ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 1 hour ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 4 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 6 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 7 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਸੰਗਰੂਰ

-ਮਾਮਲਾ ਪਿੰਡ ਵੱਲੋਂ ਗਊਸ਼ਾਲਾ ਨੂੰ ਦਿੱਤੀ ਗਊ ਚਰਾਂਦ ਜ਼ਮੀਨ ਦੀ ਬੋਲੀ ਕਰਵਾਉਣ ਦਾ- ਗਊਸ਼ਾਲਾ ਮੂਨਕ ਨੇ ਗਊਆਂ ਸੜਕ 'ਤੇ ਖੁੱਲ੍ਹੀਆਂ ਛੱਡ ਧਰਨਾ ਲਗਾਇਆ

ਮੂਨਕ, 4 ਜੁਲਾਈ (ਪ੍ਰਵੀਨ ਮਦਾਨ, ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਸ੍ਰੀ ਕਿ੍ਸ਼ਨ ਗਊਸ਼ਾਲਾ ਕਮੇਟੀ ਮੂਨਕ ਵਲੋਂ ਆਪਣੇ ਆਂਢ ਗੁਆਂਢ ਦੀਆਂ ਦੀਆਂ ਭਰਾਤਰੀ ਦਰਜਨ ਤੋਂ ਜ਼ਿਆਦਾ ਗਊਸ਼ਾਲਾ ਕਮੇਟੀਆਂ ਗਊ ਸੇਵਾਦਾਰਾਂ ਸ਼ਹਿਰ ਅਤੇ ਪਿੰਡਾਂ ਤੋਂ ਆਏ ਗਊ ਪ੍ਰੇਮੀਆਂ ਦੇ ਸਹਿਯੋਗ ਨਾਲ ਗਊਸ਼ਾਲਾ ਮੂਨਕ ਵਲੋਂ ਗਊਆਂ ਸੜਕ 'ਤੇ ਖੁੱਲ੍ਹੀਆਂ ਛੱਡ ਧਰਨਾ ਲਗਾਇਆ ਗਿਆ | ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ | ਸ਼ਹਿਰ ਬੰਦ ਰੱਖ ਸ਼ਹਿਰ ਵਾਸੀ ਵੀ ਰੋਸ ਧਰਨੇ ਵਿਚ ਸ਼ਾਮਲ ਹੋਏ | ਗਉ ਚਰਾਂਦ/ਚਰਾਂਦ ਜ਼ਮੀਨ ਦੀ ਪ੍ਰਸ਼ਾਸਨ ਵੱਲੋਂ ਬੋਲੀ ਕਰਵਾਉਣ ਦਾ ਮਾਮਲਾ ਹੁਣ ਹੋਰ ਭਖੱਦਾ ਜਾ ਰਿਹਾ ਹੈ | ਕਿ੍ਸਨ ਗਊ ਸ਼ਾਲਾ ਮੂਨਕ ਵਲੋਂ ਗਊਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵਿਚ ਛੱਡਣ ਦਾ ਐਲਾਨ ਕੀਤਾ ਹੋਇਆ ਹੈ | ਗਊਸ਼ਾਲਾ ਪ੍ਰਬੰਧਕ ਕਮੇਟੀ ਮੂਨਕ ਦੇ ਪ੍ਰਬੰਧਕਾਂ ਸੇਵਾਦਾਰਾਂ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਉਹ ਗਊਆਂ ਨੂੰ ਭੁੱਖੇ ਪਿਆਸੇ ਰੱਖ ਪਾਪ ਦੇ ਭਾਗੀ ਨਹੀਂ ਬਣਨਗੇ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰਾਂ ਗਊਆਂ ਦੀ ਸਾਂਭ-ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ ਪਰ ਇਸ ਸਰਕਾਰ ਵਲੋਂ ਗਊ ਚਰਾਂਦ ਜ਼ਮੀਨ ਨੂੰ ਠੇਕੇ 'ਤੇ ਦੇ ਕੇ ਗਊਾਆਂ ਦੇ ਮੁੱਖ ਤੋਂ ਉਨ੍ਹਾਂ ਦਾ ਚਾਰਾ ਖੋਹ ਕੇ ਪਾਪ ਕਮਾਇਆ ਹੈ | ਇਸ ਕਰਕੇ ਪਹਿਲਾਂ ਧਰਨਾ ਗਊ ਸ਼ਾਲਾ ਦੇ ਅੱਗੇ ਚੱਲੇਗਾ ਬੋਲੀ ਰੱਦ ਨਾ ਹੋਣ ਦੀ ਸੂਰਤ ਵਿਚ, ਉਸ ਤੋਂ ਬਾਅਦ ਗਊਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਅਤੇ ਚੰਡੀਗੜ੍ਹ ਰਿਹਾਇਸ਼ 'ਤੇ ਛੱਡੀਆਂ ਜਾਣਗੀਆਂ ਦੱਸਣਾ ਬਣਦਾ ਹੈ ਕਿ ਅੱਜ ਤੋਂ ਲਗਭਗ 15-20 ਸਾਲ ਪਹਿਲਾਂ ਪਿੰਡ ਗੋਬਿੰਦਪੁਰਾ ਪਾਪੜਾਂ ਦੀ ਉਸ ਸਮੇਂ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਮੂਨਕ ਗਊਸ਼ਾਲਾ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਲਗਭਗ 17-18 ਏਕੜ ਟਿੱਲਿਆਂ, ਟੋਇਆਂ ਅਤੇ ਰੋੜਾਂ ਵਾਲੀ ਜ਼ਮੀਨ ਵੇਹਲੀ ਪਈ ਸੀ ਅਤੇ ਕਿਸੇ ਕੰਮ ਨਹੀਂ ਆ ਰਹੀ ਸੀ ਗਊਸ਼ਾਲਾ ਕਮੇਟੀ ਮੂਨਕ ਇਸ ਜ਼ਮੀਨ ਨੂੰ ਪੱਧਰਾ ਕਰਨਾ ਚਾਹੁੰਦੀ ਹੈ ਤਾਂ ਕਰ ਲੈਣ ਗਊ ਸ਼ਾਲਾ ਮੂਨਕ ਨੇ ਇਸ ਜ਼ਮੀਨ ਨੂੰ ਵਾਹੀਯੋਗ ਬਣਾ ਕੇ ਪਾਈਪ ਲਾਇਨ ਪਾਈ ਪਾਣੀ ਲਈ ਬੋਰ ਕਰਵਾਇਆ ਉਸ ਤੋਂ ਬਾਅਦ ਲਗਾਤਾਰ ਕਈ ਸਾਲਾਂ ਤੋਂ ਗਊਆਂ ਲਈ ਹਰਾ ਚਾਰਾ ਬੀਜਦੇ ਆ ਰਹੇ ਹਨ ਉਸ ਸਮੇਂ ਇਸ ਜ਼ਮੀਨ ਨੂੰ ਪੱਧਰਾ ਕਰਨ ਉੱਤੇ ਗਊਸ਼ਾਲਾ ਕਮੇਟੀ ਦਾ ਤਕਰੀਬਨ 25 ਤੋਂ ਤੀਹ ਲੱਖ ਰੁਪਏ ਖ਼ਰਚ ਆਏ ਸਨ | ਪਰ ਹੁਣ ਇਸ ਸਮੇਂ ਦੀ ਮੌਜੂਦਾ ਸਰਪੰਚ ਗ੍ਰਾਮ ਪੰਚਾਇਤ ਨੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਬਿਨਾਂ ਦੱਸੇ ਇਸ ਵਾਰ ਇਸ ਜ਼ਮੀਨ ਦੀ ਬੋਲੀ ਕਰਵਾ ਦਿੱਤੀ ਹੈ ਅਤੇ ਇਸ ਜ਼ਮੀਨ ਨੂੰ ਗਊਸ਼ਾਲਾ ਤੋਂ ਖਾਲੀ ਕਰਵਾਉਣਾ ਚਾਹੁੰਦੀ ਹੈ ਜਦ ਕਿ ਅਸੀਂ ਇਸ ਜ਼ਮੀਨ ਵਿਚ ਹਰਾ-ਚਾਰਾ ਬੀਜਿਆ ਹੋਇਆ ਹੈ ਪਰ ਪਿੰਡ ਦੀ ਮੌਜੂਦਾ ਪੰਚਾਇਤ ਹੁਣ ਇਸ ਵਿਚ ਪਾਣੀ ਲਗਾਉਣ ਤੋਂ ਰੋਕ ਰਹੀ ਹੈ ਅਤੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਮੂਹ ਬੁਲਾਰਿਆਂ ਨੇ ਕਿਹਾ ਕਿ ਸੀ ਉਦੋਂ ਪ੍ਰਸ਼ਾਸਨ ਨੇ ਇਹ ਜ਼ਮੀਨ ਠੇਕੇ 'ਤੇ ਕਿਉਂ ਨਹੀਂ ਦਿੱਤੀ ਇਹ ਸਭ ਮਿਲੀਭੁਗਤ ਨਾਲ ਕੰਮ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਜਗਦੀਸ਼ ਰਾਏ ਗੋਇਲ, ਪ੍ਰੇਮ ਚੰਦ ਬੋਲਾ, ਗੁਲਜ਼ਾਰੀ ਮੂਣਕ, ਕੇਵਲ ਹਰਿਆਓ, ਦੀਪਕ ਸਿੰਗਲਾ, ਮਲਕੀਤ ਸਿੰਘ ਬੱਲਰਾਂ ਨੇ ਸੰਬੋਧਨ ਕੀਤਾ ਅਤੇ ਬੋਲੀ ਰੱਦ ਹੋਣ ਤਕ ਧਰਨਾ ਚਲਾਉਣ ਦੀ ਗੱਲ ਕਹੀ ਭਿੰਨ ਗਉ ਸ਼ਾਲਾ ਤੋਂ ਅਹੁਦੇਦਾਰਾਂ ਨੇ ਸਹਿਮਤੀ ਪ੍ਰਗਟਾਈ ਜਾਖ਼ਲ ਤੋਂ ਕਾਤਾ ਜੈਨ, ਭੂਟਾਲ ਤੋਂ ਪ੍ਰਕਾਸ਼ ਸ਼ਰਮਾ, ਰਾਮਲਾਲ ਭੂਟਾਲ ਕਲਾਂ, ਸ਼ਿਵ ਨੰਦੀ ਗੂਓਸ਼ਾਲਾ ਟੋਹਣਾ ਤੋਂ ਪ੍ਰਧਾਨ ਮਹਿੰਦਰ ਸਿੰਘ, ਸ਼੍ਰੀ ਕਿ੍ਸ਼ਨ ਗੂਓਸ਼ਾਲਾ, ਵਿਜੇ ਕੁਮਾਰ, ਚੋਟੀਆਂ ਤੋਂ ਰੋਹਿਤ ਗਰਗ, ਵਿੱਕੀ ਚੋਟੀਆਂ, ਸਾਬਕਾ ਸਰਪੰਚ ਹੁਕਮ ਚੰਦ ਪਾਪੜਾਂ, ਤਰਸੇਮ ਰਾਓ, ਬੱਬੂ ਸ਼ਰਮਾ, ਸਤੀਸ਼ ਗਰਗ, ਜਗਦੇਵ ਸਿੰਘ ਲਹਿਲ ਕਲਾਂ ਅਤੇ ਨਗਰ ਪੰਚਾਇਤ ਦੇ ਐਮ ਸੀ ਸ਼ਹਿਰ ਵਾਸੀ ਅਤੇ ਸੇਵਾਦਾਰ ਭੈਣਾਂ ਮੌਜੂਦ ਸਨ | ਦੇਰ ਸ਼ਾਮ ਐਸ.ਡੀ.ਐਮ ਮੂਨਕ ਨਵਰੀਤ ਕੌਰ ਸੇਖੋਂ ਅਤੇ ਬੀ. ਡੀ. ਪੀ. ਓ ਲੈਹਰਾ ਨੇ ਧਰਨੇ ਵਾਲੀ ਜਗਾ ਤੇ ਪਹੁੰਚ ਕੇ ਕਿਹਾ ਤੁਹਾਡੀ ਗੱਲ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ | ਪਰ ਧਰਨਾ ਕਾਰੀ ਬੋਲੀ ਰੱਦ ਤੇ ਅੜੇ ਰਹੇ | ਇਸ ਦੌਰਾਨ ਲੰਗਰ ਅਤੁੱਟ ਵਰਤਾਇਆ ਗਿਆ |

ਟਰੱਕ ਚੋਰੀ ਕਰਨ ਦੇ ਮਾਮਲੇ ਵਿਚ 4 ਵਿਅਕਤੀ ਕੀਤੇ ਕਾਬੂ

ਭਵਾਨੀਗੜ੍ਹ, 4 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਪਿਛਲੇ ਦਿਨੀਂ ਸ਼ਹਿਰ ਵਿਚੋਂ ਚੋਰੀ ਹੋਏ ਟਰੱਕ ਨੂੰ ਲੈ ਕੇ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਚੋਰੀ ਹੋਇਆ ਟਰੱਕ ਬਰਾਮਦ ਕਰਦਿਆਂ 4 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਭੁੱਲਰ, ਧਾਲੀਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਜ਼ਾਰਤ ਵਿਚ ਕੈਬਨਿਟ ...

ਪੂਰੀ ਖ਼ਬਰ »

ਭੱਠਲ ਕਾਲਜ ਚਾਲੂ ਰੱਖਣ ਦੇ ਸਬੰਧ ਵਿਚ ਵਫ਼ਦ ਵਿਧਾਇਕ ਗੋਇਲ ਨੂੰ ਮਿਲਿਆ

ਲਹਿਰਾਗਾਗਾ, 4 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿਛਲੇ 36 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭਾਰੀ ਆਰਥਿਕ ਤੇ ਮਾਨਸਿਕ ਸੰਕਟ ਵਿਚੋਂ ਗੁਜ਼ਰ ਰਹੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਦੇ ਮੁਲਾਜ਼ਮਾਂ ਦਾ ਇਕ ਵਫ਼ਦ ਹਲਕਾ ਵਿਧਾਇਕ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 4 ਜੁਲਾਈ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਢੀਂਡਸਾ ਵਿਖੇ 11 ਰੋਜ਼ਾ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ 45 ਬੱਚਿਆਂ ਨੇ ਭਾਗ ਲਿਆ |ਗੁਰਬਾਣੀ ਦੀ ...

ਪੂਰੀ ਖ਼ਬਰ »

13 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸੰਗਰੂਰ, 4 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਤੀ 13 ਅਗਸਤ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਹ ਲੋਕ ...

ਪੂਰੀ ਖ਼ਬਰ »

ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ 'ਤੇ ਸੰਗਰੂਰ 'ਚ ਵੀ ਖੁਸ਼ੀ ਦੀ ਲਹਿਰ

ਸੰਗਰੂਰ, 4 ਜੁਲਾਈ (ਧੀਰਜ ਪਸ਼ੌਰੀਆ) - ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਜੋ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚੋਂ ਸਭ ਤੋਂ ਵੱਡੀ ਲੀਡ ਨਾਲ ਜਿੱਤ ਕੇ ਦੂਜੀ ਵਾਰ ਵਿਧਾਨ ਸਭਾ ਵਿਚ ਪਹੁੰਚੇ ਹਨ ਨੂੰ ਪੰਜਾਬ ਵਜਾਰਤ ਦੇ ਕੀਤੇ ਵਾਧੇ ਦੌਰਾਨ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਰਾਹੀਂ ਪੰਜ ਸਾਲ ਭਾਜਪਾ ਰਾਜ ਕਰਦੀ ਰਹੀ-ਚੀਮਾ

ਦਿੜ੍ਹਬਾ ਮੰਡੀ, 4 ਜੁਲਾਈ (ਪਰਵਿੰਦਰ ਸੋਨੰੂ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਚਲੇ ਜਾਣ ਦੀਆਂ ਅਫ਼ਵਾਹਾਂ ਉੱਤੇ ਟਿੱਪਣੀ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਰਾਜਨੀਤੀ ਦੀ ਨਵੀਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਭਵਾਨੀਗੜ੍ਹ, 4 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇੱਕ ਨੌਜਵਾਨ ਕਿਸਾਨ ਦੀ ਖੇਤ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ | ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ ਕੱਲ੍ਹ

ਮਲੇਰਕੋਟਲਾ, 4 ਜੁਲਾਈ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਸਾਬਕਾ ਸੈਨਿਕਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਮੇਜਰ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ 6 ਜੁਲਾਈ ਨੂੰ ਮਲੇਰਕੋਟਲਾ ਦਫ਼ਤਰ ਵਿਖੇ ਸਵੇਰੇ 9 ਵਜੇ ਹੋਵੇਗੀ | ਉਪਰੋਕਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਾਇਆ

ਧੂਰੀ, 4 ਜੁਲਾਈ (ਸੁਖਵੰਤ ਸਿੰਘ ਭੁੱਲਰ)- ਸਮਾਜ ਸੇਵਾ ਨੂੰ ਸਮਰਪਿਤ ਸਟੈੱਪ ਆਨ ਸੋਸਾਇਟੀ ਧੂਰੀ ਵਲੋਂ ਅੱਜ ਸੰਸਥਾ ਦੇ ਪ੍ਰਧਾਨ ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਸਨਾਤਨ ਧਰਮ ਸਭਾ ਵਿਖੇ 5ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਇਲਾਕੇ ਦੇ ...

ਪੂਰੀ ਖ਼ਬਰ »

ਮਿੱਠੂ ਸਿੰਘ ਦੁੱਗਾਂ ਸਨਮਾਨਿਤ

ਸੰਗਰੂਰ, 4 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ - ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਜੋ ਕਿ ...

ਪੂਰੀ ਖ਼ਬਰ »

ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਲਈ ਚੁਣੇ ਗਏ ਉਮੀਦਵਾਰਾਂ ਦਾ ਵਫ਼ਦ ਅਮਨ ਅਰੋੜਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਧਾਲੀਵਾਲ, ਭੁੱਲਰ) - ਸਾਲ 2021 ਵਿਚ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (ਪੰਜਾਬ ਪੁਲਿਸ) ਲਈ ਚੁਣੇ ਗਏ ਉਮੀਦਵਾਰਾਂ ਦੇ ਇਕ ਵਫ਼ਦ ਨੇ ਇੰਜ: ਨਵੀਨ ਗੋਇਲ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਸਮੁੱਚੀ ਗੁਰਬਾਣੀ ਲੋਕਾਈ ਲਈ ਕਲਿਆਣਕਾਰੀ ਅਤੇ ਮਨੁੱਖੀ ਜੀਵਨ ਜਾਂਚ ਦਾ ਮੁੱਖ ਸੋਮਾ ਹੈ- ਸ਼ੇਰਪੁਰ

ਸ਼ੇਰਪੁਰ, 4 ਜੁਲਾਈ (ਦਰਸਨ ਸਿੰਘ ਖੇੜੀ)- ਸੇਵਾ ਅਤੇ ਸਿਮਰਨ ਸਿੱਖੀ ਦੇ ਦੋ ਮਹਾਨ ਥੰਮ੍ਹ ਹਨ | ਸਮੁੱਚੀ ਗੁਰਬਾਣੀ ਸਾਰੀ ਮਾਨਵਤਾ ਲਈ ਹਰ ਪੱਖੋਂ ਕਲਿਆਣਕਾਰੀ ਦੇ ਨਾਲ ਨਾਲ ਮਨੁੱਖੀ ਜੀਵਨ-ਜਾਂਚ ਦਾ ਮੁੱਖ ਸੋਮਾਂ ਹੈ | ਉੱਤਮ ਜੀਵਨ ਜਿਊਣ ਲਈ ਸੇਵਾ ਤੇ ਸਿਮਰਨ ਕਰਨਾ ਹਰ ...

ਪੂਰੀ ਖ਼ਬਰ »

ਕੈਨੇਡਾ ਅਤੇ ਅਸਟ੍ਰੇਲੀਆ ਵਲੋਂ ਵਿਜ਼ਟਰ ਅਤੇ ਸਟੂਡੈਂਟ ਵੀਜ਼ੇ ਦੇਣ ਵਿਚ ਲਿਆਂਦੀ ਤੇਜ਼ੀ- ਸੁਖਵਿੰਦਰ ਸਿੰਘ

ਸੰਗਰੂਰ, 4 ਜੁਲਾਈ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਅਤੇ ਕੈਨੇਡਾ ਵਲੋਂ ਸਟੂਡੈਂਟ ਅਤੇ ਵਿਜਟਰ ਵੀਜੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਕੈਨੇਡਾ ਪਿਛਲੇ ਤਿੰਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੀਤਾ ਅਰਥੀ ਫੂਕ ਮੁਜ਼ਾਹਰਾ

ਸੰਗਰੂਰ, 4 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਪੁਰਾਣੀ ਪੈਨਸ਼ਨ ਸਕੀਮ ਪ੍ਰਾਪਤੀ ਮੋਰਚਾ ਅਤੇ ਪੰਜਾਬ ...

ਪੂਰੀ ਖ਼ਬਰ »

ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਭੁੱਲਰ, ਧਾਲੀਵਾਲ)- ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੀ ਇਕ ਮੀਟਿੰਗ ਕਲੱਬ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਕਰਮਜੀਤ ਸਿੰਘ ਨੇ ਕਿਹਾ ਕਿ ਕਲੱਬ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਜੀ. ਐੱਨ. ਐੱਮ. ਦਾ ਨਤੀਜਾ 100 ਫ਼ੀਸਦੀ ਰਿਹਾ

ਬੀਜਾ, 4 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਈਦ-ਉਲ-ਅਜ਼ਹਾ ਮੌਕੇ ਬਿਜਲੀ-ਪਾਣੀ ਦੀ ਨਿਰਵਿਘਨ ਸਪਲਾਈ ਲਈ ਈਦਗਾਹ ਕਮੇਟੀ ਦਾ ਵਫ਼ਦ ਵਿਧਾਇਕ ਨੂੰ ਮਿਲਿਆ

ਮਲੇਰਕੋਟਲਾ, 4 ਜੁਲਾਈ (ਪਾਰਸ ਜੈਨ)- 10 ਜੁਲਾਈ ਨੂੰ ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਮੌਕੇ ਉੱਤੇ ਬਿਜਲੀ-ਪਾਣੀ ਦੀ ਸਪਲਾਈ ਨਿਰਵਿਘਨ ਜਾਰੀ ਰੱਖਣ ਲਈ ਈਦਗਾਹ ਇੰਤਜ਼ਾਮੀਆਂ ਕਮੇਟੀ ਮਾਲੇਰਕੋਟਲਾ ਦੇ ਵਫ਼ਦ ਵਲੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਦਾ ਐਸ.ਐਚ.ਓ ਦੱਸ ਕੇ ਅਮਰੀਕਾ ਭੇਜਣ ਦੀ ਠੱਗੀ ਮਾਰਨ ਵਾਲੇ 'ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

ਭਵਾਨੀਗੜ੍ਹ, 4 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਦੀ ਠੱਗੀ ਮਾਰਨ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਮਿਲਿਆ | ਜਾਣਕਾਰੀ ਦਿੰਦਿਆਂ ਠੱਗੀ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਅਰੋੜਾ ਨੂੰ ਮੰਤਰੀ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਲੌਂਗੋਵਾਲ­ 4 ਜੁਲਾਈ (ਵਿਨੋਦ­ ਖੰਨਾ) - ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਸਥਾਨਕ ਆਗੂਆਂ ਨੇ ਭਰਵੀਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਾ. ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਐਡ. ਹਰਪ੍ਰੀਤ ਸਿੰਘ ਸਿੱਧ, ...

ਪੂਰੀ ਖ਼ਬਰ »

ਉਰਦੂ ਦੀਆਂ ਮੁਫ਼ਤ ਕਲਾਸਾਂ ਲਈ ਦਾਖਲਾ ਸ਼ੁਰੂ

ਸੰਗਰੂਰ, 4 ਜੁਲਾਈ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਭਾਸ਼ਾ ਅਫਸਰ ਡਾਕਟਰ ਰਣਜੋਤ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਉੱਤੇ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ | ਇਸ ਲੜੀ ਅਧੀਨ ਛੇ ਮਹੀਨੇ ਦਾ ਕੋਰਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਢੀਂਡਸਾ ਪਰਿਵਾਰ ਤੋਂ ਬਾਅਦ ਇੱਕੋ ਪਰਿਵਾਰ 'ਚ ਅਰੋੜਾ ਪਰਿਵਾਰ ਨੂੰ ਦੂਜੀ ਵਾਰ ਪੰਜਾਬ ਮੰਤਰੀ ਮੰਡਲ 'ਚ ਮਿਲਿਆ ਮੌਕਾ

ਸੰਗਰੂਰ, 4 ਜੁਲਾਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਸ. ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਤੋਂ ਬਾਅਦ ਸੁਨਾਮ ਦਾ ਅਰੋੜਾ ਪਰਿਵਾਰ ਦੂਜਾ ਪਰਿਵਾਰ ਹੈ ਜਿਸ ਨੂੰ ਪੰਜਾਬ ਮੰਤਰੀ ਮੰਡਲ ਵਿਚ ਦੂਜੀ ਵਾਰ ਮੰਤਰੀ ਬਣਨ ਦਾ ਮੌਕਾ ਮਿਲਿਆ ਹੈ ਸੁਨਾਮ ਤੋਂ ਅਮਨ ਅਰੋੜਾ ...

ਪੂਰੀ ਖ਼ਬਰ »

ਨਾਭੇ ਤੋਂ ਸੰਗਰੂਰ ਆ ਕੇ ਔਰਤਾਂ ਦੇ ਗਲਾਂ 'ਚੋਂ ਚੈਨੀਆਂ ਝਪਟਣ ਵਾਲਾ ਚੜਿ੍ਹਆ ਪੁਲਿਸ ਅੜਿੱਕੇ

ਸੰਗਰੂਰ, 4 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਅੰਦਰ ਔਰਤਾਂ ਦੇ ਗਲਾਂ ਦੀਆਂ ਚੈਨਾਂ ਝਪਟਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਥਾਣਾ ਸਿਟੀ ਸੰਗਰਰ ਪੁਲਿਸ ਵਲੋਂ ਝਪਟੀ ਗਈ ਇਕ ਚੈਨ ਸਣੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਤਿੰਨ ਮੁਲਜ਼ਮ ਪੁਲਿਸ ਅੜਿੱਕੇ, ਇਕ ਫ਼ਰਾਰ

ਮੂਣਕ, 4 ਜੁਲਾਈ (ਭਾਰਦਵਾਜ/ ਸਿੰਗਲਾ) - ਮੂਣਕ ਪੁਲਿਸ ਨੇ ਚੋਰੀ ਕਰਨ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਦਿਆਂ ਤਿੰਨ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰ ਲਿਆ ਹੈ ਜਦਕਿ ਇੱਕ ਮੁਲਜ਼ਮ ਹਾਲੇ ਫ਼ਰਾਰ ਹੈ | ਮੁੱਦਈ ਪ੍ਰੇਮ ਚੰਦ ਪੁੱਤਰ ਜਾਗਰ ਸਿੰਘ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਕਾਨਫ਼ਰੰਸ ਕੈਨੇਡਾ ਵਿਖੇ ਡਾ. ਜਗਜੀਤ ਸਿੰਘ ਧੂਰੀ ਦਾ ਸਨਮਾਨ

ਧੂਰੀ, 4 ਜੁਲਾਈ (ਸੰਜੇ ਲਹਿਰੀ) - ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਬੀਤੇ ਦਿਨੀਂ ਅੱਠਵੀਂ ਵਰਲਡ ਪੰਜਾਬੀ ਕਾਨਫ਼ਰੰਸ ਕਰਵਾਈ ਗਈ | ਇਸ ਕਾਨਫ਼ਰੰਸ ਵਿਚ ਭਾਗ ਲੈਣ ਲਈ ਦੇਸ਼ਾਂ-ਵਿਦੇਸ਼ਾਂ ਤੋਂ ਉੱਘੀਆਂ ਸ਼ਖ਼ਸੀਅਤਾਂ ਸਮੇਤ ਡਾ. ਜਗਜੀਤ ਸਿੰਘ ਧੂਰੀ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਭਾਈ ਅਮਨਦੀਪ ਸਿੰਘ ਖ਼ਾਲਸਾ ਦਾ ਚੀਮਾ ਮੰਡੀ ਵਿਖੇ ਕੀਤਾ ਸਨਮਾਨ

ਚੀਮਾ ਮੰਡੀ, 4 ਜੁਲਾਈ (ਦਲਜੀਤ ਸਿੰਘ ਮੱਕੜ)- ਕਰਨਾਟਕਾ ਬੰਗਲੌਰ ਦੇ ਪਿੰਡ ਚਿਕਰਤੁਰਪੱਤੀ ਦੇ ਰਹਿਣਵਾਲੇ ਪ੍ਰਵਾਸੀ ਮਹਾਦੇਵ ਰੇਡੀ ਨੇ ਜਦ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੁਣਿਆ ਤਾਂ ਮਹਾਂਦੇਵ ਰੈਡੀ ਨੇ ...

ਪੂਰੀ ਖ਼ਬਰ »

ਭਾਈ ਅਮਨਦੀਪ ਸਿੰਘ ਖ਼ਾਲਸਾ ਦਾ ਚੀਮਾ ਮੰਡੀ ਵਿਖੇ ਕੀਤਾ ਸਨਮਾਨ

ਚੀਮਾ ਮੰਡੀ, 4 ਜੁਲਾਈ (ਦਲਜੀਤ ਸਿੰਘ ਮੱਕੜ)- ਕਰਨਾਟਕਾ ਬੰਗਲੌਰ ਦੇ ਪਿੰਡ ਚਿਕਰਤੁਰਪੱਤੀ ਦੇ ਰਹਿਣਵਾਲੇ ਪ੍ਰਵਾਸੀ ਮਹਾਦੇਵ ਰੇਡੀ ਨੇ ਜਦ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੁਣਿਆ ਤਾਂ ਮਹਾਂਦੇਵ ਰੈਡੀ ਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਸ਼ੇਰਪੁਰ ਦਾ ਘਿਰਾਓ 7 ਨੂੰ

ਸ਼ੇਰਪੁਰ, 4 ਜਲਾਈ (ਸੁਰਿੰਦਰ ਚਹਿਲ)- ਪਿਛਲੇ ਲੰਮੇ ਸਮੇਂ ਤੋਂ ਐਸ.ਸੀ. ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਂਦੀ ਆ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬਲਾਕ ਸ਼ੇਰਪੁਰ ਦੀ ਹੰਗਾਮੀ ਮੀਟਿੰਗ ਉਪਰੰਤ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਹੋਣਗੇ ਪੂਰੇ- ਚੱਠਾ

ਧੂਰੀ, 4 ਜੁਲਾਈ (ਸੰਜੇ ਲਹਿਰੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਪੰਜਾਬ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵਿਧਾਇਕ ਗੱਜਣਮਾਜਰਾ ਨੇ ਦੋ ਨਵੇਂ ਟਰੈਕਟਰ ਸਫ਼ਾਈ ਸ਼ਾਖਾ ਹਵਾਲੇ ਕੀਤੇ

ਅਹਿਮਦਗੜ੍ਹ, 4 ਜੁਲਾਈ (ਪੁਰੀ, ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਵਲੋਂ ਸ਼ਹਿਰ ਅੰਦਰ ਸਫ਼ਾਈ ਅਤੇ ਕੂੜਾ ਕਰਕਟ ਆਦਿ ਸਬੰਧੀ ਯੋਗ ਪ੍ਰਬੰਧ ਕਰਨ ਲਈ ਦੋ ਨਵੇਂ ਟਰੈਕਟਰ ਲਿਆਂਦੇ ਗਏ ਜੋ ਨਗਰ ਕੌਂਸਲ ਦਫ਼ਤਰ ਵਿਖੇ ਹਲਕਾ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ...

ਪੂਰੀ ਖ਼ਬਰ »

ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਵਿਚ ਨੰਨ੍ਹੇ-ਮੁੰਨਿਆਂ ਨੇ ਸੰਗਤਾਂ ਦਾ ਮਨ ਮੋਹਿਆ

ਸੰਗਰੂਰ, 4 ਜੁਲਾਈ (ਦਮਨਜੀਤ ਸਿੰਘ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਬਾਲ ਕਵੀ ਦਰਬਾਰ ਨਾਲ ਕੀਤੀ ਗਈ | ਆਪਣੀ ਸਥਾਪਨਾ ਦੇ 50ਵੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX