ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  42 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 6 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 6 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 8 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 8 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 8 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਗਰ ਕੌਂਸਲਾਂ ਤੇ ਗਲਾਡਾ ਅਧਿਕਾਰਤ ਤੇ ਅਣ-ਅਧਿਕਾਰਤ ਕਾਲੋਨੀਆਂ ਬਾਰੇ ਸੂਚੀਆਂ ਉਪਲਬਧ ਕਰਵਾਉਣ- ਡੀ. ਸੀ. ਰੰਧਾਵਾ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਗਰ ਕੌਂਸਲਾਂ ਅਤੇ ਗਲਾਡਾ ਅਧਿਕਾਰੀਆਂ ਦੀ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ ਵਿਚ ਉਨ੍ਹਾਂ ਨੂੰ ਆਪੋ-ਆਪਣੇ ਇਲਾਕਿਆਂ ਅਧੀਨ ਪੈਂਦੀਆਂ ਅਧਿਕਾਰਿਤ ਤੇ ਅਣ-ਅਧਿਕਾਰਿਤ ਕਾਲੋਨੀਆਂ ਦੀਆਂ ਸੂਚੀਆਂ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਉਪਲਬਧ ਕਰਵਾਉਣ ਲਈ ਆਖਿਆ ਤਾਂ ਜੋ ਆਮ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ/ਬੈਨਾਮੇ ਤਸਦੀਕ ਕਰਵਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ | ਅੱਜ ਇੱਥੇ ਕੁਲੈਕਟਰ ਰੇਟਾਂ ਦੀ ਸੁਧਾਈ ਅਤੇ ਤਰਕਸੰਗਤਤਾ ਲਈ ਸੱਦੀ ਮੀਟਿੰਗ ਦੌਰਾਨ ਉਨ੍ਹਾਂ ਨੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਵਲੋਂ ਐਨ. ਓ. ਸੀ. ਦਾ ਮੁੱਦਾ ਸਾਹਮਣੇ ਰੱਖੇ ਜਾਣ 'ਤੇ ਕਿਹਾ ਕਿ ਨਗਰ ਕੌਂਸਲ ਦੀ ਹਦੂਦ ਅੰਦਰ ਮੌਜੂਦ ਅਧਿਕਾਰਿਤ ਕਾਲੋਨੀਆਂ ਦਾ ਵੇਰਵਾ ਨਗਰ ਕੌਂਸਲ ਕੋਲ ਮੌਜੂਦ ਹੁੰਦਾ ਹੈ, ਉਸੇ ਤਰ੍ਹਾਂ ਨਗਰ ਕੌਂਸਲ ਤੋਂ ਬਾਹਰ ਦੀ ਹਦੂਦ 'ਚ ਮੌਜੂਦ ਅਧਿਕਾਰਿਤ ਕਾਲੋਨੀਆਂ ਦਾ ਵੇਰਵਾ ਗਲਾਡਾ (ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਿਟੀ) ਕੋਲ ਉਪਲਬਧ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਧਿਕਾਰਿਤ ਤੇ ਅਣ-ਅਧਿਕਾਰਿਤ ਕਾਲੋਨੀਆਂ ਦੀ ਸਮੁੱਚੀ ਸੂਚੀ ਮਾਲ ਅਫ਼ਸਰਾਂ ਕੋਲ ਉਪਲਬਧ ਹੋਣ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ | ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਰੰਧਾਵਾ ਨੇ ਅਣ-ਅਧਿਕਾਰਿਤ ਕਾਲੋਨੀਆਂ ਦੇ ਪਲਾਟ ਹੋਲਡਰਾਂ ਨੂੰ ਆਪੋ-ਆਪਣੀ ਨਗਰ ਕੌਂਸਲ ਨਾਲ ਸੰਪਰਕ ਕਰਕੇ ਆਪਣੇ ਪਲਾਟ ਸਰਕਾਰ ਵਲੋਂ ਨਿਰਧਾਰਿਤ ਕੰਪਾਊਾਡ ਫ਼ੀਸ ਭਰ ਕੇ ਰੈਗੂਲਰ ਕਰਵਾਉਣ ਦੀ ਅਪੀਲ ਵੀ ਕੀਤੀ | ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਬਕਾਇਆ ਸੀਵਰ ਅਤੇ ਪਾਣੀ ਦੇ ਬਿੱਲ ਵਸੂਲਣ ਦੀ ਹਦਾਇਤ ਕਰਦਿਆਂ ਆਖਿਆ ਕਿ ਜੇਕਰ ਕੋਈ ਬਕਾਏਦਾਰ ਬਕਾਇਆ ਬਿੱਲ ਨਹੀਂ ਦਿੰਦਾ ਤਾਂ ਉਸ ਖ਼ਿਲਾਫ਼ ਮਿਊਾਸਪਲ ਨਿਯਮਾਂ ਮੁਤਾਬਿਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਨੇ ਜ਼ਿਲ੍ਹੇ ਵਿਚ ਜਾਇਦਾਦ ਦੇ ਕੁਲੈਕਟਰ ਰੇਟਾਂ ਨੂੰ ਵੀ ਮਾਰਕੀਟ ਰੇਟਾਂ ਮੁਤਾਬਿਕ ਤਰਕਸੰਗਤ ਬਣਾਉਣ ਲਈ ਆਖਿਆ ਤਾਂ ਜੋ ਮਾਲ ਅਧਿਕਾਰੀਆਂ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ | ਮੀਟਿੰਗ ਵਿਚ ਏ. ਡੀ. ਸੀ. (ਜ) ਰਾਜੀਵ ਵਰਮਾ, ਐੱਸ. ਡੀ. ਐਮ. ਡਾ. ਬਲਜਿੰਦਰ ਸਿੰਘ ਢਿੱਲੋਂ ਤੇ ਸੂਬਾ ਸਿੰਘ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ, ਡੀ. ਡੀ. ਪੀ. ਓ. ਦਵਿੰਦਰ ਸ਼ਰਮਾ, ਤਹਿਸੀਲਦਾਰ ਕੁਲਦੀਪ ਸਿੰਘ ਨਵਾਂਸ਼ਹਿਰ, ਰਵਿੰਦਰ ਬਾਂਸਲ ਬਲਾਚੌਰ, ਹਰਕਰਨ ਸਿੰਘ ਬੰਗਾ ਤੇ ਨਾਇਬ ਤਹਿਸੀਲਦਾਰ ਨਵਾਂਸ਼ਹਿਰ ਪੁਨੀਤ ਬਾਂਸਲ, ਨਾਇਬ ਤਹਿਸੀਲਦਾਰ ਬੰਗਾ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਸ਼ੇਰਗਿੱਲ, ਰਾਜੀਵ ਸਰੀਨ ਤੇ ਰਾਮ ਪ੍ਰਕਾਸ਼ ਮੌਜੂਦ ਸਨ |

'ਆਪ' ਦੀ ਸਰਕਾਰ ਦੇ ਕਾਰਜਕਾਲ 'ਚ ਸਿੱਖਿਆ ਦਾ ਪੱਧਰ ਹੋਵੇਗਾ ਉੱਚਾ-ਬੱਲੂ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਵਿਚ ਨਵੇਂ ਭਰਤੀ ਹੋਏ 192 ਈ.ਟੀ.ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕਿਹਾ ਕਿ ਆਮ ਆਦਮੀ ਪਾਰਟੀ ਨੇ ...

ਪੂਰੀ ਖ਼ਬਰ »

ਵਿਧਾਇਕ ਡਾ. ਨਛੱਤਰਪਾਲ ਨੇ ਵਿਧਾਨ ਸਭਾ 'ਚ ਉਠਾਏ ਹਲਕੇ ਦੇ ਮੱੁਦੇ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਹਲਕਾ ਵਿਧਾਇਕ ਡਾ. ਨਛੱਤਰ ਪਾਲ ਵਲੋਂ ਪੰਜਾਬ ਵਿਧਾਨ ਸਭਾ 'ਚ ਉਠਾਏ ਮਾਮਲਿਆਂ ਨੂੰ ਲੈ ਕੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਨਛੱਤਰ ਪਾਲ ਨੇ ਆਖਿਆ ਕਿ ਮੱੁਖ ਮੰਤਰੀ ਪੰਜਾਬ ਸ. ...

ਪੂਰੀ ਖ਼ਬਰ »

ਟੋਲ ਪਲਾਜ਼ਾ ਬੱਛੂਆਂ ਨੇੜੇ ਲੱਖਾਂ ਦੇ ਟਾਇਰ ਚੋਰੀ

ਕਾਠਗੜ੍ਹ, 4 ਜੁਲਾਈ (ਬਲਦੇਵ ਸਿੰਘ ਪਨੇਸਰ)- ਬੀਤੀ ਰਾਤ ਲੱਗ-ਪਗ ਤਿੰਨ ਵਜੇ ਦੇ ਕਰੀਬ ਬੱਛੂਆ ਟੋਲ ਪਲਾਜ਼ਾ ਨੇੜੇ ਸਥਿਤ ਦੁਆਬਾ ਟਾਇਰ ਐਂਡ ਵਹੀਲ ਦੀ ਦੁਕਾਨ ਤੇ ਚੋਰਾਂ ਨੇ ਲੱਖਾਂ ਦੇ ਕਰੀਬ ਟਾਇਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ | ਦੁਕਾਨ ਦੇ ਮਾਲਕ ਰੋਹਿਤ ...

ਪੂਰੀ ਖ਼ਬਰ »

-ਮਾਮਲਾ ਦਿੱਲੀ ਦੀ ਨਿੱਜੀ ਕੰਪਨੀ ਵਲੋਂ ਤਨਖ਼ਾਹਾਂ ਨਾ ਦੇਣ ਦਾ-

ਸਹਿਕਾਰੀ ਬੈਂਕਾਂ ਦੇ ਗੰਨਮੈਨਾਂ ਦਾ ਗ਼ੁੱਸਾ ਚੜਿ੍ਹਆ ਸੱਤਵੇਂ ਅਸਮਾਨ 'ਤੇ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਦਿੱਲੀ ਦੀ ਇਕ ਨਿੱਜੀ ਕੰਪਨੀ ਵਲੋਂ ਤਨਖ਼ਾਹਾਂ ਨਾ ਦੇਣ ਤੋਂ ਅੱਕੇ ਸਹਿਕਾਰੀ ਬੈਂਕਾਂ ਦੇ ਗੰਨਮੈਨਾਂ ਦਾ ਗ਼ੁੱਸਾ ਸੱਤਵੇਂ ਅਸਮਾਨ 'ਤੇ ਚੜ੍ਹਨ ਕਰਕੇ ਅੱਜ ਉਨ੍ਹਾਂ ਵਲੋਂ ਦੁਖੀ ਹੋ ਕੇ ਨਵਾਂਸ਼ਹਿਰ ਦੀ ਮੁੱਖ ਬਰਾਂਚ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਸਾਡੇ ਸੱਭਿਆਚਾਰ ਦੀ ਤਰਜਮਾਨੀ ਕਰਦੇ ਹਨ: ਡਾ. ਸੁੱਖੀ, ਡਾ. ਪਾਲ

ਮੇਹਲੀ, 4 ਜੁਲਾਈ (ਸੰਦੀਪ ਸਿੰਘ) - ਰੋਜ਼ਾ ਸ਼ਰੀਫ ਮੰਢਾਲੀ ਵਿਖੇ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ ਵਿਚ ਮੌਜੂਦਾ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਦੀ ਯੋਗ ਅਗਵਾਈ ਵਿਚ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਜਾ ਰਿਹਾ ਹੈ | ਮੇਲੇ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਲਵਲੀ ਪਬਲਿਕ ਸਕੂਲ ਪਠਲਾਵਾ ਦਾ ਨਤੀਜਾ ਸ਼ਾਨਦਾਰ

ਬੰਗਾ, 4 ਜੁਲਾਈ (ਕਰਮ ਲਧਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਮੁਤਾਬਿਕ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਪਹਿਲਾ ...

ਪੂਰੀ ਖ਼ਬਰ »

ਖੇਤੀਬਾੜੀ ਕੁਨੈਕਸ਼ਨਾਂ ਦੇ ਲੋਡ ਵਧਾਉਣ ਦੀ ਸਕੀਮ 'ਚ ਵਾਧਾ 24 ਤੱਕ- ਉੱਪ ਮੁੱਖ ਇੰਜੀਨੀਅਰ

ਨਵਾਂਸ਼ਹਿਰ, 4 ਜੁਲਾਈ (ਹਰਵਿੰਦਰ ਸਿੰਘ)- ਉੱਪ ਮੁੱਖ ਇੰਜੀਨੀਅਰ ਕੁਲਵਿੰਦਰ ਸਿੰਘ ਦੁਸਾਂਝ ਵੰਡ ਹਲਕਾ ਨਵਾਂਸ਼ਹਿਰ ਨੇ ਦੱਸਿਆ ਕਿ ਪੀ.ਐੱਸ.ਪੀ.ਸੀ. ਐਲ ਵਲੋਂ ਵੀ.ਡੀ.ਐੱਸ. ਸਕੀਮ ਅਧੀਨ ਖੇਤੀਬਾੜੀ ਦੀਆਂ ਮੋਟਰਾਂ ਲਈ ਲੋਡ ਵਧਾਏ ਜਾ ਰਹੇ ਹਨ ਜਿਸ ਲਈ 24 ਜੁਲਾਈ ਤੱਕ ਦਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਸੋਤਰਾਂ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦੀ ਆਮਦ 'ਤੇ ਜੋੜ ਮੇਲਾ ਸੰਪੂਰਨ

ਬੰਗਾ, 4 ਜੁਲਾਈ (ਜਸਬੀਰ ਸਿੰਘ ਨੂਰਪੁਰ)- ਇਤਿਹਾਸਕ ਗੁਰਦੁਆਰਾ ਗੁਰਪਲਾਹ ਸੋਤਰਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਦੇ ਸਬੰਧ 'ਚ ਸਲਾਨਾ ਜੋੜ ਮੇਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਗਰ ਨਿਵਾਸੀ ਸੰਗਤਾਂ ਅਤੇ ਸੰਤ ਬਾਬਾ ਸੁੱਚਾ ਸਿੰਘ ਦੀ ...

ਪੂਰੀ ਖ਼ਬਰ »

ਬੰਗਾ ਖੇਤੀਬਾੜੀ ਵਿਕਾਸ ਬੈਂਕ ਦੀਆਂ ਚੋਣਾਂ ਲਈ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

ਬੰਗਾ, 4 ਜੁਲਾਈ (ਜਸਬੀਰ ਸਿੰਘ ਨੂਰਪੁਰ)- ਦੀ ਬੰਗਾ ਪ੍ਰਾਇਮਰੀ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਬੰਗਾ ਦੇ ਡਾਇਰੈਕਟਰਾਂ ਦੀ ਚੋਣ ਲਈ ਬੰਗਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਗੁਰਤੇਗ ਸਿੰਘ ਪੰੂਨੀਆ, ਕਟਾਰੀਆਂ ਜੋਨ ਤੋਂ 'ਆਪ' ਦੇ ਬਲਵੀਰ ਕੌਰ, ਬਹਿਰਾਮ ...

ਪੂਰੀ ਖ਼ਬਰ »

ਮਕਸੂਦਪੁਰ ਸੁਸਾਇਟੀ ਦੀ ਚੋਣ ਭਲਕੇ

ਸੰਧਵਾਂ, 4 ਜੁਲਾਈ (ਪ੍ਰੇਮੀ ਸੰਧਵਾਂ)- ਦੀ ਮਕਸੂਦਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ. ਮਕਸੂਦਪੁਰ ਪ੍ਰਬੰਧਕ ਕਮੇਟੀ ਦੀ 6 ਤੋਂ 8 ਜੁਲਾਈ ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਮੁਕੰਮਲ ਹੋਣ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਫਰਿੰਦਰ ਹੀਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੀ.ਐਨ.ਐਮ. ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਸੰਧੂ ਇੰਸਟੀਚਿਊਟ ਆਫ਼ ਨਰਸਿੰਗ, ਮਹਾਲੋਂ ਜੀ.ਐਨ.ਐਮ. ਭਾਗ ਦੂਜੇ (ਸੈਸ਼ਨ 2020-21) ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰ. ਅਮੂਧਾ ਨੇ ਦੱਸਿਆ ਕਿ ਅਮਨਦੀਪ ਕੌਰ ਨੇ 700 ਵਿਚੋਂ 528 ਅੰਕ ਲੈ ਕੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਲੰਬੇ ਅਰਸੇ ਤੋਂ ਲਟਕ ਰਹੇ ਮਸਲੇ ਨੂੰ ਹੱਲ ਕਰੇ

ਔੜ/ਝਿੰਗੜਾਂ, 4 ਜੁਲਾਈ (ਕੁਲਦੀਪ ਸਿੰਘ ਝਿੰਗੜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿਸਟਰਡ 295 ਪੰਜਾਬ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਮੀਟਿੰਗ ਲਾਲਾ ਵਲੀ ਹੰਭੀਰ ਚੰਦ ਦੇ ਅਸਥਾਨ ਪਿੰਡ ਝਿੰਗੜਾਂ ਵਿਖੇ ਪ੍ਰਧਾਨ ਵਿਜੇ ਕੁਮਾਰ ਗੁਰੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਮਜਾਰੀ/ਸਾਹਿਬਾ, 4 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ | ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ, ਜੋਗਿੰਦਰ ਸਿੰਘ ਅਟਵਾਲ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਦਸਤ ਰੋਕੂ ਪੰਦਰਵਾੜਾ ਦੀ ਸ਼ੁਰੂਆਤ

ਮੁਕੰਦਪੁਰ, 4 ਜੁਲਾਈ (ਅਮਰੀਕ ਸਿੰਘ ਢੀਂਡਸਾ)- ਸਿਹਤ ਵਿਭਾਗ ਪੰਜਾਬ ਵਲੋਂ ਮਿਤੀ 4 ਜੁਲਾਈ ਤੋਂ 17 ਜੁਲਾਈ ਤੱਕ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਬਲਾਕ ਮੁਕੰਦਪੁਰ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਓ. ਆਰ. ਐਸ. ਕਾਰਨਰ ਸਥਾਪਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਦਾ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 4 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨਿਆ ਗਿਆ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਬਲਾਕ ਔੜ (ਸ਼. ਭ. ਸ. ਨਗਰ) ਦਾ 100 ਫੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਰਬਾਰ ਰੋਜ਼ਾ ਸ਼ਰੀਫ ਮੰਢਾਲੀ 'ਚ ਬਾਬਾ ਅਬਦੁੱਲਾ ਸ਼ਾਹ ਕਾਦਰੀ ਯਾਦਗਾਰੀ ਪੰਜ ਦਿਨਾਂ ਮੇਲਾ ਸਮਾਪਤ

ਮੇਹਲੀ, 4 ਜੁਲਾਈ (ਸੰਦੀਪ ਸਿੰਘ)- ਦਰਬਾਰ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸੱਯਦ-ਉੱਲ-ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ ਵਿਚ ਪੰਜ ਦਿਨਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਾਂ ਦੀ ਹੋਈ ਮੀਟਿੰਗ

ਨਵਾਂਸ਼ਹਿਰ, 4 ਜੁਲਾਈ (ਹਰਵਿੰਦਰ ਸਿੰਘ)- ਅੱਜ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐੱਸ.ਐੱਸ.ਪੀ. ਦਫ਼ਤਰ ਨਵਾਂਸ਼ਹਿਰ ਵਿਖੇ ਹੋਈ | ਜਿਸ ਵਿਚ ਐੱਸ.ਪੀ. (ਹੈੱਡਕੁਆਟਰ) ਮਨਵਿੰਦਰਵੀਰ ਸਿੰਘ ਅਤੇ ਡੀ.ਐੱਸ.ਪੀ. (ਹੈੱਡਕੁਆਟਰ) ਜੰਗ ...

ਪੂਰੀ ਖ਼ਬਰ »

ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ ਦੀ ਝੰਡੀ

ਬੰਗਾ, 4 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਿਆਂ ਨਾਲ ਸਕੂਲ ਦਾ ਨਾਂ ਚਮਕਾਇਆ ਹੈ | ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਢੇਰਾਂ ਨੂੰ ਅੱਗ ਲਗਾਉਣ ਕਾਰਨ ਵਾਪਰ ਸਕਦਾ ਕੋਈ ਹਾਦਸਾ

ਸੰਧਵਾਂ, 4 ਜੁਲਾਈ (ਪ੍ਰੇਮੀ ਸੰਧਵਾਂ)- ਇਕ ਤਾਂ ਸੜਕਾਂ ਕਿਨਾਰੇ ਫੈਲੀ ਗੰਦਗੀ ਦੀ ਬਦਬੂ ਨੇ ਰਾਹਗੀਰਾਂ ਦੀ ਮੱਤ ਮਾਰੀ ਹੋਈ ਹੈ, ਦੂਜਾ ਢੇਰਾਂ ਨੂੰ ਅੱਗ ਲਗਾਉਣ ਕਾਰਨ ਰਾਹਗੀਰਾਂ ਦਾ ਲੰਘਣਾ ਔਖਾ ਹੋ ਜਾਂਦਾ ਹੈ | ਰਾਹਗੀਰਾਂ ਨੇ ਕਿਹਾ ਕਿ ਸੜਕਾਂ ਕਿਨਾਰੇ ਢੇਰਾਂ ਨੂੰ ...

ਪੂਰੀ ਖ਼ਬਰ »

ਪਹਿਲੇ ਮੀਂਹ ਨੇ ਖੋਲ੍ਹੀ ਮੰਡੀ ਬੋਰਡ ਦੀ ਪੋਲ, ਨਵੀਂ ਸੜਕ ਦੇ ਕਿਨਾਰੇ 'ਤੇ ਪਿਆ ਪਾੜ

ਮਜਾਰੀ/ਸਾਹਿਬਾ, 4 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਬਰਸਾਤ ਦੀ ਪਹਿਲੀ ਹੋਈ ਬਾਰਸ਼ ਨੇ ਮੰਡੀ ਬੋਰਡ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਹੈ | ਕਸਬਾ ਮਜਾਰੀ ਤੋਂ ਰੁੜਕੀ ਮੁਗ਼ਲਾਂ ਨੂੰ ਗਈ ਨਵੀਂ ਬਣੀ ਸੜਕ ਬਣਵੈਤ ਸਤੀਆਂ ਲਾਗੇ ਕੰਕਰੀਟ ਦੇ ਬਣਾਏ ਦੋ ਹਿੱਸਿਆਂ ਦੇ ਕਿਨਾਰੇ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਨੂੰ ਲੈ ਕੇ ਬਲਾਚੌਰ ਕੌਂਸਲ ਵਲੋਂ ਛਾਪੇਮਾਰੀ

ਬਲਾਚੌਰ, 4 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਅੱਜ ਮਿਉਂਸੀਪਲ ਕੌਂਸਲ ਬਲਾਚੌਰ ਦੇ ਸੈਨੇਟਰੀ ਇੰਸਪੈਕਟਰ ਪ੍ਰੀਤਮ ਸਿੰਘ, ਸੀ.ਐਫ. ਹਰਜੀਤ ਸਿੰਘ ਅਟਵਾਲ, ਸੀ. ਐਫ. ਮਨਿੰਦਰ ਕੌਰ, ਅਲਕਾ ਭੱਟੀ, ਸੂਰਜ ਰਾਣਾ ਤੇ ਨੇਹਾ ਰਾਣੀ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ-ਚੋਣਾਂ 'ਚ ਰਸ਼ਪਾਲ ਗੋਬਿੰਦਪੁਰੀ ਨੇ ਕਾਗਜ਼ ਭਰੇ

ਬੰਗਾ, 4 ਜੁਲਾਈ (ਕਰਮ ਲਧਾਣਾ)- ਖੇਤੀਬਾੜੀ ਵਿਕਾਸ ਬੈਂਕ ਬੰਗਾ ਦੇ ਡਾਇਰੈਕਟਰਾਂ ਦੀ ਚੋਣ ਜੋ ਕਿ 11 ਜੁਲਾਈ ਦਿਨ ਸੋਮਵਾਰ ਨੂੰ ਹੋ ਰਹੀ ਹੈ ਵਿਚ ਭਾਗ ਲੈਣ ਹਿੱਤ ਰਸ਼ਪਾਲ ਸਿੰਘ ਗੋਬਿੰਦਪੁਰੀ ਪੁੱਤਰ ਮਲਕੀਤ ਸਿੰਘ ਨੇ ਬਤੌਰ ਆਜ਼ਾਦ ਉਮੀਦਵਾਰ ਕਾਗਜ਼ ਦਾਖਲ ਕੀਤੇ | ਕਾਗਜ਼ ...

ਪੂਰੀ ਖ਼ਬਰ »

ਜੀ.ਓ.ਜੀ., ਸਾਬਕਾ ਫ਼ੌਜੀਆ ਤੇ ਕਿਸਾਨ ਆਗੂਆਂ ਨੇ ਲੈ.ਜ. ਬਿਕਰਮ ਸਿੰਘ ਨੂੰ ਜਨਮ ਦਿਹਾੜੇ ਮੌਕੇ ਕੀਤਾ ਯਾਦ

ਬਲਾਚੌਰ, 4 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਹੀਰੋ ਆਫ਼ ਲੱਦਾਖ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਸਥਿਤ ਬੁੱਤ ਸਮਾਰਕ ਤੇ ਅੱਜ ਜੀ.ਓ.ਜੀ., ਸਾਬਕਾ ਫ਼ੌਜੀਆ, ਸੰਘਰਸ਼ੀ ਆਗੂਆਂ ਅਤੇ ਕਿਸਾਨ ਮਜ਼ਦੂਰਾਂ ਨੇ ਫੁੱਲ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਗੰਭੀਰ

ਰਾਹੋਂ, 4 ਜੁਲਾਈ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਦਰੀਆਪੁਰ ਰਹਿਣ ਵਾਲੀ ਇਕ ਔਰਤ ਦੀ ਸੱਪ ਦੇ ਡੰਗਣ ਨਾਲ ਹਾਲਤ ਗੰਭੀਰ ਬਣੀ ਗਈ | ਔਰਤ ਦੇ ਪਤੀ ਦਵਿੰਦਰ ਕੁਮਾਰ ਨੇ ਦੱਸਿਆ ਕਿ 2 ਦਿਨ ਪਹਿਲਾਂ ਉਸਦੀ ਪਤਨੀ ਜਸਦੀਪ ਕੌਰ ਆਪਣੇ ਘਰ ਵਿਚ ਸੋ ਰਹੀ ਸੀ ਕਿ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਬੀ.ਐੱਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 4 ਜੁਲਾਈ (ਹਰਵਿੰਦਰ ਸਿੰਘ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ 13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੀ ਤਿਆਰੀ ਸਬੰਧੀ ਅੱਜ ...

ਪੂਰੀ ਖ਼ਬਰ »

19 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਸ਼ਰਮਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਤੇ ਥਾਣਾ ਰਾਹੋਂ ਦੀ ਪੁਲਿਸ ਵਲੋਂ ਵੱਖ-ਵੱਖ ਕਥਿਤ ਦੋਸ਼ੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਟਾਇਰਾਂ ਦੇ ਸ਼ੋਅ ਰੂਮ ਵਿਚੋਂ ਲੱਖਾਂ ਰੁਪਏ ਦੇ ਟਾਇਰ ਚੋਰੀ

ਬਲਾਚੌਰ, 4 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁੱਲ ਕੰਗਣਾ (ਬਲਾਚੌਰ-ਰੋਪੜ ਚਾਰ ਮਾਰਗੀ ਸੜਕ ਦੇ ਨੇੜੇ) ਚੋਰਾਂ ਵਲੋਂ ਟਾਇਰਾਂ ਦੇ ਸ਼ੋਅ ਰੂਮ ਨੂੰ ਨਿਸ਼ਾਨਾਂ ਬਣਾਉਂਦਿਆਂ ਲੱਖਾਂ ਰੁਪਏ ਦੇ ਨਵੇਂ ਨਕੌਰ ਵੱਖ-ਵੱਖ ਵਾਹਨਾਂ ਦੇ ਟਾਇਰ ਚੋਰੀ ਕਰਨ ਦੀ ...

ਪੂਰੀ ਖ਼ਬਰ »

ਟਾਇਰਾਂ ਦੇ ਸ਼ੋਅ ਰੂਮ ਵਿਚੋਂ ਲੱਖਾਂ ਰੁਪਏ ਦੇ ਟਾਇਰ ਚੋਰੀ

ਬਲਾਚੌਰ, 4 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁੱਲ ਕੰਗਣਾ (ਬਲਾਚੌਰ-ਰੋਪੜ ਚਾਰ ਮਾਰਗੀ ਸੜਕ ਦੇ ਨੇੜੇ) ਚੋਰਾਂ ਵਲੋਂ ਟਾਇਰਾਂ ਦੇ ਸ਼ੋਅ ਰੂਮ ਨੂੰ ਨਿਸ਼ਾਨਾਂ ਬਣਾਉਂਦਿਆਂ ਲੱਖਾਂ ਰੁਪਏ ਦੇ ਨਵੇਂ ਨਕੌਰ ਵੱਖ-ਵੱਖ ਵਾਹਨਾਂ ਦੇ ਟਾਇਰ ਚੋਰੀ ਕਰਨ ਦੀ ...

ਪੂਰੀ ਖ਼ਬਰ »

ਬੰਗਾ ਤਹਿਸੀਲ ਦੇ ਜ਼ਮੀਨੀ ਰੇਟਾਂ ਸੰਬੰਧੀ ਬੰਗਾ ਤਹਿਸੀਲ 'ਚ ਹੋਈ ਮੀਟਿੰਗ

ਬੰਗਾ, 4 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਤਹਿਸੀਲ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਜ਼ਮੀਨੀ ਰੇਟਾਂ ਨੂੰ ਰੀਵਿਊ ਕਰਨ ਸਬੰਧੀ ਤਹਿਸੀਲਦਾਰ ਹਰਕਰਨ ਸਿੰਘ ਵਲੋਂ ਬੰਗਾ ਇਲਾਕੇ ਦੇ ਰਾਜਨੀਤਕ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਬੰਗਾ ਤਹਿਸੀਲ ਵਿਖੇ ਇਕ ...

ਪੂਰੀ ਖ਼ਬਰ »

ਤੀਬਰ ਡਾਇਰੀਆ ਰੋਕੂ ਪੰਦ੍ਹਰਵਾੜੇ ਦਾ ਮੁੱਖ ਮੰਤਵ ਬੱਚਿਆਂ ਦੀ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ-ਸਿਵਲ ਸਰਜਨ ਡਾ. ਦਵਿੰਦਰ ਢਾਂਡਾ

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਤਹਿਤ 4 ਜੁਲਾਈ ਤੋਂ 17 ਜੁਲਾਈ, 2022 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX