ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  14 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  22 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਬਰਨਾਲਾ

ਕਾਰ ਤੇ ਬੱਸ ਵਿਚਕਾਰ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲ ਕਲਾਂ, 28 ਜੂਨ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਭੱਦਲਵੱਡ ਨੇੜੇ ਬੱਸ ਅਤੇ ਕਾਰ ਦਰਮਿਆਨ ਵਾਪਰੇ ਇਕ ਸੜਕ ਹਾਦਸੇ ਦੌਰਾਨ 29 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਭੈਣੀ ਦਰੇੜਾਂ (ਲੁਧਿਆਣਾ) ਬਰਨਾਲਾ ਤੋਂ ਆਪਣੀ ਕਾਰ 'ਤੇ ਸਵਾਰ ਹੋ ਕੇ ਲੁਧਿਆਣਾ ਵਾਪਸ ਜਾ ਰਿਹਾ ਸੀ ਕਿ ਰਾਤ ਅੱਠ ਵਜੇ ਦੇ ਕਰੀਬ ਪਿੰਡ ਭੱਦਲਵੱਢ ਨੇੜੇ ਪੁੱਜਣ 'ਤੇ ਉਸ ਨੂੰ ਲੁਧਿਆਣੇ ਵਾਲੇ ਪਾਸਿਉਂ ਓਵਰਟੇਕ ਕਰਦੀ ਇਕ ਨਿੱਜੀ ਕੰਪਨੀ ਦੀ ਬੱਸ ਨੇ ਆਪਣੀ ਲਪੇਟ 'ਚ ਲੈ ਲਿਆ | ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਕਾਰ ਚਾਲਕ ਗੁਰਮੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਮਾਮਲੇ 'ਚ ਥਾਣਾ ਠੁੱਲੀਵਾਲ ਪੁਲਿਸ ਨੇ ਮਿ੍ਤਕ ਨੌਜਵਾਨ ਦੇ ਚਚੇਰੇ ਭਰਾ ਬਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਭੈਣੀ ਦਰੇੜਾਂ ਦੇ ਬਿਆਨਾਂ 'ਤੇ ਬੱਸ ਚਾਲਕ ਜਸਵਿੰਦਰ ਸਿੰਘ ਵਾਸੀ ਭਰਥਲਾ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਮਿ੍ਤਕ ਨੌਜਵਾਨ ਦਾ ਪਿੰਡ ਭੈਣੀ ਦਰੇੜਾਂ (ਲੁਧਿਆਣਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਗੁਰਮੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ |

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਬਰਨਾਲਾ, 28 ਜੂਨ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਟੇਟ ਕਨਵੀਨਰ ਬਖਸੀਸ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਮਨੋਹਰ ਲਾਲ ਅਰੋੜਾ, ਯੂਨਿਟ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦਾ ਵਫ਼ਦ ਡੀ. ਐਸ. ਪੀ. ਮਹਿਲ ਕਲਾਂ ਨੂੰ ਮਿਲਿਆ

ਮਹਿਲ ਕਲਾਂ, 28 ਜੂਨ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਗੰਗੋਹਰ ਨਾਲ ਸੰਬੰਧਿਤ ਲੜਕੀ ਮਿ੍ਤਕ ਅਮਨਦੀਪ ਕੌਰ ਜੋ ਨੇੜਲੇ ਪਿੰਡ ਕੁਰੜ ਵਿਖੇ ਵਿਆਹੀ ਹੋਈ ਸੀ, ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਦਰਜ ਹੋਏ ਮੁਕੱਦਮੇ ਦੇ ਨਾਮਜ਼ਦ ਦੋਸ਼ੀਆਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਧੌਲਾ ਦੇ ਨੌਜਵਾਨ ਦੀ ਮੌਤ

ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਨਜ਼ਦੀਕ ਟਰਾਈਡੈਂਟ ਉਦਯੋਗ ਧੌਲਾ ਵਿਖੇ ਮੋਟਰਸਾਈਕਲ ਤੇ ਸਾਈਕਲ ਦੇ ਆਪਸੀ ਟਕਰਾਉਣ ਕਰ ਕੇ ਵਾਪਰੇ ਸੜਕ ਹਾਦਸੇ 'ਚ ਪਿੰਡ ਧੌਲਾ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਇਕੱਤਰ ਕੀਤੀ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜੇ : ਜਸਪ੍ਰੀਤ ਕੌਰ ਪੰਜਾਬ ਭਰ 'ਚੋਂ ਪੰਜਵੇਂ ਸਥਾਨ 'ਤੇ

ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਵਿਖੇ ਪਿਛਲੇ ਪੰਜ ਸਾਲਾਂ 'ਚ ਹੋਏ ਕੰਮਾਂ ਦੀ ਕਰਵਾਈ ਜਾਵੇ ਜਾਂਚ-'ਆਪ' ਆਗੂ

ਬਰਨਾਲਾ, 28 ਜੂਨ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਕੌਂਸਲਰਾਂ ਵਲੋਂ ਪੰਜਾਬ ਸਰਕਾਰ ਤੋਂ ਨਗਰ ਕੌਂਸਲ ਬਰਨਾਲਾ ਵਿਖੇ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਵਿਕਾਸ ਕੰਮਾਂ ਦੇ ਜਾਂਚ ਦੀ ਮੰਗ ਕੀਤੀ ਹੈ | 'ਆਪ' ਆਗੂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਧਨੌਲਾ 'ਚ ਕਿਸਾਨਾਂ ਨੇ ਬਿਜਲੀ ਬੋਰਡ ਦੇ ਜੇ.ਈ. ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਧਨੌਲਾ, 28 ਜੂਨ (ਚੰਗਾਲ)-ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਧਨੌਲਾ ਦੇ ਜੇ.ਈ. ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਤੇ ਕਿਸਾਨਾਂ ਨੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਬਾਬੂ ਸਿੰਘ ਖੁੱਡੀ ਕਲਾਂ, ਬਲਾਕ ਜਰਨਲ ਸਕੱਤਰ ਸਿਕੰਦਰ ਸਿੰਘ ਭੂਰੇ, ...

ਪੂਰੀ ਖ਼ਬਰ »

ਤਪਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਤਪਾ ਮੰਡੀ, 28 ਜੂਨ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪਲਾਸਟਿਕ ਚੀਜ਼ਾਂ 'ਤੇ ਪਾਬੰਦੀ ਪਹਿਲੀ ਤੋਂ

ਹੰਡਿਆਇਆ, 28 ਜੂਨ (ਗੁਰਜੀਤ ਸਿੰਘ ਖੱੁਡੀ)-ਪਲਾਸਟਿਕ ਦੀਆਂ ਚੀਜਾਂ ਨੂੰ ਇਕ ਵਰਤਣ ਉੱਪਰ 1 ਜੁਲਾਈ ਤੋਂ ਪਾਬੰਦੀ ਲਗਾ ਦਿੱਤੀ ਹੈ | ਇਹ ਜਾਣਕਾਰੀ ਨਗਰ ਪੰਚਾਇਤ ਹੰਡਿਆਇਆ ਦੇ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਨੇ ਦਿੱਤੀ ਤੇ ਕਿਹਾ ਕਿ ਵਿਆਹਾ, ਧਾਰਮਿਕ ਜਾਂ ਹੋਰ ...

ਪੂਰੀ ਖ਼ਬਰ »

ਹਵਾਲਾਤੀ ਨਾਲ ਮੁਲਾਕਾਤ ਕਰਨ ਆਈ ਔਰਤ ਤੋਂ ਦੋ ਸਿੰਮ ਬਰਾਮਦ

ਬਰਨਾਲਾ, 28 ਜੂਨ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਨੂੰ ਮੁਲਾਕਾਤ ਕਰਨ ਆਈ ਔਰਤ ਤੋਂ ਦੋ ਮੋਬਾਈਲ ਸਿੰਮ ਬਰਾਮਦ ਹੋਣ 'ਤੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਦੀ ਮੰਗ ਸ਼ਲਾਘਾਯੋਗ-ਸਤਨਾਮ ਸਿੰਘ ਬਹਿਰੂ

ਸੰਗਰੂਰ, 28 ਜੂਨ (ਦਮਨਜੀਤ ਸਿੰਘ)-ਇੰਡੀਅਨ ਫਰਾਮਰਜ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਸੰਗਰੂਰ ਚੋਣ ਦੇ ਆਏ ਨਤੀਜਿਆਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਵੋਟਰਾਂ ਦੇ ਵੱਡੇ ...

ਪੂਰੀ ਖ਼ਬਰ »

ਸੰਜੀਵ ਗੋਇਲ ਬੌਬੀ ਬਣੇ ਕਲੱਬ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਧਾਲੀਵਾਲ, ਭੁੱਲਰ)-ਰੋਟਰੀ ਕਲੱਬ ਸੁਨਾਮ ਸਿਟੀ ਵਲੋਂ ਇਕ ਪਰਿਵਾਰਕ ਮਿਲਣੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਰੋਟਰੀ ਦੇ ਡੀ.ਜੀ.ਈ. ਘਣਸ਼ਾਮ ਕਾਂਸਲ ਨੇ ਮੁੱਖ ਮਹਿਮਾਨ ਅਤੇ ਜੋਨਸ ਗੁਪਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਮੁੱਖ ਅਧਿਆਪਕ ਜਥੇਬੰਦੀ ਦੀ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ 4 ਨੂੰ

ਧਰਮਗੜ੍ਹ, 28 ਜੂਨ (ਗੁਰਜੀਤ ਸਿੰਘ ਚਹਿਲ)-ਮੁੱਖ ਅਧਿਆਪਕ ਜਥੇਬੰਦੀ ਪੰਜਾਬ ਅਤੇ ਸਿੱਧੀ ਭਰਤੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜਸਵੀਰ ਸਿੰਘ ਮੋਗਾ ਨੇ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਸਥਾਈ ਹੱਲ ਲਈ ਵਿਧਾਇਕ ਗੋਇਲ ਨੇ ਸਦਨ 'ਚ ਉਠਾਈ ਆਵਾਜ਼

ਲਹਿਰਾਗਾਗਾ, 28 ਜੂਨ (ਅਸ਼ੋਕ ਗਰਗ)-ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਪਿਛਲੇ ਤਿੰਨ ਦਹਾਕਿਆਂ ਤੋਂ ਘੱਗਰ ਦਾ ਸੰਤਾਪ ਭੋਗ ਰਹੇ ਲੋਕਾਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾ ਕੇ ਘੱਗਰ ਦੀ ਸਥਿਤੀ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਕਿ ...

ਪੂਰੀ ਖ਼ਬਰ »

ਕਾਲਜ ਲਾਇਬ੍ਰੇਰੀ ਨੂੰ ਕਿਤਾਬ 'ਖੇਡ ਚਰਚਾ' ਭੇਟ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਡੀ.ਪੀ.ਓ, ਸੀ.ਬੀ.ਐਸ.ਈ.ਸਿਲੇਬਸ ਕਮੇਟੀ ਦੇ ਸਾਬਕਾ ਮੈਂਬਰ ਅਤੇ ਖੇਡ ਤੇ ਸਭਿਆਚਾਰਕ ਲੇਖਕ ਮਨਦੀਪ ਸਿੰਘ ਵਲੋਂ ਆਪਣੀ ਨਵੀਂ ਲਿਖੀ ਕਿਤਾਬ 'ਖੇਡ ਚਰਚਾ' ਸਥਾਨਕ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਲੌਂਗੋਵਾਲ ਵਿਖੇ ਸਟੇਡੀਅਮ ਦੇ ਨਿਰਮਾਣ ਦੀ ਮੰਗ ਨੂੰ 25 ਸਾਲ ਬਾਅਦ ਬੂਰ ਪੈਣ ਦੀ ਆਸ

ਲੌਂਗੋਵਾਲ, 28 ਜੂਨ (ਵਿਨੋਦ, ਖੰਨਾ)-ਨਵੀਂ ਸਰਕਾਰ ਦੇ ਪਹਿਲੇ ਬਜਟ ਤੋਂ ਬਾਅਦ ਲੌਂਗੋਵਾਲ ਵਿਖੇ ਸਟੇਡੀਅਮ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਸ਼ਹਿਰ ਨਿਵਾਸੀਆਂ ਦੀਆਂ ਆਸਾਂ ਨੂੰ 25 ਸਾਲਾਂ ਬਾਅਦ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਇਸ ਮੁੱਦੇ 'ਤੇ 1997 ਤੋਂ ਲਗਾਤਾਰ ਸੰਘਰਸ਼ ...

ਪੂਰੀ ਖ਼ਬਰ »

ਬਜਟ 'ਚ ਕਿਸਾਨ ਮਜ਼ਦੂਰਾਂ ਨੂੰ ਕੋਈ ਰਾਹਤ ਨਹੀਂ-ਜੋਗਿੰਦਰ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿਚ ਕਿਸਾਨਾਂ-ਮਜ਼ਦੂਰਾਂ ਦਾ ਕੋਈ ਧਿਆਨ ਨਹੀਂ ਰੱਖਿਆ ਅਤੇ ਇਸ ਬਜਟ ਨੇ ਕਿਸਾਨਾਂ ...

ਪੂਰੀ ਖ਼ਬਰ »

ਬਜਟ ਮੁਲਾਜ਼ਮ ਵਿਰੋਧੀ ਤੇ ਕੀਤੇ ਵਾਅਦਿਆਂ ਤੋਂ ਬਿਲਕੁਲ ਉਲਟ-ਡੀ.ਟੀ.ਐੱਫ.

ਸੰਗਰੂਰ, 28 ਜੂਨ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਲੇਠਾ ਬਜਟ ਮੁਲਾਜ਼ਮ ਵਿਰੋਧੀ ਅਤੇ ਮੋਦੀ ਹਕੂਮਤ ਨਵੀਂ ਸਿੱਖਿਆ ਨੀਤੀ 2020 ਦੀਆਂ ਨਿੱਜੀਕਰਨ ਪੱਖੀ, ਲੋਕ ਵਿਰੋਧੀ ਨੀਤੀਆਂ ਨੂੰ ਸਾਜ਼ਿਸ਼ੀ ਢੰਗ ਨਾਲ ਲਾਗੂ ਕਰਨ ਵਾਲਾ ਹੈ ਜਿਸ ...

ਪੂਰੀ ਖ਼ਬਰ »

ਬੀ.ਐੱਡ ਕਾਲਜ 'ਚ 'ਮੇਕਰ ਓਵਰ ਹੁਨਰ ਵਿਕਾਸ' ਵਿਸ਼ੇ 'ਤੇ ਵਰਕਸ਼ਾਪ

ਮਸਤੂਆਣਾ ਸਾਹਿਬ, 28 ਜੂਨ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿੰ੍ਰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਹੇਠ 'ਮੇਕਰ ਓਵਰ ਹੁਨਰ ਵਿਕਾਸ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਆਨਲਾਈਨ ਆਯੋਜਨ ਕੀਤੀ ਗਈ ਜਿਸ ਵਿਚ ਬੀ. ਐਡ ਤੇ ਐਮ. ਐਡ ਦੇ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਧਰਨੇ ਪ੍ਰਦਰਸ਼ਨ 'ਆਪ' ਲਈ ਹੋਏ ਨੁਕਸਾਨਦੇਹ ਸਿੱਧ

ਲੌਂਗੋਵਾਲ, 28 ਜੂਨ (ਵਿਨੋਦ, ਖੰਨਾ)-ਸੰਗਰੂਰ ਜ਼ਿਮਨੀ ਚੋਣ ਲਈ ਚੋਣ ਜ਼ਾਬਤੇ ਤੋਂ ਬਾਅਦ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੰਗਰੂਰ ਵਿਖੇ ਕੀਤੇ ਧਰਨੇ ਪ੍ਰਦਰਸ਼ਨ ਵੀ ਆਮ ਆਦਮੀ ਪਾਰਟੀ ਲਈ ਘਾਤਕ ਸਿੱਧ ਹੋਏ ਹਨ | ਚਿਰਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ...

ਪੂਰੀ ਖ਼ਬਰ »

ਸਿੱਧੀ ਬਿਜਾਈ 'ਤੇ ਉਤਸ਼ਾਹਿਤ ਰਾਸ਼ੀ ਲਈ 30 ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ-ਏ.ਡੀ.ਸੀ.

ਮਲੇਰਕੋਟਲਾ, 28 ਜੂਨ (ਪਾਰਸ ਜੈਨ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਰਾਜ ਵਿਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ...

ਪੂਰੀ ਖ਼ਬਰ »

ਸੰਘੇੜਾ ਤੇ ਕਲੇਰਾਂ ਪਰਿਵਾਰ ਨਾਲ ਦੁੱਖ ਸਾਂਝਾ

ਸ਼ੇਰਪੁਰ, 28 ਜੂਨ (ਦਰਸ਼ਨ ਸਿੰਘ ਖੇੜੀ)-ਉੱਘੇ ਸਮਾਜ ਸੇਵੀ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਮੱਘਰ ਸਿੰਘ ਪ੍ਰਧਾਨ ਸੰਘੇੜਾ ਜੋ ਸੰਤ ਬਾਬਾ ਜਗਜੀਤ ਸਿੰਘ ਕਲੇਰਾਂ ਵਾਲਿਆਂ ਦੇ ਸਾਹੁਰਾ ਸਾਹਿਬ ਸਨ, ਦੇ ਅਕਾਲ ਚਲਾਣਾ 'ਤੇ ਸੰਘੇੜਾ ਪਰਿਵਾਰ ਅਤੇ ਕਲੇਰਾਂ ਵਾਲਿਆਂ ਨਾਲ ...

ਪੂਰੀ ਖ਼ਬਰ »

ਚੋਣ ਜ਼ਾਬਤਾ ਖ਼ਤਮ ਹੰੁਦਿਆਂ ਹੀ ਸੰਗਰੂਰ 'ਚ ਸ਼ੁਰੂ ਹੋਏ ਗ੍ਰਾਮ ਸਭਾਵਾਂ ਦੇ ਇਜਲਾਸ

ਸੰਗਰੂਰ, 28 ਜੂਨ (ਧੀਰਜ ਪਸ਼ੌਰੀਆ)-ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਲੋਂ ਬੇਸ਼ੱਕ ਪੰਜਾਬ ਦੇ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਦੇ ਇਜਲਾਸ 15 ਤੋਂ 26 ਜੂਨ ਤੱਕ ਕਰਵਾ ਲਏ ਗਏ ਹਨ ਪਰ ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ ਪਿੰਡਾਂ ਵਿਚ ਚੋਣ ਜਾਬਤੇ ਦੇ ਲਾਗੂ ਹੋਣ ...

ਪੂਰੀ ਖ਼ਬਰ »

ਜਥੇਦਾਰ ਉਜਾਗਰ ਸਿੰਘ ਨਹੀਂ ਰਹੇ

ਭਵਾਨੀਗੜ੍ਹ, 28 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ 'ਤੇ ਰਹੇ ਬਜ਼ੁਰਗ ਟਕਸਾਲੀ ਆਗੂ ਅਤੇ ਪਿੰਡ ਫੱਗੂਵਾਲਾ ਦੇ ਲੰਮਾਂ ਸਮਾਂ ਸਰਪੰਚ ਰਹੇ ਜਥੇਦਾਰ ਉਜਾਗਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ | ਜਥੇਦਾਰ ਉਜਾਗਰ ਸਿੰਘ ਸਾਬਕਾ ...

ਪੂਰੀ ਖ਼ਬਰ »

ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਥਾਣਾ ਸ਼ੇਰਪੁਰ ਅੱਗੇ ਧਰਨਾ

ਸ਼ੇਰਪੁਰ, 28 ਜੂਨ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਸ਼ੇਰਪੁਰ ਅੱਗੇ ਧਰਨਾ ਦੇ ਕੇ ਪੁਲਿਸ ...

ਪੂਰੀ ਖ਼ਬਰ »

ਬੈਂਕ 'ਚ ਸਟਾਫ਼ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਸ਼ੇਰਪੁਰ, 28 ਜੂਨ (ਦਰਸ਼ਨ ਸਿੰਘ ਖੇੜੀ)-ਸ਼ੇਰਪੁਰ ਕਸਬੇ ਦੀ ਸਭ ਤੋਂ ਪੁਰਾਣੀ ਬੈਂਕ ਪੰਜਾਬ ਨੈਸ਼ਨਲ ਬੈਂਕ ਵਿਚ ਸਟਾਫ਼ ਦੀ ਘਾਟ ਕਾਰਨ ਖਾਤਾਧਾਰਕਾਂ ਅਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼ੇਰਪੁਰ, 28 ਜੂਨ (ਦਰਸਨ ਸਿੰਘ ਖੇੜੀ)-ਸਬ ਤਹਿਸੀਲ ਸ਼ੇਰਪੁਰ ਵਿਖੇ ਪਟਿਆਲਾ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ...

ਪੂਰੀ ਖ਼ਬਰ »

ਕੇਂਦਰ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਉਣ 'ਚ ਭਾਜਪਾ ਰਹੀ ਅਸਫਲ-ਪੂਨੀਆ

ਸੰਗਰੂਰ, 28 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪਾਰਟੀ ਦੇ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਭਾਜਪਾ ਦੀ ਸੂਬਾਈ ਲੀਡਰਸ਼ਿਪ ਲਈ ਇਹ ਵਿਚਾਰ ਕਰਨ ਦਾ ਸਮਾਂ ਹੈ ਕਿ ਲੋਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX