ਤਾਜਾ ਖ਼ਬਰਾਂ


ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  1 minute ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  7 minutes ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  12 minutes ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  6 minutes ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  35 minutes ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  27 minutes ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  56 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  44 minutes ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 1 hour ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 2 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 2 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 2 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 3 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 3 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 4 hours ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਸੰਗਰੂਰ

ਮਸਤੂਆਣਾ ਸਾਹਿਬ ਵਿਖੇ ਸਰਕਾਰ ਵਲੋਂ ਮੈਡੀਕਲ ਕਾਲਜ ਬਣਾਉਣ ਲਈ ਆਪੋ ਬਣੀ ਕਮੇਟੀ ਤੋਂ 25 ਏਕੜ ਜ਼ਮੀਨ ਆਪਣੇ ਨਾਂਅ ਕਰਵਾਉਣ ਦਾ ਮਾਮਲਾ ਭਖਿਆ

ਮਸਤੂਆਣਾ ਸਾਹਿਬ, 3 ਜੁਲਾਈ (ਦਮਦਮੀ)-ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਐਲਾਨ ਕੀਤੇ ਮੈਡੀਕਲ ਕਾਲਜ ਬਣਾਉਣ ਲਈ ਜਿੱਥੇ ਸੂਬਾ ਸਰਕਾਰ ਨੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁੱਝ ਮੈਂਬਰਾਂ ਤੋਂ 25 ਏਕੜ ਜ਼ਮੀਨ ਆਪਣੇ ਨਾਂਅ ਕਰਵਾਉਣ ਦਾ ਮਾਮਲਾ ਦਿਨ ਪ੍ਰਤੀ ਦਿਨ ਭਖਦਾ ਨਜ਼ਰ ਆ ਰਿਹਾ ਹੈ | ਉਧਰ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁੱਝ ਮੈਂਬਰਾਂ ਵਲੋਂ ਜ਼ਮੀਨ ਸਰਕਾਰ ਦੇ ਨਾਮ ਕਰਵਾਉਣ ਨੂੰ ਲੈ ਕੇ ਸੰਬੰਧਿਤ ਮਾਲ ਮਹਿਕਮੇ ਅਤੇ ਆਪੋ ਬਣੀ ਕਮੇਟੀ ਮੈਂਬਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਪਿਛਲੇ ਛੇ ਦਿਨਾਂ ਤੋਂ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਜਥੇ. ਪ੍ਰਸ਼ੋਤਮ ਸਿੰਘ ਫੱਗੂਵਾਲਾ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮੈਨੇਜਰ ਦੇ ਦਫ਼ਤਰ ਅੱਗੇ ਮਰਨ ਵਰਤ ਤੇ ਬੈਠੇ ਹੋਏ ਹਨ, ਜਦੋਂਕਿ ਇਸ ਜ਼ਮੀਨ ਦਾ ਪਿਛਲੇ ਲੰਬੇ ਸਮੇਂ ਤੋਂ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਾਣਯੋਗ ਅਦਾਲਤ ਵਿਖੇ ਕੇਸ ਚੱਲ ਰਿਹਾ ਹੈ | ਸ਼ੋ੍ਰਮਣੀ ਕਮੇਟੀ ਗੁਰਦੁਆਰਾ ਐਕਟ 1925 ਤਹਿਤ ਇਸ ਗੁਰਦੁਆਰਾ ਸਾਹਿਬ ਦੀ ਜ਼ਮੀਨ ਦਾ ਕੇਸ ਜਿੱਤ ਵੀ ਚੁੱਕੀ ਹੈ ਅਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਵਲੋਂ ਕੇਸ ਦੀ ਸਟੇਅ ਲੈਣ ਉਪਰੰਤ ਕੇਸ ਝਗੜਿਆ ਜਾ ਰਿਹਾ ਹੈ | ਉਧਰ ਪਿਛਲੇ ਦਿਨੀਂ ਜਿਉਂ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਕੇਸ ਦੀ ਪੈਰਵਾਈ ਵਧਾ ਦਿੱਤੀ ਗਈ ਹੈ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ 25 ਏਕੜ ਜ਼ਮੀਨ ਸਰਕਾਰ ਦੇ ਨਾਂਅ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀ ਪੱਬਾਂ-ਭਾਰ ਹੋਏ ਫਿਰਦੇ ਹਨ | ਮਰਨ ਵਰਤ 'ਤੇ ਬੈਠੇ ਜਥੇ. ਫੱਗੂਵਾਲਾ ਨੇ ਮਸਤੂਆਣਾ ਸਾਹਿਬ ਵਿਖੇ ਜਲਦੀ ਹੀ ਬਣਨ ਵਾਲੇ ਮੈਡੀਕਲ ਕਾਲਜ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਮਾਨਣੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਕਥਿਤ ਤੌਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਇੰਨੀ ਕਾਹਲੀ ਨਾਲ ਫ਼ੈਸਲਾ ਲਿਆ ਕਿ 21 ਮਈ 2022 ਨੂੰ ਮਸਤੂਆਣਾ ਸਾਹਿਬ ਵਿਖੇ ਅਚਣਚੇਤ ਇਸ ਜਗ੍ਹਾ ਦਾ ਦੌਰਾ ਕਰਕੇ ਜਲਦੀ ਹੀ ਜ਼ਮੀਨ ਸਰਕਾਰ ਦੇ ਨਾਂਅ ਕਰਵਾਉਣ ਲਈ ਹੁਕਮ ਜਾਰੀ ਕੀਤਾ | ਉਧਰ ਮਾਲ ਮਹਿਕਮੇ ਵਲੋਂ ਕਾਹਲੀ ਨਾਲ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁੱਝ ਮੈਂਬਰਾਂ ਤੋਂ ਜ਼ਮੀਨ ਸਰਕਾਰ ਨੇ ਆਪਣੇ ਨਾਂਅ ਵਸੀਕਾ ਨੰਬਰ 788 ਵਸੀਕਾ ਮਿਤੀ 23 ਮਈ 2022 ਤੇ 27 ਮਈ 2022 ਨੂੰ ਹਿਬਾ ਨਾਮਾ ਕਰਵਾ ਕੇ ਇੰਤਕਾਲ ਲਈ ਪੇਸ਼ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖਤਿਆਰੇਆਮ ਗੁਰਜਿੰਦਰ ਸਿੰਘ ਅਤੇ ਪਟਵਾਰੀ ਗੁਰਵਿੰਦਰ ਸਿੰਘ ਹੁਰਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਅਤੇ ਜਥੇ. ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਦੀ ਜ਼ਮੀਨ ਸਿੱਖ ਪ੍ਰਾਪਰਟੀ ਹੈ | ਇਸ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਨਾਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਕੇਸ ਚੱਲ ਰਿਹਾ ਹੈ | ਇਹ ਕੇਸ ਸ਼ੋ੍ਰਮਣੀ ਕਮੇਟੀ ਜਿੱਤੀ ਹੋਈ ਹੈ ਅਤੇ ਮਾਨਯੋਗ ਅਦਾਲਤ 'ਚ ਵਿਚਾਰ ਅਧੀਨ ਹੈ | ਫਿਰ ਵੀ ਬਿਨਾਂ ਪੜਤਾਲ ਕੀਤੇ ਮਾਲ ਮਹਿਕਮੇ ਵਲੋਂ ਬੈਨਾਮਾ ਹੋ ਗਿਆ ਹੈ | ਜੋ ਕਿ ਗਲਤ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਸਾਰੇ ਕਾਗ਼ਜ਼ਾਤ ਲੈ ਕੇ ਮਾਲ ਮਹਿਕਮਾ ਅਤੇ ਆਪੋ ਬਣੀ ਕਮੇਟੀ ਖਿਲਾਫ਼ ਧੋਖਾਧੜੀ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕਰਨਗੇ | ਇਸ ਸਬੰਧੀ ਤਹਿਸੀਲਦਾਰ ਸੁਖਵੀਰ ਸਿੰਘ ਬਰਾੜ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਇੱਥੋਂ ਬਦਲੀ ਹੋ ਗਈ ਹੈ | ਪਰ ਪਿਛਲੇ ਦਿਨੀਂ ਇਹ ਜੋ 25 ਏਕੜ ਜ਼ਮੀਨ ਗੁਰਦੁਆਰਾ ਮਸਤੂਆਣਾ ਸਾਹਿਬ ਦੀ ਕਮੇਟੀ ਵਲੋਂ ਸਰਕਾਰ ਦੇ ਨਾਂਅ ਮੈਡੀਕਲ ਕਾਲਜ ਬਣਾਉਣ ਵਾਸਤੇ ਕਰਵਾਈ ਗਈ ਹੈ ਉਨ੍ਹਾਂ ਨਿਯਮਾਂ ਅਨੁਸਾਰ ਹੀ ਰਜਿਸਟਰੀ ਕੀਤੀ ਗਈ ਹੈ |

ਭਾਰੀ ਮੀਂਹ ਕਾਰਨ ਲਸਾੜਾ ਡਰੇਨ ਨੱਕੋ-ਨੱਕ ਭਰੀ, ਬੂਟੀ ਫਸਣ ਕਾਰਨ ਰਾਣਵਾ ਪੁਲ ਉੱਪਰ ਦੀ ਗੁਜ਼ਰਨ ਲੱਗਿਆ ਪਾਣੀ

ਕੁੱਪ ਕਲਾਂ, 3 ਜੁਲਾਈ (ਮਨਜਿੰਦਰ ਸਿੰਘ ਸਰੌਦ)-ਬੀਤੇ ਦਿਨ ਪਏ ਭਾਰੀ ਮੀਂਹ ਨੇ ਜਿੱਥੇ ਖੇਤਾਂ ਅੰਦਰ ਜਲਥਲ ਕਰ ਦਿੱਤਾ, ਉੱਥੇ ਹੀ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਪਾਇਲ ਦੇ ਪਿੰਡ ਜ਼ੁਲਮਗੜ੍ਹ ਤੋਂ ਨਿਕਲ ਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ 'ਚ ਦੀ ਹੁੰਦੀ ਹੋਈ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਸਿਰਜਣਾ ਦਿਵਸ ਤੇ ਸੰਤ ਤੇਜਾ ਸਿੰਘ ਦੀ ਬਰਸੀ 'ਤੇ ਹੋਇਆ ਢਾਡੀ ਕਵੀਸ਼ਰੀ ਦਰਬਾਰ

ਚੀਮਾ ਮੰਡੀ, 3 ਜੁਲਾਈ (ਦਲਜੀਤ ਸਿੰਘ ਮੱਕੜ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਅਤੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ ਅਨਿਨ ਸੇਵਕ, ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ ਸੰਤ ਤੇਜਾ ਸਿੰਘ ਜੀ (ਬੀ.ਏ. ਐਲ.ਐਲ.ਬੀ.) ਦੀ ਸਾਲਾਨਾ ਬਰਸੀ ...

ਪੂਰੀ ਖ਼ਬਰ »

-ਮਾਮਲਾ ਪਿੰਡ ਵਲੋਂ ਗਊ ਸ਼ਾਲਾ ਨੂੰ ਦਿੱਤੀ ਗਊ ਚਰਾਂਦ ਜ਼ਮੀਨ ਦੀ ਬੋਲੀ ਕਰਵਾਉਣ ਦਾ-

ਗਊਸ਼ਾਲਾ ਮੂਨਕ ਵਲੋਂ ਗਊਆਂ ਮੁੱਖ ਮੰਤਰੀ ਦੀ ਕੋਠੀ 'ਚ ਛੱਡਣ ਦਾ ਐਲਾਨ

ਮੂਨਕ, 3 ਜੁਲਾਈ (ਪ੍ਰਵੀਨ ਮਦਾਨ)-ਗਊ ਚਰਾਂਦ/ਚਰਾਂਦ ਜ਼ਮੀਨ ਦੀ ਪ੍ਰਸ਼ਾਸਨ ਵਲੋਂ ਬੋਲੀ ਕਰਵਾਉਣ ਦਾ ਮਾਮਲਾ ਹੁਣ ਪੰਜਾਬ ਪੱਧਰ 'ਤੇ ਭਖਦਾ ਜਾ ਰਿਹਾ ਹੈ | ਪੰਜਾਬ ਪੱਧਰ 'ਤੇ ਪੰਜਾਬ ਹਰਿਆਣਾ ਦੀਆਂ ਸਹਿਯੋਗੀ ਗਊ ਸ਼ਾਲਾ ਕਮੇਟੀਆਂ ਨਾਲ ਤਾਲਮੇਲ ਕਰ ਸ੍ਰੀ ਕਿ੍ਸ਼ਨ ਗਊ ...

ਪੂਰੀ ਖ਼ਬਰ »

ਵਪਾਰੀ ਤੋਂ ਲੁੱਟੇ ਡੇਢ ਲੱਖ ਰੁਪਏ

ਮੂਨਕ, 3 ਜੁਲਾਈ (ਪ੍ਰਵੀਨ ਮਦਾਨ)-ਬੀਤੀ ਦਿਨੀਂ ਪਿੰਡ ਬੁਸ਼ਹਿਰਾ ਅਤੇ ਬੰਗਾ ਦੇ ਵਿਚਕਾਰ ਇਕ ਕਰਿਆਨੇ ਦੇ ਵਪਾਰੀ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਕਰੀਬ ਡੇਢ ਲੱਖ ਰੁਪਏ ਦੀ ਲੁੱਟ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕ ਪੈਂਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ 'ਚ ਟੀਂਡੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਜ਼ਰੂਰਤ-ਰੋਮਾਣਾ ਸੰਗਰੂਰ

ਲਹਿਰਾਗਾਗਾ, 3 ਜੁਲਾਈ (ਅਸ਼ੋਕ ਗਰਗ)-ਪਿਛਲੇ ਸਾਲ ਨਰਮੇ ਉੱਪਰ ਟੀਂਡੇ ਦੀ ਗੁਲਾਬੀ ਸੁੰਡੀ ਦਾ ਹਮਲਾ ਕਾਫੀ ਟੀਂਡੇ ਬਣਨ ਤੋਂ ਬਾਅਦ ਹੋਇਆ ਸੀ ਅਤੇ ਨਰਮੇ ਦਾ ਬਹੁਤ ਨੁਕਸਾਨ ਹੋਇਆ ਪਰ ਇਸ ਸਾਲ ਤਾਂ ਟੀਂਡੇ ਬਨਣ ਤੋਂ ਪਹਿਲਾਂ ਹੀ ਨਰਮੇ ਦੇ ਫੁੱਲਾਂ ਵਿਚ ਹਮਲਾ ਸ਼ੁਰੂ ਕਰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 1 ਵਿਅਕਤੀ ਕਾਬੂ

ਕੁੱਪ ਕਲਾਂ, 3 ਜੁਲਾਈ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਬੀਬਾ ਅਲਕਾ ਮੀਨਾ ਵਲੋਂ ਨਸ਼ੇ ਵਰਗੀ ਮਾੜੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਲਈ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ...

ਪੂਰੀ ਖ਼ਬਰ »

ਕੀਟ ਪ੍ਰਬੰਧ ਰਾਹੀਂ ਫ਼ਸਲਾਂ ਦੀ ਪੈਦਾਵਾਰ ਸੰਬੰਧੀ ਸੈਮੀਨਾਰ

ਭਵਾਨੀਗੜ੍ਹ, 3 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਆਰਗੈਨਿਕ ਫਾਰਮਿੰਗ ਸੁਸਾਇਟੀ ਸੰਗਰੂਰ ਵੱਲੋਂ ਮਾਨ ਆਰਗੈਨਿਕ ਫਾਰਮ ਪਿੰਡ ਰੋਸ਼ਨਵਾਲਾ ਵਿਖੇ ਕੀਟ ਪ੍ਰਬੰਧ ਰਾਹੀਂ ਫ਼ਸਲਾਂ, ਦੀ ਪੈਦਾਵਾਰ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੀ ਏ ਯੂ ...

ਪੂਰੀ ਖ਼ਬਰ »

ਮੂੰਗੀ ਕਾਸ਼ਤਕਾਰਾਂ ਦੀ ਭਰਪਾਈ ਕਰਨ ਦੀ ਕਿਸਾਨ ਸੈੱਲ ਨੇ ਕੀਤੀ ਸ਼ਲਾਘਾ

ਸੰਗਰੂਰ, 3 ਜੁਲਾਈ (ਧੀਰਜ ਪਸ਼ੋਰੀਆ)-ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਕੁਕੀ ਲਦਾਲ ਨੇ ਕਿਹਾ ਕਿ ਲਏ ਗਏ ਇਸ ਮਿਸਾਲੀ ਫ਼ੈਸਲੇ ਨਾਲ ...

ਪੂਰੀ ਖ਼ਬਰ »

ਟਰੱਕ 'ਚ ਭੁੱਕੀ ਲਿਜਾਂਦੇ ਦੋ ਵਿਅਕਤੀ ਕਾਬੂ

ਅਮਰਗੜ੍ਹ, 3 ਜੁਲਾਈ (ਜਤਿੰਦਰ ਮੰਨਵੀ)-ਸੀ.ਆਈ.ਏ ਸਟਾਫ਼ ਮਾਹੋਰਾਣਾ ਵਲੋਂ ਮੰਨਵੀ-ਜਾਗੋਵਾਲ ਸੜਕ 'ਤੇ ਨਾਕਾਬੰਦੀ ਦੌਰਾਨ ਅਸ਼ੋਕਾ ਲੇਲੈਂਡ ਟਰੱਕ ਚੋਂ 40 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਤਫ਼ਤੀਸ਼ੀ ਅਫਸਰ ...

ਪੂਰੀ ਖ਼ਬਰ »

ਭਾਜਪਾ ਨੇ 2024 ਦੀਆਂ ਚੋਣਾਂ ਲਈ ਵਿੱਢੀ ਤਿਆਰੀ

ਸੰਗਰੂਰ, 3 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਉਮੀਦਵਾਰ ਸ੍ਰੀ ਕੇਵਲ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 3 ਜੁਲਾਈ (ਜਸਵਿੰਦਰ ਸਿੰਘ ਸ਼ੇਰੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਪੁਰ ਕਲਾਂ ਦਾ ਇਸ ਸਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ...

ਪੂਰੀ ਖ਼ਬਰ »

ਮਨੁੱਖ ਦੀ ਸਫਲ ਜ਼ਿੰਦਗੀ ਲਈ ਨਿਮਰਤਾ ਤੇ ਸਹਿਜਤਾ ਦਾ ਬਹੁਤ ਵੱਡਾ ਯੋਗਦਾਨ-ਸੰਤ ਕਲੇਰਾਂ ਵਾਲੇ

ਸ਼ੇਰਪੁਰ, 3 ਜੁਲਾਈ (ਦਰਸ਼ਨ ਸਿੰਘ ਖੇੜੀ)-ਗੁਰੂ ਦੇ ਉਪਦੇਸ਼ਾਂ, ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਪਹਿਰਾ ਦੇਣ ਨਾਲ ਮਨੁੱਖ ਦਾ ਜੀਵਨ ਸੁਖਾਲਾ ਬਣ ਜਾਂਦਾ ਹੈ ਅਤੇ ਜਿਨ੍ਹਾਂ ਵਿਅਕਤੀਆਂ ਨੇ ਨਿਮਰਤਾ, ਹਲੀਮੀ ਅਤੇ ਸਹਿਣਸ਼ੀਲਤਾ ਧਾਰਨ ਕਰ ਲਈ ਉਹ ਅਣਕਿਆਸੀਆਂ ਮੰਜ਼ਲਾਂ ...

ਪੂਰੀ ਖ਼ਬਰ »

ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਦੂਰ ਦੁਰੇਡੇ ਸਟੇਸ਼ਨ ਮਿਲਣ ਕਾਰਨ ਮਾਪੇ ਹੋਏ ਚਿੰਤਤ

ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਮੁੱਖ ਮੰਤਰੀ ਭਗਵੰਤ ਮਾਨ ਨੰੂ ਈ.ਟੀ.ਟੀ. 6635 ਅਧਿਆਪਕਾਂ ਦੇ ਮਾਪਿਆਂ ਨੇ ਅਪੀਲ ਕੀਤੀ ਹੈ ਕਿ ਉਪਰੋਕਤ ਅਧਿਆਪਕਾਂ ਨੰੂ ਘਰਾਂ ਦੇ ਨੇੜੇ ਸਟੇਸ਼ਨ ਅਲਾਟ ਕੀਤੇ ਜਾਣ | ਅਧਿਆਪਕਾਂ ਦੇ ਮਾਪੇ ਹਰਦੀਪ ਕੁਮਾਰ, ਇੰਦਰਜੀਤ ਗੋਇਲ, ...

ਪੂਰੀ ਖ਼ਬਰ »

ਮਾ. ਰਟੌਲ ਨੇ ਕਈ ਪਰਿਵਾਰਾਂ ਨੂੰ ਭਾਜਪਾ 'ਚ ਕੀਤਾ ਸ਼ਾਮਿਲ

ਕੌਹਰੀਆਂ, 3 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਵੱਖ-ਵੱਖ ਪਾਰਟੀਆਂ ਛੱਡ ਕੇ ਪਿੰਡ ਕੌਹਰੀਆਂ ਦੇ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ | ਮਾਸਟਰ ਅਜੈਬ ਸਿੰਘ ਰਟੋਲ ਭਾਜਪਾ ਆਗੂ ਨੇ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਪਰਿਵਾਰਾਂ ਦਾ ਸੁਆਗਤ ਕੀਤਾ | ਮਾਸਟਰ ...

ਪੂਰੀ ਖ਼ਬਰ »

ਬਜਟ 'ਚ ਅਣਗੌਲਿਆਂ ਕਰਨ 'ਤੇ ਮੁਲਾਜ਼ਮ ਅਤੇ ਪੈਨਸ਼ਨਰ ਖ਼ਫ਼ਾ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਭੁੱਲਰ, ਧਾਲੀਵਾਲ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਅਤੇ ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਆਪਣੇ ਪਲੇਠੇ ਬਜਟ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਰਾਖਵਾਂਕਰਨ ਵਿਰੋਧੀ-ਵੀਰ

ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦਾ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਸਾਬਕਾ ਸੈਨਿਕਾਂ, ਮਹਿਲਾਵਾਂ ਸੰਬੰਧੀ ਨੀਤੀ ...

ਪੂਰੀ ਖ਼ਬਰ »

ਗਊਸ਼ਾਲਾ ਚਾਰਾ ਪ੍ਰਾਜੈਕਟ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਰੁਪਿੰਦਰ ਸਿੰਘ ਸੱਗੂ)-ਰੋਟਰੈਕਟ ਕਲੱਬ ਰਾਇਲ ਵਲੋਂ ਪ੍ਰਧਾਨ ਪੁਨੀਤ ਗਰਗ ਮੱਖਣ ਦੀ ਅਗਵਾਈ ਦੇ ਵਿਚ ਗਊਸ਼ਾਲਾ ਚਾਰਾ ਪ੍ਰਾਜੈਕਟ ਲਗਾਇਆ ਗਿਆ ਇਸ ਮੌਕੇ ਕਲੱਬ ਮੈਂਬਰਾਂ ਵਲੋਂ ਗਊਸ਼ਾਲਾ 'ਚ ਗਊਆਂ ਨੂੰ ਚਾਰਾ ਪਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਭੁੱਲਰ, ਧਾਲੀਵਾਲ)-ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵਲੋਂ ਪ੍ਰਧਾਨ ਭਰਵਾਤ ਜਿੰਦਲ ਦੀ ਅਗਵਾਈ 'ਚ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਨ ਸ਼ੁੱਧ ਰੱਖਣ ਦੇ ਮੰਤਵ ਨਾਲ ਚੇਅਰਮੈਨ ਰੋਹਿਤ ਗਰਗ ਅਤੇ ਨਿਤਿਸ਼ ਗਰਗ ਦੀ ਦੇਖ-ਰੇਖ ...

ਪੂਰੀ ਖ਼ਬਰ »

ਤਰਕਸ਼ੀਲ ਚੇਤਨਾ ਪਰਖ ਪ੍ਰੀਖਿਆ 24, 25 ਨੂੰ

ਦਿੜ੍ਹਬਾ ਮੰਡੀ, 3 ਜੁਲਾਈ (ਹਰਬੰਸ ਸਿੰਘ ਛਾਜਲੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ 24 ਅਤੇ 25 ਜੁਲਾਈ ਨੂੰ ਚੇਤਨਾ ਪਰਖ ਪ੍ਰੀਖਿਆ ਲਈ ਜਾਵੇਗੀ | ਪ੍ਰੀਖਿਆ ਦੀ ਤਿਆਰੀ ਸਬੰਧੀ ਸੂਬੇ ਵਿਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਪ੍ਰੀਖਿਆ ਦੀ ਤਿਆਰੀ ਸਬੰਧੀ ਤਰਕਸ਼ੀਲ ...

ਪੂਰੀ ਖ਼ਬਰ »

ਕਿਸਾਨ ਆਪਣੇ ਖੇਤਾਂ 'ਚ 10-10 ਬੂਟੇ ਜ਼ਰੂਰ ਲਗਾਉਣ-ਕਪਿਆਲ, ਨਾਗਰਾ

ਭਵਾਨੀਗੜ੍ਹ, 3 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਹਰ ਕਿਸਾਨ ਨੂੰ ਆਪਣੇ ਖੇਤਾਂ ਵਿਚ 10 ਬੂਟੇ ਲਗਾਉਣੇ ਸਮੇਂ ਦੀ ਜ਼ਰੂਰਤ ਹੈ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਾਤਾਵਰਨ ਬਾਰੇ ਸੰਜੀਦਗੀ ਨਾਲ ਲੋਕਾਂ ਨੂੰ ਜਾਗਰੂਕ ਕਰੇਗੀ-ਕੁਲਵੰਤ ਸਿੰਘ ਪੰਡੋਰੀ

ਸ਼ੇਰਪੁਰ, 3 ਜੁਲਾਈ (ਦਰਸ਼ਨ ਸਿੰਘ ਖੇੜੀ)-ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਸਮੇਂ ਦਿੱਤੀਆਂ ਗਰੰਟੀਆਂ ਨੂੰ ਇਕ ਇਕ ਕਰਕੇ ਪੂਰਾ ਕਰੇਗੀ ਅਤੇ ਇਸ ਦੇ ਨਾਲ ਨਾਲ ਵਾਤਾਵਰਨ ਦੀ ਸੁੱਧਤਾ ਲਈ ਵੀ ਸੰਜੀਦਗੀ ਨਾਲ ਲੋਕਾਂ ਨੂੰ ਜਾਗਰੂਕ ਕਰੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬਸਪਾ ਨੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਨੂੰ ਲਾਮਬੰਦੀ ਕਰਕੇ 'ਆਪ' ਪਾਰਟੀ ਨੂੰ ਸਬਕ ਸਿਖਾਉਣ ਦਾ ਲਿਆ ਅਹਿਦ

ਸੰਗਰੂਰ, 3 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਕੇਜਰੀਵਾਲ, ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ, ਸਾਬਕਾ ਸੈਨਿਕ ਤੇ ਮਹਿਲਾਵਾਂ ਲਈ ਰਾਖਵਾਂਕਰਨ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ | ਆਮ ਆਦਮੀ ਆਮ ਆਦਮੀ ਦੇ ਨਾਮ 'ਤੇ ...

ਪੂਰੀ ਖ਼ਬਰ »

ਸੰਤ ਤੇਜਾ ਸਿੰਘ ਦੀ 57ਵੀਂ ਬਰਸੀ ਸੰਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਸੰਗਰੂਰ/ਧਰਮਗੜ੍ਹ, 3 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ (ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਨੇ ਕਰਵਾਈ ਕਨਵੈੱਨਸ਼ਨ

ਸੰਗਰੂਰ, 3 ਜੁਲਾਈ (ਧੀਰਜ ਪਸ਼ੋਰੀਆ)-ਦੇਸ਼ 'ਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਦੀ ਵਰੇ੍ਹਗੰਢ ਮੌਕੇ, ਦੱਬੇ ਕੁਚਲੇ ਲੋਕਾਂ ਲਈ ਜਾਨ ਨਿਛਾਵਰ ਕਰਨ ਵਾਲੇ ਜਮਹੂਰੀ ਅਧਿਕਾਰਾਂ ਦੇ ਮਹਾਨ ਜਰਨੈਲ ਸਟੇਨ ਸਵਾਮੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਜਮਹੂਰੀ ਅਧਿਕਾਰ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਵਲੋਂ ਮਸ਼ੀਨਾਂ ਬੰਦ ਰੱਖ ਕੇ ਧਰਨਾ 6 ਨੂੰ

ਲੌਂਗੋਵਾਲ, 3 ਜੁਲਾਈ (ਵਿਨੋਦ, ਸ਼.ਸ. ਖੰਨਾ)-ਡਿਪੂ ਹੋਲਡਰਾਂ ਕੋਲ ਚੱਲ ਰਹੀਆਂ ਖਟਾਰਾ ਈ.ਪੋਸ਼ ਮਸ਼ੀਨਾਂ ਕਾਰਨ ਪੈਦਾ ਹੋਈ ਸਥਿਤੀ ਕਾਰਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਇਕ ਡਿਪੂ ਹੋਲਡਰ ਨਾਲ ਲੋਕਾਂ ਵਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ 'ਚ ਰਾਸ਼ਨ ਡਿਪੂ ਹੋਲਡਰ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਨੂੰ 1,14,31,174 ਰੁਪਏ ਦੀਆਂ ਵਿਕਾਸ ਕੰਮਾਂ ਲਈ ਮਿਲੀਆਂ ਗਰਾਂਟਾਂ-ਸਰਪੰਚ ਬਲਦੇਵ ਸਿੰਘ

ਲਹਿਰਾਗਾਗਾ, 3 ਜੁਲਾਈ (ਪ੍ਰਵੀਨ ਖੋਖਰ)-ਪਿੰਡ ਸੰਗਤਪੁਰਾ (ਬਲਾਕ ਲਹਿਰਾਗਾਗਾ) ਦੀ ਪੰਚਾਇਤ ਨੂੰ ਹੁਣ ਤੱਕ ਵਿਕਾਸ ਦੇ ਵੱਖ-ਵੱਖ ਕੰਮਾਂ ਲਈ 1 ਕਰੋੜ 14 ਲੱਖ 31 ਹਜ਼ਾਰ 174 ਰੁਪਏ ਦੀਆਂ ਗਰਾਂਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 91 ਲੱਖ 74 ਹਜ਼ਾਰ 891 ਰੁਪਏ ਖ਼ਰਚ ਕਰਕੇ ...

ਪੂਰੀ ਖ਼ਬਰ »

ਸਟੇਡੀਅਮ 'ਚ ਸੈਰ ਕਰਨ ਲਈ ਟਰੈਕ ਬਣਾਉਣ ਲਈ ਪਿੰਡ ਵਾਸੀਆਂ ਕੀਤੀ ਮੰਗ

ਸੰਦੌੜ, 3 ਜੁਲਾਈ (ਜਸਵੀਰ ਸਿੰਘ ਜੱਸੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤੇ ਜਾ ਰਹੇ ਪਿੰਡ ਦੇ ਵਿਕਾਸ ਦੀ ਜਾਣਕਾਰੀ ਸਾਂਝੀ ਕਰਨ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਪਿੰਡ ਸ਼ੇਰਗੜ੍ਹ ਚੀਮਾ ਨੇ ਪਿਛਲੇ ਛੇ ਮਹੀਨਿਆਂ ਦਾ ਲੇਖਾ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਜਥੇ. ਫੱਗੂਵਾਲਾ ਦੀ ਡਾਕਟਰਾਂ ਵਲੋਂ ਕੀਤੀ ਸਿਹਤ ਦੀ ਜਾਂਚ

ਮਸਤੂਆਣਾ ਸਾਹਿਬ, 3 ਜੁਲਾਈ (ਦਮਦਮੀ)-ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ ਜਮੀਨ ਸਰਕਾਰ ਦੇ ਨਾਮ ਕਰਵਾਉਣ ਨੂੰ ਲੈ ਕੇ ਸਬੰਧਤ ਮਾਲ ਮਹਿਕਮੇ ਅਤੇ ਆਪੋ ਬਣੀ ਕਮੇਟੀ ਮੈਂਬਰਾਂ ਖਿਲਾਫ਼ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੇ ਰਾਜਨੀਤਿਕ ਵਿੰਗ ਦੀ ਮੀਟਿੰਗ ਅੱਜ

ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਦੱਸਿਆ ਕਿ ਭਲਕੇ 4 ਜੁਲਾਈ ਨੰੂ ਪਾਰਟੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਦਾ ਡਾਕਟਰਾਂ ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 5 ਰੋਜ਼ਾ ਸ੍ਰੀ ਸ਼ਿਵ ਕਥਾ ਸ਼ੁਰੂ

ਲਹਿਰਾਗਾਗਾ 3 ਜੁਲਾਈ (ਅਸ਼ੋਕ ਗਰਗ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਪੰਜ ਰੋਜ਼ਾ ਸ੍ਰੀ ਸ਼ਿਵ ਕਥਾ ਸ਼ੁਰੂ ਹੋਈ, ਜਿਸ ਦੌਰਾਨ ਸੰਸਥਾਨ ਸੰਚਾਲਕ ਅਤੇ ਸੰਸਥਾਪਕ ਸ੍ਰੀ ਗੁਰੂ ਆਸ਼ੂਤੋਸ਼ ਮਹਾਰਾਜ ਦੀ ਸੇਵਿਕਾ ਸਾਧਵੀ ਸੁਸ੍ਰੀ ...

ਪੂਰੀ ਖ਼ਬਰ »

ਬਾਬੂ ਭਗਵਾਨ ਦਾਸ ਅਰੋੜਾ ਦੀ ਬਰਸੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਧਾਲੀਵਾਲ, ਭੁੱਲਰ)-ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਲੋਂ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਸਵ ਬਾਬੂ ਭਗਵਾਨ ਦਾਸ ਅਰੋੜਾ ਫਾਊਾਡਰ ਚੇਅਰਮੈਨ ਅਤੇ ਸਾਬਕਾ ਮੰਤਰੀ ਪੰਜਾਬ ਨੂੰ ਯਾਦ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਤੇ ਪਲਾਸਟਿਕ ਰਹਿਤ ਰੱਖਣ ਲਈ ਕੀਤਾ ਜਾਗਰੂਕ

ਸੰਗਰੂਰ, 3 ਜੁਲਾਈ (ਧੀਰਜ ਪਸ਼ੋਰੀਆ) - ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਫੋਰਚੂਨ ਕਾਨਵੈਂਟ ਸਕੂਲ ਵਿਖੇ ਇਕ ਸੈਮੀਨਾਰ ਲਗਾਇਆ, ਜਿਸ 'ਚ ਬੱਚਿਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਅਤੇ ਪਲਾਸਟਿਕ ਰਹਿਤ ਰੱਖਣ ਲਈ ਜਾਗਰੂਕ ਕੀਤਾ ਗਿਆ | ਇੰਜੀਨੀਅਰ ਸੁਖਵਿੰਦਰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ., ਪਨਬੱਸ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਪੰਜਾਬ ਦੀ ਮੀਟਿੰਗ ਸੰਗਰੂਰ ਵਿਖੇ ਸੂਬਾ ਜਨਰਲ ਸਕੱਤਰ ਸਮਸ਼ੇਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ...

ਪੂਰੀ ਖ਼ਬਰ »

ਸਰਕਾਰਾਂ ਕੋਲ ਪੈਸਿਆਂ ਦੀ ਕਦੇ ਕਮੀ ਨਹੀਂ ਹੁੰਦੀ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰਾਂ ਕੋਲ ਪੈਸਿਆਂ ਦੀ ਕਦੇ ਕਮੀ ਨਹੀ ਹੁੰਦੀ ਬਸ਼ਰਤੇ ਕਿ ...

ਪੂਰੀ ਖ਼ਬਰ »

ਨਸ਼ੇ ਦਾ ਕਲੰਕ ਧੋਣ ਵਾਸਤੇ ਬਾਗੜੀਆਂ ਵਾਸੀਆ ਨੇ ਮੁੱਖ ਮੰਤਰੀ ਅੱਗੇ ਲਾਈ ਗੁਹਾਰ

ਅਮਰਗੜ੍ਹ, 3 ਜੁਲਾਈ (ਜਤਿੰਦਰ ਮੰਨਵੀ)-ਪੰਜਾਬ ਵਿਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਸਮੇਂ-ਸਮੇਂ ਸਿਰ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਸੱਤਾ 'ਚ ਬੈਠ ਕੇ ਨਸ਼ਿਆਂ ਦੀ ਇਸ ਵੱਡੀ ਸਮੱਸਿਆ ਨੂੰ ਕੋਈ ਵੀ ...

ਪੂਰੀ ਖ਼ਬਰ »

ਕੈਂਪ ਦੌਰਾਨ ਕੈਂਸਰ ਦੇ ਸ਼ੱਕੀ ਮਰੀਜ਼ਾਂ ਦਾ ਕੀਤਾ ਮੁਫ਼ਤ ਚੈੱਕਅਪ

ਮੂਣਕ, 3 ਜੁਲਾਈ (ਭਾਰਦਵਾਜ, ਸਿੰਗਲਾ)-ਟਾਟਾ ਮੈਮੋਰੀਅਲ ਸੈਂਟਰ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਦੀ ਟੀਮ ਵਲੋਂ ਪਿੰਡ ਮਨੀਆਣਾ ਦੇ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਵਿਖੇ ਔਰਤਾਂ ਦੇ ਮੂੰਹ, ਬੱਚੇਦਾਨੀ ਅਤੇ ਛਾਤੀ ਅੰਦਰ ਹੋਣ ਵਾਲੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਦਾ ਵਫ਼ਦ ਅਰਵਿੰਦ ਖੰਨਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਦੇ ਆਗੂਆਂ ਦੇ ਇਕ ਵਫ਼ਦ ਵਲੋਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਧਾਨ ਜਗਪਾਲ ਮਿੱਤਲ ਦੀ ਅਗਵਾਈ ਵਿਚ ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਮਿਲ ਕੇ ਪਾਰਟੀ ਗਤੀਵਿਧੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਮੇਨ ਵਲੋਂ ਨੈਸ਼ਨਲ ਖਿਡਾਰਨ ਚਾਹਤ ਕਾਂਸਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਰੁਪਿੰਦਰ ਸਿੰਘ ਸੱਗੂ)-ਲਾਇਨਜ਼ ਕਲੱਬ ਸੁਨਾਮ ਮੇਨ ਵਲੋਂ ਕਲੱਬ ਦੇ ਨਵੇਂ ਵਰ੍ਹੇ ਦੇ ਮੌਕੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਗ੍ਰੀਨ ਲਾਅਨ ਵਿਚ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX