ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
. . .  5 minutes ago
ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
ਗੁਜਰਾਤ ਤੇ ਹਿਮਾਚਲ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਦੋਵਾਂ ਰਾਜਾਂ 'ਚੋਂ ਅੱਗੇ
. . .  18 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ-ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਦੋਵਾਂ ਰਾਜਾਂ ਵਿਚ ਅੱਗੇ ਹੈ। ਇਸ ਵੇਲੇ ਪੋਸਟਲ ਬੈਲਟ ਦੀ ਗਿਣਤੀ ਚੱਲ...
ਗੁਜਰਾਤ 'ਚ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਨੂੰ ਮਿਲਿਆ ਬਹੁਮਤ, 'ਆਪ' ਵੀ 4 ਸੀਟਾਂ ਤੋਂ ਅੱਗੇ
. . .  26 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਅੱਗੇ ਚੱਲ ਰਹੀ ਹੈ।
ਗੁਜਰਾਤ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 21 ਸੀਟਾਂ 'ਤੇ ਅੱਗੇ
. . .  28 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ...
ਵਿਧਾਨ ਸਭਾ ਚੋਣ ਨਤੀਜੇ: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਵੋਟਾਂ ਦੀ ਗਿਣਤੀ ਸ਼ੁਰੂ
. . .  43 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ- ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ...
⭐ਮਾਣਕ-ਮੋਤੀ⭐
. . .  55 minutes ago
⭐ਮਾਣਕ-ਮੋਤੀ⭐
ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਲੁਧਿਆਣਾ

ਵੱਖ-ਵੱਖ ਸਕੂਲਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧੇ, ਭੰਗੜੇ, ਲੋਕ ਗੀਤ, ਪੰਜਾਬੀ ਸਭਿਆਚਾਰ ਨਾਲ ਸਬੰਧਿਤ ਬੋਲੀਆਂ ਆਦਿ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਲੰਮੀ ਹੇਕ ਵਿਚ ਗਾਏ ਗਏ ਗੀਤ ਨੇ ਤਾਂ ਸਭ ਨੂੰ ਭਾਵੁਕ ਹੀ ਕਰ ਦਿੱਤਾ। ਇਸ ਤਿਉਹਾਰ ਦੀ ਵਿਸ਼ੇਸ਼ਤਾ ਮਹਿੰਦੀ, ਹਰੀਆਂ ਚੂੜੀਆਂ ਅਤੇ ਪੀਂਘ ਦੇ ਹੁਲਾਰੇ ਖ਼ਾਸ ਤੌਰ 'ਤੇ ਖਿੱਚ ਦਾ ਕੇਂਦਰ ਰਹੇ, ਨਾਲ ਹੀ ਸਕੂਲ ਸਟਾਫ਼ ਵਲੋਂ ਵੀ ਤੀਆਂ ਦਾ ਤਿਉਹਾਰ ਮਨਾਉਣ ਵਿਚ ਬਰਾਬਰ ਦਾ ਯੋਗਦਾਨ ਰਿਹਾ। ਸਾਰੇ ਹੀ ਸਟਾਫ਼ ਵਲੋਂ ਪੇਸ਼ ਕੀਤੇ ਗਏ ਪੰਜਾਬੀ ਲੋਕ ਨਾਚ ਗਿੱਧੇ ਨੇ ਧਮਾਲ ਪਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਧੀਆਂ ਦੇ ਨਾਲ ਖ਼ਾਸ ਤੌਰ 'ਤੇ ਸਬੰਧਿਤ ਹੈ ਅਤੇ ਸਾਡੇ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਨੂੰ ਸੰਭਾਲ ਕੇ ਰੱਖਣ ਦਾ ਇਕ ਬਹੁਤ ਵੱਡਾ ਜਰੀਆ ਵੀ ਹੈ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਰਘਬੀਰ ਸਿੰਘ, ਗੁਰਚਰਨ ਸਿੰਘ ਮਾਲਵਾ, ਮਨਦੀਪ ਸਿੰਘ, ਬਲਦੇਵ ਸਿੰਘ ਲੁਹਾਰਾ ਅਤੇ ਸਮੂਹ ਅਧਿਆਪਕ ਅਤੇ ਸਟਾਫ਼ ਹਾਜ਼ਰ ਸੀ।
ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਮਨਾਈਆਂ ਤੀਆਂ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਸਭਿਆਚਾਰਕ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਪੰਜਾਬੀ ਪਹਿਰਾਵੇ ਵਿਚ ਸਜੀਆਂ ਨੇ ਸਭਿਆਚਾਰਕ ਗੀਤਾਂ ਅਤੇ ਬੋਲੀਆਂ ਰਾਹੀ ਗਿੱਧਾ ਅਤੇ ਭੰਗੜਾ ਪਾਇਆ । ਸਮਾਰੋਹ ਦੇ ਅਖ਼ੀਰ ਵਿਚ ਪ੍ਰਿੰਸੀਪਲ ਬਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ ਸਮੇਂ-ਸਮੇਂ 'ਤੇ ਸਕੂਲ ਵਿਚ ਅਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਜਾਂਦਾ ਹੈ। ਅੰਤ ਵਿਚ ਵਿਦਿਆਰਥਣਾਂ ਵੱਲੋਂ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦਿਆਂ ਬੋਲੀਆਂ, ਗਿੱਧਾ ਪਾ ਕੇ ਅਸਮਾਨੀ ਧੂੜਾਂ ਉਡਾਈਆਂ। ਇਸ ਮੌਕੇ ਗੁਰਲੀਨ ਕੌਰ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ। ਸਾਰੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਅੰਤ ਵਿਚ ਗੁਰਲੀਨ ਕੌਰ ਅਤੇ ਹੋਰ ਅਧਿਆਪਕਾਂ ਨੇ ਤਰਨਪ੍ਰੀਤ ਕੌਰ ਨੂੰ ਮਿਸ ਤੀਜ, ਖੁਸ਼ਲੀਨ ਕੌਰ ਮਿਸ ਚਾਰਮਿਨ,ਸਿਮਰਨ ਮਿਸ ਸਟਾਈਲਿਸ਼ ਅਤੇ ਗੁੰਜਨ ਨੂੰ ਮਿਸ ਫੋਟੋਜੈਨਿਕ ਦੇ ਖ਼ਿਤਾਬ ਨਾਲ ਨਿਵਾਜਿਆ।
ਮੈਰੀ ਮਿੰਟ ਸਕੂਲ ਵਿਖੇ ਹੋਇਆ ਸਮਾਗਮ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਅਧਿਆਪਕਾਂ ਨੇ ਇਸ ਸ਼ੁੱਭ ਮੌਕੇ 'ਤੇ ਸੋਲੋ ਡਾਂਸ ਅਤੇ ਗਰੁੱਪ ਡਾਂਸ ਦੀ ਅਦਭੁਤ ਪੇਸ਼ਕਾਰੀ ਦੇ ਕੇਸਾਂ ਨੂੰ ਬੰਨ੍ਹ ਦਿੱਤਾ। ਪੂਰੇ ਪ੍ਰੋਗਰਾਮ ਦੌਰਾਨ ਅਧਿਆਪਕਾਂ ਨਾਲ ਸਵਾਲ-ਜਵਾਬ ਦਾ ਸਿਲਸਿਲਾ ਵੀ ਚੱਲਦਾ ਰਿਹਾ ਅਤੇ ਅਧਿਆਪਕਾਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਮਿਲਿਆ। ਸਕੂਲ ਅਧਿਆਪਕਾਂ ਦੇ ਗਿੱਧੇ ਨੇ ਇਸ ਸਮਾਗਮ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਸਕੂਲ ਮੁਖੀ ਸੰਤੋਖ ਸਿੰਘ ਨੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਤੀਆਂ ਦੇ ਤਿਉਹਾਰ ਦੇ ਅਲੋਪ ਹੋ ਰਹੇ ਵਿਰਸੇ 'ਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਮੁਖੀ ਦੇ ਨਾਲ ਪ੍ਰਿੰਸੀਪਲ ਬਲਜੀਤ ਕੌਰ, ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਨੀਤੂ ਜੌਹਰ ਤੇ ਸਮੂਹ ਸਟਾਫ਼ ਹਾਜ਼ਰ ਸੀ।
ਸ਼ਾਲੀਮਾਰ ਮਾਡਲ ਸਕੂਲ ਵਿਖੇ ਮਨਾਈਆਂ ਤੀਆਂ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਹੁੰਮ-ਹੁੰਮਾ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ ਅਤੇ ਹੋਰ ਕਈ ਗੀਤਾਂ 'ਤੇ ਆਪਣੀ ਪੇਸ਼ਕਸ਼ ਦਿੱਤੀ ਅਤੇ ਵਿਦਿਆਰਥਣਾਂ ਨੇ ਇਨਾਮ ਹਾਸਲ ਕੀਤੇ। ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਨੇ ਵਿਦਿਆਰਥਣਾਂ ਨੂੰ ਇਨਾਮ ਵੰਡੇ ਅਤੇ ਵਧਾਈ ਦਿੱਤੀ। ਇਸ ਮੌਕੇ ਪ੍ਰਨੀਤ ਕੌਰ ਨੇ ਸੋਲੋ ਡਾਂਸ ਵਿਚ, ਇਨਾਮ ਹਾਸਲ ਕੀਤਾ, ਖੁਸ਼ਪ੍ਰੀਤ ਕੌਰ ਨੇ ਮਿਸ ਤੀਜ, ਪਹਿਲਾ ਰਨਰ ਅੱਪ ਹਰਮਨਜੋਤ ਕੌਰ ਅਤੇ ਦੂਜਾ ਰਨਰ ਅੱਪ ਦਸ਼ਨਪ੍ਰੀਤ ਕੌਰ ਨੇ ਇਨਾਮ ਹਾਸਲ ਕੀਤਾ। ਪੰਜਵੀਂ ਜਮਾਤ ਦੀ ਮਹਿਕ ਨੇ ਬੈੱਸਟ ਫਾਮਸ ਦਾ ਇਨਾਮ ਹਾਸਲ ਕੀਤਾ। ਤੀਆਂ ਦੇ ਤਿਉਹਾਰ ਵਿਚ ਵਿਦਿਆਰਥਣਾਂ ਦੀਆਂ ਮਾਵਾਂ ਨੇ ਵੀ ਹਿੱਸਾ ਲਿਆ, ਜਿਸ ਵਿਚ ਸ਼ਰਨਜੀਤ ਕੌਰ ਨੇ ਸੋਹਣੀ ਪੰਜਾਬਣ ਦਾ ਇਨਾਮ ਹਾਸਲ ਕੀਤਾ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. 3 ...

ਪੂਰੀ ਖ਼ਬਰ »

ਗਣਪਤੀ ਬੱਪਾ ਨੂੰ ਪਹਿਲਾ ਸੱਦਾ ਪੱਤਰ ਦੇ ਕੇ 11ਵੇਂ ਗਣਪਤੀ ਉਤਸਵ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਸ਼੍ਰੀ ਗਣਪਤੀ ਉਤਸਵ ਕਮੇਟੀ ਨੇ ਪ੍ਰਚਾਰ ਸਮਗਰੀ ਜਾਰੀ ਕਰਕੇ 31 ਅਗਸਤ ਤੋਂ 9 ਦਸੰਬਰ ਤੱਕ ਭਾਈ ਰਣਧੀਰ ਨਗਰ ਵਿਖੇ ਰਾਜਾ ਦੇ ਦਰਬਾਰ 'ਚ ਹੋਣ ਵਾਲੇ 11ਵੇਂ ਗਣਪਤੀ ਉਤਸਵ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ | ਇਸ ਤੋਂ ਪਹਿਲਾਂ ਸ਼੍ਰੀ ...

ਪੂਰੀ ਖ਼ਬਰ »

ਭਲਕੇ ਪਟਵਾਰੀ ਕਾਲੇ ਬਿੱਲੇ ਲਗਾਉਣਗੇ

ਲੁਧਿਆਣਾ, 6 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਪਟਵਾਰੀਆਂ ਦੀ ਸਿਰਮੌਰ ਜਥੇਬੰਦੀ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ, ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੁਧਿਆਣਾ ਵਿਚ ਹੋਈ, ਜਿਸ ਵਿਚ ਜਥੇਬੰਦੀ ...

ਪੂਰੀ ਖ਼ਬਰ »

ਬੈਡਮਿੰਟਨ 'ਚ ਸੋਨ ਤਗਮਾ ਜਿੱਤਣ ਵਾਲੇ ਅਰੁਣ ਢੰਡ ਦਾ ਸਨਮਾਨ

ਲੁਧਿਆਣਾ, 6 ਅਗਸਤ (ਕਵਿਤਾ ਖੁਲਰ)-ਅਮਰੀਕਾ ਦੀ ਧਰਤੀ 'ਤੇ ਬੈਡਮਿੰਟਨ 'ਚ ਗੋਲਡ ਮੈਡਲ ਜਿੱਤਣ ਵਾਲੇ ਅਰੁਣ ਢੰਡ ਦੇ ਸਨਮਾਨ ਵਿਚ ਲੁਧਿਆਣਾ ਫ਼ਸਟ ਕਲੱਬ ਵਲੋਂ ਸਤਲੁਜ ਕਲੱਬ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅਰੁਣ ਢੰਡ ਨੂੰ ਇਸ ਪ੍ਰਾਪਤੀ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਲੋਗਨ ਮੁਕਾਬਲੇ 'ਚ ਅੱਵਲ ਵਿਦਿਆਰਥਣ ਦਾ ਸਨਮਾਨ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ ਸੈਕਟਰ-39, ਜਮਾਲਪੁਰ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਅਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਸਕੂਲ ਨੂੰ ਸਮਾਰਟ ਸਕੂਲ ਅਤੇ ਰਾਜ ਦਾ ਬੇਹਤਰੀਨ ਸਕੂਲ ਬਣਾਉਣ ਲਈ ਲਗਾਤਾਰ ...

ਪੂਰੀ ਖ਼ਬਰ »

ਢੰਡਾਰੀ ਕਲਾਂ ਦੀ ਔਰਤ ਦੀ ਅਮਰੀਕਾ ਵਿਖੇ ਸੜਕੀ ਹਾਦਸੇ 'ਚ ਮੌਤ

ਢੰਡਾਰੀ ਕਲਾਂ, 6 ਅਗਸਤ (ਪਰਮਜੀਤ ਸਿੰਘ ਮਠਾੜੂ)-ਕਾਂਗਰਸ ਪਾਰਟੀ ਐਸ. ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਮਨਦੀਪ ਪਾਲ ਕੌਰ, ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਜੇਲ੍ਹ 'ਚ ਕੈਮਰਿਆਂ ਦੀ ਭੰਨਤੋੜ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਵਿਚ ਕੈਮਰਿਆਂ ਦੀ ਭੰਨਤੋੜ ਕਰਨ ਵਾਲੇ ਹਵਾਲਾਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਸ਼ੀਲਾ ਪਾਊਡਰ, ਦਵਾਈਆਂ ਤੇ ਹੈਰੋਇਨ ਬਰਾਮਦ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੋਨੂੰ ਵਾਸੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਕੱਪੜਿਆਂ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੱਪੜਾ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਵੱਖ -ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਕੱਪੜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਚੋਰੀਸ਼ੁਦਾ ਤਾਰਾ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਬਾੜ ਦਾ ਕੰਮ ਕਰਨ ਵਾਲੇ ਪ੍ਰਦੀਪ ਕੁਮਾਰ ਵਿਕੀ ਵਾਸੀ ਸਮਰਾਲਾ ...

ਪੂਰੀ ਖ਼ਬਰ »

ਕਾਰ ਕੰਪਨੀ ਦੀ ਕਰੋੜਾਂ ਰੁਪਏ ਦੀ ਰਕਮ ਹੜੱਪਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਰ ਕੰਪਨੀ ਦੀ 2 ਕਰੋੜ 47 ਲੱਖ ਰੁਪਏ ਦੀ ਰਕਮ ਹੜੱਪਣ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੋਦਾਵਰੀ ਮੋਟਰਜ਼ ਦੇ ਪ੍ਰਬੰਧਕ ...

ਪੂਰੀ ਖ਼ਬਰ »

ਕਾਮਨਵੈਲਥ ਖੇਡਾਂ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਵਿਕਾਸ ਠਾਕੁਰ ਦਾ ਲੁਧਿਆਣਾ ਪੁੱਜਣ 'ਤੇ ਨਿੱਘਾ ਸਵਾਗਤ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਮਨਵੈਲਥ ਖੇਡਾਂ ਵਿਚ ਵੇਟ ਲਿਫ਼ਟਿੰਗ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਵਿਕਾਸ ਠਾਕੁਰ ਦਾ ਅੱਜ ਲੁਧਿਆਣਾ ਪੁੱਜਣ 'ਤੇ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਵਿਕਾਸ ਠਾਕੁਰ ਵਲੋਂ ਕਾਮਨਵੈਲਥ ਖੇਡਾਂ ਵਿਚ ਵੇਟ ...

ਪੂਰੀ ਖ਼ਬਰ »

ਸੂਬੇ ਭਰ ਦੀਆਂ ਜੇਲ੍ਹਾਂ ਵਿਚ ਮੋਬਾਈਲਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਕੁੱਤਾ ਸਕੂਐਡ ਦੀ ਹੋਵੇਗੀ ਤਾਇਨਾਤੀ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਮੋਬਾਈਲਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਹੁਣ ਸਰਕਾਰ ਵਲੋਂ ਕੁੱਤਾ ਸਕੂਐਡ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹਾਲ ਦੀ ਘੜੀ ਇਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜਗਰਾਓਾ ਵਿਚ ਕੱਲ੍ਹ ਕੰਨਾਂ ਦਾ ਮੁਫ਼ਤ ਟੈਸਟ ਤੇ ਸਸਤੀਆਂ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 6 ਅਗਸਤ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 8 ਅਗਸਤ 2022 ਦਿਨ ਸੋਮਵਾਰ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਰਸੋਈ ਦੀ ਸਥਾਪਨਾ ਦੇ 2 ਸਾਲ ਪੂਰੇ ਹੋਣ 'ਤੇ ਸਹਿਯੋਗੀਆਂ ਦਾ ਸਨਮਾਨ ਤੇ ਧੰਨਵਾਦ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਸ਼੍ਰੀ ਹਿੰਦੂ ਨਿਆਏ ਪੀਠ ਦੁਆਰਾ ਚਲਾਈ ਜਾ ਰਹੀ ਦੀਵਾਨ ਟੋਡਰ ਮੱਲ ਰਸੋਈ ਦੇ 2 ਸਾਲ ਪੂਰੇ ਹੋਣ 'ਤੇ ਗੁਰੂ ਨਾਨਕ ਦੇਵ ਭਵਨ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੰਤ ਸਮਾਜ ਦੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਲੁਹਾਰਾ ਵਿਖੇ ਤੀਆਂ ਦੀਆਂ ਰੌਣਕਾਂ ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਸਕੂਲ 'ਚ ਲਗਾਇਆ ਸਬਮਰਸੀਬਲ ਪੰਪ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਮਿਡਲ ਸਕੂਲ ਮੰਜਾਲੀ ਕਲਾਂ ਵਿਖੇ ਬੱਚਿਆਂ ਨੂੰ ਸਾਫ਼ ਸੁਥਰਾ ਪਾਣੀ ਲਈ ਇੱਕ ਸਬਮਰਸੀਬਲ ਪੰਪ ਦੀ ਬਹੁਤ ਹੀ ਜ਼ਰੂਰਤ ਸੀ, ਨੂੰ ਪੂਰਾ ਕਰਦਿਆਂ ਨਗਰ ਦੇ ਹੀ ਐਨ.ਆਰ.ਆਈ ਜਤਿੰਦਰ ਸਿੰਘ ਰਾਏ ਨੇ ਸਕੂਲ ਲਈ ਸਬਮਰਸੀਬਲ ਦੀ ...

ਪੂਰੀ ਖ਼ਬਰ »

ਦੋ ਭਗੌੜਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦੋ ਭਗੌੜਿਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਕਾਰਵਾਈ ਮਾਣਯੋਗ ਜੱਜ ਸਵਿਤਾ ਦਾਸ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ

ਲੁਧਿਆਣਾ, 6 ਅਗਸਤ (ਪੁਨੀਤ ਬਾਵਾ)-ਬਿਜਲੀ ਨਿਗਮ ਦੇ ਲੁਧਿਆਣਾ ਦੇ ਵੱਖ-ਵੱਖ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਮੁਰੰਮਤ ਤੇ ਸਾਂਭ-ਸੰਭਾਲ ਕਰਨ ਕਰਕੇ ਐਤਵਾਰ 7 ਅਗਸਤ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ | ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪੁਲਿਸ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਅੰਤਿਮ ਸੰਸਕਾਰ

ਲੁਧਿਆਣਾ, 6 ਅਗਸਤ (ਪੁਨੀਤ ਬਾਵਾ)-ਸਿੱਖ ਧਰਮ ਦਾ ਪੂਰੇ ਵਿਸ਼ਵ 'ਚ ਸ਼ਬਦ ਦਾ ਲੰਗਰ ਲਗਾ ਕੇ ਪ੍ਰਚਾਰ ਕਰਨ ਵਾਲੇ, ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਸਿੱਖ ਵਿਦਵਾਨ ਤੇ ਸ਼ੋ੍ਰਮਣੀ ਕਮੇਟੀ ਵਲੋਂ ਸੇਵਾਦਾਰ ਏ. ਕੌਮ ਦੇ ਪੁਰਸਕਾਰ ਨਾਲ ਨਿਵਾਜੇ ਗਏ ਡਾ. ਸਰੂਪ ਸਿੰਘ ...

ਪੂਰੀ ਖ਼ਬਰ »

ਐਸ. ਪੀ. ਐਸ. ਹਸਪਤਾਲ ਦੇ ਡਾਕਟਰਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸਿਖਲਾਈ

ਲੁਧਿਆਣਾ, 6 ਅਗਸਤ (ਸਲੇਮਪੁਰੀ)-ਐਸ.ਪੀ.ਐਸ. ਹਸਪਤਾਲ ਵਲੋਂ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈਲਫੇਅਰ ਸੰਸਥਾ ਦੇ ਸਾਂਝੇ ਸਹਿਯੋਗ ਨਾਲ ਲੋਕਾਂ ਨੂੰ ਜਿੱਥੇ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਜਾਗਰੂਕਤਾ ਕੈਂਪ ਸ਼ੁਰੂ ਕੀਤੇ ਗਏ ਹਨ, ਉਥੇ ਹੀ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 6 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ

ਲੁਧਿਆਣਾ, 6 ਅਗਸਤ (ਸਲੇਮਪੁਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ (ਚੈ.) ਹਸਪਤਾਲ, ਲੁਧਿਆਣਾ ਵਲੋਂ, ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਮਾਂ ਦੇ ਦੁੱਧ ਦੇ ਫ਼ਾਇਦਿਆਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਰੌਣਕਾਂ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜਕੱਲ੍ਹ ਮਹਾਨਗਰ ਦੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ ਤੇ ਰੰਗ ਬਿਰੰਗੀਆਂ ਰੱਖੜੀਆਂ ਦੇ ਨਾਲ ਸੱਜੀਆ ਦੁਕਾਨਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੀ ਮੀਟਿੰਗ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਸਰਕਟ ਹਾਊਸ 'ਚ ਐਸ.ਸੀ. ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਪੰਜਾਬ ਅਮਰੀਕ ਸਿੰਘ ਬੰਗੜ ਤੇ ਉਪ ਪ੍ਰਧਾਨ ਪੰਜਾਬ ਐਸ.ਸੀ. ਵਿੰਗ ਅਮਨ ਚੈਨ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦਾ ਆਯੋਜਨ ਜ਼ਿਲ੍ਹਾ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਜੀ. ਐਨ. ਐਮ. ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ.ਸੀ.ਐੱਸ.ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਸਾਵਣ ਦੀ ਬਹਾਰ ਨਾਲ ਮਨਾਇਆ ਸਪਰਿੰਗ ਡੇਲ ਸਕੂਲ ਨੇ 41ਵਾਂ ਸਥਾਪਨਾ ਦਿਵਸ

ਲੁਧਿਆਣਾ, 6 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਵਿਖੇ 41ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ 41ਵੇਂ ਸਥਾਪਨਾ ਦਿਵਸ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਸਕੂਲ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਬਤੌਰ ...

ਪੂਰੀ ਖ਼ਬਰ »

ਗੋਡਿਆਂ ਦੇ ਸਰਜਨ ਡਾ. ਏ. ਐਸ. ਪਾਸੀ ਨੇ ਸ਼ੈਲਬੀ ਹਸਪਤਾਲ ਮੁਹਾਲੀ ਨਾਲ ਗੋਡਿਆਂ ਦੇ ਰੌਬਟ ਨਾਲ ਆਪਰੇਸ਼ਨਾਂ ਸੰਬੰਧੀ ਕੀਤਾ ਗੱਠਜੋੜ

ਆਲਮਗੀਰ, 6 ਅਗਸਤ (ਜਰਨੈਲ ਸਿੰਘ ਪੱਟੀ)-ਸਥਾਨਕ ਮਾਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਸਥਿਤ ਅਨਹਦ ਰੋਬੋਟਿਕ ਕਲੀਨਿਕ ਦੇ ਐਮ.ਡੀ. ਗੋਡਿਆਂ ਦੇ ਸਰਜਨ ਡਾ. ਏ.ਐਸ. ਪਾਸੀ ਨੇ ਸ਼ੈਲਬੀ ਹਸਪਤਾਲ ਮੋਹਾਲੀ ਵਿਖੇ ਗੋਡਿਆਂ ਦੀਆਂ ਬਿਮਾਰੀਆਂ ਅਤੇ ਆਪੇ੍ਰਸ਼ਨਾਂ ਸੰਬੰਧੀ ...

ਪੂਰੀ ਖ਼ਬਰ »

ਜੀ. ਐਸ. ਟੀ. ਲਗਾ ਕੇ ਕੇਂਦਰ ਸਰਕਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ-ਗਗਨ ਮਰਜਾਰਾ

ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਕੱਤਰ ਗੁਰਦੇਵ ਸਿੰਘ ਗਗਨ ਮਰਜਾਰਾ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀਆਂ ਸਰਾਂਵਾਂ 'ਤੇ ਕੇਂਦਰ ਸਰਕਾਰ ਵਲੋਂ 12 ਫ਼ੀਸਦੀ ਜੀ. ਐਸ. ਟੀ. ਲਾਉਣਾ ਬਹੁਤ ਮੰਦਭਾਗਾ ਹੈ | ਗਗਨ ...

ਪੂਰੀ ਖ਼ਬਰ »

ਮਾਡਲ ਟਾਊਨ ਤੇ ਬੀ. ਆਰ. ਐਸ. ਨਗਰ 'ਚ ਨਾਜਾਇਜ਼ ਉਸਾਰੀਆਂ ਜਾਰੀ

ਲੁਧਿਆਣਾ, 6 ਅਗਸਤ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਤੌਰ ਤੇ ਮਿਲੀਭੁਗਤ ਤੋਂ ਬਿਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX