ਤਾਜਾ ਖ਼ਬਰਾਂ


ਗੁਜਰਾਤ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 21 ਸੀਟਾਂ 'ਤੇ ਅੱਗੇ
. . .  2 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ...
ਵਿਧਾਨ ਸਭਾ ਚੋਣ ਨਤੀਜੇ: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਵੋਟਾਂ ਦੀ ਗਿਣਤੀ ਸ਼ੁਰੂ
. . .  14 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ- ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ...
⭐ਮਾਣਕ-ਮੋਤੀ⭐
. . .  26 minutes ago
⭐ਮਾਣਕ-ਮੋਤੀ⭐
ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਅੰਮ੍ਰਿਤਸਰ

ਪੰਜਾਬ ਦੀਆਂ ਮਿੰਨੀ ਬੱਸਾਂ ਤੇ ਨਿੱਜੀ ਬੱਸਾਂ ਦੇ ਪਰਸੋਂ ਚੱਕੇ ਜਾਮ

ਅੰਮਿ੍ਤਸਰ, 6 ਅਗਸਤ (ਗਗਨਦੀਪ ਸ਼ਰਮਾ)-ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਅਤੇ ਸਰਬਸੰਮਤੀ ਨਾਲ 9 ਅਗਸਤ (ਮੰਗਲਵਾਰ) ਨੂੰ ਪੰਜਾਬ ਦੀਆਂ ਮਿੰਨੀ ਬੱਸਾਂ ਤੇ ਨਿੱਜੀ ਬੱਸਾਂ ਦੇ ਚੱਕੇ ਜਾਮ ਕਰਕੇ ਹਾਈਵੇ ਅਤੇ ਬਾਈਪਾਸਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ | ਅਜਿਹੀ ਸਥਿਤੀ 'ਚ ਜਿੱਥੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆਉਣਗੀਆਂ, ਉਥੇ ਆਪਣੇ ਵਾਹਨਾਂ 'ਤੇ ਸਵਾਰ ਹੋ ਕੇ ਘਰੋਂ ਨਿਕਲਣ ਵਾਲੇ ਲੋਕਾਂ ਨੂੰ ਲੰਬੇ ਟਰੈਫ਼ਿਕ ਜਾਮ 'ਚ ਫਸਣਾ ਪਵੇਗਾ |
ਪੰਜਾਬ ਦੀ ਐਕਸ਼ਨ ਕਮੇਟੀ ਦੇ ਮੈਂਬਰ ਚੌਧਰੀ ਅਸ਼ੋਕ ਮੰਨਣ ਅਤੇ ਬਲਦੇਵ ਸਿੰਘ ਬੱਬੂ ਨੇ ਅੰਮਿ੍ਤਸਰ ਬੱਸ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਟਰਾਂਸਪੋਰਟ ਮਹਿਕਮੇ ਦੇ ਨਾਲ 'ਫ਼੍ਰੀ ਸਫ਼ਰ ਸਕੀਮ' ਤਹਿਤ ਕੀਤੇ ਸਮਝੌਤੇ ਅਨੁਸਾਰ ਉਨ੍ਹਾਂ ਨੂੰ ਵੀ ਅਦਾਇਗੀ ਕਰਨ ਲਈ ਰਾਜ਼ੀ ਹੁੰਦੀ ਹੈ ਤਾਂ ਉਹ ਆਪਣੀਆਂ ਨਿੱਜੀ ਬੱਸਾਂ 'ਚ ਵੀ ਔਰਤਾਂ ਨੂੰ ਫ਼੍ਰੀ ਸਫ਼ਰ ਕਰਵਾਉਣ ਲਈ ਤਿਆਰ ਹਨ | ਉਨ੍ਹਾਂ ਮੰਗ ਕੀਤੀ ਕਿ ਟੈਕਸਾਂ ਦਾ ਬੋਝ ਘਟਾਇਆ ਜਾਵੇ | ਬੱਸ ਅੱਡਾ ਫ਼ੀਸ ਮੁਕੰਮਲ ਤੌਰ 'ਤੇ ਬੰਦ ਕੀਤੀ ਜਾਵੇ | ਇਸ ਤੋਂ ਇਲਾਵਾ ਨਿੱਜੀ ਟਰਾਂਸਪੋਰਟਰਾਂ ਦੀਆਂ ਬਾਕੀ ਦੀ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ | ਇਸ ਮੌਕੇ ਕੰਵਲਪ੍ਰੀਤ ਸਿੰਘ ਕੰਵਲ, ਪਰਮਿੰਦਰ ਸਿੰਘ ਪਾਰੋਵਾਲ, ਗੁਰਿੰਦਰ ਸਿੰਘ ਮਿੰਟੂ, ਜਸਪਾਲ ਰੰਧਾਵਾ, ਹਰਪਿੰਦਰਪਾਲ ਸਿੰਘ, ਜਸਬੀਰ ਸਿੰਘ, ਮਨੋਹਰ ਲਾਲ ਸ਼ਰਮਾ, ਕਰਮਜੀਤ ਸਿੰਘ, ਨੀਰਫ ਸ਼ਕਰੀ, ਮੱਖਣ ਸ਼ਕਰੀ, ਸਾਧੂ ਸਿੰਘ ਧਰਮੀਫ਼ੋਜ਼ੀ, ਪ੍ਰਭਜੀਤ ਏ. ਬੀ. ਟੀ. ਸੀ., ਰਵੀ ਬੂਹ, ਸਰਬ ਭੁੱਲਰ ਆਦਿ ਵੀ ਹਾਜ਼ਰ ਸਨ |

ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਦੇ ਬੱਚਿਆਂ 'ਚ ਬਿਮਾਰੀ ਦੇ ਲੱਛਣ ਦੇਖਣ ਤੋਂ ਬਾਅਦ ਕੇ.ਜੀ ਸੈਕਸ਼ਨ ਨੂੰ 1 ਹਫ਼ਤੇ ਲਈ ਕੀਤਾ ਬੰਦ

ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਆਲ ਸੇਂਟਸ ਕਾਨਵੈਂਟ ਸਕੂਲ ਦੇ ਛੋਟੇ ਬੱਚਿਆਂ ਵਿਚ ਕਿਸੇ ਬਿਮਾਰੀ ਦੇ ਲੱਛਣ ਦੇਖਣ ਤੋਂ ਬਾਅਦ ਸਕੂਲ ਮੈਨਜਮੈਂਟ ਵਲੋਂ ਕੇ.ਜੀ. ਸੈਕਸ਼ਨ ਦੇ ਬੱਚਿਆਂ ਨੂੰ ਛੁੱਟੀਆਂ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਲੋਂ 101 ਸਾਲਾ ਸੁਤੰਤਰਤਾ ਸੈਨਾਨੀ ਜੈਮਲ ਸਿੰਘ ਸਨਮਾਨਿਤ

ਅੰਮਿ੍ਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੁਭਾਸ਼ ਚੰਦਰ ਬੋਸ ਵਲੋਂ ਸੰਗਠਿਤ ਆਜ਼ਾਦ ਹਿੰਦ ਫ਼ੌਜ ਦੇ ਜਵਾਨ ਰਹੇ 101 ਸਾਲਾ ਦੀ ਉਮਰ ਦੇ ਸ. ਜੈਮਲ ਸਿੰਘ ਸੁਤੰਤਰਤਾ ਸੈਨਾਨੀਆਂ ਵਿਚੋਂ ਜੀਵਤ ਕੇਵਲ ਇਕ ਹੀ ਅਜਿਹੇ ਇਨਸਾਨ ਹਨ ਜਿਨ੍ਹਾਂ ਨੇ ਅਜ਼ਾਦ ਹਿੰਦ ਫੌਜ ਵਿਚ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਸਰਹੱਦੀ ਪਿੰਡ ਮੁਹਾਵਾ ਵਿਖੇ ਉੱਡਦਾ ਦਿੱਤਾ ਦਿਖਾਈ

ਅਟਾਰੀ, 6 ਅਗਸਤ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਵਾਹਗਾ ਸਰਹੱਦ 'ਤੇ ਤਾਇਨਾਤ ਬੀਐਸਐਫ ਦੀ 144 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਬੀਓਪੀ ਮੁਹਾਵਾ ਵਿਖੇ ਗਸ਼ਤ ਦੌਰਾਨ ਹਵਾ ਵਿਚ ਉੱਡਦੇ ਡਰੋਨ ਦੇ ਸ਼ੂਕਣ ਦੀ ਆਵਾਜ਼ ਸੁਣ ਕੇ ਉਸ ਨੂੰ ਜ਼ਮੀਨ ...

ਪੂਰੀ ਖ਼ਬਰ »

ਮਾਨਾਂਵਾਲਾ ਖੁਰਦ ਵਿਖੇ ਬਿਜਲੀ ਸੁਧਾਰਾਂ ਲਈ ਨਵਾਂ ਟਰਾਂਸਫਾਰਮਰ ਲਗਾਇਆ

ਮਾਨਾਂਵਾਲਾ, 6 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਖੁਰਦ ਵਿਖੇ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਿਜਲੀ ਸਪਲਾਈ ਦੇ ਸੁਧਾਰਾਂ ਲਈ ਵਿਭਾਗ ਵਲੋਂ ਇਕ ਨਵਾਂ ਟਰਾਂਸਫਾਰਮਰ ਲਗਾਇਆ ਗਿਆ, ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਹਲਕਾ ਅੰਮਿ੍ਤਸਰ ਪੱਛਮੀ ਦੇ ਕੌਂਸਲਰਾਂ ਨਾਲ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਵਿਧਾਨ ਸਭਾ ਹਲਕਾ ਪੱੱਧਰੀ ਸ਼ੁਰੂ ਕੀਤੀਆਂ ਗਈਆਂ ਇਕੱਤਰਤਾਵਾਂ ਦੀ ਲੜੀ ਵਿਚ ਅੱਜ ਵਿਧਾਨ ਸਭਾ ਹਲਕਾ ਅੰਮਿ੍ਤਸਰ ਪੱਛਮੀ ਦੇ ਕੌਂਸਲਰਾਂ ...

ਪੂਰੀ ਖ਼ਬਰ »

ਬੱਚਿਆਂ 'ਚ ਵਧ ਰਹੇ ਦਿਲ ਦੀਆਂ ਬਿਮਾਰੀਆਂ ਦੇ ਮਾਮਲੇ, ਸਮੇਂ ਸਿਰ ਜਾਂਚ ਨਾਲ ਮਿਲ ਸਕਦੀ ਹੈ ਸੰਜੀਵਨੀ-ਡਾ: ਆਸ਼ੂਤੋਸ਼

ਅੰਮਿ੍ਤਸਰ, 6 ਅਗਸਤ (ਰੇਸ਼ਮ ਸਿੰਘ)-ਅਪੋਲੋ ਦੀ ਪਹਿਲਕਦਮੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਵੱਖ-ਵੱਖ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਇੰਦਰਪ੍ਰਸਥ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਮਾਹਿਰ ਅੰਮਿ੍ਤਸਰ ਵਿਖੇ ਪੱੁਜੇ, ਜਿੱਥੇ ਉਨ੍ਹਾਂ ਅੰਮਿ੍ਤਸਰ ਅਤੇ ਇਸ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਅੱਜ ਤੋਂ ਗੁਰਦਾਸਪੁਰ ਦੇ ਪਿੰਡ ਚੌਧਰਪੁਰਾ ਤੋਂ ਸ਼ੁਰੂ ਕੀਤੀ ਜਾਵੇਗੀ 'ਧਰਮ ਜਾਗਰੂਕਤਾ ਲਹਿਰ' -ਭੋਮਾ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਪ੍ਰਚਾਰ ਕਮੇਟੀ ਵਲੋਂ ਕੱਲ੍ਹ 7 ਅਗਸਤ ਤੋਂ ਗੁਰਦਾਸਪੁਰ ਦੇ ਪਿੰਡ ਚੌਧਰਪੁਰਾ ਤੋਂ 'ਧਰਮ ਜਾਗਰੂਕਤਾ ਲਹਿਰ' ਸ਼ੁਰੂ ਕੀਤੀ ਜਾਵੇਗੀ | ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਜੀ.ਡੀ. ਗੋਇੰਕਾ ਪਬਲਿਕ ਸਕੂਲ 'ਚ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਤੀਆਂ ਦਾ ਤਿਓਹਾਰ

ਮਾਨਾਂਵਾਲਾ, 6 ਅਗਸਤ (ਗੁਰਦੀਪ ਸਿੰਘ ਨਾਗੀ)-ਜੀ.ਡੀ. ਗੋਇੰਕਾ ਪਬਲਿਕ ਸਕੂਲ ਜੀ.ਟੀ. ਰੋਡ ਮਾਨਾਂਵਾਲਾ ਵਿਖੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਮੈਡਮ ਪਵਨਪ੍ਰੀਤ ਕÏਰ, ਚੇਅਰਮੈਨ ਮਹਾਂਬੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀ ਮਤੀ ਮਧੂ ਗਾਂਧੀ ਅਤੇ ਉੱਪ ਮੁੱਖ ...

ਪੂਰੀ ਖ਼ਬਰ »

'ਮੋਰਚਾ ਗੁਰੂ ਕਾ ਬਾਗ਼' ਸ਼ਤਾਬਦੀ ਦੇ ਪਹਿਲੇ ਦਿਨ ਨਜ਼ਰ ਨਹੀਂ ਆਈ ਅਕਾਲੀ ਲੀਡਰਸ਼ਿਪ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰੰਘ ਜੱਸ)-ਇਕ ਸਦੀ ਪਹਿਲਾਂ ਗੁ: ਗੁਰੂ ਕਾ ਬਾਗ ਪਾਤ: ਪੰਜਵੀਂ ਤੇ ਨੌਵੀਂ ਨੂੰ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਅਕਾਲੀ ਦਲ ਨੇ ਕਰੀਬ ਤਿੰਨ ਮਹੀਨੇ ਸ਼ਾਂਤਮਈ ਮੋਰਚਾ ਲਗਾਇਆ ਗਿਆ ਸੀ, ਜਿਸ ਦੌਰਾਨ ਅੰਗਰੇਜ਼ ਸਰਕਾਰ ਦੀ ਪੁਲਿਸ ਦੀ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 6 ਅਗਸਤ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਨਪਾਲ ਸਿੰਘ ਦੀਆਂ ਸਖਤ ਹਦਾਇਤਾਂ 'ਤੇ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਨਿਊ ਅੰਮਿ੍ਤਸਰ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਸ਼ਰਾਬ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਆਜ਼ਾਦੀ ਦੇ ਜਸ਼ਨਾਂ 'ਚ ਬਦਲਿਆ

ਅੰਮਿ੍ਤਸਰ, 6 ਅਗਸਤ (ਗਗਨਦੀਪ ਸ਼ਰਮਾ)- ਤੀਆਂ ਦਾ ਤਿਉਹਾਰ ਸਾਡਾ ਪੰਜਾਬੀ ਵਿਰਸਾ ਹੈ ਅਤੇ ਪੰਜਾਬ 'ਚ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ, ਪਰ ਇਸ ਵਿਰਸੇ ਨੂੰ ਲੋਕ ਭੁੱਲਦੇ ਜਾ ਰਹੇ ਹਨ | ਡੀ. ਸੀ. ਅੰਮਿ੍ਤਸਰ ਦੀ ਪਤਨੀ ਗੁਰਪ੍ਰੀਤ ਕੌਰ ਸੂਦਨ ਨੇ ਆਪਣੀ ਰਿਹਾਇਸ਼ ਦੇ ਵਿਹੜੇ 'ਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਨਵੇਂ ਸੈਸ਼ਨ ਦੀ ਹਵਨ ਯੱਗ ਨਾਲ ਕੀਤੀ ਸ਼ੁਰੂਆਤ

ਅੰਮਿ੍ਤਸਰ, 6 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਨਵੇਂ ਸੈਸ਼ਨ ਨੂੰ ਸਮਰਪਿਤ ਹਵਨ ਯੱਗ ਕਰਵਾਇਆ ਗਿਆ | ਇਸ ਮÏਕੇ ਕਾਲਜ ਸਟਾਫ਼ ਨੇ ਚੜ੍ਹਦੀ ਕਲਾ ਲਈ ਸਰਬੱਤ ਦੇ ਭਲੇ ਦੀ ਕਾਮਨਾ ...

ਪੂਰੀ ਖ਼ਬਰ »

ਅਨਾਇਆ ਮਹਾਜਨ ਨੇ ਜ਼ਿਲ੍ਹਾ ਕਰਾਟੇ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ

ਅੰਮਿ੍ਤਸਰ, 6 ਅਗਸਤ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਦੀ ਵਿਦਿਆਰਥਣ ਅਨਾਇਆ ਮਹਾਜਨ ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਡਿਸਟਿ੍ਕਟ ਕਰਾਟੇ ਟੂਰਨਾਮੈਂਟ ਅੰਡਰ-6 ਕੈਟਾਗਰੀ ਵਿਚ ...

ਪੂਰੀ ਖ਼ਬਰ »

14 ਅਗਸਤ ਨੂੰ ਅੰਮਿ੍ਤਸਰ ਹੋਵੇਗਾ 27ਵਾਂ ਹਿੰਦ-ਪਾਕਿ ਦੋਸਤੀ ਮੇਲਾ-ਯਾਦਵ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਹਿੰਦ-ਪਾਕਿ ਦੋਸਤੀ ਮੰਚ ਅਤੇ ਫੋਕਲੋਰ ਰਿਸਰਚ ਅਕੈਡਮੀ ਵਲੋਂ 27ਵਾਂ ਹਿੰਦ-ਪਾਕਿ ਦੋਸਤੀ ਮੇਲਾ 14 ਅਗਸਤ ਨੂੰ ਸਾਫ਼ਮਾ ਤੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੋਸਤੀ ਮੇਲੇ ਦੀਆਂ ...

ਪੂਰੀ ਖ਼ਬਰ »

ਦੁੱਖ ਨਿਵਾਰਨ ਹਸਪਤਾਲ ਨੇ ਸੁਖਦੇਵ ਸਿੰਘ ਦੀ ਬਚਾਈ ਜਾਨ

ਅੰਮਿ੍ਤਸਰ, 6 ਅਗਸਤ (ਰੇਸ਼ਮ ਸਿੰਘ)-ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦੀ ਹੁੰਦੀ ਖੱਜਲ ਖੁਆਰੀ ਅਤੇ ਨਿੱਜੀ ਹਸਪਤਾਲਾਂ 'ਚ ਹੁੰਦੀ ਲੁੱਟ ਖਸੁੱਟ ਦੀਆਂ ਖ਼ਬਰਾਂ ਭਾਵੇਂ ਆਪ ਸੁਣਨ ਨੂੰ ਮਿਲਦੀਆਂ ਹਨ ਪਰ ਇੱਥੇ ਡਾ. ਗਿਆਨ ਦੁੱਖ ਨਿਵਾਰਨ ਹਸਪਤਾਲ ਨੇ ਇਕ ਅਸਹਾਏ ਮਰੀਜ਼ ਦੇ ...

ਪੂਰੀ ਖ਼ਬਰ »

ਵੱਲਾ ਫਾਟਕ 'ਤੇ ਬਣਾਏ ਜਾ ਰਹੇ ਫਲਾਈਓਵਰ ਪੁਲ ਦੇ ਸੁਸਤ ਰਫ਼ਤਾਰ ਨਾਲ ਚੱਲ ਰਹੇ ਕੰਮਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਵੇਰਕਾ 6 ਜੁਲਾਈ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਮਹਿਤਾ ਰੋਡ 'ਤੇ ਪੈਂਦੀ ਪ੍ਰਸਿੱਧ ਸਬਜ਼ੀ ਮੰਡੀ ਵੱਲਾ ਨੇੜੇ ਅੰਮਿ੍ਤਸਰ ਦਿੱਲੀ ਰੇਲਵੇ ਲਾਈਨ 'ਤੇ ਬਣਿਆ ਫਾਟਕ ਜੋ ਇਥੋਂ ਦੀ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਲਈ ਸਭ ਤੋਂ ਵੱਡੀ ਸਿਰਦਰਦੀ ਤੇ ਮੁਸ਼ਕਿਲ ਬਣਿਆ ਹੋਇਆ ...

ਪੂਰੀ ਖ਼ਬਰ »

ਇੰਡੋ ਤਿੱਬਤ ਬਾਰਡਰ ਪੁਲਿਸ ਹੈੱਡ ਕੁਆਰਟਰ ਨਿਊ ਅੰਮਿ੍ਤਸਰ ਦੇ ਮੁਲਾਜ਼ਮਾਂ ਨੇ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਕੱਢਿਆ ਗੁੱਸਾ

ਸੁਲਤਾਨਵਿੰਡ, 6 ਅਗਸਤ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਹਾਈਵੇ ਰੋਡ ਡਾਕਟਰ ਐਵੀਨਿਊ ਸਥਿਤ ਇੰਡੋ ਤਿੱਬਤ ਬਾਰਡਰ ਪੁਲਿਸ ਹੈੱਡਕੁਆਟਰ ਦੀ ਮੇਨ ਸੜਕ ਦੀ ਖਸਤਾ ਹਾਲਾਤ ਹੋਣ ਕਰਕੇ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਪ੍ਰਸ਼ਾਸਨ ਖਿਲਾਫ ਗੁੱਸਾ ਕੱਢਿਆ | ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਨਮਾਨ ਸਮਾਰੋਹ ਮੌਕੇ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥੀਆਂ ਦਾ ਸਨਮਾਨ

ਅੰਮਿ੍ਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.ਟੀ. ਰੋਡ ਵਿਖੇ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਸੀ.ਬੀ.ਐੱਸ.ਸੀ. ਬੋਰਡ ਪ੍ਰੀਖਿਆਵਾਂ ਵਿਚੋਂ ਅੱਵਲ ਆਏ ...

ਪੂਰੀ ਖ਼ਬਰ »

ਡਾ. ਐੱਸ.ਪੀ.ਓਬਰਾਏ ਦੀ ਬਦੌਲਤ ਅੰਮਿ੍ਤਸਰ ਦੀਆਂ 10 ਵਿਦਿਆਰਥਣਾਂ ਨੇ ਇਸਰੋ 'ਸੈਟੇਲਾਇਟ ਮਿਸ਼ਨ' ਵੇਖਣ ਲਈ ਰਾਜਾਸਾਂਸੀ ਹਵਾਈ ਅੱਡੇ ਤੋਂ ਭਰੀ ਉਡਾਣ

ਰਾਜਾਸਾਂਸੀ, 6 ਅਗਸਤ (ਹਰਦੀਪ ਸਿੰਘ ਖੀਵਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਫਰਾਖ਼ਦਿਲੀ ਦੀ ਬਦੌਲਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ 10 ਹੋਣਹਾਰ ਵਿਦਿਆਰਥਣਾਂ ਨੂੰ ਭਾਰਤੀ ਪੁਲਾੜ ਖੋਜ ...

ਪੂਰੀ ਖ਼ਬਰ »

ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਇਜ਼ ਯੂਨੀਅਨ ਅੰਮਿ੍ਤਸਰ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ

ਅੰਮਿ੍ਤਸਰ, 6 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਇਜ਼ ਯੂਨੀਅਨ ਰਜਿ. ਅੰਮਿ੍ਤਸਰ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਦੇ ਮੀਟਿੰਗ ਹਾਲ ਵਿਚ ਹੋਈ, ਜਿਸ 'ਚ ਕਰਮਚਾਰੀਆਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ 13 ਨੂੰ ਕੱਢੀ ਜਾਵੇਗੀ ਤਿਰੰਗਾ ਰੈਲੀ- ਖੋਸਲਾ

ਅੰਮਿ੍ਤਸਰ, 6 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਦੀ ਅਗਵਾਈ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਅੰਕਿਤ ਖੋਸਲਾ ਨੇ ਕਿਹਾ ਕਿ 75ਵੇਂ ਅਜਾਦੀ ਦਿਵਸ ਦੇ ਮÏਕੇ 13 ਅਗਸਤ ਨੂੰ ਇਕ ਵਿਸ਼ਾਲ ਤਿਰੰਗਾ ...

ਪੂਰੀ ਖ਼ਬਰ »

ਹਾਣੀ ਸਕੂਲ ਆਫ਼ ਇੰਗਲਿਸ਼ ਨੇ ਲਗਵਾਏ ਅਸਟ੍ਰੇਲੀਆ ਅਤੇ ਕੈਨੇਡਾ ਦੇ ਸਟੱਡੀ ਵੀਜ਼ੇ

ਅੰਮਿ੍ਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਨੇ ਹੁਣ ਅਸਟ੍ਰੇਲੀਆ 'ਚ ਪੜ੍ਹਾਈ ਕਰਨ ਅਤੇ ਵਿਦੇਸ਼ ਘੁੰਮਣ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਉਨ੍ਹਾਂ ਦੇ ਵੀਜ਼ੇ ਲਗਵਾਏ ਹਨ | ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX