ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  52 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਬਠਿੰਡਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵਲੋਂ ਅੱਧੀ ਦਰਜਨ ਪਿੰਡਾਂ 'ਚ ਨਰਮੇ ਦੀ ਫ਼ਸਲ ਦਾ ਸਰਵੇਖਣ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਉੱਚ ਪੱਧਰੀ ਟੀਮ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ | ਵਿਭਾਗੀ ਟੀਮ ਨੂੰ ਨਰਮੇ 'ਤੇ ਚਿੱਟੀ ਮੱਖੀ ਦਾ ਅਸਰ ਜ਼ਰੂਰ ਦਿਸਿਆ ਹੈ, ਪਰ ਗੁਲਾਬੀ ਸੁੰਡੀ ਤੇ ਹਰੇ ਤੇਲੇ ਦੇ ਹਮਲੇ ਤੋਂ ਬਚਾਅ ਦੱਸਿਆ ਜਾਂਦਾ ਹੈ | ਖੇਤੀਬਾੜੀ ਮਾਹਿਰਾਂ ਨੇ ਨਰਮਾ ਉਤਪਾਦਕਾਂ ਨੂੰ ਲਗਾਤਾਰ ਆਪਣੇ ਨਰਮੇ ਵਾਲੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਦੀ ਸਲਾਹ ਦਿੱਤੀ ਹੈ | ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾ. ਜੀ.ਐੱਸ. ਸੋਢੀ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਖੇਤੀ ਵਿਗਿਆਨੀਆਂ ਵਲੋਂ ਬਲਾਕ ਸੰਗਤ ਅਧੀਨ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ, ਗਹਿਰੀ ਬੁੱਟਰ, ਮਸ਼ਾਣਾ, ਗੁਰਥੜੀ, ਪੱਕਾ ਕਲਾਂ ਅਤੇ ਫੱਲ੍ਹੜ ਆਦਿ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ, ਉੱਥੇ ਉਨ੍ਹਾਂ ਸਬੰਧਿਤ ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਨਰਮੇ ਵਾਲੇ ਖੇਤ ਦੀ ਰੋਜ਼ਾਨਾ ਦੇਖ-ਰੇਖ ਕਰਨ ਬਾਰੇ ਕਿਹਾ ਹੈ | ਸਰਵੇਖਣ ਉਪਰੰਤ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਨਰਮੇ ਦੇ ਲਗਭਗ ਸਾਰੇ ਖੇਤਾਂ ਵਿਚ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ | ਕਈ ਖੇਤਾਂ ਵਿਚ ਹਮਲਾ ਆਰਥਿਕ ਕਗਾਰ ਤੋਂ ਉੱਪਰ ਵੀ ਪਾਇਆ ਗਿਆ, ਪਰ ਕਿਸੇ ਵੀ ਖੇਤ ਵਿਚ ਗੁਲਾਬੀ ਸੁੰਡੀ ਅਤੇ ਹਰੇ ਤੇਲੇ ਦਾ ਹਮਲਾ ਵੇਖਣ ਵਿਚ ਨਹੀਂ ਆਇਆ | ਲਗਪਗ ਨਰਮੇ ਦੀ ਸਾਰੀ ਫ਼ਸਲ ਪਾਣੀ ਦੀ ਔੜ ਕਾਰਨ ਮਾਰ ਹੇਠ ਆਈ ਹੋਈ ਹੈ, ਜਿੱਥੇ ਕਿ ਇਸ ਵੇਲੇ ਫ਼ਸਲ ਨੂੰ ਪਾਣੀ ਲਗਾਉਣ ਦੀ ਸਖ਼ਤ ਜ਼ਰੂਰਤ ਹੈ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਆਪਣੇ ਨਰਮੇ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਹੋਏ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਸੁਚੇਤ ਰਹਿਣ | ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਜਿੱਥੇ ਵੀ ਨਰਮੇ ਦੇ ਹਾਨੀਕਾਰਕ ਕੀੜਿਆਂ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਹੋਵੇ, ਉੱਥੇ ਚਿੱਟੀ ਮੱਖੀ ਦੇ ਹਮਲੇ ਤੋਂ ਰੋਕਥਾਮ ਲਈ ਨਿੰਬੀਸਡੀਨ ਜਾਂ ਅਚੂਕ ਇਕ ਲਿਟਰ ਜਾਂ ਪੀ.ਏ.ਯੂ. ਨਿੰਮ ਦਾ ਘੋਲ 1200 ਮਿਲੀ ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਕਿ੍ਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ, ਖੇਤਰੀ ਖੋਜ ਕੇਂਦਰ ਬਠਿੰਡਾ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੇ ਪਸਾਰ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਵਿਜੇ ਕੁਮਾਰ ਪ੍ਰਮੁੱਖ ਕੀਟ ਵਿਗਿਆਨੀ, ਖੇਤਰੀ ਖੋਜ ਕੇਂਦਰ ਬਠਿੰਡਾ ਤੋਂ ਡਾ. ਪਰਮਜੀਤ ਸਿੰਘ, ਡਾ. ਜਗਦੀਸ਼ ਗਰੋਵਰ ਤੇ ਡਾ. ਪਰਦੀਪ ਵੀ ਮੌਜੂਦ ਸਨ |

ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ 4 ਵਿਅਕਤੀ ਜੇਲ੍ਹ ਭੇਜੇ

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)-ਰਿਫ਼ਾਇਨਰੀ ਪੁਲਿਸ ਚੌਂਕੀ ਇੰਚਾਰਜ ਜਗਰੂਪ ਸਿੰਘ ਵਲੋਂ ਪੁਲਿਸ ਟੀਮ ਦੇ ਸਹਿਯੋਗ ਨਾਲ ਬੀਤੇ ਦਿਨੀਂ ਤਰਖਾਣਵਾਲਾ ਪਿੰਡ ਦੀ ਹੱਦ ਵਿਚੋਂ 4 ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰਸਾਈਕਲ, 130 ਫੁੱਟ ਕੇਬਲ ਤਾਰ, ਇਕ ਮੋਬਾਈਲ ਟਾਵਰ ਦੇ ...

ਪੂਰੀ ਖ਼ਬਰ »

ਜ਼ਾਮਨ ਤੋੜਦੀ ਲੜਕੀ ਛੱਪੜ 'ਚ ਡਿੱਗਣ ਕਾਰਨ ਜ਼ਖ਼ਮੀ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਬੀੜ ਤਲਾਬ ਵਿਚ ਛੱਪੜ ਦੇ ਕਿਨਾਰੇ ਜ਼ਾਮਨ ਦੇ ਦਰੱਖਤ 'ਤੇ ਚੜ੍ਹ ਕੇ ਇਕ ਨਾਬਾਲਗ ਲੜਕੀ ਜ਼ਾਮਨ ਤੋੜ ਰਹੀ ਸੀ ਕਿ ਅਚਾਨਕ ਲੜਕੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਲੜਕੀ ਛੱਪੜ 'ਚ ਡਿੱਗ ਗਈ | ਲੜਕੀ ਨੂੰ ...

ਪੂਰੀ ਖ਼ਬਰ »

ਗਰਮੀ ਕਾਰਨ ਵਿਅਕਤੀ ਦੀ ਮੌਤ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਸਥਾਨਕ ਮਾਲ ਗੋਦਾਮ ਰੋਡ 'ਤੇ ਇਕ ਬੇਸਹਾਰਾ ਵਿਅਕਤੀ ਗਰਮੀ ਕਾਰਨ ਚੱਕਰ ਖਾ ਕੇ ਸੜਕ 'ਤੇ ਡਿੱਗਣ ਕਾਰਨ ਬੇਹੋਸ਼ ਹੋ ਗਿਆ, ਜਿਸ ਦੀ ਸੂਚਨਾ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ, ਰਜਿੰਦਰ ਕੁਮਾਰ ਮੌਕੇ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਕਾਰਜਾਂ ਲਈ ਸੁੱਟਿਆ ਪੱਥਰ ਰਾਹਗੀਰਾਂ ਲਈ ਬਣਿਆ ਮੁਸੀਬਤ

ਭਾਗੀਵਾਂਦਰ, 30 ਜੂਨ (ਮਹਿੰਦਰ ਸਿੰਘ ਰੂਪ)-ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਭਾਗੀਵਾਂਦਰ ਤੋਂ ਰਾਮਾਂ ਮੰਡੀ ਤੱਕ 586.92 ਲੱਖ ਦੀ ਲਾਗਤ ਨਾਲ ਅਪਗਰੇਡ ਕੀਤੀ ਜਾ ਰਹੀ ਸੜਕ ਦਾ ਨੀਂਹ ਪੱਥਰ ਇਕ ਸਾਲ ਪਹਿਲਾਂ 5 ਜੂਨ 2021 ਨੂੰ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹਿਰ ਦੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਬਹੁਤੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ ਹੈ | ਬਾਰ੍ਹਵੀਂ ਦੇ ...

ਪੂਰੀ ਖ਼ਬਰ »

ਟੀ. ਬੀ. ਡੀ. ਸੀ. ਏ. ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੀ ਬਠਿੰਡਾ ਡਿਸਟਿ੍ਕਟ ਕੈਮਿਸਟ ਐਸ਼ੋਸੀਏਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਧਾਰਮਿਕ ਮੁਫ਼ਤ ਵਿੱਦਿਆ ਯੋਜਨਾ ਤਹਿਤ ਵਿਦਿਆਰਥਣਾਂ ਦੇ ਦਾਖ਼ਲੇ ਕੀਤੇ

ਤਲਵੰਡੀ ਸਾਬੋ, 30 ਜੂਨ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਿਛਲੇ ਸਾਲ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ...

ਪੂਰੀ ਖ਼ਬਰ »

ਸਰਕਾਰੀ ਫ਼ਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨਾਲ ਮੀਟਿੰਗ

ਬਠਿੰਡਾ, 30 ਜੂਨ (ਵੀਰਪਾਲ ਸਿੰਘ)-ਸਰਕਾਰੀ ਫ਼ਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਵਲੋਂ ਸਰੀਰਕ ਸਿੱਖਿਆ ਨੂੰ ਜ਼ਰੂਰੀ ਵਿਸ਼ਾ ਬਣਾਉਣ ਬਾਰੇ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਕੁਲਜੀਤਪਾਲ ਸਿੰਘ ਮਾਹੀ ਨਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਸੂਬਾ ...

ਪੂਰੀ ਖ਼ਬਰ »

ਚਲਾਨ ਕੱਟਣ ਤੋਂ ਖਫਾ ਹੋਏ ਅਧਿਆਪਕ ਨੇ ਟ੍ਰੈਫਿਕ ਪੁਲਿਸ ਦੀ ਚਲਾਨ ਬੁੱਕ ਪਾੜੀ

ਬਠਿੰਡਾ, 30 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਫੌਜੀ ਚੌਂਕ ਵਿਖੇ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਆਪਣੇ ਵਾਹਨ ਦਾ ਚਲਾਨ ਕੱਟਣ ਤੋਂ ਖਫਾ ਹੋਏ ਇਕ ਅਧਿਆਪਕ ਵਲੋਂ ਟੈ੍ਰਫਿਕ ਪੁਲਿਸ ਦੀ ਚਲਾਨ ਬੁੱਕ ਪਾੜ ਦਿੱਤੀ ਗਈ ਤੇ ਮੁਲਾਜ਼ਮਾਂ ਨਾਲ ਧੱਕਾ-ਮੁਕੀ ਵੀ ...

ਪੂਰੀ ਖ਼ਬਰ »

ਬਠਿੰਡਾ ਤੇ ਆਸ-ਪਾਸ ਦੇ ਖੇਤਰ 'ਚ ਹਲਕੇ ਮੀਂਹ ਨਾਲ ਗਰਮੀ ਤੋਂ ਰਾਹਤ

ਬਠਿੰਡਾ, 30 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਬਾਅਦ ਦੁਪਹਿਰ ਪਏ ਹਲਕੇ ਮੀਂਹ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ | ਮੀਂਹ ਪੈਣ ਕਾਰਨ ਜਿੱਥੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਮੀਂਹ ਨਾਲ ...

ਪੂਰੀ ਖ਼ਬਰ »

ਕੈਂਟਰ ਤੇ ਟਰੈਕਟਰ ਟਰਾਲੀ ਦੀ ਟੱਕਰ'ਚ ਤਿੰਨ ਜ਼ਖ਼ਮੀ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਬਠਿੰਡਾ-ਬਰਨਾਲਾ ਰੋਡ 'ਤੇ ਕੈਂਟ ਥਾਣੇ ਨੇੜੇ ਦੁੱਧ ਦੇ ਟੈਂਕਰ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਮੈਂਬਰ ਸੰਦੀਪ ਗੋਇਲ ਆਪਣੇ ਸਾਥੀਆਂ ਤੇ ਐਂਬੂਲੈਂਸ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਦੋ ਕਿਸਾਨ ਜ਼ਖ਼ਮੀ, ਹਸਪਤਾਲ ਦਾਖ਼ਲ

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)-ਪਿੰਡ ਮਲਕਾਣਾ ਤੇ ਤੰਗਰਾਲੀ ਪਿੰਡ ਦੇ ਕਿਸਾਨਾਂ ਵਿਚਕਾਰ ਰਜਬਾਹੇ ਦੇ ਮੋਘੇ 'ਚ ਪਾਣੀ ਪਵਾਉਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਦੋਵੇਂ ਧਿਰਾਂ ਦਾ ਇਕ-ਇਕ ਵਿਅਕਤੀ ਜ਼ਖ਼ਮੀ ਹੋ ਜਾਣ ਸਮਾਚਾਰ ਹੈ | ਮੌਕੇ 'ਤੇ ਰਾਮਾਂ ਥਾਣਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਇਕੱਤਰਤਾ ਹੋਈ

ਮਾਨਸਾ, 30 ਜੂਨ (ਵਿ. ਪ੍ਰਤੀ.)-ਪੁਲਿਸ ਪੈਨਸ਼ਨਰਜ਼ ਤੇ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਸਾਬਕਾ ਇੰਸਪੈਕਟਰ ਹਰਦਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਥਾਣਾ ਡੇਰਾ ਬੱਸੀ ਦੇ ਥਾਣੇਦਾਰ ਬਲਵਿੰਦਰ ਸਿੰਘ 'ਤੇ ਹੋਏ ਹਮਲੇ ਦੀ ਸਖ਼ਤ ਸਬਦਾਂ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ ਪੀਣ ਦੀਆਂ ਵਸਤੂਆਂ ਦੇ ਨਮੂਨੇ ਲਏ

ਬੁਢਲਾਡਾ, 30 ਜੂਨ (ਸੁਨੀਲ ਮਨਚੰਦਾ)-ਮਨੁੱਖੀ ਸਿਹਤ ਨਾਲ ਖਿਲਵਾੜ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਭਲਾਈ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ ਗਏ | ਇਸ ...

ਪੂਰੀ ਖ਼ਬਰ »

ਭੀਖੀ 'ਚ ਕੋਰੋਨਾ ਦਾ ਇਕ ਨਵਾਂ ਕੇਸ ਆਇਆ

ਭੀਖੀ, 30 ਜੂਨ (ਸਿੱਧੂ)-ਸਥਾਨਕ ਸੀ. ਐੱਚ. ਸੀ. ਵਿਖੇ ਐੱਸ. ਐੱਮ. ਓ. ਭੀਖੀ ਡਾ. ਵਿਜੇ ਜਿੰਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਮਲੇਰੀਆ ਵਰਕਰ, ਏ.ਐੱਨ.ਐੱਮ. ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ | ਕਸਬੇ ਦੇ ਵਾਰਡ ਨੰ.-13 ਵਿਚ 1 ਕੇਸ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਅਤੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅੱਜ ਪਿੰਡ ਆਕਲੀਆਂ 'ਚ

ਮਾਨਸਾ, 30 ਜੂਨ (ਫੱੱਤੇਵਾਲੀਆ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਅੱਜ ਮਾਨਸਾ ਨੇੜੇ ਪਿੰਡ ਆਕਲੀਆਂ ਆਉਣਗੇ | ਉਹ ਲਖਨਊ ਤੋਂ ਚੱਲ ਕੇ ਇਕ ਤੋਂ ਦੋ ਵਜੇ ਦਰਮਿਆਨ ਪੁਰਾਣੇ ਮਿੱਤਰ ਸਵ. ਮਾਸਟਰ ਕੌਰ ਸਿੰਘ ਆਕਲੀਆਂ ...

ਪੂਰੀ ਖ਼ਬਰ »

ਨਰਮੇ 'ਤੇ ਚਿੱਟੇ ਮੱਛਰ ਦਾ ਹਮਲਾ

ਮਾਨਸਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ 'ਚ ਨਰਮੇ ਦੀ ਬਿਜਾਈ ਹੇਠ ਵਧੇਰੇ ਰਕਬਾ ਹੈ, ਪਰ ਇਸ ਵਾਰ ਅਗੇਤੇ ਨਰਮੇਂ ਨੂੰ ਹੀ ਚਿੱਟੇ ਮੱਛਰ ਦਾ ਹਮਲਾ ਹੋ ਗਿਆ ਹੈ | ਇਹ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ...

ਪੂਰੀ ਖ਼ਬਰ »

ਮਾਨਸੂਨ ਦੀ ਦਸਤਕ ਨੇ ਮੌਸਮ ਕੀਤਾ ਖ਼ੁਸ਼ਗਵਾਰ

ਬਰੇਟਾ, 30 ਜੂਨ (ਵਿ. ਪ੍ਰਤੀ.)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤੇਜ਼ ਤਪਸ਼ ਵਾਲੀ ਗਰਮੀ ਕਾਰਨ ਲੋਕ ਅਤੇ ਜੀਵ ਜੰਤੂ ਹਾਲੋਂ ਬੇਹਾਲ ਹੋ ਰਹੇ ਸਨ ਪਰ ਅੱਜ ਇੰਦਰ ਦੇਵਤਾ ਦੀ ਮਿਹਰ ਸਦਕਾ ਹਲਕੀ ਕਿਣ-ਮਿਣ ਨੇ ਗਰਮੀ ਤੋਂ ਰਾਹਤ ਦਿਵਾਈ ਹੈ ਅਤੇ ਮੌਸਮ ਵਿਭਾਗ ਵਲੋਂ ਆਉਣ ਵਾਲੇ ...

ਪੂਰੀ ਖ਼ਬਰ »

ਦਸਮੇਸ਼ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸਰਦੂਲਗੜ੍ਹ, 30 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ | ਪਿ੍ੰਸੀਪਲ ਭੁਪਿੰਦਰ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਵਲੋਂ ਪੰਜਾਬ ਸਰਕਾਰ ਨੂੰ ਬੋਹਾ 'ਚ ਬੱਸ ਅੱਡਾ ਬਣਾਉਣ ਦੀ ਸਿਫ਼ਾਰਸ਼

ਬੋਹਾ, 30 ਜੂਨ (ਰਮੇਸ਼ ਤਾਂਗੜੀ)-ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਬੋਹਾ ਸਥਿਤ ਆਧੁਨਿਕ ਸਹੂਲਤਾਂ ਵਾਲਾ ਬੱਸ ਅੱਡਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ | ਵਿਧਾਇਕ ਨੇ ਆਪਣੇ ਵਲੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੂੰ ਲਿਖੇ ...

ਪੂਰੀ ਖ਼ਬਰ »

ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ
ਮੂੰਗੀ ਵੇਚਣ ਲਈ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ- ਹੀਰਕੇ

ਸਰਦੂਲਗੜ੍ਹ, 30 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਮੂੰਗੀ ਦੀ ਫ਼ਸਲ ਵੇਚਣ ਲਈ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ | ਖ਼ਰੀਦ ਲਈ ਸਰਕਾਰ ਵਲੋਂ ਤੈਅ ਕੀਤੇ ਸਖ਼ਤ ਮਾਪਦੰਡਾਂ ਕਾਰਨ ਬਹੁਤੇ ਕਿਸਾਨਾਂ ਨੂੰ ਫ਼ਸਲ ਮੰਡੀ 'ਚੋਂ ਵਾਪਸ ਘਰਾਂ ਨੂੰ ਲਿਜਾਣੀ ਪੈ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਅਨਾਜ ਵੰਡਣ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ

ਮਾਨਸਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ)-ਇੱਥੋਂ ਨੇੜਲੇ ਪਿੰਡ ਅਕਲੀਆ ਵਿਖੇ ਕੁੱਝ ਡੀਪੂ ਹੋਲਡਰਾਂ ਵਲੋਂ ਅਨਾਜ ਵੰਡਣ ਦੇ ਮਾਮਲੇ ਵਿਚ ਕਥਿਤ ਵੱਡੀ ਘਪਲੇਬਾਜ਼ੀ ਕੀਤੀ ਜਾ ਰਹੀ ਹੈ | ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਆਗੂ ਕਾ. ਕੇਵਲ ਸਿੰਘ ਅਕਲੀਆ, ਗੁਰਸੇਵਕ ਸਿੰਘ ਤੇ ...

ਪੂਰੀ ਖ਼ਬਰ »

ਮੂੰਗੀ ਵੇਚਣ ਲਈ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ- ਹੀਰਕੇ

ਸਰਦੂਲਗੜ੍ਹ, 30 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਮੂੰਗੀ ਦੀ ਫ਼ਸਲ ਵੇਚਣ ਲਈ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ | ਖ਼ਰੀਦ ਲਈ ਸਰਕਾਰ ਵਲੋਂ ਤੈਅ ਕੀਤੇ ਸਖ਼ਤ ਮਾਪਦੰਡਾਂ ਕਾਰਨ ਬਹੁਤੇ ਕਿਸਾਨਾਂ ਨੂੰ ਫ਼ਸਲ ਮੰਡੀ 'ਚੋਂ ਵਾਪਸ ਘਰਾਂ ਨੂੰ ਲਿਜਾਣੀ ਪੈ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮਾਨਸਾ, 30 ਜੂਨ (ਰਾਵਿੰਦਰ ਸਿੰਘ ਰਵੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚੋਂ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਨਤੀਜਾ ਸ਼ਾਨਦਾਰ ਰਿਹਾ | ਪਰਨੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਪਿੰਡ ਦਲੇਲ ਸਿੰਘ ਵਾਲਾ ਨੇ 94.2 ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲਟਸ 'ਚੋਂ 7 ਬੈਂਡ ਲਏ

ਮਾਨਸਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿੱਥੇ ਆਈਲਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ, ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੜਕੀਆਂ ਨੂੰ ਸਿਲਾਈ ਕਢਾਈ ਦੇ ਸਰਟੀਫਿਕੇਟ ਵੰਡੇ

ਬਰੇਟਾ, 30 ਜੂਨ (ਪਾਲ ਸਿੰਘ ਮੰਡੇਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਰੇਟਾ ਵਿਖੇ ਚੱਲ ਰਹੇ ਸਿਲਾਈ ਸੈਂਟਰ ਦੇ ਛੇ ਮਹੀਨੇ ਪੂਰੇ ਹੋਣ ਉਪਰੰਤ ਲੜਕੀਆਂ ਨੂੰ ਕਿੱਤਾ ਸਰਟੀਫਿਕੇਟ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਖ਼ਜ਼ਾਨਚੀ ਮਦਨ ਲਾਲ ਕੁਸਲਾ ਤੇ ਬਿੱਗ ਹੋਪ ...

ਪੂਰੀ ਖ਼ਬਰ »

ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ

ਭਾਗੀਵਾਂਦਰ, 30 ਜੂਨ (ਮਹਿੰਦਰ ਸਿੰਘ ਰੂਪ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਰਿਕਾਰਡ ਤੋੜ ਗਰਮੀ ਤੋਂ ਅੱਜ ਸ਼ਾਮ ਵੇਲੇ ਰਾਹਤ ਮਿਲੀ ਜਦ ਅਸਮਾਨ 'ਚ ਬੱਦਲਾਂ ਦੀ ਆਮਦ ਨਾਲ ਹਲਕੀ ਬਾਰਿਸ਼ ਵੀ ਹੋਈ | ਜਿੱਥੇ ਇਸ ਠੰਢਕ ਭਰੇ ਮੌਸਮ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਪ੍ਰੋਪਰਟੀ ਟੈਕਸ ਨਾ ਭਰਨ ਵਾਲੇ ਦੁਕਾਨਦਾਰਾਂ 'ਤੇ ਕੀਤੀ ਸਖ਼ਤੀ, ਦੁਕਾਨਾਂ ਸੀਲ ਕਰਨ ਦੀ ਮੁਹਿੰਮ ਚਲਾਈ

ਬਠਿੰਡਾ, 30 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਨਗਰ ਨਿਗਮ ਵਲੋਂ ਪਿਛਲੇ ਲੰਮੇ ਸਮੇਂ ਤੋਂ ਪ੍ਰੋਪਰਟੀ ਟੈਕਸ ਨਾ ਭਰਨ ਵਾਲੇ ਦੁਕਾਨਦਾਰਾਂ 'ਤੇ ਸ਼ਖ਼ਤੀ ਕਰਦੇ ਹੋਏ ਉਨ੍ਹਾਂ ਤੋਂ ਟੈਕਸ ਦੀ ਬਣਦੀ ਰਾਸ਼ੀ ਵਸੂਲ ਕੀਤੀ ਗਈ ਹੈ | ਇਸ ਤਹਿਤ ਟੈਕਸ ਨਾ ਭਰਨ ਵਾਲਿਆਂ ਦੁਕਾਨਾਂ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਮੁਅੱਤਲ ਕੀਤੇ ਜਾਣ ਕਾਰਨ ਮੁਲਾਜ਼ਮਾਂ ਜਥੇਬੰਦੀਆਂ 'ਚ ਰੋਸ

ਬਠਿੰਡਾ, 30 ਜੂਨ (ਵੀਰਪਾਲ ਸਿੰਘ)-ਪੀ. ਐੱਸ. ਪੀ. ਸੀ. ਐੱਲ. ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਜਬਰੀ ਮੁਅੱਤਲ ਕੀਤੇ ਜਾਣ, ਮੰਡਲ ਬਠਿੰਡਾ ਵਿਖੇ ਸਮੂਹਿਕ ਜਥੇਬੰਦੀ ਵਲੋਂ ਰੋਸ ਪ੍ਰਗਟ ਕਰਦੇ ਹੋਏ ਇਕ ਵਿਸ਼ੇਸ਼ ਮੀਟਿੰਗ ਜਿਸ ਵਿਚ ਮੰਡੀ ਬਰੀ ਵਾਲੇ ਤੋਂ ਮੁਅੱਤਲ ਕੀਤੇ ਗਏ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਿਅਕਤੀ ਜ਼ਖ਼ਮੀ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਸਥਾਨਕ ਗਰੀਨ ਸਿਟੀ ਰੋਡ 'ਤੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਅਤੁਲ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 30 ਜੂਨ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਰਜਕਾਰੀ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਵਿਚ ਤਿੰਨ ਸਟਰੀਮ (ਆਰਟਸ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਨਿਆਣਾ ਵਲੋਂ ਬਾਸਕਿਟ ਬਾਲ ਦੇ ਮੈਦਾਨਾਂ ਦਾ ਉਦਘਾਟਨ

ਗੋਨਿਆਣਾ, 30 ਜੂਨ (ਲਛਮਣ ਦਾਸ ਗਰਗ)-ਲਾਇਨਜ਼ ਕਲੱਬ ਗੋਨਿਆਣਾ ਡਿਸਟਕ 321 ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੰਖੇਪ ਪ੍ਰੋਗਰਾਮ ਪ੍ਰਧਾਨ ਹਰਦੀਪ ਸਿੰਘ ਗੋਨੀ ਸਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਨਵੇਂ ਬਣੇ ਬਾਸਕਿਟ ਬਾਲ ਦੇ ਦੋ ...

ਪੂਰੀ ਖ਼ਬਰ »

ਪਿੰਡ ਕੋਠਾ ਗੁਰੂ ਵਿਖੇ ਏ. ਟੀ. ਐੱਮ. ਲਗਾਉਣ ਦੀ ਮੰਗ

ਭਗਤਾ ਭਾਈਕਾ, 30 ਜੂਨ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਦੇ ਵਾਸੀਆਂ ਨੇ ਪੰਜਾਬ ਨੈਸ਼ਨਲ ਬੈਂਕ ਕੋਠਾ ਗੁਰੂ ਦੇ ਮੈਨੇਜਰ ਤੇ ਬੈਂਕ ਦੇ ਹੋਰ ਉੱਚ ਅਧਿਕਾਰੀਆਂ ਪਾਸੋਂ ਬਰਾਂਚ ਕੋਠਾ ਗੁਰੂ ਵਿਖੇ ਤੁਰੰਤ ਏ. ਟੀ. ਐੱਮ. ਲਗਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਭਾਰਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਗੋਨਿਆਣਾ ਨੇ ਸੀਮਿੰਟ ਦੇ ਬੈਂਚ ਲਗਾਏ

ਗੋਨਿਆਣਾ, 30 ਜੂਨ (ਲਛਮਣ ਦਾਸ ਗਰਗ)-ਰੋਟਰੀ ਕਲੱਬ ਗੋਨਿਆਣਾ ਮਿੱਡਟਾਉਨ ਵਲੋਂ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਕਾਫ਼ੀ ਗਿਣਤੀ ਵਿਚ ਲੋਕਾਂ ਦੇ ਬੈਠਣ ਲਈ ਦੋ ਦਰਜਨ ਸੀਮਿੰਟ ਦੇ ਬੈਂਚ ਲਗਾਏ ਗਏ | ਇਸੇ ਲੜੀ ਤਹਿਤ ਉਕਤ ਕਲੱਬ ਨੇ ਸਥਾਨਕ ਬੱਸ ਅੱਡੇ ਵਿਚ ਸਵਾਰੀਆਂ ਦੇ ਬੈਠਣ ...

ਪੂਰੀ ਖ਼ਬਰ »

ਸੰਗੂਆਣਾ ਬਸਤੀ ਨੇੜਲੇ ਉਸਾਰੀ ਅਧੀਨ ਪੁਲ ਤੋਂ ਉੱਡਦੀ ਧੂੜ-ਮਿੱਟੀ ਤੋਂ ਲੋਕ ਪ੍ਰੇਸ਼ਾਨ

ਬਠਿੰਡਾ, 30 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸੰਗੂਆਣਾ ਬਸਤੀ ਨਜ਼ਦੀਕ ਉਸਾਰੀ ਅਧੀਨ ਪੁਲ (ਓਵਰ ਬਿ੍ਜ) ਤੋਂ ਉੱਡਦੀ ਧੂੜ-ਮਿਟੀ ਨੇ ਸਥਾਨਕ ਲੋਕਾਂ ਸਮੇਤ ਰਾਹਗੀਰਾਂ ਦੇ ਨੱਕ 'ਚ ਦਮ ਕੀਤਾ ਹੋਇਆ, ਜਿਸ ਕਾਰਨ ਕਈ ਵਾਰ ਛੋਟੇ ਹਾਦਸੇ ਵੀ ਵਾਪਰ ਚੁੱਕੇ ਹਨ | ਸਬੰਧਿਤ ...

ਪੂਰੀ ਖ਼ਬਰ »

ਪੀ. ਸੀ. ਐੱਮ. ਐੱਸ. ਵਲੋਂ ਮੁਹੱਲਾ ਕਲੀਨਿਕਾਂ ਲਈ ਡਾਕਟਰਾਂ ਨੂੰ ਠੇਕੇ 'ਤੇ ਰੱਖੇ ਜਾਣ ਦੀ ਨਿੰਦਾ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਬਹੁ-ਚਰਚਿਤ ਮੁਹੱਲਾ ਕਲੀਨਿਕ ਜੋ ਪੰਜਾਬ ਸਰਕਾਰ 15 ਅਗਸਤ ਤੋਂ ਸ਼ੁਰੂ ਕਰਨ ਜਾ ਰਹੀ ਹੈ, ਉਸ ਵਿਚ ਡਾਕਟਰਾਂ ਦੀ ਭਰਤੀ ਠੇਕੇ 'ਤੇ ਹੋਵੇਗੀ | ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਆਗੂ ਵਲੋਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਸਾਬੋ, 30 ਜੂਨ (ਪੱਤਰ ਪੇ੍ਰਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਜ਼ਿਆਦਾਤਰ ...

ਪੂਰੀ ਖ਼ਬਰ »

ਟੂਲਿਪ ਖੇਡ ਸਟੇਡੀਅਮ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਟੂਲਿਪ ਸਟੇਡੀਅਮ ਵਿਖੇ ਮਿੱਤਲ ਗਰੁੱਪ ਵਲੋਂ ਦੂਜਾ ਨਾਈਟ ਕਾਸਕੋ ਕ੍ਰਿਕਟ ਟੂਰਨਾਮੈਂਟ 'ਚ ਇਲਾਕੇ ਦੀਆਂ 16 ਟੀਮਾਂ ਨੇ ਹਿੱਸਾ ਲਿਆ | ਵੱਖ-ਵੱਖ ਮੁਕਾਬਲਿਆਂ 'ਚ ਫ਼ਾਇਨਲ ਮੁਕਾਬਲਾ ਏ. ਆਰ. ਇੰਟੀਰੀਅਰ ਅਤੇ ਸ਼ਿਵਮ ...

ਪੂਰੀ ਖ਼ਬਰ »

ਬਲਜੀਤ ਸਿੰਘ ਘੁੱਦਾ ਨੂੰ ਵਿਦਾਇਗੀ ਪਾਰਟੀ ਦਿੱਤੀ

ਸੰਗਤ ਮੰਡੀ, 30 ਜੂਨ (ਅੰਮਿ੍ਤਪਾਲ ਸ਼ਰਮਾ)-ਨਗਰ ਕੌਂਸਲ ਸੰਗਤ ਦੇ ਪੰਪ ਓਪਰੇਟਰ ਬਲਜੀਤ ਸਿੰਘ ਘੁੱਦਾ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਉਨ੍ਹਾਂ ਦੇ ਸਹਿਯੋਗੀ ਕਰਮਚਾਰੀਆਂ ਤੇ ਦੋਸਤ ਮਿੱਤਰਾਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਨਗਰ ਕੌਂਸਲ ਸੰਗਤ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਇਕ ਫ਼ਰੂਟ ਰੇਹੜੀ ਤੇ 10 ਵੀਲ੍ਹਚੇਅਰਾਂ ਭੇਟ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਨੂੰ ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇਕ ਫ਼ਰੂਟ ਰੇਹੜੀ ਤੇ 10 ਵੀਲ੍ਹਚੇਅਰਾਂ ਭੇਟ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਨੂੰ ਅੱਗੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਦੇ ਵਤੀਰੇ ਵਿਰੁੱਧ ਬੀ. ਕੇ. ਯੂ. ਤੇ ਮੁਲਾਜ਼ਮਾਂ ਵਲੋਂ ਧਰਨਾ

ਨਥਾਣਾ, 30 ਜੂਨ (ਗੁਰਦਰਸ਼ਨ ਲੁੱਧੜ)-ਕਮਿਊਨਟੀ ਹੈਲਥ ਸੈਂਟਰ ਨਥਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਲੋਕ ਮੋਰਚਾ ਪੰਜਾਬ, ਪੈਰਾਮੈਡੀਕਲ ਸਟਾਫ਼ ਤੇ ਮਰੀਜ਼ਾਂ ਦੇ ਵਾਰਸਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਗਲਾ ਦੇ ਪ੍ਰਬੰਧਕੀ ਤੌਰ ਤਰੀਕੇ ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਸਪੱਸ਼ਟ ਕਰਨ ਕਦੋਂ ਤੱਕ ਔਰਤਾਂ ਨੂੰ ਮਿਲਣ ਲੱਗਣਗੇ ਹਰ ਮਹੀਨੇ ਇਕ ਹਜ਼ਾਰ ਰੁਪਏ-ਰਵੀਪ੍ਰੀਤ ਸਿੱਧੂ

ਤਲਵੰਡੀ ਸਾਬੋ, 30 ਜੂਨ (ਰਣਜੀਤ ਸਿੰਘ ਰਾਜੂ)-ਪੰਜਾਬ ਵਿਧਾਨ ਸਭਾ ਵਿਚ ਸੂਬੇ ਦਾ ਬਜਟ ਪੇਸ਼ ਕਰ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਵਿਚੋਂ ਇਕ ਨੂੰ ਪੂਰਾ ਕਰਨ ਦਾ ਨਾ ਤਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ 'ਚ ਵਿਰੋਧੀ ਨਹੀਂ ਹੋਣਗੇ ਸਫ਼ਲ-ਰਾਜਦੀਪ ਕਾਲਾ

ਚਾਉਕੇ, 30 ਜੂਨ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਦੀਪ ਸਿੰਘ ਕਾਲਾ ਚਾਉਕੇ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਵਿਰੋਧੀਆਂ ਨੇ ਕਾਫ਼ੀ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਅਕਾਲ 'ਵਰਸਿਟੀ ਤਲਵੰਡੀ ਸਾਬੋ ਨੇ ਸਿੱਖੀ ਗਿਆਨ ਪ੍ਰੀਖਿਆ ਦੇ ਨਤੀਜੇ ਐਲਾਨੇ

ਤਲਵੰਡੀ ਸਾਬੋ, 30 ਜੂਨ (ਰਣਜੀਤ ਸਿੰਘ ਰਾਜੂ)- ਸਿੱਖ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਆਕਰਸ਼ਿਤ ਕਰਨ ਅਤੇ ਸਮਰਥਨ ਦੇਣ ਲਈ, 2021 ਵਿਚ ਕਲਗ਼ੀਧਰ ਟਰੱਸਟ, ਬੜੂੰ ਸਾਹਿਬ ਦੁਆਰਾ ਇਕ 'ਸਿੱਖੀ ਗਿਆਨ ਪ੍ਰੀਖਿਆ' ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਕਤ ਪ੍ਰੀਖਿਆ ਅਕਾਲ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਬਠਿੰਡਾ ਵਲੋਂ 'ਆਪ' ਪਾਰਟੀ ਦੇ ਪਹਿਲੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਪੇਸ਼ ਕੀਤੇ ਗਏ ਪਹਿਲੇ ਬਜਟ ਨੂੰ ਲੋਕ/ਮੁਲਾਜ਼ਮ/ ਮਜ਼ਦੂਰ ਵਿਰੋਧ ਕਰਦਿਆਂ ਸਾਂਝੇ ਫ਼ਰੰਟ ਬਠਿੰਡਾ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨਕਾਰੀਆਂ ਨੂੰ ਜ਼ਿਲ੍ਹਾ ਕਨਵੀਨਰਾਂ ...

ਪੂਰੀ ਖ਼ਬਰ »

ਸਿੱਧੂ ਵਲੋਂ ਪਿੰਡ ਤਰਖਾਣਵਾਲਾ ਵਾਸੀਆਂ ਨਾਲ ਮੀਟਿੰਗ

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)-ਤਲਵੰਡੀ ਸਾਬੋ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਤਰਖਾਣਵਾਲਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਸਿੱਧੂ ਨੇ ਕਿਹਾ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਦਾਇਗੀ ਪਾਰਟੀ ਦਿੱਤੀ

ਤਲਵੰਡੀ ਸਾਬੋ, 30 ਜੂਨ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ, ਯੂਨੀਵਰਸਿਟੀ ਕਾਲਜ ਆਫ਼ ਐਜੂਕੇਸ਼ਨ ਤੇ ਯੂਨੀਵਰਸਿਟੀ ਕਾਲਜ ਆਫ਼ ਕੰਪਿਊਟਰ ਐਪਲੀਕੇਸ਼ਨ ਵਲੋਂ ਆਖ਼ਰੀ ਸਮੈਸਟਰ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੁਰਾਤਨ ਨੋਟ, ਸਿੱਕਿਆਂ ਤੇ ਹੋਰ ਪੁਰਾਤਨ ਵਸਤਾਂ ਇਕੱਠੀਆਂ ਕਰਨ ਦਾ ਸ਼ੌਂਕ ਰੱਖਦਾ ਹੈ ਕੋਟਸ਼ਮੀਰ ਦਾ ਅਜੈ ਕੁਮਾਰ

ਕੋਟਫੱਤਾ, 30 ਜੂਨ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦਾ 22 ਸਾਲਾ ਨੌਜਵਾਨ ਅਜੈ ਕੁਮਾਰ ਇਕ ਵਿਲੱਖਣ ਸ਼ੌਕ ਰੱਖਦਾ ਹੈ | 9 ਸਾਲ ਦੀ ਉਮਰ ਤੋਂ ਆਪਣੇ ਸੱਭਿਆਚਾਰ ਨਾਲ ਜੁੜ ਕੇ ਨਾ ਕੇਵਲ ਪੁਰਾਤਨ ਸਿੱਕੇ ਤੇ ਨੋਟਾਂ ਨੂੰ ਇਕੱਤਰ ਕਰਕੇ ਉਨ੍ਹਾਂ ਦੀ ਸਾਂਭ ਸੰਭਾਲ ਕਰ ਰਿਹਾ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX