ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  47 minutes ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  53 minutes ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 4 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 4 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 4 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 5 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 5 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 5 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 5 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 5 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 6 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 7 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 8 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 8 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 8 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 8 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਪੰਜਾਬ / ਜਨਰਲ

ਕੌਮੀ ਜਾਂਚ ਏਜੰਸੀ ਕਰ ਸਕਦੀ ਹੈ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੀ ਜਾਂਚ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 3 ਜੁਲਾਈ P ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀਆਂ ਤਾਰਾਂ ਜਿੱਥੇ ਯੂ.ਪੀ. ਦੇ ਕੁਰਬਾਨ ਇਰਫਾਨ ਗੈਂਗ ਨਾਲ ਜੁੜ ਗਈਆਂ ਹਨ ਉੱਥੇ ਦਿੱਲੀ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਸ਼ੂਟਰ ਪਿ੍ਆਵਰਤ ਫ਼ੌਜੀ ਨੇ ਅਹਿਮ ਖੁਲਾਸਾ ਕੀਤਾ ਹੈ ਕਿ ਹੱਤਿਆ ਤੋਂ ਬਾਅਦ ਕੁਝ ਸ਼ੂਟਰ ਪੰਜਾਬ 'ਚ ਠਹਿਰੇ ਸਨ ਜਦਕਿ ਉਹ ਤੇ ਕਸ਼ਿਸ਼ ਉਰਫ਼ ਕੁਲਦੀਪ ਗੁਜਰਾਤ ਚਲੇ ਗਏ ਸਨ | ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਹੱਤਿਆਰਿਆਂ ਵਲੋਂ ਹੱਤਿਆ ਲਈ ਵਰਤੀ ਗਈ ਏ.ਕੇ.-47 ਰਾਈਫ਼ਲ ਯੂ.ਪੀ. ਦੇ ਬੁਲੰਦ ਸ਼ਹਿਰ ਤੋਂ 8 ਲੱਖ ਰੁਪਏ 'ਚ ਉਪਰੋਕਤ ਗੈਂਗ ਤੋਂ ਹੀ ਖ਼ਰੀਦੀ ਸੀ | ਅਜਿਹੀ ਚਰਚਾ ਸਾਹਮਣੇ ਆਉਣ 'ਤੇ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਮੂਸੇਵਾਲਾ ਹੱਤਿਆ ਦੀ ਜਾਂਚ ਸ਼ੁਰੂ ਕਰ ਸਕਦੀ ਹੈ | ਏਜੰਸੀ ਵਲੋਂ ਬੀਤੇ ਕੱਲ੍ਹ ਉੱਤਰ ਪ੍ਰਦੇਸ਼ ਤੋਂ ਨਦੀਮ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਦੱਸਣਾ ਬਣਦਾ ਹੈ ਕਿ ਕੁਰਬਾਨ ਅੰਸਾਰੀ ਯੂ.ਪੀ. ਦਾ ਹਥਿਆਰ ਸਪਲਾਇਰ ਸੀ ਅਤੇ ਉਸ ਨੂੰ 2016 'ਚ ਦਿੱਲੀ ਪੁਲਿਸ ਨੇ 1 ਕਰੋੜ ਦੇ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਸੀ | ਉਸ ਵੇਲੇ ਇਹ ਖ਼ੁਲਾਸਾ ਹੋਇਆ ਸੀ ਕਿ ਬਰਾਮਦ ਕੀਤੇ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ | ਕੁਰਬਾਨ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਹਥਿਆਰਾਂ ਦੀ ਸਪਲਾਈ ਦਾ ਕੰਮ ਨਦੀਮ ਨੇ ਸੰਭਾਲ ਲਿਆ ਸੀ | ਐਨ.ਆਈ.ਏ. ਇਸ ਸਾਰੇ ਮਾਮਲੇ 'ਚ ਸਬੂਤ ਜੁਟਾਉਣ ਲੱਗੀ ਹੈ ਅਤੇ ਅਗਲੇ ਦਿਨਾਂ 'ਚ ਜਾਂਚ ਸ਼ੁਰੂ ਕਰਨ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਹੱਤਿਆ ਦਾ ਮੁੱਖ ਸਾਜ਼ਿਸ਼ਘਾੜਾ ਲਾਰੈਂਸ ਬਿਸ਼ਨੋਈ ਜੋ ਪੰਜਾਬ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਿਹਾ ਹੈ, ਨੇ ਅਹਿਮ ਖ਼ੁਲਾਸੇ ਕੀਤੇ ਹਨ ਜਦਕਿ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਕੈਨੇਡਾ ਰਹਿ ਰਿਹਾ ਹੈ | ਜਾਣਕਾਰੀ ਅਨੁਸਾਰ ਲਾਰੈਂਸ ਗਰੁੱਪ ਪਹਿਲਾਂ ਵੀ ਹਥਿਆਰ ਕੁਰਬਾਨ ਇਰਫਾਨ ਗੈਂਗ ਤੋਂ ਖ਼ਰੀਦਦਾ ਰਿਹਾ ਹੈ |
ਪੰਜਾਬ 'ਚ ਠਹਿਰੇ ਸਨ 4 ਸ਼ੂਟਰ
ਦਿੱਲੀ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਸ਼ਾਰਪ ਸ਼ੂਟਰ ਪਿ੍ਆਵਰਤ ਫ਼ੌਜੀ ਅਹਿਮ ਖੁਲਾਸੇ ਕਰ ਰਿਹਾ ਹੈ | ਫੌਜੀ ਨੇ ਇਹ ਗੱਲ ਮੰਨੀ ਹੈ ਕਿ ਹੱਤਿਆ ਤੋਂ ਬਾਅਦ 4 ਸ਼ੂਟਰ ਪੰਜਾਬ 'ਚ ਠਹਿਰੇ ਸਨ ਜਦਕਿ ਉਹ ਤੇ ਕਸ਼ਿਸ਼ ਉਰਫ਼ ਕੁਲਦੀਪ ਗੁਜਰਾਤ ਚਲੇ ਗਏ ਸਨ | ਉਸ ਨੇ ਇਹ ਵੀ ਮੰਨਿਆ ਹੈ ਕਿ ਹੱਤਿਆ ਤੋਂ ਬਾਅਦ ਢਾਈ ਦਰਜਨ ਤੋਂ ਵਧੇਰੇ ਟਿਕਾਣੇ ਬਦਲੇ ਗਏ ਅਤੇ ਸਾਰਿਆਂ ਨੇ ਸ਼ਨਾਖ਼ਤੀ ਵਜੋਂ ਜਾਅਲੀ ਆਧਾਰ ਕਾਰਡ ਵਰਤੇ ਸਨ | ਜ਼ਿਕਰਯੋਗ ਹੈ ਫ਼ੌਜੀ ਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਦਿੱਲੀ ਪੁਲਿਸ ਨੇ ਗੁਜਰਾਤ ਦੇ ਮੁਦਰਾ ਤੋਂ ਗਿ੍ਫ਼ਤਾਰ ਕੀਤਾ ਸੀ | ਦੱਸਣਯੋਗ ਹੈ ਕਿ ਦਿੱਲੀ ਪੁਲਿਸ ਪਹਿਲਾਂ ਹੀ ਦਾਅਵਾ ਕਰ ਚੁੱਕੀ ਹੈ ਕਿ ਹੱਤਿਆ ਮਾਮਲੇ 'ਚ 6 ਸ਼ੂਟਰਾਂ ਸ਼ਾਮਿਲ ਸਨ, ਜਿਨ੍ਹਾਂ 'ਚੋਂ ਹਾਲੇ ਵੀ 4 ਸ਼ੂਟਰ ਜਗਰੂਪ ਸਿੰਘ ਰੂਪਾ, ਦੀਪਕ ਮੁੰਡੀ, ਅੰਕਿਤ ਸੇਰਸਾ ਅਤੇ ਮਨੂ ਕੁੱਸਾ ਫ਼ਰਾਰ ਹਨ ਅਤੇ ਦੂਸਰੇ ਪਾਸੇ ਪੰਜਾਬ ਪੁਲਿਸ ਜਗਰੂਪ ਸਿੰਘ ਰੂਪਾ, ਮਨੂ ਕੁੱਸਾ, ਪਿ੍ਆਵਰਤ ਫ਼ੌਜੀ ਅਤੇ ਅੰਕਿਤ ਸੇਰਸਾ ਨਾਂਅ ਦੇ 4 ਸ਼ਾਰਪ ਸ਼ੂਟਰਾਂ ਨੂੰ ਹਤਿਆਰੇ ਮੰਨ ਰਹੀ ਹੈ | ਪੰਜਾਬ ਪੁਲਿਸ ਭਾਵੇਂ ਇਸ ਮਾਮਲੇ 'ਚ ਦਰਜਨ ਤੋਂ ਵਧੇਰੇ ਕਥਿਤ ਦੋਸ਼ੀਆਂ ਨੂੰ ਜੇਲ੍ਹ ਭੇਜ ਚੁੱਕੀ ਹੈ ਪਰ ਹਾਲੇ ਤੱਕ ਹੱਤਿਆ 'ਚ ਸ਼ਾਮਿਲ ਸ਼ੂਟਰ ਤੋਂ ਬਾਹਰ ਹਨ |
ਪਿੰਡ ਮੂਸਾ 'ਚ ਪ੍ਰਸੰਸਕਾਂ ਦਾ ਆਉਣਾ-ਜਾਣਾ ਜਾਰੀ
ਪਿੰਡ ਮੂਸਾ 'ਚ ਮਰਹੂਮ ਗਾਇਕ ਦੇ ਪ੍ਰਸੰਸਕਾਂ ਦਾ ਆਉਣਾ- ਜਾਣਾ ਜਾਰੀ ਹੈ | ਪਰਿਵਾਰ ਦੇ ਮੈਂਬਰਾਂ ਵਲੋਂ ਅਫ਼ਸੋਸ ਪ੍ਰਗਟ ਕਰਨ ਲਈ ਐਤਵਾਰ ਦਿਨ ਨਿਸ਼ਚਿਤ ਕੀਤਾ ਹੋਇਆ ਹੈ | ਅੱਜ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ 'ਚੋਂ ਕਾਫ਼ੀ ਪ੍ਰਸੰਸਕ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰ ਕੇ ਗਏ | ਉਹ ਗਾਇਕ ਮੂਸੇਵਾਲਾ ਦੀ ਯਾਦਗਾਰ 'ਤੇ ਵੀ ਨਤਮਸਤਕ ਹੁੰਦੇ ਹਨ | ਇਸੇ ਦੌਰਾਨ ਪ੍ਰਸੰਸਕਾਂ ਤੇ ਆਮ ਲੋਕਾਂ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਹੈ ਕਿ ਮਾਨਸਾ-ਸਿਰਸਾ ਮੁੱਖ ਸੜਕ 'ਤੇ ਸਥਿਤ ਰਮਦਿੱਤੇਵਾਲਾ ਕੈਂਚੀਆਂ ਦਾ ਨਾਂਅ ਬਦਲ ਕੇ ਸਿੱਧੂ ਮੂਸੇਵਾਲਾ ਚੌਕ ਰੱਖਿਆ ਜਾਵੇ ਅਤੇ ਇਸ ਚੌਕ 'ਚ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇ |
ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਜਾਰੀ
ਇਸੇ ਦੌਰਾਨ ਮਾਨਸਾ ਪੁਲਿਸ ਵਲੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਹ 6 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਹੈ | ਪੁਲਿਸ ਨੂੰ ਤੱਥ ਮਿਲੇ ਸਨ ਕਿ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ 2 ਸ਼ੂਟਰ ਮੁਹੱਈਆ ਕਰਵਾਏ ਸਨ | ਪੁਲਿਸ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰੀ ਹਨ ਪਰ ਉਹ ਦਾਅਵਾ ਕਰ ਰਹੇ ਹਨ ਕਿ ਪੁੱਛ-ਗਿੱਛ ਦੌਰਾਨ ਅਹਿਮ ਤੱਥ ਹੱਥ ਲੱਗ ਰਹੇ ਹਨ |

ਜਤਿੰਦਰ ਸਿੰਘ ਹਮਦਰਦ ਨਮਿਤ ਸ਼ਰਧਾਂਜਲੀ ਸਮਾਗਮ

ਐੱਸ. ਏ. ਐੱਸ. ਨਗਰ, 3 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-3ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸ. ਜਤਿੰਦਰ ਸਿੰਘ ਹਮਦਰਦ ਨਮਿਤ ਅੰਤਿਮ ਅਰਦਾਸ ਕੀਤੀ ਗਈ | ਦੱਸਣਯੋਗ ਹੈ ਕਿ ਜਤਿੰਦਰ ਸਿੰਘ ਹਮਦਰਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ.ਏ. ਦੀ ਮੌਤ

ਫ਼ਾਜ਼ਿਲਕਾ, 3 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਪਿੰਡ ਘੱਲੂ ਨੇੜੇ ਵਾਪਰੇ ਸੜਕ ਹਾਦਸੇ 'ਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਪੀ.ਏ. ਭੁਪਿੰਦਰ ਸਿੰਘ ਸੰਨ੍ਹੀ ਬਰਾੜ ਦੀ ਮੌਤ ਹੋ ਗਈ ਹੈ | ਜਾਣਕਾਰੀ ਮੁਤਾਬਿਕ ਬੀਤੀ ਸ਼ਾਮ ਪਿੰਡ ਘੱਲੂ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 119 ਮਾਮਲੇ

ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰੋ)- ਸੂਬੇ 'ਚ ਅੱਜ ਕੋਰੋਨਾ ਮਹਾਂਮਾਰੀ ਦੇ 119 ਨਵੇਂ ਮਾਮਲੇ ਸਾਹਮਣੇ ਆਏ ਤੇ 97 ਮਰੀਜ਼ ਸਿਹਤਯਾਬ ਹੋਏ ਹਨ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ ਪਟਿਆਲਾ ਤੋਂ 18, ਲੁਧਿਆਣਾ ਤੋਂ 16, ਜਲੰਧਰ ਤੋਂ 14, ਐਸ.ਏ.ਐਸ. ਨਗਰ ...

ਪੂਰੀ ਖ਼ਬਰ »

ਪਾਕਿ 'ਚ ਬੱਸ ਖੱਡ 'ਚ ਡਿੱਗੀ, 20 ਮੌਤਾਂ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰਾਵਲਪਿੰਡੀ ਤੋਂ ਕਵੇਟਾ ਜਾ ਰਹੀ ਇਕ ਬੱਸ ਅੱਜ ਸਵੇਰੇ ਜ਼ੋਬ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਨਾਲ 20 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ | ਮਾਰੇ ਗਏ ਲੋਕਾਂ 'ਚ 5 ਵਿਦਿਆਰਥੀ ਵੀ ਹਨ | ਲਾਸ਼ਾਂ ਨੂੰ ...

ਪੂਰੀ ਖ਼ਬਰ »

ਜ਼ਹਿਰੀਲੀ ਚਾਹ ਪੀਣ ਨਾਲ ਦੋ ਬੱਚਿਆਂ ਦੀ ਮੌਤ, ਤਿੰਨ ਦੀ ਹਾਲਤ ਗੰਭੀਰ

ਸੁਲਤਾਨਪੁਰ ਲੋਧੀ, 3 ਜੁਲਾਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਤਕੀਆ ਵਿਖੇ ਇਕ ਹੀ ਪਰਿਵਾਰ ਦੇ 5 ਜੀਅ ਕਿੜਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਗੰਭੀਰ ਬਿਮਾਰ ਹੋ ਗਏ, ਜਿਨ੍ਹਾਂ ਨੂੰ ਜ਼ੀਰਾ ਦੇ ਸਰਕਾਰੀ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਬੈਂਸ ਦਾ ਭਰਾ ਦੋ ਦਿਨਾ ਪੁਲਿਸ ਰਿਮਾਂਡ 'ਤੇ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਐਸ.ਐਚ.ਓ. ਮਧੂਬਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਾਕਿ ਦੇ ਸਕੂਲ 'ਚ ਪੰਜਾਬੀ ਬੋਲਣ 'ਤੇ ਅਧਿਆਪਕ ਨੇ ਕੈਂਚੀ ਨਾਲ ਬੱਚੇ ਨੂੰ ਕੀਤਾ ਜ਼ਖ਼ਮੀ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਦੇ ਅਡਿਆਲਾ ਸ਼ਹਿਰ ਵਿਚਲੇ ਇਕ ਪ੍ਰਾਇਮਰੀ ਸਕੂਲ 'ਚ ਪੰਜਾਬੀ ਬੋਲਣ 'ਤੇ ਅਧਿਆਪਕ ਵਲੋਂ ਵਿਦਿਆਰਥੀ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲਾਹੌਰ ਤੋਂ ਇਸ ਬਾਰੇ 'ਅਜੀਤ' ਨਾਲ ...

ਪੂਰੀ ਖ਼ਬਰ »

ਪਬਲਿਕ ਐਕਸ਼ਨ ਕਮੇਟੀ ਵਲੋਂ 10 ਨੂੰ ਵਾਤਾਵਰਨ ਪ੍ਰੇਮੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦਾ ਸੱਦਾ

ਭਾਮੀਆਂ ਕਲਾਂ, 3 ਜੁਲਾਈ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਮੱਤੇਵਾੜਾ ਜੰਗਲ ਨਾਲ ਲੱਗਦੇ ਪਿੰਡਾਂ ਦੀਆਂ ਅਕਵਾਇਰ ਕੀਤੀਆਂ ਪੰਚਾਇਤੀ ਜ਼ਮੀਨਾਂ 'ਚੋਂ ਟੈਕਸਟਾਇਲ ਪਾਰਕ ਲਾਉਣ ਲਈ 'ਆਪ' ਸਰਕਾਰ ਵਲੋਂ ਸਦਨ 'ਚ ਲਗਾਈ ਗਈ ਮੋਹਰ ਦਾ ਪੰਜਾਬ ਭਰ ਦੀਆਂ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਦੀ ਚੋਣ ਲਈ ਕੈਪਟਨ ਤੋਂ ਇਲਾਵਾ ਕਈ ਹੋਰ ਚਿਹਰੇ ਵੀ ਚਰਚਾ 'ਚ

ਹਰਜਿੰਦਰ ਸਿੰਘ ਲਾਲ ਖੰਨਾ, 3 ਜੁਲਾਈ P ਭਾਰਤ ਦੇ ਰਾਸ਼ਟਰਪਤੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੈ ਅਤੇ 18 ਜੁਲਾਈ ਨੂੰ ਇਹ ਚੋਣ ਮੁਕੰਮਲ ਹੋ ਜਾਵੇਗੀ | ਇਸ ਦੇ ਨਾਲ ਹੀ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਪ੍ਰਕਿਰਿਆ ਵੀ ਸ਼ੁਰੂ ਹੋਣ ਵਾਲੀ ਹੈ | ਉਪ ਰਾਸ਼ਟਰਪਤੀ ਵੈਂਕਈਆ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇਤਾ ਬਾਜਵਾ ਡੇਰਾ ਬਿਆਸ ਮੁਖੀ ਨੂੰ ਮਿਲੇ

ਬਿਆਸ, 3 ਜੁਲਾਈ (ਪਰਮਜੀਤ ਸਿੰਘ ਰੱਖੜਾ)-ਐਤਵਾਰ ਦੁਪਹਿਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਡੇਰਾ ਬਿਆਸ ਵਿਖੇ ਪੁੱਜੇ ਅਤੇ ਕਰੀਬ ਇਕ ਘੰਟਾ ...

ਪੂਰੀ ਖ਼ਬਰ »

94 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਸਰਗਨੇ ਕੋਲੋਂ 9 ਕਿੱਲੋ 400 ਗ੍ਰਾਮ ਹੋਰ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 94 ਕਰੋੜ ਰੁਪਏ ਦੱਸੀ ...

ਪੂਰੀ ਖ਼ਬਰ »

ਸਨਅਤਕਾਰ ਭੋਲਾ ਝਾਅ ਰਾਜ ਪੱਧਰੀ ਦਿਸ਼ਾ ਕਮੇਟੀ ਦੇ ਮੈਂਬਰ ਨਾਮਜ਼ਦ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਆਟੋ ਪਾਰਟਸ ਸਨਅਤਕਾਰ ਭੋਲਾ ਝਾਅ ਨੂੰ ਕੇਂਦਰੀ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤ ਗਿਰੀਰਾਜ ਸਿੰਘ ਦੇ ਨਿਰਦੇਸ਼ 'ਤੇ ਪੰਜਾਬ ਦੀ ਸੂਬਾ ਪੱਧਰੀ ਦਿਸ਼ਾ ਕਮੇਟੀ ਦਾ ਨਾਨ ਆਫ਼ੀਸ਼ੀਅਲ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਭਾਰਤ ...

ਪੂਰੀ ਖ਼ਬਰ »

ਥਾਣਿਆਂ 'ਚ ਲੱਗੇ ਮੁਲਾਜ਼ਮ ਤਾਂ ਬਦਲ ਦਿੱਤੇ ਪਰ ਅਫ਼ਸਰਾਂ ਨਾਲ ਤੇ ਦਫ਼ਤਰਾਂ 'ਚ ਲੱਗੇ ਮੁਲਾਜ਼ਮਾਂ ਦੀ ਵੀ ਬਦਲੀ ਕਰੋ

ਜਲੰਧਰ, 3 ਜੁਲਾਈ (ਐੱਮ. ਐੱ ਸ. ਲੋਹੀਆ) — ਭਗਵੰਤ ਮਾਨ ਸਰਕਾਰ ਨੇ ਥਾਣਿਆਂ 'ਚ ਆਮ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ ਸਾਰੇ ਹੀ ਥਾਣਿਆਂ 'ਚ ਵੱਡੇ ਪੱਧਰ 'ਤੇ ਬਦਲਾਅ ਕਰਦੇ ਹੋਏ ਲੰਮੇ ਸਮੇਂ ਤੋਂ ਇਕੋ ਥਾਣੇ 'ਚ ਲੱਗੇ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

ਕੈਨੇਡਾ 'ਚ ਸੜਕ ਹਾਦਸੇ ਦੌਰਾਨ ਅਜਨਾਲਾ ਦੇ ਨੌਜਵਾਨ ਦੀ ਮੌਤ

ਅਜਨਾਲਾ 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੁਨਹਿਰਾ ਭਵਿੱਖ ਬਣਾਉਣ ਲਈ ਪਰਿਵਾਰ ਸਮੇਤ ਕੈਨੇਡਾ ਗਏ ਅਜਨਾਲਾ ਨੇੜਲੇ ਪਿੰਡ ਅਲੀਵਾਲ ਕੋਟਲੀ ਦੇ ਰਹਿਣ ਵਾਲੇ ਖੁਸ਼ਬੀਰ ਸਿੰਘ ਦੀ ਬਰੈਂਪਟਨ ਸ਼ਹਿਰ 'ਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜਦਕਿ ਉਸ ਦਾ ...

ਪੂਰੀ ਖ਼ਬਰ »

ਪਾਕਿ 'ਚ ਸ਼ੇਰ-ਏ-ਪੰਜਾਬ ਦੇ ਬੁੱਤ ਨੂੰ ਨਹੀਂ ਮਿਲ ਰਹੀ ਸੁਰੱਖਿਅਤ ਜਗ੍ਹਾ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)- ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਬਾਹਰ ਸਥਾਪਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ਤੀਜੀ ਵਾਰ ਕੀਤੀ ਗਈ ਭੰਨਤੋੜ ਤੋਂ ...

ਪੂਰੀ ਖ਼ਬਰ »

ਕੂੜੇ ਦੇ ਡੰਪਾਂ 'ਤੇ ਰੋਜ਼ਾਨਾ 500 ਟਨ ਜਾ ਰਿਹਾ ਪਲਾਸਟਿਕ

ਜਲੰਧਰ, 3 ਜੁਲਾਈ (ਸ਼ਿਵ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਹਿਲੀ ਜੁਲਾਈ ਤੋਂ ਦੇਸ਼ ਭਰ ਵਿਚ ਸਿੰਗਲ ਯੂਜ਼ (ਇਕੋ ਵਾਰ ਵਰਤੇ ਜਾਣ ਵਾਲੇ) ਪਲਾਸਟਿਕ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਵੀ ਜਿੱਥੇ ਅਜੇ ਤੱਕ ਰਾਜ ਵਿਚ ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਅਮਲ ਵਿਚ ਇਸ ਕਰਕੇ ਨਹੀਂ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਫ਼ੌਜੀਆਂ ਦਾ ਵਫ਼ਦ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਪਹੁੰਚੇ ਬਿ੍ਟਿਸ਼ ਸਿੱਖ ਫ਼ੌਜੀਆਂ ਦੇ 12 ਮੈਂਬਰੀ ਵਫ਼ਦ ਨੇ ਮੇਜਰ ਜਨਰਲ ਸੇਲੀਆ ਜੇ. ਹਾਰਵੇ (ਡਿਪਟੀ ਕਮਾਂਡਰ ਫ਼ੀਲਡ ਆਰਮੀ ਯੂ.ਕੇ.) ਦੀ ਅਗਵਾਈ 'ਚ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ...

ਪੂਰੀ ਖ਼ਬਰ »

ਠਾਕਰੇ ਗੁੱਟ ਨੂੰ ਝਟਕਾ, ਸਪੀਕਰ ਨੇ ਅਜੈ ਚੌਧਰੀ ਨੂੰ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਵਜੋਂ ਹਟਾਇਆ

ਮੁੰਬਈ, 3 ਜੁਲਾਈ (ਏਜੰਸੀ)-ਏਕਨਾਥ ਸ਼ਿੰਦੇ ਸਰਕਾਰ ਦੇ ਮਹੱਤਵਪੂਰਨ ਭਰੋਸੇ ਦੇ ਵੋਟ ਤੋਂ ਇਕ ਦਿਨ ਪਹਿਲਾਂ ਊਧਵ ਠਾਕਰੇ ਦੇ ਧੜੇ ਨੂੰ ਵੱਡਾ ਝਟਕਾ ਲੱਗਿਆ | ਐਤਵਾਰ ਰਾਤ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਨਵ ਨਿਯੁਕਤ ਮੁਖੀ ਨੇ ਸ਼ਿਵ ਸੈਨਾ ਵਿਧਾਇਕ ਅਜੇ ਚੌਧਰੀ ਨੂੰ ...

ਪੂਰੀ ਖ਼ਬਰ »

ਮਨੀਪੁਰ 'ਚ ਜ਼ਮੀਨ ਖਿਸਕਣ ਦੀ ਘਟਨਾ 'ਚ ਹੁਣ ਤੱਕ 42 ਮੌਤਾਂ

ਗੁਹਾਟੀ/ਇੰਫਾਲ, 3 ਜੁਲਾਈ (ਪੀ. ਟੀ. ਆਈ.)-ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਦੀ ਵਾਪਰੀ ਘਟਨਾ 'ਚ ਐਤਵਾਰ ਨੂੰ ਤਿੰਨ ਲਾਸ਼ਾਂ ਹੋਰ ਮਿਲਣ ਨਾਲ ਹੁਣ ਤੱਕ ਮੌਤਾਂ ਦੀ ਕੁੱਲ ਗਿਣਤੀ 42 ਹੋ ਗਈ ਹੈ, ਜਦਕਿ ਲਾਪਤਾ ਹੋਏ 25 ਲੋਕਾਂ ਦੀ ਭਾਲ ਲਈ ਖੋਜ ਅਭਿਆਨ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਲਾਲੂ ਪ੍ਰਸ਼ਾਦ ਪੌੜੀਆਂ ਤੋਂ ਫਿਸਲੇ, ਸੱਜੇ ਮੋਢੇ ਦੀ ਹੱਡੀ ਟੁੱਟੀ

ਪਟਨਾ, 3 ਜੁਲਾਈ (ਏਜੰਸੀ)- ਬਿਹਾਰ ਦਾ ਸਾਬਕਾ ਮੁੱਖ ਮੰਤਰੀ ਤੇ ਆਰ.ਜੇ.ਡੀ. ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਐਤਵਾਰ ਨੂੰ ਆਪਣੀ ਰਿਹਾਇਸ਼ 'ਤੇ ਪੌੜੀਆਂ ਤੋਂ ਫਿਸਲਣ ਕਾਰਨ ਜ਼ਖ਼ਮੀ ਹੋ ਗਏ, ਉਹ ਪੌੜੀਆਂ ਤੋਂ ਉਤਰਨ ਸਮੇਂ ਆਪਣਾ ਸੰਤੁਲਨ ਗੁਆ ਬੈਠੇ ਸਨ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਨੂਪੁਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਵਾਲੇ ਜੱਜ ਨੇ ਸੋਸ਼ਲ ਮੀਡੀਆ ਲਈ ਲਾਜ਼ਮੀ ਨਿਯਮ ਹੋਣ ਦੀ ਕੀਤੀ ਵਕਾਲਤ

ਨਵੀਂ ਦਿੱਲੀ, 3 ਜੁਲਾਈ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜੇ.ਬੀ. ਪਾਰਦੀਵਾਲਾ ਨੇ ਸੋਸ਼ਲ ਮੀਡੀਆ 'ਤੇ ਜੱਜਾਂ 'ਤੇ ਵਿਅਕਤੀਗਤ, ਏਜੰਡਾ ਸੰਚਾਲਿਤ ਹਮਲਿਆਂ ਲਈ 'ਲਕਸ਼ਮਣ ਰੇਖਾ' ਪਾਰ ਕਰਨ ਦੇ ਰੁਝਾਨ ਨੇ ਖਤਰਨਾਕ ਕਰਾਰ ਦਿੰਦੇ ਹੋਏ ਕਿਹਾ ਕਿ ਦੇਸ਼ ਵਿਚ ਸੰਵਿਧਾਨ ਤਹਿਤ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਚੀਨ ਸਰਹੱਦ ਨੇੜੇ ਅਹਿਮ ਪੁਲ ਹੜ੍ਹ 'ਚ ਰੁੜਿ੍ਹਆ

ਈਟਾਨਗਰ, 3 ਜੁਲਾਈ (ਏਜੰਸੀ)- ਸਰਹੱਦ ਸੜਕ ਸੰਗਠਨ (ਬੀ.ਆਰ.ਓ.) ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਜ਼ਿਲ੍ਹੇ 'ਚ ਚੀਨ ਸਰਹੱਦ ਨੇੜੇ ਰਣਨੀਤਕ ਤੌਰ 'ਤੇ ਦੋ ਅਹਿਮ ਸਥਾਨਾਂ ਨੂੰ ਜੋੜਨ ਵਾਲਾ ਪੁਲ ਅਚਾਨਕ ਆਏ ਹੜ੍ਹ 'ਚ ਰੁੜ੍ਹ ਗਿਆ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX