ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
. . .  12 minutes ago
ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
ਗੁਜਰਾਤ ਤੇ ਹਿਮਾਚਲ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਦੋਵਾਂ ਰਾਜਾਂ 'ਚੋਂ ਅੱਗੇ
. . .  25 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ-ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਦੋਵਾਂ ਰਾਜਾਂ ਵਿਚ ਅੱਗੇ ਹੈ। ਇਸ ਵੇਲੇ ਪੋਸਟਲ ਬੈਲਟ ਦੀ ਗਿਣਤੀ ਚੱਲ...
ਗੁਜਰਾਤ 'ਚ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਨੂੰ ਮਿਲਿਆ ਬਹੁਮਤ, 'ਆਪ' ਵੀ 4 ਸੀਟਾਂ ਤੋਂ ਅੱਗੇ
. . .  33 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਅੱਗੇ ਚੱਲ ਰਹੀ ਹੈ।
ਗੁਜਰਾਤ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 21 ਸੀਟਾਂ 'ਤੇ ਅੱਗੇ
. . .  35 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ...
ਵਿਧਾਨ ਸਭਾ ਚੋਣ ਨਤੀਜੇ: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਵੋਟਾਂ ਦੀ ਗਿਣਤੀ ਸ਼ੁਰੂ
. . .  50 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ- ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਮੋਗਾ

ਪੁਲਿਸ ਵੁਮੈਨ ਸੈੱਲ ਤੇ ਆਈ.ਟੀ.ਆਈ. ਲੜਕੀਆਂ ਵਲੋਂ ਮਿਲ ਕੇ ਤੀਆਂ ਦਾ ਮੇਲਾ ਲਗਾਇਆ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬੀ ਸਭਿਆਚਾਰਕ ਵਿਰਸੇ ਨੂੰ ਸੰਭਾਲਣ ਦੇ ਯਤਨ ਵਜੋਂ ਪੁਲਿਸ ਲਾਈਨ ਆਈ.ਟੀ.ਆਈ. ਮੋਗਾ ਵਿਖੇ ਪੁਲਿਸ ਵੁਮੈਨ ਸੈੱਲ ਮੋਗਾ ਅਤੇ ਆਈ.ਟੀ.ਆਈ. (ਲੜਕੀਆਂ) ਵਲੋਂ ਮਿਲ ਕੇ ਤੀਆਂ ਦਾ ਮੇਲਾ ਲਗਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ., ਪੁਨੀਤ ਕੌਰ ਖੁਰਾਨਾ, ਪਿ੍ੰਸੀਪਲ ਜਗਤਾਰ ਸਿੰਘ ਦੌਧਰ ਵਿਸ਼ੇਸ਼ ਤੌਰ 'ਤੇ ਹੌਸਲਾ ਵਧਾਉਣ ਲਈ ਸ਼ਾਮਿਲ ਹੋਏ | ਤੀਆਂ ਦੇ ਮੇਲੇ ਦਾ ਪ੍ਰਬੰਧ ਕਰਨ ਲਈ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਵੁਮੈਨ ਸੈੱਲ, ਮੈਡਮ ਸੰਦੀਪ ਕੌਰ, ਲੇਖਕਾ ਬੇਅੰਤ ਕੌਰ, ਆਈ.ਟੀ.ਆਈ. ਸਟਾਫ਼ ਜਸਵੀਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ ਤੇ ਬੇਅੰਤ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਤੀਆਂ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਡਾ ਸਭਿਆਚਾਰਕ ਵਿਰਸਾ ਬਹੁਤ ਮਹਾਨ ਹੈ ਜਿਸ ਨੂੰ ਜਿੰਦਾ ਰੱਖਣਾ ਸਮੇਂ ਦੀ ਲੋੜ ਹੈ | ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਪੁਲਿਸ ਦੀ ਡਿਊਟੀ ਬਹੁਤ ਤਣਾਅਪੂਰਨ ਹੈ, ਔਰਤ ਮੁਲਾਜ਼ਮਾਂ ਨੂੰ ਤਣਾਅ ਮੁਕਤ ਕਰਨ ਤੇ ਸਭਿਆਚਾਰ ਨਾਲ ਜੋੜਨ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਅਜਿਹੇ ਯਤਨ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ | ਇਸ ਮੌਕੇ ਕੁਲਵੰਤ ਸਿੰਘ, ਗੁਲਨੀਤ ਸਿੰਘ ਖੁਰਾਨਾ ਨੂੰ ਸਨਮਾਨਿਤ ਕੀਤਾ ਗਿਆ | ਗਿੱਧੇ ਦੇ ਪਿੜ ਵਿਚ ਇਕੱਠੀਆਂ ਹੋਈਆਂ ਔਰਤਾਂ ਤੇ ਖ਼ਾਸ ਤੌਰ 'ਤੇ ਆਈ.ਟੀ.ਆਈ. ਦੀਆਂ ਲੜਕੀਆਂ ਨੇ ਬੋਲੀਆਂ ਦੇ ਨਾਲ-ਨਾਲ ਗਿੱਧਾ, ਭੰਗੜਾ 'ਤੇ ਧਮਾਲਾਂ ਪਾਈਆਂ | ਬੀਬੀਆਂ ਨੇ ਪੀਂਘਾਂ ਝੂਟਣ ਦਾ ਅਨੰਦ ਲਿਆ, ਉੱਚੇ ਉੱਚੇ ਦਰੱਖਤਾਂ 'ਤੇ ਪੀਂਘਾਂ ਪਾਈਆਂ ਗਈਆਂ ਸਨ | ਇਸ ਮੌਕੇ ਸੇਵਾ-ਮੁਕਤ ਇੰਸਪੈਕਟਰ ਅੰਗਰੇਜ਼ ਕੌਰ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਡਿਊਟੀ 'ਤੇ ਤਾਇਨਾਤ ਪੁਲਿਸ ਔਰਤ ਮੁਲਾਜ਼ਮਾਂ ਨੂੰ ਤੀਆਂ ਦਾ ਮੇਲਾ ਲਗਾਉਣ ਦਾ ਮੌਕਾ ਦਿੱਤਾ ਗਿਆ | ਵੁਮੈਨ ਸੈੱਲ ਦੇ ਕੌਂਸਲਰ ਡਾ. ਵਰਿੰਦਰ ਕੌਰ ਨੇ ਤੀਆਂ ਦਾ ਮੇਲਾ ਲਗਾਉਣ ਲਈ ਵਧਾਈ ਦਿੱਤੀ | ਇਸ ਮੌਕੇ ਪੁਨੀਤ ਕੌਰ ਖੁਰਾਨਾ ਨੂੰ ਲੇਖਕਾ ਬੇਅੰਤ ਕੌਰ ਗਿੱਲ, ਮੈਡਮ ਸੰਦੀਪ ਕੌਰ ਤੇ ਸਾਥਣਾਂ ਨੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮ ਵਿਚ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਪਰਮਜੀਤ ਸਿੰਘ ਸਾਬਕਾ ਸੁਪਰਡੈਂਟ ਤੇ ਪਰਮਜੀਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਤੀਆਂ ਦੇ ਮੇਲੇ ਨੂੰ ਕਾਮਯਾਬ ਕਰਨ ਲਈ ਥਾਣੇਦਾਰ ਗੁਰਮੀਤ ਸਿੰਘ ਅਤੇ ਥਾਣੇਦਾਰ ਜਗਤਾਰ ਸਿੰਘ ਦੀ ਸ਼ਲਾਘਾਯੋਗ ਭੂਮਿਕਾ ਹੈ | ਇਸ ਮੌਕੇ ਸਮਾਜ ਸੇਵੀ ਨਰਿੰਦਰ ਸਿੰਘ ਸਹਾਰਨ, ਲੇਖਕਾ ਬਲਵਿੰਦਰ ਕੌਰ ਕਲਸੀ ਦੌਧਰ, ਲੇਖਕਾ ਕਮਲਜੀਤ ਕੌਰ ਧਾਲੀਵਾਲ, ਰੀਤ ਕਲਸੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਦੌਲਤਪੁਰਾ ਨੀਵਾਂ 'ਚ ਗੁੰਡਾਗਰਦੀ ਦਾ ਨੰਗਾ ਨਾਚ

ਮੋਗਾ, 6 ਅਗਸਤ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਚਿੱਟੇ ਦੀ ਸਪਲਾਈ ਵਾਲੇ ਵਿਅਕਤੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਵੀ ਉਨ੍ਹਾਂ ਨੂੰ ਰੋਕਦਾ ਹੈ ਤਾਂ ਸ਼ਰੇਆਮ ਉਨ੍ਹਾਂ 'ਤੇ ਫਾਇਰਿੰਗ ਕਰ ਕੇ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੱਸ ਕੇ ਝੂਠਾ ਪਰਚਾ ਦਰਜ ਕਰਨ ਦਾ ਡਰਾਵਾ ਦੇ ਕੇ ਠੱਗੇ 30 ਹਜ਼ਾਰ

ਮੋਗਾ, 6 ਅਗਸਤ (ਗੁਰਤੇਜ ਸਿੰਘ) - ਔਰਤ ਵਲੋਂ ਕੁਝ ਵਿਅਕਤੀ ਲਿਆ ਕੇ ਝੂਠਾ ਪਰਚਾ ਦਰਜ ਕਰਨ ਦੀ ਧਮਕੀ ਦੇ ਕੇ ਇਕ ਨੌਜਵਾਨ ਕੋਲੋਂ 30 ਹਜ਼ਾਰ ਰੁਪਏ ਠੱਗ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਾਨਕ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਰਾਜੇਆਣਾ ...

ਪੂਰੀ ਖ਼ਬਰ »

ਕੋਟ ਈਸੇ ਖਾਂ ਚੀਮਾ ਰੋਡ ਦੀ ਹਾਲਤ ਖ਼ਸਤਾ, ਮਲਬਾ ਸੁੱਟਣ ਕਾਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਿਲ, ਹੋ ਰਹੇ ਹਾਦਸੇ

ਕੋਟ ਈਸੇ ਖਾਂ, 6 ਅਗਸਤ (ਨਿਰਮਲ ਸਿੰਘ ਕਾਲੜਾ) - ਸਥਾਨਕ ਸ਼ਹਿਰ ਤੋਂ ਚੀਮਾ-ਗ਼ਾਲਿਬ-ਜਗਰਾਉਂ ਨੂੰ ਜਾਂਦੀ ਸੜਕ ਦੀ ਹਾਲਤ ਇਸ ਕਦਰ ਬਦ ਤੋਂ ਬਦਤਰ ਹੋ ਚੁੱਕੀ ਹੈ ਕਿ ਇਸ ਤੋਂ ਕਈ ਜਗ੍ਹਾ ਤਾਂ ਪੈਦਲ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਜਿਸ ਵਿਚ ਜ਼ਿਆਦਾ ਤਕਲੀਫ਼ ਇੱਥੋਂ ...

ਪੂਰੀ ਖ਼ਬਰ »

ਪੰਜ ਗਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ

ਮੋਗਾ, 6 ਅਗਸਤ (ਗੁਰਤੇਜ ਸਿੰਘ)-ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਦੋ ਵਿਅਕਤੀਆਂ ਤੋਂ ਪੰਜ ਗਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਡਰੱਗ ਸੈੱਲ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਪੁਲਿਸ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਲਾਵਾਰਸ ਲਾਸ਼

ਧਰਮਕੋਟ, 7 ਅਗਸਤ (ਪਰਮਜੀਤ ਸਿੰਘ) - ਹਲਕਾ ਧਰਮਕੋਟ ਦੇ ਨੇੜੇ ਪੈਂਦੇ ਪਿੰਡ ਮੌਜਗੜ੍ਹ ਦੀ ਨਹਿਰ ਵਿਚੋਂ ਲਾਵਾਰਸ ਲਾਸ਼ ਮਿਲੀ ਹੈ | ਪਿੰਡ ਵਾਸੀਆਂ ਤੋਂ ਪਤਾ ਲੱਗਣ 'ਤੇ ਥਾਣਾ ਧਰਮਕੋਟ ਨੂੰ ਇਤਲਾਹ ਦਿੱਤੀ ਗਈ | ਥਾਣਾ ਧਰਮਕੋਟ ਦੇ ਏ. ਐਸ. ਆਈ. ਕੁਲਦੀਪ ਸਿੰਘ ਸਮਾਜ ਸੇਵਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਨੂੰ ਰਜਿਸਟਰਡ ਕਰਨ ਲਈ ਸਰਕਾਰਾਂ ਲਾ ਰਹੀਆਂ ਝੂਠੇ ਲਾਰੇ - ਪ੍ਰਧਾਨ ਕੇਵਲ ਖੋਟੇ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਹੋਈ। ਇਸ ਮੀਟਿੰਗ 'ਚ ਪ੍ਰਧਾਨ ਕੇਵਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਸਮਾਲਸਰ, 6 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਥਾਣਾ ਸਮਾਲਸਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਪੁੱਤਰ ਗੋਵਿੰਦਾ ਸਿੰਘ ਵਾਸੀ ਔਲਖ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਵਿਖੇ ਤੀਆਂ ਮਨਾਈਆਂ

ਮੋਗਾ, 6 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਕੇ ਬਹੁਤ ਵਧੀਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਟੇਜ ...

ਪੂਰੀ ਖ਼ਬਰ »

ਭੋਗ ਤੇ ਵਿਸ਼ੇਸ਼ - ਸਰਦਾਰਨੀ ਅਮਨਦੀਪ ਕੌਰ ਬਰਾੜ

ਬਾਘਾ ਪੁਰਾਣਾ - ਸਰਦਾਰਨੀ ਅਮਨਦੀਪ ਕੌਰ ਬਰਾੜ ਦਾ ਜਨਮ 1982 ਵਿਚ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਮਾਤਾ ਪ੍ਰਦੀਪ ਕੌਰ ਦੀ ਕੁੱਖੋਂ ਪਿਤਾ ਜਸਮੇਲ ਸਿੰਘ ਦੇ ਗ੍ਰਹਿ ਵਿਖੇ ਹੋਇਆ | ਆਪ ਨੇ ਮੁੱਢਲੀ ਵਿੱਦਿਆ ਸਰਕਾਰੀ ਹਾਈ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਤੋਂ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਨੇ ਕਰਵਾਈ ਵੀਜ਼ਿਆਂ ਦੀ ਬਾਰਿਸ਼

ਮੋਗਾ, 6 ਅਗਸਤ (ਅ.ਬ.) - ਫਿਰੋਜ਼ਪੁਰ ਜੀ.ਟੀ. ਰੋਡ 'ਤੇ ਸਥਿਤ ਟਚ ਸਕਾਈ ਮੋਗਾ ਦੇ ਖੇਤਰ 'ਚ ਬੇਹਤਰੀਨ ਨਤੀਜਿਆਂ ਲਈ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ¢ਟਚ ਸਕਾਈ ਮੋਗਾ ਵੀਜ਼ਿਆਂ ਦੀ ਬਾਰਿਸ਼ 'ਚ 20 - ਕੈਨੇਡਾ ਵਿਜ਼ੀਟਰ ਵੀਜ਼ਾ, 05-ਕੈਨੇਡਾ ਸਟੱਡੀ ਵੀਜ਼ਾ, 06- ਆਸਟ੍ਰੇਲੀਆ ਸਟੱਡੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੀ ਵੰਡ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਜ਼ਿਲ੍ਹਾ ਮੋਗਾ ਦੇ ਸਾਰੇ 69 ਕਿਸਾਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਚੁੱਕੇ ਹਨ | ਇਸ ਸਬੰਧੀ ਰਹਿੰਦੇ 14 ਕਿਸਾਨ ਪਰਿਵਾਰਾਂ ਨੂੰ 70 ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਦੋ ਸਾਲ ਦੇ ਗੈਪ ਨਾਲ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਨਾਮਵਰ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਜਿਸ ਤੋਂ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਸਕੋਰ ਪ੍ਰਾਪਤ ਕਰ ਕੇ ਵੱਖ-ਵੱਖ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ - ਡੱਲਾ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ) - ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰਗੜ੍ਹ ਸਕੂਲ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ

ਨੱਥੂਵਾਲਾ ਗਰਬੀ, 6 ਅਗਸਤ (ਸਾਧੂ ਰਾਮ ਲੰਗੇਆਣਾ)-ਭਾਰਤ ਸਰਕਾਰ ਸਿੱਖਿਆ ਮੰਤਰਾਲੇ ਵਲੋਂ ਚਲਾਈ ਜਾ ਰਹੀ ਸਕੀਮ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਅਧੀਨ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ ਸਕੂਲ ਅਤੇ ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਈਆਂ 'ਤੀਆਂ ਤੀਜ ਦੀਆਂ'

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ)-ਕਿਡਜ਼ੀ ਅਤੇ ਮਾਊਾਟ ਲਿਟਰਾ ਜ਼ੀ ਸਕੂਲ ਬਾਘਾ ਪੁਰਾਣਾ ਵਿਖੇ ਬੜੀ ਧੂਮਧਾਮ ਨਾਲ 'ਤੀਆਂ ਤੀਜ ਦੀਆਂ' ਤਿਉਹਾਰ ਮਨਾਇਆ ਗਿਆ | ਸਕੂਲ ਦਾ ਮਾਹੌਲ ਤਿਉਹਾਰ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ | ਪਰੰਪਰਾਗਤ ਰਸੋਈ, ਚਰਖਾ, ਮਾਂਜਾ, ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਫ਼ਤੇ ਦਾ ਸ਼ੁੱਭ ਆਗਾਜ਼

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ) - ਸੀ.ਬੀ.ਐਸ.ਈ. ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਨੂੰ ਸਮਰਪਿਤ ਹਫ਼ਤੇ ਦਾ ਸ਼ੁੱਭ ਆਗਾਜ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਨਵਯੁਗ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਕੋਟ, 6 ਅਗਸਤ (ਪਰਮਜੀਤ ਸਿੰਘ)-ਧਰਮਕੋਟ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਨਵਯੁਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥਣਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਨੂੰ ਲੈ ਕੇ ਅਧਿਆਪਕਾਂ ਤੇ ਵਿਦਿਆਰਥਣਾਂ ਵਿਚ ਬਹੁਤ ...

ਪੂਰੀ ਖ਼ਬਰ »

ਐਫ.ਆਈ.ਆਰ. ਦਰਜ ਕਰਨ 'ਤੇ ਧਰਨਾ ਕੀਤਾ ਖਤਮ

ਸਮਾਲਸਰ, 6 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਬੀਤੇ ਦਿਨੀਂ ਪਿੰਡ ਦੱਲੂਵਾਲਾ ਦੇ 22 ਸਾਲਾ ਨੌਜਵਾਨ ਬਲਕਾਰ ਸਿੰਘ ਪੁੱਤਰ ਸਿਕੰਦਰ ਸਿੰਘ ਦੀ ਮੱਕੀ ਦਾ ਅਚਾਰ ਬਣਾਉਣ ਵਾਲੀ ਮਸ਼ੀਨ ਵਿਚ ਕੰਮ ਕਰਦੇ ਸਮੇਂ ਸੱਜੀ ਬਾਂਹ ਆਉਣ ਨਾਲ ਹੱਥ ਅਤੇ ਗੁੱਟ ਬੁਰੀ ਤਰ੍ਹਾਂ ਕੱਟਿਆ ਗਿਆ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ 'ਚ ਕੋਟਕਪੂਰਾ ਰੋਡ 'ਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵੱਖ-ਵੱਖ ਦੇਸ਼ਾਂ 'ਚ ਜਾਣ ਦਾ ...

ਪੂਰੀ ਖ਼ਬਰ »

ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਦੇ ਤਾਨਾਸ਼ਾਹ ਰਵੱਈਏ ਨੂੰ ਲੈ ਕੇ ਭਲਕੇ ਰੱਖੇ ਜਾਣਗੇ ਪੈਟਰੋਲ ਪੰਪ ਬੰਦ

ਮੋਗਾ, 6 ਅਗਸਤ (ਗੁਰਤੇਜ ਸਿੰਘ) - ਮੋਗਾ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨਾਲ ਸਬੰਧਿਤ ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਧੱਕੇ ਦੇ ਰੋਸ ਵਜੋਂ ਭਲਕੇ ਸੋਮਵਾਰ 8 ਅਗਸਤ ਨੂੰ ਸਬੰਧਿਤ ਪੈਟਰੋਲ ਪੰਪ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਾਰ ਵੋਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 6 ਅਗਸਤ (ਜਸਪਾਲ ਸਿੰਘ ਬੱਬੀ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਵਾਕ ਵਿਭਾਗ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੇ ਪਹਿਲੇ ਸਮੈਸਟਰ ਅਤੇ ਹੌਸਪੀਟਲ ਐਡਮਿਨਸਟ੍ਰੇਨੇਸ਼ਨ ਐਂਡ ਮੈਨੇਜਮੈਂਟ ਦੇ ਤੀਸਰੇ ਸਮੈਸਟਰ ਦੇ ਨਤੀਜੇ ਵਿਚ ...

ਪੂਰੀ ਖ਼ਬਰ »

ਜਥੇਦਾਰ ਮਾਹਲਾ ਨੇ ਕਿੰਗਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਮਾਧ ਭਾਈ, 6 ਅਗਸਤ (ਜਗਰੂਪ ਸਿੰਘ ਸਰੋਆ)-ਪਿਛਲੇ ਦਿਨੀਂ ਸਮਾਧ ਭਾਈ ਵਾਸੀ ਕਿੰਗਰਾ ਪਰਿਵਾਰ ਦੇ ਜਗਮੋਹਨ ਸਿੰਘ ਕਿੰਗਰਾ ਦੇ ਭਰ ਜਵਾਨੀ 'ਚ ਸਦੀਵੀ ਵਿਛੋੜਾ ਦੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਰਿਵਾਰ ਨਾਲ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਸੜਕ ਪੁੱਟ ਕੇ ਨਾ ਬਣਾਉਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਪਿੰਡ ਮਾਣੂੰਕਿਆਂ ਤੋਂ ਲੈ ਕੇ ਰੋਡਿਆਂ ਵਾਲੇ ਸਕੂਲ ਤੱਕ ਸੜਕ ਪੁੱਟ ਕੇ ਠੇਕੇਦਾਰ ਵਲੋਂ ਨਵੀਂ ਸੜਕ ਨਾ ਬਣਾਉਣ ਕਾਰਨ ਰਾਹਗੀਰ ਰੋਜ਼ਾਨਾ ਖੱਜਲ ਹੋ ਰਹੇ ਹਨ | ਇਹ ਸੜਕ ਮਾਣੂੰਕਿਆਂ ਤੋਂ ਲੈ ਕੇ ਸਮਾਧ ਭਾਈ, ਸੰਗਤਪੁਰਾ, ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਨ.ਜੀ.ਓ. ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਨਵੀਂ ਦਿੱਲੀ ਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਮੈਡਮ ਮਨਦੀਪ ਪੰਨੂ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਹਰ ਘਰ 'ਤੇ ਤਿਰੰਗਾ ਫਹਿਰਾਉਣ ਦੀ ਮੁਹਿੰਮ ਤਹਿਤ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ

ਮੋਗਾ, 6 ਅਗਸਤ (ਅਸ਼ੋਕ ਬਾਂਸਲ) - ਦੁਨੀਆਂ ਦੇ ਸਭ ਤੋਂ ਵੱਡੇ ਗਣਤੰਤਰ ਦੇਸ਼ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸੰਬੰਧ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਪ੍ਰੋਗਰਾਮਾਂ ਦੀ ਲੜੀ ਅਧੀਨ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਫਹਿਰਾਉਣ ਦੀ ਮੁਹਿੰਮ ਨੂੰ ...

ਪੂਰੀ ਖ਼ਬਰ »

ਜੀ.ਟੀ.ਬੀ. ਗੜ੍ਹ ਸਕੂਲ ਵਿਖੇ ਸਕਾਊਟ ਸਕਾਰਫ ਦਿਵਸ ਮਨਾਇਆ

ਨੱਥੂਵਾਲਾ ਗਰਬੀ, 6 ਅਗਸਤ (ਸਾਧੂ ਰਾਮ ਲੰਗੇਆਣਾ) - ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਸੁਸ਼ੀਲ ਕੁਮਾਰ ਤੁਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਪ੍ਰਸਿੱਧ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਜੋ ਕਿ ਬਾਘਾ ਪੁਰਾਣਾ ਦੀ ਨਹਿਰੂ ਮੰਡੀ ਵਿਚ ਸਥਿਤ ਹੈ | ਇਸ ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤਵਾਲ, 6 ਅਗਸਤ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮੈਡਮ ਜਸਵਿੰਦਰ ਕੌਰ ਅਤੇ ਪਵਨਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਲਗਾਇਆ ਅਡਵੈਂਚਰ ਫਨ ਕੈਂਪ

ਫ਼ਤਿਹਗੜ੍ਹ ਪੰਜਤੂਰ, 6 ਅਗਸਤ (ਜਸਵਿੰਦਰ ਸਿੰਘ ਪੋਪਲੀ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਦੇਖ ਰੇਖ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਪੀ.ਆਰ. ਵੀਜ਼ੇ ਵਿਚ ਮਾਹਿਰ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਬਣਾਉਣੇ ਸਿੱਖੇ ਪੈਨਸਿਲ ਸਟੈਂਡ

ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ) - ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਦੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗ-ਬਿਰੰਗੇ ਪੇਪਰਾਂ ਦੀ ਵਰਤੋਂ ਕਰਕੇ ਵੱਖੋ-ਵੱਖਰੇ ਢੰਗ ਦੇ ਪੈਨਸਿਲ ਸਟੈਂਡ ਬਣਾਏ ਗਏ | ਇਸ ਦੇ ਨਾਲ ਹੀ ਅਧਿਆਪਕਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX