ਤਾਜਾ ਖ਼ਬਰਾਂ


ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  4 minutes ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  12 minutes ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  19 minutes ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  17 minutes ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 1 hour ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 3 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 3 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 3 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 4 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 4 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 4 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 5 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 5 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 6 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 6 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਰੂਪਨਗਰ

ਕੋਰੋਨਾ ਕਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ 'ਤੇ ਇਲਾਕੇ ਦੇ ਮੁਹਤਬਰਾਂ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਘਨੌਲੀ, 6 ਅਗਸਤ (ਜਸਵੀਰ ਸਿੰਘ ਸੈਣੀ)-ਕੋਰੋਨਾ ਕਾਲ ਤੋਂ ਛੋਟੇ ਸਟੇਸ਼ਨਾਂ ਤੇ ਬੰਦ ਪਈਆਂ ਰੇਲ ਗੱਡੀਆਂ ਦੀ ਕੇਂਦਰ ਸਰਕਾਰ ਤੋਂ ਹਰੀ ਝੰਡੀ ਮਿਲਣ ਤੇ ਰੇਲਵੇ ਵਿਭਾਗ ਵਲੋਂ ਦੀ ਮੁੜ ਤੋਂ ਆਵਾਜਾਈ ਸ਼ੁਰੂ ਹੋਣ ਦੇ ਇਲਾਕੇ ਦੇ ਮੋਹਤਬਰ ਸੱਜਣਾਂ ਨੇ ਘਨੌਲੀ ਰੇਲਵੇ ਸਟੇਸ਼ਨ ਤੇ ਸਰਕਾਰ ਅਤੇ ਵਿਭਾਗ ਦਾ ਧੰਨਵਾਦ ਕੀਤਾ | ਇਸ ਦੌਰਾਨ ਗੱਲਬਾਤ ਕਰਦਿਆਂ ਹੋਇਆ ਰਛਪਾਲ ਸਿੰਘ ਥਲੀ, ਐਡਵੋਕੇਟ ਅਵਤਾਰ ਸਿੰਘ ਘਨੌਲੀ, ਕਾਰੋਬਾਰੀ ਤਰਲੋਚਨ ਸਿੰਘ ਮੱਡਾ, ਹਰਜਿੰਦਰ ਸਿੰਘ ਥਲੀ, ਦਲਵਿੰਦਰ ਸਿੰਘ ਥਲੀ ਨੇ ਕਿਹਾ ਕਿ ਘਨੌਲੀ ਰੇਲਵੇ ਸਟੇਸ਼ਨ ਤੇ ਲਗਭਗ ਇਲਾਕੇ ਦੇ 40 ਪਿੰਡਾਂ ਦਾ ਸਾਂਝਾ ਸਟੇਸ਼ਨ ਹੈ ਉੱਥੇ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਕਸਬਾ ਨਾਲਾਗੜ੍ਹ ਤੱਕ ਦੇ ਵਸਨੀਕ ਇਸ ਸਟੇਸ਼ਨ ਰਾਹੀਂ ਰੇਲ ਗੱਡੀਆਂ ਰਾਹੀਂ ਦੂਰ ਦੁਰਾਡੇ ਰਿਸ਼ਤੇਦਾਰੀ 'ਚ ਆਉਂਦੇ ਜਾਂਦੇ ਹਨ | ਪਰ ਰੇਲ ਗੱਡੀਆਂ ਦਾ ਰੁਕਣ ਨਾ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਨੇ ਕਿਹਾ ਕਿ ਘਨੌਲੀ ਦੇ ਵੱਡੀ ਗਿਣਤੀ ਵਸਨੀਕ ਕਾਰੋਬਾਰੀ ਪੇਸ਼ੇ ਨਾਲ ਜੁੜੇ ਹਨ ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਲੁਧਿਆਣੇ ਤੋ ਦੁਕਾਨਾਂ ਤੇ ਸਾਮਾਨ ਲਿਆਉਣ ਦੇ ਲਈ ਕਾਫ਼ੀ ਪਰੇਸ਼ਾਨੀਆਂ ਆ ਰਹੀਆਂ ਸਨ | ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਦਾ ਠਹਿਰਾਅ ਲਈ ਉਹ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਪਹਿਲਾ ਇਨਸਾਨੀਅਤ ਸੰਸਥਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੂੰ ਮਿਲੇ ਸਨ | ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਲਦੀ ਹੀ ਘਨੌਲੀ ਰੇਲਵੇ ਸਟੇਸ਼ਨ ਤੇ ਰੇਲ ਗੱਡੀਆਂ ਦਾ ਠਹਿਰਾਅ ਹੋਣਾ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲੀ ਅਗਸਤ ਤੋ ਗੱਡੀਆਂ ਦਾ ਠਹਿਰਾਓ ਹੋਣਾ ਸ਼ੁਰੂ ਹੋ ਗਿਆ ਹੈ ਤੇ 10 ਅਗਸਤ ਨੂੰ ਇੱਕ ਹੋਰ ਰੇਲ ਗੱਡੀ ਦਾ ਠਹਿਰਾਓ ਘਨੌਲੀ ਸਟੇਸ਼ਨ ਤੇ ਹੋਵੇਗਾ | ਉਨ੍ਹਾਂ ਨੇ ਜਨ ਸ਼ਤਾਬਦੀ, ਅੰਮਿ੍ਤਸਰ ਐਕਸਪ੍ਰੈੱਸ ਦੇ ਠਹਿਰਾਅ ਦੀ ਰੇਲਵੇ ਵਿਭਾਗ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਮੰਗ ਕੀਤੀ ਹੈ | ਉੱਥੇ ਹੀ ਕੁੱਝ ਰੇਲਗੱਡੀਆਂ ਜੋ ਕੋਰੋਨਾ ਕਾਲ ਤੋਂ ਪਹਿਲਾਂ ਸਟੇਸ਼ਨ ਤੇ ਰੁਕਦੀਆਂ ਸਨ ਉਨ੍ਹਾਂ ਦਾ ਠਹਿਰਾਅ ਘਨੌਲੀ ਸਟੇਸ਼ਨ ਤੇ ਕੀਤਾ ਜਾਵੇ ਤੇ ਨਾਲ ਨਾਲ ਘਨੌਲੀ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ | ਇਸ ਦੌਰਾਨ ਸ਼ਮਸ਼ੇਰ ਸਿੰਘ ਦਸਮੇਸ਼ ਨਗਰ, ਜਗਤਾਰ ਸਿੰਘ ਥਲੀ, ਨਿਰਮਲ ਸਿੰਘ ਘਨੌਲੀ, ਕਮਲਜੀਤ ਸਿੰਘ ਪਾਬਲਾ, ਪਿਆਰਾ ਸਿੰਘ ਲਹਿਰਾ, ਕਮਲਜੀਤ ਸਿੰਘ ਗੋਲੀਆ, ਅਮਰੀਕ ਸਿੰਘ, ਪਿਆਰਾ ਸਿੰਘ, ਸਤੀਸ਼ ਕੁਮਾਰ, ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਸੱਜਣ ਹਾਜ਼ਰ ਸਨ |

ਖੇਤੀ ਕਾਨੂੰਨ ਖ਼ਿਲਾਫ਼ ਧਰਨਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨ ਦੀ ਪਤਨੀ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਦਾ ਚੈੱਕ ਭੇਟ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਮਾਲੀ ਸਹਾਇਤਾ ਦੇਣ ਦੇ ਭਗਵੰਤ ਮਾਨ ਸਰਕਾਰ ਦੇ ਫ਼ੈਸਲਾ ਤਹਿਤ ਅੱਜ ...

ਪੂਰੀ ਖ਼ਬਰ »

ਸਾਉਣ ਅਸ਼ਟਮੀ ਮੇਲੇ ਦੌਰਾਨ ਸ੍ਰੀ ਨੈਣਾਂ ਦੇਵੀ ਵਿਖੇ ਚਾਰ ਲੱਖ ਤੋਂ ਵੀ ਵੱਧ ਸੰਗਤਾਂ ਨੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਨਿੱਕੂਵਾਲ)-ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨ ਮਾਤਾ ਸ੍ਰੀ ਨੈਣਾਂ ਦੇਵੀ ਵਿਖੇ ਸਾਉਣ ਅਸ਼ਟਮੀ ਦਾ ਮੇਲਾ ਸ਼ਾਂਤੀਪੂਰਵਕ ਚੱਲ ਰਿਹਾ ਹੈ | ਇਨ੍ਹਾਂ ਨਰਾਤਿਆਂ ਦੌਰਾਨ 4 ਲੱਖ ਤੋਂ ਵੀ ਵੱਧ ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਸਿੱਧ ਸਕੂਲ 'ਚ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ ਪੁਲਿਸ ਕੋਲ ਪੁੱਜਾ, ਅਧਿਆਪਕ 'ਤੇ ਮਾਮਲਾ ਦਰਜ

ਰੂਪਨਗਰ, 6 ਅਗਸਤ (ਸਟਾਫ਼ ਰਿਪੋਰਟਰ)-ਰੂਪਨਗਰ ਸ਼ਹਿਰ ਦੇ ਪ੍ਰਸਿੱਧ ਮਾਨਤਾ ਪ੍ਰਾਪਤ ਸਕੂਲ ਦੇ ਇੱਕ ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਛੇੜਛਾੜ ਅਤੇ ਮੋਬਾਈਲ 'ਤੇ ਅਸ਼ਲੀਲ ਮੈਸੇਜ ਭੇਜਣ ਦੇ ਮਾਮਲੇ ਨੇ ਤੂਲ ਫੜ ਲਈ ਹੈ ਅਤੇ ਅੱਜ ਪੀੜਤ ਵਿਦਿਆਰਥਣਾਂ ਦੇ ਮਾਪਿਆਂ ਤੇ ...

ਪੂਰੀ ਖ਼ਬਰ »

ਘਨੌਲੀ ਵਿਖੇ ਹੋਣ ਵਾਲਾ ਤੀਆਂ ਦਾ ਮੇਲਾ ਮੁਲਤਵੀ

ਘਨੌਲੀ, 6 ਅਗਸਤ (ਜਸਵੀਰ ਸਿੰਘ ਸੈਣੀ)-ਗ੍ਰਾਮ ਪੰਚਾਇਤ ਘਨੌਲੀ ਵਲੋਂ ਕਰਵਾਇਆ ਜਾਣ ਵਾਲਾ ਤੀਆ ਦਾ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕਮਲਜੀਤ ਕੌਰ ਨੇ ਦੱਸਿਆ ਕਿ 7 ਅਗਸਤ ਨੂੰ ਹੋਣ ਵਾਲਾ ਤੀਆਂ ਦਾ ਮੇਲਾ ਮੁਲਤਵੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸੂਬੇ 'ਚ ਲੰਪੀ ਬਿਮਾਰੀ ਕਾਰਨ ਉਲਝੇ ਡੇਅਰੀ ਮਾਲਕਾਂ ਨੂੰ ਤੁਰੰਤ ਰਾਹਤ ਦਵੇ ਭਗਵੰਤ ਮਾਨ ਸਰਕਾਰ-ਡਾ. ਚੀਮਾ

ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਵਿਚ ਲੰਪੀ ਬਿਮਾਰੀ ਨੇ ਦੁਧਾਰੂ ਪਸੂਆਂ ਨੂੰ ਬੁਰੀ ਤਰ੍ਹਾਂ ਆਪਣੇ ਕਲਾਵੇ ਵਿਚ ਲਿਆ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ...

ਪੂਰੀ ਖ਼ਬਰ »

ਆਊਟਸੋਰਸਿੰਗ ਜਲ-ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ

ਮੋਰਿੰਡਾ, 6 ਅਗਸਤ (ਕੰਗ)-ਆਊਟਸੋਰਸਿੰਗ ਜਲ-ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ 'ਚ ਕਰਵਾਇਆ ਚਾਰ ਦਿਨਾ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਥਾਨਕ ਅਨਾਜ ਮੰਡੀ ਵਿਚ ਚਾਰ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ...

ਪੂਰੀ ਖ਼ਬਰ »

ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 6 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਸਬ ਡਵੀਜ਼ਨ ਨੂਰਪੁਰ ਬੇਦੀ (ਸਿੰਘ ਪੁਰ) ਵਿਖੇ ਹੋਈ ਜਿਸ ਵਿਚ ਸੀ. ਐਚ. ਬੀ. ਅਤੇ ਸੀ. ਐਚ. ਡਬਲਯੂ ਕਾਮਿਆਂ ਨੇ ਹਿੱਸਾ ਲਿਆ ਅਤੇ ਠੇਕਾ ...

ਪੂਰੀ ਖ਼ਬਰ »

ਮਾਮਲਾ ਨੰਗਲ 'ਚ ਲੱਗਦੇ ਟ੍ਰੈਫ਼ਿਕ ਜਾਮ ਦਾ

ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)-ਐਸ.ਡੀ.ਐਮ ਨੰਗਲ ਮਨੀਸ਼ਾ ਰਾਣਾ ਆਈ.ਏ.ਐਸ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼-ਊਨਾ-ਨੰਗਲ-ਸ੍ਰੀ ਅਨੰਦਪੁਰ ਸਾਹਿਬ-ਰੂਪਨਗਰ ਮਾਰਗ 'ਤੇ ਭਾਰੀ ਟ੍ਰੈਫਿਕ ਦੀ ਆਮਦ ਕਾਰਨ ਨੰਗਲ ਵਾਸੀਆਂ ਨੂੰ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਦਾ ...

ਪੂਰੀ ਖ਼ਬਰ »

ਪਸ਼ੂ ਪਾਲਨ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ 'ਚ ਪਸ਼ੂਆਂ ਦੇ ਧੱਫੜੀ ਰੋਗ ਦੇ 410 ਮਾਮਲਿਆਂ 'ਚੋਂ 197 ਠੀਕ ਹੋਣ ਦਾ ਦਾਅਵਾ

ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ ਪਸ਼ੂਆਂ ਨੂੰ ਧੱਫੜੀ ਰੋਗ (ਲੰਪੀ ਸਕਿਨ) ਦੀਆਂ ਰਿਪੋਰਟਾਂ ਆਉਣ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਬਣਾ ਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਬਡਵਾਲੀ ਤੇ ਚੋਲਟਾ 'ਚ ਲਗਾਏ ਬੂਟੇ

ਮੋਰਿੰਡਾ, 6 ਅਗਸਤ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਪਿੰਡ ਬਡਵਾਲੀ ਤੇ ਚੋਲਟਾ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਬੋਲਦਿਆਂ ਵਿਧਾਇਕ ਡਾ.ਚਰਨਜੀਤ ਸਿੰਘ ਨੇ ਕਿਹਾ ਕਿ ਸਾਫ਼-ਸੁਥਰੇ ਵਾਤਾਵਰਨ ਅਤੇ ਸ਼ੁੱਧ ਹਵਾ ਲਈ ਸਾਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਯੂਰੀਆ ਦੀ ਕਿੱਲਤ ਦੂਰ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਵਲੋਂ ਸ਼ਮਸ਼ੇਰ ਸਿੰਘ ਸ਼ੇਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਇਲਾਕੇ ਦੀਆਂ ਸਹਿਕਾਰੀ ਸਭਾਵਾਂ ਵਿਚ ਯੂਰੀਆ ਦੀ ਕਿੱਲਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬੇਲਾ, 6 ਅਗਸਤ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰਬੇਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਜਿਵੇਂ ਗਿੱਧਾ, ਕਿੱਕਲੀ, ਬੋਲੀਆਂ, ਚਰਖਾ ਕੱਤਣਾ ਆਦਿ ਪੇਸ਼ ਕੀਤੀਆਂ ਗਈਆਂ | ਪੇਸ਼ਕਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਕਨਵੈਨਸ਼ਨ 10 ਨੂੰ

ਨੂਰਪੁਰ ਬੇਦੀ, 6 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੇਂਦਰ ਸਰਕਾਰ ਨੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਦੇ ਕਰਦੇ ਭਾਰਤੀ ਫ਼ੌਜ ਦੀਆਂ ਸੇਵਾਵਾਂ ਦੇ ਨਿੱਜੀਕਰਨ ਦਾ ਹਮਲਾ ਕਰਦਿਆਂ ਅਗਨੀਪੱਥ ਯੋਜਨਾ ਅਧੀਨ ਫ਼ੌਜੀ ਭਰਤੀ ਕਰਕੇ ਅਗਨੀ ਵੀਰ ਫ਼ੌਜੀ ਤਿਆਰ ਕਰਨ ਦਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡੇ ਚੈੱਕ

ਮੋਰਿੰਡਾ, 6 ਅਗਸਤ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪੰਜਾਬ ਸਰਕਾਰ ਦੁਆਰਾ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ ਗਏ | ਮੋਰਿੰਡਾ ਦੇ ਕਮਿਊਨਿਟੀ ਹਾਲ ਵਿਚ ਸਮਾਗਮ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਸਾਲਾਨਾ ਜੋੜ ਮੇਲੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ

ਨੂਰਪੁਰ ਬੇਦੀ, 6 ਅਗਸਤ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਤੇ ਸਾਲਾਨਾ ਜੋੜ ਮੇਲਾ ਇਸ ਵਾਰ 18 ਅਗਸਤ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਰੂਪਨਗਰ ਵਲੋਂ ...

ਪੂਰੀ ਖ਼ਬਰ »

ਸ਼ਹਿਰ 'ਚ 13 ਨੂੰ ਕੱਢੀ ਜਾਵੇਗੀ ਦੋ ਪਹੀਆ ਵਾਹਨ ਤਿਰੰਗਾ ਯਾਤਰਾ

ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਮੌਕੇ 'ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ' ਜਿੱਥੇ ਸਮੁੱਚੇ ਦੇਸ਼ ਅੰਦਰ ਮਨਾਇਆ ਜਾ ਰਿਹਾ ਹੈ ਉੱਥੇ ਹੀ ਨੰਗਲ ਸ਼ਹਿਰ ਵਿਚ ਵੀ ਸਮਾਜਿਕ ਅਤੇ ਧਾਰਮਿਕ ਸਿੱਖ ਸੰਸਥਾਵਾਂ ਵਲੋਂ ਇਹ ਮਹਾਂ ਉਤਸਵ ...

ਪੂਰੀ ਖ਼ਬਰ »

ਹੀਰੋਸ਼ੀਮਾ ਦੁਖਾਂਤ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)-ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਪਿੰਡ ਬਸੀ ਗੁੱਜਰਾਂ ਵਿਖੇ ਚੱਲਦੀਆਂ ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਵਿਖੇ, 77 ਸਾਲ ਪਹਿਲਾਂ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ

ਮੋਰਿੰਡਾ, 6 ਅਗਸਤ (ਕੰਗ)-ਮੋਰਿੰਡਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸਦਰ ਦੇ ਐੱਸ.ਐੱਚ.ਓ. ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਏ.ਐੱਸ.ਆਈ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਰਸਾਲਪੁਰ ਦੇ ਹਾਈ ਸਕੂਲ 'ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਸਾਬਕਾ ਵਿਦਿਆਰਥੀ, ਆਮਦਨ ਕਰ ਦੇ ਸੇਵਾ ਮੁਕਤ ਅਧਿਕਾਰੀ ਅਤੇ ਆਮ ਆਦਮੀ ...

ਪੂਰੀ ਖ਼ਬਰ »

ਇੰਜ. ਗੁਰਪਾਲ ਸਿੰਘ ਐਸ.ਡੀ.ਓ. ਦੀ ਸੇਵਾ-ਮੁਕਤੀ 'ਤੇ ਸ਼ੁਕਰਾਨਾ ਸਮਾਗਮ

ਪੁਰਖਾਲੀ, 6 ਅਗਸਤ (ਬੰਟੀ)-ਇੰਜ. ਗੁਰਪਾਲ ਸਿੰਘ ਪੁਰਖਾਲੀ ਜੋ ਕਿ ਬਤੌਰ ਸਹਾਇਕ ਕਾਰਜਕਾਰੀ ਇੰਜੀਨੀਅਰ (ਸਿਵਲ) ਸੇਵਾ ਮੁਕਤ ਹੋਏ ਹਨ | ਉਨ੍ਹਾਂ ਵਲੋਂ ਆਪਣੀ ਸੇਵਾ ਮੁਕਤੀ ਨੂੰ ਲੈ ਕੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 6 ਅਗਸਤ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਮੋਰਿੰਡਾ ਵਲੋਂ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਦੱਸਿਆ ਕਿ ਮੀਟਿੰਗ ਵਿਚ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਜੇ.ਐਸ.ਨਿੱਕੂਵਾਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਣ ਵਿਭਾਗ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਇੱਕ ਹਜ਼ਾਰ ਦੇ ਲਗਭਗ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਆਮ ...

ਪੂਰੀ ਖ਼ਬਰ »

ਸਾਉਣ ਅਸ਼ਟਮੀ ਦੀ ਸੰਪੂਰਨਤਾ 'ਤੇ ਵੱਖ-ਵੱਖ ਵਿਭਾਗਾਂ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਜੇ.ਐਸ.ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਸ਼ਾਉਣ ਅਸ਼ਟਮੀ ਮੇਲੇ ਦੇ ਆਖਰੀ ਨਵਰਾਤਰੇ ਦੌਰਾਨ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਾਤਾ ਨੈਣਾ ਦੇਵੀ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ਰ ਐਸੋਸੀਏਸ਼ਨ ਦਾ ਗਠਨ

ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਲੰਬੇ ਸਮੇਂ ਤੋਂ ਪ੍ਰਾਪਰਟੀ ਕਾਰੋਬਾਰ 'ਚ ਡੋਬੇ ਦੇ ਹਾਲਾਤਾਂ ਨਾਲ ਜੂਝ ਰਹੇ ਕਲੋਨਾਈਜਰਾਂ ਤੇ ਪ੍ਰਾਪਰਟੀ ਡੀਲਰਾਂ ਨੇ ਕਾਰੋਬਾਰ ਲਈ ਸਰਕਾਰੀ ਧੱਕੇਸ਼ਾਹੀਆਂ ਦਾ ਟਾਕਰਾ ਕਰਨ ਲਈ ਕਮਰਕੱਸੇ ਕੱਸ ਲਏ ਹਨ | ਅੱਜ ਸਮੂਹ ...

ਪੂਰੀ ਖ਼ਬਰ »

ਵਿਧਾਇਕ ਚੱਢਾ ਵਲੋਂ ਸਰਕਾਰੀ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ, ਮਰੀਜ਼ਾਂ ਨਾਲ ਮੁਲਾਕਾਤ

ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਬੀਤੀ ਦੇਰ ਰਾਤ ਸਿਵਲ ਹਸਪਤਾਲ ਰੂਪਨਗਰ ਵਿਖੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਲੋਂ ਅਚਨਚੇਤ ਦੌਰਾ ਕਰਦੇ ਹੋਏ ਦੋ ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਦਾ ਮੁਕੰਮਲ ਨਿਰੀਖਣ ਕੀਤਾ ਗਿਆ ਅਤੇ ਮਰੀਜ਼ਾਂ ਨਾਲ ...

ਪੂਰੀ ਖ਼ਬਰ »

ਅੱਵਲ ਰਹੇ ਬੱਚਿਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

ਭਰਤਗੜ੍ਹ, 6 ਅਗਸਤ (ਜਸਬੀਰ ਸਿੰਘ ਬਾਵਾ)-ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਸਰਸਾ ਨੰਗਲ 'ਚ ਅੱਜ ਪਿ੍ੰਸੀਪਲ ਸਰਬਜੀਤ ਕੌਰ ਦੀ ਅਗਵਾਈ 'ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਇਸ ਤਿਉਹਾਰ ਨੂੰ ਮਨਾਉਂਦਿਆਂ ਵਿਦਿਆਰਥੀਆਂ ਦੇ ਰੱਖੜੀ ਅਤੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ ਲਈ ਸਭਿਆਚਾਰਕ ਤੇ ਦੇਸ਼ ਭਗਤੀ ਪੇਸ਼ਕਾਰੀਆਂ ਦੀ ਹੋਈ ਚੋਣ

ਸ੍ਰੀ ਅਨੰਦਪੁਰ ਸਾਹਿਬ, 6 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਆਜ਼ਾਦੀ ਦਿਹਾੜੇ ਦੀ 75ਵੀ ਵਰੇ੍ਹਗੰਢ ਉਪ ਮੰਡਲ ਪੱਧਰ 'ਤੇ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਜੀ. ਐਸ ਖ਼ਾਲਸਾ ਸੀਨੀ. ਸੈਕੰ. ਸਕੂਲ ਵਿਚ ਉਤਸ਼ਾਹ ਨਾਲ ਮਨਾਈ ਜਾਵੇਗੀ, ਜਿਸ ਦੇ ਲਈ 10, 11 ਅਗਸਤ ਨੂੰ ਰਿਹਰਸਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX