ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਬਠਿੰਡਾ

ਦਸਵੀਂ ਦੇ ਨਤੀਜੇ ਦੀ ਜ਼ਿਲ੍ਹਾਵਾਰ ਪਾਸ ਫ਼ੀਸਦੀ ਤੇ ਮੈਰਿਟ ਲਿਸਟ 'ਚ ਪੱਛੜਿਆ ਜ਼ਿਲ੍ਹਾ ਬਠਿੰਡਾ

ਬਠਿੰਡਾ, 5 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ ਦੀ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿਚ ਐਤਕੀਂ ਬਠਿੰਡਾ ਜ਼ਿਲ੍ਹਾ ਪਛੜ ਗਿਆ, ਜਿਸ ਵਿਚ ਸਮੂਹ ਜ਼ਿਲਿ੍ਹਆਂ 'ਚੋਂ ਬਠਿੰਡਾ 19ਵੇਂ ਸਥਾਨ 'ਤੇ ਰਿਹਾ ਹੈ | ਜਦਕਿ ਪਿਛਲੀ ਵਾਰ ਬਠਿੰਡਾ ਜ਼ਿਲ੍ਹਾ ਦੂਸਰੇ ਸਥਾਨ 'ਤੇ ਰਿਹਾ ਸੀ | ਜ਼ਿਲ੍ਹਾ ਵਾਰ ਪਾਸ ਪ੍ਰਤੀਸ਼ਤਤਾ ਵਿਚ ਬਠਿੰਡਾ ਦੇ ਗੁਆਂਢੀ ਜ਼ਿਲੇ੍ਹ ਬਰਨਾਲਾ ਦਾ 8ਵਾਂ, ਫ਼ਰੀਦਕੋਟ ਦਾ 11ਵਾਂ, ਮਾਨਸਾ ਦਾ 12ਵਾਂ ਅਤੇ ਮੁਕਤਸਰ ਸਾਹਿਬ ਦਾ 13ਵਾਂ ਸਥਾਨ ਰਿਹਾ ਹੈ | ਇਕੱਲੀ ਪਾਸ ਪ੍ਰਤੀਸ਼ਤਤਾ 'ਚ ਹੀ ਨਹੀਂ, ਬਲਕਿ ਮੈਰਿਟ ਲਿਸਟ ਵਿਚ ਬਠਿੰਡਾ ਦੇ ਵਿਦਿਆਰਥੀ ਫਾਡੀ ਰਹਿ ਗਏ ਹਨ | 312 ਵਿਦਿਆਰਥੀਆਂ ਦੀ ਮੈਰਿਟ ਲਿਸਟ ਵਿਚ ਜ਼ਿਲੇ੍ਹ 'ਚੋਂ ਇਸ ਵਾਰ ਦੋ ਲੜਕੀਆਂ ਅਤੇ ਇਕ ਲੜਕਾ ਮੈਰਿਟ 'ਚ ਜਗ੍ਹਾ ਬਣਾਉਣ ਵਿਚ ਸਫਲ ਰਹੇ ਹਨ | ਜਿਨ੍ਹਾਂ ਵਿਚੋਂ ਸਥਾਨਕ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਲਵੀਸ਼ ਗਰਗ ਪੁੱਤਰ ਰਾਜਿੰਦਰ ਕੁਮਾਰ ਨੇ ਕੁਲ 650 ਅੰਕਾਂ ਵਿਚੋਂ 632 ਅੰਕ (97.23 ਫ਼ੀਸਦੀ) ਲੈ ਕੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਲਵੀਸ਼ ਦਾ ਪੰਜਾਬ 'ਚੋਂ 12ਵਾਂ ਰੈਂਕ ਰਿਹਾ ਹੈ | ਇਸੇ ਤਰ੍ਹਾਂ ਦਸਮੇਸ਼ ਪਬਲਿਕ ਹਾਈ ਸਕੂਲ, ਗੋਨਿਆਣਾ ਮੰਡੀ ਦੀ ਵਿਦਿਆਰਥਣ ਉਪਿੰਦਰਪਾਲ ਪੁੱਤਰੀ ਅੰਮਿ੍ਤਪਾਲ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਮੰਡੀ ਦੀ ਵਿਦਿਆਰਥਣ ਲਵਲੀਨ ਸ਼ਰਮਾ ਪੁੱਤਰੀ ਹਰਜਿੰਦਰ ਕੁਮਾਰ ਦੇ 631-631 ਅੰਕ ਆਏ ਹਨ ਅਤੇ ਇਨ੍ਹਾਂ ਨੇ ਜ਼ਿਲੇ੍ਹ 'ਚੋ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਦੋਵਾਂ ਨੇ ਸਾਂਝੇ ਤੌਰ 'ਤੇ ਸੂਬੇ ਵਿਚੋਂ 13ਵਾਂ ਰੈਂਕ ਹਾਸਲ ਕੀਤਾ ਹੈ | ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਨੇ ਦੱਸਿਆ ਕਿ ਬਠਿੰਡਾ ਜ਼ਿਲੇ੍ਹ ਦੇ 14,871 ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿਚੋਂ 14,705 ਪਾਸ ਹੋਏ ਹਨ | ਇਸ ਤਰ੍ਹਾਂ ਜ਼ਿਲੇ੍ਹ ਦੀ ਪਾਸ ਪ੍ਰਤੀਸ਼ਤਤਾ 98.88 ਫ਼ੀਸਦੀ ਰਹੀ ਹੈ ਅਤੇ ਬਠਿੰਡਾ ਜ਼ਿਲ੍ਹਾ ਸੂਬੇ ਭਰ 'ਚੋ 19ਵੇਂ ਸਥਾਨ 'ਤੇ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਅਸੀਂ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿਚ ਪਿੱਛੇ ਚਲੇ ਗਏ ਹਾਂ ਪਰ ਇਸ ਦੇ ਬਾਵਜੂਦ ਵੀ ਜ਼ਿਲ੍ਹੇ ਦਾ ਨਤੀਜਾ ਬਹੁਤ ਵਧੀਆ ਰਿਹਾ | ਇਸ ਦੇ ਲਈ ਉਹ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹਨ ਅਤੇ ਅੱਗਿਓਾ ਹੋ ਕੇ ਹੋਰ ਤਕੜੇ ਹੋ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕਰਨਗੇ | ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਬਠਿੰਡਾ ਨੇ ਮੈਰਿਟ ਲਿਸਟ ਵਿਚ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਰਹੇ ਹਨ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕੇ ਵਧੀਆ ਨਤੀਜਾ ਰਿਹਾ ਹੈ |

ਰਾਹਗੀਰਾਂ ਤੋਂ ਮੋਬਾਈਲ ਫ਼ੋਨ ਖੋਹਣ ਵਾਲਾ ਗਰੋਹ ਕਾਬੂ

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਇਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ ਜੋ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ | ਇਸ ਗਿਰੋਹ ਕੋਲੋਂ ਪੁਲਿਸ ਨੇ ਮਹਿੰਗੇ ਭਾਅ ਦੇ 10 ਸਕਰੀਨ ਟੱਚ ...

ਪੂਰੀ ਖ਼ਬਰ »

ਮਾਮਲਾ ਜੇਲ੍ਹ 'ਚ ਬੰਦ ਗੈਂਗਸਟਰ ਰਾਜਵੀਰ 'ਤੇ ਤਸ਼ੱਦਦ ਢਾਹੁਣ ਦਾ

ਗੈਂਗਸਟਰਵਾਦ ਦੀ ਆੜ 'ਚ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਜਾ ਰਿਹੈ-ਦਲ ਖ਼ਾਲਸਾ

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰ ਰਾਜਵੀਰ ਸਿੰਘ ਰਾਜਾ ਦੀ ਜੇਲ੍ਹ 'ਚ ਕੁੱਟਮਾਰ ਦੌਰਾਨ ਉਸ ਦੇ ਕੇਸ ਕਤਲ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹੈ | ਇਹ ਮਾਮਲਾ ਉਛਲਣ ਬਾਅਦ ਜਿਥੇ ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਸਟੇਨ ਸਵਾਮੀ ਦੇ ਸ਼ਹੀਦੀ ਦਿਵਸ ਮੌਕੇ ਚੌਕ 'ਚ ਖੜ੍ਹ ਕੇ ਪ੍ਰਦਰਸ਼ਨ

ਬਠਿੰਡਾ, 5 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ, ਇਕਾਈ ਬਠਿੰਡਾ ਨੇ ਅੱਜ ਸਥਾਨਕ ਟੀਚਰਜ਼ ਹੋਮ ਵਿਚ ਸਟੇਨ ਸਵਾਮੀ ਦਾ ਸ਼ਹੀਦੀ ਦਿਵਸ ਮਨਾਇਆ | ਇਸ ਦੌਰਾਨ ਸਭਾ ਦੇ ਮੈਂਬਰਾਂ ਤੋਂ ਬਿਨ੍ਹਾਂ ਤਰਕਸ਼ੀਲ ਸੋਸਾਇਟੀ, ਸਾਹਿਤਕ ਹਸਤੀਆਂ ਅਤੇ ਹੋਰ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਤੋਂ ਦੁਖੀ ਨੇ ਪ੍ਰੀਤ ਨਗਰ ਦੇ ਵਾਸੀ

ਮਾਨਸਾ, 5 ਜੁਲਾਈ (ਵਿ. ਪ੍ਰਤੀ.)- ਸਥਾਨਕ ਪ੍ਰੀਤ ਨਗਰ ਦੀਆਂ ਕਈ ਗਲੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਨ ਕਰ ਕੇ ਲੋਕ ਦੁਖੀ ਹਨ | ਵਾਰਡ ਨੰਬਰ 2 ਦੀ ਮੋਹਨ ਹੌਲਦਾਰ ਵਾਲੀ ਗਲੀ ਦੇ ਵਾਸੀਆਂ ਨੇ ਦੱਸਿਆ ਕਿ ਗਲੀ ਨੀਵੀਂ ਹੋਣ ਕਾਰਨ ਸੀਵਰੇਜ ਦਾ ਪਾਣੀ ਖੜ੍ਹ ਜਾਂਦਾ ਹੈ ਅਤੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 13 ਅਗਸਤ ਨੂੰ ਸਬ-ਡਵੀਜ਼ਨ ਫੂਲ ਤੇ ਤਲਵੰਡੀ ਸਾਬੋ ਵਿਖੇ ਲਗਾਈ ਜਾਵੇਗੀ

ਬਠਿੰਡਾ, 5 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਨਯੋਗ ਨਾਲਸਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਹੁਕਮਾਂ ਅਨੁਸਾਰ ਸਬ-ਡਵੀਜ਼ਨ ਫੂਲ ਤੇ ਤਲਵੰਡੀ ਸਾਬੋ ਵਿਖੇ 13 ਅਗਸਤ 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮਾਨਸਾ, 5 ਜੁਲਾਈ (ਰਵੀ)- ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਲੱਖਾ ਸਿੰਘ ਸਹਾਰਨਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਡਾ. ਕੁਲਦੀਪ ਸਿੰਘ ਦੀਪ ਨੇ ਕਾਰਪੋਰੇਟੀ ਜਗਤ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਮਾਏਦਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮਾਲਵਾ ਵਲੋਂ ਧਰਨਾ ਸਮਾਪਤ

ਸਰਦੂਲਗੜ੍ਹ, 5 ਜੁਲਾਈ (ਜ਼ੈਲਦਾਰ)- ਭਾਰਤੀ ਕਿਸਾਨ ਯੁਨੀਅਨ (ਮਾਲਵਾ) ਵਲੋਂ ਅਣਮਿਥੇ ਸਮੇਂ ਲਈ ਐਲਾਨ ਕੇ ਮਾਰਕਫੈਡ ਦੀ 'ਦੀ ਸਹਿਕਾਰੀ ਸਭਾ' ਮੂਹਰੇ ਮੂੰਗੀ ਦੀ ਖਰੀਦ ਨੂੰ ਲੈ ਕੇ ਲਗਾਇਆ ਧਰਨਾ ਦੂਸਰੇ ਦਿਨ ਸਮਾਪਤ ਕਰ ਦਿੱਤਾ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਮਲੂਕ ...

ਪੂਰੀ ਖ਼ਬਰ »

ਮਾਮਲਾ ਜੇਲ੍ਹ 'ਚ ਗੈਂਗਸਟਰ ਰਾਜਵੀਰ ਦੇ ਕੇਸ ਕਤਲ ਕਰਨ ਦਾ

ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਰਾਜਵੀਰ ਨੂੰ ਮਿਲਣ ਪੁੱਜੇ ਜਥੇਦਾਰ ਦਾਦੂਵਾਲ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੇਰੰਗ ਮੋੜਿਆ

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਅੰਮਿ੍ਤਧਾਰੀ ਗੈਂਗਸਟਰ ਰਾਜਵੀਰ ਸਿੰਘ ਰਾਜਾ ਦੇ ਜ਼ੇਲ੍ਹ ਅੰਦਰ ਕੇਸ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸਿੱਖ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਦਲ ਖ਼ਾਲਸਾ ਵਲੋਂ ਉਕਤ ਨੌਜਵਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਸਨਮਾਨ ਸਮਾਰੋਹ ਹੋਇਆ

ਭਗਤਾ ਭਾਈਕਾ, 5 ਜੁਲਾਈ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦਾ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੰੂ ਵਧੀਆਂ ਨਤੀਜਿਆਂ ਲਈ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਕਾਰਜਕਾਰੀ ਕੋਆਰਡੀਨੇਟਰ ਗੁਰਪ੍ਰੀਤ ...

ਪੂਰੀ ਖ਼ਬਰ »

ਸੋਨੇ 'ਤੇ 5 ਫ਼ੀਸਦੀ ਕਸਟਮ ਡਿਊਟੀ ਵਧਾਉਣ ਕਾਰਨ ਸਵਰਨਕਾਰ ਨਿਰਾਸ਼

ਬਠਿੰਡਾ, 5 ਜੁਲਾਈ (ਅਵਤਾਰ ਸਿੰਘ)- ਅਖਿਲ ਭਾਰਤੀਅ ਸਵਨਰਕਾਰ ਸੰਘ ਦੇ ਨੈਸ਼ਨਲ ਪ੍ਰਧਾਨ ਅਤੇ ਪੰਜਾਬ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਬਠਿੰਡਾ ਦੇ ਨਿੱਜੀ ਹੋਟਲ 'ਚ ਪੰਜਾਬ ਦੇ ਸਵਰਨਕਾਰ/ ਜਵੈਲਰਾਂ ਨਾਲ ਵਿਸ਼ੇਸ਼ ਮੀਟਿੰਗ ਵਿਚ ਵਿਚਾਰ ਸਾਂਝੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਉਪਿੰਦਰਪਾਲ ਨੇ ਦਸਵੀਂ ਵਿਚੋਂ ਮੈਰਿਟ ਵਿਚ 13ਵਾਂ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਲਿਆ

ਗੋਨਿਆਣਾ, 5 ਜੁਲਾਈ (ਲਛਮਣ ਦਾਸ ਗਰਗ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 10ਵੀ ਜਮਾਤ ਦੀ ਮੈਰਿਟ ਦੀ ਲਿਸਟ ਵਿਚੋਂ ਗੋਨਿਆਣਾ ਮੰਡੀ ਦੇ ਦਸਮੇਸ਼ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਨੇ ਮੈਰਿਟ ਦੀ ਲਿਸਟ ਵਿਚ ਬਠਿੰਡਾ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਦਾਨੀ ਸੱਜਣ ਨੇ ਢਪਾਲੀ ਦੇ ਸੀਨੀਅਰ ਸੈਕੰਡਰੀ ਸਕੂਲ ਨੂੰ 30 ਕਿੱਲੋਵਾਟ ਦਾ ਜਨਰੇਟਰ ਭੇਟ ਕੀਤਾ

ਭਾਈਰੂਪਾ, 5 ਜੁਲਾਈ (ਵਰਿੰਦਰ ਲੱਕੀ)-ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਢਪਾਲੀ ਦੇ ਵਸਨੀਕ ਦਾਨੀ ਸੱਜਣਾਂ ਵਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 30 ਕਿੱਲੋਵਾਟ ਦਾ ਸਾਈਲੈਂਟ ਜਨਰੇਟਰ ਭੇਟ ਕੀਤਾ ਗਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਨਥਾਣਾ, 5 ਜੁਲਾਈ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰੋਜ਼ਾਨਾ ਸਹਿਜ ਪਾਠ ਸਭਾ ਵਲੋਂ ਸ਼੍ਰੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਉਪਿੰਦਰਪਾਲ ਨੇ ਦਸਵੀਂ ਵਿਚੋਂ ਮੈਰਿਟ ਵਿਚ 13ਵਾਂ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਲਿਆ

ਗੋਨਿਆਣਾ, 5 ਜੁਲਾਈ (ਲਛਮਣ ਦਾਸ ਗਰਗ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 10ਵੀ ਜਮਾਤ ਦੀ ਮੈਰਿਟ ਦੀ ਲਿਸਟ ਵਿਚੋਂ ਗੋਨਿਆਣਾ ਮੰਡੀ ਦੇ ਦਸਮੇਸ਼ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਨੇ ਮੈਰਿਟ ਦੀ ਲਿਸਟ ਵਿਚ ਬਠਿੰਡਾ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ 'ਤੇ ਪੂਰਨ ਰੋਕ

ਬਠਿੰਡਾ, 5 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰ ਵਲੋਂ ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ ਅਤੇ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਤੋਂ ਬਣੀਆਂ ਵੱਖ-ਵੱਖ ਵਸਤੂਆਂ ਜਿਨ੍ਹਾਂ ਵਿਚ ਪਲਾਸਟਿਕ ਲਿਫ਼ਾਫ਼ੇ, ਥਰਮੋਕੋਲ ਆਦਿ ਸ਼ਾਮਲ ਹਨ, ਦੀ ਵਰਤੋਂ ਤੇ ਪੂਰਨ ...

ਪੂਰੀ ਖ਼ਬਰ »

ਅੱਜ 66 ਕੇਵੀ ਗਰਿੱਡ ਸਪਲਾਈ ਕਾਰਨ ਵਿਸ਼ਾਲ ਨਗਰ ਏਰੀਆ ਬਿਜਲੀ ਤੋਂ ਪ੍ਰਭਾਵਿਤ

ਬਠਿੰਡਾ, 5 ਜੁਲਾਈ (ਅਵਤਾਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਹਾਇਕ ਇੰਜੀਨੀਅਰ ਨਵੀਨ ਕੁਮਾਰ ਅਤੇ ਵਧੀਕ ਨਿਗਰਾਨ ਇੰਜੀਨੀਅਰ ਰਮੇਸ਼ ਕੁਮਾਰ ਵਲੋਂ ਸਾਂਝੇ ਤੌਰ 'ਤੇ ਆਮ ਜਨਤਾ ਨੂੰ ਪ੍ਰੈਸ ਬਿਆਨ ਜਾਰੀ ਕਰਕੇ ਸੂਚਿਤ ਕੀਤਾ ਜਾਂਦਾ ਹੈ ਕਿ ਅੱਜ 6 ...

ਪੂਰੀ ਖ਼ਬਰ »

ਬਠਿੰਡਾ ਜ਼ੇਲ੍ਹ 'ਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਸਮੇਤ ਹੋਰ ਸਾਮਾਨ ਬਰਾਮਦ

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਵਗੈਰਾ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਜ਼ੇਲ੍ਹ ਪ੍ਰਸ਼ਾਸ਼ਨ ਵਲੋਂ ਇਕ ਹਵਾਲਾਤੀ ਤੋਂ ਮੋਬਾਇਲ ਫੋਨ, ਸਿਮ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਇਕ ਦਰਜਨ ਨਵੇਂ ਡੀ.ਐਸ.ਪੀਜ਼ ਦੀਆਂ ਹੋਈਆਂ ਨਿਯੁਕਤੀਆਂ

ਬਠਿੰਡਾ, 5 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੀਆਂ ਵੱਡੀ ਪੱਧਰ 'ਤੇ ਕੀਤੀਆਂ ਬਦਲੀਆਂ ਤਹਿਤ ਬਠਿੰਡਾ ਜ਼ਿਲ੍ਹੇ ਦੇ ਕਰੀਬ ਇਕ ਦਰਜਨ ਨਵੇਂ ਡੀਐਸਪੀਜ਼ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਨਵੀਆਂ ...

ਪੂਰੀ ਖ਼ਬਰ »

ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਕਲਮਛੋੜ ਹੜ੍ਹਤਾਲ ਕਰਕੇ ਰੋਸ ਪ੍ਰਦਰਸ਼ਨ

ਬਠਿੰਡਾ, 05 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ 6 ਮਹੀਨਿਆਂ ਦਾ ਮਹੀਨਾਵਾਰ ਇੰਨਸੈਟਿਵ (ਪ੍ਰੋਤਸਾਹਨ) ਨਾ ਦੇਣ ਦੇ ਰੋਸ ਵਜੋ ਕਮਿਊਨਟੀ ਹੈਲਥ ਅਫ਼ਸਰਾਂ ਨੇ ਇਕ ਦਿਨ੍ਹਾਂ ਕਲਮ ਛੋੜ ਹੜ੍ਹਤਾਲ ਕਰਦੇ ਹੋਏ ਸਿਵਲ ਸਰਜਨ ਬਠਿੰਡਾ ਅਤੇ ਜ਼ਿਲ੍ਹਾ ਅਕਾਊਾਟ ਅਫ਼ਸਰ ...

ਪੂਰੀ ਖ਼ਬਰ »

ਬਿਜਲੀ ਖ਼ਪਤਕਾਰਾਂ ਦੇ ਕੰਮ ਨਾ ਹੋਣ ਤੋਂ ਅੱਕੇ ਲੋਕਾਂ ਨੇ ਦਫ਼ਤਰ ਪਹੁੰਚ ਕੇ ਕੀਤੀ ਨਾਅਰੇਬਾਜ਼ੀ

ਭੁੱਚੋ ਮੰਡੀ, 5 ਜੁਲਾਈ (ਬਿੱਕਰ ਸਿੰਘ ਸਿੱਧੂ)-ਸਬ ਡਵੀਜ਼ਨ ਭੁੱਚੋ ਦੇ ਦਫ਼ਤਰ ਅੱਜ ਉਸ ਸਮੇਂ ਰੌਲਾ ਪੈ ਗਿਆ ਜਦ ਆਪਣੇ ਕੰਮ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਦਫ਼ਤਰ ਦੇ ਚੱਕਰ ਲਗਾ ਰਹੇ ਖ਼ਪਤਕਾਰਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਹ ਜੇ ਈ, ਕਲਰਕ ਅਤੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਚਾਉਕੇ, 5 ਜੁਲਾਈ (ਮਨਜੀਤ ਸਿੰਘ ਘੜੈਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ | ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਕਲਾਸ ਦੇ ...

ਪੂਰੀ ਖ਼ਬਰ »

ਪਾਸਵਾਨ ਦੇ ਚਲੇ ਜਾਣ ਬਾਅਦ ਸੰਸਦ 'ਚ ਗ਼ਰੀਬਾਂ ਪੱਖੀ ਆਵਾਜ਼ ਉਠਣੀ ਬੰਦ ਹੋਈ-ਗਹਿਰੀ

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਦਲਿਤ ਮਹਾਂਪੰਚਾਇਤ ਵਲੋਂ ਅੱਜ ਬਠਿੰਡਾ ਵਿਖੇ ਮਰਹੂਮ ਸਾਬਕਾ ਕੇਂਦਰੀ ਮੰਤਰੀ ਰਾਮ ਬਿਲਾਸ ਪਾਸਵਾਨ ਦਾ ਜਨਮ ਦਿਹਾੜਾ ਉਨ੍ਹਾਂ ਦੇ ਨਜ਼ਦੀਕੀ ਸਾਥੀ ਰਹੇ ਉੱਘੇ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਤੇ ਚਿੱਟੇ ਮੱਛਰ ਦੇ ਹਮਲੇ ਨੇ ਹੰਭਾਏ ਕਿਸਾਨ

ਭੁੱਚੋ ਮੰਡੀ, 5 ਜੁਲਾਈ (ਬਿੱਕਰ ਸਿੰਘ ਸਿੱਧੂ)- ਪਿਛਲੇ ਦਿਨਾਂ ਦੌਰਾਨ ਨਰਮੇ ਦੀ ਫ਼ਸਲ ਤੇ ਹੋਏ ਚਿੱਟੇ ਮੱਛਰ ਦੇ ਹਮਲੇ ਕਾਰਨ ਕਿਸਾਨ ਚਿੰਤਾ ਵਿਚ ਡੁੱਬੇ ਹੋਏ ਹਨ | ਪਿਛਲੇ ਸਾਲ ਗੁਲਾਬੀ ਸੁੰਡੀ ਦੀ ਦਹਿਸ਼ਤ ਹਾਲੇ ਕਿਸਾਨਾਂ ਦੇ ਮਨਾਂ ਵਿਚੋਂ ਨਿਕਲੀ ਨਹੀਂ ਸੀ, ਪ੍ਰੰਤੂ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਫਿਰ ਬਨਣ ਲੱਗੀ ਨਰਮੇ ਲਈ ਕਾਲ, ਕਿਸਾਨ ਨੇ ਨਰਮੇ ਦੀ ਫ਼ਸਲ ਵਾਹੀ

ਤਲਵੰਡੀ ਸਾਬੋ, 05 ਜੁਲਾਈ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਖਿੱਤੇ ਵਿਚ ਇਕ ਵਾਰ ਫਿਰ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਘਟਨਾਵਾਂ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਲੈ ਆਂਦੀ ਹੈ ਅਤੇ ਉਨ੍ਹਾਂ ਵਲੋਂ ਨਰਮੇ ...

ਪੂਰੀ ਖ਼ਬਰ »

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦਿਆਲਪੁਰਾ ਭਾਈਕਾ ਵਲੋਂ ਗੁਰਮਨ ਰੰਧਾਵਾ ਦਾ ਸਨਮਾਨ

ਭਾਈਰੂਪਾ, 5 ਜੁਲਾਈ (ਵਰਿੰਦਰ ਲੱਕੀ)-ਆਪਣੇ ਲੰਬੇ ਕੇਸਾਂ ਨਾਲ ਇੰਡੀਆ ਬੁੱਕ ਆਫ਼ ਰਿਕਾਰਡ 'ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦਿਆਲਪੁਰਾ ਭਾਈਕਾ ਦੇ ਵਿਦਿਆਰਥੀ ਗੁਰਮਨ ਰੰਧਾਵਾ ਦਾ ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਤੇ ...

ਪੂਰੀ ਖ਼ਬਰ »

ਡੀ.ਸੀ. ਬਠਿੰਡਾ ਪੁੱਜੇ ਅਕਾਲ ਯੂਨੀਵਰਸਿਟੀ, ਐਨ.ਸੀ.ਸੀ ਕੈਂਪ 'ਚ ਕੀਤੀ ਸ਼ਿਰਕਤ

ਤਲਵੰਡੀ ਸਾਬੋ, 5 ਜੁਲਾਈ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਹੜੇ 'ਚ ਪਿਛਲੇ ਕਰੀਬ ਇਕ ਹਫ਼ਤੇ ਤੋਂ ਚੱਲ ਰਹੇ ਪੰਜਾਬ ਐਨਸੀਸੀ ਦੇ ਏਟੀਸੀ 115 ਕੈਂਪ ਵਿਚ ਅੱਜ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿੰਡ ਗੰਗਾ-ਅਬਲੂ ਵਿਖੇ ਨਹਿਰੀ ਮੋਘੇ ਨਾਲ ਛੇੜਛਾੜ ਕਰਨ ਕਾਰਨ ਦੋ ਮੋਘਿਆਂ ਦੇ ਕਿਸਾਨਾਂ 'ਚ ਤਣਾਅ

ਮਹਿਮਾ ਸਰਜਾ, 5 ਜੁਲਾਈ (ਬਲਦੇਵ ਸੰਧੂ)- ਪਿੰਡ ਗੰਗਾ-ਅਬਲੂ ਵਿਖੇ ਮੋਘੇ ਤੇ ਲੱਗੀ ਲੋਹੇ ਦੀ ਮਸ਼ੀਨ ਤੋਂ ਇੱਟਾਂ ਪੁੱਟਣ ਕਾਰਨ ਦੋਨਾਂ ਮੋਘਿਆਂ ਦੇ ਕਿਸਾਨਾਂ 'ਚ ਭਾਰੀ ਤਣਾਅ ਦਾ ਮਾਹੌਲ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਰਾਮਗੜ੍ਹ ਮਾਈਨਰ ...

ਪੂਰੀ ਖ਼ਬਰ »

ਦਹਾਕੇ ਤੋਂ ਗਰਕਿਆ ਮਹਿਰਾਜ ਦਾ ਸੀਵਰੇਜ ਸਿਸਟਮ

ਮਹਿਰਾਜ਼, 5 ਜੁਲਾਈ (ਸੁਖਪਾਲ ਮਹਿਰਾਜ)- ਦਹਾਕੇ ਤੋਂ ਗਰਕੇ ਸੀਵਰੇਜ ਸਿਸਟਮ ਦੀ ਗੰਦਗੀ ਜੋ ਦਲਦਲ ਦਾ ਰੂਪ ਧਾਰਨ ਕਰ ਚੁੱਕੀ ਹੈ, ਜਿਸ 'ਚੋ ਨਿਕਲਣ ਦੀ ਕੋਈ ਆਸ ਨਹੀਂ ਹੈ | ਨਗਰ ਪੰਚਾਇਤ ਵਲੋਂ ਭੇਜੇ ਮਤੇ ਤੋਂ ਏ.ਡੀ.ਸੀ ਨੇ ਪੱਲਾ ਝਾੜ ਲਿਆ ਹੈ ਤੇ ਨਗਰ ਪੰਚਾਇਤ ਮਹਿਰਾਜ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX