ਤਾਜਾ ਖ਼ਬਰਾਂ


ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  33 minutes ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  49 minutes ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 1 hour ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 2 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 3 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 3 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 4 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 4 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 6 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 6 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 6 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 6 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 6 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 7 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 7 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 7 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 8 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 minute ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 3 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 8 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 8 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 9 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। ਲਾਸਕੀ

ਪਹਿਲਾ ਸਫ਼ਾ

ਦੇਸ਼ 'ਚ ਫੈਲੀ ਅਸ਼ਾਂਤੀ ਲਈ ਨੂਪੁਰ ਸ਼ਰਮਾ ਜ਼ਿੰਮੇਵਾਰ-ਸੁਪਰੀਮ ਕੋਰਟ

• ਪੈਗ਼ੰਬਰ ਮੁਹੰਮਦ 'ਤੇ ਟਿੱਪਣੀ ਮਾਮਲੇ 'ਚ ਪਾਈ ਝਾੜ • ਕਿਹਾ, ਪੂਰੇ ਦੇਸ਼ ਤੋਂ ਮੁਆਫ਼ੀ ਮੰਗੇ ਨੂਪੁਰ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 1 ਜੁਲਾਈ-ਸੁਪਰੀਮ ਕੋਰਟ ਨੇ ਪੈਗੰਬਰ 'ਤੇ ਕੀਤੀ ਟਿੱਪਣੀ ਮਾਮਲੇ 'ਚ ਭਾਜਪਾ ਤੋਂ ਮੁਅੱਤਲ ਆਗੂ ਨੂਪੁਰ ਸ਼ਰਮਾ ਨੂੰ ਝਾੜ ਪਾਉਂਦਿਆਂ ਕਿਹਾ ਕਿ ਉਸ ਦੀਆਂ ਟਿੱਪਣੀਆਂ ਨੇ ਦੇਸ਼ ਭਰ 'ਚ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਦਿੱਤਾ ਹੈ | ਅੱਜ ਦੇਸ਼ 'ਚ ਜੋ ਵੀ ਕੁਝ ਹੋ ਰਿਹਾ ਹੈ, ਉਸ ਦੇ ਲਈ ਉਹ (ਨੂਪੁਰ ਸ਼ਰਮਾ) ਜ਼ਿੰਮੇਵਾਰ ਹੈ | ਸਰਬਉੱਚ ਅਦਾਲਤ ਨੇ ਨੁਪੂਰ ਨੂੰ ਟੀ. ਵੀ. 'ਤੇ ਆ ਕੇ ਦੇਸ਼ ਤੋਂ ਮੁਆਫ਼ੀ ਮੰਗਣ ਲਈ ਕਿਹਾ | ਅਦਾਲਤ ਨੇ ਵਿਵਾਦਿਤ ਬਹਿਸ ਵਿਖਾਉਣ ਵਾਲੇ ਟੀ. ਵੀ. ਚੈਨਲ ਅਤੇ ਦਿੱਲੀ ਪੁਲਿਸ ਦੇ ਢਿੱਲੇ-ਮੱਠੇ ਰੱਵਈਏ 'ਤੇ ਵੀ ਸਵਾਲ ਉਠਾਏ | ਜਸਟਿਸ ਸੂਰਯਕਾਂਤ ਨੇ ਕਿਹਾ ਕਿ ਜਦੋਂ ਤੁਸੀ ਦੂਜਿਆਂ ਦੇ ਖ਼ਿਲਾਫ਼ ਐਫ਼. ਆਈ. ਆਰ. ਦਰਜ ਕਰਦੇ ਹੋ ਤਾਂ ਉਨ੍ਹਾਂ ਨੂੰ ਫ਼ੌਰਨ ਗਿ੍ਫ਼ਤਾਰ ਕਰ ਲਿਆ ਜਾਂਦਾ ਹੈ, ਪਰ ਜਦੋਂ ਇਹ ਤੁਹਾਡੇ ਖ਼ਿਲਾਫ਼ ਹੁੰਦਾ ਹੈ ਤਾਂ ਕਿਸੇ ਨੇ ਤੁਹਾਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕੀਤੀ | ਸੁਪਰੀਮ ਕੋਰਟ ਨੇ ਨੁਪੂਰ ਸ਼ਰਮਾ ਨੂੰ ਹੇਠਲੀ ਅਦਾਲਤ ਦੀ ਥਾਂਅ 'ਤੇ ਸਿੱਧੇ ਸੁਪਰੀਮ ਕੋਰਟ ਪਹੁੰਚ ਕਰਨ 'ਤੇ ਵੀ ਝਾੜ ਪਾਈ | ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਦੇਸ਼ ਭਰ 'ਚ ਫ਼ੈਲੀ ਅਸ਼ਾਂਤੀ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਦੇਸ਼ 'ਚ ਜੋ ਵੀ ਕੁਝ ਹੋ ਰਿਹਾ ਹੈ, ਉਸ ਦੀ ਜ਼ਿੰਮੇਵਾਰ ਨੂਪੁਰ ਹੈ | ਅਦਾਲਤ ਨੇ ਕਿਹਾ ਕਿ ਉਸ ਨੇ ਆਪਣੇ ਬਿਆਨ ਨਾਲ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕੀਤਾ ਹੈ | ਸੁਣਵਾਈ ਦੌਰਾਨ ਅਦਾਲਤ ਨੇ ਉਦੈਪੁਰ ਹਤਿਆਕਾਂਡ ਦਾ ਵੀ ਜ਼ਿਕਰ ਕੀਤਾ, ਜਿਸ 'ਚ ਦੋ ਨੌਜਵਾਨਾਂ ਵਲੋਂ ਇਕ ਦਰਜ਼ੀ ਦਾ ਕਤਲ ਕੀਤਾ ਗਿਆ, ਜਿਸ ਨੇ ਸੋਸ਼ਲ ਮੀਡੀਆ 'ਤੇ ਨੂਪੁਰ ਸ਼ਰਮਾ ਦੀ ਹਮਾਇਤ ਕੀਤੀ ਸੀ | ਅਦਾਲਤ ਨੇ ਕਿਹਾ ਕਿ ਨੂਪੁਰ ਨੇ ਆਪਣੀ ਬਦਜ਼ੁਬਾਨੀ ਦੇ ਨਾਲ ਗ਼ੈਰ ਜ਼ਿੰਮੇਵਾਰਾਨਾ ਗੱਲਾਂ ਬਿਨ੍ਹਾਂ ਉਸ ਦੇ ਅੰਜਾਮ ਦੀ ਪਰਵਾਹ ਕੀਤਾ ਬਗ਼ੈਰ ਕਹੀਆਂ ਹਨ | ਸੁਪਰੀਮ ਕੋਰਟ ਨੇ ਨੂਪੁਰ ਵਲੋਂ ਮੰਗੀ ਮੁਆਫ਼ੀ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਨੂਪੁਰ ਨੇ ਟੀ. ਵੀ. 'ਤੇ ਧਰਮ ਵਿਸ਼ੇਸ਼ ਦੇ ਖ਼ਿਲਾਫ਼ ਉਕਸਾਉਣ ਵਾਲੀ ਟਿੱਪਣੀਆਂ ਕੀਤੀਆਂ | ਜਿਸ ਤੋਂ ਬਾਅਦ ਉਸ ਨੇ ਸ਼ਰਤਾਂ ਦੇ ਨਾਲ ਮੁਆਫ਼ੀ ਮੰਗੀ, ਉਹ ਵੀ ਉਸ ਸਮੇਂ ਜਦੋਂ ਲੋਕਾਂ ਦਾ ਗੁੱਸਾ ਭੜਕ ਚੁੱਕਾ ਸੀ | ਸੁਪਰੀਮ ਕੋਰਟ ਨੇ ਪੈਗ਼ੰਬਰ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਨੂੰ ਸਸਤੇ ਪ੍ਰਚਾਰ, ਸਿਆਸੀ ਏਜੰਡੇ ਜਾਂ ਨਾਪਾਕ ਸਰਗਰਮੀਆਂ ਲਈ ਕੀਤੀਆਂ ਟਿੱਪਣੀਆਂ ਦੱਸਦਿਆਂ ਕਿਹਾ ਕਿ ਅਜਿਹੇ ਲੋਕ ਧਾਰਮਿਕ ਹੋ ਹੀ ਨਹੀਂ ਸਕਦੇ ਅਤੇ ਸਿਰਫ਼ ਭੜਕਾਉਣ ਲਈ ਅਜਿਹੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ |
ਮੁਆਫ਼ੀ ਲਈ ਦੇਰ ਹੋ ਚੁੱਕੀ ਸੀ
ਨੂਪੁਰ ਸ਼ਰਮਾ ਵਲੋਂ ਪੇਸ਼ ਹੋਏ ਵਕੀਲ ਮਨਿੰਦਰ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਬਿਆਨ 'ਤੇ ਮੁਆਫ਼ੀ ਵੀ ਮੰਗੀ ਹੈ ਅਤੇ ਇਸ ਨੂੰ ਵਾਪਸ ਵੀ ਲਿਆ ਹੈ | ਇਸ 'ਤੇ ਅਦਾਲਤ ਨੇ ਕਿਹਾ ਕਿ ਮੁਆਫ਼ੀ ਮੰਗਣ ਲਈ ਤਦ ਤੱਕ ਬਹੁਤ ਦੇਰ ਹੋ ਚੁੱਕੀ ਸੀ | ਉਸ ਦੇ ਨਾਲ ਹੀ ਅਦਾਲਤ ਨੇ ਨੂਪੁਰ ਦੇ ਖ਼ਿਲਾਫ਼ ਦਰਜ ਮਾਮਲਿਆਂ ਨੂੰ ਦਿੱਲੀ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਨੂਪੁਰ ਦੇ ਖ਼ਿਲਾਫ਼ ਦਿੱਲੀ, ਕੋਲਕਾਤਾ, ਬਿਹਾਰ, ਪੁਣੇ ਸਮੇਤ ਕਈ ਥਾਵਾਂ 'ਤੇ ਮਾਮਲੇ ਦਰਜ ਹਨ | ਨੂਪੁਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਸਭ ਨੂੰ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ, ਜਿਸ ਤੋਂ ਬਾਅਦ ਨੂਪੁਰ ਨੇ ਪਟੀਸ਼ਨ ਵਾਪਸ ਲੈ ਲਈ |
ਨੂਪੁਰ ਨੂੰ 18 ਜੂਨ ਨੂੰ ਜਾਰੀ ਕੀਤਾ ਸੀ ਨੋਟਿਸ, ਹੋਈ ਸੀ ਪੁੱਛਗਿਛ-ਦਿੱਲੀ ਪੁਲਿਸ
ਨਵੀਂ ਦਿੱਲੀ (ਏਜੰਸੀ)-ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਭਾਰਤੀ ਜਨਤਾ ਪਾਰਟੀ ਦੀ ਮੁਅੱਤਲ ਬੁਲਾਰਨ ਨੂਪੁਰ ਸ਼ਰਮਾ ਨੂੰ ਨਫਰਤ ਫੈਲਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਸਿਲਸਿਲੇ 'ਚ ਦੋ ਹਫ਼ਤੇ ਪਹਿਲਾਂ ਨੋਟਿਸ ਜਾਰੀ ਕੀਤਾ ਸੀ ਤੇ ਉਸ ਦਾ ਬਿਆਨ ਦਰਜ ਕੀਤਾ ਸੀ | ਟੀ. ਵੀ. 'ਤੇ ਇਕ ਬਹਿਸ ਦੌਰਾਨ ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਬਾਅਦ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਨੇ ਡਿਪਟੀ ਕਮਿਸ਼ਨਰ (ਆਈ. ਐਫ. ਐਸ. ਓ.) ਕੇ. ਪੀ. ਐਸ. ਮਲਹੋਤਰਾ ਨੇ ਕਿਹਾ ਕਿ ਧਾਰਾ 41ਏ (ਪੁਲਿਸ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਨੋਟਿਸ) ਤਹਿਤ ਨੂਪੁਰ ਨੂੰ 18 ਜੂਨ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਕਾਨੂੰਨ ਅਨੁਸਾਰ ਉਸ ਦਾ ਬਿਆਨ ਦਰਜ ਕੀਤਾ ਗਿਆ ਸੀ |

ਟੀ. ਵੀ. ਚੈਨਲ ਅਤੇ ਦਿੱਲੀ ਪੁਲਿਸ ਪ੍ਰਤੀ ਵੀ ਵਿਖਾਈ ਨਾਰਾਜ਼ਗੀ

ਸੁਪਰੀਮ ਕੋਰਟ ਨੇ ਟੀ. ਵੀ. ਚੈਨਲ ਅਤੇ ਦਿੱਲੀ ਪੁਲਿਸ ਦੇ ਰੱਵਈਏ 'ਤੇ ਵੀ ਨਾਖ਼ੁਸ਼ੀ ਪ੍ਰਗਟਾਈ | ਸਰਬਉੱਚ ਅਦਾਲਤ ਨੇ ਕਿਹਾ ਕਿ ਟੀ. ਵੀ. ਚੈਨਲ ਨੇ ਅਜਿਹਾ ਮੁੱਦਾ ਕਿਉਂ ਚੁਣਿਆ, ਜਿਸ 'ਤੇ ਅਦਾਲਤ 'ਚ ਕੇਸ ਚੱਲ ਰਿਹਾ ਸੀ | ਇਸ ਨਾਲ ਸਿਰਫ਼ ਇਕ ਏਜੰਡਾ ਸੈੱਟ ਕੀਤਾ ਜਾ ਰਿਹਾ ਸੀ | ਅਦਾਲਤ ਨੇ ਦਿੱਲੀ ਪੁਲਿਸ ਵਲੋਂ ਅਪਣਾਏ ਢਿੱਲੇ-ਮੱਠੇ ਰਵੱਈਏ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਦਿੱਲੀ ਪੁਲਿਸ ਨੇ ਕੀ ਕੀਤਾ? ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਸੱਤਾਧਾਰੀ ਪਾਰਟੀ ਦਾ ਸਮਰਥਨ ਹੋਣ ਦੇ ਹਵਾਲੇ ਨਾਲ ਕਿਹਾ ਕਿ ਉਸ ਦੇ ਦਬਦਬੇ ਕਾਰਨ ਕਿਸੇ (ਦਿੱਲੀ ਪੁਲਿਸ) ਨੇ ਇਸ ਦੇ ਖ਼ਿਲਾਫ਼ ਕੋਈ ਕਦਮ ਨਹੀਂ ਚੁੱਕਿਆ | ਅਦਾਲਤ ਨੇ ਕਿਹਾ ਕਿ ਜੇਕਰ ਉਸ (ਨੂਪੁਰ) ਕੋਲ ਸੱਤਾ ਦਾ ਸਮਰਥਨ ਹੈ, ਤਾਂ ਉਹ ਕਾਨੂੰਨ ਦੇ ਖ਼ਿਲਾਫ਼ ਜਾ ਕੇ ਕੁਝ ਵੀ ਬੋਲ ਸਕਦੀ ਹੈ, ਜਦਕਿ ਉਸ ਦੀ ਇਕ ਸ਼ਿਕਾਇਤ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਅਦਾਲਤ ਨੇ ਨੂਪੁਰ ਸ਼ਰਮਾ ਵਲੋਂ ਸਿੱਧੇ ਸੁਪਰੀਮ ਕੋਰਟ ਪਹੁੰਚ ਕਰਨ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਉਸ ਨੇ ਹੇਠਲੀ ਅਦਾਲਤ ਦੀ ਥਾਂਅ ਸਿੱਧੇ ਸੁਪਰੀਮ ਕੋਰਟ ਪਹੁੰਚ ਕੀਤੀ | ਇਹ ਪਟੀਸ਼ਨ ਉਸ ਦੇ ਹੰਕਾਰ ਨੂੰ ਦਰਸਾਉਂਦੀ ਹੈ | ਦੇਸ਼ ਦੇ ਮੈਜਿਸਟ੍ਰੇਟ ਕੋਰਟ ਉਸ ਲਈ ਛੋਟੇ ਹਨ |

ਪੰਜਾਬ ਸਰਕਾਰ ਨੇ ਪੂਰੀ ਕੀਤੀ ਮੁਫ਼ਤ ਬਿਜਲੀ ਦੀ ਗਾਰੰਟੀ

ਹਰ ਮਹੀਨੇ ਮਿਲਣਗੇ 300 ਯੂਨਿਟ-31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਕਾਇਆ ਬਿੱਲ ਬਿਨਾਂ ਸ਼ਰਤ ਮੁਆਫ਼
ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 'ਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ | ਪੰਜਾਬ 'ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਰਾਹੀਂ ਕਿਹਾ, 'ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ, ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ 'ਚ ਨਵੀਂ ਪਿਰਤ ਪਾ ਚੁੱਕੀ ਹੈ | ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ | ਅੱਜ ਤੋਂ ਪੂਰੇ ਪੰਜਾਬ 'ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ | ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮੁਆਫ਼ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪੁਰਾਣੇ ਬਿੱਲ ਮੁਆਫ਼ ਕਰਨ 'ਤੇ 2 ਕਿੱਲੋਵਾਟ ਦੇ ਕੁਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ | ਝੋਨੇ ਦੀ ਬਿਜਾਈ ਲਈ ਨਿਰਵਿਘਨ ਸਪਲਾਈ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 8 ਘੰਟੇ ਅਤੇ ਕਈ ਵਾਰ ਇਸ ਤੋਂ ਵੱਧ ਲਗਾਤਾਰ ਬਿਜਲੀ ਸਪਲਾਈ ਕਰ ਰਹੀ ਹੈ | 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਕੇ ਸੂਬਾ ਸਰਕਾਰ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਧਾਈ | ਅੱਜ ਤੋਂ ਪੰਜਾਬ ਦੇ ਲੱਖਾਂ ਪਰਿਵਾਰਾਂ ਦੇ ਬਿਜਲੀ ਬਿੱਲ ਹੁਣ ਹਰ ਮਹੀਨੇ ਜ਼ੀਰੋ ਆਉਣਗੇ |

ਮੋਦੀ ਵਲੋਂ ਪੁਤਿਨ ਨਾਲ ਗੱਲਬਾਤ

ਯੂਕਰੇਨ ਸੰਬੰਧੀ ਭਾਰਤ ਦਾ ਰੁਖ਼ ਦੁਹਰਾਇਆ
ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਯੂਕਰੇਨ ਦੀ ਸਥਿਤੀ ਸੰਬੰਧੀ ਭਾਰਤ ਦਾ ਰੁਖ ਦੁਹਰਾਉਂਦੇ ਹੋਏ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕੀਤਾ | ਪ੍ਰਧਾਨ ਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਟੈਲੀਫ਼ੋਨ 'ਤੇ ਹੋਈ ਗੱਲਬਾਤ ਦੌਰਾਨ ਦੋਵੇਂ ਨੇਤਾਵਾਂ ਨੇ ਦਸੰਬਰ 2021 'ਚ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ ਦੌਰਾਨ ਕੀਤੇ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ | ਬਿਆਨ ਅਨੁਸਾਰ ਉਨ੍ਹਾਂ ਵਿਸ਼ੇਸ਼ ਤੌਰ 'ਤੇ ਖੇਤੀਬਾੜੀ ਨਾਲ ਸੰਬੰਧਿਤ ਵਸਤਾਂ, ਖਾਦਾਂ ਅਤੇ ਫਾਰਮਾ ਉਤਪਾਦਾਂ 'ਚ ਦੁਵੱਲੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਸੰਬੰਧੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ | ਇਸ ਮੌਕੇ ਦੋਵੇਂ ਨੇਤਾਵਾਂ ਨੇ ਅੰਤਰਰਾਸ਼ਟਰੀ ਊਰਜਾ ਅਤੇ ਖਾਧ ਬਾਜ਼ਾਰਾਂ ਦੀ ਸਥਿਤੀ ਸਮੇਤ ਹੋਰ ਆਲਮੀ ਮੁੱਦਿਆਂ 'ਤੇ ਵੀ ਚਰਚਾ ਕੀਤੀ | ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਯੂਕਰੇਨ 'ਚ ਮੌਜੂਦਾ ਹਾਲਾਤ ਸੰਬੰਧੀ ਪ੍ਰਧਾਨ ਮੰਤਰੀ ਨੇ ਗੱਲਬਾਤ ਅਤੇ ਕੂਟਨੀਤੀ ਜ਼ਰੀਏ ਮੁੱਦੇ ਨੂੰ ਸੁਲਝਾਉਣ ਦੇ ਪੱਖ 'ਚ ਭਾਰਤ ਦੇ ਲੰਮੇ ਸਮੇਂ ਤੋਂ ਚਲੇ ਆ ਰਹੇ ਰੁਖ ਨੂੰ ਦੁਹਰਾਇਆ | ਇਸ 'ਚ ਕਿਹਾ ਗਿਆ ਕਿ ਦੋਵੇਂ ਨੇਤਾਵਾਂ ਨੇ ਵਿਸ਼ਵ ਪੱਧਰੀ ਅਤੇ ਦੁਵੱਲੇ ਮੁੱਦਿਆਂ 'ਤੇ ਨਿਯਮਤ ਵਿਚਾਰ-ਚਰਚਾ ਜਾਰੀ ਰੱਖਣ 'ਤੇ ਵੀ ਸਹਿਮਤੀ ਪ੍ਰਗਟ ਕੀਤੀ | ਪੁਤਿਨ ਨਾਲ ਗੱਲਬਾਤ ਤੋਂ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ਸੰਬੰਧੀ ਜ਼ਿਕਰ ਕੀਤਾ ਸੀ ਕਿ ਜੀ-7 ਅਤੇ ਜਰਮਨੀ 'ਚ ਇਸ ਦੇ ਸਿਖ਼ਰ ਸੰਮੇਲਨ 'ਚ ਸੱਦੇ ਦੇਸ਼ ਆਲਮੀ ਤਣਾਅ ਦੇ ਮਾਹੌਲ 'ਚ ਮਿਲ ਰਹੇ ਹਨ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਸੀ ਕਿ ਭਾਰਤ ਹਮੇਸ਼ਾ ਸ਼ਾਂਤੀ ਦੇ ਪੱਖ 'ਚ ਰਿਹਾ ਹੈ | ਉਨ੍ਹਾਂ ਜੀ-7 ਸੰਮੇਲਨ ਦੌਰਾਨ ਕਿਹਾ ਸੀ ਕਿ ਮੌਜੂਦਾ ਹਾਲਾਤ 'ਚ ਵੀ ਅਸੀਂ ਲਗਾਤਾਰ ਗੱਲਬਾਤ ਅਤੇ ਕੂਟਨੀਤੀ ਦੇ ਰਸਤੇ ਲਈ ਅਪੀਲ ਕੀਤੀ ਹੈ | ਇਸ ਤਣਾਅ ਦਾ ਅਸਰ ਸਿਰਫ਼ ਯੂਰਪ ਤੱਕ ਹੀ ਸੀਮਤ ਨਹੀਂ ਹੈ | ਤੇਲ ਅਤੇ ਅਨਾਜ ਦੀਆਂ ਵਧਦੀਆਂ ਕੀਮਤਾਂ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ |

ਜੀ.ਐਸ.ਟੀ. ਦੇ 5 ਸਾਲ ਮੁਕੰਮਲ ਸਰਕਾਰ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ

ਹਰ ਮਹੀਨੇ 1 ਲੱਖ ਕਰੋੜ ਰੁਪਏ ਦੀ ਕਰ ਵਸੂਲੀ ਆਮ ਗੱਲ-ਸੀਤਾਰਮਨ
ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਦੇਸ਼ ਦੇ ਸਭ ਤੋਂ ਵੱਡੇ ਕਰ ਸੁਧਾਰ ਜੀ. ਐਸ. ਟੀ. ਨਿਜ਼ਾਮ ਦੇ ਪੰਜ ਸਾਲ ਪੂਰੇ ਹੋਣ 'ਤੇ ਜਿੱਥੇ ਸਰਕਾਰ ਨੇ ਜਸ਼ਨ ਮਨਾਉਂਦਿਆਂ ਕਿਹਾ ਕਿ ਇਸ ਕਰ ਵਿਵਸਥਾ ਦੇ ਨਾਲ ਹਰ ਮਹੀਨੇ ਇਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਕਰ ਇਕੱਤਰਤਾ ਹੁਣ ਆਮ ਗੱਲ ਹੋ ਗਈ ਹੈ, ਉਥੇ ਵਿਰੋਧੀ ਧਿਰ ਕਾਂਗਰਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜੀ. ਐਸ. ਟੀ. ਕਾਨੂੰਨ ਅਤੇ ਇਸ ਨੂੰ ਲਾਗੂ ਕਰਨ ਦੇ ਤਰੀਕੇ ਨੇ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ | ਕਾਂਗਰਸ ਨੇ ਜੀ. ਐਸ. ਟੀ. ਕਾਨੂੰਨ 'ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਅਤੇ ਸੰਸਦ 'ਚ ਇਸ 'ਤੇ ਚਰਚਾ ਕਰਨ ਦੀ ਮੰਗ ਕੀਤੀ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀ. ਐਸ. ਟੀ. ਵਿਵਸਥਾ ਲਾਗੂ ਹੋਣ ਦੇੇ ਪੰਜ ਸਾਲ ਪੂਰੇ ਹੋਣ ਮੌਕੇ ਵਿਗਿਆਨ ਭਵਨ 'ਚ ਕਰਵਾਏ ਇਕ ਪ੍ਰੋਗਰਾਮ 'ਚ ਜੂਨ ਮਹੀਨੇ ਦੀ ਜੀ. ਐਸ. ਟੀ. ਇਕੱਤਰਤਾ ਦੇ ਅੰਕੜੇ ਜਾਰੀ ਕੀਤੇ | ਵਿੱਤ ਮੰਤਰੀ ਨੇ ਕਿਹਾ ਕਿ ਜੂਨ 'ਚ ਜੀ. ਐਸ. ਟੀ. ਇਕੱਤਰਤਾ ਵਧ ਕੇ 1.44 ਲੱਖ ਕਰੋੜ ਰੁਪਏ ਹੋ ਗਈ ਹੈ, ਜੋ ਕਿ ਜੂਨ 2021 ਦੇ ਮੁਕਾਬਲੇ 56 ਫ਼ੀਸਦੀ ਵੱਧ ਹੈ | ਸੀਤਾਰਮਨ ਨੇ 1.44 ਲੱਖ ਕਰੋੜ ਦੀ ਇਕੱਤਰਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 1.4 ਲੱਖ ਕਰੋੜ ਹੁਣ ਇਕ ਹੇਠਲੀ ਹੱਦ ਬਣ ਗਿਆ ਹੈ | ਮਈ 'ਚ ਵੀ ਜੀ. ਐਸ. ਟੀ. ਵਸੂਲੀ 1.41 ਲੱਖ ਕਰੋੜ ਰੁਪਏ ਸੀ |
ਜੀ. ਐਸ. ਟੀ. 'ਚ ਗੰਭੀਰ ਜਨਮ ਦੋਸ਼-ਕਾਂਗਰਸ

ਕਾਂਗਰਸ ਨੇ ਜੀ. ਐਸ. ਟੀ. ਵਿਵਸਥਾ 'ਚ ਕਮੀਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਜੀ. ਐਸ. ਟੀ. 'ਚ ਗੰਭੀਰ ਜਨਮ ਦੋਸ਼ ਹੈ, ਜੋ ਪਿਛਲੇ ਪੰਜ ਸਾਲਾਂ 'ਚ ਹੋਰ ਬਦਤਰ ਹੋ ਗਿਆ ਹੈ | ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਦਿੱਲੀ 'ਚ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਅੱਜ ਜੋ ਕਥਿਤ ਜੀ. ਐਸ. ਟੀ. ਲਾਗੂ ਹੈ, ਉਹ ਯੂ. ਪੀ. ਏ. ਸਰਕਾਰ ਵਲੋਂ ਵਿਚਾਰਿਆ ਗਿਆ ਜੀ. ਐਸ. ਟੀ. ਨਹੀਂ ਸੀ | ਉਨ੍ਹਾਂ ਕਿਹਾ ਕਿ ਜੀ. ਐਸ. ਟੀ. 'ਚ ਕਈ ਸਲੈਬਾਂ, ਸ਼ਰਤਾਂ ਅਤੇ ਛੋਟਾਂ ਆਦਿ ਦੀ ਪੇਚੀਦਗੀ ਕਰ ਭਰਨ ਵਾਲਿਆਂ ਨੂੰ ਮੁਸੀਬਤਾਂ 'ਚ ਪਾ ਦਿੰਦੀ ਹੈ, ਜਿਸ ਕਾਰਨ ਉਹ ਟੈਕਸ ਕੁਲੈਕਟਰ ਦੇ ਰਹਿਮ 'ਤੇ ਜੀਅ ਰਹੇ ਹਨ | ਉਨ੍ਹਾਂ ਕਿਹਾ ਕਿ ਕਾਨੂੰਨ ਏਨਾ ਖਾਮੀਆਂ ਭਰਿਆ ਹੈ ਕਿ ਪਿਛਲੇ 5 ਸਾਲਾਂ 'ਚ ਸਰਕਾਰ 869 ਨੋਟੀਫਿਕੇਸ਼ਨ ਅਤੇ 38 ਆਦੇਸ਼ ਜਾਰੀ ਕਰ ਚੁੱਕੀ ਹੈ | ਚਿਦੰਬਰਮ ਨੇ ਕਿਹਾ ਕਿ ਸਰਕਾਰ ਵਲੋਂ ਲਿਆਂਦੇ ਜੀ. ਐਸ. ਟੀ. ਦਾ ਸਭ ਤੋਂ ਬੁਰਾ ਨਤੀਜਾ ਕੇਂਦਰ ਅਤੇ ਰਾਜਾਂ ਦਰਮਿਆਨ ਭਰੋਸੇ ਦਾ ਪੂਰੀ ਤਰ੍ਹਾਂ ਟੁੱਟਣਾ ਹੈ | ਉਕਤ ਮੌਜੂਦਾ ਜੀ. ਐਸ. ਟੀ. ਨੂੰ ਖ਼ਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਜੀ. ਐਸ. ਟੀ. 2.0 ਨਾਲ ਬਦਲਣ ਦੀ ਦਿਸ਼ਾ 'ਚ ਕੰਮ ਕਰੇਗੀ, ਜੋ ਕਿ ਸਿੰਗਲ ਸਲੈਬ ਹੋਵੇਗਾ | ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਵੀ ਕੀਤੀ ਕਿ ਉਹ ਜੀ. ਐਸ. ਟੀ. ਕਾਨੂੰਨ 'ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਅਤੇ ਸੰਸਦ 'ਚ ਵੀ ਚਰਚਾ ਕੀਤੀ ਜਾਵੇ |
ਜੀ. ਐਸ. ਟੀ. ਨੇ ਕਾਰੋਬਾਰ ਨੂੰ ਸੁਖਾਲਾ ਬਣਾਉਣ 'ਚ ਕੀਤੀ ਮਦਦ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ. ਐਸ. ਟੀ. ਦੇ ਪੰਜ ਸਾਲ ਪੂਰੇ ਹੋਣ ਮੌਕੇ ਇਸ ਵਿਵਸਥਾ ਨੂੰ ਇਕ ਵੱਡਾ ਕਰ ਸੁਧਾਰ ਦੱਸਦਿਆਂ ਕਿਹਾ ਕਿ ਇਸ ਨਾਲ ਕਾਰੋਬਾਰ ਨੂੰ ਸੁਖਾਲਾ ਬਣਾਉਣ 'ਚ ਮਦਦ ਮਿਲੀ | ਨਾਲ ਹੀ 'ਇਕ ਰਾਸ਼ਟਰ ਇਕ ਟੈਕਸ' ਦੀ ਧਾਰਨਾ ਨੂੰ ਵੀ ਸਾਕਾਰ ਕੀਤਾ ਹੈ | ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਪਾਏ ਸੰਦੇਸ਼ ਰਾਹੀਂ ਉਕਤ ਵਿਚਾਰ ਪ੍ਰਗਟਾਏ |

ਮਨੀਪੁਰ 'ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਹੋਈ

ਇੰਫਾਲ, 1 ਜੁਲਾਈ (ਏਜੰਸੀ)-ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਰਾਤ ਭਾਰੀ ਢਿੱਗਾਂ ਡਿੱਗਣ ਨਾਲ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ ਅਤੇ ਦਰਜ਼ਨਾਂ ਹੋਰ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ | ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਮਲਬੇ 'ਚੋਂ 8 ਲਾਸ਼ਾਂ ਬਰਾਮਦ ਹੋਈਆਂ ਸਨ ਤੇ ਅੱਜ 9 ਹੋਰ ਲਾਸ਼ਾਂ ਮਿਲਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ | ਉਨ੍ਹਾਂ ਦੱਸਿਆ ਫ਼ੌਜ, ਆਸਾਮ ਰਾਈਫਲਜ਼, ਖੇਤਰੀ ਸੈਨਾ, ਰਾਸ਼ਟਰੀ ਆਫਤਾਂ ਪ੍ਰਬੰਧਨ ਬਲ ਤੇ ਸੂਬਾ ਆਫਤਾਂ ਪ੍ਰਬੰਧਨ ਬਲ ਦੇ ਜਵਾਨ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ | ਹੁਣ ਤੱਕ 5 ਨਾਗਰਿਕਾਂ ਤੇ ਖੇਤਰੀ ਸੈਨਾ ਦੇ 13 ਜਵਾਨਾਂ ਸਮੇਤ 18 ਲੋਕਾਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਹੈ ਅਤੇ 55 ਲੋਕ ਅਜੇ ਵੀ ਲਾਪਤਾ ਹਨ | ਪੂਰਬੀ ਕਮਾਂਡ ਦੇ ਜੀ.ਓ.ਸੀ. ਲੈਫ: ਜਨਰਲ ਆਰ.ਪੀ. ਕਲੀਤਾ ਖੇਤਰੀ ਸੈਨਾ ਦੇ ਜ਼ਖ਼ਮੀ ਜਵਾਨਾਂ ਨੂੰ ਵੇਖਣ ਸੈਨਾ ਹਸਪਤਾਲ ਗਏ | ਸੂਬੇ ਦੇ ਮੁੱਖ ਮੰਤਰੀ ਐਨ. ਬਿਰੇਨ ਸਿੰਘ ਮਿ੍ਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ |

ਜਬਰ ਜਨਾਹ ਮਾਮਲੇ 'ਚ ਬੈਂਸ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਸਥਾਨਕ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ | ਬੈਂਸ ਵਲੋਂ ਭਗੌੜਾ ਕਰਾਰ ਅਤੇ ਮੁਢਲੀ ਰਿਪੋਰਟ ਰੱਦ ਕਰਨ ਨੂੰ ਲੈ ਕੇ ਹੇਠਲੀ ਅਦਾਲਤ ਦੇ ਫ਼ੈਸਲਿਆਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਪੀੜਤ ਔਰਤ ਵਲੋਂ ਥਾਣਾ ਡਵੀਜ਼ਨ ਨੰਬਰ 6 'ਚ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ 6 ਹੋਰ ਸਾਥੀਆਂ ਖ਼ਿਲਾਫ਼ ਜਬਰ ਜਨਾਹ ਦੇ ਮਾਮਲੇ ਵਿਚ ਕੇਸ ਦਰਜ ਕਰਵਾਇਆ ਗਿਆ ਸੀ | ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਭਗੌੜਾ ਕਰਾਰ ਦੇਣ ਤੋਂ ਬਾਅਦ ਬੈਂਸ ਵਲੋਂ ਪਹਿਲਾਂ ਹਾਈਕੋਰਟ ਵਿਚ ਰਿੱਟ ਦਾਇਰ ਕੀਤੀ ਪਰ ਜਦੋਂ ਉੱਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ ਤਾਂ ਬੈਂਸ ਵਲੋਂ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਅਤੇ ਮੁੱਢਲੀ ਰਿਪੋਰਟ ਰੱਦ ਕਰਨ ਲਈ ਵੀ ਬੇਨਤੀ ਕੀਤੀ ਸੀ ਪਰ ਸੁਪਰੀਮ ਕੋਰਟ ਵਲੋਂ ਇਹ ਰਿੱਟ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ | ਪੀੜਤ ਔਰਤ ਵਲੋਂ ਬੈਂਸ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਵਲੋਂ ਉਸ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ |

ਵਪਾਰਕ ਸਿਲੰਡਰ 198 ਰੁਪਏ ਸਸਤਾ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਐਲ. ਪੀ. ਜੀ. ਸਿਲੰਡਰ ਦੇ ਨਾਲ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਈਆਂ ਹਨ | ਵਪਾਰਕ ਐਲ. ਪੀ. ਜੀ. ਸਿਲੰਡਰ ਜਿਥੇ ਸਸਤਾ ਹੋਇਆ ਹੈ, ਉੱਥੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ | 19 ਕਿਲੋਗ੍ਰਾਮ ਦੇ ...

ਪੂਰੀ ਖ਼ਬਰ »

ਮਨੁੱਖ ਰਹਿਤ ਜਹਾਜ਼ ਨੇ ਭਰੀ ਸਫ਼ਲ ਉਡਾਣ

ਬੈਂਗਲੁਰੂ, 1 ਜੁਲਾਈ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ ਨੇ ਸ਼ੁੱਕਰਵਾਰ ਨੂੰ ਕਰਨਾਟਕ ਦੇ ਚਿਤਰਦੁਰਗ 'ਚ ਮਨੁੱਖ ਰਹਿਤ ਜਹਾਜ਼ ਦੀ ਉਡਾਣ ਦਾ ਸੰਚਾਲਨ ਕੀਤਾ | ਅਧਿਕਾਰੀਆਂ ਦੇ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਪੂਰੀ ਤਰ੍ਹਾਂ ਖੁਦਮੁਖਤਿਆਰੀ ਮੋਡ 'ਚ ਕੰਮ ਕਰਦੇ ...

ਪੂਰੀ ਖ਼ਬਰ »

ਆਈ.ਐਸ.ਕੇ.ਪੀ. ਨੇ ਜਾਰੀ ਕੀਤੀ ਕਾਬੁਲ ਗੁਰਦੁਆਰੇ ਦੇ ਹਮਲਾਵਰ ਦੀ ਤਸਵੀਰ

ਅਬੂ ਮੁਹੰਮਦ ਅਲ-ਤਾਜਕੀ ਨੇ ਕੀਤਾ ਸੀ ਹਮਲਾ ਅੰਮਿ੍ਤਸਰ, 1 ਜੁਲਾਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੀਤੇ ਦਿਨੀਂ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 'ਚ ਕੀਤੇ ਗਏ ਧਮਾਕਿਆਂ ਅਤੇ ...

ਪੂਰੀ ਖ਼ਬਰ »

ਰੂਸ ਵਲੋਂ ਯੂਕਰੇਨ ਦੇ ਰਿਹਾਇਸ਼ੀ ਖੇਤਰ 'ਚ ਮਿਜ਼ਾਈਲ ਹਮਲਾ-21 ਹਲਾਕ

ਕੀਵ, 1 ਜੁਲਾਈ (ਏਜੰਸੀ)- ਯੂਕਰੇਨ ਦੇ ਬੰਦਰਗਾਹ ਸ਼ਹਿਰ ਓਡੇਸਾ ਦੇ ਨੇੜੇ ਇਕ ਤੱਟਵਰਤੀ ਕਸਬੇ ਦੇ ਰਿਹਾਇਸ਼ੀ ਖੇਤਰ 'ਚ ਸ਼ੁੱਕਰਵਾਰ ਸਵੇਰੇ ਰੂਸੀ ਮਿਜ਼ਾਈਲ ਹਮਲਿਆਂ 'ਚ ਘੱਟੋ-ਘੱਟ 21 ਲੋਕ ਮਾਰੇ ਗਏ | ਮਰਨ ਵਾਲਿਆਂ 'ਚ 6 ਬੱਚੇ ਤੇ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਸੰਗਰੂਰ 'ਚ ਹਾਰ ਤੋਂ ਬਾਅਦ ਕੇਜਰੀਵਾਲ ਨੂੰ ਪਹਿਲੀ ਵਾਰ ਮਿਲੇ ਭਗਵੰਤ ਮਾਨ

ਲੰਮੀ ਚੱਲੀ ਮੀਟਿੰਗ-ਰਾਘਵ ਚੱਢਾ ਵੀ ਰਹੇ ਮੌਜੂਦ ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਤਵਸੀਲੀ ਮੀਟਿੰਗ ਕੀਤੀ | ਸੰਗਰੂਰ ਜ਼ਿਮਨੀ ਚੋਣ 'ਚ ...

ਪੂਰੀ ਖ਼ਬਰ »

4 ਨੂੰ ਬਹੁਮਤ ਸਾਬਤ ਕਰਨਗੇ ਏਕਨਾਥ ਸ਼ਿੰਦੇ

ਮੁੰਬਈ, 1 ਜੁਲਾਈ (ਏਜੰਸੀ)-ਮਹਾਂਰਾਸ਼ਟਰ ਦੀ ਸ਼ਿਵ ਸੈਨਾ-ਭਾਜਪਾ ਸਰਕਾਰ ਨੂੰ 4 ਜੁਲਾਈ ਨੂੰ ਬਹੁਮਤ ਸਾਬਤ ਕਰਨਾ ਪਵੇਗਾ | ਇਕ ਅਧਿਕਾਰੀ ਨੇ ਕਿਹਾ ਕਿ ਭਾਜਪਾ ਵਿਧਾਇਕ ਰਾਹੁਲ ਨਾਰਵੇਕਰ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਪੇਪਰ ...

ਪੂਰੀ ਖ਼ਬਰ »

ਪਾਕਿ ਨੇ ਜੇਲ੍ਹਾਂ 'ਚ ਬੰਦ 682 ਭਾਰਤੀ ਕੈਦੀਆਂ ਦੀ ਸੌਂਪੀ ਸੂਚੀ

ਭਾਰਤੀ ਜੇਲ੍ਹਾਂ 'ਚ ਪਾਕਿ ਦੇ 309 ਮਛੇਰੇ ਤੇ 95 ਹੋਰ ਕੈਦੀ ਹਨ ਬੰਦ ਅੰਮਿ੍ਤਸਰ, 1 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਨੇ ਅੱਜ ਪ੍ਰੋਟੋਕਾਲ ਤਹਿਤ ਆਪਣੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਸੂਚੀ ਸਾਂਝੀ ਕੀਤੀ | ਇਸ ਦੇ ਚਲਦਿਆਂ ਪਾਕਿ ਵਲੋਂ 682 ਭਾਰਤੀ ...

ਪੂਰੀ ਖ਼ਬਰ »

ਪਾਕਿ ਸਜ਼ਾ ਪੂਰੀ ਕਰ ਚੁੱਕੇ ਕੈਦੀ ਜਲਦ ਰਿਹਾਅ ਕਰੇ-ਭਾਰਤ

ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਉਸ ਦੀ ਹਿਰਾਸਤ 'ਚ ਰੱਖੇ 536 ਭਾਰਤੀ ਮਛੇਰਿਆਂ ਅਤੇ ਤਿੰਨ ਹੋਰ ਕੈਦੀਆਂ ਨੂੰ ਜਲਦ ਰਿਹਾਅ ਕਰਨ ਲਈ ਕਿਹਾ ਹੈ, ਜਿੰਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਹੋ ਗਈ ਹੈ | ...

ਪੂਰੀ ਖ਼ਬਰ »

ਬਾਲ ਤਸਕਰੀ ਮਾਮਲਾ

ਬੰਗਾਲ ਪੁਲਿਸ ਵਧੀਆ ਜਾਂਚ ਕਰ ਸਕਦੀ ਹੈ-ਸੀ.ਬੀ.ਆਈ.

ਕੋਲਕਾਤਾ, 1 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਜਾਂਚ ਏਜੰਸੀਆਂ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੀ ਆਪਸ 'ਚ ਖੜਕਦੀ ਰਹਿੰਦੀ ਹੈ, ਪਰ ਕਲਕੱਤਾ ਹਾਈ ਕੋਰਟ 'ਚ ਸੀ.ਬੀ.ਆਈ. ਨੇ ਬਾਲ ਤਸਕਰੀ ਬਾਰੇ ਇਕ ਮਾਮਲੇ ਨੰੂ ਲੈਣ ਤੋਂ ਨਾਂਹ ਕਰਦਿਆਂ ਅਦਾਲਤ 'ਚ ਕਿਹਾ ਕਿ ...

ਪੂਰੀ ਖ਼ਬਰ »

ਦਰੋਪਦੀ ਮੁਰਮੂ ਵਲੋਂ ਹਰਿਆਣਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਤੋਂ ਸਮਰਥਨ ਦੀ ਅਪੀਲ

ਚੰਡੀਗੜ੍ਹ, 1 ਜੁਲਾਈ (ਰਾਮ ਸਿੰਘ ਬਰਾੜ)- ਐਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਸ਼ੁੱਕਰਵਾਰ ਨੂੰ ਪ੍ਰਚਾਰ ਕਰਨ ਲਈ ਚੰਡੀਗੜ੍ਹ ਪਹੁੰਚੀ | ਇੱਥੇ ਪਹੁੰਚਣ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਿਅੰਤ ...

ਪੂਰੀ ਖ਼ਬਰ »

ਊਧਵ ਧੜੇ ਵਲੋਂ 'ਬਾਗ਼ੀ' ਵਿਧਾਇਕਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਨਵੀਂ ਅਰਜ਼ੀ ਦਾਇਰ

ਸ਼ਿੰਦੇ ਤੇ 15 ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਮੁਅੱਤਲ ਕਰਨ ਦੀ ਮੰਗ ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ 'ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਊਧਵ ਠਾਕਰੇ ਧੜੇ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ...

ਪੂਰੀ ਖ਼ਬਰ »

ਉਦੈਪੁਰ ਮਾਮਲੇ 'ਚ ਦਰਜੀ ਦੀ ਹੱਤਿਆ ਦੀ ਸਾਜਿਸ਼ ਰਚਣ ਵਾਲੇ 2 ਗਿ੍ਫ਼ਤਾਰ

ਉਦੈਪੁਰ, 1 ਜੁਲਾਈ (ਏਜੰਸੀ)- ਪੁਲਿਸ ਨੇ ਦਰਜੀ ਕਨੱਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਜ਼ਿਨ੍ਹਾਂ 2 ਦੋਸ਼ੀਆਂ ਨੂੰ ਵੀਰਵਾਰ ਰਾਤ ਗਿ੍ਫ਼ਤਾਰ ਕੀਤਾ ਸੀ ਉਨ੍ਹਾਂ ਨੂੰ ਅੱਜ ਇਥੋਂ ਦੀ ਇਕ ਸਥਾਨਕ ਅਦਾਲਤ 'ਚ ਪੇਸ਼ ਕੀਤਾ ਹੈ, ਉਕਤ ਦਰਜੀ ਦੀ ਮੰਗਲਵਾਰ ਨੂੰ ਹੱਤਿਆ ...

ਪੂਰੀ ਖ਼ਬਰ »

ਫ਼ੌਜ ਤੇ ਜਲ ਸੈਨਾ ਵਲੋਂ ਅਗਨੀਪਥ ਯੋਜਨਾ ਤਹਿਤ ਭਰਤੀ ਸ਼ੁਰੂ

ਨਵੀਂ ਦਿੱਲੀ, 1 ਜੁਲਾਈ (ਏਜੰਸੀ)- ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਭਾਰਤੀ ਫ਼ੌਜ ਅਤੇ ਜਲ ਸੈਨਾ ਨੇ ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਮੰਤਰਾਲੇ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਲੰਘੀ 24 ਜੂਨ ਨੂੰ ...

ਪੂਰੀ ਖ਼ਬਰ »

ਈ.ਡੀ. ਵਲੋਂ ਸਤਿੰਦਰ ਜੈਨ ਦੇ 2 ਕਰੀਬੀ ਗਿ੍ਫ਼ਤਾਰ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)- ਈ.ਡੀ. ਨੇ ਸ਼ੁੱਕਰਵਾਰ ਨੂੰ ਸਤਿੰਦਰ ਜੈਨ ਮਾਮਲੇ 'ਚ 2 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਈ.ਡੀ. ਵਲੋਂ ਗਿ੍ਫ਼ਤਾਰ ਕੀਤੇ ਲੋਕਾਂ ਦੀ ਪਛਾਣ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਦੇ ਰੂਪ 'ਚ ਹੋਈ ਹੈ | ਦਰਅਸਲ ਸੀ.ਬੀ.ਆਈ. ਨੇ ...

ਪੂਰੀ ਖ਼ਬਰ »

ਈ.ਡੀ. ਵਲੋਂ ਸੰਜੇ ਰਾਊਤ ਤੋਂ 10 ਘੰਟੇ ਤੋਂ ਵੱਧ ਪੁੱਛਗਿੱਛ

ਮੁੰਬਈ, 1 ਜੁਲਾਈ (ਏਜੰਸੀ)-ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਈ. ਡੀ. ਸਾਹਮਣੇ ਪੇਸ਼ ਹੋ ਕੇ ਪਾਤਰਾ ਚਾਲ ਘੁਟਾਲਾ ਮਾਮਲੇ 'ਚ ਆਪਣੇ ਬਿਆਨ ਦਰਜ ਕਰਵਾਏ | ਇਸ ਦੌਰਾਨ ਸੰਜੇ ਰਾਊਤ ਤੋਂ ਈ. ਡੀ. ਵਲੋਂ 10 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਗਈ | ਸੰਜੇ ਰਾਊਤ ਸਵੇਰੇ ...

ਪੂਰੀ ਖ਼ਬਰ »

ਦਰੋਪਦੀ ਮੁਰਮੂ ਦੇ ਜਿੱਤਣ ਦੀ ਉਮੀਦ ਜ਼ਿਆਦਾ-ਮਮਤਾ

ਕੋਲਕਾਤਾ, 1 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਰਾਸ਼ਟਰਪਤੀ ਦੀ ਚੋਣ 'ਚ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਦੇ ਜਿੱਤਣ ਦੀ ਉਮੀਦ ਵੱਧ ਹੈ | ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰੱਥ ਯਾਤਰਾ ਦੇ ਦਿਨ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਨੇ ਪਹਿਲਾਂ ਨਹੀਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ਿੰਦੇ ਸ਼ਿਵ ਸੈਨਾ ਦੇ ਮੁੱਖ ਮੰਤਰੀ ਨਹੀਂ-ਊਧਵ ਠਾਕਰੇ

ਮੁੰਬਈ/ਪਣਜੀ, 1 ਜੁਲਾਈ (ਏਜੰਸੀ)- ਸ਼ਿਵ ਸੈਨਾ ਦੇ ਪ੍ਰਧਾਨ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਨੂੰ ਭਾਜਪਾ ਵਲੋਂ ਇਕ 'ਅਖੌਤੀ ਸ਼ਿਵ-ਸੈਨਿਕ' ਨੂੰ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਾਉਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਸ (ਭਾਜਪਾ) ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX