ਤਾਜਾ ਖ਼ਬਰਾਂ


ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  23 minutes ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  28 minutes ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  38 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 1 hour ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 1 hour ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 1 hour ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। ਲਾਸਕੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਾਬਕਾ ਸੈਨਿਕ ਸੰਘਰਸ਼ ਕਮੇਟੀ ਨੇ ਅਗਨੀਪਥ ਸਕੀਮ ਮੰਨਣ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਤਿੰਨ ਮੰਗਾਂ

ਗੁਰਦਾਸਪੁਰ, 1 ਜੁਲਾਈ (ਗੁਰਪ੍ਰਤਾਪ ਸਿੰਘ)-ਕੇਂਦਰ ਸਰਕਾਰ ਵਲੋਂ ਅਗਨੀਪਥ ਸਕੀਮ ਲਿਆਉਣ ਤੋਂ ਬਾਅਦ ਸਾਰੇ ਦੇਸ਼ ਅੰਦਰ ਲਗਾਤਾਰ ਇਸ ਦਾ ਵਿਰੋਧ ਹੁੰਦਾ ਆ ਰਿਹਾ ਹੈ | ਇਸੇ ਤਰ੍ਹਾਂ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੀ ਇਸ ਸਕੀਮ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ | ਜਿਸ ਦੇ ਸਬੰਧ ਵਿਚ ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਮੈਂਬਰ ਪ੍ਰਧਾਨ ਸੂਬੇਦਾਰ ਮੇਜਰ ਐਸ.ਪੀ ਗੋਸ਼ਲ, ਚੇਅਰਮੈਨ ਕੈਪਟਨ ਗੁਰਜੀਤ ਸਿੰਘ ਬਾਜਵਾ, ਉਪ ਪ੍ਰਧਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਤੇ ਜਨਰਲ ਸਕੱਤਰ ਕੁਲਬੀਰ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਪਾਰਕ ਵਿਖੇ ਇਕੱਤਰ ਹੋਏ ਤੇ ਬਾਅਦ ਵਿਚ ਉਨ੍ਹਾਂ ਵਲੋਂ ਡੀ.ਸੀ ਰਾਹੀਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਜਿਸ ਵਿਚ ਉਨ੍ਹਾਂ ਨੇ ਅਗਨੀਪਥ ਸਕੀਮ ਨੰੂ ਮੰਨਣ ਲਈ ਤਿੰਨ ਮੰਗਾਂ ਰੱਖੀਆਂ | ਪਹਿਲੀ ਮੰਗ 'ਚ ਉਨ੍ਹਾਂ ਲਿਖਿਆ ਕਿ ਜਿੰਨੇ ਵੀ ਸੰਸਦ ਹਨ, ਉਨ੍ਹਾਂ ਦੇ 17 ਸਾਲ ਤੋਂ 42 ਸਾਲ ਤੱਕ ਦੇ ਬੱਚਿਆਂ ਨੰੂ ਅਗਨੀਪਥ ਸਕੀਮ 'ਚ ਅਗਨੀਵੀਰ ਵਜੋਂ ਭਰਤੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸੇ ਬੱਚੇ ਦੀ ਸ਼ਹੀਦੀ 'ਤੇ ਸਰਕਾਰ ਵਲੋਂ 1 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਿਤ ਕੀਤੀ ਗਈ ਹੈ, ਇਸੇ ਤਰ੍ਹਾਂ ਕਿਸੇ ਸੰਸਦ ਮੈਂਬਰ ਦੇ ਬੱਚੇ ਦੀ ਸ਼ਹੀਦੀ ਹੋਣ 'ਤੇ ਸਰਕਾਰੀ ਰਾਸ਼ੀ ਦੇ ਨਾਲ ਸਾਬਕਾ ਸੈਨਿਕ ਸੰਘਰਸ਼ ਕਮੇਟੀ 1 ਕਰੋੜ ਆਪਣੇ ਵਲੋਂ ਦੇਵੇਗੀ | ਉਨ੍ਹਾਂ ਵਲੋਂ ਦੂਸਰੀ ਮੰਗ ਇਹ ਰੱਖੀ ਗਈ ਕਿ ਜਿਵੇਂ ਅਗਨੀਪਥ ਸਕੀਮ ਤਹਿਤ ਅਗਨੀਵੀਰਾਂ ਦੀ ਪੈਨਸ਼ਨ ਬਿਨਾਂ ਕਿਸੇ ਸੰਸਦੀ ਬਹਿਸ ਤੇ ਬਿਨਾਂ ਵਿਰੋਧੀ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕੀਤੇ ਨੋਟੀਫਿਕੇਸ਼ਨ ਰਾਹੀਂ ਬੰਦ ਕੀਤੀ ਹੈ | ਉਸੇ ਤਰ੍ਹਾਂ ਸੰਸਦ ਮੈਂਬਰਾਂ ਲਈ ਵੀ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਦੀਆਂ ਪੈਨਸ਼ਨਾਂ ਤੇ ਦੂਸਰੀਆਂ ਸਹੂਲਤਾਂ ਬੰਦ ਕੀਤੀਆਂ ਜਾਣ ਤੇ ਪੰਜ ਸਾਲ ਲਈ ਉੱਕਾ ਪੁੱਕਾ 50 ਹਜ਼ਾਰ ਮਹੀਨਾ ਤਨਖ਼ਾਹ ਫਿਕਸ ਕੀਤੀ ਜਾਵੇ | ਤੀਸਰੀ ਮੰਗ ਵਿਚ ਉਨ੍ਹਾਂ ਲਿਖਿਆ ਕਿ ਜਿਵੇਂ ਸਾਡੇ ਦੇਸ਼ ਅੰਦਰ ਹਰ ਕੰਮ ਲਈ ਮੰਤਰੀਆਂ ਨੰੂ ਪਹਿਲ ਦਿੱਤੀ ਜਾਂਦੀ ਹੈ | ਇਸੇ ਤਰ੍ਹਾਂ ਹੀ ਇਨ੍ਹਾਂ ਉੱਪਰ ਦਰਜ ਹੋਣ ਵਾਲੇ ਭਿ੍ਸ਼ਟਾਚਾਰ ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਫਾਸਟ ਟਰੈਕ ਅਦਾਲਤਾਂ ਬਣਾਈਆਂ ਜਾਣ ਅਤੇ ਕਿਸੇ ਵੀ ਭਿ੍ਸ਼ਟ ਮੰਤਰੀ ਲਈ ਘੱਟੋ-ਘੱਟ ਸਜ਼ਾ ਫਾਂਸੀ ਨੰੂ ਨਿਰਧਾਰਿਤ ਕੀਤਾ ਜਾਵੇ ਤੇ ਉਸ ਦੀ ਚੱਲ ਅਚੱਲ ਜਾਇਦਾਦ ਦੀ ਕੁਰਕੀ ਕਰਕੇ ਸਰਕਾਰੀ ਖਜ਼ਾਨੇ ਵਿਚ ਜਮਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇ ਸਰਕਾਰ ਅਗਨੀਪਥ ਯੋਜਨਾ ਦੀ ਤਰ੍ਹਾਂ ਇਨ੍ਹਾਂ ਮੰਗਾਂ ਨੰੂ ਬਿਨਾਂ ਸੰਸਦੀ ਬਹਿਸ ਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕੀਤੇ ਬਿਨਾਂ ਨੋਟੀਫਿਕੇਸ਼ਨ ਰਾਹੀਂ ਮੰਨ ਲੈਂਦੀ ਹੈ ਤਾਂ ਉਹ ਅਗਨੀਪਥ ਯੋਜਨਾ ਨੰੂ ਮੰਨਣ ਲਈ ਤਿਆਰ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਪੀ ਸਿੰਘ ਗੋਸ਼ਲ ਨੇ ਦੱਸਿਆ ਕਿ ਅਗਨੀਪਥ ਯੋਜਨਾ ਦਾ ਪ੍ਰਚਾਰ ਕਰਨ ਵਾਲੇ ਜਲ, ਥਲ ਅਤੇ ਵਾਯੂ ਸੈਨਾ ਦੇ ਮੁਖੀ ਉਹੀ ਹਨ, ਜਿਨ੍ਹਾਂ ਨੇ ਸੱਤਵੇਂ ਪੇਅ ਕਮਿਸ਼ਨ ਵਿਚ 2.57 ਦੇ ਫਾਰਮੂਲੇ ਨੰੂ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ | ਪਰ ਜਦੋਂ ਸਰਕਾਰ ਨੇ ਅਫ਼ਸਰਾਂ ਨੰੂ 2.81 ਦਾ ਫਾਰਮੂਲਾ ਦੇਣ ਦਾ ਕਿਹਾ ਤਾਂ ਇਨ੍ਹਾਂ ਵਲੋਂ 24 ਘੰਟਿਆਂ ਵਿਚ ਸੱਤਵੇਂ ਪੇਅ ਕਮਿਸ਼ਨ ਨੰੂ ਮਨਜ਼ੂਰ ਕਰ ਲਿਆ ਗਿਆ ਅਤੇ ਆਪਣੇ ਹੀ ਹੇਠਲੇ ਰੈਂਕਾਂ ਦੇ ਜਵਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ |

ਕਿਸਾਨਾਂ ਵਲੋਂ ਦਿੱਲੀ-ਕੱਟੜਾ ਤੇ ਅੰਮਿ੍ਤਸਰ-ਊਨਾ ਹਾਈਵੇਅ ਬਣਾਉਣ ਲਈ ਆਪਣੀਆਂ ਜ਼ਮੀਨਾਂ ਦੇਣ ਤੋਂ ਕੋਰੀ ਨਾਂਹ

ਸ੍ਰੀ ਹਰਿਗੋਬਿੰਦਪੁਰ, 1 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਬਟਾਲਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਨਿਕਾਸੀ ਨਾਲੇ ਦਾ ਕੀਤਾ ਦੌਰਾ

ਗੁਰਦਾਸਪੁਰ , 1 ਜੁਲਾਈ (ਆਰਿਫ਼)-ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਗੁਰਦਾਸਪੁਰ ਅੰਦਰ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਅਮਨਦੀਪ ਕੌਰ ਨੇ ...

ਪੂਰੀ ਖ਼ਬਰ »

4 ਨਸ਼ਾ ਤਸਕਰਾਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਦੀਨਾਨਗਰ, 1 ਜੁਲਾਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਜੰਮੂ-ਕਸ਼ਮੀਰ ਤੋਂ ਤਸਕਰੀ ਕਰਕੇ ਲਿਆਂਦੀ ਜਾ ਰਹੀ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਰਮਲ ਸਕੂਲ 'ਚੋਂ ਪੁਰਾਣੇ ਮੰਜੇ ਚੋਰੀ ਕਰਦੇ ਚੋਰਾਂ 'ਚੋਂ ਇਕ ਚੋਰ ਨੰੂ ਮੁਹੱਲਾ ਵਾਸੀਆਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੁਰਦਾਸਪੁਰ, 1 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਦੁਪਹਿਰ ਸਮੇਂ ਤੋਂ ਬਾਅਦ ਗੁਰਦਾਸਪੁਰ ਦੇ ਨਾਰਮਲ ਸਕੂਲ 'ਚੋਂ ਪੁਰਾਣੇ ਮੰਜੇ ਚੋਰੀ ਕਰਦੇ ਚੋਰਾਂ 'ਚੋਂ ਇਕ ਚੋਰ ਨੰੂ ਕਾਦਰੀ ਮੁਹੱਲਾ ਵਾਸੀਆਂ ਵਲੋਂ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਜਦੋਂ ਕਿ ...

ਪੂਰੀ ਖ਼ਬਰ »

ਘੁਮਾਣ ਪੁਲਿਸ ਦੀਆਂ ਵਧੀਕੀਆਂ ਖ਼ਿਲਾਫ਼ ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਲਗਾਇਆ ਧਰਨਾ

ਘੁਮਾਣ, 1 ਜੁਲਾਈ (ਬੰਮਰਾਹ)-ਥਾਣਾ ਘੁਮਾਣ ਦੀ ਪੁਲਿਸ ਦੀਆਂ ਵਧੀਕੀਆਂ ਖ਼ਿਲਾਫ਼ ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦਕੋਹਾ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਘੁਮਾਣ ਚੌਕ 'ਚ ਧਰਨਾ ਲਗਾਇਆ | ਧਰਨੇ ਦੌਰਾਨ ਵੱਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਅੱਜ ਪਹਿਲੇ ਦਿਨ ਰਹੀ ਨਾਂਮਾਤਰ ਬੱਚਿਆਂ ਦੀ ਹਾਜ਼ਰੀ

ਬਟਾਲਾ, 1 ਜੁਲਾਈ (ਬੁੱਟਰ)-ਪੰਜਾਬ ਸਰਕਾਰ ਵਲੋਂ ਗਰਮੀ ਦੇ ਮੌਸਮ ਵਿਚ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹਰ ਸਾਲ ਇਕ ਮਹੀਨੇ ਦੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਤੇ ਇਸ ਵਾਰ ਵੀ ਅੱਜ ਜਦੋਂ ਛੱੁਟੀਆਂ ਖਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹੇ ਤਾਂ ਬਟਾਲਾ ਤੇ ...

ਪੂਰੀ ਖ਼ਬਰ »

ਪਿੰਡ ਬਹਾਦਰ ਹੁਸੈਨ ਦੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਬਟਾਲਾ, 1 ਜੂਨ (ਬੁੱਟਰ)-ਨਜ਼ਦੀਕੀ ਪਿੰਡ ਬਹਾਦਰ ਹੁਸੈਨ ਦੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸੂਚਨਾ ਤਹਿਤ ਨਵਜੋਤ ਸਿੰਘ ਪੁੱਤਰ ਬਲਕਾਰ ਸਿੰਘ ਨੇ ਭੇਦਭਰੀ ਹਾਲਤ ...

ਪੂਰੀ ਖ਼ਬਰ »

ਐੱਫ਼. ਸੀ. ਵਰਮਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 1 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਐਫ਼.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਮੁਹੱਲਾ ਬਟਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼ਸ਼ੀ ਭੂਸ਼ਣ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 1 ਜੁਲਾਈ (ਪੰਕਜ ਸ਼ਰਮਾ)-ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਸਰਕਾਰ ਦੇ ਨੁਮਾਇੰਦਿਆਂ ਵਲੋਂ ...

ਪੂਰੀ ਖ਼ਬਰ »

ਪਿੰਡ ਗਾਉਂਸਪੁਰਾ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਬਟਾਲਾ, 1 ਜੁਲਾਈ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਦੇ ਘੇਰੇ ਅੰਦਰ ਆਉਂਦੇ ਪਿੰਡ ਗਾਉਂਸਪੁਰਾ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਐਸ.ਐਚ.ਓ. ਸੁਰਿੰਦਰਪਾਲ ਸਿੰਘ ਤੇ ਤਫ਼ਤੀਸ਼ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮਨਾਈ

ਬਟਾਲਾ, 1 ਜੁਲਾਈ (ਕਾਹਲੋਂ)-ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਪੰਜਾਬ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਘੁਮਾਣ ਵਿਖੇ ਇਲੈਕਟ੍ਰੋਨਿਕਸ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ

ਘੁਮਾਣ, 1 ਜੁਲਾਈ (ਬੰਮਰਾਹ)-ਘੁਮਾਣ ਵਿਖੇ ਸ੍ਰੀ ਹਰਗੋਬਿੰਦਪੁਰ ਰੋਡ ਸਾਹਮਣੇ ਡੇਰਾ ਸਤਿਸੰਗ ਘਰ ਬਿਆਸ ਮਨਦੀਪ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੁਕਾਨ ਦੇ ਮਾਲਕ ਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਪਿੰਡ ਕਾਹਲਵਾਂ ਵਿਖੇ ਬੱਚਿਆਂ ਦਾ ਹਫ਼ਤਾਵਾਰੀ ਗੁਰਮਤਿ ਸਮਰ ਕੈਂਪ ਲਗਾਇਆ

ਬਟਾਲਾ, 1 ਜੁਲਾਈ (ਕਾਹਲੋਂ)-ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਵਿਚ ਪਿੰਡ ਕਾਹਲਵਾਂ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ 7 ਦਿਨਾਂ ਤੋਂ 45 ਬੱਚਿਆਂ ਦਾ 13ਵਾਂ ਹਫਤਾਵਾਰੀ ਗੁਰਮਤਿ ਸਮਰ ਕੈਂਪ ...

ਪੂਰੀ ਖ਼ਬਰ »

ਐਵਰੈਸਟ ਪਬਲਿਕ ਸਕੂਲ ਬਹਾਦੁਰ ਹੁਸੈਨ ਕਲਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਬਟਾਲਾ, 1 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸੈਸ਼ਨ 2021-2022 ਦੌਰਾਨ ਬਾਰ੍ਹਵੀਂ ਜਮਾਤ ਦੀ ਲਈ ਗਈ ਪ੍ਰੀਖਿਆ ਵਿਚੋਂ ਐਵਰੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਬਾਜ਼ੀ ਮਾਰੀ ਹੈ | ਨਤੀਜੇ ਸਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਮੈਡਮ ਸ਼ਵੀਟਾ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਬਟਾਲਾ, 1 ਜੂਨ (ਕਾਹਲੋਂ)-ਨਗਰ ਨਿਗਮ ਬਟਾਲਾ ਦੀ ਸੀਨੀਅਰ ਸਟੈਨੋ ਮੈਡਮ ਸ਼ਵੀਟਾ ਦੀ ਸੇਵਾ ਮੁਕਤ ਮੌਕੇ ਵਿਦਾਇਗੀ ਪਾਰਟੀ ਹੋਈ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ.ਡੀ.ਓ. ਸੁਖਦੇਵ ਰਾਜ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਕਾਬਪੋਸ਼ਾਂ ਪਿਸਤੌਲ ਵਿਖਾ ਕੇੇ ਔਰਤ ਕੋਲੋਂ ਨਕਦੀ ਤੇ ਵਾਲੀਆਂ ਖੋਹੀਆਂ

ਕਲਾਨੌਰ, 1 ਜੁਲਾਈ (ਪੁਰੇਵਾਲ)-ਸਰਹੱਦੀ ਖੇਤਰ ਦੇ ਪਿੰਡਾਂ ਨੂੰ ਜਾਣ ਵਾਲੇ ਕਲਾਨੌਰ-ਸਾਲ੍ਹੇਚੱਕ ਮਾਰਗ ਜਿਥੇ ਪਹਿਲਾਂ ਵੀ ਕਈ ਲੁੱਟ ਦੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ ਤੇ ਅੱਜ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵਲੋਂ ਆਪਣੇ ਲੜਕੇ ਨਾਲ ਮੋਟਰਸਾਈਕਲ 'ਤੇ ਕਲਾਨੌਰ ...

ਪੂਰੀ ਖ਼ਬਰ »

ਬਾਸਮਤੀ 1121 ਤੇ 1509 'ਤੇ ਆਉਣ ਵਾਲੇ ਉੱਲੀ ਰੋਗਾਂ ਲਈ ਜੈਵਿਕ ਉੱਲੀਨਾਸ਼ਕ ਹਨ ਵਧੇਰੇ ਕਾਰਗਰ-ਮੀਰਾਂਕੋਟ

ਰਾਜਾਸਾਂਸੀ, 1 ਜੁਲਾਈ (ਹਰਦੀਪ ਸਿੰਘ ਖੀਵਾ)-ਪੂਸਾ 1121 ਤੇ 1509 ਤੇ 1718 ਬਾਸਮਤੀ 'ਤੇ ਆਉਣ ਵਾਲੇ ਉੱਲੀ ਰੋਗਾਂ ਤੇ ਜੈਵਿਕ ਉੱਲੀਨਾਸ਼ਕ ਰਸਾਇਣਕ ਉੱਲੀਨਾਸ਼ਕਾਂ ਨਾਲੋਂ ਵਧੇਰੇ ਕਾਰਗਰ ਹਨ | ਇਹ ਪ੍ਰਗਟਾਵਾ ਜੈਵਿਕ ਉਤਪਾਦਾਂ ਦੀ ਪ੍ਰਸਿੱਧ ਕੰਪਨੀ ਅਮੇਜ਼ ਆਰਗੈਨਿਕ ਲਿਮਟਿਡ ...

ਪੂਰੀ ਖ਼ਬਰ »

ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਹੋਈ ਮੀਟਿੰਗ

ਬਟਾਲਾ, 1 ਜੁਲਾਈ (ਕਾਹਲੋਂ)-ਸਥਾਨਕ ਬੀ.ਐਚ. ਸਕੇਅਰ ਵਿਖੇ ਬੁੱਧੀਜੀਵੀ ਤੇ ਸੀਨੀਅਰ ਸਿਟੀਜੀਨ ਫੋਰਮ ਬਟਾਲਾ ਦੀ ਸਮਾਜਿਕ ਮਸਲਿਆਂ ਨੂੰ ਲੈ ਕੇ ਪ੍ਰਧਾਨ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ਵਿਚ ਹੋਈ | ਫ਼ੋਰਮ ਵਲੋਂ ਸਾਮਾਜਿਕ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 1 ਜੁਲਾਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਤੀਜਾ ਦੇ ਨਤੀਜੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਦਾ ਨਤੀਜਾ ਪੂਰੀ ਯੂਨੀਵਰਸਿਟੀ ਵਿਚੋਂ ਸ਼ਾਨਦਾਰ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮਨਾਈ

ਦੀਨਾਨਗਰ 1 ਜੁਲਾਈ (ਸੰਧੂ/ਸੋਢੀ/ਸ਼ਰਮਾ)-ਗੁਰਦੁਆਰਾ ਯਾਦਗਾਰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਹੈਰੀਟੇਜ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸਮਾਗਮ ਵਿਚ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਲੱਗੇ ਸਕੂਲਾਂ 'ਚ ਬੱਚਿਆਂ ਦੀ ਆਮਦ ਰਹੀ ਨਾ ਮਾਤਰ

ਗੁਰਦਾਸਪੁਰ, 1 ਜੁਲਾਈ (ਗੁਰਪ੍ਰਤਾਪ ਸਿੰਘ)-ਲਗਾਤਾਰ ਇਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪਹਿਲੇ ਦਿਨ ਲੱਗੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਅਤੇ ਆਮਦ ਨਾ ਮਾਤਰਾ ਹੀ ਦਿਖਾਈ ਦਿੱਤੀ | ਛੁੱਟੀਆਂ ਤੋਂ ਬਾਅਦ ਸਕੂਲਾਂ ਵਿਚ ਅਧਿਆਪਕ ਤਾਂ ਪੂਰੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਧਰਮਪੁਰਾ ਕਾਲੋਨੀ 'ਚ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 1 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਦੀਆਂ ਵਿਦਿਆਰਥਣਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਵਿਚ ਕਾਮਰਸ ਗਰੁੱਪ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX