ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 1 hour ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 4 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 6 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 minute ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 7 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਮਾਨਸਾ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜਥੇਬੰਦਕ ਕਾਨਫ਼ਰੰਸ

ਸਰਦੂਲਗੜ੍ਹ, 4 ਜੁਲਾਈ (ਜੀ. ਐਮ. ਅਰੋੜਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਸਰਦੂਲਗੜ੍ਹ ਤਹਿਸੀਲ ਕਮੇਟੀ ਦੀ ਜਥੇਬੰਦਕ ਕਾਨਫ਼ਰੰਸ ਕਿਸਾਨ ਘੋਲ ਦੇ ਸ਼ਹੀਦਾਂ ਨੂੰ ਸਮਰਪਿਤ ਤਹਿਸੀਲ ਅੰਦਰ ਜੁਝਾਰੂ ਪਾਰਟੀ ਉਸਾਰਨ ਦਾ ਸੰਕਲਪ ਲੈਣ ਲਈ ਕੀਤੀ ਗਈ, ਜਿਸ 'ਚ ਇਨਕਲਾਬੀ ਨਾਅਰਿਆਂ ਦੀ ਗੰੂਜ ਦੌਰਾਨ ਪਾਰਟੀ ਦੇ ਬਜ਼ੁਰਗ ਆਗੂ ਮਾਸਟਰ ਹਰਜੰਟ ਸਿੰਘ ਵਲੋਂ ਪਾਰਟੀ ਦਾ ਸੂਹਾ ਪਰਚਮ ਲਹਿਰਾਏ ਜਾਣ ਨਾਲ ਕਾਨਫ਼ਰੰਸ ਆਰੰਭ ਹੋਈ ਤੇ ਉਦਘਾਟਨ ਸੂਬਾ ਕਮੇਟੀ ਮੈਂਬਰ ਛੱਜੂ ਰਾਮ ਰਿਸ਼ੀ ਨੇ ਕੀਤਾ | ਕਾਨਫ਼ਰੰਸ ਦੌਰਾਨ ਗਗਨਦੀਪ ਵਲੋਂ ਪੇਸ਼ ਕੀਤੇ ਸ਼ੋਕ ਮਤੇ ਰਾਹੀਂ ਸਦੀਵੀ ਵਿਛੋੜਾ ਦੇ ਗਏ ਕਮਿਊਨਿਸਟ ਲਹਿਰ ਦੇ ਕੌਮਾਂਤਰੀ, ਸੂਬਾਈ ਤੇ ਜ਼ਿਲ੍ਹਾ ਪੱਧਰ ਦੇ ਰਹਿਬਰਾ ਅਤੇ ਕਿਸਾਨ ਘੋਲ ਦੇ ਸ਼ਹੀਦਾਂ ਤੋਂ ਇਲਾਵਾ ਜੰਗਾਂ ਦੀ ਬਲੀ ਚੜੇ੍ਹ ਨਿਰਦੋਸ਼ ਲੋਕਾਂ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਦੌਰਾਨ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਵਰਤਮਾਨ ਰਾਜਸੀ ਅਵਸਥਾ 'ਚ ਕਿਰਤੀ ਅੰਦੋਲਨ ਸਨਮੁੱਖ ਚੁਣੌਤੀਆਂ ਤੇ ਪਾਰਟੀ ਦੇ ਭਵਿੱਖੀ ਕਾਰਜਾਂ ਬਾਬਤ ਰੌਸ਼ਨੀ ਪਾਈ, ਉਥੇ ਓਮ ਪ੍ਰਕਾਸ਼ ਝੰਡਾ ਕਲਾਂ, ਰਾਮ ਕਿਸ਼ਨ ਭਾਰਤੀ, ਸੁਰੇਸ਼ ਕੁਮਾਰ ਖੈਰਾ ਖੁਰਦ, ਰਵਿੰਦਰ ਸਿੰਘ ਲੋਹਗੜ੍ਹ, ਮਨਪ੍ਰੀਤ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਲਈ ਨਿੱਗਰ ਸੁਝਾਅ ਪੇਸ਼ ਕੀਤੇ | ਪਾਰਟੀ ਦੀ ਬਠਿੰਡਾ-ਮਾਨਸਾ ਜ਼ਿਲ੍ਹਾ ਕਮੇਟੀ ਦੇ ਸਕੱਤਰ ਲਾਲ ਚੰਦ ਵਲੋਂ ਪੇਸ਼ ਕੀਤੇ ਪੈਨਲ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਹਾਊਸ ਨੇ ਪਾਰਟੀ ਦਾ ਕੰਮ ਸੁਚਾਰੂ ਰੂਪ 'ਚ ਚਲਾਉਣ ਲਈ 7 ਮੈਂਬਰੀ ਨਵੀਂ ਕਮੇਟੀ ਚੁਣੀ, ਜਿਸ ਦੇ ਪ੍ਰਧਾਨ ਰਣਬੀਰ ਕੁਮਾਰ ਜੈਨ, ਸਕੱਤਰ ਗੁਰਦੇਵ ਸਿੰਘ ਲੋਹਗੜ੍ਹ ਤੇ ਖ਼ਜ਼ਾਨਚੀ ਮਨਦੀਪ ਸਿੰਘ ਚੁਣੇ ਗਏ | ਪ੍ਰਧਾਨਗੀ ਮੰਡਲ 'ਚ ਉਕਤ ਆਗੂਆਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਦੇ ਮੈਂਬਰ ਆਤਮਾ ਰਾਮ ਵੀ ਸਨ |

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ 'ਤੇ ਹਲਕਾ ਮੌੜ 'ਚ ਸਮਰਥਕ ਬਾਗੋਬਾਗ

ਬਾਲਿਆਂਵਾਲੀ, 4 ਜੁਲਾਈ (ਕੁਲਦੀਪ ਮਤਵਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ 'ਚ ਹਲਕਾ ਮੌੜ 'ਚ ਉਨ੍ਹਾਂ ਦੇ ਸਮਰਥਕ ਬਾਗੋਬਾਗ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਬੱਚਿਆਂ ਦੇ ਗੁਰਮਤਿ ਕੁਇਜ਼ ਮੁਕਾਬਲੇ 30 ਨੂੰ

ਬੋਹਾ, 4 ਜੁਲਾਈ (ਰਮੇਸ਼ ਤਾਂਗੜੀ)-ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਸਕੂਲਾਂ 'ਚ ਪੜ੍ਹਦੇ 6ਵੀਂ, 7ਵੀਂ, 8ਵੀਂ ਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਦੇ ਗੁਰਮਤਿ ਕੁਇਜ਼ ਮੁਕਾਬਲੇ 30 ਜੁਲਾਈ ਨੂੰ ਕਰਵਾਏ ਜਾ ਰਹੇ ਹਨ | ਸਭਾ ਦੇ ਸਰਪ੍ਰਸਤ ਬਾਬਾ ਜਸਵਿੰਦਰ ਸਿੰਘ ਫੱਤੇ ...

ਪੂਰੀ ਖ਼ਬਰ »

ਬੱਛੋਆਣਾ ਦੀਆਂ ਮੈਰਿਟ ਸੂਚੀ 'ਚ ਆਈਆਂ ਵਿਦਿਆਰਥਣਾਂ ਦਾ ਸਨਮਾਨ

ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਪੰਜਾਬ ਭਰ 'ਚੋਂ ਦੂਜੇ ਸਥਾਨ 'ਤੇ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀ ਅਰਸ਼ਪ੍ਰੀਤ ਕੌਰ ਤੇ 500 'ਚੋਂ 493 ਅੰਕ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਭੀਖੀ, 4 ਜੁਲਾਈ (ਗੁਰਿੰਦਰ ਸਿੰਘ ਔਲਖ)-ਇਥੋਂ ਥੋੜੀ ਹੀ ਦੂਰੀ 'ਤੇ ਸਥਿਤ ਪਿੰਡ ਹਮੀਰਗੜ੍ਹ ਢੈਪਈ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ 'ਚ ਇਸ ਵਾਰ ਵੀ ਨਹੀਂ ਮਿਲੀ ਬੁਢਲਾਡਾ ਹਲਕੇ ਨੂੰ ਨੁਮਾਇੰਦਗੀ

ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)-ਅੱਜ ਹੋਏ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਜ਼ਿਲ੍ਹਾ ਮਾਨਸਾ ਨੂੰ ਨੁਮਾਇੰਦਗੀ ਨਾ ਮਿਲਣ ਕਰ ਕੇ ਜਿਥੇ ਵਰਕਰਾਂ 'ਚ ਮਾਯੂਸੀ ਪਾਈ ਜਾ ਰਹੀ ਹੈ ਉਥੇ ਆਮ ਲੋਕਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ | ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ 'ਆਪ' ਸਰਕਾਰ ਤੋਂ ਵੱਡੀਆਂ ਆਸਾਂ

ਮਾਨਸਾ, 4 ਜੁਲਾਈ (ਰਾਵਿੰਦਰ ਸਿੰਘ ਰਵੀ)-ਲਗਪਗ 2 ਦਹਾਕਿਆਂ ਤੋਂ ਸਰਕਾਰੀ ਕਾਲਜਾਂ ਦੀ ਵਾਗਡੋਰ ਸਾਂਭ ਰਹੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਪੰਜਾਬ ਦੀ 'ਆਪ' ਸਰਕਾਰ ਤੋਂ ਵੱਡੀਆਂ ਆਸਾਂ ਹਨ | ਦੱਸਣਾ ਬਣਦਾ ਹੈ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ 'ਚ 1873 ...

ਪੂਰੀ ਖ਼ਬਰ »

ਬੀਰੇਵਾਲਾ ਜੱਟਾਂ ਵਿਖੇ ਪਿੰਡ ਵਾਸੀਆਂ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਾਈ ਕਮੇਟੀ

ਝੁਨੀਰ, 4 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਪਿੰਡ ਵਾਸੀਆਂ ਨੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਕਮੇਟੀ ਬਣਾਈ ਗਈ, ਜਿਸ 'ਚ ਮਤੇ ਪਾਏ ਗਏ | ਉਨ੍ਹਾਂ ਨੌਜਵਾਨਾਂ ਦੀ ਚਿੱਟਾ ਪੀਣ ਨਾਲ ਹੋਈਆਂ ਮੌਤਾਂ 'ਤੇ ਚਿੰਤਾ ਪ੍ਰਗਟ ਕੀਤੀ ਤੇ ਇਸ ਨੂੰ ...

ਪੂਰੀ ਖ਼ਬਰ »

ਬਲੈਰੋ ਦੀ ਫੇਟ ਵੱਜਣ ਕਾਰਨ ਦੋ ਐਕਟਿਵਾ ਸਵਾਰਾਂ ਦੀ ਮੌਤ

ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)-ਬੀਤੀ ਰਾਤ ਬੁਢਲਾਡਾ-ਬੱਛੋਆਣਾ ਰੋਡ 'ਤੇ ਪਿੰਡ ਚੱਕ ਭਾਈਕੇ ਦੇ ਬੱਸ ਅੱਡੇ ਕੋਲ ਬਲੈਰੋ ਗੱਡੀ ਦੀ ਫੇਟ ਵੱਜਣ ਐਕਟਿਵਾ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ ਹੈ | ਮਿ੍ਤਕਾਂ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਇਹ ਜਾਣ-ਬੁੱਝ ਕੇ ਕੀਤਾ ...

ਪੂਰੀ ਖ਼ਬਰ »

ਪ੍ਰੇਸ਼ਾਨ ਬਜ਼ੁਰਗ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਮਾਨਸਾ, 4 ਜੁਲਾਈ (ਰਵੀ)-ਸਥਾਨਕ ਸ਼ਹਿਰ ਦੇ ਬਜ਼ੁਰਗ ਵਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਬਜਰੰਗੀ (75) ਪੁੱਤਰ ਪਿਆਰੇ ਲਾਲ ਵਾਰਡ ਨੰ: 26 ਦੇ ਘਰ 7 ਮਹੀਨਿਆਂ ਦਰਮਿਆਨ ਉਸ ਦੀ ਪਤਨੀ, ਪੁੱਤਰ ਤੇ ਜਵਾਈ ਦੀ ਮੌਤ ...

ਪੂਰੀ ਖ਼ਬਰ »

40 ਪਿੰਡਾਂ ਦੇ ਕਿਸਾਨਾਂ ਵਲੋਂ ਬੋਹਾ ਦਾ ਖੇਤੀਬਾੜੀ ਦਫ਼ਤਰ ਵਾਪਸ ਭੇਜਣ ਦੀ ਮੰਗ

ਬੋਹਾ, 4 ਜੁਲਾਈ (ਰਮੇਸ਼ ਤਾਂਗੜੀ)-ਕਸਬਾ ਬੋਹਾ ਤੇ ਇਸ ਨਾਲ ਸੰਬੰਧਿਤ 40 ਪਿੰਡਾਂ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਬੋਹਾ 'ਚ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਖੇਤੀਬਾੜੀ ਦਫ਼ਤਰ ਮੁੜ ਤੋਂ ਚਾਲੂ ਕੀਤਾ ਜਾਵੇ | ਇਥੋਂ ਦੇ ਗੁਰੂ ਘਰ 'ਚ ਹੋਈ ਇਕ ਬੈਠਕ ਵਿਚ ਖੇਤੀ ਖੋਜ ਤੇ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਇਕੱਤਰਤਾ

ਮਾਨਸਾ, 4 ਜੁਲਾਈ (ਸੱਭਿ. ਪ੍ਰਤੀ.)-ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਮਾਨਸਾ ਦੀ ਮਹੀਨਾਵਾਰ ਇਕੱਤਰਤਾ ਇਥੇ ਹੋਈ | ਜਥੇਬੰਦੀ ਦੇ ਪ੍ਰਧਾਨ ਸਤਪਾਲ ਸ਼ਰਮਾ ਤੇ ਸਕੱਤਰ ਸ਼ੇਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਸੇਵਾ- ਮੁਕਤ ਕਰਮਚਾਰੀਆਂ ਦੇ ਭਖਦੇ ਮੁੱਦਿਆਂ ਤੇ ...

ਪੂਰੀ ਖ਼ਬਰ »

ਭਲਾਈਕੇ ਵਿਖੇ ਗੁਲਾਬੀ ਸੁੰਡੀ ਦੇ ਪ੍ਰਕੋਪ ਕਾਰਨ ਕਿਸਾਨਾਂ ਨੇ ਨਰਮੇ ਦੀ ਫ਼ਸਲ ਵਾਹੀ

ਝੁਨੀਰ, 4 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭਲਾਈਕੇ ਵਿਖੇ ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਪ੍ਰਕੋਪ ਤੋਂ ਦੁਖੀ ਹੋ ਕੇ ਆਪਣੀ ਨਰਮੇ ਦੀ ਫ਼ਸਲ ਵਾਹ ਦਿੱਤੀ ਹੈ | ਪਿੰਡ ਦੇ 4 ਕਿਸਾਨਾਂ ਨੇ ਸਾਢੇ 10 ਏਕੜ ਨਰਮੇ ਦੀ ਫ਼ਸਲ ਵਾਹੀ ਹੈ | ਕਿਸਾਨ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਦਿਉਣ ਨਜ਼ਦੀਕ ਮੋਟਰਸਾਈਕਲ ਤੇ ਟਰੱਕ ਦੀ ਟੱਕਰ 'ਚ ਮਹਿਲਾ ਦੀ ਮੌਤ

ਮਹਿਮਾ ਸਰਜਾ, 4 ਜੁਲਾਈ (ਬਲਦੇਵ ਸੰਧੂ/ਰਾਮਜੀਤ ਸ਼ਰਮਾ)-ਬੀਤੀ ਰਾਤ ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਸੂਬਾ ਸਿੰਘ ਪੁੱਤਰ ਲਾਭ ਸਿੰਘ ਆਪਣੀ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੂੰ ਕਣਕ ਦੀ ਢੋਆ ਢੁਆਈ ਦੀ ਅਦਾਇਗੀ ਨਹੀਂ ਕਰ ਰਹੀ ਸਰਕਾਰ-ਅਵਤਾਰ ਮੈਨੂੰਆਣਾ

ਤਲਵੰਡੀ ਸਾਬੋ, 4 ਜੁਲਾਈ (ਰਣਜੀਤ ਸਿੰਘ ਰਾਜੂ)-ਸੂਬੇ 'ਚ ਰਾਜਨੀਤਕ ਤੇ ਪ੍ਰਸ਼ਾਸਨਿਕ ਬਦਲਾਅ ਦੇ ਨਾਅਰੇ ਨਾਲ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦਾਅਵੇ ਤਾਂ ਬੜੇ ਕਰਦੀ ਹੈ, ਪਰ ਹਾਲਾਤ ਇਹ ਨੇ ਕਿ ਅਪ੍ਰੈਲ ਮਹੀਨੇ 'ਚ ਟਰੱਕ ਆਪ੍ਰੇਟਰਾਂ ਵਲੋਂ ਕਣਕ ਦੀ ਕੀਤੀ ਢੋਆ ...

ਪੂਰੀ ਖ਼ਬਰ »

ਉਦੈਪੁਰ 'ਚ ਕਤਲ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵਲੋਂ ਬਾਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ

ਬਠਿੰਡਾ, 4 ਜੁਲਾਈ (ਅਵਤਾਰ ਸਿੰਘ)-ਉਦੈਪੁਰ 'ਚ ਇਕ ਹਿੰਦੂ ਦਰਜੀ ਦੇ ਕਤਲ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਤਹਿਤ ਬਠਿੰਡਾ ਦੀਆਂ ਸਮੂਹ ਹਿੰਦੂ ਧਾਰਮਿਕ, ਸਮਾਜਿਕ ਤੇ ਵਪਾਰਕ ਸੰਸਥਾਵਾਂ ਵਲੋਂ ਅੱਜ 12 ਵਜੇ ਤੱਕ ਸ਼ਹਿਰ ਦੇ ਬਾਜ਼ਾਰਾਂ ਨੂੰ ਬੰਦ ਰੱਖ ਕੇ ਰੋਸ ...

ਪੂਰੀ ਖ਼ਬਰ »

ਮਹਿਰਾਜ ਵਾਸੀਆਂ ਵਲੋਂ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਮਹਿਰਾਜ, 4 ਜੁਲਾਈ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ਦਸਮੇਸ਼ ਗਊਸ਼ਾਲਾ ਮਹਿਰਾਜ ਵਿਖੇ ਮੀਟਿੰਗ ਵੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸਰਦੂਲਗੜ੍ਹ, 4 ਜੁਲਾਈ (ਅਰੋੜਾ)-ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਮਾਸਟਰ ਓਮ ਪ੍ਰਕਾਸ਼ ਨੇ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜਾ 17 ਤੱਕ

ਮਾਨਸਾ, 4 ਜੁਲਾਈ (ਵਿ. ਪ੍ਰਤੀ.)-ਸਿਹਤ ਵਿਭਾਗ ਵਲੋਂ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦਾ ਮੰਤਵ ਬਾਲ ਮੌਤ ਦਰ ਘਟਾਉਣਾ ਹੈ | ਡਾ. ਜਸਵਿੰਦਰ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਤੇ ਸਾਫ਼ ਸਫ਼ਾਈ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਲਿਤਾਂ ਤੇ ਘੱਟ ਗਿਣਤੀ ਭਾਈਚਾਰੇ 'ਤੇ ਕਰ ਰਹੀ ਹੈ ਤਿੱਖੇ ਹਮਲੇ-ਕਾ. ਪ੍ਰਸ਼ੋਤਮ ਧਮਾ

ਮਾਨਸਾ, 4 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦਾ ਸ਼ਹਿਰ ਕਮੇਟੀ ਦਾ ਡੈਲੀਗੇਟ ਇਜਲਾਸ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਇਆ | ਉਦਘਾਟਨ ਸੂਬਾ ਸਕੱਤਰ ਕਾ. ਰਾਜਵਿੰਦਰ ਸਿੰਘ ਰਾਣਾ ਨੇ ਕੀਤਾ | ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਲਵਾ) ਨੇ ਧਰਨਾ ਲਗਾਇਆ

ਸਰਦੂਲਗੜ੍ਹ, 4 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਭਾਰਤੀ ਕਿਸਾਨ ਯੂਨੀਅਨ (ਮਾਲਵਾ) ਵਲੋਂ ਸਥਾਨਕ ਸ਼ਹਿਰ ਵਿਖੇ ਮਾਰਕਫੈੱਡ ਦੀ 'ਦੀ ਸਹਿਕਾਰੀ ਸਭਾ' ਅੱਗੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਜੌੜਕੀਆਂ ਦੀ ਅਗਵਾਈ 'ਚ ਧਰਨਾ ਲਗਾਇਆ ਗਿਆ | ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਭੀਖੀ-ਬੁਢਲਾਡਾ ਮੁੱਖ ਸੜਕ ਤੋਂ ਹੱਡਾਂ ਰੋੜੀ ਚੁੱਕਣ ਦੀ ਮੰਗ

ਬਲਦੇਵ ਸਿੰਘ ਸਿੱਧੂ ਭੀਖੀ, 4 ਜੁਲਾਈ-ਭੀਖੀ-ਬੁਢਲਾਡਾ ਮੁੱਖ ਸੜਕ 'ਤੇ ਬਣੀ ਹੋਈ ਹੱਡਾਂ ਰੋੜੀ ਲੋਕਾਂ ਤੇ ਰਾਹਗੀਰਾਂ ਲਈ ਸਮੱਸਿਆ ਬਣੀ ਹੋਈ ਹੈ | ਮੁੱਖ ਸੜਕ 'ਤੇ ਹੋਣ ਕਰ ਕੇ ਇਥੋਂ ਦੇ ਵਾਹਨ ਤੇ ਆਮ ਲੋਕ ਜਦੋਂ ਲੰਘਦੇ ਹਨ ਤਾਂ ਮੁਰਦਾ ਜਾਨਵਰਾਂ ਦੇ ਹੱਡਾਂ ਤੇ ਮਾਸ 'ਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX