ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਤੀਸਤਾ ਸੀਤਲਵਾੜ ਤੇ ਹੋਰਨਾਂ ਬੁੱਧੀਜੀਵੀਆਂ ਦੀ ਗਿ੍ਫ਼ਤਾਰੀ ਖ਼ਿਲਾਫ਼ ਲੋਕ ਸੜਕਾਂ 'ਤੇ ਨਿੱਤਰੇ

ਤਾਨਾਸ਼ਾਹੀ ਨੂੰ ਨੱਥ ਪਾਉਣ ਲਈ ਸੰਘਰਸ਼ਾਂ ਦੇ ਅਖਾੜੇ ਮਘਾਉਣ ਦਾ ਅਹਿਦ

ਮਲੋਟ, 3 ਜੁਲਾਈ (ਅਜਮੇਰ ਸਿੰਘ ਬਰਾੜ)-ਦੇਸ਼ ਦੀ ਨਾਮਵਰ ਬੁੱਧੀਜੀਵੀ ਤੇ ਮਾਨਵੀ ਹੱਕਾਂ ਦੇ ਪਹਿਰੇਦਾਰ ਤੀਸਤਾ ਸੀਤਲਵਾੜ ਤੇ ਹੋਰਨਾਂ ਬੁੱਧੀਜੀਵੀਆਂ ਦੀ ਗਿ੍ਫ਼ਤਾਰੀ ਖ਼ਿਲਾਫ਼ ਅੱਜ ਸਥਾਨਕ ਸ਼ਹਿਰ ਵਿਚ ਕਿਸਾਨਾਂ, ਮਜ਼ਦੂਰਾਂ, ਬਿਜਲੀ ਕਾਮਿਆਂ, ਅਧਿਆਪਕਾਂ ਤੇ ਤਰਕਸ਼ੀਲਾਂ ਨੇ ਰੋਹ ਭਰਪੂਰ ਮਾਰਚ ਕੀਤਾ | ਪਹਿਲਾਂ ਸਥਾਨਕ ਦਾਣਾ ਮੰਡੀ ਵਿਚ ਜੁੜੇ ਇਨਸਾਫ ਪਸੰਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਲਮਕਾਰ ਰਾਮ ਸਵਰਨ ਲੱਖੇਵਾਲੀ, ਗੁਰਭਗਤ ਸਿੰਘ ਭਲਾਈਆਣਾ ਤੇ ਮੁਲਾਜ਼ਮ ਆਗੂ ਜਰਨੈਲ ਸਿੰਘ ਨੇ ਆਖਿਆ ਕਿ ਦੇਸ਼ ਦੁਨੀਆ ਵਿਚ ਜਾਣੇ ਜਾਂਦੇ ਤੀਸਤਾ ਸੀਤਲਵਾੜ ਜਿਹੇ ਬੁੱਧੀਜੀਵੀਆਂ ਤੇ ਮੁਹੰਮਦ ਜ਼ੁਬੈਰ ਜਿਹੇ ਖ਼ੋਜੀ ਪੱਤਰਕਾਰਾਂ ਨੂੰ ਬੇਬੁਨਿਆਦ ਝੂਠੇ ਕੇਸਾਂ ਵਿਚ ਫਸਾ ਕੇ ਜੇਲ੍ਹਾਂ ਵਿਚ ਬੰਦ ਕਰਨਾ ਮੋਦੀ ਸਰਕਾਰ ਦੀ ਨੰਗੀ ਚਿੱਟੀ ਤਾਨਾਸ਼ਾਹੀ ਦਾ ਸਬੂਤ ਹੈ ਜਿਸ ਰਾਹੀਂ ਕੇਂਦਰ ਸਰਕਾਰ ਹੱਕ ਸੱਚ ਦੀ ਹਮਾਇਤ ਵਿਚ ਜੁਟੇ ਬੁੱਧੀਜੀਵੀਆਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ | ਆਗੂਆਂ ਨੇ ਆਖਿਆ ਕਿ ਮਜ਼ਦੂਰ, ਕਿਸਾਨ, ਨੌਜਵਾਨ, ਮੁਲਾਜ਼ਮ ਤੇ ਹੋਰਨਾਂ ਸਾਰੇ ਵਰਗਾਂ ਦੇ ਲੋਕ ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜਿਕ ਕਾਰਕੁੰਨਾਂ ਨਾਲ ਚੱਟਾਂਨ ਵਾਂਗ ਖੜ੍ਹੇ ਹਨ |
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਖੁੰਡੇ ਹਲਾਲ ਤੇ ਜਗਦੀਪ ਖੁੱਡੀਆਂ ਨੇ ਆਖਿਆ ਕਿ ਫਾਸ਼ੀਵਾਦੀ ਏਜੰਡੇ ਲਾਗੂ ਕਰਨ ਤੇ ਤੁਲੀ ਹੋਈ ਭਾਜਪਾ ਹਕੂਮਤ ਰਾਜ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ, ਜਿਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਆਗੂਆਂ ਨੇ ਅਜਿਹੇ ਤਾਨਾਸ਼ਾਹੀ ਨੂੰ ਨੱਥ ਪਾਉਣ ਲਈ ਸੰਘਰਸ਼ਾਂ ਦੇ ਅਖਾੜੇ ਮਘਾਉਣ ਦਾ ਅਹਿਦ ਲਿਆ | ਸਿਖ਼ਰ ਦੁਪਹਿਰੇ ਸੜਕਾਂ 'ਤੇ ਮਾਰਚ ਕਰਦਿਆਂ ਕਿਸਾਨਾਂ, ਮਜ਼ਦੂਰਾਂ ਨੇ ਤੀਸਤਾ ਸੀਤਲਵਾੜ ਸਮੇਤ ਜੇਲ੍ਹਾਂ ਵਿਚ ਬੰਦ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ, ਵਿਚਾਰ ਪ੍ਰਗਟਾਵਾ ਦੀ ਆਜ਼ਾਦੀ ਦਾ ਜਮਹੂਰੀ ਹੱਕ ਬਹਾਲ ਕਰਨ ਤੇ ਭਾਰਤੀ ਜਮਹੂਰੀਅਤ ਤੋਂ ਤਾਨਾਸ਼ਾਹੀ ਦੇ ਕਾਲੇ ਪਰਛਾਵੇਂ ਦੂਰ ਰੱਖਣ ਦੇ ਨਾਅਰੇ ਗੂੰਜਾਏ | ਸਮਾਪਤੀ ਤੇ ਕਿਸਾਨ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਆਖਿਆ ਕਿ ਭਾਜਪਾ ਹਕੂਮਤ ਦੇ ਹੱਕੀ ਸੰਘਰਸ਼ਾਂ ਤੇ ਬੁੱਧੀਜੀਵੀਆਂ ਨੂੰ ਦਬਾਉਣ ਦੇ ਮਨਸ਼ੇ ਹਰਗਿਜ਼ ਪੂਰੇ ਨਹੀਂ ਹੋਣ ਦਿੱਤੇ ਜਾਣਗੇ | ਲੋਕਾਂ ਦੇ ਹੱਕ, ਸੱਚ ਇਨਸਾਫ਼ ਦਾ ਪਰਚਮ ਬੁਲੰਦ ਰੱਖਣਗੇ | ਇਸ ਮੌਕੇ ਰਾਮ ਪਾਲ ਗੱਗੜ, ਅਮਰਜੀਤ ਪਾਲ ਸ਼ਰਮਾ, ਭੁਪਿੰਦਰ ਸਿੰਘ ਚੰਨੂੰ, ਮਲਕੀਤ ਸਿੰਘ ਗੱਗੜ, ਕੁਲਦੀਪ ਕਰਮਗੜ੍ਹ, ਗੁਰਤੇਜ ਖੁੱਡੀਆਂ, ਸੁਖਦੇਵ ਸਿੰਘ ਤੇ ਕੁਲਬੀਰ ਸਿੰਘ ਭਾਗਸਰ ਆਦਿ ਆਗੂ ਵੀ ਮੌਜੂਦ ਸਨ |

ਸਵੈ-ਰੁਜ਼ਗਾਰ ਧੰਦੇ ਚਲਾਉਣ ਲਈ ਜਾਗਰੂਕਤਾ ਕੈਂਪ ਭਲਕੇ ਰੁਪਾਣਾ ਤੇ ਮਲੋਟ ਵਿਖੇ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਆਮ ਜਨਤਾ ਦੀ ਜਾਣਕਾਰੀ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ 'ਤੇ ਵਿੱਤ ਕਾਰਪੋਰੇਸ਼ਨ ...

ਪੂਰੀ ਖ਼ਬਰ »

ਸੁਸਰੀ ਦੀ ਸਮੱਸਿਆ ਕਾਰਨ ਕਈ ਪਿੰਡਾਂ ਦੇ ਲੋਕ ਪ੍ਰੇਸ਼ਾਨ

ਮਲੋਟ, 3 ਜੁਲਾਈ (ਪਾਟਿਲ)- ਅੱਜ ਪਿੰਡ ਬੁਰਜਾਂ ਦੇ ਸੋਮਾ ਕੰਪਨੀ ਦੇ ਗੁਦਾਮ ਵਿਚ ਸੁਸਰੀ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਪਿੰਡਾਂ ਦੇ ਲੋਕ ਕੰਪਨੀ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਸੁਸਰੀ ਦੀ ਸਮੱਸਿਆ ਦਾ ਜਲਦ ਹੱਲ ਕੱਢਣ ਲਈ ਕਿਹਾ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਦਾਦੇ ਤੇ ਤਾਏ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਤੋਂ 32 ਬੋਰ ਦਾ ਪਿਸਤੌਲ ਬਰਾਮਦ

ਮਲੋਟ, 3 ਜੁਲਾਈ (ਪਾਟਿਲ)- ਸਬ ਡਵੀਜ਼ਨ ਮਲੋਟ ਦੇ ਉਪ ਪੁਲਿਸ ਕਪਤਾਨ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਸਦਰ ਮਲੋਟ ਪੁਲਿਸ ਦੇ ਇੰਚਾਰਜ ਨਵਪ੍ਰੀਤ ਸਿੰਘ ਅਤੇ ਪੁਲਿਸ ਪਾਰਟੀ ਨੇ ਪਿੰਡ ਬਾਂਮ ਵਿਚ ਕੰਧ ਦੇ ਰੌਲੇ 'ਚ ਆਪਣੇ ਦਾਦੇ ਅਤੇ ਤਾਏ ਨੂੰ ਗੋਲੀਆਂ ਮਾਰ ਕੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਹਲਕੇ ਤੋਂ ਹੋਈ ਜਿੱਤ ਨੂੰ ਲੈ ਕੇ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਵਲੋਂ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਨਵੇਂ ਗੁਰੂ ਘਰ ਉਸਾਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਸੰਤ ਸਤਵਿੰਦਰ ਹੀਰਾ

ਮਲੋਟ, 3 ਜੁਲਾਈ (ਪਾਟਿਲ)- ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਨੇ ਗੁਰੂ ਰਵਿਦਾਸ ਮੰਦਰ ਗੁਰੂ ਰਵਿਦਾਸ ਨਗਰ ਮਲੋਟ ਵਿਖੇ ਪੈੱ੍ਰਸ ਕਾਨਫ਼ਰੰਸ ਰਾਹੀਂ ਦੋਸ਼ ਲਾਇਆ ਕਿ ਕੁਝ ਸ਼ਰਾਰਤੀ ਅਨਸਰ ਗੁਰੂ ਰਵਿਦਾਸ ਦੇ ਨਾਂਅ 'ਤੇ ਨਵੇਂ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੀਵਰੇਜ 'ਤੇ ਨਾਜਾਇਜ਼ ਤੌਰ 'ਤੇ ਲੈ ਰਿਹੈ ਵੱਧ ਚਾਰਜ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਹਰਮਹਿੰਦਰ ਪਾਲ)- ਸਥਾਨਕ ਸਰਕਾਰ ਵਿਭਾਗ ਪੰਜਾਬ ਨੇ ਖਪਤਕਾਰਾਂ ਤੋਂ ਵਾਟਰ ਅਤੇ ਸੀਵਰੇਜ ਯੂਜ਼ਰ ਚਾਰਜਿਜ ਲੈਣ ਲਈ ਨੋਟੀਫ਼ਿਕੇਸ਼ਨ ਰਾਹੀਂ 50 ਰੁਪਏ ਮਹੀਨਾ ਵਾਟਰ ਸਪਲਾਈ ਤੇ ਸੀਵਰੇਜ ਲਈ ਸਾਰੇ ਪੰਜਾਬ ਵਿਚ ਲਾਗੂ ਕੀਤੇ ਸਨ ਅਤੇ ਨਾਲ ...

ਪੂਰੀ ਖ਼ਬਰ »

ਰਣਜੀਤ ਐਵੇਨਿਊ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਕੀਤਾ ਹੱਲ

ਕੌਂਸਲਰ ਗੁਰਬਿੰਦਰ ਕੌਰ ਪਤੰਗਾ ਨੂੰ ਮੁਹੱਲਾ ਵਾਸੀਆਂ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੱਸ ਸਟੈਂਡ ਤੋਂ ਅਬੋਹਰ ਬਾਈਪਾਸ ਰੋਡ ਤੇ ਸਥਿਤ ਰਣਜੀਤ ਐਵਨਿਊ ਦੀ ਗਲੀ ਨੰ: 3 ਵਿਖੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਰਨ ਬਹੁਤ ਪ੍ਰੇਸ਼ਾਨ ਸਨ ਅਤੇ ਲੋਕਾਂ ਨੇ ਕਈ ਸਾਲਾਂ ਤੋਂ ਪੀਣ ਵਾਲਾ ਪਾਣੀ ...

ਪੂਰੀ ਖ਼ਬਰ »

940 ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਹਰਮਹਿੰਦਰ ਪਾਲ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 940 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਛਪਾਲ ਸਿੰਘ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਤੇ 70 ਲੀਟਰ ਲਾਹਣ ਬਰਾਮਦ, 2 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਹਰਮਹਿੰਦਰ ਪਾਲ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਲੋਕਾਂ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ, 70 ਲੀਟਰ ਲਾਹਣ ਤੇ ਭੱਠੀ ਦੇ ਸਮਾਨ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਏ.ਐਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX