ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 1 hour ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 4 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 4 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 6 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 6 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 minute ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 7 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 6 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਮੋਗਾ

250 ਤੋਂ 300 ਦੇ ਕਰੀਬ ਟੈਂਪੂ ਚਾਲਕਾਂ ਨੇ ਪਰਿਵਾਰਕ ਮੈਂਬਰਾਂ ਸਣੇ ਟੈਂਪੂ ਖੜ੍ਹੇ ਕਰਕੇ ਕੀਤਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪਿਛਲੇ 60-65 ਸਾਲਾਂ ਤੋਂ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨੂੰ ਸਵਾਰੀਆਂ ਢੋਣ ਲਈ ਚੱਲ ਰਹੇ ਟੈਂਪੂਆਂ ਨੂੰ ਮੋਗਾ ਵਿਚ ਮਿੰਨੀ ਬੱਸ ਅਪਰੇਟਰਾਂ ਦੇ ਦਬਾਅ ਹੇਠ ਬਿਨਾਂ ਪਰਮਿਟ ਕਹਿ ਕੇ ਚੱਲ ਰਹੇ ਟੈਂਪੂਆਂ ਨੂੰ ਪ੍ਰਸ਼ਾਸਨ ਵਲੋਂ ਟੈਂਪੂ ਚਾਲਕਾਂ ਨੂੰ ਪੂਰਨ ਰੂਪ ਵਿਚ ਬੰਦ ਕਰ ਦਿੱਤੇ ਜਾਣ ਤੋਂ ਬਾਅਦ ਜਿੱਥੇ ਟੈਂਪੂ ਅਪਰੇਟਰਾਂ ਵਲੋਂ ਡਿਪਟੀ ਕਮਿਸ਼ਨਰ ਮੋਗਾ ਅਤੇ ਹਲਕਾ ਮੋਗਾ ਦੇ ਵਿਧਾਇਕ ਨੂੰ ਮਿਲ ਕੇ ਮੰਗ ਪੱਤਰ ਦੇ ਕੇ ਟੈਂਪੂਆਂ ਨੂੰ ਜਲਦ ਚਲਾਉਣ ਦੀ ਮੰਗ ਰੱਖੀ ਗਈ ਸੀ ਪਰ ਕਿਸੇ ਵਲੋਂ ਕੋਈ ਸੁਣਵਾਈ ਨਹੀ ਕੀਤੀ ਜਿਸ ਦੇ ਰੋਸ ਵਜੋਂ ਅੱਜ ਮੋਗਾ ਦੀ ਦਾਣਾ ਮੰਡੀ 'ਚ ਜ਼ਿਲ੍ਹੇ ਦੇ ਸਾਰੇ ਟੈਂਪੂ ਮਾਲਕਾਂ ਨੇ ਆਪਣੇ ਟੈਂਪੂ ਇਕੱਠੇ ਕਰ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਤੇ ਟੈਂਪੂ ਚਾਲਕ ਕੁਲਦੀਪ ਸਿੰਘ, ਪਿ੍ਤਪਾਲ ਸਿੰਘ ਦਾਤਾ, ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਜਦੋਂ ਸਾਡੀ ਕਿਸੇ ਪਾਸੇ ਸੁਣਵਾਈ ਨਹੀਂ ਹੋਈ ਤਾਂ ਆਖ਼ਰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਟੈਂਪੂ ਚਾਲਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਅਤੇ ਮੁੜ ਤੋਂ ਟੈਂਪੂ ਨਾ ਚਲਾਈ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਪੁੱਜੇ ਟੈਂਪੂ ਚਾਲਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਟੈਂਪੂ ਨਾ ਚਲਾਏ ਤਾਂ ਆਉਣ ਵਾਲੇ ਦਿਨਾਂ ਵਿਚ ਚੌਂਕਾਂ ਵਿਚ ਟੈਂਪੂ ਖੜ੍ਹਾ ਕੇ ਪਰਿਵਾਰਾਂ ਸਮੇਤ ਅੱਗ ਲਗਾਵਾਂਗੇ | ਇਸ ਮੌਕੇ ਤੇ ਉਨ੍ਹਾਂ ਮੀਡੀਆ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਪੰਜਾਬ ਵਿਚ ਚੱਲਦੀਆਂ ਮਿੰਨੀ ਬੱਸਾਂ, ਟਰੱਕਾਂ, ਕੈਂਟਰਾਂ ਦੀ ਚੈਕਿੰਗ ਕਰਨ ਫਿਰ ਪਤਾ ਚੱਲੇਗਾ ਕਿੰਨੀਆਂ ਬੱਸਾਂ ਕੈਂਟਰਾਂ ਦੇ ਕਾਗ਼ਜ਼ ਹਨ ਅਤੇ ਕਿੰਨੇ ਬਿਨਾਂ ਕਾਗ਼ਜ਼ਾਤ ਚੱਲਦੇ ਹਨ ਜੇਕਰ ਅਜਿਹੇ ਧਨਾਢ ਬੰਦਿਆਂ ਦੇ ਵਾਹਨ ਬਿਨਾਂ ਕਾਗ਼ਜ਼ਾਂ ਤੋਂ ਚੱਲ ਸਕਦੇ ਹਨ ਤਾਂ ਸਾਡੇ ਟੈਂਪੂ ਕਿਉਂ ਨਹੀਂ ਚੱਲ ਸਕਦੇ | ਇਸ ਧਰਨੇ ਵਿਚ ਪੁੱਜੀਆਂ ਮਹਿਲਾਵਾਂ ਨੇ ਕਿਹਾ ਕਿ ਸਾਡੇ ਪਰਿਵਾਰਾਂ ਦੀ ਕਮਾਈ ਦਾ ਇਕੋ ਇਕ ਸਾਧਨ ਟੈਂਪੂ ਹੀ ਸੀ ਜੋ ਸਰਕਾਰ ਨੇ ਬੰਦ ਕਰ ਕੇ ਸਾਡੇ ਹੱਥਾਂ ਤੋਂ ਵਿਚੋਂ ਰੋਟੀ ਖੋਹੀ ਹੈ, ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇਣ ਦੀਆਂ ਗੱਲਾਂ ਕਰਨ ਵਾਲੀ ਭਗਵੰਤ ਮਾਨ ਦੀ ਸਰਕਾਰ ਹੁਣ ਰੁਜ਼ਗਾਰ ਖੋਹਣ ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਅਤੇ ਅਤੇ ਕਾਂਗਰਸ ਦੀਆਂ ਸਰਕਾਰਾਂ ਵੀ ਰਾਜ ਕਰਕੇ ਗਈਆਂ ਹਨ, ਪਰ ਕਿਸੇ ਨੇ ਵੀ ਟੈਂਪੂਆਂ ਨੂੰ ਬੰਦ ਨਹੀਂ ਕੀਤਾ ਇਹ ਪਹਿਲੀ ਸਰਕਾਰ ਹੈ ਜਿਸ ਨੇ ਟੈਂਪੂ ਚਾਲਕਾਂ ਨਾਲ ਧੋਖਾ ਕੀਤਾ ਹੈ |
ਦੂਜੇ ਪਾਸੇ ਸਵਾਰੀਆਂ ਦਾ ਕਹਿਣਾ ਹੈ ਕਿ ਪਿੰਡਾਂ ਵਿਚ ਟੈਂਪੂ ਬੰਦ ਹੋਣ ਨਾਲ ਉਨ੍ਹਾਂ ਨੂੰ ਸ਼ਹਿਰ ਆਉਣ ਜਾਣ ਵਿਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਈ ਪਿੰਡ ਤਾਂ ਅਜਿਹੇ ਵੀ ਹਨ ਜਿੱਥੇ ਕੋਈ ਮਿੰਨੀ ਬੱਸ ਤੱਕ ਨਹੀਂ ਜਾਂਦੀ, ਪਰ ਸਵਾਰੀਆਂ ਨੂੰ ਹੁਣ ਸ਼ਹਿਰ ਜਾਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ |

ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਮੀਟਿੰਗ

ਮੋਗਾ, 4 ਜੁਲਾਈ (ਜਸਪਾਲ ਸਿੰਘ ਬੱਬੀ) - ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਵਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਹੋਈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ, ਪੜ੍ਹੋ ਪੰਜਾਬ ...

ਪੂਰੀ ਖ਼ਬਰ »

¸ਮਾਮਲਾ ਵਿਧਾਨ ਸਭਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਇਕ ਪਿੰਡ ਦਾ— ਚਿੱਟੇ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਮਾਪੇ ਸੰਗਲ ਲਾਉਣ ਲਈ ਹੋਏ ਮਜਬੂਰ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਸਮੁੱਚੇ ਪੰਜਾਬ ਵਿਚ ਚਿੱਟੇ ਨਸ਼ੇ ਦੀ ਵਿੱਕਰੀ ਜ਼ੋਰਾਂ ਸ਼ੋਰਾਂ 'ਤੇ ਹੋ ਰਹੀ ਹੈ ਤੇ ਆਏ ਦਿਨ ਇਸ ਚਿੱਟੇ ਨਸ਼ੇ ਦਾ ਸੇਵਨ ਕਰ ਕੇ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਭਾਵੇਂ ਕਿ ਸਮੇਂ ...

ਪੂਰੀ ਖ਼ਬਰ »

100 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 4 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ ਕਾਰਜਸਾਧਕ ਅਫ਼ਸਰ ਨੂੰ ਦਿੱਤਾ ਸੀ ਮੰਗ ਪੱਤਰ

ਬੱਧਨੀ ਕਲਾਂ, 4 ਜੁਲਾਈ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰ. 3 ਦੇ ਕੌਂਸਲਰ ਬੀਬੀ ਇੰਦਰਜੀਤ ਕੌਰ ਅਤੇ ਸਾਬਕਾ ਕੌਂਸਲਰ ਤੇ ਨੰਬਰਦਾਰ ਰਵੀਇੰਦਰਜੀਤ ਸਿੰਘ ਰਵੀ ਨੇ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਕਾਰਜ ਸਾਧਕ ਅਫ਼ਸਰ ਦੇ ਨਾਂਅ ਡੀ.ਐਸ.ਪੀ. ...

ਪੂਰੀ ਖ਼ਬਰ »

ਸੂਏ 'ਚੋਂ ਅਣਪਛਾਤੀ ਲਾਸ਼ ਮਿਲੀ

ਨੱਥੂਵਾਲਾ ਗਰਬੀ, 4 ਜੁਲਾਈ (ਸਾਧੂ ਰਾਮ ਲੰਗੇਆਣਾ)-ਪੁਲਿਸ ਚੌਕੀ ਨੱਥੂਵਾਲਾ ਗਰਬੀ (ਜ਼ਿਲ੍ਹਾ ਮੋਗਾ) ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਉਮਰ ਕਰੀਬ 35-40 ਸਾਲ ਕੱਦ 5-5 ਰੰਗ ਗੋਰਾ ਗਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਬੈਠਕ

ਕੋਟ ਈਸੇ ਖਾਂ, 4 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਬੈਠਕ ਸਥਾਨਕ ਅੰਮਿ੍ਤਸਰ ਰੋਡ 'ਤੇ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਬਲਾਕ ਪ੍ਰਧਾਨ ਪਿਸ਼ੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ 'ਚ ਹੋਈ, ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 4 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਗੁਰਮੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨਸੀਰੇਵਾਲਾ ਜੋ ਕਿ ਪ੍ਰਾਈਵੇਟ ਸੀ.ਐਚ.ਬੀ. ਪੋਸਟ 'ਤੇ ਟਰਾਸਕੋ ਠੇਕਾ ਕਰਮਚਾਰੀ ਕੱਚਾ ਮੁਲਾਜ਼ਮ ਸੀ | ਬੀਤੇ ਦਿਨੀਂ ਬਿਜਲੀ ਦੇ ਕਰੰਟ ਲੱਗਣ ਕਾਰਨ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਢੋਸ ਨੇ ਵਿਧਾਨ ਸਭਾ 'ਚ ਨਹਿਰਾਂ ਅਤੇ ਖਾਲਿਆਂ ਦਾ ਮੁੱਦਾ ਚੁੱਕ ਕੇ ਲੋਕਾਂ ਦਾ ਦਿਲ ਜਿੱਤਿਆ-'ਆਪ' ਆਗੂ

ਫ਼ਤਿਹਗੜ੍ਹ ਪੰਜਤੂਰ, 4 ਜੁਲਾਈ (ਜਸਵਿੰਦਰ ਸਿੰਘ ਪੋਪਲੀ) - ਵਿਧਾਨ ਸਭਾ ਦੇ ਸੈਸ਼ਨ ਵਿਚ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਢੋਸ ਨੇ ਧਰਮਕੋਟ ਹਲਕੇ ਦੀ ਹਾਜ਼ਰੀ ਲਗਵਾਉਂਦਿਆਂ ਅਤੇ ਧਰਮਕੋਟ ਹਲਕੇ ਅੰਦਰ ਖੇਤੀ ਨਾਲ ਸਬੰਧਿਤ ਨਹਿਰੀ ਅਤੇ ਖਾਲ਼ਿਆਂ ਦੇ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਲਈ ਡੇਅਰੀ ਸਿਖਲਾਈ ਕੋਰਸ 11 ਤੋਂ - ਨਿਰਵੈਰ ਸਿੰਘ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ) - ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦਿਆਂ ਹੁਣ ਡੇਅਰੀ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਾਂ ਨੂੰ ਨਸਲ ਸੁਧਾਰ, ਸਸਤੀ ਖ਼ੁਰਾਕ, ਵਧੀਆ ਸਾਂਭ-ਸੰਭਾਲ ਅਤੇ ਦੁੱਧ ਦੀ ਮਹੱਤਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਰੋਂ ਵਿਖੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਦਾਰੀਆਂ ਟਰੱਸਟ ਪੰਜਾਬ ਵਲੋਂ ਪੱਗਾਂ ਵਾਲਾ ਪੰਜਾਬ ਸਿਰਜਣ ਲਈ ਜੋ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਅਤੇ ਨਾਲ ਦੇ ਸੂਬਿਆਂ ਦੇ ਨਾਲ ਨਾਲ ਦੇਸ਼ ਵਿਦੇਸ਼ ਵਿਚ ਵੀ ਟਰੱਸਟ ਦੇ ਚੇਅਰਮੈਨ ਭਾਈ ਸਤਨਾਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਕੋਟ ਈਸੇ ਖਾਂ, 4 ਜੁਲਾਈ (ਨਿਰਮਲ ਸਿੰਘ ਕਾਲੜਾ) - ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਕੇਸ਼ ਕੁਮਾਰ ਬਾਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ ਮਾਰੀਆਂ ਮੱਲਾਂ

ਬੱਧਨੀ ਕਲਾਂ, 4 ਜੁਲਾਈ (ਸੰਜੀਵ ਕੋਛੜ) - ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਖੁੱਲ੍ਹੀ ਅਤੇ ਇਲਾਕੇ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਮੱਲੇਆਣਾ ਨੇ ਮੱਲ੍ਹਾਂ ਮਾਰਦੇ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ) - ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦਾ ਅਤੇ ਉਨ੍ਹਾਂ ਦਾ ਮਾਪਿਆਂ ਦਾ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ | ...

ਪੂਰੀ ਖ਼ਬਰ »

ਸਰਬਜੀਤ ਕੌਰ ਨੇ ਜੀਂਦੜਾ ਸਕੂਲ 'ਚ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ) - ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀ ਵਲੋਂ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ...

ਪੂਰੀ ਖ਼ਬਰ »

ਐਮ.ਐਲ.ਐਮ. ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤਵਾਲ, 4 ਜੁਲਾਈ (ਹਰਦੇਵ ਸਿੰਘ ਮਾਨ) - ਐਮ.ਐਲ.ਐਮ. ਨਰਸਿੰਗ ਕਾਲਜ ਕਿਲੀ ਚਾਹਲ ਮੋਗਾ ਦੀਆਂ ਜੀ.ਐਨ.ਐਮ. ਦੂਜੇ ਭਾਗ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਐਲ.ਐਮ. ਨਰਸਿੰਗ ਕਾਲਜ ਕਿਲੀ ਚਾਹਲ ਮੋਗਾ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਫਾਇਰ ਸੇਫ਼ਟੀ ਸੰਬੰਧੀ ਕੀਤਾ ਜਾਗਰੂਕ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ) - ਜ਼ਿਲ੍ਹਾ ਮੋਗਾ ਦੀ ਨਾਮਵਰ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦਾ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ

• ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ ਕੋਟ ਈਸੇ ਖਾਂ, 4 ਜੁਲਾਈ (ਨਿਰਮਲ ਸਿੰਘ ਕਾਲੜਾ) - ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਜਸਵੰਤ ਸਿੰਘ ਸੰਤ ਨੂੰ ਵੱਖਵੱਖ ਸ਼ਖ਼ਸੀਅਤਾਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ) - ਉੱਘੇ ਲੈਂਡਲਾਰਡ ਤੇ ਪ੍ਰਤੀਕ ਕੋਲਡ ਸਟੋਰ ਦੇ ਮਾਲਕ ਜਸਵੰਤ ਸਿੰਘ ਸੰਤ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਤਾਰੇਵਾਲਾ ਨਵਾਂ ਮੋਗਾ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮੇਨ ਬਾਜ਼ਾਰ ਮੋਗਾ ਸੈਮੀਨਾਰ ਲੱਗਾ

ਮੋਗਾ, 4 ਜੁਲਾਈ (ਜਸਪਾਲ ਸਿੰਘ ਬੱਬੀ) - ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 815 ਨਸ਼ੀਲੀਆਂ ਗੋਲੀਆਂ ਤੇ 8 ਗ੍ਰਾਮ ਹੈਰੋਇਨ ਸਮੇਤ ਛੇ ਕਾਬੂ

ਮੋਗਾ, 4 ਜੁਲਾਈ (ਗੁਰਤੇਜ ਸਿੰਘ) - ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 815 ਨਸ਼ੀਲੀਆਂ ਗੋਲੀਆਂ ਅਤੇ 8 ਗ੍ਰਾਮ ਹੈਰੋਇਨ ਸਮੇਤ ਛੇ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ...

ਪੂਰੀ ਖ਼ਬਰ »

ਸੰਤ ਗੁਲਾਬ ਸਿੰਘ ਘੋਲੀਆਂ ਖ਼ੁਰਦ ਦੀ ਬਰਸੀ ਸ਼ਰਧਾ ਨਾਲ ਮਨਾਈ

ਬਾਘਾ ਪੁਰਾਣਾ, 4 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆਂ ਖ਼ੁਰਦ ਵਿਖੇ ਸੰਤ ਬਾਬਾ ਗੁਲਾਬ ਸਿੰਘ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਘੋਲੀਆਂ ਖ਼ੁਰਦ ਦੇ ਕਮੇਟੀ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਹਰ ...

ਪੂਰੀ ਖ਼ਬਰ »

ਪਹਿਲੇ ਕੈਂਪ 'ਚ 213 ਦਿਵਿਆਂਗਜਨਾਂ ਨੇ ਸ਼ਿਰਕਤ ਕਰਕੇ ਕਰਵਾਈ ਸਹਾਇਤਾ ਸਮੱਗਰੀ ਲਈ ਅਸੈਸਮੈਂਟ-ਡਿਪਟੀ ਕਮਿਸ਼ਨਰ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਤੇ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਅਲਿਮਕੋ ਵਲੋਂ ਦਿਵਿਆਂਗਜਨਾਂ ਨੂੰ ਵੱਖ ਵੱਖ ਸਹਾਇਤਾ ਸਮਗਰੀ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪਾਂ ਦੀ ਸ਼ੁਰੂਆਤ ਕੀਤੀ | ਅੱਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਨੇ 2 ਕਰੋੜ 28 ਲੱਖ ਦੀ ਕੀਮਤ ਨਾਲ ਬਣਨ ਵਾਲੇ ਸਪੋਰਟਸ ਹੱਬ ਦਾ ਰੱਖਿਆ ਨੀਂਹ ਪੱਥਰ

ਧਰਮਕੋਟ, 4 ਜੁਲਾਈ (ਪਰਮਜੀਤ ਸਿੰਘ) - ਬੀਤੇ ਲੰਬੇ ਸਮੇਂ ਤੋਂ ਸਥਾਨਕ ਸ਼ਹਿਰ ਵਿਚ ਨੌਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ ਦੀ ਘਾਟ ਰੜਕ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਅੱਜ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾਂ ਸਦਕਾ ਇਹ ਮੰਗ ਪੂਰੀ ਹੋਈ ਅਤੇ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਦੁਧਾਰੂ ਪਸ਼ੂਆਂ ਦੀ ਖ਼ੁਰਾਕ ਸੰਬੰਧੀ ਐਡਵਾਈਜ਼ਰੀ ਜਾਰੀ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ...

ਪੂਰੀ ਖ਼ਬਰ »

ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ ਕ੍ਰਸਨਾ ਡਾਇਗਨੋਸਟਿਕ -ਡਾ. ਅਰੋੜਾ

ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ) - ਰੇਡਿਓਲੋਜੀ ਤੇ ਲੈਬਾਰਟਰੀ ਡਾਇਗਨੋਸਟਿਕ ਸੇਵਾਵਾਂ ਪਬਲਿਕ ਪ੍ਰਾਇਵੇਟ ਭਾਈਵਾਲੀ ਤਹਿਤ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ, ਪੰਜਾਬ ਸਰਕਾਰ ਤੇ ਕ੍ਰਸਨਾ ਡਾਇਗਨੋਸਟਿਕ ਲਿਮਟਿਡ ਦਾ ਉਦਘਾਟਨ ...

ਪੂਰੀ ਖ਼ਬਰ »

ਗਿਆਨੀ ਹਰੀ ਸਿੰਘ ਕੰਨਿਆ ਸਕੂਲ ਰੋਡੇ ਦੀਆਂ ਵਿਦਿਆਰਥਣਾਂ ਨੇ ਸਕੂਲ ਅਤੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

ਸਮਾਲਸਰ, 4 ਜੁਲਾਈ (ਕਿਰਨਦੀਪ ਸਿੰਘ ਬੰਬੀਹਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜਿਆਂ ਵਿਚ ਗਿਆਨੀ ਹਰੀ ਸਿੰਘ ਸਰਕਾਰੀ ਕੰਨਿ੍ਹਆਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੋਡੇ (ਮੋਗਾ) ਦੀਆਂ ਵਿਦਿਆਰਥਣਾਂ ਨੇ ਰਿਕਾਰਡ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਨਵਾਂ ਟਰਾਂਸਫ਼ਾਰਮਰ ਲਗਾ ਕੇ ਬਿਜਲੀ ਸਮੱਸਿਆ ਦਾ ਕੀਤਾ ਹੱਲ

ਅਜੀਤਵਾਲ, 4 ਜੁਲਾਈ (ਹਰਦੇਵ ਸਿੰਘ ਮਾਨ) - ਜ਼ਿੰਦਗੀ ਦੀਆਂ ਮੁੱਖ ਜ਼ਰੂਰਤਾਂ 'ਚੋਂ ਅਹਿਮ ਬਣ ਚੁੱਕੀ ਬਿਜਲੀ ਤੋਂ ਬਿਨਾਂ ਮੌਜੂਦਾ ਦੌਰ ਅੰਦਰ ਜੀਵਨ ਨਿਰਬਾਹ ਮੁਸ਼ਕਿਲ ਹੈ | ਜਦੋਂ ਇਸ ਸੰਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX