ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  23 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 6 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 7 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 8 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਖੰਨਾ / ਸਮਰਾਲਾ

ਜ਼ੋਰ ਤੋੜ ਤੋਂ ਬਾਅਦ ਵੀ ਵਿਰੋਧੀ ਪ੍ਰਧਾਨ ਹਰਾ ਨੂੰ ਕੁਰਸੀ ਤੋਂ ਨਹੀਂ ਸਕੇ ਲਾਹ

ਸਾਹਨੇਵਾਲ, 4 ਜੁਲਾਈ (ਅਮਰਜੀਤ ਸਿੰਘ ਮੰਗਲੀ)-ਨਗਰ ਕੌਂਸਲ ਸਾਹਨੇਵਾਲ ਦੇ ਕੁੱਝ ਕਾਂਗਰਸੀ ਪੱਖੀ ਕੌਂਸਲਰਾਂ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਕੈਪਟਨ ਹਰਾ ਦਾ ਵਿਰੋਧ ਕਰਦਿਆਂ ਪ੍ਰਧਾਨ ਨੂੰ ਕੁਰਸੀ ਤੋਂ ਲਾਹੁਣ ਲਈ ਬੇ-ਭਰੋਸੇਗੀ ਦਾ ਮਤਾ ਪਾਇਆ ਗਿਆ ਸੀ, ਜਿਸ ਸਬੰਧੀ ਸੋਮਵਾਰ ਨੂੰ ਨਗਰ ਕੌਂਸਲ ਸਾਹਨੇਵਾਲ ਦੇ ਕਾਰਜ ਸਾਧਕ ਅਫ਼ਸਰ ਗੁਰਬਖ਼ਸ਼ੀਸ਼ ਸਿੰਘ ਸੰਧੂ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਦੇ ਸਖ਼ਤ ਪ੍ਰਬੰਧਾਂ ਤੇ ਵੀਡੀਓਗ੍ਰਾਫੀ ਰਾਹੀਂ ਉੱਚ ਅਧਿਕਾਰੀਆਂ ਦੀ ਦੇਖ-ਰੇਖ ਰਾਹੀਂ ਕੈਪਟਨ ਸੁਖਜੀਤ ਸਿੰਘ ਹਰਾ ਵਲੋਂ ਆਪਣੀ ਪ੍ਰਧਾਨਗੀ ਦੀ ਕੁਰਸੀ ਨੂੰ ਬਚਾਉਂਦਿਆਂ ਹੋਇਆਂ ਬਹੁਮਤ ਪੇਸ਼ ਕਰਦੇ ਹੋਏ ਰਾਮੇਸ਼ ਕੁਮਾਰ ਪੱਪੂ, ਮਨਜਿੰਦਰ ਕੌਰ, ਜਸਦੀਸ਼ ਸਿੰਘ, ਸਵਰਨਜੀਤ ਕੌਰ, ਸਰਬਜੀਤ ਕੌਰ, ਰੀਨਾ ਰਾਣੀ (ਸਾਰੇ ਕੌਂਸਲਰ) ਨੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੇ ਹੱਕ ਵਿਚ ਫ਼ਤਵਾ ਦਿੰਦਿਆਂ ਹੋਇਆ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦਾ ਵਿਰੋਧ ਕਰਨ ਵਾਲੇ ਕੌਂਸਲਰ ਵੀ ਰਹੇ ਗ਼ੈਰਹਾਜ਼ਰ ਰਹੇ¢ਇਸ ਮੌਕੇ ਮੁੜ ਬਣੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਪ੍ਰਸ਼ਾਸਨ ਤੇ ਹੋਰ ਕੌਂਸਲਰ ਸਾਥੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਹੀ ਉਨ੍ਹਾਂ ਇਮਾਨਦਾਰੀ ਨਾਲ ਸਾਹਨੇਵਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਤੇ ਉਹ ਹਮੇਸ਼ਾ ਹੀ ਇਸ ਤਰ੍ਹਾਂ ਅੱਗੇ ਤੋਂ ਵੀ ਵਿਕਾਸ ਕਰਵਾਉਂਦੇ ਰਹਿਣਗੇ¢ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਪਵਨ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਨਗਰ ਕੌਂਸਲ ਵਿਖੇ ਹੋਈ ਮੀਟਿੰਗ ਬੜੇ ਹੀ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ ਤੇ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ¢ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰੀ, ਗੁਲਜ਼ਾਰ ਮੁਹੰਮਦ, ਹਰਪ੍ਰੀਤ ਸਿੰਘ, ਹਰਮਨ ਹਰਾ, ਰਾਂਝਾ ਰਾਮ, ਦੀਪਾ ਸਿੰਘ, ਚੇਅਰਮੈਨ ਪੁਸ਼ਪਿੰਦਰ ਸਿੰਘ ਟੋਨੀ, ਗੁਰਜੰਟ ਸਿੰਘ ਆਦਿ ਹਾਜ਼ਰ ਹਾਜ਼ਰ ਸਨ |
ਕੀ ਕਹਿਣਾ ਹਲਕਾ ਵਿਧਾਇਕ ਦਾ
ਮੀਟਿੰਗ ਸਬੰਧੀ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਕੁੱਝ ਰੁਝੇਵਿਆਂ ਕਰ ਕੇ ਮੈਨੂੰ ਚੰਡੀਗੜ੍ਹ ਜਾਣਾ ਪੈ ਗਿਆ | ਇਸ ਕਰ ਕੇ ਮੈਂ ਮੀਟਿੰਗ ਵਿਚ ਹਾਜ਼ਰ ਨਹੀਂ ਹੋ ਸਕਿਆ, ਪਰ ਸਾਹਨੇਵਾਲ ਹਲਕੇ ਦਾ ਵਿਕਾਸ ਕਰਵਾਉਣਾ ਲਈ ਮੈਂ ਵਚਨਬੱਧ ਹਾਂ |
ਕੀ ਕਹਿਣਾ ਵਿਰੋਧੀ ਕੌਂਸਲਰਾਂ ਦਾ
ਜਦੋਂ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਸੁਖਜੀਤ ਸਿੰਘ ਹਰਾ ਦਾ ਵਿਰੋਧ ਕਰਨ ਵਾਲੇ ਕੌਂਸਲਰਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ |

ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਜੱਦੀ ਪਿੰਡ ਸਰਕਾਰੀ ਸਮਾਗਮ ਮਨਾਉਣਾ ਭੁੱਲੀ ਪੰਜਾਬ ਸਰਕਾਰ

ਮਲੌਦ, 4 ਜੁਲਾਈ (ਦਿਲਬਾਗ ਸਿੰਘ ਚਾਪੜਾ)-ਹਰ ਸਾਲ ਪੰਜ ਜੁਲਾਈ ਨੂੰ ਸਬ ਤਹਿਸੀਲ ਮਲੌਦ ਦੇ ਪਿੰਡ ਰੱਬੋਂ ਵਿਚ ਜੰਗੇ ਆਜ਼ਾਦੀ ਦੇ ਪਹਿਲੇ ਸਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਸ਼ਹੀਦੀ ਦਿਨ 5 ਜੁਲਾਈ ਨੂੰ ਸਰਕਾਰੀ ਤੌਰ 'ਤੇ ਮਨਾਇਆ ਜਾਦਾ ਸੀ, ਪਰ ਸ਼ਹੀਦਾਂ ਦੇ ਸਥਾਨ ਖਟਕਲ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਸੱਸ ਖ਼ਿਲਾਫ਼ ਮਾਮਲਾ ਦਰਜ

ਖੰਨਾ/ਈਸੜੂ, 4 ਜੁਲਾਈ (ਮਨਜੀਤ ਸਿੰਘ ਧੀਮਾਨ, ਬਲਵਿੰਦਰ ਸਿੰਘ ਈਸੜੂ)-ਸੱਸ ਵਲੋਂ ਵਿਆਹੁਤਾ ਨੰੂ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਕਰਨ, ਦਾਜ ਮੰਗਣ ਤੇ ਤੇਲ ਪਾ ਕੇ ਅੱਗ ਲਗਾਉਣ ਦੇ ਦੋਸ਼ 'ਚ ਸੱਸ ਹਰਜੀਤ ਕੌਰ ਵਾਸੀ ਰੋਹਣੋਂ ਖ਼ੁਰਦ ਖ਼ਿਲਾਫ਼ ਧਾਰਾ 498ਏ, 307 ਅਧੀਨ ਮਾਮਲਾ ਦਰਜ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ, ਇਕ ਕਾਬੂ, ਇਕ ਫ਼ਰਾਰ

ਖੰਨਾ, 4 ਜੁਲਾਈ (ਮਨਜੀਤ ਸਿੰਘ ਧੀਮਾਨ)-ਪਿੰਡ ਕਲਾਲਮਾਜਰਾ ਭੱਠੇ 'ਤੇ ਲੇਬਰ ਦੇ ਰਹਿਣ ਵਾਲੇ ਕੁਆਟਰਾਂ ਦੀ ਛੱਤ 'ਤੇ ਪਈਆਂ ਲੋਹੇ ਵਾਲੀਆਂ ਚਾਦਰਾਂ ਨੂੰ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਦਕਿ ਇਸ ਮਾਮਲੇ 'ਚ ਪੁਲਿਸ ਨੇ ਇਕ ...

ਪੂਰੀ ਖ਼ਬਰ »

ਫ਼ਿਰਕੂ ਬਿਆਨਬਾਜ਼ੀ ਕਰਨ ਵਾਲੇ ਕਥਿਤ ਸ਼ਿਵ ਸੈਨਿਕਾਂ ਖ਼ਿਲਾਫ਼ ਪੁਲਿਸ ਕਾਰਵਾਈ ਕਰੇ-ਅਕਾਲੀ ਦਲ ਮਾਨ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਚੋਣ 'ਚ ਹੋਈ ਜਿੱਤ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਪਾਇਲ ਦੇ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮਾਮਲਾ ਰਤਨਹੇੜੀ ਫਾਟਕਾਂ ਤੋਂ ਸ਼ਹਿਰ ਨੂੰ ਜਾਣ ਵਾਲੀਆਂ ਸੜਕਾਂ ਨੂੰ ਬੰਦ ਕਰਨ ਦਾ ਐੱਸ. ਡੀ. ਐੱਮ. ਦੀ ਅਦਾਲਤ 'ਚ ਧਾਰਾ 133 ਤਹਿਤ ਪਟੀਸ਼ਨ ਦਾਇਰ ਕਰ ਕੇ ਰਸਤਾ ਖੋਲ੍ਹਣ ਦੀ ਕੀਤੀ ਮੰਗ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਲਾਈਨ ਤੋਂ ਪਾਰ ਵੱਸਦੀ ਸ਼ਹਿਰ ਦੀ ਇਕ ਚੌਥਾਈ ਆਬਾਦੀ ਜੋ ਕਿ ਰਤਨਹੇੜੀ ਰੇਲਵੇ ਫਾਟਕਾਂ ਰਾਹੀਂ ਸ਼ਹਿਰ 'ਚ ਆਉਂਦੀ ਸੀ, ਹੁਣ ਉਨ੍ਹਾਂ ਦਾ ਫਾਟਕ ਦੇ ਬੰਦ ਹੋਣ ਕਾਰਨ ਸ਼ਹਿਰ ਦਾ ਪੂਰੀ ਤਰ੍ਹਾਂ ਨਾਲ ਸੰਪਰਕ ਟੁੱਟ ਗਿਆ ਹੈ¢ ਫਾਟਕਾਂ ...

ਪੂਰੀ ਖ਼ਬਰ »

ਵਿਧਾਇਕ ਗੱਜਣਮਾਜਰਾ ਨੇ ਦੋ ਨਵੇਂ ਟਰੈਕਟਰ ਸਫ਼ਾਈ ਸ਼ਾਖਾ ਹਵਾਲੇ ਕੀਤੇ

ਅਹਿਮਦਗੜ੍ਹ, 4 ਜੁਲਾਈ (ਪੁਰੀ, ਸੋਢੀ)-ਨਗਰ ਕੌਂਸਲ ਅਹਿਮਦਗੜ੍ਹ ਵਲੋਂ ਸ਼ਹਿਰ ਅੰਦਰ ਸਫ਼ਾਈ ਤੇ ਕੂੜਾ ਕਰਕਟ ਆਦਿ ਸਬੰਧੀ ਯੋਗ ਪ੍ਰਬੰਧ ਕਰਨ ਲਈ ਦੋ ਨਵੇਂ ਟਰੈਕਟਰ ਲਿਆਂਦੇ ਗਏ ਜੋ ਨਗਰ ਕੌਂਸਲ ਦਫ਼ਤਰ ਵਿਖੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਇਹ ...

ਪੂਰੀ ਖ਼ਬਰ »

ਮਾਛੀਵਾੜਾ ਤੋਂ ਸਮਰਾਲਾ ਜਾਂਦੀ ਸੜਕ ਦੀ ਹਾਲਤ ਖਸਤਾ

ਮਾਛੀਵਾੜਾ ਸਾਹਿਬ, 4 ਜੁਲਾਈ (ਮਨੋਜ ਕੁਮਾਰ)-ਮਾਛੀਵਾੜਾ ਤੋਂ ਸਮਰਾਲਾ ਜਾਂਦੀ ਸੜਕ ਦਾ ਅੱੈਫ. ਸੀ. ਆਈ. ਦੇ ਗੁਦਾਮ ਕੋਲ ਦਾ ਕੁੱਝ ਹਿੱਸਾ ਬਹੁਤ ਮਾੜਾ ਹੈ, ਜਿਸਦੀ ਸੂਰਤ ਨੂੰ ਸੁਧਾਰਨ ਲਈ ਕਿਸੇ ਵੀ ਆਗੂ ਨੇ ਇਕ ਪੈਸੇ ਦੀ ਵੀ ਖੇਚਲ ਨਹੀਂ ਕੀਤੀ¢ ਆਏ ਦਿਨ ਹੁੰਦੇ ਹਾਦਸਿਆਂ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ 'ਚ ਸਕੂਲ ਵੈਨ ਧਸੀ

ਖੰਨਾ, 4 ਜੁਲਾਈ (ਮਨਜੀਤ ਸਿੰਘ ਧੀਮਾਨ)-ਪਿਛਲੇ ਲੰਮੇ ਸਮੇਂ ਤੋਂ ਲਾਈਨੋਂ ਪਾਰ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਸੀਵਰੇਜ ਪੈਣ ਤੋਂ ਬਾਅਦ ਵੀ ਗਲੀਆਂ, ਨਾਲੀਆਂ ਦੀ ਹਾਲਤ ਖ਼ਰਾਬ ਹੈ | ਤਾਜਾਂ ਹੋਈ ਬਰਸਾਤ ਦੌਰਾਨ ਇਕ ਨਿੱਜੀ ਸਕੂਲ ਦੀ ਵੈਨ ਰਸਤਾ ...

ਪੂਰੀ ਖ਼ਬਰ »

ਪੰਜਾਬ ਭਰ 'ਚ 102 ਕਾਰਜ ਸਾਧਕ ਅਫ਼ਸਰਾਂ ਦੀ ਬਦਲੀ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਸ਼ਾਮ ਨੂੰ ਤੇ ਕਿਸੇ ਨਵੇਂ ਮੰਤਰੀ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤੇ ਜਾਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਵਿਭਾਗ ਅਧੀਨ ਸੂਬੇ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਪਾਇਲ ਵਿਖੇ 'ਬੇਸਿਕ ਲਾਈਫ਼ ਸਪੋਰਟ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪਾਇਲ, 4 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਦਿੱਲ ਦਾ ਦੌਰਾ ਪੈਣ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੇ ਇਨ੍ਹਾਂ ਨੂੰ ਨਾ ਸਿਰਫ਼ ਪਛਾਣਨ ਬਲਕਿ ਇਨ੍ਹਾਂ ਨੂੰ ਰੋਕਣ ਦੀ ਅਤਿ ਜ਼ਰੂਰੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ ਜੀਵਨ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਦੋਰਾਹਾ, 4 ਜੁਲਾਈ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਰੁਪਿੰਦਰ ਸਿੰਘ ਅੜ੍ਹੈਚਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੀ 27 ਜੂਨ ਨੂੰ ਪੇਸ਼ ਕੀਤੇ ਬਜਟ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਤੱਕ ਨਾ ਕਰਨ ਦੀ ਸਖ਼ਤ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਵਲੋਂ ਕਿਤਾਬ ਰਿਲੀਜ਼ ਸਮਾਗਮ

ਪਾਇਲ, 4 ਜੁਲਾਈ (ਰਾਜਿੰਦਰ ਸਿੰਘ)-ਇਲਾਕੇ ਦੀ ਪ੍ਰਮੁੱਖ ਸਾਹਿਤਿਕ ਸੰਸਥਾ ਵਿਸ਼ਵ ਸਿੱਖ ਸਾਹਿੱਤ ਅਕਾਦਮੀ ਪਾਇਲ ਵਲੋਂ ਇਕ ਕਿਤਾਬ ਰਿਲੀਜ਼ ਸਮਾਗਮ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬ੍ਰੇਰੀ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖੰਨਾ ਗ੍ਰੇਟਰ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਲਾਇਨਜ਼ ਕਲੱਬ ਖੰਨਾ ਗ੍ਰੇਟਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪਿੰਡ ਲਲਹੇੜੀ ਦੇ ਕਰੀਬ 20 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ | ਇਹ ਸਮਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰੁਪਾਲੋਂ ਦਾ ਨਤੀਜਾ ਰਿਹਾ ਸ਼ਾਨਦਾਰ

ਬੀਜਾ, 4 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਦਿਨੀਂ ਪੰ. ਸ. ਸਿ. ਬੋਰਡ ਮੋਹਾਲੀ ਵਲੋਂ 12ਵੀਂ ਸ਼੍ਰੇਣੀ ਦੀ ਮਾਰਚ 2022 ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਸ.ਸ.ਸ.ਸਮਾਰਟ ਸਕੂਲ ਰੁਪਾਲੋਂ ਦੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਮਾਦਪੁਰ ਦਾ ਨਤੀਜਾ 100 ਫ਼ੀਸਦੀ ਰਿਹਾ

ਸਮਰਾਲਾ, 4 ਜੁਲਾਈ (ਗੋਪਾਲ ਸੋਫ਼ਤ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਦਾ 12ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਜਤਿੰਦਰ ਸਿੰਘ ਜੋਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਸਕੂਲ ਦੇ ਪਿ੍ੰ. ਗੁਰਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਖੰਨਾ ਦੀ ਬੀ. ਏ. ਐੱਮ. ਐੱਸ. ਡਾਕਟਰਾਂ ਦੀ ਐਸੋਸੀਏਸ਼ਨ ਨੀਮਾ ਦੇ ਪ੍ਰਧਾਨ ਡਾ. ਸਹਿਗਲ ਬਣੇ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀ. ਏ. ਐੱਮ. ਐੱਸ. ਡਾਕਟਰਾਂ ਦੀ ਐਸੋਸੀਏਸ਼ਨ ਨੀਮਾ ਦੀ ਖੰਨਾ ਸ਼ਾਖਾ ਦੇ ਅਹੁਦੇਦਾਰਾਂ ਦੀ ਚੋਣ ਵਿਚ ਖੰਨਾ ਦੇ ਪ੍ਰਸਿੱਧ ਡਾਕਟਰ ਬੀ. ਐੱਸ. ਸਹਿਗਲ ਦੁਬਾਰਾ ਪ੍ਰਧਾਨ ਚੁਣੇ ਗਏ | ਚੋਣ ਸੁਚਾਰੂ ਢੰਗ ਨਾਲ ਕਰਵਾਉਣ ਲਈ ਨੀਮਾ ਪੰਜਾਬ ...

ਪੂਰੀ ਖ਼ਬਰ »

ਨਸ਼ਿਆਂ ਤੇ ਅਪਰਾਧਿਕ ਮਾਮਲਿਆਂ 'ਚ ਵਾਧਾ ਸਰਕਾਰ ਦੀ ਨਾਕਾਮੀ ਦਾ ਸਬੂਤ- ਦਿਲਬਰ ਮੁਹੰਮਦ ਖਾਨ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ...

ਪੂਰੀ ਖ਼ਬਰ »

ਖੇਤਾਂ 'ਚ ਝੋਨਾ ਲਗਾਉਂਦੇ ਸਮੇਂ ਹੀ ਆਰਾਮ ਦੇ ਪਲਾਂ 'ਚ ਪੇਪਰਾਂ ਦੀ ਤਿਆਰੀ ਲਈ ਕਿਤਾਬ ਖੋਲ੍ਹ ਕੇ ਬੈਠ ਜਾਂਦੇ ਨੇ ਗੁਰਮੀਤ ਸਿੰਘ ਤੇ ਹਰਦੀਪ ਕੌਰ

ਜਗਰਾਉਂ, 4 ਜੁਲਾਈ (ਜੋਗਿੰਦਰ ਸਿੰਘ)-ਹੱਥ 'ਚ ਕਿਤਾਬ ਤੇ ਮਨ ਵਿਚ ਅਸਮਾਨ 'ਚ ਉੱਡਣ ਦੇ ਸੁਪਨੇ ਸੰਜੋਈ ਬੈਠੇ ਇਹ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਲਈ ਜੱਦੋ-ਜਹਿਦ ਕਰ ਰਹੇ ਹਨ | ਜਗਰਾਉਂ ਤਹਿਸੀਲ ਦਾ ਪਿੰਡ ਅਖਾੜਾ ਜਿੱਥੇ ਖੇਤ ਮਜ਼ਦੂਰ ...

ਪੂਰੀ ਖ਼ਬਰ »

ਸੈਂਕੜੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਸਮਰੱਥਾ ਰੱਖਣ ਵਾਲੀ ਆਈ. ਟੀ. ਆਈ. ਖ਼ੁਦ ਅਸਮਰੱਥ

ਮਲੌਦ, 4 ਜੁਲਾਈ (ਦਿਲਬਾਗ ਸਿੰਘ ਚਾਪੜਾ)-9 ਅਗਸਤ 2016 ਵਿਚ ਉਸ ਸਮੇਂ ਦੇ ਵਿਧਾਇਕ ਤੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਯਤਨਾਂ ਸਦਕਾ ਰਿਕਾਰਡ ਸਮੇਂ ਵਿਚ ਤਿਆਰ ਹੋਈ ਆਈ. ਟੀ. ਆਈ. ਮਲੌਦ ਨੰੂ ਅਜੇ ਤੱਕ ਪੂਰਾ ਸਟਾਫ਼, ਫਰਨੀਚਰ ਤੇ ਰਾਸ਼ਟਰੀ ਜਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਦੁਕਾਨ ਨੂੰ ਤਾਲਾ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਈ. ਓ. ਨੇ ਕੀਤੀ ਕਾਰਵਾਈ

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਚਾਂਦਨਾ ਬਾਜ਼ਾਰ 'ਚ ਇਕ ਵਪਾਰੀ ਨੇ ਰਾਤੋਂ ਰਾਤ ਨਗਰ ਕੌਂਸਲ ਦੀ ਇਕ ਦੁਕਾਨ ਨੂੰ ਤਾਲੇ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਦੱਸੀ ਜਾਂਦੀ ਹੈ | ਸੋਮਵਾਰ ਨੂੰ ਜਦੋਂ ਇਹ ਸੂਚਨਾ ਈ.ਓ. ਕੋਲ ਪਹੁੰਚੀ ਤਾਂ ਉਨ੍ਹਾਂ ...

ਪੂਰੀ ਖ਼ਬਰ »

300 ਯੂਨਿਟ ਮੁਫ਼ਤ ਬਿਜਲੀ ਨਾਲ ਲੱਖਾਂ ਲਾਭਪਾਤਰੀਆਂ ਨੂੰ ਹੋਵੇਗਾ ਲਾਭ- ਸੁੱਚਾ ਸਿੰਘ, ਬਾਵਾ ਗਿੱਲ

ਗੁਰੂਸਰ ਸੁਧਾਰ, 4 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ 'ਆਪ' ਸਰਕਾਰ ਵਲੋਂ ਪਹਿਲੀ ਜੁਲਾਈ ਤੋਂ ਘਰੇਲੂ ਖ਼ਪਤਕਾਰਾਂ ਲਈ ਲਾਗੂ ਕੀਤੀ ਤੀਜੀ ਗਾਰੰਟੀ 300 ਯੂਨਿਟ ਮੁਫ਼ਤ ਬਿਜਲੀ ਨਾਲ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ...

ਪੂਰੀ ਖ਼ਬਰ »

ਸ੍ਰੀ ਸਵਾਮੀ ਬ੍ਰਹਮਾ ਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੀ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਰਾਏਕੋਟ, 4 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਸਵਾਮੀ ਬ੍ਰਹਮਾ ਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਆਰਟਸ, ਸਾਇੰਸ ਤੇ ਕਾਮਰਸ ਦੇ ਨਤੀਜੇ ਦੌਰਾਨ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੱਲਾ ਦੇ 12ਵੀਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜਗਰਾਉਂ, 4 ਜੁਲਾਈ (ਜੋਗਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ | ਇਸ ਸਮੇਂ ਮਾ. ਸੁਖਵਿੰਦਰ ਸਿੰਘ ਕਾਉਂਕੇ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭੰਵਰਾ ਦਾਖਾ ਡੀ. ਡੀ. ਪੰਜਾਬੀ 'ਤੇ ਅੱਜ

ਮੁੱਲਾਂਪੁਰ-ਦਾਖਾ, 4 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਵਿਰਸੇ ਦਾ ਪੁਰਾਤਨ ਤੇ ਅਲੋਪ ਹੋ ਰਿਹਾ ਸਾਜ ਤੂੰਬੀ ਦੇ ਬਾਦਸ਼ਾਹ ਪੰਜਾਬੀ ਲੋਕ ਗਾਇਕ ਹਰਭਜਨ ਭੰਵਰਾ ਦਾਖਾ ਵਾਲੇ 5 ਜੁਲਾਈ ਰਾਤ 8 ਵਜੇ ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਗੂੰਜਾਂ' ਪ੍ਰੋਗਾਰਮ ਵਿਚ ਗੀਤ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਮਾਰਗ ਬਣਾਉਣ ਲਈ ਐਕਵਾਇਰ ਜ਼ਮੀਨਾਂ ਖਿਲਾਫ਼ ਰੋਸ ਧਰਨਾ 9ਵੇਂ ਦਿਨ 'ਚ ਸ਼ਾਮਿਲ

ਡੇਹਲੋਂ, 4 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਦਿੱਲੀ-ਕੱਟੜਾ ਮਾਰਗ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਜ਼ਿਲ੍ਹਾ ਲੁਧਿਆਣਾ ਲਾਗਲੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਇਰ ਕਰਨ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਾ ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਗੁਰੂਸਰ ਸੁਧਾਰ, 4 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਪੁਲਿਸ ਵਲੋਂ ਕੇਂਦਰੀ ਵਿੱਦਿਆਲਾ ਨੰਬਰ-2 ਸਕੂਲ ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX