ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  20 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  28 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 3 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 5 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 6 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੁੰਭਕਰਨੀ ਨੀਂਦ ਸੱੁਤਾ ਪਿਆ ਹੈ ਜਲ ਨਿਕਾਸ ਵਿਭਾਗ

ਕਾਠਗੜ੍ਹ, 30 ਜੂਨ (ਬਲਦੇਵ ਸਿੰਘ ਪਨੇਸਰ)-ਅੱਜ ਸਵੇਰ ਤੋਂ ਹੀ ਇਸ ਇਲਾਕੇ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ, ਉੱਥੇ ਇਸ ਭਾਰੀ ਬਾਰਿਸ਼ ਨਾਲ ਲੋਕਾਂ ਦੀਆਂ ਮੁਸੀਬਤਾਂ ਵੀ ਵਧ ਗਈਆਂ ਹਨ | ਸ਼ਿਵਾਲਿਕ ਦੇ ਪਹਾੜਾਂ 'ਚੋਂ ਨਿਕਲਦੇ ਭੱਲਾ ਪੂਰਬੀ ਚੋਅ 'ਚ ਬੇਸ਼ੁਮਾਰ ਪਾਣੀ ਆਉਣ ਕਾਰਨ ਤੇ ਚੋਅ ਦਾ ਸਾਈਫ਼ਨ ਬੰਦ ਹੋਣ ਕਾਰਨ ਚੜ੍ਹਦੇ ਪਾਸੇ ਤੋਂ ਚੋਅ ਦਾ ਬੰਨ੍ਹ ਟੁੱਟ ਕੇ ਕਿਸਾਨ ਗੁਰਵਿੰਦਰ ਸਿੰਘ, ਅਵਤਾਰ ਸਿੰਘ ਤੇ ਨਾਲ ਲੱਗਦੇ ਕਿਸਾਨਾਂ ਦੀਆਂ ਖੜੀਆਂ ਫ਼ਸਲਾਂ ਵਿਚ ਬੇਸ਼ੁਮਾਰ ਪਾਣੀ ਫੈਲ ਗਿਆ ਜੋ ਹੜ੍ਹ ਵਰਗੀ ਸਥਿਤੀ ਬਿਆਨ ਕਰ ਰਿਹਾ ਸੀ | ਇਸ ਸਾਈਫ਼ਨ 'ਚੋਂ ਲੰਘਦੇ ਥੋੜ੍ਹੇ ਪਾਣੀ ਨੇ ਬੇਟ ਖੇਤਰ ਵੱਲ ਵਸੇ ਕਿਸਾਨ ਗੁਰਮੇਲ ਚੰਦ ਭਾਟੀਆ ਦੇ ਘਰ ਕੋਲੋਂ ਪਾੜ ਪਾ ਕੇ ਐਮਾ ਚਾਹਲ ਨੂੰ ਜਾਂਦੀ ਸੰਪਰਕ ਸੜਕ ਨੂੰ ਤੋੜ ਕੇ ਕਿਸਾਨਾਂ ਦੇ ਝੋਨਾ ਲੱਗੇ ਖੇਤਾਂ 'ਚ ਜਲ ਥਲ ਕਰ ਦਿੱਤਾ | ਇਸੇ ਤਰ੍ਹਾਂ ਜਗਤੇਵਾਲ ਚੋਅ ਤੇ ਕਾਠਗੜ੍ਹ ਚੋਅ ਵਿਚ ਆਏ ਭਾਰੀ ਮਾਤਰਾ ਵਿਚ ਪਾਣੀ ਨੇ ਸਮੁੱਚਾ ਬੇਟ ਖੇਤਰ ਜਲ ਥਲ ਕਰ ਦਿੱਤਾ ਹੈ | ਜਮੀਤਗੜ੍ਹ ਭੱਲਾ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੇ ਪਏ ਡਰੇਨੇਜ ਵਿਭਾਗ ਨੂੰ ਚੁਸਤ ਦਰੁਸਤ ਕਰਕੇ ਭੱਲਾ ਪੂਰਬੀ ਚੋਅ ਦੇ ਸਾਈਫ਼ਨ ਤੇ ਚੋਅ ਦੀ ਸਫ਼ਾਈ ਕਰਵਾਏ ਤਾਂ ਕਿ ਬਰਸਾਤ ਦੇ ਦਿਨਾਂ 'ਚ ਲੋਕਾਂ ਨੂੰ ਚੋਅ ਦੇ ਬੰਨ੍ਹ 'ਤੇ ਪਹਿਰਾ ਨਾ ਦੇਣਾ ਪਵੇ |

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਪਹਿਲੀ ਜੁਲਾਈ ਨੂੰ ਹੋਵੇਗੀ | ਇਸ ਦੀ ਜਾਣਕਾਰੀ ਦਿੰਦਿਆਂ ਸੋਮ ਲਾਲ, ਸਤਨਾਮ ਸਿੰਘ, ਹਰਪਾਲ ਸਿੰਘ ਜਗਤਪੁਰ, ਰਾਮ ਲੁਭਾਇਆ, ਕਰਨੈਲ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਮਾਨਸੂਨ ਦੀ ਦਸਤਕ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਮਜਾਰੀ/ਸਾਹਿਬਾ, 30 ਜੂਨ (ਨਿਰਮਲਜੀਤ ਸਿੰਘ ਚਾਹਲ)-ਮਾਨਸੂਨ ਦੀ ਦਸਤਕ ਨਾਲ ਹੋਈ ਪਹਿਲੀ ਭਰਵੀਂ ਬਾਰਸ਼ ਤੇ ਹਨੇਰੀ ਨਾਲ ਅੱਤ ਦੀ ਪੈ ਰਹੀ ਹੰੁਮ੍ਹਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ | ਇਸ ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ | ਅੱਜ ਸਵੇਰੇ ਮਜਾਰੀ ...

ਪੂਰੀ ਖ਼ਬਰ »

ਬੰਗਾ ਨਗਰ ਕੌਂਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

ਬੰਗਾ, 30 ਜੂਨ (ਜਸਬੀਰ ਸਿੰਘ ਨੂਰਪੁਰ)-ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਹਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਆਜ਼ਾਦ ਚੌਕ, ਮੁਨਿਆਰੀ ਬਾਜ਼ਾਰ, ਮੁੱਖ ...

ਪੂਰੀ ਖ਼ਬਰ »

ਪਿੰਡ ਧੌਲ ਤੋਂ ਮੋਹਰ, ਫਿਰਨੀ ਮਜਾਰਾ ਲਿੰਕ ਸੜਕ 'ਤੇ ਬਰਸਾਤੀ ਪਾਣੀ ਨਾਲ ਵੱਡਾ ਪਾੜ ਪੈਣਾ ਸ਼ੁਰੂ

ਭੱਦੀ, 30 ਜੂਨ (ਨਰੇਸ਼ ਧੌਲ)- ਇਲਾਕੇ ਅੰਦਰ ਪਏ ਮੁਹਲੇਧਾਰ ਮੀਂਹ ਨਾਲ ਪਿੰਡ ਧੌਲ ਤੋਂ ਮੋਹਰ, ਫਿਰਨੀ ਮਜਾਰਾ ਨੂੰ ਜਾਂਦੀ ਲਿੰਕ ਸੜਕ 'ਤੇ ਪਾੜ ਪੈਣਾ ਸ਼ੁਰੂ ਹੋ ਗਿਆ ਜਿਸ ਕਾਰਨ ਕਿਸੇ ਵੀ ਸਮੇਂ ਇਹ ਰਸਤਾ ਬੰਦ ਹੋਣ ਨਾਲ ਇਲਾਕੇ ਦੇ ਲਗਭਗ 20-25 ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ...

ਪੂਰੀ ਖ਼ਬਰ »

ਗੂਗਲ ਪੇਅ ਰਾਹੀਂ ਪਟਵਾਰੀ ਤੇ ਕਰਿੰਦੇ ਨੇ ਲਈ ਰਿਸ਼ਵਤ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਨਵੇਂ ਢੰਗ ਨਾਲ ਇੰਤਕਾਲ ਕਰਵਾਉਣ ਲਈ ਰਿਸ਼ਵਤ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਇਕ ਪਟਵਾਰੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ...

ਪੂਰੀ ਖ਼ਬਰ »

ਬਰਸਾਤੀ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼-ਕਿਸਾਨ ਖੁਸ਼

ਬਲਾਚੌਰ, 30 ਜੂਨ (ਦੀਦਾਰ ਸਿੰਘ ਬਲਾਚੌਰੀਆ)-ਮਾਨਸੂਨ ਦੀ ਬਾਰਿਸ਼ ਨੇ ਜਿੱਥੇ ਮੌਸਮ ਦਾ ਕੁੱਝ ਮਿਜ਼ਾਜ ਬਦਲਿਆ ਹੈ, ਉੱਥੇ ਝੋਨਾ ਲਾ ਰਹੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਤੇ ਆਮ ਲੋਕਾਂ ਨੂੰ ਹੁੰਮ੍ਹਸ ਭਰੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਦੂਜੇ ਪਾਸੇ ...

ਪੂਰੀ ਖ਼ਬਰ »

ਨਗਰ ਕੌਂਸਲ ਨਵਾਂਸ਼ਹਿਰ ਦੀ ਮੀਟਿੰਗ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਨਗਰ ਕੌਂਸਲ ਨਵਾਂਸ਼ਹਿਰ ਦੀ ਅੱਜ ਹੋਈ ਮੀਟਿੰਗ 'ਚ ਖ਼ੁਰਦ-ਬੁਰਦ ਹੋਈਆਂ 400 ਸਟਰੀਟ ਲਾਈਟਾਂ ਤੇ ਨਵੀਂ ਆਬਾਦੀ 'ਚ ਬਣੇ ਕੂੜੇ ਦੇ ਡੰਪ ਨੂੰ ਚੁਕਵਾਉਣ ਦੇ ਮੱੁਦੇ 'ਤੇ ਸੱਤਾਧਾਰੀ ਤੇ ਵਿਰੋਧੀ ਧਿਰ ਦੇ ਕੌਂਸਲਰਾਂ ਦਰਮਿਆਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖ਼ੁਸ਼ੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 'ਚ ਪਾਸ ਕੀਤੇ ਹੁਕਮਾਂ ਦੀ ਪਾਲਨਾ 'ਚ ਵਿਆਹ ...

ਪੂਰੀ ਖ਼ਬਰ »

ਸਤਲੁਜ ਦਰਿਆ ਤੇ ਬਿਸਤ ਦੋਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ 'ਚ ...

ਪੂਰੀ ਖ਼ਬਰ »

ਚਰਵਾਹਿਆਂ 'ਤੇ ਪਸ਼ੂਆਂ ਨੂੰ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਤੇ ...

ਪੂਰੀ ਖ਼ਬਰ »

ਸਰਬਜੀਤ ਮੰਗੂਵਾਲ ਦੀ ਪੁਸਤਕ 'ਫੁੱਟਬਾਲ ਦੇ ਅੰਗ-ਸੰਗ' ਲੋਕ ਅਰਪਣ

ਬੰਗਾ, 30 ਜੂਨ (ਜਸਬੀਰ ਸਿੰਘ ਨੂਰਪੁਰ)-ਅਮਰ ਕੌਰ ਯਾਦਗਾਰ ਹਾਲ ਖਟਕੜ ਕਲਾਂ ਵਿਖੇ ਫੁੱਟਬਾਲ ਦੇ ਪ੍ਰਸਿੱਧ ਕੋਚ ਸਰਬਜੀਤ ਮੰਗੂਵਾਲ ਦੀ ਪੁਸਤਕ 'ਫੁੱਟਬਾਲ ਦੇ ਅੰਗ-ਸੰਗ (ਸਵੈ-ਜੀਵਨੀ)' ਦਾ ਲੋਕ ਅਰਪਣ ਸਮਾਗਮ ਕੀਤਾ ਗਿਆ | ਇਸ ਦੇ ਮੁੱਖ ਮਹਿਮਾਨ ਤਿੰਨ ਚਰਚਿਤ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਸਹੂਲਤਾਂ ਲਈ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ | ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਆਮ ਲੋਕਾਂ ਦਾ ਸਰਕਾਰੀ ਸਿਹਤ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਕਟਾਰੀਆਂ, 30 ਜੂਨ (ਨਵਜੋਤ ਸਿੰਘ ਜੱਖੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ 'ਚ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਲਾਦੀਆਂ (ਕੰਗਰੋੜ) ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਾਜਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੱਬਰਾਂ ਦੇ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਜਾਡਲਾ, 30 ਜੂਨ (ਬੱਲੀ)-ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੇ ਸਕੂਲ ਦੇ ਬੋਰਡ ਦੇ 12ਵੀਂ ਦੇ ਇਮਤਿਹਾਨ 'ਚ 76 ਵਿਦਿਆਰਥੀਆਂ 'ਚੋਂ 10 ਵਿਦਿਆਰਥੀ 90%, 15 ਵਿਦਿਆਰਥੀ 85%, 23 ਵਿਦਿਆਰਥੀ 80% ਅੰਕ ਲੈ ਕੇ ਤੇ ਬਾਕੀ ਪਹਿਲੇ ਦਰਜੇ 'ਚ ਪਾਸ ਹੋਏ | ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ-ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਦੀਆਂ ਕਾਪੀਆਂ ਸਾੜੀਆਂ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਨੂਰ ਮੁਹੰਮਦ ਸੱਯਦ ਬਹਿਰਾਮ ਵਿਖੇ ਜੋੜ ਮੇਲਾ

ਬਹਿਰਾਮ, 30 ਜੂਨ (ਨਛੱਤਰ ਸਿੰਘ ਬਹਿਰਾਮ)-ਦਰਬਾਰ ਪੀਰ ਬਾਬਾ ਨੂਰ ਮੁਹੰਮਦ ਸੱਯਦ ਤੇ ਬਾਬਾ ਲੱਭੂ ਸ਼ਾਹ ਬਹਿਰਾਮ ਵਿਖੇ ਸਾਲਾਨਾ ਜੋੜ ਮੇਲਾ ਸਾਈਾ ਬਾਬਾ ਸਾਧੂ ਸ਼ਾਹ ਚਿਸ਼ਤੀ ਕਟਾਰੀਆਂ ਗੱਦੀ ਨਸ਼ੀਨ ਦਰਬਾਰ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਬਾਬਾ ਊਧੋ ਸ਼ਾਹ ਚਿਸ਼ਤੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀ ਯਾਦ 'ਚ ਕਬੂਤਰਬਾਜ਼ੀ ਮੁਕਾਬਲੇ

ਸਮੁੰਦੜਾ, 30 ਜੂਨ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਸਮਰਪਿਤ ਲੱਕੀ ਆਸਟ੍ਰੇਲੀਆ ਤੇ ਮੋਨੂੰ ਯੂ.ਕੇ. ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਵਾਸੀਆਂ ਵਲੋਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰੀ ਸੰਸਥਾਵਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਇਨ੍ਹਾਂ ਵਿਕਾਸ ਕਾਰਜਾਂ 'ਚ ਵਰਤੀ ਜਾਂਦੀ ਸਮੱਗਰੀ ਦੀ ਗੁਣਵੱਤਾ ਉੱਚ ਮਿਆਰੀ ਹੋਣਾ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਪੁਲਿਸ ਵਲੋਂ ਸਰਪੰਚਾਂ ਨਾਲ ਮੀਟਿੰਗ

ਜਾਡਲਾ, 30 ਜੂਨ (ਬੱਲੀ)-ਇੱਥੋਂ ਦੀ ਪੁਲਿਸ ਚੌਕੀ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਲਾਕੇ ਦੇ ਸਰਪੰਚਾਂ ਤੇ ਮੁਹਤਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੌਕੀ ਇੰਚਾਰਜ ਏ.ਐੱਸ.ਆਈ. ਬਿਕਰਮ ਸਿੰਘ ਨੇ ਇਲਾਕੇ 'ਚ ਚੋਰੀ ਦੀਆਂ ...

ਪੂਰੀ ਖ਼ਬਰ »

ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਜ਼ਿਲ੍ਹੇ ਦੇ ਨਾਮਵਰ ਸਕੂਲ ਦੋਆਬਾ ਸਿੱਖ ਨੈਸ਼ਨਲ ਸੀ.ਸੈ.ਸਕੂਲ ਸਲੋਹ ਰੋਡ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ-ਪਰਮਿੰਦਰ ਕੌਰ

ਕਟਾਰੀਆਂ, 30 ਜੂਨ (ਨਵਜੋਤ ਸਿੰਘ ਜੱਖੂ)-ਪਿੰਡ ਕਟਾਰੀਆਂ ਵਿਖੇ ਹਜ਼ਰਤ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਤੇ ਰਿਜ਼ਰਵੇਸ਼ਨ ਦੇ ਦੇਵਤਾ ਛਤਰਪਤੀ ਸਾਹੂ ਜੀ ਮਹਾਰਾਜ ਨੂੰ ਸਮਰਪਿਤ ਕਟਾਰੀਆਂ ਦਾਣਾ ਮੰਡੀ ਵਿਖੇ ਬੂਟੇ ਪਰਮਿੰਦਰ ਕੌਰ ਕੰਗਰੋੜ ਦੀ ਅਗਵਾਈ 'ਚ ਲਗਾਏ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਰਿਹਾ ਸ਼ਾਨਦਾਰ

ਸੜੋਆ, 30 ਜੂਨ (ਨਾਨੋਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਮਾ.ਵਿਜੈ ਕੁਮਾਰ ਤੇ ਮਾ:ਗੁਰਮੇਲ ਚੰਦ ਨੇ ਦੱਸਿਆ ਕਿ ਇਸ ਵਾਰ ਸਰਕਾਰੀ ...

ਪੂਰੀ ਖ਼ਬਰ »

ਖੱਟੜਾ ਵਲੋਂ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਸੰਧਵਾਂ, 30 ਜੂਨ (ਪ੍ਰੇਮੀ ਸੰਧਵਾਂ)-ਪਿੰਡ ਮਕਸੂਦਪੁਰ ਵਿਖੇ ਮਨਰੇਗਾ ਸਕੀਮ ਤਹਿਤ ਸਰਪੰਚ ਰਾਜਵਿੰਦਰ ਕੌਰ ਬੋਇਲ ਤੇ ਗਰਾਮ ਪੰਚਾਇਤ ਦੀ ਨਿਗਰਾਨੀ 'ਚ ਛੱਪੜ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਬੀ.ਡੀ.ਪੀ.ਓ. ਰਣਜੀਤ ਸਿੰਘ ਖੱਟੜਾ ਵਲੋਂ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ, ...

ਪੂਰੀ ਖ਼ਬਰ »

ਡਾ. ਜਗਦੀਸ਼ ਸਿੰਘ ਕਾਹਮਾ ਉਪ ਡਾਇਰੈਕਟਰ ਬਾਗ਼ਬਾਨੀ ਵਜੋਂ ਪਦ-ਉੱਨਤ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਬਤੌਰ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਜੋਂ ਤਾਇਨਾਤ ਡਾ. ਜਗਦੀਸ਼ ਸਿੰਘ ਕਾਹਮਾ ਨੂੰ ਪੰਜਾਬ ਸਰਕਾਰ ਵਲੋਂ ਡਿਪਟੀ ਡਾਇਰੈਕਟਰ ਪਦਉੱਨਤ ਕੀਤਾ ਗਿਆ ਹੈ | ਪਦ-ਉੱਨਤੀ ਉਪਰੰਤ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਾਈਾ ਕਾਲਜ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਜਾਡਲਾ, 30 ਜੂਨ (ਬੱਲੀ)-ਇੱਥੋਂ ਦੇ ਸਾਈਾ ਕਾਲਜ ਦੇ ਬੀ.ਐੱਡ ਸਾਲ 2020-22 ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਨਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਜਿਨ੍ਹਾਂ 'ਚੋਂ ਐਨੀ ਸ਼ਰਮਾ ਨੇ 71.25%, ਰਮਣੀਕ ਨੇ ...

ਪੂਰੀ ਖ਼ਬਰ »

ਬਾਬਾ ਫ਼ਕੀਰ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ

ਕਟਾਰੀਆ, 30 ਜੂਨ (ਨਵਜੋਤ ਸਿੰਘ ਜੱਖੂ)-ਪਿੰਡ ਲਾਦੀਆਂ ਵਿਖੇ ਬਾਬਾ ਫ਼ਕੀਰ ਸ਼ਾਹ ਤੇ ਬਾਬਾ ਅਤਰੇ ਸ਼ਾਹ ਦੀ ਯਾਦ ਵਿਚ ਸਾਲਾਨਾ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਤੇ ਸੰਗਤ ਦੇ ਸਹਿਯੋਗ ਨਾਲ ਏ.ਐੱਸ.ਆਈ. ਭਜਨ ਸਹਿਜਲ ਵਾਲੀਆਂ ਦੀ ਅਗਵਾਈ 'ਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਵਿਖੇ ਰਾਤ ਦੇ ਦੀਵਾਨ ਸਜਾਏ

ਬਲਾਚੌਰ, 30 ਜੂਨ (ਦੀਦਾਰ ਸਿੰਘ ਬਲਾਚੌਰੀਆ)-ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੋਨੀ (ਡੇਰਾ ਬਾਬਾ ਬਲਵੰਤ ਸਿੰਘ ਟਾਂਡਾ ਉੱੜਮੁੱੜ) ਬਲਾਚੌਰ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਰਾਤ ਦੇ ਦੀਵਾਨ 'ਚ ਮੁੱਖ ਸੰਚਾਲਕ ਸੰਤ ਹਰਜਿੰਦਰ ਸਿੰਘ ਬਰਾੜ ਵਲੋਂ ...

ਪੂਰੀ ਖ਼ਬਰ »

ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬਹਿਰਾਮ, 30 ਜੂਨ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰ. ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ 55 ਬੱਚਿਆਂ ਨੇ ...

ਪੂਰੀ ਖ਼ਬਰ »

ਡੀ.ਵਾਈ.ਐਫ਼.ਆਈ. ਦੀ ਜ਼ਿਲ੍ਹਾ ਪੱਧਰੀ ਮੀਟਿੰਗ 3 ਨੂੰ

ਬੰਗਾ, 30 ਜੂਨ (ਕਰਮ ਲਧਾਣਾ)-ਇੱਥੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐਫ਼. ਆਈ.) ਦੇ ਜ਼ਿਲ੍ਹਾ ਸਕੱਤਰ ਸਾਥੀ ਗੁਰਨਾਮ ਸਿੰਘ ਜਾਨੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ 8 ਵਰ੍ਹੇ ਪੂਰੇ ਹੋਣ 'ਤੇ 16 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਮਿਲਣੀਆਂ ਚਾਹੀਦੀਆਂ ਸਨ, ਕਿਉਂਕਿ ...

ਪੂਰੀ ਖ਼ਬਰ »

ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਤੇ ਕਾਲਜੀਏਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਟੱਪਰੀਆਂ ਖੁਰਦ, 30 ਜੂਨ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ

ਭੱਦੀ, 30 ਜੂਨ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਇਲਾਕੇ 'ਚ ਮੀਂਹ ਨਾ ਪੈਣ ਕਾਰਨ ਜਿੱਥੇ ਭਾਰੀ ਹੁੰਮ੍ਹਸ ਪਾਇਆ ਜਾ ਰਿਹਾ ਸੀ, ਉੱਥੇ ਝੋਨੇ ਦੀ ਫ਼ਸਲ ਵੀ ਵੱਡੇ ਪੱਧਰ 'ਤੇ ਪ੍ਰਭਾਵਿਤ ਹੋ ਰਹੀ ਸੀ | ਪਰ ਅੱਜ ਸਵੇਰ ਵੇਲੇ ਪਏ ਮੋਹਲੇਧਾਰ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਲਾਭਪਾਤਰੀ ਸਕੀਮਾਂ ਦੀ ਸਮੀਖਿਆ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ 'ਚ 127 ਪਿੰਡਾਂ ਨੂੰ ਆਦਰਸ਼ ਗਰਾਮ ਯੋਜਨਾ ਫੇਸ-2 ਅਧੀਨ ਲਿਆ ਕੇ, ਉਨ੍ਹਾਂ ਦੇ ਵਿਕਾਸ 'ਤੇ 20-20 ਲੱਖ ਰੁਪਏ ਦੀ ਗਰਾਂਟ ਖ਼ਰਚ ਕੀਤੀ ਜਾਵੇਗੀ, ਜਿਸ ਤਹਿਤ ਉਨ੍ਹਾਂ ਪਿੰਡਾਂ 'ਚ ਅਜਿਹੇ ਵਿਕਾਸ ਕਾਰਜ ਕੀਤੇ ਜਾਣਗੇ, ਜਿਸ ਦੀ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਰੈਲਮਾਜਰਾ ਵਿਖੇ ਨਵੇਂ ਸੈਸ਼ਨ 2022 ਦੇ ਦਾਖ਼ਲੇ ਲਈ ਪ੍ਰਾਸਪੈਕਟਸ ਜਾਰੀ

ਰੈਲਮਾਜਰਾ, 30 ਜੂਨ (ਸੁਭਾਸ਼ ਟੌਂਸਾ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ (ਰੋਪੜ ਕੈਂਪਸ) ਦੇ ਮੋਹਰੀ ਅਦਾਰੇ ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਰੈਲਮਾਜਰਾ ਵਿਖੇ ਫਾਰਮੇਸੀ ਖੇਤਰ ਦੇ ਵੱਖ-ਵੱਖ ਕੋਰਸਾਂ 'ਚ ਨਵੇਂ ਸੈਸ਼ਨ 2022 ਦੇ ਦਾਖ਼ਲੇ ਸੰਬੰਧੀ ਕਾਲਜ ਦਾ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ 'ਤੇ ਰੋਕ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੌਸ਼ਨੀ 'ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ...

ਪੂਰੀ ਖ਼ਬਰ »

ਗੁਰਮੁਖ ਸਿੰਘ ਬਣੇ ਮੰਡਲ ਪ੍ਰਧਾਨ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਕਮੇਟੀ ਨਵਾਂਸ਼ਹਿਰ ਦੀ ਚੋਣ ਸੂਬਾ ਸਕੱਤਰ ਮਨਜੀਤ ਕੁਮਾਰ, ਸਰਕਲ ਪ੍ਰਧਾਨ ਸੰਜੀਵ ਕੁਮਾਰ, ਸਰਕਲ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਨੋਟੀਫਾਈਡ ਏਰੀਆ 'ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ 'ਤੇ ਪਾਬੰਦੀ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਪੰਪ ਅਪੇ੍ਰਟਰਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਬੰਗਾ, 30 ਜੂਨ (ਜਸਬੀਰ ਸਿੰਘ ਨੂਰਪੁਰ)-ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਪੰਪ ਅਪ੍ਰੇਟਰ ਯੂਨੀਅਨ ਵਲੋਂ ਬੰਗਾ ਵਿਖੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਇਕ ਮੰਗ ਪੱਤਰ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਨੂੰ ਸੌਂਪਿਆ ਗਿਆ | ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ ਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ 'ਤੇ ਪਾਬੰਦੀ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਨਾ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਹਦੂਦ 'ਚ ਬਿਨਾਂ ਮਨਜ਼ੂਰੀ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ 'ਚ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ | ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ 12ਵੀਂ ਦਾ ਨਤੀਜਾ ਰਿਹਾ 100 ਫੀਸਦੀ

ਬੰਗਾ, 30 ਜੂਨ (ਕਰਮ ਲਧਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਕਾਮਰਸ, ਆਰਟਸ ਤੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਣਅਧਿਕਾਰਤ ਤੌਰ 'ਤੇ ਧਾਰਮਿਕ ਸਥਾਨਾਂ ਦੀ ਉਸਾਰੀ 'ਤੇ ਰੋਕ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ 'ਤੇ ਰੋਕ ਲਾਈ ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 30 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਵੱਖ-ਵੱਖ ਡਿਗਰੀ ਕੋਰਸਾਂ 'ਚ ਦਾਖ਼ਲੇ ਸ਼ੁਰੂ

ਬੰਗਾ, 30 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਆਰੰਭ ਹੋਏ ਨਵੇਂ ਮੈਡੀਕਲ ਸਿੱਖਿਆ ਅਦਾਰੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐੱਸ.ਸੀ. ਲੈਬ ਸਾਇੰਸ, ...

ਪੂਰੀ ਖ਼ਬਰ »

ਰੱਤੇਵਾਲ, ਭਰਥਲਾ ਤੇ ਮਾਣੇਵਾਲ ਦੇ ਬੰਦ ਪਏ ਸੇਵਾ ਕੇਂਦਰਾਂ ਕਾਰਨ ਲੋਕਾਂ ਨੂੰ ਹੋਣਾ ਪੈ ਰਿਹੈ ਖ਼ੱਜਲ-ਖ਼ੁਆਰ

ਰੱਤੇਵਾਲ, 30 ਜੂਨ (ਆਰ.ਕੇ. ਸੂਰਾਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਬਿਹਤਰ ਸੇਵਾਵਾਂ ਇੱਕੋ ਛੱਤ ਹੇਠਾਂ ਮੁਹੱਈਆ ਕਰਵਾਉਣ, ਸੇਵਾਵਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਪ੍ਰਦਾਨ ਕਰਨ ਤੇ ਨਵੇਂ ਡਿਜੀਟਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX