ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਮੋਗਾ

ਦਸਵੀਂ ਦੇ ਨਤੀਜੇ 'ਚੋਂ ਜ਼ਿਲ੍ਹੇ ਦੇ ਤਿੰਨ ਬੱਚੇ ਪੰਜਾਬ ਯੋਗਤਾ ਸੂਚੀ 'ਚ ਆਏ

ਕਮਲਪ੍ਰੀਤ ਕੌਰ ਨੇ ਪਹਿਲਾ, ਸਫਲਦੀਪ ਕੌਰ ਨੇ ਦੂਜਾ ਅਤੇ ਜਸ਼ਨਦੀਪ ਸਿੰਘ ਨੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਹਾਸਲ ਕੀਤਾ
ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ) - ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਜ਼ਿਲ੍ਹਾ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ | ਦਸਵੀਂ ਦੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 10683 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ 10574 ਬੱਚੇ ਪਾਸ ਹੋਏ ਹਨ ਅਤੇ ਜ਼ਿਲ੍ਹੇ ਦਾ ਨਤੀਜਾ 98.98 ਪ੍ਰਤੀਸ਼ਤ ਰਿਹਾ | ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਲਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ 634/650 ਅੰਕ ਲੈ ਕੇ ਜ਼ਿਲ੍ਹੇ 'ਚੋ ਪਹਿਲਾ ਤੇ ਇਸੇ ਸਕੂਲ ਦੀ ਵਿਦਿਆਰਥਣ ਸਫਲਦੀਪ ਕੌਰ ਨੇ 632/650 ਅੰਕ ਲੈ ਕੇ ਜ਼ਿਲ੍ਹੇ 'ਚੋ ਦੂਜਾ ਅਤੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਬਾਘਾ ਪੁਰਾਣਾ ਦੇ ਜਸ਼ਨਦੀਪ ਸਿੰਘ ਨੇ 631/650 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੇ ਜ਼ਿਲ੍ਹੇ 'ਚ ਕ੍ਰਮਵਾਰ ਪਹਿਲਾ, ਦੂਜਾ ਤੀਜਾ ਸਥਾਨ ਹਾਸਲ ਕੀਤਾ ਹੈ, ਉੱਥੇ ਪੰਜਾਬ ਦੀ ਮੈਰਿਟ ਲਿਸਟ 'ਚ ਵੀ ਆਪਣਾ ਸਥਾਨ ਬਣਾਇਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਨੇ ਆਏ ਨਤੀਜੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜਾ ਕੈਲਾ ਸਕੂਲ ਦੇ ਪਿ੍ੰਸੀਪਲ ਵਿਨੋਦ ਸ਼ਰਮਾ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਸਿੱਟਾ ਹੈ ਅਤੇ ਵਿਦਿਆਰਥਣਾਂ ਨੇ ਜ਼ਿਲ੍ਹੇ ਭਰ ਵਿਚ ਜਿੱਥੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਜਿੱਥੇ ਉਨ੍ਹਾਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਉੱਥੇ ਆਪਣੇ ਪਰਿਵਾਰ ਦਾ ਨਾਮ ਵੀ ਉਚਾ ਕੀਤਾ ਹੈ | ਜ਼ਿਕਰਯੋਗ ਹੈ ਕਿ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ 'ਚ ਪੰਜਾਬ ਭਰ ਵਿਚ ਮੋਗਾ ਜ਼ਿਲ੍ਹਾ 16 ਵੇ ਸਥਾਨ 'ਤੇ ਰਿਹਾ |

ਸਰਕਾਰੀ ਸਮਾਰਟ ਸਕੂਲ ਕੈਲਾ ਦੀਆਂ ਵਿਦਿਆਰਥਣਾ ਨੇ ਜ਼ਿਲ੍ਹੇ 'ਚੋਂ ਪਹਿਲਾ ਤੇ ਦੂਜਾ ਸਥਾਨ ਮੱਲਿਆ

ਧਰਮਕੋਟ, 5 ਜੁਲਾਈ (ਪਰਮਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੈਲਾ ਦੇ ਵਿਦਿਆਰਥੀਆਂ ਨੇ ਪੰਜਾਬ ਵਿਚੋਂ ਦਸਵਾਂ ਅਤੇ ਬਾਰਵਾਂ ਅਤੇ ਮੋਗੇ ਜ਼ਿਲੇ੍ਹ ਵਿਚੋਂ ਪਹਿਲਾ ਅਤੇ ...

ਪੂਰੀ ਖ਼ਬਰ »

ਜਸ਼ਨਦੀਪ ਸਿੰਘ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਬਾਘਾ ਪੁਰਾਣਾ, 5 ਜੁਲਾਈ (ਕ੍ਰਿਸ਼ਨ ਸਿੰਗਲਾ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿਚ ਮੱਲ੍ਹਾਂ ਮਾਰਦੇ ਹੋਏ ਜ਼ਿਲ੍ਹੇ ਵਿਚੋਂ ਤੀਜੀ ਪੁਜੀਸ਼ਨ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਪੇਸ਼ੀ 'ਤੇ ਆਏ ਵਿਅਕਤੀਆਂ ਦੇ ਹੋਏ ਤਕਰਾਰ ਤੋਂ ਬਾਅਦ ਚੱਲੀਆਂ ਗੋਲੀਆਂ

ਲੋਕਾਂ ਨੇ ਭੱਜ ਕੇ ਬਚਾਈ ਜਾਨ, ਜ਼ਿਲ੍ਹਾ ਕਚਹਿਰੀ 'ਚ ਬਣਿਆਂ ਸਹਿਮ ਦਾ ਮਹੌਲ

ਮੋਗਾ, 5 ਜੁਲਾਈ (ਗੁਰਤੇਜ ਸਿੰਘ) - ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ 'ਚ ਚੱਲ ਰਹੀ ਗੈਂਗਵਾਰ ਤੋਂ ਜਿਥੇ ਪੰਜਾਬ ਦੇ ਲੋਕ ਵੱਡੀ ਚਿੰਤਾ 'ਚ ਡੁੱਬੇ ਹੋਏ ਹਨ, ਉਥੇ ਆਏ ਦਿਨ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਅੱਜ ਸਮੁੱਚਾ ਪੰਜਾਬ ਸਹਿਮ ਦੇ ਮਹੌਲ ਵਿਚ ਜੀ ਰਿਹਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਅਸਲ੍ਹੇ ਸਮੇਤ ਦੋ ਕਾਬੂ

ਮੋਗਾ, 5 ਜੁਲਾਈ (ਗੁਰਤੇਜ ਸਿੰਘ) - ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਮਿਲੀ ਸੂਚਨਾ ਦੇ ਆਧਾਰ 'ਤੇ ਮੋਗਾ ਅਤੇ ਫ਼ਰੀਦਕੋਟ ਜ਼ਿਲ੍ਹੇ ਵਿਚ ਨਾਜਾਇਜ਼ ਅਸਲੇ੍ਹ ਨਾਲ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਦੋ ਜਾਣਿਆਂ ਨੂੰ ਅਸਲੇ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ ਦੇ ਪੱਕੇ ਮੋਰਚੇ 'ਤੇ ਪ੍ਰਦਰਸ਼ਨਕਾਰੀਆਂ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 5 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਮੋਗਾ ਬਰਨਾਲਾ ਰਾਸ਼ਟਰੀ ਚਹੁ-ਮਾਰਗ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਪਿਛਲੇ 6 ਮਹੀਨੇ ਤੋਂ ਲੱਗੇ ਦਿਨ ਰਾਤ ਦੇ ਧਰਨੇ ਨੂੰ ਚੁਕਾਉਣ ਲਈ 35 ਦਿਨ ਪਹਿਲਾਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਸਾਬਕਾ ਸੈਨਿਕਾਂ ਵਲੋਂ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 5 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਫੌਜ 'ਚ ਭਰਤੀ ਲਈ ਸ਼ੁਰੂ ਕੀਤੀ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਪਿੰਡ ਹਿੰਮਤਪੁਰਾ ਵਿਖੇ ਸਾਬਕਾ ਸੈਨਿਕਾਂ ਨੇ ਸੰਘਰਸ਼ ਦਾ ਬਿਗੁਲ ਵਜਾੳਾੁਦਿਆਂ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਜ਼ਿਲ੍ਹਾ ਮੋਗਾ ਨੂੰ ਤੋਹਫ਼ਾ

• ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ 239 ਅਸਾਮੀਆਂ 'ਤੇ ਅਧਿਆਪਕ ਤਾਇਨਾਤ • ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਨਿਯੁਕਤੀ ਪੱਤਰ ਵੰਡੇ ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ) - ਸੂਬੇ 'ਚ ਸਿੱਖਿਆ ਨੂੰ ਸਭ ਤੋਂ ਵੱਧ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਸਾਹਿਲ ਬਾਵਾ ਨੇ ਹਾਸਲ ਕੀਤੇ 55 ਸਕੋਰ

ਧਰਮਕੋਟ, 5 ਜੁਲਾਈ (ਪਰਮਜੀਤ ਸਿੰਘ) - ਗੋਲਡਨ ਐਜੂਕੇਸ਼ਨ ਇਲਾਕੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਪੀ.ਟੀ. ਈ ਦੀ ਹੋਈ ਪ੍ਰੀਖਿਆ ਵਿਚ ਸਾਹਿਲ ਬਾਵਾ ਪੁੱਤਰ ਰਾਜੀਵ ਬਾਵਾ ਵਾਸੀ ਕੋਟ ਈਸੇ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਦੀ ਫ਼ਿਰੋਜ਼ਪੁਰ ਸੰਸਥਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ) - ਗੋ-ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਮਾਲ ਰੋਡ ਸਾਹਮਣੇ ਨਗਰ ਕੌਂਸਲ ਫ਼ਿਰੋਜਪੁਰ ਵਿਚ ਸਥਿਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੀ ਹੈ | ਸੰਸਥਾ ਨੇ ਨਵਜੋਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਹੈ | ...

ਪੂਰੀ ਖ਼ਬਰ »

ਫਰੀਦਕੋਟ, ਮੋਗਾ ਤੇ ਬਠਿੰਡਾ ਜ਼ਿਲਿ੍ਹਆਂ 'ਚ ਸਭ ਤੋਂ ਵੱਧ ਮੈਰਿਟ ਨਾਲ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ 'ਤੇ

ਸਮਾਲਸਰ, 5 ਜੁਲਾਈ (ਕਿਰਨਦੀਪ ਸਿੰਘ ਬੰਬੀਹਾ) - ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੀ ਗਈ 10ਵੀਂ ਜਮਾਤ ਦੀ ਮੈਰਿਟ ਸੂਚੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਮੋਗਾ, 5 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ.) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਰੋਟਾਣਾ, ਗੁਲਜ਼ਾਰ ਸਿੰਘ ਘੱਲ ਕਲਾਂ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁਕੰਦ ਸਿੰਘ ਕਮਲ, ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਨੇ ਸਰਕਾਰ ਦਾ ਪੁਤਲਾ ਫੂਕਿਆ

ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਮੋਗਾ ਦੇ ਬੱਸ ਅੱਡੇ ਵਿਚ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਦੇ ਸੱਦੇ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ | ਮੋਰਚੇ ਦੇ ਸੂਬਾ ਕਨਵੀਨਰ ਕਾ. ਗੁਰਜੰਟ ਕੋਕਰੀ, ...

ਪੂਰੀ ਖ਼ਬਰ »

ਗੀਤਾ ਭਵਨ ਵਿਖੇ ਸ੍ਰੀਮਦ ਭਾਗਵਤ ਕਥਾ ਅੱਜ ਤੋਂ ਸ਼ੁਰੂ

ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਪੰੁਨਿਆ ਦਾ ਉਤਸਵ ਬ੍ਰਹਮਲੀਨ ਸੁਆਮੀ ਵੇਦਾਂਤਾ ਨੰਦ ਜੀ ਮਹਾਰਾਜ ਅਤੇ ਬ੍ਰਹਮਲੀਨ ਸੁਆਮੀ ਸਹਿਜ ਪ੍ਰਕਾਸ਼ ਸਰਸਵੀ ਜੀ ਮਹਾਰਾਜ ਦੀ ਤਪੋਸਥਲੀ ਗੀਤਾ ਭਵਨ ਵਿਖੇ ਸ੍ਰੀਮਦ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਪਲਾਸਟਿਕ ਦੇ ਬੁਰੇ ਪ੍ਰਭਾਵਾਂ 'ਤੇ ਸੈਮੀਨਾਰ

ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ) - ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ, ਸਕੂਲ ਮੋਗਾ ਵਿਚ ਪਲਾਸਟਿਕ ਦੇ ਬੁਰੇ ਪ੍ਰਭਾਵਾਂ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਪਲਾਸਟਿਕ ਦੀਆਂ ਚੀਜ਼ਾਂ ਨਾ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਆਈਲਟਸ ਦੀ ਕੋਚਿੰਗ ਲਈ ਮੰਨੀ ਪ੍ਰਮੰਨੀ ਸੰਸਥਾ - ਹਠੂਰ

ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ.ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ 'ਚ ਆਈਲਟਸ ਦੇ ਸੱਤ ਤੋ ਵੱਧ ਚੰਗੇ ਨਤੀਜੇ ਦੇਣ ਵਾਲੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX