ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਅੰਮ੍ਰਿਤਸਰ

ਪੁਲਿਸ ਚੌਂਕੀ ਟਾਊਨ ਛੇਹਰਟਾ ਵਲੋਂ 40 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਛੇਹਰਟਾ, 3 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਵਲੋਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਮੁਖੀ ਛੇਹਰਟਾ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਟਾਊਨ ਛੇਹਰਟਾ ਦੇ ਇੰਚਾਰਜ ਏਐਸਆਈ ਬਲਵਿੰਦਰ ਸਿੰਘ ਵਲੋਂ ਆਪਣੀ ਟੀਮ ਏਐਸਆਈ ਸੁਖਦੇਵ ਸਿੰਘ, ਮੁੱਖ ਸਿਪਾਹੀ ਨਵਦੀਪ ਸਿੰਘ ਅਤੇ ਸਿਪਾਹੀ ਸੁਖਵਿੰਦਰ ਸਿੰਘ ਵਲੋਂ ਆਜ਼ਾਦ ਰੋਡ ਛੇਹਰਟਾ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ | ਤਲਾਸ਼ੀ ਦੌਰਾਨ ਉਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁੱਛਗਿਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਅਵਿਨਾਸ਼ ਉਰਫ ਬਸੰਤੀ ਪੁੱਤਰ ਵਿਨੋਦ ਕੁਮਾਰ ਵਾਸੀ ਰਾਮ ਗਲੀ, ਆਜ਼ਾਦ ਰੋਡ ਛੇਹਰਟਾ ਵਜੋਂ ਹੋਈ ਹੈ | ਉਕਤ ਕਾਬੂ ਕੀਤੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਦੇ ਨਾਲ ਹੀ ਗੁਰੂ ਕੀ ਵਡਾਲੀ ਪੁਲਿਸ ਚੌਂਕੀ ਇੰਚਾਰਜ ਏਐਸਆਈ ਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਦੌਰਾਨੇ ਗਸ਼ਤ ਗੁਰੂ ਨਾਨਕ ਪੁਰਾ ਗੁਰੂ ਕੀ ਵਡਾਲੀ ਤੋਂ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਗੀਚਾ ਸਿੰਘ ਵਾਸੀ ਗੁਰੂ ਕੀ ਵਡਾਲੀ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਪੁਲਿਸ ਥਾਣਾ ਕੋਟ ਖਾਲਸਾ ਦੇ ਮੁਖੀ ਸਬ ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਕੋਟ ਖਾਲਸਾ ਨੇੜੇ ਬੋਹੜੀ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ ਅਤੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਛਾਣ ਰੇਸ਼ਮ ਸਿੰਘ ਉਰਫ ਮੌਚੀ ਪੁੱਤਰ ਗੋਰਾ ਸਿੰਘ ਵਾਸੀ ਅੰਨਗੜ੍ਹ ਅੰਮਿ੍ਤਸਰ ਵਜੋਂ ਹੋਈ ਹੈ | ਕਾਬੂ ਕੀਤੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ -ਦੋਸ਼ੀ ਫਰਾਰ

ਓਠੀਆਂ/ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ਗੁਰਵਿੰਦਰ ਸਿੰਘ ਕਲਸੀ)-ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖਾਸ ਮੁਖ਼ਬਰ ਦੀ ਇਤਲਾਹ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ...

ਪੂਰੀ ਖ਼ਬਰ »

ਗੰਨ, ਰਿਵਾਲਵਰ ਤੇ ਕਾਰ ਸਮੇਤ ਇਕ ਕਾਬੂ

ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਸ ਵਲੋਂ ਮੁੁੁਖਬਰ ਦੀ ਇਤਲਾਹ 'ਤੇ ਕੀਤੀ ਗਈ ਰੇਡ ਦੌਰਾਨ ਇਕ ਗੰਨ, ਰਿਵਾਲਵਰ, ਆਈ. ਟਵੰਟੀ ਕਾਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਅਟਾਰੀ ਬਲਬੀਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਅੰਮਿ੍ਤਸਰ, 3 ਜੁਲਾਈ (ਗਗਨਦੀਪ ਸ਼ਰਮਾ)-ਸੀ ਡਵੀਜ਼ਨ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ ਹੈ | ਪੀੜਤ ਹਰਵਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਨਤਮਸਤਕ ਹੋਣ ਗਿਆ ਸੀ, ...

ਪੂਰੀ ਖ਼ਬਰ »

ਹੈਰੋਇਨ ਤੇ ਨਕਦ ਰਾਸ਼ੀ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 3 ਜੁਲਾਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਨਪਾਲ ਸਿੰਘ ਦੀਆਂ ਸਖਤ ਹਦਾਇਤਾਂ 'ਤੇ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਅਤੇ ਨਗਦ ਰਾਸ਼ੀ ...

ਪੂਰੀ ਖ਼ਬਰ »

ਪੰਜਾਬ ਥੀਏਟਰ ਫੈਸਟੀਵਲ ਦੌਰਾਨ ਨਾਟਕ 'ਇਹ ਬਾਤ ਨਿਰੀ ਏਨੀ ਹੀ ਨਹੀਂ' ਦਾ ਕੀਤਾ ਮੰਚਨ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਅੰਮਿ੍ਤਸਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 19ਵਾਂ ਪੰਜਾਬ ਥੀਏਟਰ ਫੈਸਟੀਵਲ ਦੇ ਦੂਸਰੇ ਦੂਜੇ ਦਿਨ ਪਦਮ ਸ੍ਰੀ ਡਾ: ਸੁਰਜੀਤ ਪਾਤਰ ਦੀ ਕਿਤਾਬ 'ਤੇ ਅਧਾਰਿਤ ਕਿਸਾਨ ਸੰਘਰਸ਼ ਦੀ ...

ਪੂਰੀ ਖ਼ਬਰ »

ਡਾਕਟਰਾਂ ਦੇ ਖ਼ਿਲਾਫ਼ ਹੋ ਰਹੀ ਹਿੰਸਾ 'ਤੇ ਰੋਕਥਾਮ ਲਗਾਵੇ ਸਰਕਾਰ - ਡਾ. ਅਸ਼ੋਕ ਉੱਪਲ

ਅੰਮਿ੍ਤਸਰ, 3 ਜੁਲਾਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਮੈਡੀਕਲ ਐਸੋਸੀਏਸ਼ਨ ਦੇ ਚੇਅਰਮੈਨ ਤੇ ਪ੍ਰਸਿੱਧ ਨਿਊਰੋਲਾਜਿਸਟ ਡਾ. ਅਸ਼ੋਕ ਉੱਪਲ ਦੀ ਪ੍ਰਧਾਨਗੀ ਹੇਠ ਡਾਕਟਰ ਕਾਨਕਲੇਵ ਅਤੇ ਏਮਾਕਾਨ ਕਾਨਫ਼ਰੰਸ 2022 ਦਾ ਆਯੋਜਨ ਹੋਇਆ, ਜਿਸ ਵਿਚ ਇਕ ਹਜ਼ਾਰ ਤੋਂ ਵੱਧ ਡਾਕਟਰਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ 5 ਜੁਲਾਈ ਨੂੰ ਦਿੱਤੇ ਜਾਣ ਵਾਲੇ ਧਰਨੇ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਆਰੰਭ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਹਰ ਸਾਲ ਦੀ ਤਰ੍ਹਾਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮਿ੍ਤਸਰ ਵਲੋਂ ਸ਼ੋ੍ਰਮਣੀ ਕਮੇਟੀ, ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ...

ਪੂਰੀ ਖ਼ਬਰ »

1971 ਦੀ ਜੰਗ 'ਚ ਸ਼ਹੀਦ ਹੋਏ ਬਲਕਾਰ ਸਿੰਘ ਬਾਗੜੀਆਂ ਦਾ ਪਿੰਡ ਮੁੱਖ ਸਹੂਲਤਾਂ ਤੋਂ ਵਾਂਝਾ

ਗੁਰਦੀਪ ਸਿੰਘ ਅਟਾਰੀ ਅਟਾਰੀ, 3 ਜੁਲਾਈ-ਸਾਲ 1971 ਵਿਚ ਹਿੰਦ-ਪਾਕਿ ਦੀ ਲੜਾਈ ਮੌਕੇ ਮਹਾਵਾ ਚੌਕੀ 'ਤੇ ਬਹਾਦਰੀ ਨਾਲ ਲੜ ਕੇ ਸ਼ਹੀਦੀ ਦਾ ਜਾਮ ਪੀ ਗਏ ਸ.ਬਲਕਾਰ ਸਿੰਘ ਬਾਗੜੀਆਂ ਦਾ ਪਿੰਡ ਮੁੱਖ ਸਹੂਲਤਾਂ ਤੋਂ ਵਾਂਝਾ ਹੈ | ਇਹ ਪਿੰਡ ਭਾਰਤ-ਪਾਕਿਸਤਾਨ ਦੇਸ਼ ਦੀ ਵੰਡ ਹੋਣ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੈਸ ਸਿਲੰਡਰ ਚੋਰੀ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਗੈਸ ਸਿਲੰਡਰ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਨਿਰਵੈਲ ...

ਪੂਰੀ ਖ਼ਬਰ »

ਬਾਬਾ ਕਰਮਸ਼ਾਹ ਦਾਤਾ ਦਾ ਜੋੜ ਮੇਲਾ 8 ਨੂੰ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਬਾਬਾ ਕਰਮਸ਼ਾਹ ਦਾਤਾ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ 8 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਡਾ. ਜਗਵਿੰਦਰ ਸਿੰਘ ਮਣਕੂ, ਭੁਪਿੰਦਰ ਸਿੰਘ ਟੀਟੂ, ਕੁਲਦੀਪ ਸਿੰਘ ਤੇ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪਿੰਡ ਸੈਦਪੁਰ 'ਚ ਗੁਰਮਤਿ ਸਮਾਗਮ 'ਤੇ ਕਬੱਡੀ ਟੂਰਨਾਮੈਂਟ ਕਰਵਾਇਆ

ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਗੱਮ ਚੁੱਕ ਪਿੰਡ ਸੈਦਪੁਰ ਵਿਖੇ ਪੰਜਵਾਂ ਸਾਲਾਨਾ ਗੁਰਮਤਿ ਸਮਾਗਮ ਤੇ ਕਬੱਡੀ ਟੂਰਨਾਮੈਂਟ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਜੀ.ਐਸ.ਪੀ. ਸਕੂਲ ਖਾਸਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸੌ ਫੀਸਦੀ

ਖਾਸਾ, 3 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜੇ ਵਿਚ ਸਰਹੱਦੀ ਖੇਤਰ ਅਧੀਨ ਆਉਂਦੇ ਜੀ.ਐੱਸ.ਪੀ ਸ.ਸ.ਸਕੂਲ ਖਾਸਾ ਕਾਲੋਨੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਵਿਸ਼ਵ ਸ਼ਾਂਤੀ ਰੈਲੀ ਦਾ ਅਟਾਰੀ ਸਰਹੱਦ ਪਹੁੰਚਣ ਤੇ ਕੀਤਾ ਭਰਵਾਂ ਸਵਾਗਤ

ਅਟਾਰੀ, 3 ਜੁਲਾਈ (ਗੁਰਦੀਪ ਸਿੰਘ ਅਟਾਰੀ)-ਦੇਸ਼ ਦੇ ਵੱਖ ਵੱਖ ਸਥਾਨਾਂ 'ਤੇ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਦੇਣ ਤੋਂ ਬਾਅਦ ਵਿਸ਼ਵ ਸ਼ਾਂਤੀ ਰੈਲੀ ਕੌਮਾਂਤਰੀ ਅਟਾਰੀ ਸਰਹੱਦ 'ਤੇ ਪਹੁੰਚੀ | ਸ੍ਰੀ ਚੁੰਨੀ ਲਾਲ ਨੇ ਗੱਲਬਾਤ ਕਰਦੇ ਦੱਸਿਆ ਕਿ ਇਹ ਰੈਲੀ ...

ਪੂਰੀ ਖ਼ਬਰ »

ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਅੱਜ ਤੋਂ

ਚੌਂਕ ਮਹਿਤਾ, 3 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਉਦੋਨੰਗਲ ਵਿਖੇ ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ 4 ਤੇ 5 ਜੁਲਾਈ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਨੰਬਰਦਾਰ ਮੁਖਵਿੰਦਰ ਸਿੰਘ, ਕਾਬਲ ...

ਪੂਰੀ ਖ਼ਬਰ »

ਬਾਬਾ ਬਲਬੀਰ ਸਿੰਘ ਨੇ ਦੱਖਣ ਫੇਰੀ ਦੌਰਾਨ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਆਪਣੀ ਦੱਖਣ ਦੀ ਯਾਤਰਾ ਦੌਰਾਨ ਤਖਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਤਖਤ ਸਾਹਿਬ ਵਲੋਂ ਗੁਰੂ ਘਰ ਦੇ ਸੇਵਕਾਂ ...

ਪੂਰੀ ਖ਼ਬਰ »

ਪਿੰਡ ਭੁੱਲਰ 'ਚ ਸਾਲਾਨਾ ਧਾਰਮਿਕ ਮੇਲਾ ਅਤੇ ਕੁਸ਼ਤੀ ਦੰਗਲ ਕਰਵਾਏ

ਚੋਗਾਵਾਂ, 3 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਭੁੱਲਰ ਵਿਖੇ ਗੁਰਦੁਆਰਾ ਧਰਮਸ਼ਾਲਾ ਬਾਹਲੀ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ ਤੇ ਇਹ ਕੁਸ਼ਤੀ-ਦੰਗਲ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਹਲਕਾ ਪੱਛਮੀ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਛੇਹਰਟਾ, 3 ਜੁਲਾਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਅੱਜ ਆਪਣੇ ਦਫਤਰ ਵਿਖੇ ਹਲਕਾ ਪੱਛਮੀ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਹਲਕਾ ਵਾਸੀਆਂ ਨੂੰ ਤੁਰੰਤ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ...

ਪੂਰੀ ਖ਼ਬਰ »

ਇੰਡੀਆ ਗੇਟ ਬਾਈਪਾਸ ਵਿਖੇ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ

ਛੇਹਰਟਾ 3 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਜਲਦ ਹੱਲ ਕਰਵਾਉਣ ਦੇ ਲਈ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਦਿਨ ਰਾਤ ਲੋਕਾਂ ਦੀ ਸੇਵਾ ਵਿਚ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀਆਂ ਚੋਣਾਂ ਦਾ ਐਲਾਨ

ਅੰਮਿ੍ਤਸਰ, 3 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਕੰਪਨੀ ਬਾਗ ਅੰਮਿ੍ਤਸਰ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਦੀਨਾਨਾਥ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

1955 'ਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਮਾਰਚ ਅੱਜ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ )-ਆਜ਼ਾਦੀ ਤੋਂ 8 ਸਾਲ ਬਾਅਦ ਹੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਯਾਦ 'ਚ ਸਿੱਖ ਜਥੇਬੰਦੀਆਂ ਵਲੋਂ 4 ਜੁਲਾਈ ਨੂੰ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਸ੍ਰੀ ਅਕਾਲ ਸਾਹਿਬ ਤੱਕ ਮਾਰਚ ਕੱਢਿਆ ਜਾਵੇਗਾ, ਜਿਸ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਜਨਰਲ ਹਾਊਸ ਕਮੇਟੀ ਦੀ ਇਕੱਤਰਤਾ 'ਚ ਕੀਤੀਆਂ ਅਹਿਮ ਵਿਚਾਰਾਂ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਜਨਰਲ ਹਾਊਸ ਦੀ ਇਕੱਤਰਤਾ ਅੱਜ ਦੀਵਾਨ ਸਥਿਤ ਗੁ: ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਈ | ਜਿਸ ਵਿਖ ਵੱੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਆਰੰਭਤਾ ...

ਪੂਰੀ ਖ਼ਬਰ »

ਜੇਲ੍ਹ ਚੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਚੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਮਿਲਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਡਾ. ਇੰਦਰਬੀਰ ਸਿੰਘ ਨਿੱਜਰ ਬਣਨਗੇ ਕੈਬਨਿਟ ਮੰਤਰੀ

ਅੰਮਿ੍ਤਸਰ, 3 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕੱਲ੍ਹ ਪੰਜਾਬ ਸਰਕਾਰ ਦੀ ਵਜਾਰਤ 'ਚ ਕੀਤੇ ਜਾ ਰਹੇ ਵਿਸਥਾਰ 'ਚ ਡਾ. ਇੰਦਰਬੀਰ ਸਿੰਘ ਨਿੱਜਰ ਦਾ ਕੈਬਨਿਟ ਮੰਤਰੀ ਬਣਨਾ ਲਗਭਗ ਤੈਅ ਹੋ ਗਿਆ ਹੈ, ਭਾਵੇਂ ਕਿ ਇਸ ਸੰਬੰਧੀ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਸਾਂਈ ਵੁਮੈਨ ਐਂਡ ਚਿਲਡਰਨ ਵੈਲਫੇਅਰ ਟਰੱਸਟ ਦਾ ਵਫ਼ਦ ਹੋਇਆ ਜਲਿ੍ਹਆਂਵਾਲਾ ਬਾਗ ਵਿਖੇ ਨਤਮਸਤਕ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਗੁਜਰਾਤ ਸੂਬੇ ਦੇ ਅਹਿਮਦਾਬਾਦ ਸ਼ਹਿਰ ਤੋਂ ਅੰਮਿ੍ਤਸਰ ਪਹੁੰਚੇ ਸ੍ਰੀ ਸਾਂਈ ਵੁਮੈਨ ਐਂਡ ਚਿਲਡਰਨ ਵੈਲਫੇਅਰ ਟਰੱਸਟ ਦੇ 28 ਮੈਂਬਰੀ ਵਫ਼ਦ ਨੇ ਅੱਜ ਜਲਿ੍ਹਆਂਵਾਲਾ ਬਾਗ਼ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਦੂਰ ਦੁਰਾਡੇ ਜ਼ਿਲਿ੍ਹਆਂ 'ਚ ਭੇਜਣ ਦੀ ਜੀ. ਟੀ. ਯੂ. ਨੇ ਕੀਤੀ ਨਿਖੇਧੀ

ਅੰਮਿ੍ਤਸਰ, 3 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਮੀਤ ਪ੍ਰਧਾਨ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਸੁੱਚਾ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਵੈਟਰਨਰੀ ਅਫ਼ਸਰਾਂ ਦੀ ਜਨਰਲ ਬਾਡੀ ਦੀ ਮੀਟਿੰਗ

ਅੰਮਿ੍ਤਸਰ, 3 ਜੁਲਾਈ (ਗਗਨਦੀਪ ਸ਼ਰਮਾ)-ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਵੈਟਰਨਰੀ ਅਫ਼ਸਰਾਂ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਸੂਬਾ ਕਮੇਟੀ ਦੇ ਅਬਜ਼ਰਵਰ ਡਾ. ਤਜਿੰਦਰ ਸਿੰਘ ਦੀ ਦੇਖ-ਰੇਖ ਵਿਚ ਕੀਤੀ ਗਈ | ਚੋਣ ਉਪਰੰਤ ...

ਪੂਰੀ ਖ਼ਬਰ »

ਅਹਿਮਦਾਬਾਦ ਤੋਂ ਆਏ ਸਾਂਈ ਵੂਮੈਨ ਐਂਡ ਚਿਲਡਰਨ ਵੈੱਲਫੇਅਰ ਟਰੱਸਟ ਦੇ 28 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 3 ਜੁਲਾਈ (ਹਰਮਿੰਦਰ ਸਿੰਘ)-ਅਹਿਮਦਾਬਾਦ ਗੁਜਰਾਤ ਤੋਂ ਸ੍ਰੀ ਸਾਂਈ ਵੂਮੈਨ ਐਂਡ ਚਿਲਡਰਨ ਵੈਲਫੇਅਰ ਟਰੱਸਟ ਦੇ 28 ਮੈਂਬਰਾਂ ਦੇ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇੇਕਿਆ ਅਤੇ ਵਿਸ਼ਵ ਸ਼ਾਂਤੀ ਦੀ ਅਰਦਾਸ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਵਫਦ ...

ਪੂਰੀ ਖ਼ਬਰ »

ਰੋਟਰੀ ਕਲੱਬ ਆਸਥਾ ਅੰਮਿ੍ਤਸਰ ਵਲੋਂ ਧਾਰਮਿਕ ਸਮਾਗਮ

ਅੰਮਿ੍ਤਸਰ, 3 ਜੁਲਾਈ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਆਸਥਾ ਅੰਮਿ੍ਤਸਰ ਡਿਸਟਿ੍ਕਟ 3070 ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਇਸ ਦੌਰਾਨ ਅਸ਼ਵਨੀ ਅਵਸਥੀ ਨੂੰ ਪ੍ਰਧਾਨ ਅਤੇ ਅਮਨ ਸ਼ਰਮਾ ਨੂੰ ਜਨਰਲ ਸਕੱਤਰ ਥਾਪਿਆ ਗਿਆ | ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਰਥ-ਈਸਟ ਵਲੋਂ ਸਾਲ 2022-23 ਦਾ ਬਜਟ ਪਾਸ

ਅੰਮਿ੍ਤਸਰ, 3 ਜੁਲਾਈ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਨਾਰਥ-ਈਸਟ ਦੀ ਪਹਿਲੀ ਅਸੈਂਬਲੀ 'ਤੇ ਬਜਟ ਮੀਟ ਸਥਾਨਕ ਇਕ ਨਿੱਜੀ ਹੋਟਲ ਵਿਖੇ ਹੋਈ | ਕੌਮੀ ਗੀਤ ਉਪਰੰਤ ਪ੍ਰਧਾਨ ਰੋਟੇਰੀਅਨ ਨਰੇਸ਼ ਆਨੰਦ ਅਤੇ ਸਕੱਤਰ ਨਰਿੰਦਰਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ...

ਪੂਰੀ ਖ਼ਬਰ »

ਹੁੰਦਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ

ਸੁਲਤਾਨਵਿੰਡ, 3 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਪਿੰਡ ਸੁਲਤਾਨਵਿੰਡ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਮਲਕੀਤ ਸਿੰਘ ਹੁੰਦਲ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸੁਲਤਾਨਵਿੰਡ ਇਲਾਕਾ ਵਾਸੀਆ ਪ੍ਰਸ਼ਾਸਨ ਤੋਂ ਕੀਤੀ ਭਾਈ ਮੰਝ ਸਾਹਿਬ ਸੜਕ ਬਣਾਉਣ ਦੀ ਮੰਗ

ਸੁਲਤਾਨਵਿੰਡ, 3 ਜੁਲਾਈ (ਗੁਰਨਾਮ ਸਿੰਘ ਬੁੱਟਰ)-ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਸਭ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਭਾਈ ਮੰਝ ਸਾਹਿਬ ਸੜਕ ਬਣਾਉਣ ਦੀ ਇਲਾਕਾ ਵਾਸੀਆਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਹ ਸੜਕ ਜੋ ਪਿਛਲੇ ਕਾਫੀ ਚਿਰ ਤੋਂ ...

ਪੂਰੀ ਖ਼ਬਰ »

ਵਪਾਰੀ ਆਪਣੀਆਂ ਸਮੱਸਿਆਵਾਂ ਦੇ ਹਲ ਲਈ ਇੱਕਜੁੱਟ- ਦੁੱਗਲ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਫੈਡਰੇਸ਼ਨ ਆਫ਼ ਕਰਿਆਨਾ ਅਤੇ ਡਰਾਈ ਫਰੂਟ ਐਸੋਸੀਏਸ਼ਨ ਮਜੀਠ ਮੰਡੀ ਦੇ ਪ੍ਰਧਾਨ ਅਨਿਲ ਮਹਿਰਾ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ (ਅੰਮਿ੍ਤਸਰ ਇਕਾਈ) ਦੇ ਕਟੜਾ ਸ਼ੇਰ ਸਿੰਘ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਵਪਾਰੀਆਂ ਨੂੰ ਪੇਸ਼ ...

ਪੂਰੀ ਖ਼ਬਰ »

ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਦੂਸਰਾ ਗੋਲਡ ਕਬੱਡੀ ਕੱਪ ਕਰਵਾਇਆ

ਰਾਜਾਸਾਂਸੀ, 3 ਜੁਲਾਈ (ਹਰਦੀਪ ਸਿੰਘ ਖੀਵਾ)-ਸੰਤ ਬਾਬਾ ਜਵੰਦ ਸਿੰਘ ਜੀ ਦੀ ਸਲਾਨਾ 100ਵੀਂ ਬਰਸੀ (ਸ਼ਤਾਬਦੀ) ਦੇ ਮੌਕੇ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਰਾਜਾਸਾਂਸੀ ਦੇ ਧਾਰਮਿਕ ਜੋੜ ਮੇਲੇ 'ਤੇ ਬਾਬਾ ਜਵੰਦ ਸਿੰਘ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਜ ਸੇਵਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX