ਤਾਜਾ ਖ਼ਬਰਾਂ


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  2 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  6 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  20 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  25 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  58 minutes ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 1 hour ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 1 hour ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 3 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਔਕੜਾਂ ਵੀ ਨਾ ਰੋਕ ਸਕੀਆਂ ਕੁਲਜੀਤ ਸਿੰਘ ਲੱਕੀ ਦਾ ਰਾਹ-ਡਾ. ਹਮਦਰਦ

ਨਵਾਂਸ਼ਹਿਰ, 5 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਸਬਜ਼ੀ ਮੰਡੀ ਨਵਾਂਸ਼ਹਿਰ ਦੇ ਸਾਹਮਣੇ ਮੇਹਰ ਟਾਵਰ ਵਿਖੇ ਪ੍ਰਸਿੱਧ ਟਰਾਂਸਪੋਰਟਰ ਸ. ਜੁਗਿੰਦਰ ਸਿੰਘ ਦੇ ਪੋਤਰੇ ਅਤੇ ਸਵਰਗੀ ਸ. ਮਨਜੀਤ ਸਿੰਘ ਦੇ ਸਪੁੱਤਰ ਸ. ਕੁਲਜੀਤ ਸਿੰਘ ਲੱਕੀ ਵਲੋਂ ਨਵਾਂਸ਼ਹਿਰ ਵਿਖੇ ਖੋਲੇ੍ਹ ਗਏ 'ਫ਼ਸਟ ਕਰਾਈ ਡਾਟ ਕਾਮ' ਕੰਪਨੀ ਦੇ ਸ਼ੋਅ ਰੂਮ ਜਿਸ ਵਿਚ ਨਵਜੰਮੇ ਬੱਚੇ ਤੋਂ ਲੈ ਕੇ 12 ਸਾਲ ਦੇ ਬੱਚੇ ਦੇ ਵਰਤਣ ਵਾਲੀ ਹਰ ਚੀਜ਼ ਉਪਲਬਧ ਹੈ, ਦਾ ਉਦਘਾਟਨ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਕੀਤਾ ਗਿਆ | ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਬਹੁਤ ਹੀ ਪਿਆਰਾ ਤੇ ਹਿੰਮਤਵਾਨ ਨੌਜਵਾਨ ਕੁਲਜੀਤ ਸਿੰਘ ਲੱਕੀ ਜਿਸ ਨੇ ਆਪਣੇ ਬਾਪ ਅਤੇ ਸਾਡੇ ਅਜ਼ੀਜ਼ ਸ.ਮਨਜੀਤ ਸਿੰਘ ਦੇ ਦੁਨੀਆ ਤੋਂ ਤੁਰ ਜਾਣ ਉਪਰੰਤ ਜ਼ਿੰਮੇਵਾਰੀਆਂ ਦੀ ਪੰਡ ਨੂੰ ਆਪਣੇ ਸਿਰ ਉੱਤੇ ਚੁੱਕਿਆ | ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਸਮਾਜਿਕ ਅਤੇ ਰਾਜਸੀ ਜ਼ਿੰਮੇਵਾਰੀਆਂ ਨੂੰ ਸੰਤੁਲਨ ਵਿਚ ਰੱਖ ਕੇ ਅੱਗੇ ਕਿਸ ਤਰ੍ਹਾਂ ਵਧਣਾ ਹੈ, ਇਸ ਦੀ ਮਿਸਾਲ ਕਾਇਮ ਕੀਤੀ | ਔਕੜਾਂ ਵੀ ਉਸ ਨੂੰ ਡਰਾ ਨਾ ਸਕੀਆਂ, ਹਨੇਰੇ ਉਸ ਨੂੰ ਭਟਕਾ ਨਾ ਸਕੇ, ਜ਼ਿੰਮੇਵਾਰੀਆਂ ਦੇ ਭਾਰ ਉਸ ਨੰੂ ਥਿੜਕਾ ਨਾ ਸਕੇ | ਔਕੜਾਂ ਵੀ ਲੱਕੀ ਦਾ ਰਾਹ ਨਾ ਰੋਕ ਸਕੀਆਂ | ਮੈਨੰੂ ਪੂਰਾ ਯਕੀਨ ਹੈ ਕਿ ਆਪਣੀ ਯੋਗਤਾ, ਸੁਭਾਅ ਅਤੇ ਮਿਹਨਤ ਸਦਕਾ ਲੱਕੀ ਆਪਣੇ ਇਸ ਕਾਰੋਬਾਰ ਨੂੰ ਸਫਲਤਾਪੂਰਵਕ ਅੱਗੇ ਵਧਾਏਗਾ | ਇਸ ਮੌਕੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਜੀ ਆਇਆਂ ਆਖਦਿਆਂ ਹਲਕਾ ਨਵਾਂਸ਼ਹਿਰ ਤੋਂ ਬਸਪਾ ਵਿਧਾਇਕ ਡਾ. ਨਛੱਤਰ ਪਾਲ, ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੱੁਖੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਬੁੱਧ ਸਿੰਘ ਬਲਾਕੀਪੁਰ, ਕਾਂਗਰਸ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਸੁਨੀਤਾ ਚੌਧਰੀ ਨੇ ਕਿਹਾ ਕਿ ਅਸੀਂ ਸਦਾ ਹੀ ਡਾ. ਹਮਦਰਦ ਸਾਹਿਬ ਦੀਆਂ ਲਿਖਤਾਂ ਵਿਚੋਂ ਸੇਧ ਲਈ ਹੈ | ਆਪਣੀ ਦੂਰ-ਦਿ੍ਸ਼ਟੀ ਨਾਲ ਜਿਸ ਢੰਗ ਨਾਲ ਇਨ੍ਹਾਂ ਨੇ ਅਜੀਤ ਨੂੰ ਬੁਲੰਦੀਆਂ ਉੱਤੇ ਪਹੁੰਚਾਇਆ ਹੈ ਉਸ ਉੱਤੇ ਹਰ ਪੰਜਾਬੀ ਮਾਣ ਮਹਿਸੂਸ ਕਰ ਸਕਦਾ ਹੈ | ਇਸ ਮੌਕੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਟਰੱਸਟੀ ਸ੍ਰੀਮਤੀ ਸਰਬਜੀਤ ਕੌਰ, ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ, ਨਾਨਕੀ ਸਿੰਘ, ਕੀਰਤ ਕੌਰ, ਕੁਲਜੀਤ ਸਿੰਘ ਲੱਕੀ ਦੇ ਪਰਿਵਾਰਿਕ ਮੈਂਬਰਾਂ 'ਚ ਗੁਰਜੀਤ ਕੌਰ, ਗੁਰਲੀਨ ਸੈਣੀ, ਗੁਰਮੀਤ ਕੌਰ, ਅਨਹਦਜੀਤ ਸਿੰਘ, ਰਿਤਵਨਜੀਤ ਸਿੰਘ, ਸਰਦੂਲ ਸਿੰਘ ਦਿੱਲੀ, ਹਰਮਲ ਢਿੱਲੋਂ, ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਬਿਕਰਮ ਸਿੰਘ ਹੁਸ਼ਿਆਰਪੁਰ, ਕਰਨਜੀਤ ਸਿੰਘ, ਇੰਦਰਪ੍ਰੀਤ ਸਿੰਘ, ਗੁਰਮੀਤ ਸਿੰਘ ਲੁਧਿਆਣਾ, ਡਾ. ਸੁਖਰਾਜ ਸਿੰਘ, ਡਾ. ਨਵਨੀਤ ਕੌਰ, ਮਨਜਿੰਦਰ ਵਾਲੀਆ, ਪਰਮ ਸਿੰਘ ਖਾਲਸਾ, ਰਾਜਵਿੰਦਰ ਲੱਕੀ, ਇੰਦਰਜੀਤ ਸਿੰਘ ਲੁੱਡੀ, ਜਥੇ. ਮਹਿੰਦਰ ਸਿੰਘ ਬਜਾਜ, ਮਨਮੋਹਨ ਸਿੰਘ ਗੁਲ੍ਹਾਟੀ, ਬੱਬੂ ਨੌਰਾ, ਜਸਮੀਤ ਸਿੰਘ ਨਾਰੰਗ, ਹੇਮੰਤ ਕੁਮਾਰ ਬੌਬੀ, ਅਜੀਤ ਸਿੰਘ ਸੋਇਤਾ, ਭੁਪਿੰਦਰ ਸਿੰਘ ਸਿੰਬਲੀ, ਭੁਪਿੰਦਰਪਾਲ ਸਿੰਘ ਜਾਡਲਾ, ਤਰਲੋਕ ਸਿੰਘ ਸੇਠੀ, ਜਗਜੀਤ ਸਿੰਘ ਕੋਹਲੀ, ਪ੍ਰਭਜੀਤ ਸਿੰਘ ਮਿੱਠਾ, ਇੰਸਪੈਕਟਰ ਹਰਕੀਰਤ ਸਿੰਘ, ਇੰਸਪੈਕਟਰ ਸਤੀਸ਼ ਕੁਮਾਰ, ਇੰਚਾਰਜ ਸਪੈਸ਼ਲ ਬਰਾਂਚ ਸ. ਕ੍ਰਿਸ਼ਨ ਸਿੰਘ, ਟਰੈਫ਼ਿਕ ਇੰਚਾਰਜ ਹਰਭਜਨ ਸਿੰਘ, ਪੱਤਰਕਾਰਾਂ 'ਚ ਮਨਦੀਪ ਦੱੁਗਲ, ਅਸ਼ੋਕ ਦੁੱਗਲ, ਸੰਜੀਵ ਕਰੀਰ, ਸੁਖਜਿੰਦਰ ਸਿੰਘ ਭੰਗਲ, ਰਿਸ਼ੀ ਚੰਦਰ ਕਟੋਚ, ਯੋਗੇਸ਼ ਮਲਹੋਤਰਾ, ਅਮਿਤ ਸ਼ਰਮਾ, ਸੁਰਿੰਦਰ ਤਿ੍ਪਾਠੀ, ਵਾਸਦੇਵ ਪਰਦੇਸੀ, ਮਹੇਸ਼ ਸਾਜਨ, ਬਲਦੇਵ ਸਿੰਘ ਬੱਲੀ, ਪਤਵੰਤਿਆਂ 'ਚ ਰਾਹੁਲ ਅਰੋੜਾ, ਰੋਮਾ ਅਰੋੜਾ, ਡਾ. ਅਮਰਿੰਦਰ ਸਿੰਘ, ਡਾ. ਲਕਸ਼ਿਤਾ, ਅਜਰ ਸਰੀਨ, ਰਿਚਾ ਸਰੀਨ, ਹਿਤੇਸ਼ ਗਾਂਧੀ, ਸ਼ਵੇਤਾ ਗਾਂਧੀ, ਸੁਮੀਤ ਪਰਹਾਰ, ਰੂਚੀ ਅਰੋੜਾ, ਰਿੱਕੀ ਸੁਦੇਰਾ, ਰੀਟਾ ਸੁਦੇਰਾ, ਪਰਮਿੰਦਰ ਸਿੰਘ ਗੱੁਜਰ, ਜੋਗਾ ਸਿੰਘ ਗੋਬਿੰਦਪੁਰ, ਫ਼ਸਟ ਕਰਾਈ ਕੰਪਨੀ ਤੋਂ ਮੈਨੇਜਰ ਗੁਰਦੀਪ ਸਿੰਘ, ਪ੍ਰਤੀਮਾ, ਸੰਜਨਾ, ਗੁਲਸ਼ਨ ਅਤੇ ਰਾਮਦਾਸ ਵਲੋਂ ਕੁਲਜੀਤ ਸਿੰਘ ਲੱਕੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੋਅ ਰੂਮ ਖੋਲ੍ਹਣ ਲਈ ਮੁਬਾਰਕਾਂ ਦਿੱਤੀਆਂ ਗਈਆਂ |

ਪੰਜਾਬ ਸਕੂਲ ਸਿੱਖਿਆ ਬੋਰਡ

10ਵੀਂ ਦੇ ਨਤੀਜੇ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਨਵਾਂਸ਼ਹਿਰ, 5 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਡਾ. ਆਸਾ ਨੰਦ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਚਾਰ ਬੱਚਿਆਂ ਨੇ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ ਅਤੇ ...

ਪੂਰੀ ਖ਼ਬਰ »

ਬਹਿਰਾਮ 'ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਬਹਿਰਾਮ ਦੀ ਹੋਈ ਮੀਟਿੰਗ

ਬਹਿਰਾਮ, 5 ਜੁਲਾਈ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਦੀ ਮੀਟਿੰਗ ਬਹਿਰਾਮ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਨੇ ਕਿਹਾ ਕਿ ਇਹ ਮੀਟਿੰਗ ਡਾਕਟਰ ਦਿਵਸ ਨੂੰ ਸਮਰਪਿਤ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਸੁਸਾਇਟੀਆਂ ਦੇ ਪੈਟਰੋਲ ਪੰਪਾਂ ਦੇ ਰੇਟ ਬਰਾਬਰ ਕਰਨ ਸਬੰਧੀ ਮੁੱਖ ਮੰਤਰੀ ਦੇ ਨਾਂ ਪੱਤਰ

ਬੰਗਾ, 5 ਜੁਲਾਈ (ਜਸਬੀਰ ਸਿੰਘ ਨੂਰਪੁਰ) - ਵੱਖ- ਵੱਖ ਬਹੁਤ ਮੰਤਵੀ ਸਹਿਕਾਰੀ ਸੁਸਾਇਟੀਆਂ ਵਲੋਂ ਚਲਾਏ ਜਾ ਰਹੇ ਪੈਟਰੌਲ ਪੰਪਾਂ ਦੇ ਰੇਟ ਬਾਕੀ ਪੈਟਰੌਲ ਪੰਪਾਂ ਦੇ ਬਰਾਬਰ ਕਰਨ ਸਬੰਧੀ ਇਕ ਵਫਦ ਝਿੰਗੜਾਂ ਕੋਆਪ੍ਰੇਟਿਵ ਮਲਟੀਪਰਪਜ਼ ਸਰਵਿਸ ਸੁਸਾਇਟੀ ਵਲੋਂ ਮੁੱਖ ...

ਪੂਰੀ ਖ਼ਬਰ »

ਰਾਜਵਿੰਦਰ ਗਹੀਰ ਕੈਨੇਡਾ ਵਲੋਂ ਸਿਆਣਾ ਸਕੂਲ ਲਈ ਵਾਟਰ ਕੂਲਰ ਭੇਟ

ਬਲਾਚੌਰ, 5 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਸਮਾਜ ਸੇਵੀ ਕਾਰਜਾਂ ਵਿਚ ਅਹਿਮ ਸਥਾਨ ਰੱਖਣ ਵਾਲੇ ਵਾਰਡ ਨੰਬਰ ਇਕ ਸਿਆਣਾ ਦੇ ਗਹੀਰ ਪਰਿਵਾਰ ਵਲੋਂ ਸਮਾਜ ਸੇਵੀ ਕੰਮਾਂ ਦੀ ਲੜੀ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਸਿਆਣਾ ਲਈ ਵਾਟਰ ਕੂਲਰ ਭੇਟ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਾਠਗੜ੍ਹ ਵਿਖੇ ਪਾਰਕ ਦਾ ਕੀਤਾ ਉਦਘਾਟਨ

ਕਾਠਗੜ੍ਹ/ਰੱਤੇਵਾਲ, 5 ਜੁਲਾਈ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ)- ਅੱਜ ਕਸਬਾ ਕਾਠਗੜ੍ਹ ਵਿਖੇ ਗਰਾਮ ਪੰਚਾਇਤ ਵਲੋਂ ਉਸਾਰੇ ਜਾ ਰਹੇ ਪਾਰਕ ਦਾ ਉਦਘਾਟਨ ਬਲਾਚੌਰ ਹਲਕੇ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਕੀਤਾ ਗਿਆ | ਇਸ ਸਬੰਧੀ ਕਮਿਊਨਿਟੀ ਸੈਂਟਰ ਵਿਖੇ ...

ਪੂਰੀ ਖ਼ਬਰ »

ਬੰਗਾ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਅੰਤੜੀਆਂ ਅਤੇ ਸਰੀਰਕ ਰੋਗਾਂ ਸਬੰਧੀ ਸੈਮੀਨਾਰ

ਬੰਗਾ, 5 ਜੁਲਾਈ (ਜਸਬੀਰ ਸਿੰਘ ਨੂਰਪੁਰ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਬੰਗਾ ਇਕਾਈ ਵਲੋਂ ਡਾ. ਸੁਖਵਿੰਦਰ ਸਿੰਘ ਹੀਰਾ ਦੀ ਪ੍ਰਧਾਨਗੀ ਹੇਠ ਸਿਹਤ ਸੈਮੀਨਾਰ ਕਰਵਾਇਆ ਗਿਆ | ਡਾ. ਨਿਰੰਜਣ ਪਾਲ ਹੀਉਂ ਨੇ ਦੱਸਿਆ ਕਿ ਐਸ. ਜੀ. ਪੀ. ਜੀ. ਆਈ ਜਲੰਧਰ ਅਤੇ ਆਈ. ਵੀ. ਵਾਈ ...

ਪੂਰੀ ਖ਼ਬਰ »

ਲਾਇਨ ਕਲੱਬ ਮੁਕੰਦਪੁਰ ਨੇ ਮਨਾਈ ਐਵਾਰਡ ਨਾਈਟ

ਮੁਕੰਦਪੁਰ, 5 ਜੁਲਾਈ (ਅਮਰੀਕ ਸਿੰਘ ਢੀਂਡਸਾ)- ਲਾਇਨ ਕਲੱਬ ਮੁਕੰਦਪੁਰ 321 ਡੀ ਵਲੋਂ ਕਲੱਬ ਪ੍ਰਧਾਨ ਲਾਇਨ ਅਰਜਨ ਦੇਵ ਦੀ ਪ੍ਰਧਾਨਗੀ ਵਿਚ ਐਵਾਰਡ ਨਾਈਟ ਸਮਾਗਮ ਕਰਵਾਇਆ ਗਿਆ | ਜਿਸ ਵਿਚ ਲਾਇਨ ਸੁਰਿੰਦਰ ਪਾਲ ਸੌਂਧੀ ਵਾਈਸ ਗਵਰਨਰ 1 ਅਤੇ ਲਾਇਨ ਸ਼ਿਵ ਸੇਖੜੀ ਪਾਸਟ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਪੂਰੀ ਮਿਲੇਗੀ-ਗੋਪਾਲ ਕ੍ਰਿਸ਼ਨ

ਸੰਧਵਾਂ, 5 ਜੁਲਾਈ (ਪ੍ਰੇਮੀ ਸੰਧਵਾਂ)-66 ਕੇ. ਵੀ ਸਬ ਸਟੇਸ਼ਨ ਬਲਾਕੀਪੁਰ ਦੇ ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਨਿਰਵਿਘਨ ਮਿਲ ਰਹੀ ਹੈ | ਪਰ ਗਰਮੀ ਦੇ ...

ਪੂਰੀ ਖ਼ਬਰ »

ਭਗਵੇਂ ਭੇਸ 'ਚ ਦਰ 'ਤੇ ਆਏ ਫੱਕਰ ਨੂੰ ਮਾੜਾ ਨਾ ਬੋਲੋ-ਸੰਤ ਹਾਕਮ ਦਾਸ

ਸੰਧਵਾਂ, 5 ਜੁਲਾਈ (ਪ੍ਰੇਮੀ ਸੰਧਵਾਂ) - ਮਸਤ ਬਾਬਾ ਗੇਂਦਾ ਭਗਤ ਦਰਬਾਰ ਪਿੰਡ ਸੰਧਵਾਂ ਦੇ ਮੁੱਖ ਸੇਵਾਦਾਰ ਸੰਤ ਹਾਕਮ ਦਾਸ ਨੇ ਸੰਗਤਾਂ ਨਾਲ ਪ੍ਰਵਚਨ ਕਰਦਿਆਂ ਕਿਹਾ ਕਿ ਦਰ 'ਤੇ ਭਗਵੇਂ ਭੇਸ ਵਿਚ ਆਏ ਫੱਕਰ ਨੂੰ ਮਾਇਆ ਦੇ ਹੰਕਾਰ ਵਿਚ ਆ ਕੇ ਕਦੇ ਵੀ ਮਾੜਾ ਨਹੀਂ ਬੋਲਣਾ ...

ਪੂਰੀ ਖ਼ਬਰ »

ਬੰਗਾ 'ਚ ਕੀਰਤਨ ਦਰਬਾਰ 9 ਨੂੰ

ਬੰਗਾ, 5 ਜੁਲਾਈ (ਕਰਮ ਲਧਾਣਾ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੰਗਾ ਵਲੋਂ 9 ਜੁਲਾਈ ਨੂੰ ਅਨੰਦਮਈ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਚਰਨ ਕੰਵਲ ...

ਪੂਰੀ ਖ਼ਬਰ »

ਰੁੱਖ ਵੀ ਡਾਕਟਰ ਦਾ ਰੂਪ ਹੁੰਦੇ ਹਨ-ਨਿਰਮਲ ਸੰਧੂ

ਸੰਧਵਾਂ, 5 ਜੁਲਾਈ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਸ. ਨਿਰਮਲ ਸਿੰਘ ਸੰਧੂ ਨੇ ਗੰਧਲੇ ਹੋ ਰਹੇ ਵਾਤਾਵਰਨ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿਨੋ-ਦਿਨ ਗਰਮੀ ਦਾ ਵੱਧ ਰਿਹਾ ਪ੍ਰਕੋਪ ਮਨੁੱਖ ਦੀਆਂ ਆਪਣੀਆਂ ਗਲਤੀਆਂ ਦਾ ਨਤੀਜਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਨਾਣਾ ਸਕੂਲ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਬੰਗਾ, 5 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਵਿਚ ਵੱਖ- ਵੱਖ ਚੱਲ ਰਹੀਆਂ ਸਟਰੀਮਾਂ ਜਿਵੇਂ ਕਿ ਸਾਇੰਸ ...

ਪੂਰੀ ਖ਼ਬਰ »

ਡੇਰਾ ਦੁੱਧਾਧਾਰੀ ਵਿਖੇ ਸੰਤ ਗੁਰਬਚਨ ਦਾਸ ਦੀ ਸਾਲਾਨਾ ਬਰਸੀ ਮਨਾਈ

ਘੁੰਮਣਾ/ਬਹਿਰਾਮ, 5 ਜੁਲਾਈ (ਮਹਿੰਦਰਪਾਲ ਸਿੰਘ, ਨਛੱਤਰ ਸਿੰਘ)-ਡੇਰਾ ਦੁੱਧਾਧਾਰੀ ਮਹੰਤ ਗੁਰਬਚਨ ਦਾਸ ਨਗਰ ਵਿਖੇ ਸੰਤ ਗੁਰਬਚਨ ਦਾਸ ਦੀ ਸਲਾਨਾ ਬਰਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਸਟੇਜ ਸਜਾਈ ਗਈ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਬਲਾਚੌਰ ਦੇ ਆਗੂਆਂ ਦੀ ਹੋਈ ਮੀਟਿੰਗ

ਬਲਾਚੌਰ, 5 ਜੁਲਾਈ (ਸ਼ਾਮ ਸੁੰਦਰ ਮੀਲੂ)-ਸਥਾਨਕ ਹਲਕੇ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਹਿਮ ਮੀਟਿੰਗ ਸ. ਬਲਜੀਤ ਸਿੰਘ ਭਾਰਾਪੁਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮੋਰਚੇ ਦੇ ਕੌਮੀ ਯੂਨਿਟ ਵਲੋਂ ਲਏ ਗਏ ਫ਼ੈਸਲਿਆਂ ਨੂੰ ਅਮਲ ਵਿਚ ਲਿਆਉਣ ਲਈ ਯੋਜਨਾ ਬੰਦੀ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਾਠਗੜ੍ਹ ਹਸਪਤਾਲ ਦਾ ਕੀਤਾ ਦੌਰਾ

ਕਾਠਗੜ੍ਹ/ਰੱਤੇਵਾਲ, 5 ਜੁਲਾਈ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ)- ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਾਠਗੜ੍ਹ ਵਿਖੇ ਬਣੇ ਹਸਪਤਾਲ ਦਾ ਅੱਜ ਬਲਾਚੌਰ ਹਲਕੇ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਦੌਰਾ ...

ਪੂਰੀ ਖ਼ਬਰ »

ਗੁਰਦੁਆਰਾ ਪੰਜ ਤੀਰਥ ਲੜੋਆ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 5 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪਿੰਡ ਲੜੋਆ ਦੇ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਜਿਸ ਨੂੰ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਪ੍ਰਬੰਧਕ ...

ਪੂਰੀ ਖ਼ਬਰ »

ਪੋਸਟਾਂ ਬਹਾਲ ਕਰਨ ਤੋਂ ਬਿਨਾਂ ਹੀ ਅਧਿਆਪਕਾਂ ਦੀਆਂ ਕੀਤੀਆਂ ਨਿਯੁਕਤੀਆਂ- ਜੀ. ਟੀ. ਯੂ.

ਨਵਾਂਸ਼ਹਿਰ, 5 ਜੁਲਾਈ (ਗੁਰਬਖਸ਼ ਸਿੰਘ ਮਹੇ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸਾਬਕਾ ਬੀ.ਪੀ.ਈ.ਓ., ਜਨਰਲ ਸਕੱਤਰ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 5 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਮਾਈਨਿੰਗ ਕਾਨੂੰਨ ਦੇ ਨਾਂਅ ਹੇਠ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਮਜ਼ਦੂਰਾਂ ਨੂੰ ਬਿਨਾਂ ਮਤਲਬ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ ਵਲੋਂ ਕਨਵੀਨਰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ 'ਕਾਲੀ' ਫਿਲਮ ਦੀ ਨਿਰਦੇਸ਼ਕਾ 'ਤੇ ਮੁਕੱਦਮਾ ਦਰਜ ਕਰਨ ਦੀ ਮੰਗ

ਨਵਾਂਸ਼ਹਿਰ, 5 ਜੁਲਾਈ (ਹਰਵਿੰਦਰ ਸਿੰਘ)- ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਫ਼ਿਲਮ ਕਾਲੀ ਦੀ ਨਿਰਦੇਸ਼ਕਾ ਲੀਨਾ ਮਨੀ ਮਕਲੇਈ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਡੀ.ਐੱਸ.ਪੀ. (ਹੈੱਡਕੁਆਟਰ) ਜੰਗ ਬਹਾਦਰ ਸ਼ਰਮਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਪੋਸਟਾਂ ਬਹਾਲ ਕਰਨ ਤੋਂ ਬਿਨਾਂ ਹੀ ਅਧਿਆਪਕਾਂ ਦੀਆਂ ਕੀਤੀਆਂ ਨਿਯੁਕਤੀਆਂ- ਜੀ. ਟੀ. ਯੂ.

ਨਵਾਂਸ਼ਹਿਰ, 5 ਜੁਲਾਈ (ਗੁਰਬਖਸ਼ ਸਿੰਘ ਮਹੇ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸਾਬਕਾ ਬੀ.ਪੀ.ਈ.ਓ., ਜਨਰਲ ਸਕੱਤਰ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਜੋਗਿੰਦਰਪਾਲ ਨੇ ਪਦ ਭਾਰ ਸੰਭਾਲਿਆ

ਬਲਾਚੌਰ, 5 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਹਾਇਕ ਰਜਿਸਟਰਾਰ ਜੋਗਿੰਦਰਪਾਲ ਨੇ ਅੱਜ ਦਫ਼ਤਰ ਰਜਿਸਟਰਾਰ ਸਹਿਕਾਰੀ ਸਭਾਵਾਂ ਬਲਾਚੌਰ ਵਿਖੇ ਪਦ ਭਾਰ ਸੰਭਾਲ ਲਿਆ ਹੈ | ਉਹ ਸ੍ਰੀ ਚਮਕੌਰ ਸਾਹਿਬ ਤੋਂ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਦੇ ਬਲਾਚੌਰ ਵਿਖੇ ਪਦ ਭਾਰ ...

ਪੂਰੀ ਖ਼ਬਰ »

ਦਰਗਾਹ ਬਾਬਾ ਨੂਰੇ ਸ਼ਾਹ ਰੌਜਾ ਪੀਰ ਤੇ ਨਾਮੀ ਕਲਾਕਾਰਾਂ ਨੇ ਲਗਾਈ ਹਾਜ਼ਰੀ

ਸੜੋਆ, 5 ਜੁਲਾਈ (ਨਾਨੋਵਾਲੀਆ)-ਦਰਗਾਹ ਬਾਬਾ ਨੂਰੇ ਸ਼ਾਹ ਰੌਜਾ ਪੀਰ ਪਿੰਡ ਸਹੂੰਗੜ੍ਹਾ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 22ਵਾਂ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਦਰਗਾਹ ਦੇ ਮੁੱਖ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬੰਗਾ ਖੇਤੀਬਾੜੀ ਵਿਕਾਸ ਬੈਂਕ ਦੀਆਂ ਚੋਣਾਂ 'ਚ 6 ਉਮੀਦਵਾਰ ਬਿਨਾ ਮੁਕਾਬਲਾ ਜੇਤੂ

ਬੰਗਾ, 5 ਜੁਲਾਈ (ਜਸਬੀਰ ਸਿੰਘ ਨੂਰਪੁਰ)- ਦੀ ਬੰਗਾ ਪ੍ਰਾਇਮਰੀ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਬੰਗਾ ਦੇ ਡਾਇਰੈਕਟਰਾਂ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ 9 ਜੋਨਾਂ ਵਿਚੋਂ 6 ਜੋਨਾਂ 'ਤੇ ਜੇਤੂ ਰਹੇ | ਜਿਸ ਵਿਚ ਬੰਗਾ ਜੋਨ ...

ਪੂਰੀ ਖ਼ਬਰ »

ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ, 5 ਜੁਲਾਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ ਅੱਜ ਅੰਡਰ ਟ੍ਰਾਇਲ ਰਿਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨੈਸ਼ਨਲ ਹਾਈਵੇਅ 'ਤੇ ਬਲਾਚੌਰ ਸਬ-ਡਵੀਜ਼ਨ 'ਚ ਪੈਂਦੀਆਂ ਫ਼ੈਕਟਰੀਆਂ ਅੱਗੇ ਪਾਣੀ ਦੀ ਨਿਕਾਸੀ ਦੀ ਮੁਸ਼ਕਿਲ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 5 ਜੁਲਾਈ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਸਬ-ਡਵੀਜ਼ਨ 'ਚ ਨੈਸ਼ਨਲ ਹਾਈਵੇਅ 'ਤੇ ਟੌਂਸਾ ਅਤੇ ਰੈਲ ਮਾਜਰਾ ਵਿਖੇ ਸਥਿਤ ਫ਼ੈਕਟਰੀਆਂ ਅੱਗੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦੌਰਾ ਕੀਤਾ | ਉਨ੍ਹਾਂ ਇਸ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਆਗਮਨ ਦਿਵਸ ਸੰਬੰਧੀ ਜੋੜ ਮੇਲਾ ਮਨਾਇਆ

ਬੰਗਾ, 5 ਜੁਲਾਈ (ਕਰਮ ਲਧਾਣਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਿੰਡ ਜੀਂਦੋਵਾਲ ਵਿਖੇ ਆਗਮਨ ਦਿਹਾੜੇ ਦੇ ਸਬੰਧ ਵਿਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ 'ਚ ਮਨਾਇਆ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸਾਬਕਾ ਸਰਪੰਚ ਚੂਹੜ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਮਜਾਰੀ/ਸਾਹਿਬਾ/ਭੱਦੀ, 5 ਜੁਲਾਈ (ਨਿਰਮਲਜੀਤ ਸਿੰਘ ਚਾਹਲ, ਨਰੇਸ਼ ਧੌਲ)- ਸਾਬਕਾ ਸਰਪੰਚ ਚੂਹੜ ਸਿੰਘ ਪਿੰਡ ਫਿਰਨੀ ਮਜਾਰਾ ਜੋ ਬੀਤੇ ਦਿਨ ਦਿਲ ਦੀ ਧੜਕਣ ਰੁਕ ਜਾਣ ਕਰਨ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX