ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 minute ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 7 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਫਿਰੋਜ਼ਪੁਰ

ਦਿਨ-ਦਿਹਾੜੇ ਲੁਟੇਰਾ ਮੋਬਾਈਲ ਤੇ ਨਕਦੀ ਖੋਹ ਕੇ ਹੋਇਆ ਫ਼ਰਾਰ

ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ-ਦਿਹਾੜੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਚੋਰਾਂ ਅਤੇ ਲੁਟੇਰਿਆਂ ਵਲੋਂ ਆਏ ਦਿਨ ਦਿਨ-ਦਿਹਾੜੇ ਲੱੁਟ ਖੋਹ ਤੇ ਚੋਰੀ ਦੀ ਵਾਰਦਾਤ ਨੂੰ ਬਿਨਾਂ ਕਿਸੇ ਡਰ ਦੇ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸ਼ਹਿਰ ਵਾਸੀ ਕਾਫ਼ੀ ਡਰ ਦੇ ਮਾਹੌਲ ਵਿਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਗੁਰੂਹਰਸਹਾਏ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਹੀ ਆਏ ਦਿਨ ਇਨ੍ਹਾਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ, ਜਦ ਮੁਕਤਸਰ ਰੋਡ 'ਤੇ ਬਣੀ ਜੂਸ ਵਾਲੀ ਦੁਕਾਨ 'ਤੇ ਬੈਠੀ ਲੜਕੀ ਕੋਲੋਂ ਇਕ ਲੁਟੇਰੇ ਵਲੋਂ ਮੋਬਾਈਲ ਫ਼ੋਨ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ | ਵਿਨੋਦ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਬਸਤੀ ਗੁਰੂ ਕਰਮ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਉਹ ਮੰਦਿਰ ਬਾਬਾ ਖੇਤਰਪਾਲ ਦੇ ਸਾਹਮਣੇ ਬਣੀ ਗਲੀ ਵਿਚ ਜੂਸ ਦੀ ਦੁਕਾਨ ਕਰਦਾ ਹੈ ਅਤੇ ਬੀਤੇ ਕੱਲ੍ਹ ਉਹ ਕਿਸੇ ਪਿੰਡ ਵਿਚ ਕਿਸੇ ਸਮਾਗਮ ਵਿਚ ਗਿਆ ਸੀ ਤੇ ਉਸ ਦੀ ਦੁਕਾਨ ਉੱਤੇ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 18 ਸਾਲ ਹੈ, ਉਹ ਬੈਠੀ ਹੋਈ ਸੀ, ਜੋ ਕਿ ਹੈਂਡੀਕੈਪ ਹੈ ਅਤੇ ਕਰੀਬ 2 ਵਜੇ ਉਸ ਦੀ ਦੁਕਾਨ 'ਤੇ ਇਕ ਨੌਜਵਾਨ ਆਇਆ, ਜਿਸ ਨੇ ਲੜਕੀ ਕੋਲੋਂ ਉਸ ਦਾ ਮੋਬਾਈਲ ਅਤੇ ਗੱਲੇ ਵਿਚ ਪਈ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਤੇ ਉਸ ਦੀ ਲੜਕੀ ਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਕੇ ਫ਼ਰਾਰ ਹੋ ਗਿਆ | ਉਸ ਨੇ ਦੱਸਿਆ ਕਿ ਉਸ ਨੌਜਵਾਨ ਦੀ ਉੱਥੇ ਨਾਲ ਲੱਗਦੀਆਂ ਕਈ ਦੁਕਾਨਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਫ਼ੋਟੋ ਕੈਦ ਹੋ ਗਈ ਹੈ | ਇਸ ਸਾਰੀ ਘਟਨਾ ਸਬੰਧੀ ਜਦ ਉਹ ਆਪਣੀ ਦੁਕਾਨ 'ਤੇ ਆਇਆ ਤਾਂ ਉਸ ਦੀ ਲੜਕੀ ਨੇ ਉਸ ਨੂੰ ਦੱਸਿਆ, ਜਿਸ ਤੋਂ ਬਾਅਦ ਉਸ ਵਲੋਂ ਇਸ ਸਬੰਧੀ ਥਾਣਾ ਗੁਰੂਹਰਸਹਾਏ ਵਿਖੇ ਦਰਖ਼ਾਸਤ ਦੇ ਕੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਨੌਜਵਾਨ ਲੁਟੇਰੇ ਨੂੰ ਫੜ ਕੇ ਉਸ ਦਾ ਮੋਬਾਈਲ ਫ਼ੋਨ ਤੇ ਉਸ ਦੀ ਨਕਦੀ ਉਸ ਨੂੰ ਵਾਪਸ ਦਿਵਾਈ ਜਾਵੇ ਤੇ ਇਸ ਨੌਜਵਾਨ ਲੁਟੇਰੇ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ 'ਚ ਹੋ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ 'ਤੇ ਲਗਾਮ ਲਗਾਈ ਜਾਵੇ |

ਮਾਸਟਰਜ਼ ਗੇਮਜ਼ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ

ਫ਼ਿਰੋਜ਼ਪੁਰ, 4 ਜੁਲਾਈ (ਗੁਰਿੰਦਰ ਸਿੰਘ)- ਪਿਛਲੇ ਦਿਨੀਂ ਪੰਜਾਬ ਵਿਚ ਮਾਸਟਰਜ਼ ਗੇਮਜ਼ ਫੈਡਰੇਸ਼ਨ ਦੀ ਸਥਾਪਤ ਹੋਈ ਪੰਜਾਬ ਬਾਡੀ ਜਿਸ ਦਾ ਪ੍ਰਧਾਨ ਗੁਰਪ੍ਰਵੇਜ ਸਿੰਘ ਸ਼ੈਲੇ ਸੰਧੂ ਨੂੰ ਚੁਣਿਆ ਗਿਆ ਸੀ, ਦੀ ਅੱਜ ਰਸਮੀ ਤੌਰ 'ਤੇ ਤਾਜਪੋਸ਼ੀ ਦਿੱਲੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਆਰ. ਪੀ. ਐਫ. ਵਲੋਂ ਕੱਢੀ ਗਈ ਮੋਟਰਸਾਈਕਲ ਰੈਲੀ

ਫ਼ਿਰੋਜ਼ਪੁਰ, 4 ਜੁਲਾਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਦੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਵਲੋਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਸੰਬੰਧੀ ਵਿਚ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਹੈ ਜਿਸ ਅਧੀਨ ਬਾਈਕ ਰੈਲੀ, ਡਵੀਜ਼ਨ ਭਰ ਵਿਚ ...

ਪੂਰੀ ਖ਼ਬਰ »

ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 4 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਵਜੀਦਪੁਰ ਵਿਖੇ ਰੰਜਸ਼ ਤਹਿਤ ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੋ ਭੰਨਤੋੜ ਕਰਨ ਅਤੇ ਹਵਾਈ ਫਾਇਰ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਏ.ਐੱਸ.ਆਈ. ਬਲਬੀਰ ਸਿੰਘ ...

ਪੂਰੀ ਖ਼ਬਰ »

ਨਾਮਜ਼ਦ ਧਿਰ ਨੇ ਦਰਜ ਪਰਚੇ ਨੂੰ ਝੂਠਾ, ਬੇ-ਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ

-ਮਾਮਲਾ ਫੋਕਲ ਪੁਆਇੰਟ ਦੀ ਜ਼ਮੀਨ ਨੂੰ ਲੈ ਕੇ ਚੱਲੀ ਗੋਲੀ ਦਾ- ਫ਼ਿਰੋਜ਼ਪੁਰ, 4 ਜੁਲਾਈ (ਗੁਰਿੰਦਰ ਸਿੰਘ)- ਲੰਘੇ ਸਨਿਚਰਵਾਰ ਨੂੰ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਬਹਿਕ ਗੁੱਜਰਾਂ ਵਿਚ ਚੱਲੀ ਗੋਲੀ ਦੇ ਮਾਮਲੇ ਵਿਚ ਨਾਮਜ਼ਦ ਧਿਰ ਨੇ ਉਨ੍ਹਾਂ ਖ਼ਿਲਾਫ਼ ਦਰਜ ...

ਪੂਰੀ ਖ਼ਬਰ »

ਨਹਿਰ ਵਿਚ ਡੁੱਬਣ ਨਾਲ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਗੋਲੂ ਕਾ ਮੋੜ/ਗੁਰੂਹਰਸਹਾਏ, 4 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ, ਕਪਿਲ ਕੰਧਾਰੀ)- ਬੀਤੀ ਕੱਲ੍ਹ ਦੇਰ ਸ਼ਾਮ ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ ਦੇ ਇਕ ਗ਼ਰੀਬ ਪਰਿਵਾਰ ਦੇ 14 ਸਾਲਾ ਦੇ ਲੜਕੇ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਡਵੀਜ਼ਨ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਮੁੱਖ ਦਫ਼ਤਰ ਨਵੀਂ ਦਿੱਲੀ ਪਹੰੁਚਣਗੇ ਬਾਈਕ ਸਵਾਰ

ਫ਼ਿਰੋਜ਼ਪੁਰ, 4 ਜੁਲਾਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਦੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਵਲੋਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਸੰਬੰਧੀ ਵਿਚ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਹੈ ਜਿਸ ਅਧੀਨ ਬਾਈਕ ਰੈਲੀ, ਡਵੀਜ਼ਨ ਭਰ ਵਿਚ ...

ਪੂਰੀ ਖ਼ਬਰ »

ਦਸਤ ਦੇ ਬਚਾਅ ਲਈ ਓ. ਆਰ. ਐੱਸ. ਹੈ ਲਾਭਦਾਇਕ-ਐੱਸ. ਐਮ. ਓ.

ਫ਼ਿਰੋਜ਼ਪੁਰ, 4 ਜੁਲਾਈ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਵਾਸੀਆਂ ਨੂੰ ਦਸਤ ਰੋਗ ਦੀ ਮਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤ ਰੋਕੂ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਉਡੀਕ ਰਹੇ ਹਨ ਮਖੂ ਨਿਵਾਸੀ ਪੱਕਾ ਬੱਸ ਅੱਡਾ

- ਵਰਿੰਦਰ ਮਨਚੰਦਾ ਮਖੂ, 4 ਜੁਲਾਈ- ਕਹਿੰਦੇ ਹਨ ਭਾਰਤ ਵਿਚ ਜੋ ਅੰਗਰੇਜ਼ ਰੇਲਵੇ ਲਾਈਨਾਂ ਬਣਾ ਗਏ, ਉਹ ਹੀ ਵਿਛੀਆਂ ਰਹਿ ਗਈਆਂ, ਮਸਾਂ ਦੋ-ਤਿੰਨ ਹੀ ਨਵੀਆਂ ਲਾਈਨਾਂ ਵਿਛਾ ਸਕਿਆ ਭਾਰਤ | ਆਜ਼ਾਦੀ ਤੋਂ ਬਾਅਦ ਇਹੋ ਹਾਲ ਹੈ ਮਖੂ ਦਾ, ਕੋਈ ਸਰਕਾਰ ਆਵੇ, ਕੋਈ ਜਾਵੇ ਲਾਰੇ ਤਾਂ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਵਲੋਂ ਅਗਨੀਪਥ ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ

ਜ਼ੀਰਾ, 4 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਦੀ ਅਹਿਮ ਮੀਟਿੰਗ ਬਿਜਲੀ ਬੋਰਡ ਦਫ਼ਤਰ ਜ਼ੀਰਾ ਵਿਖੇ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਬੱਗੀ ਪੱਤਨੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਕਾਰ ਸਿੰਘ ਭੁੱਲਰ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ 'ਚ ਟ੍ਰੈਫਿਕ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ

ਫ਼ਿਰੋਜ਼ਪੁਰ, 4 ਜੁਲਾਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਟਰੈਫ਼ਿਕ ਪੁਲਿਸ ਦਾ ਅਹੁਦਾ ਸੰਭਾਲਦਿਆਂ ਸਾਰ ਹੀ ਅੱਜ ਸਵਰਨ ਸਿੰਘ ਟ੍ਰੈਫਿਕ ਇੰਚਾਰਜ ਫ਼ਿਰੋਜ਼ਪੁਰ ਪੂਰੇ ਰੰਗ ਵਿਚ ਦਿਖਾਈ ਦਿੱਤੇ | ਉਨ੍ਹਾਂ ਨੇ ਅੱਜ ਫ਼ਿਰੋਜ਼ਪੁਰ ਦੇ ਲਾਈਟਾਂ ਵਾਲੇ ਚੌਕ ਵਿਚ ...

ਪੂਰੀ ਖ਼ਬਰ »

ਕੋਰੋਨਾ ਪੀੜ੍ਹਤ ਮਿਲਿਆ ਇਕ ਹੋਰ ਵਿਅਕਤੀ

ਫ਼ਿਰੋਜ਼ਪੁਰ, 4 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੱੁਟਮਾਰ ਕਰਨ ਤੇ ਫਾਇਰ ਮਾਰਨ ਦੇ ਦੋਸ਼ ਹੇਠ 4 ਨਾਮਜ਼ਦ

ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਨੇ ਕੁੱਟਮਾਰ ਕਰਨ 'ਤੇ ਫਾਇਰ ਮਾਰਨ ਦੇ ਦੋਸ਼ ਹੇਠ ਅਣਪਛਾਤਿਆਂ ਸਮੇਤ 4 ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਦੇ ਮੰਤਰੀ ਬਣਨ 'ਤੇ ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪੂਰਨ ਬਹੁਮਤ ਨਾਲ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਤੇ ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਵਿਚ ਵਾਧਾ ਕਰਦਿਆਂ 10 ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਸੀ ਅਤੇ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਪਾਉਣ ਵਾਲਿਆਂ ਨੂੰ ਨਹੀਂ ਜਾਏਗਾ ਬਖ਼ਸ਼ਿਆ-ਸਵਰਨ ਸਿੰਘ ਟਰੈਫ਼ਿਕ ਇੰਚਾਰਜ

ਫ਼ਿਰੋਜ਼ਪੁਰ, 4 ਜੁਲਾਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਟਰੈਫ਼ਿਕ ਪੁਲਿਸ ਦਾ ਅਹੁਦਾ ਸੰਭਾਲਦਿਆਂ ਸਾਰ ਹੀ ਅੱਜ ਸਵਰਨ ਸਿੰਘ ਟ੍ਰੈਫਿਕ ਇੰਚਾਰਜ ਫ਼ਿਰੋਜ਼ਪੁਰ ਪੂਰੇ ਰੰਗ ਵਿਚ ਦਿਖਾਈ ਦਿੱਤੇ | ਉਨ੍ਹਾਂ ਨੇ ਅੱਜ ਫ਼ਿਰੋਜ਼ਪੁਰ ਦੇ ਲਾਈਟਾਂ ਵਾਲੇ ਚੌਕ ਵਿਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਹਲਕਾ ਜ਼ੀਰਾ ਦਾ ਰਿਕਾਰਡਤੋੜ ਵਿਕਾਸ ਕਰਵਾਏਗੀ- ਗਿੱਲ, ਭੋਲਾ

ਜ਼ੀਰਾ, 4 ਜੁਲਾਈ (ਮਨਜੀਤ ਸਿੰਘ ਢਿੱਲੋਂ)- ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਨ ਵਿਰੋਧੀ ਸੋਚੀ ਪਏ ਹਨ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਕੋਈ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਦੇ ਨਿਰਦੇਸ਼ਾਂ 'ਤੇ ਪਾਕਿਸਤਾਨੀ ਹਵਾਲਾਤੀ ਅਰਸ਼ਦ ਨੂੰ ਲਗਾਈ ਗਈ ਨਕਲੀ ਲੱਤ

ਫ਼ਿਰੋਜ਼ਪੁਰ, 4 ਜੁਲਾਈ (ਰਾਕੇਸ਼ ਚਾਵਲਾ)- ਸ੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਘਰੇਲੂ ਬਿਜਲੀ 600 ਯੂਨਿਟ ਮੁਫ਼ਤ ਕਰ ਸਰਕਾਰ ਨੇ ਕੀਤਾ ਵਾਅਦਾ ਪੂਰਾ- ਗੁਰਨੇਕ ਸਿੰਘ, ਕੁਲਬੀਰ ਸਿੰਘ

ਕੁੱਲਗੜ੍ਹੀ, 4 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ 'ਤੇ ਹਰੇਕ ਵਰਗ ਨੂੰ 600 ਯੂਨਿਟ ਘਰੇਲੂ ਬਿਜਲੀ ਮੁਫ਼ਤ ਦਿੱਤੀ ਜਾਵੇਗੀ | ਇਸ ਵਾਅਦੇ ਨੂੰ ਪੂਰਾ ਕਰਦਿਆਂ ਹੋਇਆ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਮੰਤਰੀ ਬਣਾਉਣਾ ਸ਼ਲਾਘਾਯੋਗ ਕਦਮ- ਸੂਬਾ ਸਿੰਘ ਨੰਬਰਦਾਰ

ਗੁਰੂਹਰਸਹਾਏ, 4 ਜੁਲਾਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਤੋਂ ਪਹਿਲੀ ਵਾਰ ਆਪ ਦੀ ਟਿਕਟ 'ਤੇ ਚੋਣ ਜਿੱਤ ਕੇ ਵਿਧਾਇਕ ਬਣੇ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸੂਬਾ ਸਿੰਘ ਨੰਬਰਦਾਰ ਪਿੰਡ ਖੈਰੇ ਕੇ ...

ਪੂਰੀ ਖ਼ਬਰ »

ਪਿੰਡ ਅੱਕੂ ਮਸਤੇ ਕੇ ਦੇ ਨੌਜਵਾਨ ਨੂੰ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਅੱਵਲ ਰਹਿਣ 'ਤੇ ਕੀਤਾ ਸਨਮਾਨਿਤ

ਆਰਿਫ਼ ਕੇ, 4 ਜੁਲਾਈ (ਬਲਬੀਰ ਸਿੰਘ ਜੋਸਨ)- ਪਿੰਡ ਅੱਕੂ ਮਸਤੇ ਕੇ ਦੇ ਨੌਜਵਾਨ ਪਰਜਿੰਦਰ ਸਿੰਘ ਸਪੁੱਤਰ ਬਾਜ ਸਿੰਘ ਅਤੇ ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਅੱਕੂ ਮਸਤੇ ਕੇ ਦੇ ਪ੍ਰਧਾਨ ਤਰਲੋਕ ਸਿੰਘ ਦੇ ਪੋਤਰੇ ਵਲੋਂ ਨਾਨ ਮੈਡੀਕਲ 'ਚ ਬਾਰ੍ਹਵੀਂ ਜਮਾਤ ਦੇ ਪੰਜਾਬ ਸਕੂਲ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਡਾਇਰੀਏ 'ਤੇ ਕੰਟਰੋਲ ਲਈ ਪੰਦ੍ਹਰਵਾੜੇ ਦੀ ਸ਼ੁਰੂਆਤ

ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ)- ਸਖ਼ਤ ਗਰਮੀ ਦਰਮਿਆਨ ਮੀਂਹ ਪੈਣ ਨਾਲ ਡਾਇਰੀਏ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਦੇ ਨਿਰਦੇਸ਼ਾਂ 'ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਤੋਂ ਡਾਇਰੀਏ 'ਤੇ ਕੰਟਰੋਲ ਲਈ ਪੰਦ੍ਹਰਵਾੜੇ ਦੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਦੀ ਆਲੂਮਨੀ ਮੀਟ ਰਜਿਸਟਰਡ ਹੋਈ

ਫ਼ਿਰੋਜ਼ਪੁਰ, 4 ਜੁਲਾਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ, ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਆਲੂਮਨੀ ਮੀਟ ਰਜਿਸਟਰਡ ਹੋਈ | ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਿਰੋਜ਼ਪੁਰ, 4 ਜੁਲਾਈ (ਤਪਿੰਦਰ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਿਰੋਜ਼ਪੁਰ ਸ਼ਹਿਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਰਾਜੇਸ਼ ਮਹਿਤਾ ਨੇ ਦੱਸਿਆ ਕਿ ਨਾਨ ਮੈਡੀਕਲ ਦੀ ਵਿਦਿਆਰਥਣ ਤਮੰਨਾ ਨੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਮੀਨਾਰ

ਤਲਵੰਡੀ ਭਾਈ, 4 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਗ਼ਰੀਬ ਦਾ ਮੂੰਹ ਗੁਰੂ ਦੀ ਗੋਲਕ ਸੁਸਾਇਟੀ ਵਲੋਂ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਮੌਕੇ ਫ਼ਿਰੋਜ਼ਪੁਰ ਦਿਹਾਤੀ ਦੇ ਉਪ ਪੁਲਿਸ ਕਪਤਾਨ ...

ਪੂਰੀ ਖ਼ਬਰ »

ਮਾਰਸ਼ਲ ਆਰਟ ਮੁਕਾਬਲੇ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਸਨਮਾਨ

ਕੁੱਲਗੜ੍ਹੀ, 4 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਸੀ.ਟੀ. ਗਰੁੱਪਜ਼ ਆਫ਼ ਇੰਸਟੀਚਿਊਟ ਜਲੰਧਰ ਵਿਖੇ ਕਰਵਾਏ ਗਏ 11ਵੀਂ ਨੈਸ਼ਨਲ ਵੋਵੀਨਮ ਮਾਰਸ਼ਲ 2022 ਦੇ ਮਾਰਸ਼ਲ ਆਰਟ ਮੁਕਾਬਲਿਆਂ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਪੰਜ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ ਹੋਈ

ਤਲਵੰਡੀ ਭਾਈ, 4 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸਾਹਿੱਤ ਸਭਾ ਤਲਵੰਡੀ ਭਾਈ ਦੀ ਇਕੱਤਰਤਾ ਸਥਾਨਿਕ ਨਗਰ ਕੌਂਸਲ ਵਿਖੇ ਪ੍ਰਧਾਨ ਰੌਸ਼ਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਆਰੰਭਤਾ ਸਮੇਂ ਇਕੱਤਰ ਹੋਏ ਸਾਹਿੱਤ ਸਭਾ ਮੈਂਬਰਾਂ ਨੇ ਅਜੋਕੇ ਹਾਲਾਤ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX