ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  3 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 minute ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਦਿੱਲੀ / ਹਰਿਆਣਾ

ਤਿਗੜੀ ਕਾਲੋਨੀ 'ਚ ਸਾਫ਼-ਸੁਥਰੇ ਪਾਣੀ ਲਈ ਲੱਗਾ ਵਾਟਰ ਫਿਲਟਰ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ 'ਚ ਦਿੱਲੀ ਅੰਦਰ ਲੋਕਾਂ ਨੂੰ ਵਿਸ਼ੇਸ਼ ਕਰਕੇ ਪੀਣ ਵਾਲੇ ਪਾਣੀ ਦੀ ਸਮੱਸਿਆ ਪੇਸ਼ ਆ ਰਹੀ ਹੈ ਕਿਉਂਕਿ ਜਲ ਬੋਰਡ ਦਾ ਪਾਣੀ ਟੂਟੀਆਂ ਰਾਹੀਂ ਬਹੁਤ ਘਟ ਆ ਰਿਹਾ ਹੈ ਅਤੇ ਕਈ-ਕਈ ਦਿਨ ਲੋਕਾਂ ਨੂੰ ਪਾਣੀ ਤੱਕ ਨਸੀਬ ਨਹੀਂ ਹੁੰਦਾ | ਲੋਕਾਂ ਦੀ ਇਸ ਸਮੱਸਿਆ ਨੂੰ ਵੇਖਦੇ ਹੋਏ ਬਿਜਲੀ ਕੰਪਨੀ ਬੀ. ਐਸ. ਈ. ਐਸ. ਨੇ ਐਨ. ਜੀ. ਓ.- 'ਸਹਿਯੋਗ' ਦੇ ਨਾਲ ਮਿਲ ਕੇ ਦਿੱਲੀ ਦੇ ਤਿਗੜੀ ਕਾਲੋਨੀ 'ਚ ਇਕ ਵੱਡਾ ਵਾਟਰ ਫਿਲਟਰ ਲਗਾਇਆ ਹੈ, ਜਿਸ ਤੋਂ ਲੋਕ ਆਰਾਮ ਨਾਲ ਪਾਣੀ ਲੈ ਰਹੇ ਹਨ | ਹਰ ਵਿਅਕਤੀ ਨੂੰ 20 ਲੀਟਰ ਪਾਣੀ ਕੇਵਲ 2 ਰੁਪਏ 'ਚ ਦਿੱਤਾ ਜਾ ਰਿਹਾ ਹੈ | ਲੋਕ ਆਪਣੀ 20 ਲੀਟਰ ਦੀ ਖ਼ਾਲੀ ਕੇਨੀ ਆਪਣੇ ਘਰਾਂ ਤੋਂ ਲੈ ਕੇ ਆ ਰਹੇ ਹਨ ਅਤੇ ਉਹ ਇਸ ਵਾਟਰ ਫਿਲਟਰ ਤੋਂ ਪਾਣੀ ਭਰ ਕੇ ਲਿਜਾ ਰਹੇ ਹਨ | ਇੱਥੇ ਰਾਮਜਸ ਵਿਅਕਤੀ ਦਾ ਕਹਿਣਾ ਹੈ ਕਿ ਇਹ ਯੋਜਨਾ ਵਿਸ਼ੇਸ਼ ਕਰਕੇ ਆਮ ਲੋਕਾਂ ਲਈ ਲਾਹੇਵੰਦ ਹੈ ਕਿਉਂਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਸਾਫ਼ ਨਹੀਂ ਮਿਲਦਾ, ਜਿਸ ਕਰਕੇ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹੇ ਵਾਟਰ ਫਿਲਟਰ ਹੋਰਨਾਂ ਇਲਾਕਿਆਂ 'ਚ ਲੱੱਗਣੇ ਚਾਹੀਦੇ ਹਨ |

ਦਿੱਲੀ 'ਚ 70 ਵਿਧਾਨ ਸਭਾਵਾਂ 'ਚ ਲੱਗਣਗੇ 35 ਲੱਖ ਬੂਟੇ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਹਰਿਆਲੀ ਵਿਚ ਵਾਧਾ ਕਰਨ ਲਈ ਦਿੱਲੀ ਸਰਕਾਰ 11 ਜੁਲਾਈ ਨੂੰ ਇਕ ਮੁਹਿੰਮ ਸ਼ੁਰੂ ਕਰ ਰਹੀ ਹੈ, ਜਿਸ ਅਧੀਨ ਦਿੱਲੀ 'ਚ 35 ਲੱਖ ਬੂਟੇ ਲਗਾਏ ਜਾਣਗੇ | ਯੋਜਨਾ ਪ੍ਰਤੀ ਦਿੱਲੀ ਦੀਆਂ 70 ਵਿਧਾਨ ਸਭਾਵਾਂ 'ਚ ਬੂਟੇ ਲਗਾਉਣ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਸੜਕ 'ਤੇ ਹੋਣ ਵਾਲੇ ਹਾਦਸਿਆਂ ਦੀ ਕਰੇਗੀ ਜਾਂਚ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ ਟ੍ਰੈਫ਼ਿਕ ਨੂੰ ਸੰਭਾਲਣ ਦੇ ਨਾਲ-ਨਾਲ ਸੜਕ 'ਤੇ ਹੋਣ ਵਾਲੇ ਸੜਕ ਹਾਦਸਿਆਂ ਦੀ ਜਾਂਚ ਵੀ ਕਰੇਗੀ | ਦਿੱਲੀ ਦੇ ਹਰ ਜ਼ਿਲ੍ਹੇ 'ਚ ਟ੍ਰੈਫ਼ਿਕ ਪੁਲਿਸ ਉੱਪ ਕਮਿਸ਼ਨਰ ਨਿਯੁਕਤ ਹੋਣ ਦੇ ਬਾਅਦ ਹੁਣ ਹਰ ...

ਪੂਰੀ ਖ਼ਬਰ »

ਮੱਛਰਾਂ ਦਾ ਲਾਰਵਾ ਰੋਕਣ ਲਈ ਮੱਛੀ ਦੀ ਕੀਤੀ ਜਾਵੇਗੀ ਵਰਤੋਂ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਮੱਛਰਾਂ ਦੀ ਬਰੀਡ ਵਧਣ ਤੋਂ ਰੋਕ ਲਗਾਉਣ ਪ੍ਰਤੀ 49 ਥਾਵਾਂ 'ਤੇ ਲਾਰਵੀਵੋਰਸ ਨਾਂਅ ਦੀ ਮੱਛੀ ਦੀ ਵਰਤੋਂ ਕਰੇਗਾ ਕਿਉਂਕਿ ਇਹ ਮੱਛੀ ਮੱਛਰਾਂ ਦਾ ਲਾਰਵਾ ਖਾ ਜਾਂਦੀ ਹੈ, ਜਿਸ ਕਾਰਨ ਮੱਛਰਾਂ ਦੀ ਪੈਦਾਵਾਰ 'ਚ ...

ਪੂਰੀ ਖ਼ਬਰ »

ਦਿੱਲੀ 'ਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਅਜਿਹੀ ਗਰਮੀ ਪੈ ਰਹੀ ਹੈ ਕਿ ਲੋਕਾਂ ਦੇ ਬੁਰੀ ਤਰ੍ਹਾਂ ਨਾਲ ਪਸੀਨੇ ਛੁਟ ਰਹੇ ਹਨ | ਇਸ ਕਰਕੇ ਦਿੱਲੀ ਦੇ ਲੋਕਾਂ ਨੂੰ ਬਾਰਿਸ਼ ਦਾ ਇੰਤਜ਼ਾਰ ਹੈ | ਬੀਤੇ ਦਿਨੀਂ ਬਾਰਿਸ਼ ਦਾ ਮੌਸਮ ਬਣਿਆ ਤਾਂ ਸੀ, ਪਰ ਬਾਰਿਸ਼ ਨਹੀਂ ...

ਪੂਰੀ ਖ਼ਬਰ »

ਰਾਣੀ ਬਾਗ਼ ਇਲਾਕੇ 'ਚ ਲੁਟੇਰੇ ਵਲੋਂ ਔਰਤ ਨੂੰ ਲੁੱਟਣ ਦੀ ਕੋਸ਼ਿਸ਼

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਆਪਣੇ ਕਾਰੋਬਾਰ ਚ ਘਾਟਾ ਪੈ ਜਾਣ 'ਤੇ ਇਕ ਕਾਰੋਬਾਰੀ ਲੁਟੇਰਾ ਬਣ ਗਿਆ | ਰਾਣੀ ਬਾਗ਼ ਦੇ ਇਲਾਕੇ 'ਚ ਉਸ ਨੇ ਇਕ ਔਰਤ ਦੇ ਗਲੇ 'ਤੇ ਚਾਕੂ ਰੱਖ ਕੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਉਦੋਂ ਹੀ ਉਥੇ ਮੌਕੇ 'ਤੇ ਗਸ਼ਤ ਕਰ ਰਹੀ ...

ਪੂਰੀ ਖ਼ਬਰ »

ਪੁਲਿਸ ਵਲੋਂ 6 ਝਪਟਮਾਰ ਗਿ੍ਫ਼ਤਾਰ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਦੇ ਵਿਸ਼ੇਸ਼ ਸਟਾਫ਼ ਅਤੇ ਗੱਡੀਆਂ ਚੋਰੀ ਨਿਰੋਧਕ ਦਸਤੇ ਦੀ ਸਾਂਝੀ ਟੀਮ ਨੇ ਝਪਟਮਾਰੀ ਦੇ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੀ ਗਿ੍੍ਰਫ਼ਤਾਰੀ 'ਤੇ ਪੁਲਿਸ ਦੇ 17 ਮਾਮਲੇ ...

ਪੂਰੀ ਖ਼ਬਰ »

ਘਰੇਲੂ ਸਾਮਾਨ ਤੇ ਉਪਕਰਨ ਪ੍ਰਤੀ ਲੱਗੇਗਾ ਪ੍ਰਗਤੀ ਮੈਦਾਨ 'ਚ ਮੇਲਾ

ਨਵੀਂ ਦਿੱਲੀ, 28 ਜੂਨ (ਬਲਵਿੰਦਰ ਸਿੰਘ ਸੋਢੀ)-ਘਰੇਲੂ ਸਾਮਾਨ ਅਤੇ ਹੋਰ ਘਰੇਲੂ ਉਪਕਰਨ ਪ੍ਰਤੀ 15 ਜੁਲਾਈ ਤੋਂ ਲੈ ਕੇ 17 ਜੁਲਾਈ ਨੂੰ ਇਕ ਮੇਲਾ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਲਗਾਇਆ ਜਾਵੇਗਾ | ਇਸ ਮੇਲੇ 'ਚ 60 ਲੀਟਰ ਤੱਕ ਦੇ ਵੱਡੇ ਕੂਕਰ ਲਾਂਚ ਕੀਤੇ ਜਾਣਗੇ | ਇਸ ਮੇਲੇ ਪ੍ਰਤੀ ...

ਪੂਰੀ ਖ਼ਬਰ »

5 ਕਿਲੋ ਪੋਸਤ ਦੇ ਡੋਡਿਆਂ ਸਮੇਤ 2 ਕਾਬੂ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਥਾਣਾ ਬੜਾਗੁੜਾ ਪੁਲਿਸ ਨੇ ਦੋ ਨੌਜਵਾਨਾਂ ਨੂੰ 5 ਕਿਲੋ ਪੋਸਤ ਦੇ ਡੋਡਿਆਂ ਸਮੇਤ ਗਿ੍ਫਤਾਰ ਕਰ ਲਿਆ ਹੈ | ਇਸ ਸੰਬੰਧੀ ਥਾਣਾ ਬੜਾਗੁੜਾ ਦੇ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਗਿ੍ਫਤਾਰ ਕੀਤੇ ...

ਪੂਰੀ ਖ਼ਬਰ »

ਸਿਵਲ ਲਾਈਨ ਥਾਣਾ ਪੁਲਿਸ ਵਲੋਂ ਦੋ ਪੀ. ਓ. ਕਾਬੂ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਵਲ ਲਾਈਨ ਥਾਣਾ ਪੁਲਿਸ ਨੇ ਦੋ ਪੀ. ਓ. ਕਾਬੂ ਕੀਤੇ ਹਨ | ਫੜੇ ਮੁਲਜ਼ਮਾਂ ਦੀ ਪਛਾਣ ਬਿ੍ਜ ਲਾਲ ਵਾਸੀ ਪਿਲੀਬੰਗਾ ਹਨੂਮਾਨਗੜ੍ਹ ਤੇ ਰਾਮ ਸਰੂਪ ਵਾਸੀ ਅਰਨੀਆਂਵਾਲੀ ਸਿਰਸਾ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਕਾਬੂ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਿਨ੍ਹਾਂ ਦੀ ਪਛਾਣ ਸੋਨੂੰ ਵਾਸੀ ਮੰਗਾਲਾ ਸੁਰਿੰਦਰ ਵਾਸੀ ਢਾਣੀ ...

ਪੂਰੀ ਖ਼ਬਰ »

ਆਰਮੀ ਅਫ਼ਸਰ ਬਣ ਕੇ ਆਈਸਕ੍ਰੀਮ ਵੇਚਣ ਵਾਲੇ ਨਾਲ 56092 ਰੁਪਏ ਦੀ ਆਨਲਾਈਨ ਮਾਰੀ ਠੱਗੀ

ਪਿਹੋਵਾ, 28 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਆਪਣੇ ਆਪ ਨੂੰ ਆਰਮੀ ਅਫਸਰ ਦੱਸ ਕੇ ਇਕ ਠੱਗ ਨੇ ਇਕ ਆਈਸ ਕਰੀਮ ਵਿਕਰੇਤਾ ਦੇ ਖਾਤੇ 'ਚੋਂ 56092 ਰੁਪਏ ਕਢਵਾ ਲਏ | ਆਈਸ ਕਰੀਮ ਵਿਕਰੇਤਾ ਦੀਪਕ ਗਾਬਾ ਨੇ ਦੱਸਿਆ ਕਿ ਮੇਨ ਬਾਜ਼ਾਰ 'ਚ ਉਸ ਦੀ ਕਰੌਕਰੀ ਤੇ ਆਈਸ ਕਰੀਮ ਦੀ ਦੁਕਾਨ ...

ਪੂਰੀ ਖ਼ਬਰ »

ਕੈਂਪ 'ਚ 83 ਖ਼ੂਨਦਾਨੀਆਂ ਨੇ ਸਵੈਇੱਛਾ ਨਾਲ ਕੀਤਾ ਖ਼ੂਨ ਦਾਨ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਨਵੇਂ ਬਣੇ ਬੱਸ ਅੱਡੇ ਨਹਿਰੂ ਯੁਵਕ ਕੇਂਦਰ ਸਿਰਸਾ, ਯੂਥ ਕਲੱਬ ਐਸੋਸੀਏਸ਼ਨ ਸਿਰਸਾ, ਰਾਸ਼ਟਰੀ ਸਮਾਜਿਕ ਸੰਗਠਨ, ਓਲੰਪਿਕ ਫੁੱਟਬਾਲ ਤੇ ਸਪੋਰਟਸ ਯੂਥ ਕਲੱਬ, ਪਿੰਡ ਸੁਧਾਰ ਯੂਥ ਕਲੱਬ ...

ਪੂਰੀ ਖ਼ਬਰ »

ਧਰਨਾ ਦੇ ਰਹੇ ਵਿਕਲਾਂਗਾਂ ਤੇ ਪੁਲਿਸ ਦਰਮਿਆਨ ਜੰਮ੍ਹ ਕੇ ਹੋਈ ਤਕਰਾਰਬਾਜ਼ੀ

ਕਰਨਾਲ, 28 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐਮ. ਸਿਟੀ. ਕਰਨਾਲ ਵਿਖੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈੈ ਕੇ ਮਿੰਨੀ ਸਕੱਤਰੇਤ ਵਿਖੇ ਧਰਨਾ ਦੇ ਵਿਕਲਾਂਗਾਂ ਅਤੇ ਪੁਲਿਸ ਦਰਮਿਆਨ ਉਸ ਸਮੇਂ ਟਕਰਾਅਪੂਰਨ ਸਥਿਤੀ ਬਣ ਗਈ, ਜਦੋਂ ਭਾਰਤੀ ਦਿਵਯਾਂਗ ...

ਪੂਰੀ ਖ਼ਬਰ »

ਅੱਜ ਫਿਰ ਟੁੱਟੀ 33 ਕੇ.ਵੀ. ਦੀ ਪੁਰਾਣੀ ਲਾਈਨ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਮੰਗਾਲਾ ਨੇੜੇ ਅੱਜ ਤੜਕੇ 33 ਕੇ.ਵੀ. ਦੀ ਸਪਲਾਈ ਲਾਈਨ ਟੁੱਟ ਗਈ | ਚੇਤੇ ਰਹੇ ਕਿ ਇਹ ਲਾਈਨ ਹੈ ਜੋ ਪਿਛਲੇ ਦਿਨੀਂ ਵੀ ਟੁੱਟ ਗਈ ਸੀ | ਲਾਈਨ ਟੁੱਟਣ ਕਾਰਨ ਕਈ ਪਿੰਡਾਂ ਵਿਚ ਸਵੇਰੇ 4 ਤੋਂ 10 ਵਜੇ ਤੱਕ ਬਿਜਲੀ ...

ਪੂਰੀ ਖ਼ਬਰ »

ਅੰਤੋਦਿਆ ਪਰਿਵਾਰ ਉਤਸ਼ਾਹ ਯੋਜਨਾ ਲੋਕ ਹਿਤ ਨਾਲ ਸੰਬੰਧਿਤ ਮਹੱਤਵਪੂਰਨ ਯੋਜਨਾ-ਐਸ.ਡੀ.ਐਮ.

ਰਤੀਆ, 28 ਜੂਨ (ਬੇਅੰਤ ਕੌਰ ਮੰਡੇਰ)- ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਦੀ ਲੜੀ ਦੇ ਦੂਜੇ ਦਿਨ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਸ਼ਾਹ ਯੋਜਨਾ ਤਹਿਤ ਤੀਜੇ ਪੜਾਅ ਤਹਿਤ ਬੀ.ਡੀ.ਪੀ.ਓ. ਦਫ਼ਤਰ ਦੇ ਵਿਹੜੇ ਵਿਚ 2 ਰੋਜ਼ਾ ਅੰਤੋਦਿਆ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ 'ਤੇ ਹਮਲਾ ਕਰ ਕੇ ਲੁੱਟਿਆ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਸੁਲਤਾਨਪੁਰੀਆ ਨੇੜੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ 'ਤੇ ਹਮਲਾ ਕਰ ਦਿੱਤਾ ਤੇ ਉਸ ਕੋਲੋਂ ਢਾਈ ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਣੀਆ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਗਨੀਪਥ ਖ਼ਿਲਾਫ਼ ਸੀ. ਐਮ. ਸਿਟੀ. ਕਰਨਾਲ ਵਿਖੇ ਪ੍ਰਦਰਸ਼ਨ

ਕਰਨਾਲ, 28 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਉਦੇਭਾਨ ਦੀ ਅਗਵਾਈ ਹੇਠ ਸੀ. ਐਮ. ਸਿਟੀ ਕਰਨਾਲ ਵਿਖੇ ਕਾਂਗਰਸ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਅਗਨੀਪਥ ਯੋਜਨਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਤੋਂ ਸਬਜ਼ੀਆਂ ਉਗਾਉਣ ਵਾਲੇ ਖਪਤਕਾਰਾਂ ਦਾ ਕੁਨੈਕਸ਼ਨ ਕੱਟਿਆ ਜਾਵੇਗਾ-ਸ਼ਰਮਾ ਚੰਦ ਲਾਲੀ

ਰਤੀਆ, 28 ਜੂਨ (ਬੇਅੰਤ ਕੌਰ ਮੰਡੇਰ)-ਜਲ ਬਚਾਓ ਮੁਹਿੰਮ ਦੇ ਤਹਿਤ ਜਨ ਸਿਹਤ ਤੇ ਇੰਜੀਨੀਅਰਿੰਗ ਵਿਭਾਗ ਦੇ ਜ਼ਿਲ੍ਹਾ ਸਲਾਹਕਾਰ ਸ਼ਰਮਾ ਚੰਦ ਲਾਲੀ ਦੀ ਅਗਵਾਈ ਹੇਠ ਟੀਮ ਨੇ ਪਿੰਡ ਜਾਂਡਵਾਲਾ ਸੋਤਰ ਵਿਚ ਕਈ ਘਰਾਂ ਦੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨਾਂ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੁਆਰਾ ਕੰਪੈਕ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਸ਼ਾਦੀਪੁਰ) ਯਮੁਨਾਨਗਰ ਦਾ ਦੌਰਾ

ਯਮੁਨਾਨਗਰ, 28 ਜੂਨ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪਾਲਿਟੈਕਨਿਕ ਦਾਮਲਾ ਵਿਖੇ ਇਲੈਕਟਰੀਕਲ ਇੰਜ. ਵਿਭਾਗ ਦੇ ਦੂਜੇ ਸਾਲ ਦੇ ਵਿਦਿਆਰਥੀਆਂ ਨੇ 27 ਜੂਨ ਕੰਪੈਕ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਸ਼ਾਦੀਪੁਰ) ਯਮੁਨਾਨਗਰ ਦਾ ਦੌਰਾ ਕੀਤਾ ਗਿਆ | ਇੰਜੀਨੀਅਰ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ

ਸ੍ਰੀਨਗਰ, 28 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਲਗਭਗ 7 ਸਾਲ ਬਾਅਦ ਜੰਮੂ-ਕਸ਼ਮੀਰ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1973 ਦੇ ਤਹਿਤ ਹੋਈਆ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਚੋਣਾਂ ਜਿੱਥੇ ਸ਼ਾਂਤੀਪੂਰਵਕ ਢੰਗ ਨਾਲ ਸਮਾਪਤ ਹੋ ਗਈਆਂ, ਉੱਥੇ ਨਵੀਆਂ ...

ਪੂਰੀ ਖ਼ਬਰ »

ਤਹਿਸੀਲ 'ਚ ਫੈਲੇ ਭਿ੍ਸ਼ਟਾਚਾਰ ਤੇ ਲੇਟਲਤੀਫੀ ਕਾਰਨ ਸਾਰੇ ਸਟਾਫ ਦਾ ਤਬਾਦਲਾ

ਸਿਰਸਾ, 28 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਮੰਡੀ ਕਾਲਾਂਵਾਲੀ ਦੀ ਤਹਿਸੀਲ 'ਚ ਫੈਲੇ ਭਿ੍ਸ਼ਟਾਚਾਰ ਤੇ ਕੰਮਾਂ 'ਚ ਲੇਟਲਤੀਫੀ ਦੀਆਂ ਸ਼ਿਕਾਇਤਾਂ ਤੋਂ ਬਾਅਦ ਕਾਰਵਾਈ ਕਰਦੇ ਹੋਏ ਸਿਰਸਾ ਦੇ ਡਿਪਟੀ ਕਮਿਸ਼ਨਰ ਨੇ ਤਹਿਸੀਲ ਦੇ ਸਾਰੇ ਦਫ਼ਤਰੀ ਸਟਾਫ ਦੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ

ਸ਼ਾਹਬਾਦ ਮਾਰਕੰਡਾ, 28 ਜੂਨ (ਅਵਤਾਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ ਸ਼ਹੀਦਾਂ ਦੀ ਜਨਮ ਭੂਮੀ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸਜਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ...

ਪੂਰੀ ਖ਼ਬਰ »

ਕਮਿਊਨਿਟੀ ਕਾਲਜ ਵਿਭਾਗ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਦਾਇਗੀ ਪਾਰਟੀ

ਯਮੁਨਾਨਗਰ, 28 ਜੂਨ (ਗੁਰਦਿਆਲ ਸਿੰਘ ਨਿਮਰ)-ਕਮਿਊਨਿਟੀ ਕਾਲਜ ਵਿਭਾਗ ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਲੋਂ ਰਿਟੇਲ ਮੈਨੇਜਮੈਂਟ, ਬੈਂਕਿੰਗ ਅਤੇ ਵਿੱਤੀ ਸੇਵਾਵਾਂ 'ਚ ਡਿਪਲੋਮੇ ਲਈ ਬੈਚ 2021-22 ਦੇ ਗ੍ਰੈਜੂਏਟ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ ਕਾਂਸਟੇਬਲ ਭਰਤੀ ਪ੍ਰੀਖਿਆ ਲੀਕ ਮਾਮਲੇ 'ਚ ਕੀਤੇ 3 ਦੋਸ਼ੀ ਗਿ੍ਫ਼ਤਾਰ

ਗੂਹਲਾ ਚੀਕਾ/ਕੈਥਲ, 28 ਜੂਨ (ਓ. ਪੀ. ਸੈਣੀ)-ਹਰਿਆਣਾ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ 'ਚ ਐੱਸ. ਪੀ. ਮਕਸੂਦ ਅਹਿਮਦ ਦੀ ਯੋਗ ਅਗਵਾਈ 'ਚ ਇੰਸਪੈਕਟਰ ਸੁਰਿੰਦਰ ਸਿੰਘ ਨੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਮੈਂਬਰਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਗਨੀਪਥ ਖ਼ਿਲਾਫ਼ ਸੀ. ਐਮ. ਸਿਟੀ. ਕਰਨਾਲ ਵਿਖੇ ਪ੍ਰਦਰਸ਼ਨ

ਕਰਨਾਲ, 28 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਉਦੇਭਾਨ ਦੀ ਅਗਵਾਈ ਹੇਠ ਸੀ. ਐਮ. ਸਿਟੀ ਕਰਨਾਲ ਵਿਖੇ ਕਾਂਗਰਸ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਅਗਨੀਪਥ ਯੋਜਨਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਝਪਟਮਾਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 28 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਝਪਟਮਾਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-42 ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ- ਬਿਜਲੀ ਮੰਤਰੀ

ਚੰਡੀਗੜ੍ਹ, 28 ਜੂਨ (ਅਜੀਤ ਬਿਊਰੋ)- ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 27 ਜੂਨ ਨੂੰ ਦੁਪਹਿਰ 12:15 ਵਜੇ ...

ਪੂਰੀ ਖ਼ਬਰ »

99 ਯੂਨਿਟਾਂ ਲਈ ਸਰਕਾਰ ਨੰੂ ਨਹੀਂ ਮਿਲੇ ਠੇਕੇਦਾਰ

ਤਿੱਬੜ, 28 ਜੂਨ (ਬੋਪਾਰਾਏ)-ਪੰਜਾਬ ਸਰਕਾਰ ਵਲੋਂ ਸਸਤੀ ਸ਼ਰਾਬ ਦੇਣ ਦੇ ਦਾਅਵੇ ਕਰ ਕੇ ਲਿਆਂਦੀ ਗਈ ਨਵੀਂ ਐਕਸਾਈਜ਼ ਨੀਤੀ 2022-23 ਤਹਿਤ ਟੈਂਡਰ ਪਾਉਣ ਲਈ ਠੇਕੇਦਾਰ ਨਾ ਮਿਲਣ ਕਾਰਨ ਸਰਕਾਰ ਨੰੂ ਜਿੱਥੇ ਟੈਂਡਰ ਪਾਉਣ ਦਾ ਸਮਾਂ ਵਧਾਉਣਾ ਪਿਆ | ਉੱਥੇ ਹੀ ਵੱਧ ਮਾਲੀਆ ਇਕੱਠਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX