ਤਾਜਾ ਖ਼ਬਰਾਂ


ਬਰਖ਼ਾਸਤ ਥਾਣੇਦਾਰ ਦਾ ਮਿਲਿਆ 4 ਦਿਨਾਂ ਪੁਲਿਸ ਰਿਮਾਂਡ
. . .  0 minutes ago
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ 'ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ...
ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  5 minutes ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋ ਗਈ...
ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਆਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  6 minutes ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸਦਨ 'ਚ ਧਿਆਨ ਦਿਵਾਊ ਨੋਟਿਸ ਦਿੰਦੇ ਸਰਕਾਰ ਦਾ ਧਿਆਨ ਰਹੇ ਆਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਵੱਲ...
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਫਾਇਰ ਸਟੇਸ਼ਨਾਂ ਵਿਚ ਨਾ-ਕਾਫ਼ੀ ਅਮਲੇ ਅਤੇ ਸਾਜ਼ੋ ਸਾਮਾਨ ਵੱਲ ਸਥਾਨਕ ਸਰਕਾਰਾਂ ਮੰਤਰੀ ਦਾ ਦਿਵਾਇਆ ਧਿਆਨ
. . .  9 minutes ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਇਜਲਾਸ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰਾਂ ਮੰਤਰੀ ਦਾ ਰਾਜ ਦੇ ਫਾਇਰ ਸਟੇਸ਼ਨਾਂ ਵਿਚ ਨਾ-ਕਾਫ਼ੀ ਅਮਲੇ ਅਤੇ ਸਾਜ਼ੋ ਸਾਮਾਨ ਵੱਲ ਧਿਆਨ ਦਿਵਾਇਆ, ਜਿਸ ਦਾ ਸਦਨ ਵਿਚ ਮੰਤਰੀ ਨੇ ਜਵਾਬ...
ਘਾਹ ਕੱਟ ਰਹੀ ਔਰਤ ਨਾਲ ਵਾਪਰਿਆ ਹਾਦਸਾ, ਮੌਤ
. . .  18 minutes ago
ਡਮਟਾਲ, 3 ਅਕਤੂਬਰ (ਰਾਕੇਸ਼ ਕੁਮਾਰ)-ਧਾਰਵਾਲਾ ਇਲਾਕੇ ਦੇ ਕਿੱਲੋੜ 'ਚ ਟੋਏ 'ਚ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਰਿੰਕੀ (27 ਸਾਲ) ਵਾਸੀ ਪਿੰਡ ਬਨੇੜ ਡਾਕਖਾਨਾ ਕਿਲੋੜ ਧਾਰਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਘਸਾਨੀ 'ਚ ਘਾਹ...
ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  18 minutes ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਪ੍ਰੀਤ ਸਿੰਘ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
. . .  26 minutes ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਜਿੰਮ ਟਰੇਨਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜੇ ਵਿਚੋਂ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  36 minutes ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ...
ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ - ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
. . .  41 minutes ago
ਚੰਡੀਗੜ੍ਹ, 3 ਅਕਤੂਬਰ-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ, ਜਿਸ ਵਿਚ ਲੋਕਾਂ ਦੀ ਭਲਾਈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  48 minutes ago
ਢਿਲਵਾਂ, 3 ਅਕਤੂਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਐਲਾਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਜ਼ੋਨ ਢਿਲਵਾਂ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਯੂ.ਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਸਮੇਤ ਹੋਰਨਾਂ ਕਿਸਾਨੀ ਮੁੱਦਿਆ ਨੂੰ ਲੈ ਕੇ ਰੇਲ...
ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ
. . .  53 minutes ago
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  57 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ
. . .  1 minute ago
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਕਿਸਾਨਾਂ ਵਲੋਂ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ
. . .  about 1 hour ago
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 1 hour ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  about 1 hour ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 2 hours ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 2 hours ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 2 hours ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 3 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਸਨਅਤ ਤੇ ਵਪਾਰ

ਸ਼ੈਲਰ ਮਾਲਕਾਂ ਵਲੋਂ ਕਰੋੜਾਂ ਦੀਆਂ ਜ਼ਮਾਨਤੀ ਰਕਮਾਂ ਵਾਪਸ ਕਰਵਾਉਣ ਦੀ ਮੰਗ

ਜਲੰਧਰ, 5 ਜੁਲਾਈ (ਸ਼ਿਵ)-ਪੰਜਾਬ ਰਾਈਸ ਮਿਲਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਜੈਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਚੌਲਾਂ ਤੋਂ ਐਥਨਾਲ ਕੱਢਣ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ ਤੇ ਇਸ ਦੀ ਕੀਮਤ ਪੈਟਰੋਲ ਅਤੇ ਡੀਜ਼ਲ ਤੋਂ ਕਾਫ਼ੀ ਘੱਟ ਪਏਗੀ | ਕੇਂਦਰ ਸਰਕਾਰ ਦੀ ਹਦਾਇਤ 'ਤੇ ਐਫ. ਸੀ. ਆਈ. ਵੱਡੇ ਪੱਧਰ 'ਤੇ ਚੌਲਾਂ ਦੀ ਡਲਿਵਰੀ ਪੰਜਾਬ ਦੀਆਂ ਡਿਸਟਿਲਰੀਆਂ ਨੂੰ ਦੇ ਚੁੱਕੀ ਹੈ ਤੇ ਐਥਨਾਲ ਬਣਨਾ ਸ਼ੁਰੂ ਹੋ ਚੁੱਕਾ ਹੈ | ਦੇਸ਼ ਦੇ ਲੋਕਾਂ ਨੂੰ ਇਸ ਦਾ ਵੱਡਾ ਫ਼ਾਇਦਾ ਮਿਲਣ ਜਾ ਰਿਹਾ ਹੈ | ਇਹੋ ਨਹੀਂ ਸਗੋਂ ਝੋਨੇ ਤੋਂ ਚੌਲ ਬਣਾਉਣ 'ਤੇ ਜਿਹੜਾ ਰਾਈਸ ਬਰਾਨ, ਛਿਲਕਾ ਫੱਕ ਚੌਲ, ਕਿਨਕੀ ਚੌਲ ਟੋਟਾ ਖੁੱਡੀ ਫੱਕ ਕੱਢਦੇ ਹਨ, ਉਸ ਨਾਲ ਪੰਜਾਬ ਦੇ ਦੂਜੇ ਉਦਯੋਗਾਂ ਨੂੰ ਵੱਡਾ ਕਾਰੋਬਾਰ ਮਿਲਦਾ ਹੈ | ਪੰਜਾਬ ਦੀਾਂ 4000 ਚੌਲ ਮਿਲਾਂ ਲੱਖਾਂ ਮਜ਼ਦੂਰਾਂ ਨੂੰ ਕੰਮ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਲ ਰਹੀਆਂ ਹਨ | ਜੈਨ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪੰਜਾਬ ਦੇ ਚੌਲ ਉਦਯੋਗ ਨਾਲ ਮਤਰੇਆ ਸਲੂਕ ਕਰ ਰਹੀਆਂ ਹਨ | ਪੰਜਾਬ ਦੇ ਸ਼ੈਲਰਾਂ ਦਾ ਕਰੋੜਾਂ ਰੁਪਏ ਐਫ. ਸੀ. ਆਈ. ਨੇ ਰੋਕ ਰੱਖਿਆ ਹੈ | ਹਰ ਸਾਲ ਜ਼ਮਾਨਤੀ ਰਕਮਾਂ ਦਾ 10 ਫ਼ੀਸਦੀ ਕੱਟ ਲਿਆ ਜਾਂਦਾ ਹੈ ਤੇ ਇਸ ਤਰ੍ਹਾਂ ਨਾਲ 6 ਸਾਲਾਂ ਤੋਂ ਹੋ ਰਿਹਾ ਹੈ | ਮਿੱਲਰਾਂ ਦਾ ਕਰੋੜਾਂ ਰੁਪਏ ਏਜੰਸੀਆਂ ਨੇ ਰੋਕਿਆ ਹੋਇਆ ਹੈ | ਬਾਰਦਾਨੇ ਦੇ 'ਯੂਜ਼ਰ ਚਾਰਜਿਜ਼' ਦੀ ਵੀ ਅਦਾਇਗੀ ਨਹੀਂ ਕੀਤੀ ਗਈ ਹੈ | ਕੇਂਦਰ ਅਤੇ ਪੰਜਾਬ ਦੇ ਸਿਆਸੀ ਰਿਸ਼ਤੇ ਠੀਕ ਨਾ ਹੋਣ ਕਾਰਨ ਇਸ ਦਾ ਖ਼ਮਿਆਜ਼ਾ ਚੌਲ ਉਦਯੋਗ ਨੂੰ ਭੁਗਤਣਾ ਪੈ ਰਿਹਾ ਹੈ | ਟੋਟੇ ਦੀ ਲੰਬਾਈ ਨੂੰ ਲੈ ਕੇ ਐਫ.ਸੀ.ਆਈ. ਵੱਡੇ ਪੱਧਰ 'ਤੇ ਮਿੱਲਰਾਂ ਦਾ ਸ਼ੋਸ਼ਣ ਕਰਦੀ ਹੈ | ਕੇਂਦਰ ਸਰਕਾਰ ਨੂੰ ਚੌਲਾਂ ਦੇ ਟੋਟੇ ਦੀ ਲੰਬਾਈ 4.2 ਕਰਨੀ ਚਾਹੀਦੀ ਹੈ | ਇਸ ਵਿਚ ਐਥਨਾਲ ਪੂਰਾ ਨਿਕਲੇਗਾ | ਲੋਕਾਂ ਨੂੰ ਖਾਣੇ ਵਿਚ ਖੁਰਾਕ ਤੱਤ ਵੀ ਪੂਰੇ ਮਿਲਣਗੇ | ਰਾਕੇਸ਼ ਜੈਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਖ਼ੁਰਾਕ ਸਕੱਤਰ ਗੁਰਕੀਰਤ ਸਿੰਘ ਤੋਂ ਮੰਗ ਕੀਤੀ ਹੈ ਕਿ ਸ਼ੈਲਰਾਂ ਦਾ ਕਰੋੜਾਂ ਰੁਪਏ ਜਿਹੜਾ ਖ਼ਰੀਦ ਏਜੰਸੀਆਂ ਨੇ ਰੋਕ ਰੱਖਿਆ ਹੈ, ਉਸ ਦਾ ਭੁਗਤਾਨ ਜਲਦੀ ਕਰਵਾਇਆ ਜਾਵੇ ਅਤੇ ਟੋਟੇ ਦੀ ਲੰਬਾਈ 4.2 ਕਰਨ ਲਈ ਕੇਂਦਰੀ ਮੰਤਰਾਲੇ ਨਾਲ ਗੱਲਬਾਤ ਕਰਕੇ ਸਾਲ 2022-23 ਦੀ ਮਿਲਿੰਗ ਨੀਤੀ ਬਣਨ ਤੋਂ ਪਹਿਲਾਂ ਸਾਬਕਾ ਸਰਕਾਰਾਂ ਦੀ ਤਰ੍ਹਾਂ ਐਸੋਸੀਏਸ਼ਨ ਦੇ ਵਫ਼ਦ ਨੂੰ ਪ੍ਰਤੀਨਿਧਤਾ ਦਿੱਤੀ ਜਾਵੇ |

ਬੀ.ਐਸ.ਐਫ. ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਚ 'ਜਾਂਬਾਜ਼ ਮੋਟਰਸਾਈਕਲ ਸ਼ੋਅ'

ਐੱਸ. ਏ. ਐੱਸ. ਨਗਰ, 5 ਜੁਲਾਈ (ਕੇ. ਐੱਸ. ਰਾਣਾ)-ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ 'ਚ ਮਨਾਏ ਜਾ ਰਹੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਹੈੱਡਕੁਆਰਟਰ ਸਪੈਸ਼ਲ ਡੀ. ਜੀ. ਬੀ.ਐਸ.ਐਫ. (ਪੱਛਮੀ ਕਮਾਂਡ) ਚੰਡੀਗੜ੍ਹ ਵਲੋਂ ਚੰਡੀਗੜ੍ਹ ਯੂਨੀਵਰਸਿਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX