ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  7 minutes ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  44 minutes ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  55 minutes ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 1 hour ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  about 1 hour ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 1 hour ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 1 hour ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 2 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 2 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 1 hour ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 3 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  about 3 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  about 3 hours ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  about 4 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  about 4 hours ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  about 3 hours ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  about 4 hours ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  about 4 hours ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  about 4 hours ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੀਂਹ ਨਾਲ ਝੋਨੇ ਦੀ ਲੁਆਈ ਦੇ ਕੰਮ ਨੇ ਜ਼ੋਰ ਫੜਿਆ

ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਮੀਂਹ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਉਥੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਨੂਰ ਝਲਕ ਆਇਆ ਹੈ | ਕਿਸਾਨ ਆਗੂ ਸ. ਨਿਰਮਲ ਸਿੰਘ ਸੰਧੂ, ਦਵਿੰਦਰ ਸਿੰਘ ਸੰਧੂ, ਪਰਮਿੰਦਰ ਸਿੰਘ ਬੋਇਲ, ਹਰਵਿੰਦਰ ਸਿੰਘ ਬੋਇਲ, ਗੁਰਇਕਬਾਲ ਸਿੰਘ ਜੌਹਲ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਜਥੇ. ਮੱਖਣ ਸਿੰਘ ਸੰਧੂ, ਪ੍ਰਧਾਨ ਜਸਵੀਰ ਸਿੰਘ ਬੀਰਾ ਅਟਵਾਲ ਆਦਿ ਕਿਸਾਨਾਂ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾ ਰਹੀ ਹੈ ਪਰ ਫੇਰ ਵੀ ਅੱਤ ਦੀ ਗਰਮੀ 'ਚ ਝੋਨੇ ਦੇ ਖੇਤਾਂ ਵਿਚ ਪਾਣੀ ਬਾਹਲਾ ਸਮਾਂ ਨਹੀਂ ਸੀ ਠਹਿਰਦਾ ਜਿਸ ਕਾਰਨ ਉਨ੍ਹਾਂ ਨੂੰ ਨਵੇਂ ਖੇਤਾਂ 'ਚ ਕੱਦੂ ਕਰਨ ਲਈ ਕਾਫੀ ਮੁਸ਼ਕਿਲ ਆਉਂਦੀ ਸੀ | ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਕਾਰਨ ਸੁੱਕ ਰਹੀਆਂ ਫ਼ਸਲਾਂ ਜਿਥੇ ਮੀਂਹ ਪੈਣ ਨਾਲ ਲਹਿਰਾਉਣ ਲੱਗੀਆਂ ਹਨ ਉੱਥੇ ਝੋਨੇ ਦੀ ਲੁਆਈ ਦਾ ਕੰਮ ਵੀ ਅੱਗੇ ਨਾਲੋਂ ਤੇਜ਼ ਹੋਇਆ ਹੈ | ਉਪਰੋਕਤ ਕਿਸਾਨਾਂ ਤੋਂ ਇਲਾਵਾ ਸ. ਜ਼ੋਰਾਵਰ ਸਿੰਘ ਗਿੱਲ, ਦਵਿੰਦਰ ਸਿੰਘ, ਤਲਜਿੰਦਰ ਸਿੰਘ, ਤਨਵੀਰ ਸਿੰਘ, ਸਤਨਾਮ ਸਿੰਘ ਸੱਤਾ ਇਟਲੀ, ਡਾ. ਮਿੰਦਾ, ਜਥੇ. ਮੱਖਣ ਸਿੰਘ ਸੰਧੂ, ਸੁਰਜੀਤ ਸਿੰਘ ਸੰਧੂ ਆਦਿ ਕਿਸਾਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇੰਦਰ ਦੇਵਤਾ ਤੇ ਪੰਜਾਬ ਸਰਕਾਰ ਦੀ ਮੇਹਰ ਕਿਸਾਨਾਂ ਤੇ ਇਸੇ ਤਰ੍ਹਾਂ ਦੀ ਬਣੀ ਰਹੀ ਤਾਂ ਝੋਨੇ ਦੀ ਲੁਆਈ ਟਾਈਮ ਸਿਰ ਨਿੱਬੜ ਜਾਵੇਗੀ |

ਮੰਡੀ ਬੋਰਡ ਵਲੋਂ ਨਵੀਂ ਲਿੰਕ ਸੜਕ ਅੱਧ ਵਿਚਕਾਰ ਛੱਡਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ

ਸੜੋਆ, 1 ਜੁਲਾਈ (ਪੱਤਰ ਪ੍ਰੇਰਕ)- ਪਿੰਡ ਸੜੋਆ ਤੋਂ ਦਿਆਲ-ਆਲੋਵਾਲ ਨਜ਼ਦੀਕ ਰਾਈਸ ਸ਼ੈਲਰ ਨੂੰ ਮਿਲਾਉਣ ਵਾਲੀ ਲਿੰਕ ਸੜਕ ਦਾ ਮੰਡੀ ਬੋਰਡ ਵਲੋਂ ਕੰਮ ਅੱਧ ਵਿਚਕਾਰ ਛੱਡਣ ਕਰਕੇ ਇਲਾਕੇ ਦੇ ਲੋਕ, ਕਿਸਾਨ ਕਾਫ਼ੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਦਮ ਤੋੜ ਰਹੀ ਜ਼ਿੰਦਗੀ ਲਈ ਡਾਕਟਰ ਕਿਸੇ 'ਫ਼ਰਿਸ਼ਤੇ' ਤੋਂ ਘੱਟ ਨਹੀਂ ਹੁੰਦਾ-ਸਿਵਲ ਸਰਜਨ ਡਾ: ਦਵਿੰਦਰ ਢਾਂਡਾ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਦੀ ਨੈਸ਼ਨਲ ਹੈਲਥ ਅਥਾਰਿਟੀ ਅਤੇ ਪੰਜਾਬ ਸਰਕਾਰ ਦੀ ਸਟੇਟ ਹੈਲਥ ਏਜੰਸੀ ਵਲੋਂ ਸਾਂਝੇ ਤੌਰ 'ਤੇ ਅੱਜ ਰਾਸ਼ਟਰੀ ਡਾਕਟਰਜ਼ ਦਿਵਸ ਮੌਕੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਿਸਾਲੀ ...

ਪੂਰੀ ਖ਼ਬਰ »

ਲਾਦੀਆਂ 'ਚ ਹੇਠਾਂ ਧਸੀ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ

ਕਟਾਰੀਆਂ, 1 ਜੁਲਾਈ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬੰਗਾ ਲਿੰਕ ਸੜਕ 'ਤੇ ਪਿੰਡ ਲਾਦੀਆਂ 'ਚ ਨਵੇਂ ਉਸਾਰੇ ਗੇਟ ਦੇ ਨਜ਼ਦੀਕ ਸੜਕ ਹੇਠਾਂ ਧੱਸਣ ਕਾਰਨ ਪਿਆ ਡੂੰਘਾ ਟੋਆ ਰਾਹਗੀਰਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਪਿੰਡ ਲਾਦੀਆਂ ਦੇ ਵਸਨੀਕ ਐਡਵੋਕੇਟ ...

ਪੂਰੀ ਖ਼ਬਰ »

ਸਮੂਹ ਡਾਕਟਰਾਂ ਵਲੋਂ 4 ਤੋਂ ਮੁਕੰਮਲ ਸੂਬਾ ਪੱਧਰੀ ਹੜਤਾਲ ਦਾ ਐਲਾਨ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਸ਼ਾਖਾ ਵਲੋਂ ਡਾਕਟਰਾਂ ਦੀਆਂ ਸ਼ਿਕਾਇਤਾਂ ਪ੍ਰਤੀ ਪੁਲਿਸ ਵਿਭਾਗ ਵਲੋਂ ਅਪਣਾਏ ਗਏ ਵਤੀਰੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸ਼ਾਖਾ ਦੇ ਪ੍ਰਧਾਨ ਡਾਕਟਰ ਪਰਮਜੀਤ ਮਾਨ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 6-7 ਨੂੰ

ਬਹਿਰਾਮ, 1 ਜੁਲਾਈ (ਨਛੱਤਰ ਸਿੰਘ ਬਹਿਰਾਮ) - ਰੋਪੜ-ਫਗਵਾੜਾ ਮੁੱਖ ਮਾਰਗ ਬਹਿਰਾਮ ਵਿਖੇ ਸਯੱਦ ਬਾਬਾ ਜੌੜੇ ਪੀਰ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮਿਤੀ 6-7 ਜੁਲਾਈ ਦਿਨ ਬੁੱਧਵਾਰ-ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਹਰਦਿਆਲ ਸਿੰਘ ਧਾਮੀ ਨੇ ਦੱਸਿਆ ਕਿ 6 ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਅਗਲੀ ਕੌਮੀ ਲੋਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ 4 ਕਿਰਤ ਕੋਡ ਵਿਰੁੱਧ ਇਫਟੂ ਨੇ ਕਾਲਾ ਦਿਵਸ ਮਨਾਉਂਦਿਆਂ ਕੀਤਾ ਰੋਸ ਮੁਜ਼ਾਹਰਾ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਨੇ ਕੇਂਦਰ ਸਰਕਾਰ ਦੇ 4 ਲੇਬਰ ਕੋਡ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਉਂਦਿਆਂ ਇਹਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਕੇਂਦਰ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਚੌਧਰੀ ਮਨੋਹਰ ਲਾਲ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਬਲਾਚੌਰ, 1 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਹੁਤ ਹੀ ਮਿਲਾਪੜੇ ਅਤੇ ਹਰਦਿਲ ਅਜ਼ੀਜ਼ ਪਟਵਾਰੀ ਮਨੋਹਰ ਲਾਲ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਅੱਜ ਸੇਵਾ ਮੁਕਤੀ 'ਤੇ ਸਮੂਹ ਪਟਵਾਰ ਅਤੇ ਕਾਨੂੰਗੋਅ ਐਸੋਸੀਏਸ਼ਨ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਵਸਤਾਂ 'ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ 'ਚ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਏ.ਡੀ.ਸੀ. ਵਲੋਂ ਡੀ.ਡੀ.ਪੀ.ਓ. ਤੇ ਈ.ਓਜ਼ ਨਾਲ ਮੀਟਿੰਗ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਸ਼ ਭਰ ਵਿਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿਚ ਆਉਣ ਵਾਲੀਆਂ ਪਲਾਸਟਿਕ ਵਸਤਾਂ 'ਤੇ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਵਿਕਾਸ ...

ਪੂਰੀ ਖ਼ਬਰ »

ਮਜਾਰਾ 'ਚ ਨਾਭ ਕੰਵਲ ਰਾਜਾ ਸਾਹਿਬ ਪੈਰਾ ਮੈਡੀਕਲ ਕਾਲਜ ਦੀ ਸ਼ੁਰੂਆਤ

ਬੰਗਾ, 1 ਜੁਲਾਈ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਟਰੱਸਟ ਮਜਾਰਾ ਨੌ ਅਬਾਦ ਦੇ ਪ੍ਰਬੰਧ ਹੇਠਾਂ ਅਰੰਭ ਹੋਏ ਨਵੇਂ ਮੈਡੀਕਲ ਸਿੱਖਿਆ ਅਦਾਰੇ ਨਾਭ ਕੰਵਲ ਰਾਜਾ ਸਾਹਿਬ ਪੈਰਾ ਮੈਡੀਕਲ ਕਾਲਜ ਮਜਾਰਾ ਨੌ ਆਬਾਦ ਵਿਖੇ ਲੈਬ ਸਾਇੰਸ, ਅਪ੍ਰੇਸ਼ਨ ...

ਪੂਰੀ ਖ਼ਬਰ »

ਡਾ. ਆਸਾ ਨੰਦ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਡਾ. ਆਸਾ ਨੰਦ ਆਰੀਆ ਮਾਡਲ ਲੀਡ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਆਰਟਸ, ਕਾਮਰਸ ਅਤੇ ਸਾਇੰਸ ਦੇ ਸਾਰੇ 165 ਵਿਦਿਆਰਥੀਆਂ ਨੇ ਇਹ ਪ੍ਰੀਖਿਆ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਦੌਰਾਨ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸੰਗਤਾਂ ਹੋਈਆਂ ਨਤਮਸਤਕ

ਮੇਹਲੀ, 1 ਜੁਲਾਈ (ਸੰਦੀਪ ਸਿੰਘ) - ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ ਨੂੰ ਸਮਰਪਿਤ ਰੌਜ਼ਾ ਸ਼ਰੀਫ ਮੰਢਾਲੀ ਵਿਖੇ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਚੱਲ ਰਿਹਾ ਸਲਾਨਾ ਜੋੜ ਮੇਲਾ ਤੀਸਰੇ ਦਿਨ ਵਿਚ ਪ੍ਰਵੇਸ਼ ਕਰ ਗਿਆ | ਮੇਲੇ ਦੌਰਾਨ ...

ਪੂਰੀ ਖ਼ਬਰ »

ਬੀ.ਜੇ.ਪੀ. ਨੇ ਅਸ਼ੋਕ ਬਾਂਠ ਨੂੰ ਬਲਾਚੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਰੱਤੇਵਾਲ, 1 ਜੁਲਾਈ (ਆਰ.ਕੇ. ਸੂਰਾਪੁਰੀ)- ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਵਲੋਂ ਬਲਾਚੌਰ ਹਲਕੇ ਤੋਂ ਚੋਣ ਲੜ ਚੁੱਕੇ ਬੀ.ਜੇ.ਪੀ. ਦੇ ਸੀਨੀਅਰ ਆਗੂ ਅਸ਼ੋਕ ਬਾਂਠ ਰੱਤੇਵਾਲ (ਸੇਵਾ-ਮੁਕਤ ਆਈ.ਪੀ.ਐੱਸ) ਨੂੰ ਪਾਰਟੀ ਵਲੋਂ ਬਲਾਚੌਰ ਹਲਕੇ ਦਾ ਇੰਚਾਰਜ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਬੰਦ ਹੋਣ ਕਾਰਨ ਲੋਕ ਸਿਹਤ ਸਹੂਲਤਾਂ ਤੋਂ ਹੋਏ ਵਾਂਝੇ

ਰੈਲਮਾਜਰਾ, 1 ਜੁਲਾਈ (ਸੁਭਾਸ਼ ਟੌਂਸਾ)- ਪੰਜਾਬ ਸਰਕਾਰ ਵਲੋਂ ਪਿੰਡ ਟੌਂਸਾ ਦੇ ਫੋਕਲ ਪੁਆਇੰਟ ਵਿਚ ਲੱਖਾਂ ਰੁਪਏ ਖ਼ਰਚ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਬਣਾਈ ਗਈ ਇਮਾਰਤ ਜਿੱਥੇ ਕੋਈ ਵੀ ਡਾਕਟਰ ਨਾ ਹੋਣ ਕਾਰਨ ਇੱਥੋਂ ਦੇ ਕਈ ਪਿੰਡਾਂ ਦੇ ਲੋਕ ਮੁੱਢਲੀਆਂ ...

ਪੂਰੀ ਖ਼ਬਰ »

ਮੱਕੀ ਉਤਪਾਦਕ ਸਬਸਿਡੀ ਲੈਣ ਲਈ ਫਾਰਮ ਜਮ੍ਹਾਂ ਕਰਵਾਓ-ਵਿਨੀਤ

ਜਾਡਲਾ, 1 ਜਲਾਈ (ਬੱਲੀ)- ਪੰਜਾਬ ਸਰਕਾਰ ਵਲੋਂ ਮੱਕੀ ਉਤਪਾਦਕਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਫਾਰਮ ਕਿਸਾਨ 10 ਜਲਾਈ ਤੱਕ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਜਮਾਂ ਕਰਵਾ ਕੇ ਇਸ ਦਾ ਲਾਭ ਲੈ ਸਕਦੇ ਹਨ | ਇਹ ਜਾਣਕਾਰੀ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਿਨ੍ਹਾਂ ਦੇ ਇਰਾਦੇ ਨੇਕ ਹੋਣ ਉਹ ਇਕ ਦਿਨ ਮੰਜ਼ਿਲ ਪਾਰ ਕਰਦੇ ਹੀ ਨੇ-ਕੈਂਡੀ ਸੁਖਰਾਜ ਸਿੰਘ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਥਾਨਕ ਰਾਹੋਂ ਰੋਡ 'ਤੇ ਸਥਿਤ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਲਾਘਾਯੋਗ ਰਿਹਾ ਹੈ ਜਿੱਥੋਂ ਦੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਮਜ਼ਬੂਤ ਇਰਾਦਿਆਂ ਨੇ ਸਕੂਲ ਦੇ ਮਿਹਨਤੀ ਸਟਾਫ, ...

ਪੂਰੀ ਖ਼ਬਰ »

200 ਗਰਾਮ ਹੈਰੋਇਨ ਸਮੇਤ ਦੋ ਔਰਤਾਂ ਗਿ੍ਫ਼ਤਾਰ

ਨਵਾਂਸ਼ਹਿਰ, 1 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਰਬਜੀਤ ਸਿੰਘ ਬਾਹੀਆ ਕਪਤਾਨ ਪੁਲਿਸ ਜਾਂਚ ਅਤੇ ਹਰਜੀਤ ਸਿੰਘ ਉਪ ਕਪਤਾਨ ਪੁਲਿਸ ਜਾਂਚ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸੀ.ਆਈ.ਏ. ਸਟਾਫ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਦੋ ਔਰਤਾਂ ਨੂੰ 200 ਗਰਾਮ ਹੈਰੋਇਨ ਸਮੇਤ ...

ਪੂਰੀ ਖ਼ਬਰ »

ਜੈ ਕਿ੍ਸ਼ਨ ਸਿੰਘ ਰੌੜੀ ਦੇ ਡਿਪਟੀ ਸਪੀਕਰ ਬਣਨ ਨਾਲ ਗੁੱਜਰ ਸਮਾਜ ਦਾ ਮਾਣ ਵਧਿਆ- ਹੱਕਲਾ

ਰੱਤੇਵਾਲ, 1 ਜੁਲਾਈ (ਆਰ.ਕੇ. ਸੂਰਾਪੁਰੀ)- ਹਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਵਿਧਾਇਕ ਬਣੇ ਜੈ ਕਿ੍ਸ਼ਨ ਸਿੰਘ ਰੌੜੀ ਨੂੰ ਸਰਬ ਸੰਮਤੀ ਨਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ 'ਤੇ ਜਿੱਥੇ ਹਲਕਾ ਗੜ੍ਹਸ਼ੰਕਰ ਅਤੇ ਬਲਾਚੌਰ ਦਾ ਮਾਣ ਵਧਿਆ ਹੈ ਉੱਥੇ ਸਮੁੱਚੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਧੱਕਾ ਕਰ ਰਹੀ ਹੈ ਐਸ.ਸੀ./ ਬੀ. ਸੀ. ਸ਼੍ਰੇਣੀਆਂ ਨਾਲ-ਦਿਨੇਸ਼ ਕੁਮਾਰ

ਬੰਗਾ, 1 ਜੁਲਾਈ (ਕਰਮ ਲਧਾਣਾ) - ਗਜ਼ਟਿਡ, ਨਾਨ ਗਜ਼ਟਿਡ ਐਸ.ਸੀ./ਬੀ. ਸੀ ਵੈਲਫੇਅਰ ਫੈਡਰੇਸ਼ਨ ਪੰਜਾਬ, ਡਾ. ਅੰਬੇਡਕਰ ਮਿਸ਼ਨ ਕਲੱਬ ਪੰਜਾਬ ਤੇ ਐਸ.ਸੀ/ਬੀ.ਸੀ. ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਹੋਈ ਮੀਟਿੰਗ ਨੂੰ ...

ਪੂਰੀ ਖ਼ਬਰ »

ਵਿਧਾਇਕ ਜੈ ਕਿ੍ਸ਼ਨ ਸਿੰਘ ਰੌੜੀ ਦੇ ਡਿਪਟੀ ਸਪੀਕਰ ਬਣਨ 'ਤੇ ਰਾਜੂ ਮਾਜਰਾ ਵਿਖੇ ਲੱਡੂ ਵੰਡੇ

ਭੱਦੀ, 1 ਜੁਲਾਈ (ਨਰੇਸ਼ ਧੌਲ)- ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਲਗਾਤਾਰ ਦੂਸਰੀ ਵਾਰ ਜਿੱਤੇ ਵਿਧਾਇਕ ਜੈਕਿ੍ਸ਼ਨ ਸਿੰਘ ਰੌੜੀ ਨੂੰ ਡਿਪਟੀ ਸਪੀਕਰ ਨਿਯੁਕਤ ਕਰਨ 'ਤੇ ਸਮੁੱਚੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX