ਆਦੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਕੋਲੋਂ ਸੋਨੇ-ਚਾਂਦੀ ਦੇ ਗਹਿਣਿਆਂ ਸਮੇਤ ਨਗਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਅਜਿਹੇ ...

ਪੂਰੀ ਖ਼ਬਰ »

ਮਾਡਰਨ ਆਈ. ਟੀ. ਆਈ. 'ਚ ਸਿਖਿਆਰਥੀਆਂ ਨੂੰ ਡਿਪਲੋਮਾ ਸਰਟੀਫ਼ਿਕੇਟਾਂ ਦੀ ਵੰਡ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਡਰਨ ਆਈ.ਟੀ.ਆਈ. ਬਠਿੰਡਾ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਾਸ ਆਊਟ ਹੋਏ ਸਿਖਿਆਰਥੀਆਂ ਨੂੰ ਆਈ.ਟੀ.ਆਈ. ਡਿਪਲੋਮਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਸਿਖਿਆਰਥੀਆਂ ਨੂੰ ਸਰਟੀਫ਼ਿਕੇਟਾਂ ਦੀ ਵੰਡ ...

ਪੂਰੀ ਖ਼ਬਰ »

ਬਾਬਾ ਨਾਮਦੇਵ ਭਵਨ ਭੀਖੀ 'ਚ ਹੋਈ ਚੋਰੀ

ਭੀਖੀ, 28 ਜੂਨ (ਗੁਰਿੰਦਰ ਸਿੰਘ ਔਲਖ)- ਸਥਾਨਕ ਗੁਰਦੁਆਰਾ ਰੋਡ 'ਤੇ ਸਥਿਤ ਬਾਬਾ ਨਾਮਦੇਵ ਭਵਨ 'ਚ ਬੀਤੀ ਰਾਤ ਚੋਰੀ ਹੋ ਗਈ ਹੈ | ਬਾਬਾ ਨਾਮਦੇਵ ਵੈੱਲਫੇਅਰ ਸਭਾ ਦੇ ਪ੍ਰਧਾਨ ਡਾ: ਪਵਿੱਤਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ

ਬੁਢਲਾਡਾ, 28 ਜੂਨ (ਮਨਚੰਦਾ)- ਟੈਕਨੀਕਲ ਸਰਵਿਸ ਯੂਨੀਅਨ ਬੁਢਲਾਡਾ ਦੀ ਚੋਣ ਹੋਈ, ਜਿਸ ਵਿਚ ਪ੍ਰਧਾਨ ਰਮਨ ਕੁਮਾਰ, ਮੀਤ ਪ੍ਰਧਾਨ ਸੁਰਿੰਦਰ ਭੀਖੀ, ਸਕੱਤਰ ਬਿਕਰਮਜੀਤ ਸਿੰਘ ਸ਼ੇਰਖਾਂ, ਮੀਤ ਸਕੱਤਰ ਕੁਲਵੀਰ ਬਰੇਟਾ, ਖਜਾਨਚੀ ਜਸਪਾਲ ਸਿੰਘ ਬੁਢਲਾਡਾ ਨੂੰ ਚੁਣਿਆ ਗਿਆ | ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦ੍ਹਰਵਾੜਾ 4 ਤੋਂ 17 ਜੁਲਾਈ ਤੱਕ

ਸਰਦੂਲਗੜ੍ਹ, 28 ਜੂਨ (ਜੀ.ਐਮ.ਅਰੋੜਾ)- ਸਿਵਲ ਸਰਜਨ ਮਾਨਸਾ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸ਼ਰਮਾ ਸਰਦੂਲਗੜ੍ਹ ਦੀ ਅਗਵਾਈ ਹੇਠ ਪੀ.ਐਚ.ਸੀ. ਜੌੜਕੀਆਂ ਅਤੇ ਪੀ.ਐਚ.ਸੀ. ਬਹਿਣੀਵਾਲ ਵਿਖੇ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਮਾਨ ਲਿਬਰੇਸ਼ਨ ਦੇ ਤਹਿਸੀਲ ਮਾਨਸਾ ਦੇ ਸਕੱਤਰ ਚੁਣੇ

ਮਾਨਸਾ, 28 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦਾ ਮਾਨਸਾ ਤਹਿਸੀਲ ਕਮੇਟੀ ਦਾ ਡੈਲੀਗੇਟ ਇਜਲਾਸ ਖਿਆਲਾ ਕਲਾਂ ਵਿਖੇ ਹੋਇਆ | ਉਦਘਾਟਨ ਪਾਰਟੀ ਦੇ ਸੂਬਾ ਸਕੱਤਰ ਕਾ. ਰਾਜਵਿੰਦਰ ਸਿੰਘ ਰਾਣਾ ਵਲੋਂ ਕੀਤਾ ਗਿਆ | ਕੇਂਦਰੀ ਕਮੇਟੀ ਮੈਂਬਰ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 5 ਗਿ੍ਫ਼ਤਾਰ

ਮਾਨਸਾ, 28 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਵਹੀਕਲ ਚੋਰੀ ਕਰਨ ਦੇ ਦੋਸ਼ 'ਚ 1 ...

ਪੂਰੀ ਖ਼ਬਰ »

ਨਵੀਂ ਡਵੀਜ਼ਨ ਕਮੇਟੀ ਸ਼ਹਿਰੀ ਬਠਿੰਡਾ ਦੀ ਚੋਣ

ਬਠਿੰਡਾ, 28 ਜੂਨ (ਅਵਤਾਰ ਸਿੰਘ)-ਅੱਜ ਸੂਬਾ ਕਮੇਟੀ ਟੀ ਐਸ ਯੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਡਵੀਜ਼ਨ ਕਮੇਟੀ ਸ਼ਹਿਰੀ ਬਠਿੰਡਾ ਦੀ ਚੋਣ ਸਰਕਲ ਆਗੂਆਂ ਪ੍ਰਧਾਨ ਬਲਜਿੰਦਰ ਰਾਮ ਸ਼ਰਮਾ, ਸਕੱਤਰ ਨਛੱਤਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ | ਇਸ ਮੌਕੇ ਡੈਲੀਗੇਟਾਂ ...

ਪੂਰੀ ਖ਼ਬਰ »

ਚੋਰਾਂ ਨੇ ਸਰਕਾਰੀ ਸਿਹਤ ਕੇਂਦਰ 'ਚੋਂ ਛੱਤ ਵਾਲੇ ਪੱਖੇ ਉਡਾਏ

ਬਠਿੰਡਾ, 28 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਚੋਰਾਂ ਦੇ ਹੌਂਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਉਹ ਸਰਕਾਰੀ ਇਮਾਰਤਾਂ ਦੇ ਸਾਜੋ-ਸਮਾਨ 'ਤੇ ਹੱਥ ਸਾਫ਼ ਕਰਨ ਲੱਗੇ ਹਨ | ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਚੋਰੀਆਂ ਕਰਨ ਬਾਅਦ ਹੁਣ ਚੋਰਾਂ ਨੇ ਸਥਾਨਕ ਬੇਅੰਤ ਨਗਰ ...

ਪੂਰੀ ਖ਼ਬਰ »

ਕੋਰੋਨਾ ਨਾਲ ਜਾਨ ਗਵਾ ਚੁੱਕੇ ਮਿ੍ਤਕ ਦੇ ਵਾਰਸ ਮੁਆਵਜ਼ੇ ਲਈ ਕਰ ਸਕਦੇ ਨੇ ਅਪਲਾਈ-ਸਿਵਲ ਸਰਜਨ

ਮਾਨਸਾ, 28 ਜੂਨ (ਵਿਸ਼ੇਸ਼ ਪ੍ਰਤੀਨਿਧ)-ਡਾ. ਜਸਵਿੰਦਰ ਸਿੰਘ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਸਰਕਾਰ ਵਲੋਂ ਕੋਵਿਡ-19 ਕਾਰਨ ਜਾਨ ਗਵਾ ਚੁੱਕੇ ਮਿ੍ਤਕਾਂ ਦੇ ਕਾਨੂੰਨੀ ਵਾਰਸਾਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦੇਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੋਈ ਇਕੱਤਰਤਾ

ਮਾਨਸਾ, 28 ਜੂਨ (ਵਿਸ਼ੇਸ਼ ਪ੍ਰਤੀਨਿਧ)-ਐਨ.ਐਚ.ਐਮ. ਯੂਨੀਅਨ ਦੀ ਜਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਹੋਈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਦਾ ਪਹਿਲਾ ਬਜਟ ਹਰੇਕ ਵਰਗ ਲਈ ਨਿਰਾਸ਼ਾਜਨਕ- ਗੁਰਬਾਜ਼ ਸਿੰਘ ਸਿੱਧੂ

ਤਲਵੰਡੀ ਸਾਬੋ, 28 ਜੂਨ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਜ਼ਾਨਾ ਮੰਤਰੀ ਵਲੋਂ ਪੇਸ਼ ਪਲੇਠਾ ਬਜਟ ਹਰੇਕ ਵਰਗ ਲਈ ਨਿਰਾਸ਼ਾ ਲੈ ਕੇ ਆਇਆ ਹੈ ਅਤੇ ਬਜਟ ਵਿਚ ਕਿਤੋਂ ਵੀ ਇਹ ਝਲਕ ਨਹੀ ਮਿਲਦੀ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੇ 15 ਵਿਦਿਆਰਥੀ ਮੈਰਿਟ 'ਚ

ਮਾਨਸਾ/ਬੁਢਲਾਡਾ, 28 ਜੂਨ (ਰਾਵਿੰਦਰ ਸਿੰਘ ਰਵੀ/ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲੇ੍ਹ ਦੇ ਪਿੰਡ ਬੱਛੋਆਣਾ ਦੀ ਅਰਸ਼ਪ੍ਰੀਤ ਕੌਰ ਨੇ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਧਰਮ-ਯੁੱਧ ਮੋਰਚੇ ਦੀ ਜਿੱਤ ਲਈ ਯੂਨਾਈਟਿਡ ਅਕਾਲੀ ਦਲ ਸੰਗਠਨ ਨੂੰ ਕਰੇਗਾ ਮਜ਼ਬੂਤ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਧੂਰੇ ਧਰਮ ਯੁੱਧ ਮੋਰਚੇ ਦੀ ਜਿੱਤ ਲਈ ਮੋਰਚਾ ਮੁੜ ਸੁਰਜੀਤ ਕਰਨ ਲਈ ਯੂਨਾਈਟਿਡ ਅਕਾਲੀ ਦਲ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ, ਜਿਸ ਸੰਬੰਧੀ ਛੇਤੀ ਹੀ ਅਗਲੀ ਰੂਪ ਰੇਖਾ ਐਲਾਨੀ ਜਾਵੇਗੀ | ਇਸ ਦਾ ਪ੍ਰਗਟਾਵਾ ਯੂਨਾਈਟਿਡ ...

ਪੂਰੀ ਖ਼ਬਰ »

ਰਾਜਸਥਾਨ ਨੂੰ ਜਾਂਦੀ ਪਾਣੀ ਵਾਲੀ ਨਹਿਰ ਦਾ ਤਲ ਪੱਕਾ ਕਰਨ ਲਈ ਪੰਜਾਬ ਦੇ ਬਜਟ ਵਿਚ 800 ਕਰੋੜ ਰੱਖਣਾ ਸ਼ਰਮਨਾਕ-ਆਗੂ

ਰਾਮਪੁਰਾ, 28 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕਿੱਲ ਟ੍ਰੇਨਿੰਗ ਦੇ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਮੰਗ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਸਕਿੱਲ ਟ੍ਰੇਨਿੰਗ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਨੀਅਤ ਦੀ ਸੇਵਾ ਨੂੰ ਵੇਖਦਿਆਂ ਮੁਹਾਲੀ ਵਿਖੇ ਰਾਮਾਂ ਮੰਡੀ ਦੀ ਐੱਨ. ਜੀ. ਓ. ਦਾ ਵਿਸ਼ੇਸ਼ ਸਨਮਾ

ਰਾਮਾਂ ਮੰਡੀ, 28 ਜੂਨ (ਤਰਸੇਮ ਸਿੰਗਲਾ)-ਚੰਡੀਗੜ੍ਹ ਦੀ ਸਮਾਜ ਸੇਵੀ ਸੰਸਥਾ ਲਿਵ ਫੋਰ ਹਮਿਊਨਿਟੀ ਵਲੋਂ ਬੀਤੇ ਦਿਨ ਮੋਹਾਲੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਰਾਮਾਂ ਮੰਡੀ ਦੀ ਪ੍ਰਸਿੱਧ ਐਨ.ਜੀ.ਓ. ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੂੰ ਸਮਾਗਮ ...

ਪੂਰੀ ਖ਼ਬਰ »

ਰਾਮਪੁਰਾ ਫੂਲ ਦੀ ਵਿਦਿਆਰਥਣ ਸੁਪ੍ਰੀਆ ਨੇ ਵੀ ਇੰਡੀਆ ਬੁੱਕ ਆਫ਼ ਰਿਕਾਡਰਸ ਵਿਚ ਦਰਜ ਕਰਵਾਇਆ ਨਾਂਅ

ਰਾਮਪੁਰਾ ਫੂਲ, 28 ਜੂਨ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਸ਼ਹਿਰ ਦੇ ਵਿਦਿਆਰਥੀ ਆਸ਼ੀਸ ਬਾਂਸਲ ਤੋ ਬਾਅਦ ਹੁਣ ਇਕ ਹੋਰ ਵਿਦਿਆਰਥਣ ਸੁਪ੍ਰੀਆ ਨੇ ਵੀ ਇੰਡੀਆ ਬੁੱਕ ਆਫ਼ ਰਿਕਾਰਡਸ ਵਿਚ ਨਾਮ ਦਰਜ ਕਰਵਾਉਣ ਦਾ ਮਾਣ ਪ੍ਰਾਪਤ ਕੀਤਾ ਹੈ | ਦੋਹਾਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਐੱਸ.ਈ. ਬਠਿੰਡਾ ਖ਼ਿਲਾਫ਼ ਕਾਮਿਆਂ ਨੇ ਪਰਿਵਾਰਾਂ ਸਮੇਤ ਦਫ਼ਤਰ ਦਾ ਅੱਗੇ ਦਿੱਤਾ ਰੋਸ ਧਰਨਾ

ਬਠਿੰਡਾ, 28 ਜੂਨ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਅਤੇ ਸਤਨਾਮ ਸਿੰਘ ਖਿਆਲਾ ਜ਼ਿਲ੍ਹਾ ਪ੍ਰਧਾਨ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ...

ਪੂਰੀ ਖ਼ਬਰ »

ਪਿੰਡਾਂ ਅੰਦਰ ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕਰਨ ਦੀ ਮੰਗ

-ਪਿ੍ੰਸ ਗਰਗ- ਸੀਂਗੋ ਮੰਡੀ - ਪੰਜਾਬ ਦੀ ਸੱਤਾ 'ਤੇ ਰਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਦੇ ਨਾਲ-ਨਾਲ ਖਾਸ ਤੌਰ 'ਤੇ ਲੋਕਾਂ ਨੂੰ ਆਪਣੇ ਕੰਮਾਂ ਕਾਜਾਂ ਸਬੰਧੀ ...

ਪੂਰੀ ਖ਼ਬਰ »

ਸਾਹਨੀ ਪਰਿਵਾਰ ਨੂੰ ਸਦਮਾ, ਸਸਕਾਰ ਭਲਕੇ

ਬਠਿੰਡਾ, 28 ਜੂਨ (ਅਵਤਾਰ ਸਿੰਘ) -ਸ਼ਹਿਰ ਦੇ ਉਘੇ ਸਮਾਜ ਸੇਵੀ ਅਤੇ ਗੁਰੂ ਘਰ ਦੇ ਪ੍ਰੇਮੀ, ਲੰਗਰ ਬਣਾਉਣ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਭਾਈ ਪ੍ਰੀਤਮ ਸਿੰਘ ਸਾਹਨੀ ਆਪਣੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਸਦਾ ਲਈ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਹ ...

ਪੂਰੀ ਖ਼ਬਰ »

ਮੌੜ ਮੰਡੀ ਦੀ ਬਲਜਿੰਦਰ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਪੰਜਾਬ ਵਿਚੋਂ ਛੇਵਾਂ ਰੈਂਕ ਕੀਤਾ ਹਾਸਲ

ਮੌੜ ਮੰਡੀ, 28 ਜੂਨ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਅੱਜ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਦੀ ਵਿਦਿਆਰਥਣ ਬਲਜਿੰਦਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਮੌੜ ਮੰਡੀ ਨੇ 500 ਵਿਚੋਂ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਵਿਚੋਂ ਭੁੱਚੋ ਮੰਡੀ ਦੀ ਗੁਰਲੀਨ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਪੰਜਾਬ ਵਿਚੋਂ ਪੰਜਵਾਂ ਸਥਾਨ ਕੀਤਾ ਹਾਸਲ

ਭੁੱਚੋ ਮੰਡੀ, 28 ਜੂਨ (ਬਿੱਕਰ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਦੀ ਗੁਰਲੀਨ ਕੌਰ ਪੁਤਰੀ ਤਰਨਜੀਤ ਸਿੰਘ ਨੇ 500 ਵਿਚੋਂ 493 ਅੰਕ ਲੈ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਰੇਟਾ, 28 ਜੂਨ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਬੁਢਲਾਡਾ-ਜਾਖਲ ਮੁੱਖ ਸੜਕ 'ਤੇ ਬੀਤੀ ਰਾਤ ਪਿੰਡ ਦਿਆਲਪੁਰਾ ਨੇੜੇ ਸਵਿਫ਼ਟ ਕਾਰ ਦੇ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਜਾਣ ਕਾਰਨ 1 ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਹਰਜੀਤ ਸਿੰਘ ਅਤੇ ਉਸ ...

ਪੂਰੀ ਖ਼ਬਰ »

ਅਗਨੀਪਥ ਦੀਆਂ ਅਸਾਮੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ 5 ਤੱਕ

ਮਾਨਸਾ, 28 ਜੂਨ (ਵਿ. ਪ੍ਰਤੀ.)- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਿਚ ਅਗਨੀਵੀਰ ਯੋਜਨਾ ਤਹਿਤ ਅਗਨੀਵੀਰ ਦੀਆਂ ਅਸਾਮੀਆਂ (ਸਿਰਫ਼ ਪੁਰਸ਼ਾਂ) ਦੀ ਭਰਤੀ ਲਈ ਆਨਲਾਈਨ ਫਾਰਮਾਂ ...

ਪੂਰੀ ਖ਼ਬਰ »

ਕੇਂਦਰੀ ਟੀਮ ਨੇ ਮਾਨਸਾ ਜ਼ਿਲ੍ਹੇ 'ਚ ਪਾਣੀ ਦੀ ਸਾਂਭ ਸੰਭਾਲ ਸਬੰਧੀ ਕੰਮਾਂ ਦਾ ਲਿਆ ਜਾਇਜ਼ਾ

ਮਾਨਸਾ, 28 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪਾਣੀ ਦੀ ਸਾਂਭ ਸੰਭਾਲ ਲਈ ਜਲ ਸ਼ਕਤੀ ਅਭਿਆਨ-2 ਤਹਿਤ ਜ਼ਿਲ੍ਹਾ ਪੱਧਰ 'ਤੇ ਚਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਨੌਡਲ ਅਫਸਰ ਸੁਮਨ ਚਟਰਜੀ ਅਤੇ ਵਿਦਿਆ ਨੰਦ ਨੇਗੀ ਵਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਦੀ ਉੱਚ ਪੱਧਰੀ ਕਮੇਟੀ ਵਲੋਂ ਨਰਮੇ ਦੇ ਖੇਤਾਂ ਦਾ ਦੌਰਾ

ਮਾਨਸਾ, 28 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਉੱਚ ਪੱਧਰੀ ਕਮੇਟੀ ਵਲੋਂ ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ, ਘੁੱਦੂਵਾਲਾ, ਖਹਿਰਾ ਖੁਰਦ, ਖਹਿਰਾ ਕਲਾਂ, ਕਰੰਡੀ ਅਤੇ ਲਾਲਿਆਂਵਾਲੀ ਵਿਚ ਨਰਮੇ ਦੇ ਖੇਤਾਂ ਦਾ ਦੌਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਰਮਾ ਉਤਪਾਦਕਾਂ ਨੂੰ ਅਪੀਲ, ਗੁਲਾਬੀ ਸੁੰਡੀ ਦੇ ਹਮਲੇ ਦੇ ਡਰ ਕਾਰਨ ਵਾਹਿਆ ਨਾ ਜਾਵੇ ਨਰਮਾ

ਬਠਿੰਡਾ, 28 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਨੇ ਨਰਮਾ ਉਤਪਾਦਕ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ ਦੇ ਹਮਲੇ ਦੇ ਡਰ ਕਾਰਨ ਨਰਮੇ ਦੀ ਫ਼ਸਲ ਨੂੰ ਵਾਹਿਆ ਨਾ ਜਾਵੇ, ਕਿਉਂਕਿ ਅਜੇ ਕਿਤੇ ਵੀ ਸੁੰਡੀ ਦਾ ਕੋਈ ਹਮਲਾ ਨਹੀਂ | ਜੇਕਰ ਕਿਸੇ ...

ਪੂਰੀ ਖ਼ਬਰ »

ਨਗਰ ਪੰਚਾਇਤ ਦਾ ਦਰਜਾ ਪ੍ਰਾਪਤ ਹੋਣ 'ਤੇ ਵੀ ਬੋਹਾ ਨੂੰ ਮਿਲ ਰਹੀਆਂ ਨੇ ਪਿੰਡਾਂ ਵਾਲੀਆਂ ਸਹੂਲਤਾਂ

ਰਮੇਸ਼ ਤਾਂਗੜੀ ਬੋਹਾ, 28 ਜੂਨ - ਬੋਹਾ ਕਸਬੇ ਨੂੰ ਨਗਰ ਪੰਚਾਇਤ ਦਾ ਦਰਜਾ ਪ੍ਰਾਪਤ ਹੋਇਆ 7 ਸਾਲ ਦਾ ਸਮਾਂ ਹੋ ਚੁੱਕਿਆ ਹੈ | ਉਦੋਂ ਦੀ ਅਕਾਲੀ-ਭਾਜਪਾ ਸਰਕਾਰ ਨੇ ਇੱਥੇ ਸੀਵਰੇਜ ਪ੍ਰਬੰਧ ਪਾਉਣ ਲਈ ਜਿੱਥੇ 34 ਕਰੋੜ ਰੁਪਿਆ ਮਨਜ਼ੂਰ ਕੀਤਾ ਉੱਥੇ ਹੋਰ ਅਨੇਕਾਂ ਵਿਕਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX