ਕਪੂਰਥਲਾ/ਸੁਲਤਾਨਪੁਰ ਲੋਧੀ, 30 ਜੂਨ (ਅਮਰਜੀਤ ਕੋਮਲ, ਨਰੇਸ਼ ਹੈਪੀ) - ਬਰਸਾਤ ਨੂੰ ਮੁੱਖ ਰੱਖਦਿਆਂ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੀਆਂ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦਾ ਢਿਲਵਾਂ, ਕੰਮੇਵਾਲ, ਬਾਘੂਵਾਣਾ, ਡੇਰਾ ਹਰੀ ਸਿੰਘ, ਬਾਊਪੁਰ ਆਈਲੈਂਡ ਤੇ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਹੀ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਤੇ ਦਰਿਆ ਬਿਆਸ ਵਿਚ ਚੱਲ ਰਹੇ ਪਾਣੀ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ ਤੇ ਜ਼ਿਲ੍ਹਾ ਪੱਧਰੀ ਕੰਟਰੋਲ ਸਥਾਪਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਮੇਂ ਜ਼ਿਲ੍ਹੇ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ ਪਰ ਇਹਤਿਆਤ ਵਜੋਂ 1 ਜੁਲਾਈ ਤੋਂ ਆਰੰਭ ਹੋ ਰਹੇ ਫਲੱਡ ਸੀਜ਼ਨ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ ਸੁਚੇਤ ਰਹਿਣ ਤੇ ਹੜ੍ਹ ਰੋਕੂ ਕਾਰਜਾਂ ਦਾ ਅਗਾਊਾ ਪ੍ਰਬੰਧ ਕਰਨ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਂਵੀ ਹਾਲਾਤ ਨਾਲ ਨਜਿੱਠਣ ਲਈ ਬੋਰਿਆਂ, ਮਿੱਟੀ ਦੇ ਪ੍ਰਬੰਧ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਦੇ ਰਹਿਣ ਲਈ ਸਰਕਾਰੀ ਇਮਾਰਤਾਂ, ਧਰਮਸ਼ਾਲਾਵਾਂ, ਤੇ ਧਾਰਮਿਕ ਸਥਾਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤਾਂ ਜੋ ਲੋੜ ਪੈਣ 'ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕੀਤਾ ਜਾ ਸਕੇ | ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਦਰਤੀ ਆਫ਼ਤਨ ਪ੍ਰਬੰਧ ਸਬੰਧੀ ਐਕਸ਼ਨ ਪਲਾਨ ਤਿਆਰ ਕਰ ਲਿਆ ਗਿਆ ਹੈ | ਜਿਸ ਤਹਿਤ ਕਿਸੇ ਵੀ ਆਫ਼ਤ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਲਈ ਰੂਪ ਰੇਖਾ ਉਲੀਕੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਐਸ.ਡੀ.ਐਮ., ਮਾਲ ਵਿਭਾਗ, ਸਿੰਚਾਈ ਤੇ ਡਰੇਨ ਵਿਭਾਗ ਦੇ ਅਧਿਕਾਰੀ ਸਾਂਝੇ ਤੌਰ 'ਤੇ ਬਿਹਤਰ ਤਾਲਮੇਲ ਸਥਾਪਿਤ ਕਰਨ ਤਾਂ ਜੋ ਲੋੜ ਅਨੁਸਾਰ ਬਿਹਤਰ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਮੈਂਬਰ ਰਾਜ ਸਭਾ ਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਪਵਿੱਤਰ ਵੇਈਾ ਦੀ ਸਫ਼ਾਈ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ | ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੇ ਦੌਰੇ ਸਮੇਂ ਐਸ.ਡੀ.ਐਮ. ਕਪੂਰਥਲਾ ਡਾ: ਜੈ ਇੰਦਰ ਸਿੰਘ, ਐਸ.ਡੀ.ਐਮ. ਭੁਲੱਥ ਰਣਜੀਤ ਸਿੰਘ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਬੈਨੀਪਾਲ, ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜ: ਹਰਜੋਤ ਸਿੰਘ ਵਾਲੀਆ, ਐਸ.ਡੀ.ਓ. ਡਰੇਨਜ਼ ਗੁਰਚਰਨ ਸਿੰਘ ਪੰਨੂੰ, ਤਹਿਸੀਲਦਾਰ ਗੁਰਲੀਨ ਕੌਰ ਤੋਂ ਇਲਾਵਾ ਡਰੇਨਜ਼, ਵਿਭਾਗ, ਮਾਲ ਵਿਭਾਗ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ) - ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਸ਼ੁਰੂ ਹੋਈ ਹੜਤਾਲ ਅੱਜ ਦੂਸਰੇ ਦਿਨ ਸ਼ਾਮ ਨੂੰ ਕਾਫ਼ੀ ਮੰਗਾ ਮੰਨਣ ਉਪਰੰਤ ਖ਼ਤਮ ਹੋ ਗਈ ਹੈ | ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੀ ਅਗਵਾਈ 'ਚ ਹੜਤਾਲੀਆਂ ਦੇ ਪੰਡਾਲ 'ਚ ਇਹ ਮੀਟਿੰਗ ...
ਕਾਲਾ ਸੰਘਿਆਂ, 30 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਚੋਰਾਂ ਵਲੋਂ ਦਿਨ ਦਿਹਾੜੇ ਚੋਰੀ ਦੀ ਵੱਡੀ ਘਟਨਾ ਨੂੰ ਅੰਜਾਮ ਦਿੰਦਿਆਂ ਸੋਨਾ, ਨਗਦੀ ਆਦਿ ਸਮੇਤ ਕਰੀਬ 20 ਤੋਂ 25 ਲੱਖ ਦਾ ਸਮਾਨ ਲੈ ਉੱਡਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਥਾਨ 'ਤੇ ਜਾ ਕੇ ਪ੍ਰਾਪਤ ...
ਫਗਵਾੜਾ, 30 ਜੂਨ (ਤਰਨਜੀਤ ਸਿੰਘ ਕਿੰਨੜਾ) - ਆਮ ਤੌਰ 'ਤੇ ਮਗਨਰੇਗਾ ਕਾਮੇ ਸਾਲ ਵਿਚ 100 ਦਿਨ ਕੰਮ ਕਰਦੇ ਹਨ, ਉਹ ਵੀ ਨਿਗੂਣੀ ਜਿਹੀ 300 ਰੁਪਏ ਤੋਂ ਵੀ ਘੱਟ ਦੀ ਦਿਹਾੜੀ 'ਤੇ, ਪਰ ਇੰਨੇ ਦਿਨ ਵੀ ਉਨ੍ਹਾਂ ਨੂੰ ਕੰਮ ਨਹੀਂ ਮਿਲ ਰਿਹਾ | ਉਨ੍ਹਾਂ ਪੇਂਡੂ ਕਾਮਿਆਂ ਦੀ ਹਾਲਤ ਇੰਨ੍ਹੀ ...
ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪਿੰਡ ਦੀਪੇਵਾਲ ਨੇੜੇ ਸਕੌਡਾ ਕਾਰ ਤੇ ਮੋਟਰਸਾਈਕਲ 'ਚ ਹੋਈ ਭਿਆਨਕ ਦੁਰਘਟਨਾ 'ਚ ਮੋਟਰਸਾਈਕਲ ਚਾਲਕ ਮਨਜੀਤ ਸਿੰਘ (50) ਪੁੱਤਰ ਜੱਗਾ ਰਾਮ ਵਾਸੀ ਪਿੰਡ ਦੀਪੇਵਾਲ, ਹਾਲ ਵਾਸੀ ਪਿੰਡ ਜੈਨਪੁਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ...
ਕਪੂਰਥਲਾ, 30 ਜੂਨ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਵੱਖ-ਵੱਖ ਮਾਮਲਿਆਂ 'ਚ ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਦੋ ਮੋਬਾਈਲ, ਇਕ ਡੌਂਗਲ, ਬਰਾਮਦ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਅਵਤਾਰ ਸਿੰਘ ਸਹਾਇਕ ...
ਕਪੂਰਥਲਾ, 30 ਜੂਨ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਟਹਿਲ ਸਿੰਘ ਉਰਫ਼ ਟਹਿਲਾ ਵਾਸੀ ਵਿਲਾ ਕੋਠੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ, 10 ਨਸ਼ੀਲੇ ਟੀਕਿਆਂ ਵਾਲੀਆਂ ਸ਼ੀਸ਼ੀਆਂ ਬਿਨਾ ਮਾਰਕਾ ਬਰਾਮਦ ਕਰਕੇ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ...
ਕਪੂਰਥਲਾ, 30 ਜੂਨ (ਵਿ.ਪ੍ਰ.) - ਅੱਜ ਪਿੰਡ ਕਾਲਰੂ ਦੇ ਇਕ 40 ਸਾਲਾ ਵਿਅਕਤੀ ਦੇ ਕੋਰੋਨਾ ਪਾਜਟਿਵ ਪਾਏ ਜਾਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪਾਜਟਿਵ ਦੀ ਗਿਣਤੀ 18 ਹੋ ਗਈ ਹੈ | ਜਦਕਿ ਇਕ ਮਰੀਜ਼ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ...
ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਜ਼ਬਰਦਸਤ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਨੌਜਵਾਨ ਪਾਸੋਂ 170 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...
ਕਪੂਰਥਲਾ, 30 ਜੂਨ (ਅਮਰਜੀਤ ਕੋਮਲ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਹੁਕਮਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਨੇ ਸ਼ਹਿਰ ਦੀ ਸਾਫ਼ ਸਫ਼ਾਈ ਤੇ ਵਾਤਾਵਰਣ ਸਾਫ਼ ਸੁਥਰਾ ਰੱਖਣ ਤੇ ਕੂੜੇ ਦੇ ਵੱਧ ਰਹੇ ਢੇਰ ਦੇ ਦੂਸ਼ਿਤ ਪ੍ਰਭਾਵਾਂ ਨੂੰ ਰੋਕਣ ਲਈ ਇਕ ਵਾਰ ...
ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ) - ਪੰਜਾਬ ਸਰਕਾਰ ਵਲੋਂ ਇਸ ਇਲਾਕੇ ਦੇ ਠੇਕਿਆਂ ਦੀ ਨਿਲਾਮੀ ਅਜੇ ਤੱਕ ਨਾ ਹੋ ਸਕਣ ਕਾਰਨ ਇਥੋਂ ਦੇ ਠੇਕੇ ਅੱਜ ਤੋਂ ਬੰਦ ਹੋ ਗਏ ਹਨ | ਇਸ ਸੰਬੰਧ 'ਚ ਸ਼ਰਾਬ ਦੇ ਠੇਕੇਦਾਰਾਂ ਨੇ ਅੱਜ ਠੇਕਿਆਂ ਦੇ ਬਾਹਰ ਲਿਖਤੀ ਸੂਚਨਾ ਲੱਗਾ ਦਿੱਤੀ ਹੈ ...
ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਪ੍ਰਵਾਸੀ ਭਾਰਤੀ ਤੇ ਪੰਜਾਬ ਦੇ ਨੌਜਵਾਨ ਹਰਪ੍ਰੀਤ ਸਿੰਘ ਯੂ.ਐਸ.ਏ., ਤਰਨਜੀਤ ਸਿੰਘ ਯੂ.ਐਸ.ਏ., ਜੋਬਨਦੀਪ ਸਿੰਘ ਯੂ.ਐਸ.ਏ., ਬਾਲਸੁਖਪ੍ਰੀਤ ਸਿੰਘ ਯੂ.ਐਸ.ਏ., ਤਰਨਜੀਤ ਸਿੰਘ ਧੰਜੂ ਯੂ.ਐਸ.ਏ. ਅਤੇ ਲਹਿੰਬਰ ਸਿੰਘ ਯੂ.ਐਸ.ਏ. ਨੇ ...
ਕਪੂਰਥਲਾ, 30 ਜੂਨ (ਵਿ.ਪ੍ਰ.) - ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ 'ਤੇ ਉਰਦੂ ਭਾਸ਼ਾ ਦੀ ਮੁੱਖ ਸਿਖਲਾਈ ਸਬੰਧੀ ਛੇ ਮਹੀਨੇ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ, ਜ਼ਿਲ੍ਹਾ ਕਪੂਰਥਲਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ 11 ਜੁਲਾਈ ਤੱਕ ਭਾਸ਼ਾ ...
ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਪੁਲਿਸ ਪੈਨਸ਼ਨਰਜ਼ ਵੈੱਲਫੇਅਰਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਸੁੱਚਾ ਸਿੰਘ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ | ...
ਸੁਲਤਾਨਪੁਰ ਲੋਧੀ, 30 ਜੂਨ (ਨਰੇਸ਼ ਹੈਪੀ, ਥਿੰਦ) - ਪੰਜਾਬ ਨੰਬਰਦਾਰ ਯੂਨੀਅਨ ਰਜਿ: ਸੁਲਤਾਨਪੁਰ ਲੋਧੀ ਦੇ ਆਗੂਆਂ ਦੀ ਅੱਜ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਰਾਜੇਸ਼ ਕੱਕੜ ਨਾਲ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਮੰਗਲ ਸਿੰਘ, ਸੀਨੀਅਰ ...
ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਦੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪਾਂ ਦੇ ਨਤੀਜੇ ਬੜੇ ਹੀ ਆਏ ਹਨ | ਇਸ ਸੰਬੰਧੀ ...
ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਹੈੱਡ ਕੁਆਟਰ 'ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਬਜਟ ਪੇਸ਼ ਕੀਤੇ ਜਾਣ 'ਤੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ...
ਕਪੂਰਥਲਾ, 30 ਜੂਨ (ਵਿ.ਪ੍ਰ.) - ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਇਕ ਜੁਲਾਈ ਨੂੰ ਸ਼ਾਮ 4.30 ਵਜੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਮਹਾਂਰਾਣੀ ਸਾਹਿਬ ਅੰਮਿ੍ਤਸਰ ਰੋਡ ਕਪੂਰਥਲਾ ਤੋਂ ਆਰੰਭ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰੇ ਕ੍ਰਿਸ਼ਨ ਪ੍ਰਚਾਰ ...
ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 12ਵੀਂ ਜਮਾਤ ਦਾ ਆਰਟਸ ਤੇ ਕਾਮਰਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਆਰਟਸ ਗਰੁੱਪ ਜੈਸਮੀਨ ਕੌਰ ਨੇ 96 ...
ਢਿਲਵਾਂ, 30 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਟੋਲ ਪਲਾਜ਼ਾ ਢਿੱਲਵਾਂ ਦੇ ਅਧਿਕਾਰੀਆਂ ਵਲੋਂ ਟੋਲ ਪਲਾਜ਼ਾ ਦੇ ਨਜ਼ਦੀਕ ਰਹਿਣ ਵਾਲਿਆਂ ਨੂੰ ਟੋਲ ਪਲਾਜ਼ਾ ਦੀ ਸ਼ੁਰੂਆਤ ਤੋਂ ਹੀ ਲੋਕਲ ਪਾਸ ਦੀ ਸਹੂਲਅਤ ਦਿੱਤੀ ਗਈ ਸੀ ਜਿਸ ਤਹਿਤ ਉਨ੍ਹਾਂ ਨੂੰ ਹਰ ਵਾਰ ਟੋਲ ...
ਕਪੂਰਥਲਾ, 30 ਜੂਨ (ਵਿ.ਪ੍ਰ.) - ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੰਮ ਬਾਦਸ਼ਾਹਪੁਰ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 97 ਪ੍ਰਤੀਸ਼ਤ, ਪ੍ਰਭਜੀਤ ਕੌਰ ਨੇ 90 ਪ੍ਰਤੀਸ਼ਤ, ਹਰਪ੍ਰੀਤ ਕੌਰ ਤੇ ...
ਬੇਗੋਵਾਲ, 30 ਜੂਨ (ਸੁਖਜਿੰਦਰ ਸਿੰਘ) - ਜ਼ਿਲ੍ਹਾ ਪੁਲਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਡੀ.ਐਸ.ਪੀ. ਭੁਲੱਥ ਅਮਰੀਕ ਸਿੰਘ ਚਾਹਲ ਦੀ ਅਗਵਾਈ ਹੇਠ ਬੇਗੋਵਾਲ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 1 ਦੋਸ਼ੀ ਨੂੰ ਕਾਬੂ ਕੀਤਾ ...
ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਕੁੱਲ 66 ਵਿਦਿਆਰਥੀਆਂ ਨੇ ...
ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੇ ਰਾਜਸਥਾਨ 'ਚ ਕਨ੍ਹਈਆ ਲਾਲ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਵਿਰੋਧ 'ਚ ਅੱਜ ਚਾਰਬੱਤੀ ਚੌਕ 'ਚ ਇਕ ਘੰਟੇ ਲਈ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ | ਬਜਰੰਗ ਦਲ ਦੇ ਜ਼ਿਲ੍ਹਾ ...
ਸੁਲਤਾਨਪੁਰ ਲੋਧੀ, 30 ਜੂਨ (ਥਿੰਦ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ ਤੇ ਇੰਗਲੈਂਡ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬੀ ...
ਕਪੂਰਥਲਾ, 30 ਜੂਨ (ਅਮਰਜੀਤ ਕੋਮਲ) - ਪੰਜਾਬ ਸਰਕਾਰ ਨੇ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਿੰਦਰ ਸਿੰਘ ਧੰਜਲ ਨੂੰ ਪਦਉੱਨਤ ਕਰਕੇ ਡਿਪਟੀ ਡਾਇਰੈਕਟਰ ਬਾਗਬਾਨੀ ਕਪੂਰਥਲਾ ਨਿਯੁਕਤ ਕੀਤਾ ਹੈ | ਉਨ੍ਹਾਂ ਆਪਣੀ ਨਿਯੁਕਤੀ ਉਪਰੰਤ ਅੱਜ ਡਿਪਟੀ ਡਾਇਰੈਕਟਰ ...
ਕਪੂਰਥਲਾ/ਫੱਤੂਢੀਂਗਾ, 30 ਜੂਨ (ਅਮਰਜੀਤ ਕੋਮਲ, ਬਲਜੀਤ ਸਿੰਘ) - ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ 'ਚ 1 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਵੇਰੇ 7 ਵਜੇ 25 ...
ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪੰਜਾਬ ਐਂਡ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਮੁਲਾਜ਼ਮ ਮਾਰੂ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX