ਪੱਖੋਵਾਲ/ਸਰਾਭਾ, 1 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸੂਬੇ ਅੰਦਰ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣਾਈ ਜਾ ਰਹੀ ਦਿੱਲੀ-ਕੱਟੜ੍ਹਾ ਸੜਕ ਲਈ ਬਿਨ੍ਹਾਂ ਪੈਸੇ ਦਿੱਤੇ ਸਰਕਾਰ ਵਲੋਂ ਜ਼ਬਰੀ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਕੋਟ ਆਗਾਂ 'ਚ ਲਗਾਇਆ ਜਾ ਰਿਹਾ ਧਰਨਾ ਅੱਜ 6ਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ | ਇਸ ਮੌਕੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਿਕਰਮਜੀਤ ਸਿੰਘ ਕਾਲਖ ਨੇ ਕਿਹਾ ਕਿ ਸਰਕਾਰ ਕਿਸਾਨਾਂ ਵਿਰੁੱਧ ਤਾਨਾਸ਼ਾਹੀ ਰਵੱਈਆ ਅਪਣਾ ਕੇ ਉਨ੍ਹਾਂ ਦੀਆਂ ਉਪਜਾਊ ਤੇ ਬੇਸ਼ਕੀਮਤੀ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਪਰ ਸੂਬੇ ਦੇ ਜੁਝਾਰੂ ਕਿਸਾਨ ਉਨ੍ਹਾਂ ਦੇ ਇਨ੍ਹਾਂ ਭੈੜੇ ਮਨਸੂਬਿਆ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ ਤੇ ਜਦੋਂ ਤੱਕ ਕਿਸਾਨਾਂ ਨੂੰ ਜ਼ਮੀਨਾਂ ਦਾ ਸਹੀ ਮੁੱਲ ਨਹੀਂ ਦਿੱਤਾ ਜਾਂਦਾ, ਉਨ੍ਹਾਂ ਸਮਾਂ ਕਿਸੇ ਨੂੰ ਵੀ ਉਨ੍ਹਾਂ ਦੀਆਂ ਜ਼ਮੀਨਾਂ 'ਚ ਪੈਰ ਨਹੀਂ ਪਾਉਣ ਦਿੱਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਕੋਟ ਆਗਾਂ ਨੇ ਕਿਹਾ ਕਿਸਾਨਾਂ ਨੂੰ ਜਦੋਂ ਤੱਕ ਜ਼ਮੀਨਾਂ ਦੇ ਪੂਰੇ ਮੁੱਲ ਨਾਲ ਨਾਲ ਦੋ-ਫਾੜ ਹੋਈਆਂ ਜ਼ਮੀਨਾਂ ਲਈ ਲੰਘਣ ਵਾਸਤੇ ਰਸਤਾ, ਪਾਣੀ ਲੰਘਾਉਣ ਲਈ ਪਾਈਪਾਂ ਦੱਬਣ ਸਮੇਤ ਦੋਫਾੜ ਹੋਣ ਕਾਰਨ ਹੋਣ ਵਾਲੇ ਨੁਕਸਾਨ ਲਈ ਬਣਦਾ ਮੁਆਵਜ਼ਾ ਨਹੀਂ ਮਿਲਦਾ, ਉਨ੍ਹਾਂ ਸਮਾਂ ਇਹ ਧਰਨਾ ਨਿਰੰਤਰ ਜਾਰੀ ਰਹੇਗਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸੇ ਵੀ ਕਿਸਾਨ ਦੇ ਹੱਕਾਂ 'ਤੇ ਡਾਕਾ ਨਹੀਂ ਪੈਣ ਦੇਵੇਗੀ | ਇਸ ਮੌਕੇ ਸਤਨਾਮ ਸਿੰਘ ਮਾਣਕ ਮਾਜਰਾ, ਮਾ: ਰਜਿੰਦਰ ਸਿੰਘ ਸਿਆੜ੍ਹ, ਕੁਲਦੀਪ ਸਿੰਘ ਗੁੱਜਰਵਾਲ, ਮਨੋਹਰ ਸਿੰਘ ਕੁਲਾੜ੍ਹ, ਰਾਜਪਾਲ ਸਿੰਘ, ਪ੍ਰਧਾਨ ਜਸਵੀਰ ਸਿੰਘ, ਹਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਮਾ: ਸੁਦਾਗਰ ਸਿੰਘ, ਮਾ: ਚਰਨਜੀਤ ਸਿੰਘ, ਗੁਰਿੰਦਰ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਬੀਤੀ ਰਾਤ ਪਈ ਮੋਹਲੇਧਾਰ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ, ਪ੍ਰੰਤੂ ਇਸ ਬਰਸਾਤ ਕਾਰਨ ਲੁਧਿਆਣਾ ਰੋਡ 'ਤੇ ਸਥਿਤ ਬੈਂਕਾਂ ਸਾਹਮਣੇ ਜਲ-ਥਲ ਹੋ ਗਿਆ | ਦੱਸਣਯੋਗ ਹੈ ਕਿ ਲੁਧਿਆਣਾ ਰੋਡ 'ਤੇ ...
ਜਗਰਾਉਂ, 1 ਜੁਲਾਈ (ਜੋਗਿੰਦਰ ਸਿੰਘ)-ਜ਼ਿਲ੍ਹਾ ਲੁਧਿਆਣਾ 'ਚ 19 ਪ੍ਰਾਇਮਰੀ ਸਿੱਖਿਆ ਦਫ਼ਤਰ ਹਨ, ਜਿੰਨ੍ਹਾਂ 'ਚ ਇਸ ਸਮੇਂ ਦੋ ਹੀ ਪੱਕੇ ਬੀ.ਪੀ.ਈ.ਓ. ਰਹਿ ਗਏ ਹਨ | ਇੰਨ੍ਹਾਂ 19 ਬਲਾਕਾਂ 'ਚ ਲਗਪਗ 950 ਸਕੂਲ ਆਉਂਦੇ ਹਨ | ਹੁਣ ਇਨ੍ਹਾਂ 19 ਬਲਾਕਾਂ ਦੇ ਸਾਰੇ ਤਰ੍ਹਾਂ ਦੇ ਕੰਮਕਾਜਾਂ ...
ਰਾਏਕੋਟ, 1 ਜੁਲਾਈ (ਸੁਸ਼ੀਲ)-ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਕਰੀਬੀ ਪਿੰਡ ਬੱਸੀਆਂ ਦੀ ਅਨਾਜ ਮੰਡੀ ਵਿਖੇ ਹੋਈ | ਮੀਟਿੰਗ ਦੌਰਾਨ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਹੋਰ ਕਈ ਮੈਬਰਾਂ ਨੇ ਸ਼ਮੂਲੀਅਤ ...
ਮੁੱਲਾਂਪੁਰ-ਦਾਖਾ, 1 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਨਤੀਜੇ ਸਮੇਂ ਦਾਖਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਕੰਨਿਆ ਸਕੂਲ ਦਾਖਾ ਦੇ ਪਿ੍ੰਸੀਪਲ ਮੈਡਮ ਡਿੰਪਲ ...
ਮੁੱਲਾਂਪੁਰ-ਦਾਖਾ, 1 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਸ੍ਰੀ ਦੀਪਕ ਹਿਲੋਰੀ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਦੇ ਆਦੇਸ਼ਾਂ ਬਾਅਦ ਦਾਖਾ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ ...
ਜਗਰਾਉਂ, 1 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਅਮਰਨਾਥ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸੇਵਾ ਲਈ ਸ੍ਰੀ ਗੌਰੀ ਸ਼ੰਕਰ ਸੇਵਾ ਮੰਡਲ ਵਲੋਂ ਜੰਮੂ ਕਸ਼ਮੀਰ ਮਾਰਗ 'ਤੇ ਟਿਕਰੀ (ਮਾਂਡ) ਵਿਖੇ ਲਗਾਏ ਜਾਂਦੇ ਭੰਡਾਰੇ ਦਾ ਉਦਘਾਟਨ ਡੀ. ਸੀ. ਊਧਮਪੁਰ ਕਿ੍ਤਿਕਾ ਜਯੋਤਸਨਾ ...
ਮੁੱਲਾਂਪੁਰ-ਦਾਖਾ, 1 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਗੁਰਜੀਤ ਕੌਰ ...
ਹਠੂਰ, 1 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੈਹਦੇਆਣਾ ਸਾਹਿਬ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਕਰਮਜੀਤ ਕੌਰ ਚਕਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਬੱਚੇ 75 ਪ੍ਰਤੀਸ਼ਤ ਤੋਂ ਉਪਰ ਨੰਬਰ ਲੈ ਕੇ ਪਾਸ ...
ਜਗਰਾਉਂ, 1 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਜਗਰਾਉਂ ਮਿਡ ਟਾਊਨ ਵਲੋਂ ਕੁਸ਼ਟ ਆਸ਼ਰਮ 'ਚ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਲਾਈਨ ਡਾ: ਪਰਮਿੰਦਰ ਸਿੰਘ ਨੇ ਦੱਸਿਆ ਕਿ ਕੁਸ਼ਟ ...
ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੀ ਬਾਰ੍ਹਵੀਂ ਕਲਾਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ, ਜਿਸ ਵਿਚ ਸਾਇੰਸ ਗਰੁੱਪ ਦੀ ਜਸ਼ਨਜੋਤ ਕੌਰ ਕਮਾਲਪੁਰਾ ਨੇ 97 ਫ਼ੀਸਦੀ ਅੰਕਾਂ ਨਾਲ ਪਹਿਲਾ ...
ਰਾਏਕੋਟ, 1 ਜੁਲਾਈ (ਸੁਸ਼ੀਲ)-ਪੇਂਡੂ ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਸ. ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ: ਮਨਪ੍ਰੀਤ ਸਿੰਘ ...
ਜਗਰਾਉਂ, 1 ਜੁਲਾਈ (ਜੋਗਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਕੈਂਪ ਮਿਤੀ 12 ਜੁਲਾਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਤਿਹਾੜਾ ਵਿਖੇ ਲਗਾਇਆ ਜਾ ਰਿਹਾ | ਇਸ ਸਬੰਧੀ ਜਾਣਕਾਰੀ ...
ਹੰਬੜਾਂ, 1 ਜੁਲਾਈ (ਹਰਵਿੰਦਰ ਸਿੰਘ ਮੱਕੜ)-ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਪੁੱਤਰ ਚੰਨਣ ਰਾਮ ਅਤੇ ਸਾਬਕਾ ਸਰਪੰਚ ਹਰਬੰਸ ਸਿੰਘ ਪੁੱਤਰ ਸੁੱਚਾ ਸਿੰਘ ਨੇ ਪ੍ਰੈਸ ਬਿਆਨ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਵਿਚ ਗ੍ਰਾਮ ਪੰਚਾਇਤ ਵਲੋਂ ਕੀਤੇ ਕੰਮਾਂ ...
ਖੰਨਾ, 1 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 32 ਕਿੱਲੋ ਭੁੱਕੀ ਸਮੇਤ ਸਕੂਟਰੀ ਸਵਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਨਛੱਤਰ ਸਿੰਘ ਨੇ ਕਿਹਾ ਕਿ ਏ.ਐੱਸ.ਆਈ ਅਵਤਾਰ ਸਿੰਘ ...
ਜੋਧਾਂ, 1 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਨੈਸ਼ਨਲ ਡਾਕਟਰ ਦਿਵਸ ਦੇ ਮੌਕੇ ਵਣ ਮੰਡਲ ਅਫ਼ਸਰ (ਵਿਸਥਾਰ) ...
ਰਾਏਕੋਟ, 1 ਜੁਲਾਈ (ਸੁਸ਼ੀਲ)-ਨਿੱਤ ਗੰਧਲੇ ਹੋ ਰਹੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਐਲ. ਐਂਡ ਟੀ. ਕੰਪਨੀ ਵਲੋਂ ਕਰੀਬੀ ਪਿੰਡ ਬੱਸੀਆਂ ਨੇੜੇ ਸਥਿਤ ਇਤਿਹਾਸਕ ਬੱਸੀਆਂ ਕੋਠੀ (ਹੁਣ ਮਹਾਰਾਜਾ ਦਲੀਪ ਸਿੰਘ ...
ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿੰਗਾਂ 'ਚ ਬੱਚਿਆਂ ਦੀ ਸੁਰੱਖਿਆ, ਬੱਚਿਆਂ ਦੀ ਭਲਾਈ ਲਈ ਸਰਕਾਰ ...
ਜਗਰਾਉਂ, 1 ਜੁਲਾਈ (ਜੋਗਿੰਦਰ ਸਿੰਘ)-ਲਾਇਨ ਕਲੱਬ ਜਗਰਾਉਂ ਮੇਨ ਵਲੋਂ ਅੱਜ ਨਵੀਂ ਟੀਮ ਦੀ ਸ਼ੁਰੂਆਤ ਮੌਕੇ ਪ੍ਰਧਾਨ ਸ਼ਰਨਦੀਪ ਸਿੰਘ ਬੈਨੀਪਾਲ ਅਤੇ ਸੈਕਟਰੀ ਪਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਦੇ 27 ਜ਼ਰੂਰਤਮੰਦ ਬਜ਼ੁਰਗਾਂ ...
ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸਹਿਬਾਜ਼ਪੁਰਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਸਕੱਤਰ ਪਰਮਜੀਤ ਸਿੰਘ ਸਰੋਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਸਰੋਆ ਸਕੱਤਰ ਸ਼੍ਰੋਮਣੀ ...
ਮੁੱਖ ਮਹਿਮਾਨ ਵਿਜੈ ਕੁਮਾਰ ਅਨੰਦ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਕਲੱਬ ਪ੍ਰਧਾਨ ਗੁਰਦੇਵ ਸਿੰਘ ਤਲਵੰਡੀ ਅਤੇ ਸਮੂਹ ਮੈਂਬਰ | ਤਸਵੀਰ: ਬਲਵਿੰਦਰ ਸਿੰਘ ਲਿੱਤਰ ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰੋਟਰੀ ਇੰਟਰਨੈਸ਼ਨਲ ਡਿਸਟਿਕ (3070) ਦੇ ...
ਹਠੂਰ, 1 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਮਲੇਰਕੋਟਲਾ 'ਚ ਹੋਈ ਯੂਥ ਸਟੇਟ ਬਾਕਸਿੰਗ ਚੈਂਪੀਅਨਸ਼ਿਪ 'ਚ ਹਰਮਨਦੀਪ ਸਿੰਘ ਲੱਖਾ ਨੇ ਚਾਂਦੀ ਦਾ ਤਗਮਾ ਜਿੱਤ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਪਿੰਡ ਵਾਪਸੀ 'ਤੇ ਸਰਪੰਚ ਜਸਵੀਰ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਉਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX