ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  44 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 2 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 5 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 6 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 6 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 8 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 8 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 8 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 8 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਸੰਪਾਦਕੀ

ਮਹਾਰਾਸ਼ਟਰ ਦਾ ਸਿਆਸੀ ਘਟਨਾਕ੍ਰਮ

ਆਖਿਰਕਾਰ ਮਹਾਰਾਸ਼ਟਰ ਵਿਚ ਏਕਨਾਥ ਸ਼ਿੰਦੇ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਪਣਾ ਬਹੁਮਤ ਵੀ ਸਾਬਤ ਕਰ ਦਿੱਤਾ ਹੈ, ਜਿਸ ਨਾਲ ਮਹੀਨੇ ਭਰ ਤੋਂ ਚਲਦੇ ਆ ਰਹੇ ਤਿੱਖੇ ਸਿਆਸੀ ਘਟਨਾਕ੍ਰਮ ਦਾ ਇਕ ਪੜਾਅ ਖ਼ਤਮ ਹੋ ਗਿਆ ਹੈ। ਪਰ ਜਿਸ ਤਰ੍ਹਾਂ ਅਤੇ ਜਿਸ ਤੇਜ਼ੀ ਨਾਲ ਰਾਜ ਵਿਚ ਸਿਆਸਤ ਗਰਮਾਈ, ਉਸ ਨੇ ਸਭ ਨੂੰ ਹੈਰਾਨ ਜ਼ਰੂਰ ਕਰ ਦਿੱਤਾ ਸੀ। ਮਹਾਰਾਸ਼ਟਰ ਦੇ ਸਮਾਜ ਅਤੇ ਸਿਆਸਤ ਵਿਚ ਪਿਛਲੇ ਲੰਮੇ ਸਮੇਂ ਤੋਂ ਸ਼ਿਵ ਸੈਨਾ ਦਾ ਵੱਡਾ ਪ੍ਰਭਾਵ ਰਿਹਾ ਹੈ। ਬਾਲ ਠਾਕਰੇ ਨੇ ਸੰਨ 1966 ਵਿਚ ਸ਼ਿਵ ਸੈਨਾ ਦੀ ਨੀਂਹ ਰੱਖੀ ਸੀ। ਉਹ ਇਸ ਦੇ ਲੰਮਾ ਸਮਾਂ ਪ੍ਰਧਾਨ ਰਹੇ। ਸ਼ਿਵ ਸੈਨਾ ਬਣਨ ਨਾਲ ਸੂਬੇ ਦੀ ਸਿਆਸਤ ਦੀ ਤਸਵੀਰ ਹੀ ਬਦਲ ਗਈ ਸੀ। ਸ਼ਿਵ ਸੈਨਾ ਦਾ ਏਜੰਡਾ ਹਿੰਦੂਤਵ ਸੀ। ਉਸ ਨੇ ਅਕਸਰ ਹਿੰਦੂਤਵ ਦੇ ਨਾਂਅ 'ਤੇ ਮੁੰਬਈ ਵਰਗੇ ਮਹਾਂਨਗਰ ਵਿਚ ਆਪਣਾ ਦਬਦਬਾ ਬਣਾਈ ਰੱਖਿਆ। ਚਾਹੇ ਕਾਂਗਰਸ ਅਤੇ ਉਸ ਤੋਂ ਟੁੱਟ ਕੇ ਸ਼ਰਦ ਪਵਾਰ ਦੀ ਅਗਵਾਈ ਵਿਚ ਨੈਸ਼ਨਲਿਸਟ ਕਾਂਗਰਸ ਪਾਰਟੀ ਬਣੀ ਸੀ ਪਰ ਇਹ ਦੋਵੇਂ ਪਾਰਟੀਆਂ ਸ਼ਿਵ ਸੈਨਾ ਦੇ ਵੱਡੇ ਪ੍ਰਭਾਵ ਨੂੰ ਮੰਨਦੀਆਂ ਰਹੀਆਂ ਸਨ।
ਬਾਲ ਠਾਕਰੇ ਨੇ ਆਪ ਸਿਆਸਤ ਵਿਚ ਹਿੱਸਾ ਨਹੀਂ ਲਿਆ ਪਰ ਉਸ ਨੇ ਆਪਣੇ ਜੀਵਨ ਕਾਲ ਵਿਚ ਹੀ ਆਪਣੇ ਪਰਿਵਾਰ ਦੇ ਨਾਲ-ਨਾਲ ਸ਼ਿਵ ਸੈਨਿਕਾਂ ਦੀ ਇਕ ਵੱਡੀ ਫ਼ੌਜ ਖੜ੍ਹੀ ਕਰ ਲਈ ਸੀ। ਪਰ ਬਾਅਦ ਵਿਚ ਬਾਲ ਠਾਕਰੇ ਵੀ ਅੱਜ ਦੇ ਬਹੁਤੇ ਸਿਆਸੀ ਆਗੂਆਂ ਵਾਂਗ ਪਰਿਵਾਰਵਾਦ ਦਾ ਸ਼ਿਕਾਰ ਹੋ ਗਿਆ ਸੀ। ਜਦੋਂ ਆਖ਼ਰੀ ਸਮੇਂ ਉਸ ਨੇ ਆਪਣੇ ਪੁੱਤਰ ਊਧਵ ਠਾਕਰੇ ਨੂੰ ਆਪਣੀ ਗੱਦੀ ਦੇਣ ਦਾ ਐਲਾਨ ਕੀਤਾ ਤਾਂ ਉਸ ਦਾ ਭਤੀਜਾ ਰਾਜ ਠਾਕਰੇ ਜੋ ਬੜਾ ਤੇਜ਼-ਤਰਾਰ ਸਿਆਸਤਦਾਨ ਬਣ ਕੇ ਉੱਭਰਿਆ ਸੀ, ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਵਿਰੋਧ ਵਿਚ 9 ਮਾਰਚ, 2006 ਨੂੰ ਮਹਾਰਾਸ਼ਟਰ ਨਵਨਿਰਮਾਣ ਸੈਨਾ ਨਾਂਅ ਦੀ ਆਪਣੀ ਨਵੀਂ ਪਾਰਟੀ ਬਣਾ ਲਈ। ਪਰ ਬਾਲ ਠਾਕਰੇ ਦੇ ਕੱਦ-ਬੁੱਤ ਅੱਗੇ ਕਿਸੇ ਦਾ ਟਿਕ ਸਕਣਾ ਮੁਸ਼ਕਿਲ ਸੀ। ਇਸ ਲਈ ਸ਼ਿਵ ਸੈਨਿਕਾਂ ਨੇ ਉਸ ਦੇ ਪੁੱਤਰ ਊਧਵ ਠਾਕਰੇ ਨੂੰ ਹੀ ਉਸ ਦਾ ਜਾਨਸ਼ੀਨ ਮੰਨ ਲਿਆ ਸੀ। ਇਸੇ ਸਮੇਂ ਦੌਰਾਨ ਹੀ ਦੇਸ਼ ਭਰ ਵਿਚ ਬਣੇ ਭਾਜਪਾ ਦੇ ਪ੍ਰਭਾਵ ਦਾ ਮਹਾਰਾਸ਼ਟਰ ਦੀ ਸਿਆਸਤ 'ਤੇ ਵੀ ਅਸਰ ਪਿਆ ਅਤੇ ਉਹ ਇਸ ਸੂਬੇ ਵਿਚ ਵੀ ਇਕ ਮਜ਼ਬੂਤ ਪਾਰਟੀ ਬਣ ਕੇ ਉੱਭਰੀ। ਉਸ ਦਾ ਏਜੰਡਾ ਵੀ ਸ਼ਿਵ ਸੈਨਾ ਦੇ ਹਿੰਦੂਤਵ ਦਾ ਹੀ ਸੀ। ਇਸ ਲਈ ਦੋਵਾਂ ਪਾਰਟੀਆਂ ਦਾ ਸਿਆਸੀ ਗੱਠਜੋੜ ਹੋਇਆ ਅਤੇ ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵਧੇਰੇ ਸੀਟਾਂ ਪ੍ਰਾਪਤ ਹੋਣ ਕਰਕੇ ਦੇਵੇਂਦਰ ਫੜਨਵੀਸ ਮੁੱਖ ਮੰਤਰੀ ਬਣਿਆ। ਉਸ ਤੋਂ ਬਾਅਦ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ 106 ਸੀਟਾਂ ਮਿਲੀਆਂ ਜਦੋਂ ਕਿ ਸ਼ਿਵ ਸੈਨਾ ਨੂੰ 55 ਸੀਟਾਂ ਹੀ ਮਿਲ ਸਕੀਆਂ। ਦੋਵਾਂ ਪਾਰਟੀਆਂ ਦਾ 288 ਵਿਧਾਨ ਸਭਾ ਦੀਆਂ ਸੀਟਾਂ ਵਿਚ ਬਹੁਮਤ ਸੀ, ਪਰ ਊਧਵ ਠਾਕਰੇ ਨੇ ਆਪ ਮੁੱਖ ਮੰਤਰੀ ਬਣਨ ਦੀ ਜ਼ਿਦ ਫੜ ਲਈ। ਜਦੋਂ ਦੋਵਾਂ ਪਾਰਟੀਆਂ ਦਾ ਇਸ ਮਸਲੇ 'ਤੇ ਮਤਭੇਦ ਵਧ ਗਿਆ ਤਾਂ ਊਧਵ ਠਾਕਰੇ ਨੇ ਕਾਂਗਰਸ, ਜਿਸ ਕੋਲ 44 ਸੀਟਾਂ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਜਿਸ ਕੋਲ 53 ਸੀਟਾਂ ਸਨ, ਨਾਲ ਗੱਠਜੋੜ ਕਰਕੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਭਾਵੇਂ ਸਿਧਾਂਤਕ ਤੌਰ 'ਤੇ ਇਹ ਦੋਵੇਂ ਹੀ ਪਾਰਟੀਆਂ ਸ਼ਿਵ ਸੈਨਾ ਤੋਂ ਹਮੇਸ਼ਾ ਦੂਰ ਖੜ੍ਹੀਆਂ ਨਜ਼ਰ ਆਈਆਂ ਸਨ ਪਰ ਇਹ ਦੋਵੇਂ ਹੀ ਪਾਰਟੀਆਂ ਕਿਸੇ ਵੀ ਸੂਰਤ ਵਿਚ ਭਾਜਪਾ ਦਾ ਮੁੱਖ ਮੰਤਰੀ ਬਣਿਆ ਨਹੀਂ ਸੀ ਦੇਖਣਾ ਚਾਹੁੰਦੀਆਂ। ਇਸ ਲਈ ਉਨ੍ਹਾਂ ਨੇ ਇਸ ਦੌੜ ਵਿਚ ਊਧਵ ਠਾਕਰੇ ਨੂੰ ਤਰਜੀਹ ਦਿੱਤੀ। ਢਾਈ ਸਾਲ ਤੱਕ ਤਿੰਨਾਂ ਪਾਰਟੀਆਂ ਦੇ ਮਹਾਂ ਵਿਕਾਸ ਅਘਾੜੀ ਗੱਠਜੋੜ ਦੀ ਸਰਕਾਰ ਬਣੀ ਰਹੀ।
ਏਕਨਾਥ ਸ਼ਿੰਦੇ ਸ਼ਿਵ ਸੈਨਾ ਦਾ ਦੂਜੇ ਨੰਬਰ ਦਾ ਆਗੂ ਅਤੇ ਵਜ਼ੀਰ ਸੀ। ਉਹ ਊਧਵ ਟਾਕਰੇ ਦੀਆਂ ਹਿੰਦੂਤਵ ਪ੍ਰਤੀ ਉਦਾਰ ਨੀਤੀਆਂ ਦਾ ਵਿਰੋਧੀ ਸੀ, ਜਿਸ ਕਰਕੇ ਉਸ ਨੇ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਨਾਲ ਊਧਵ ਠਾਕਰੇ ਦੀ ਸਰਕਾਰ ਤੋਂ ਬਗ਼ਾਵਤ ਕੀਤੀ ਅਤੇ ਇਕ ਵੱਡੇ ਡਰਾਮੇ ਤੋਂ ਬਾਅਦ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣ ਦਾ ਐਲਾਨ ਕਰ ਦਿੱਤਾ।
ਵੋਟਾਂ ਦੀਆਂ ਗਿਣਤੀਆਂ-ਮਿਣਤੀਆਂ ਵਿਚ ਭਾਜਪਾ ਸ਼ਿਵ ਸੈਨਾ ਤੋਂ ਅੱਗੇ ਰਹੀ ਹੈ। ਏਕਨਾਥ ਸ਼ਿੰਦੇ ਗਰੁੱਪ ਨਾਲ ਸ਼ਿਵ ਸੈਨਾ ਦੇ 39 ਵਿਧਾਇਕ ਵੀ ਆ ਰਲੇ। ਊਧਵ ਠਾਕਰੇ ਦੇ ਵਿਧਾਇਕਾਂ ਦੀ ਗਿਣਤੀ ਬੇਹੱਦ ਘਟ ਗਈ, ਜਿਸ ਕਰਕੇ ਊਧਵ ਠਾਕਰੇ ਦੀ ਸਰਕਾਰ ਨੂੰ ਆਸਾਨੀ ਨਾਲ ਚੁਣੌਤੀ ਦਿੱਤੀ ਜਾ ਸਕਦੀ ਸੀ। ਭਾਜਪਾ ਨੇ ਇਕ ਵੱਡੀ ਸਿਆਸੀ ਚਾਲ ਚਲਦਿਆਂ ਜਿਥੇ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ, ਉਥੇ ਦੇਵੇਂਦਰ ਫੜਨਵੀਸ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ। ਇਸ ਨਾਲ ਜਿਥੇ ਸੂਬੇ ਦੀ ਸਿਆਸਤ ਵਿਚ ਭਾਜਪਾ ਮੁੜ ਭਾਰੂ ਹੋ ਗਈ ਹੈ, ਉਥੇ ਉਸ ਨੇ ਢਾਈ ਸਾਲ ਬਾਅਦ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਲਈ ਵੀ ਆਪਣਾ ਆਧਾਰ ਮਜ਼ਬੂਤ ਕਰ ਲਿਆ ਹੈ। ਕੁਝ ਹੀ ਦਹਾਕਿਆਂ ਵਿਚ ਭਾਜਪਾ ਦੇ ਵਧਦੇ ਆਧਾਰ ਨੇ ਦੂਸਰੀਆਂ ਵਿਰੋਧੀ ਪਾਰਟੀਆਂ ਦੀ ਚਿੰਤਾ ਵਧਾਈ ਹੈ ਅਤੇ ਉਨ੍ਹਾਂ ਸਾਹਮਣੇ ਵੱਡੀਆਂ ਚੁਣੌਤੀਆਂ ਵੀ ਲਿਆ ਖੜ੍ਹੀਆਂ ਕੀਤੀਆਂ ਹਨ। ਆਉਂਦੇ ਸਮੇਂ ਵਿਚ ਦੇਸ਼ ਦੀ ਸਿਆਸਤ ਵਿਚ ਜੇਕਰ ਇਹ ਸਾਰੀਆਂ ਪਾਰਟੀਆਂ ਮਿਲ ਕੇ ਕੋਈ ਪ੍ਰਭਾਵੀ ਰੋਲ ਨਿਭਾਉਣ ਤੋਂ ਅਸਮਰੱਥ ਰਹਿੰਦੀਆਂ ਹਨ ਤਾਂ ਭਾਜਪਾ ਆਪਣੇ ਏਜੰਡੇ ਮੁਤਾਬਿਕ ਅੱਗੇ ਵਧਦੀ ਰਹੇਗੀ।

-ਬਰਜਿੰਦਰ ਸਿੰਘ ਹਮਦਰਦ

ਕੀ ਸ਼ਿਵ ਸੈਨਾ ਇਤਿਹਾਸ ਦਾ ਹਿੱਸਾ ਬਣਨ ਵੱਲ ਵਧ ਰਹੀ ਹੈ?

ਪਿਛਲੇ ਲੇਖ ਵਿਚ ਦੱਸਿਆ ਗਿਆ ਸੀ ਕਿ ਸੱਠ ਦੇ ਦਹਾਕੇ 'ਚ ਸ਼ਿਵ ਸੈਨਾ ਸ਼ੁਰੂ 'ਚ ਰਾਸ਼ਟਰੀ ਸੋਇਮ ਸੇਵਕ ਸੰਘ ਦੀ ਤਰਜ਼ 'ਤੇ ਸ਼ਾਖਾਵਾਂ ਦੇ ਰੂਪ 'ਚ ਆਪਣਾ ਸੰਗਠਨ ਚਲਾਉਂਦੀ ਸੀ, ਪਰ ਹੌਲੀ-ਹੌਲੀ ਬਾਲ ਠਾਕਰੇ ਦੀ ਵਿਅਕਤੀਵਾਦੀ ਸ਼ੈਲੀ ਕਾਰਨ ਉਹ ਸੰਘ ਤੋਂ ਵੱਖਰੀ ਹੁੰਦੀ ਚਲੀ ਗਈ। ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ

ਸ਼ਹੀਦੀ ਸਮਾਗਮ 'ਤੇ ਵਿਸ਼ੇਸ਼ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਦੇ ਜੰਮ-ਪਲ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲੇ ਦੇਸ਼ ਦੀ ਆਜ਼ਾਦੀ ਲਹਿਰ ਦੇ ਪਹਿਲੇ ਮਹਾਨ ਸ਼ਹੀਦ ਅਤੇ ਸੁਤੰਤਰਤਾ ਸੰਗਰਾਮੀਏ ਸਨ, ਜਿਨ੍ਹਾਂ ਨੇ 1857 ਦੇ ਗ਼ਦਰ ਤੋਂ 7 ਸਾਲ ਦੇ ਕਰੀਬ ਪਹਿਲਾਂ ...

ਪੂਰੀ ਖ਼ਬਰ »

ਆਓ, ਵਾਤਾਵਰਨ ਦਾ ਸੰਤੁਲਨ ਮੁੜ ਕਾਇਮ ਕਰੀਏ

ਅੱਜ ਹਵਾ, ਪਾਣੀ, ਜ਼ਮੀਨ ਤਿੰਨੇ ਪ੍ਰਦੂਸ਼ਿਤ ਹੋ ਚੁੱਕੇ ਹਨ। ਧਰਤੀ ਹੇਠਲਾ ਪੀਣਯੋਗ ਪਾਣੀ ਵੀ ਤੇਜ਼ੀ ਨਾਲ ਖ਼ਾਤਮੇ ਵੱਲ ਵਧ ਰਿਹਾ ਹੈ। ਕੁਦਰਤ ਹਰ ਖੇਤਰ ਵਿਚ ਆਪਣਾ ਸੰਤੁਲਨ ਬਣਾ ਕੇ ਰੱਖਦੀ ਹੈ। ਇਹ ਜ਼ਮੀਨ, ਹਵਾ, ਪਾਣੀ ਸਿਰਫ਼ ਮਨੁੱਖਾਂ ਦੀ ਮਲਕੀਅਤ ਹੀ ਨਹੀਂ ਹੈ। ਇਥੇ ਪਸ਼ੂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX