ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੱਜ ਥੋਕ ਤੇ ਪ੍ਰਚੂਨ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ | ਇਸ ਦੌਰਾਨ ਜਿੱਥੇ ਸਿੰਗਲ ਯੂਜ਼ ਪਲਾਸਟਿਕ ਪਾਇਆ ਗਿਆ, ਉਨ੍ਹਾਂ ਦੁਕਾਨਦਾਰਾਂ ਨੂੰ ਜਾਗਰੂਕ ਕਰਕੇ ਇਸ ਦੀ ਵਰਤੋਂ ਤੁਰੰਤ ਬੰਦ ਕਰਨ ਲਈ ਕਿਹਾ ਗਿਆ | ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ, ਇਸ ਲਈ ਕੋਈ ਵੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰੇ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 2 ਜੁਲਾਈ ਤੋਂ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪਲਾਸਟਿਕ ਵੇਸਟ ਮੈਨੇਜਮੈਂਟ ਰੂਲਜ਼-2016, ਵਾਟਰ ਐਕਟ-1974 ਤੇ ਏਅਰ ਐਕਟ-1981 ਤਹਿਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਭਾਰੀ ਜ਼ੁਰਮਾਨੇ ਵੀ ਕੀਤੇ ਜਾਣਗੇ | ਇਸ ਦੌਰਾਨ ਉਨ੍ਹਾਂ ਨਾਲ ਟੀਮ ਮੈਂਬਰਾਂ ਵਿਚ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼ਿਵ ਕੁਮਾਰ, ਐਸ.ਡੀ.ਓ. ਦੀਪਕ ਚੱਢਾ, ਜੇ.ਈ. ਮਨਿੰਦਰਜੀਤ ਸਿੰਘ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਗੌਰਵ ਕੁਮਾਰ ਵੀ ਮੌਜੂਦ ਸਨ | ਉਪਰੰਤ ਸੰਦੀਪ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਉਹ ਪਲਾਸਟਿਕ ਹੈ ਜਿਸ ਦੀ ਅਸੀਂ ਸਿਰਫ ਇਕ ਵਾਰ ਵਰਤੋਂ ਕਰਦੇ ਹਾਂ | ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ 'ਚ ਪਲਾਸਟਿਕ ਦੀ ਸਟਿਕ ਵਾਲੇ ਈਅਰ ਬਡਸ, ਪਲਾਸਟਿਕ ਦੀ ਸਟਿਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੈਂਡੀ ਤੇ ਆਈਸ ਕਰੀਮ ਸਟਿਕਸ, ਪਲਾਸਟਿਕ ਪਲੇਟਾਂ, ਬੋਤਲਾਂ, ਕੱਪ, ਗਲਾਸ, ਕਟਲਰੀ, ਮਠਿਆਈ ਦੇ ਡੱਬਿਆਂ ਦੀ ਪੈਕਿੰਗ 'ਚ ਪ੍ਰਯੋਗ ਹੋਣ ਵਾਲੀ ਪਲਾਸਟਿਕ, ਸੱਦਾ ਪੱਤਰ, ਸਿਗਰੇਟ ਦੇ ਪੈਕੇਟ, 100 ਮਾਈਕ੍ਰੋਨ ਤੋਂ ਘੱਟ ਵਾਲੇ ਪਲਾਸਟਿਕ ਆਦਿ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਉਕਤ ਸਾਰੀਆਂ ਵਸਤਾਂ ਦੀ ਵਰਤੋਂ ਬੰਦ ਕਰਕੇ ਕੱਪੜੇ, ਜੂਟ ਦੇ ਬੈਗ, ਸਟੀਲ ਦੇ ਬਰਤਨਾਂ, ਬਾਇਓਡਿਗ੍ਰੇਡੇਬਲ ਸਮੱਗਰੀ, ਪੱਤਿਆਂ ਤੇ ਬਾਂਸ ਨਾਲ ਬਣੀ ਕਟਲਰੀ ਆਦਿ ਦੀ ਵਰਤੋਂ ਕੀਤੀ ਜਾਵੇ | ਇਸ ਮੌਕੇ ਸਹਾਇਕ ਕਮਿਸ਼ਨਰ ਟਰੇਨਿੰਗ ਵਿਓਮ ਭਾਰਦਵਾਜ, ਪਿ੍ੰ: ਰਾਜਨ ਅਰੋੜਾ, ਮਨੋਜ ਦੱਤਾ, ਕ੍ਰਿਸ਼ਨ ਗੋਪਾਲ ਸ਼ਰਮਾ ਤੋਂ ਇਲਾਵਾ ਹੋਰ ਅਧਿਆਪਕ ਵੀ ਮੌਜੂਦ ਸਨ |
ਟਾਂਡਾ ਉੜਮੁੜ, 1 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਦਿਆਂ ਲੋਕ ਮੁੱਦਿਆਂ 'ਤੇ ਵਿਚਾਰ ...
ਤਲਵਾੜਾ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੇ ਕੰਢੀ ਖੇਤਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਮੰਤਵ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਮਾਹਿਲਪੁਰ, 1 ਜੁਲਾਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਪਿੰਡ ਬਿੰਜੋਂ ਵਿਖੇ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਵਾਲੇ ਨਾ-ਮਾਲੂਮ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਜਿੰਦਰ ਕੌਰ ਪਤਨੀ ਹਰਚਰਨ ਸਿੰਘ ਵਾਸੀ ਬਿੰਜੋ ...
ਰਾਮਗੜ੍ਹ ਸੀਕਰੀ, 1 ਜੁਲਾਈ (ਕਟੋਚ)- ਇਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਅੱਜ ਇਕ ਜੁਲਾਈ ਨੂੰ ਸੂਬੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਅਤੇ ਪ੍ਰਾਇਮਰੀ ਸਕੂਲ ਮੁੜ ਖੁੱਲ ਗਏ ਹਨ | ਅੱਜ ਪਹਿਲੇ ਦਿਨ ਮਾਨਸੂਨ ਆਉਣ ਕਰਕੇ ...
ਤਲਵਾੜਾ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਇੱਥੇ ਵਿਜੀਲੈਂਸ ਟੀਮ ਵਲੋਂ ਇੱਕ ਪੰਚਾਇਤ ਸਕੱਤਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਤਲਵਾੜਾ ਦੇ ਪਿੰਡ ...
ਚੱਬੇਵਾਲ, 1 ਜੁਲਾਈ (ਪਰਮਜੀਤ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਨੇ ਪਿੰਡ ਚੱਗਰਾਂ ਵਿਖੇ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਵਾਲੇ ਨਾ-ਮਾਲੂਮ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਕਿ੍ਪਾਲ ਸਿੰਘ ਪੁੱਤਰ ਮੋਹਣ ਸਿੰਘ ਵਾਸੀ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40949 ਹੋ ਗਈ ਹੈ | ਜਾਣਕਾਰੀ ਅਨੁਸਾਰ 293 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਤੇ ਇੱਕਜੁੱਟਤਾ ਨਾਲ ਕੰਮ ਕਰਦੇ ਹੋਏ ਧਰਤੀ ਦੇ ਡਿਗ ਰਹੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਲਈ ਪਾਣੀ ਰੀਚਾਰਜ ਤੇ ਵਾਤਾਵਰਨ ਨੂੰ ...
ਮੁਕੇਰੀਆਂ, 1 ਜੁਲਾਈ (ਰਾਮਗੜ੍ਹੀਆ)- ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਦੀਆਂ ਵਿਦਿਆਰਥਣਾਂ ਨੇ ਆਪਣੇ ਸਕੂਲ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰ. ਡਾ. ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਅੱਜ ਮੀਟਿੰਗ ਹਾਲ, ਕਾਰਪੋਰੇਸ਼ਨ ਵਿਖੇ ਵੱਖ-ਵੱਖ ਵਪਾਰ ਮੰਡਲਾਂ, ਐਨ.ਜੀ.ਓਜ਼ ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ | ਮੀਟਿੰਗ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਰਾਜੀਵ ...
ਟਾਂਡਾ ਉੜਮੁੜ, 1 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਨੰਗਲ ਖੁੰਗਾ ਵਿਖੇ ਸਥਿਤ ਡੇਰਾ ਬਾਬਾ ਭਗਤ ਰਾਮ ਵਿਖੇ ਸੰਤ ਬਾਬਾ ਭਗਤ ਰਾਮ ਦੀ ਬਰਸੀ ਨੂੰ ਸਮਰਪਿਤ ਯਾਦਗਾਰੀ ਸਮਾਗਮ 12 ਜੁਲਾਈ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਡੇਰੇ ...
ਹੁਸ਼ਿਆਰਪੁਰ, 1 ਜੁਲਾਈ(ਨਰਿੰਦਰ ਸਿੰਘ ਬੱਡਲਾ)- ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਵਲੋਂ 20ਵੀਂ ਫੁੱਟਬਾਲ ਸਮਰ ਲੀਗ 2022 ਦਿਲਬਾਗ ਸਿੰਘ ਢਿੱਲੋਂ ਨੂੰ ਸਮਰਪਿਤ ਦੇ 16 ਜੂਨ ਤੋਂ 1 ਜੁਲਾਈ ਤੱਕ ਵੱਖ-ਵੱਖ ਪਿੰਡਾਂ 'ਚ ਮੈਚ ਕਰਵਾਏ ਜਾ ਰਹੇ ਹਨ | ਕਲੱਬ ਪ੍ਰਧਾਨ ...
ੜ੍ਹਦੀਵਾਲਾ, 1 ਜੁਲਾਈ (ਚੱਗਰ)- ਕੰਢੀ ਨਹਿਰ ਦੇ ਹੇਠਲੇ ਹਿੱਸੇ ਨੂੰ ਪੱਕਾ ਕਰਨ ਦੇ ਵਿਰੋਧ ਵਿਚ ਮਸਤੀਵਾਲ ਨਹਿਰ 'ਤੇ ਲਗਾਏ ਗਏ ਮੋਰਚੇ ਦੌਰਾਨ ਦਿੱਤਾ ਜਾ ਰਿਹਾ ਧਰਨਾ ਅੱਜ 38ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਕੰਢੀ ...
ਹਾਜੀਪੁਰ, 1 ਜੁਲਾਈ (ਪੁਨੀਤ ਭਾਰਦਵਾਜ)- ਕੰਢੀ ਨਹਿਰ ਦੀ ਮੁਰੰਮਤ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਕੰਢੀ ਨਹਿਰ ਦੇ ਨਾਲ ਲੱਗਦੀ ਸੜਕ ਦੀ ਹਾਲਤ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ | ਇਹ ਸੜਕ ਕੁੱਝ ਹੀ ਸਾਲ ਪਹਿਲਾਂ ਬਹੁਤ ਹੀ ਵਧੀਆ ਢੰਗ ਨਾਲ ਬਣਾਈ ਗਈ ਸੀ ਪਰ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਤੇ ਡਿਪਟੀ ਸੀ.ਐਲ.ਪੀ. ਲੀਡਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਐਸ.ਸੀ. ਐਕਟ ਦੀ ਉਲੰਘਣਾ ਦਾ ਮੁੱਦਾ ਸਪੀਕਰ ਕੋਲ ਉਠਾਇਆ | ...
ਮੁਕੇਰੀਆਂ, 1 ਜੁਲਾਈ (ਰਾਮਗੜ੍ਹੀਆ)- ਕਨੱਈਆ ਕੁਮਾਰ ਦੇ ਰਾਜਸਥਾਨ ਉਦੇਪੁਰ ਵਿਚ ਬੇਰਹਿਮੀ ਨਾਲ ਹੋਏ ਕਤਲ ਦੇ ਵਿਰੋਧ ਵਿਚ ਕਰਣੀ ਸੈਨਾ ਤੇ ਰਾਜਪੂਤ ਸਭਾ ਮੁਕੇਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਰਣੀ ਸੈਨਾ ਮੁਕੇਰੀਆਂ ਦੇ ਪ੍ਰਧਾਨ ਠਾਕੁਰ ਇਕਬਾਲ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਅਰਜਨ ਸਿੰਘ ਜੋਸ਼ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੂੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਧਰਮਿੰਦਰ ਸਿੰਘ ਨੇ ...
ਟਾਂਡਾ ਉੜਮੁੜ, 1 ਜੁਲਾਈ (ਭਗਵਾਨ ਸਿੰਘ ਸੈਣੀ)- ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 'ਚ ਇਤਿਹਾਸ ਜਿੱਤ ਦੀ ਖ਼ੁਸ਼ੀ 'ਚ ਟਾਂਡਾ ਸ਼ਹਿਰ ਦੇ ਹਸਪਤਾਲ ਚੌਕ 'ਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਟਾਂਡਾ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਕੌਮੀ ਡਾਕਟਰ ਦਿਵਸ ਮੌਕੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਨੈਸ਼ਨਲ ਹੈਲਥ ...
ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਬਜਟ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...
ਨਸਰਾਲਾ, 1 ਜੁਲਾਈ (ਸਤਵੰਤ ਸਿੰਘ ਥਿਆੜਾ)- ਭਾਰਤ ਸਰਕਾਰ ਵਲੋਂ ਸੈਸ਼ਨ 2021-22 ਵਿਚ ਸਵੱਛ ਵਿਦਿਆਲਿਆ ਪੁਰਸਕਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਰਵਾਏ ਗਏ ਸਰਵੇਖਣ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਨੇ ਸਵੱਛਤਾ ਦੇ ਸਾਰੇ ਪੱਖਾਂ ਨੂੰ ਪੂਰਾ ਕੀਤਾ ...
ਹਾਜੀਪੁਰ, 1 ਜੁਲਾਈ (ਜੋਗਿੰਦਰ ਸਿੰਘ)- ਰਾਜਸਥਾਨ ਦੇ ਉਦੇਪੁਰ ਵਿਖੇ ਕਨੱਈਆ ਕੁਮਾਰ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ ਵਿਚ ਅਤੇ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਹਾਜੀਪੁਰ ਦੇ ਬੱਸ ਅੱਡਾ ਵਿਖੇ ਹਿੰਦੂ ...
ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜਲੰਧਰ ਤੋਂ ਵਾਇਆ ਹੁਸ਼ਿਆਰਪੁਰ ਪੰਜਾਬ ਨੂੰ ਹਿਮਾਚਲ ਨਾਲ ਜੋੜਦੇ ਨੈਸ਼ਨਲ ਹਾਈਵੇ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਆਸ ਪਾਸ ਦੇ ਵਸਨੀਕਾਂ ਨੇ ਨੈਸ਼ਨਲ ਹਾਈਵੇ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX