ਤਾਜਾ ਖ਼ਬਰਾਂ


ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  6 minutes ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  38 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  about 1 hour ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 2 hours ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 3 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 4 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 4 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 4 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 5 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 5 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 6 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 minute ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 7 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 8 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 8 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 8 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 8 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 7 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 4 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। ਲਾਸਕੀ

ਕਪੂਰਥਲਾ / ਫਗਵਾੜਾ

ਦੁਕਾਨਦਾਰ ਦੀ ਅਸ਼ਲੀਲ ਵੀਡੀਓ ਬਣਾ ਕੇ 5 ਲੱਖ ਦੀ ਫ਼ਿਰੌਤੀ ਮੰਗਣ ਵਾਲੀਆਂ ਦੋ ਔਰਤਾਂ ਤੇ ਇਕ ਪੁਰਸ਼ ਗਿ੍ਫ਼ਤਾਰ

ਫਗਵਾੜਾ, 1 ਜੁਲਾਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਬੰਗਾ ਰੋਡ 'ਤੇ ਸਥਿਤ ਜੁੱਤੀਆਂ ਦੀ ਇਕ ਪ੍ਰਮੁੱਖ ਦੁਕਾਨ ਦੇ ਮਾਲਕ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ 5 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਵਾਲੀਆਂ ਦੋ ਔਰਤਾਂ ਤੇ ਇਕ ਮਰਦ ਖ਼ਿਲਾਫ਼ ਸਿਟੀ ਪੁਲਿਸ ਨੇ ਧਾਰਾ 384, 506, 120-ਬੀ ਆਈ.ਪੀ.ਸੀ ਤਹਿਤ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਫ਼ਿਰੌਤੀ ਦੀ ਲਈ ਇਕ ਲੱਖ ਰੁਪਏ ਦੀ ਰਾਸ਼ੀ ਵੀ ਬਰਾਮਦ ਕਰ ਲਈ ਹੈ | ਐਸ. ਐਸ. ਪੀ. ਰਾਜਬਚਨ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਕਾਨ ਮਾਲਕ ਨੇ ਦੱਸਿਆ ਕਿ 7-8 ਸਾਲ ਤੋਂ ਇਕ ਮਹਿਲਾ ਬਲਬੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਕੁਹਾਰਪੁਰ ਮਾਹਿਲਪੁਰ ਉਸ ਦੀ ਗਾਹਕ ਸੀ ਤੇ ਕਰੀਬ 15 ਦਿਨ ਪਹਿਲਾ ਉਸ ਦੀ ਦੁਕਾਨ 'ਤੇ ਆ ਕੇ 30 ਹਜ਼ਾਰ ਰੁਪਏ ਉਧਾਰ ਮੰਗੇ, ਪਰ ਉਸ ਨੇ 20 ਹਜ਼ਾਰ ਦੇ ਦਿੱਤੇ | 28 ਜੂਨ ਨੂੰ ਉਸ ਨੇ ਫ਼ੋਨ ਕੀਤਾ ਕਿ ਪੈਸੇ ਮੇਰੇ ਘਰੋਂ ਆ ਕੇ ਲੈ ਜਾਓ | ਜਦੋਂ ਉਹ ਉਸ ਦੇ ਘਰ ਪੁੱਜਾ ਤਾਂ ਉਸ ਦੇ ਘਰ ਇਕ ਲੜਕੀ ਵੰਦਨਾ ਪੁੱਤਰੀ ਹਰਜਿੰਦਰ ਕੁਮਾਰ ਵਾਸੀਆਨ ਬਹਿਬਲਪੁਰ ਤੇ ਅਵਤਾਰ ਸਿੰਘ ਪੁੱਤਰ ਰੇਸ਼ਮ ਸਿੰਘ ਵੀ ਮੌਜੂਦ ਸੀ | ਉਕਤ ਮਹਿਲਾ ਉਸ ਨੰੂ ਦੂਸਰੇ ਕਮਰੇ 'ਚ ਲੈ ਗਈਆਂ ਜਿੱਥੇ ਉਸ ਦੇ ਕੱਪੜੇ ਜਬਰੀ ਉਤਾਰ ਦਿੱਤੇ ਤੇ ਆਪਣੇ ਵੀ ਉਤਾਰ ਕੇ ਉਸ ਦੇ ਮੰਜੇ 'ਤੇ ਬੈਠ ਗਈਆਂ ਤੇ ਬਾਹਰ ਖੜ੍ਹੇ ਅਵਤਾਰ ਸਿੰਘ ਨੇ ਕਮਰੇ 'ਚ ਵੜ ਕੇ ਜਬਰੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਤੇ ਉਸ ਦਾ ਪਰਸ ਜਿਸ 'ਚ 6500 ਰੁਪਏ ਸਨ ਉਹ ਵੀ ਕੱਢ ਲਏ ਤੇ ਫਿਰ 5 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਅਤੇ ਨਾ ਦੇਣ ਦੀ ਸੂਰਤ 'ਚ ਵੀਡੀਓ ਬਣਾਉਣ ਦੀ ਧਮਕੀ ਦਿੱਤੀ | ਉਕਤ ਦੁਕਾਨਦਾਰ ਕੋਲੋਂ ਮਹਿਲਾਵਾਂ ਬੱਸ ਅੱਡੇ ਤੋਂ ਆ ਕੇ ਇਕ ਲੱਖ ਰੁਪਏ ਲੈ ਗਈਆਂ, ਜਿਸ ਦੀ ਦਰਖਾਸਤ ਦੁਕਾਨਦਾਰ ਨੇ ਪੁਲਿਸ ਨੂੰ ਦਿੱਤੀ, ਜਿਸ ਦੀ ਹੋਈ ਜਾਂਚ ਤੋਂ ਬਾਅਦ ਪੁਲਿਸ ਨੇ ਬਲਬੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਕੁਹਾਰਪੁਰ ਜ਼ਿਲ੍ਹਾ ਹੁਸ਼ਿਆਰਪੁਰ, ਵੰਦਨਾ ਪੁੱਤਰੀ ਹਰਜਿੰਦਰ ਕੁਮਾਰ ਵਾਸੀ ਬਹਿਬਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਤੇ ਅਵਤਾਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਬਹਿਬਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਪਾਸੋਂ ਫ਼ਿਰੌਤੀ ਦੀ ਰਾਸ਼ੀ ਵੀ ਬਰਾਮਦ ਕਰ ਲਈ ਹੈ | ਐਸ. ਐਸ. ਪੀ. ਨੇ ਦੱਸਿਆ ਕਿ ਉਕਤ ਮਹਿਲਾਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕਰਨ ਉਪਰੰਤ ਪੁੱਛਗਿੱਛ ਕੀਤੀ ਜਾਵੇਗੀ |

ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ

ਸੁਲਤਾਨਪੁਰ ਲੋਧੀ, 1 ਜੁਲਾਈ (ਥਿੰਦ, ਹੈਪੀ)-ਬੀਤੇ ਦਿਨ ਤੋਂ ਰੁਕ-ਰੁਕ ਕੇ ਪੈ ਰਹੀ ਕਿਣ-ਮਿਣ ਤੇ ਅੱਜ ਸਵੇਰੇ ਪਏ ਮੋਹਲੇਧਾਰ ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੰੁਮ੍ਹਸ ਭਾਰੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਮੀਂਹ ਨਾਲ ਤਾਪਮਾਨ ਵਿਚ ਵੀ ਵੱਡੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਭਾਨੀ ਵਾਸੀ ਬੂਟ ਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੂਟਾਂ ਰੋਡ 'ਤੇ ਗੱਡੀ ਖੜ੍ਹੀ ਕਰਕੇ ਪੈਦਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਠੀਕਰੀ ਪਹਿਰੇ ਦੇ ਹੁਕਮ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਨਰੋਏ ਸਿਹਤ ਵਾਲੇ ਬਾਲਗ ਵਿਅਕਤੀਆਂ ਦੇ ਰੋਜ਼ਾਨਾ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਗਸ਼ਤ ਕਰਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ

ਕਪੂਰਥਲਾ, 1 ਜੁਲਾਈ (ਵਿ.ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਇਕ ਹਵਾਲਾਤੀ ਗਗਨਦੀਪ ਵਾਸੀ ਹਰਦੀਪ ਨਗਰ ਹੁਸ਼ਿਆਰਪੁਰ ਤੋਂ ਵਰਜਿਤ ਵਸਤੂਆਂ ਬਰਾਮਦ ਕਰਕੇ ਉਸ ਵਿਰੁੱਧ ਪ੍ਰੀਜ਼ਨਲ ਐਕਟ ਤਹਿਤ ਕੇਸ ਦਰਜ ਕੀਤਾ ਹੈ | ਕੇਂਦਰੀ ਜੇਲ੍ਹ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਕੋਰੋਨਾ ਦੇ ਅੱਜ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 17 ਹੋ ਗਈ ਹੈ | ਅੱਜ 4 ਹੋਰ ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਨੈਕ ਦੀ ਚਾਰ ਮੈਂਬਰੀ ਟੀਮ ਵਲੋਂ ਚੇਅਰਮੈਨ ਨਾਗੇਸ਼ਵਰ ਰਾਓ ਦੀ ਅਗਵਾਈ 'ਚ ਪੀ.ਟੀ.ਯੂ. ਦਾ ਦੌਰਾ

ਕਪੂਰਥਲਾ, 1 ਜੁਲਾਈ (ਅਮਰਜੀਤ ਕੋਮਲ)-ਰਾਸ਼ਟਰੀ ਮੁਲਾਂਕਣ ਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਚੇਅਰਮੈਨ ਨਾਗੇਸ਼ਵਰ ਰਾਓ ਉਪ ਚਾਂਸਲਰ ਇੰਦਰਾ ਗਾਂਧੀ ਓਪਨ ਨੈਸ਼ਨਲ ਯੂਨੀਵਰਸਿਟੀ ਨਵੀਂ ਦਿੱਲੀ ਦੀ ਅਗਵਾਈ ਵਿਚ ਮੈਂਬਰ ਪ੍ਰੋਫੈਸਰ ਐੱਚ.ਪੀ.ਐਸ. ਚੌਹਾਨ, ਰਵੀ ਭੀਮਈਆ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕਾਲਾ ਸੰਘਿਆਂ, 1 ਜੁਲਾਈ (ਬਲਜੀਤ ਸਿੰਘ ਸੰਘਾ)-ਬੰਦੀ ਛੋੜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਨਕੋਦਰ-ਕਪੂਰਥਲਾ ਰੋਡ 'ਤੇ ਬਲੇਰ ਖ਼ਾਨਪੁਰ ਵਿਖੇ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਅਵਤਾਰ ਪੁਰਬ ਤੇ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਫਗਵਾੜਾ ਦੇ ਪਿੰਡਾਂ 'ਚ ਬਣੇ ਫੋਕਲ ਪੁਆਇੰਟ ਨਸ਼ੇੜੀਆਂ ਦੇ ਬਣ ਰਹੇ ਹਨ

ਫਗਵਾੜਾ, 1 ਜੁਲਾਈ (ਹਰੀਪਾਲ ਸਿੰਘ)-ਪਿੰਡਾਂ ਦੇ ਲੋਕਾਂ ਦੀਆਂ ਵੋਟਾਂ ਲੈਣ ਲਈ ਪੇਂਡੂ ਹਿਤ ਕਹਾਉਣ ਵਾਲੇ ਲੀਡਰ ਜਦੋਂ ਸੱਤਾ ਵਿਚ ਆ ਜਾਂਦੇ ਹਨ ਤਾਂ ਪੇਂਡੂ ਲੋਕ ਸਰਕਾਰ ਦੀਆਂ ਇਨ੍ਹਾਂ ਸਹੂਲਤਾਂ ਤੋਂ ਦਿਨੋਂ ਦਿਨ ਵਾਂਝੇ ਰਹਿ ਜਾਂਦੇ ਹਨ | ਪ੍ਰਕਾਸ਼ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਫਿਰੋਜ਼ਪੁਰ-ਜਲੰਧਰ ਸੈਕਸ਼ਨ 'ਤੇ ਮੁੜ ਚੱਲੀਆਂ ਚਾਰ ਰੇਲ ਗੱਡੀਆਂ-ਰਾਜਬੀਰ ਸਿੰਘ

ਸੁਲਤਾਨਪੁਰ ਲੋਧੀ, 1 ਜੁਲਾਈ (ਨਰੇਸ਼ ਹੈਪੀ, ਥਿੰਦ)-ਫਿਰੋਜ਼ਪੁਰ-ਜਲੰਧਰ ਰੇਲ ਮਾਰਗ 'ਤੇ ਰੇਲਵੇ ਵਿਭਾਗ ਵਲੋਂ ਚਾਰ ਨਵੀਆਂ ਗੱਡੀਆਂ ਅੱਜ ਤੋਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜਬੀਰ ਸਿੰਘ ਟਾਈਗਰ ਸਟੇਸ਼ਨ ਸੁਪਰਡੈਂਟ ਸੁਲਤਾਨਪੁਰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਨਡਾਲਾ, 1 ਜੁਲਾਈ (ਮਾਨ)-ਅੱਡਾ ਨਡਾਲਾ ਦੇ ਬੇਗੋਵਾਲ ਰੋਡ 'ਤੇ ਨਵਾਬ ਰੈਸਟੋਰੈਂਟ ਦੇ ਪਿੱਛੇ ਸਥਿਤ ਖ਼ਾਲਸਾ ਕਾਲੋਨੀ ਵਿਚ ਚੋਰਾਂ ਨੇ ਦਿਨੇ ਦੁਪਹਿਰੇ ਇਕ ਘਰ ਵਿਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਪ੍ਰੰਤੂ ਨਡਾਲਾ ਪੁਲਿਸ ਨੇ ਨਾ ਤਾਂ ਮਾਮਲਾ ਦਰਜ ...

ਪੂਰੀ ਖ਼ਬਰ »

ਕੱਲ੍ਹ ਪਹੁੰਚੇਗਾ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 1 ਜੁਲਾਈ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 3 ਜੁਲਾਈ ਨੂੰ ਗੁਰਦੁਆਰਾ ਗੁਰੂ ਨਾਨਕ ਧਰਮਸ਼ਾਲਾ ਸੁਲਤਾਨਪੁਰ ਰੋਡ ਤੋਂ ਸਵੇਰੇ 4 ਵਜੇ ਅਰੰਭ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 1 ਜੁਲਾਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਇਕ ਘਰ ਵਿਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਗਈ ਦਰਖਾਸਤ ਵਿਚ ਦਰਸ਼ਨ ਕੌਰ ਪਤਨੀ ਸਵ. ਜਸਵੰਤ ਸਿੰਘ ਵਾਸੀ ਮਹਿਮਦਪੁਰ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 1 ਜੁਲਾਈ (ਹਰਜੋਤ ਸਿੰਘ ਚਾਨਾ)-ਮਹਾਰਾਣਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਪਿੰਡ ਚਾਚੋਕੀ ਵਿਖੇ ਕਰਵਾਇਆ ਗਿਆ | ਇਸ ਮੌਕੇ ਸਭਾ ਵਲੋਂ ਕਈ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਜਗਨਨਾਥ ਰੱਥ ਯਾਤਰਾ ਦਾ ਸ਼ਹਿਰ ਦੀਆਂ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ

ਕਪੂਰਥਲਾ, 1 ਜੁਲਾਈ (ਅਮਰਜੀਤ ਕੋਮਲ)-ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਅੱਜ ਸ਼ਾਮੀ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਰਾਣੀ ਸਾਹਿਬਾ ਅੰਮਿ੍ਤਸਰ ਰੋਡ ਕਪੂਰਥਲਾ ਤੋਂ ਆਰੰਭ ਹੋਈ | ਹਰੇ ਕ੍ਰਿਸ਼ਨ ਪ੍ਰਚਾਰ ਸੰਮਤੀ ਕਪੂਰਥਲਾ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਫਗਵਾੜਾ, 1 ਜੁਲਾਈ (ਹਰਜੋਤ ਸਿੰਘ ਚਾਨਾ)-ਫਗਵਾੜਾ-ਮੌਲੀ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਰੇਲ ਗੱਡੀ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੂੰ ਧਮਕੀ ਆਉਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ

ਫਗਵਾੜਾ, 1 ਜੁਲਾਈ (ਹਰਜੋਤ ਸਿੰਘ ਚਾਨਾ)-ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਧਮਕੀ ਆਉਣ ਦਾ ਮਾਮਲਾ ਅੱਜ ਸ਼ਹਿਰ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਜਦੋਂ ਇਸ ਸਬੰਧੀ ਸੋਮ ਪ੍ਰਕਾਸ਼ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮੁਹਾਲੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਨੰਬਰ ਪੀ.ਬੀ.06 ਏ.ਐਲ. 7278 ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਿਟੀ 'ਚ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ.ਐਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਆਮਦ ਦਿਵਸ 'ਤੇ ਵਿਸ਼ੇਸ਼-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ

ਫਗਵਾੜਾ- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ 1634 ਨੂੰ ਕਰਤਾਰਪੁਰ ਤੋਂ ਮੁਗ਼ਲਾਂ ਨਾਲ ਜੰਗ ਕਰਨ ਤੋਂ ਬਾਅਦ ਇੱਥੋਂ ਦੇ ਪਿੰਡ ਪਲਾਹੀ ਵਿਖੇ ਪੁੱਜੇ ਤੇ ਮੁਗ਼ਲਾਂ ਨਾਲ ਜੰਗ ਕੀਤੀ | ਮੁਗ਼ਲ ਫ਼ੌਜਾਂ ਹਾਰ ਕੇ ਭੱਜ ਗਈਆਂ | ਇਸ ਸ਼ਹਿਰ ਦਾ ਵਸਨੀਕ ਜੋ ਫੱਗੂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਫ਼ੌਤ ਹੋਏ ਕਿਸਾਨਾਂ ਦਾ ਅਪਮਾਨ ਕੀਤਾ-ਸੁਖਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 1 ਜੁਲਾਈ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਕਿਸਾਨ ਆਗੂ ਸੁਖਪ੍ਰੀਤ ਸਿੰਘ ਪੱਸਣ ਕਦੀਮ ਨੇ ਕਿਹਾ ਕਿ ਅਕਾਲੀ ਦਲ ਵਲੋਂ ਸ਼ਰੇਆਮ ਭਾਜਪਾ ਸਮਰਥਕ ਰਾਸ਼ਟਰਪਤੀ ਉਮੀਦਵਾਰ ਦੀ ਹਿਮਾਇਤ ਕਰਨਾ ਇਕ ...

ਪੂਰੀ ਖ਼ਬਰ »

ਯੋਗ ਮੁਆਵਜ਼ਾ ਤੇ ਹੋਰ ਖ਼ਰਚੇ ਦਿੱਤੇ ਬਗੈਰ ਹਾਈਵੇ ਲਈ ਕਬਜ਼ਾ ਲੈਣ ਸੰਬੰਧੀ ਰੇੜਕਾ ਜਾਰੀ

ਨਡਾਲਾ, 1 ਜੁਲਾਈ (ਮਾਨ)-ਕੇਂਦਰ ਸਰਕਾਰ ਵਲੋਂ ਹਲਕਾ ਕੱਢੇ ਜਾ ਰਹੇ ਜੰਮੂ ਕਟੜਾ ਦਿੱਲੀ ਹਾਈਵੇ ਕਾਰਨ ਹਲਕਾ ਭੁਲੱਥ ਦੇ 18 ਪਿੰਡਾਂ ਦੀ ਜ਼ਮੀਨ ਪ੍ਰਭਾਵਿਤ ਹੋਣ ਜਾ ਰਹੀ ਹੈ | ਇਸ ਸੰਬੰਧੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਤੇ ਹੋਰ ਖ਼ਰਚੇ ਦਿੱਤੇ ਬਗੈਰ ਅੱਜ ਤਹਿਸੀਲਦਾਰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਨੇ ਸਟੇਟ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਭਾਈ ਰਣਜੀਤ ਸਿੰਘ ਨੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਦੇ ਮੈਨੇਜਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਅੰਤਿ੍ੰਗ ਕਮੇਟੀ ਨੇ ...

ਪੂਰੀ ਖ਼ਬਰ »

ਅਨੰਦ ਪਬਲਿਕ ਸਕੂਲ 'ਚ ਡਾਕਟਰ ਦਿਵਸ ਮੌਕੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ

ਕਪੂਰਥਲਾ, 1 ਜੁਲਾਈ (ਵਿ.ਪ੍ਰ.)-ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਕੌਮੀ ਡਾਕਟਰ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਡਾਕਟਰਾਂ ਦੇ ਸਤਿਕਾਰ ਵਿਚ ਪੋਸਟਰ, ਵੀਡੀਓ, ਪੀ.ਪੀ.ਟੀ. ਦੇ ਰੂਪ ਵਿਚ ਆਪਣੇ ਅਨੁਭਵਾਂ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀ.ਸੈ. ਸਕੂਲ ਉੱਚਾ ਬੇਟ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ

ਕਪੂਰਥਲਾ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ 50 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ | ਕਾਮਰਸ ਗਰੁੱਪ ਵਿਚ ਗੁਰਪ੍ਰੀਤ ਕੌਰ ਫੱਤੂਢੀਂਗਾ 97.2 ਫ਼ੀਸਦੀ ...

ਪੂਰੀ ਖ਼ਬਰ »

ਬਜਟ ਤੋਂ ਪੰਜਾਬ ਵਾਸੀਆਂ ਨੂੰ ਨਿਰਾਸ਼ਾ ਮਿਲੀ-ਇੰਜੀ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 1 ਜੁਲਾਈ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪੀ.ਏ.ਸੀ ਇੰਜ: ਸਵਰਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਵਿਚ ਪੰਜਾਬ ਵਾਸੀਆਂ ਨੂੰ ...

ਪੂਰੀ ਖ਼ਬਰ »

ਗੁ: ਸੁਖਚੈਨਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਕੱਲ੍ਹ

ਫਗਵਾੜਾ, 1 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਮਦ ਪੁਰਬ ਦੇ ਸੰਬੰਧ ਵਿਚ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ 3 ਜੁਲਾਈ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਾਬਾ ਲਾਹੌਰੀ ਸ਼ਾਹ ਦਾ ਮੇਲਾ ਕਰਵਾਇਆ

ਢਿਲਵਾਂ 1 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਬਾਬਾ ਲਾਹੌਰੀ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਾਬਾ ਲਾਹੌਰੀ ਸ਼ਾਹ ਦਾ ਸਾਲਾਨਾ ਮੇਲਾ ਬਾਬਾ ਜੀ ਦੇ ਪਵਿੱਤਰ ਅਸਥਾਨ 'ਤੇ ਸ਼ਰਧਾਪੂਰਵਕ ...

ਪੂਰੀ ਖ਼ਬਰ »

ਚੌਕਾਂ ਅਤੇ ਤਿੱਖੇ ਮੋੜਾਂ 'ਤੇ ਸ਼ੀਸ਼ੇ ਲਗਵਾਏ

ਕਾਲਾ ਸੰਘਿਆਂ, 1 ਜੁਲਾਈ (ਸੰਘਾ)-'ਆਪ' ਦੇ ਕਾਲਾ ਸੰਘਿਆਂ ਦੇ ਵਲੰਟੀਅਰਜ਼ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ ਦੀ ਅਗਵਾਈ ਹੋਈ | ਮੀਟਿੰਗ ਉਪਰੰਤ ਪਿੰਡ ਦੇ ਚੌਕਾਂ ਤੇ ਤਿੱਖੇ ਮੋੜਾਂ 'ਤੇ ਸ਼ੀਸ਼ੇ ਲਗਾਏ ਗਏ | ਇਸ ਮੌਕੇ ਸਤਨਾਮ ਸਿੰਘ ਸੰਘਾ, ਸੋਸ਼ਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX