ਤਾਜਾ ਖ਼ਬਰਾਂ


ਗੁਜਰਾਤ ਵਿਧਾਨ ਸਭਾ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਲੰਘੀ ਅੱਗੇ
. . .  3 minutes ago
ਗਾਂਧੀਨਗਰ, 8 ਦਸੰਬਰ- ਗੁਜਰਾਤ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਕਾਫੀ ਅੱਗੇ ਲੰਘ ਗਈ ਹੈ। 182 ਸੀਟਾਂ 'ਚੋਂ ਭਾਜਪਾ 136 ਸੀਟਾਂ...
ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
. . .  28 minutes ago
ਹਿਮਾਚਲ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਨੂੰ ਬਹੁਮਤ, ਕਾਂਗਰਸ 32 ਸੀਟਾਂ ’ਤੇ
ਗੁਜਰਾਤ ਤੇ ਹਿਮਾਚਲ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਦੋਵਾਂ ਰਾਜਾਂ 'ਚੋਂ ਅੱਗੇ
. . .  41 minutes ago
ਗਾਂਧੀਨਗਰ/ਸ਼ਿਮਲਾ, 8 ਦਸੰਬਰ-ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਦੋਵਾਂ ਰਾਜਾਂ ਵਿਚ ਅੱਗੇ ਹੈ। ਇਸ ਵੇਲੇ ਪੋਸਟਲ ਬੈਲਟ ਦੀ ਗਿਣਤੀ ਚੱਲ...
ਗੁਜਰਾਤ 'ਚ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਨੂੰ ਮਿਲਿਆ ਬਹੁਮਤ, 'ਆਪ' ਵੀ 4 ਸੀਟਾਂ ਤੋਂ ਅੱਗੇ
. . .  49 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਅੱਗੇ ਚੱਲ ਰਹੀ ਹੈ।
ਗੁਜਰਾਤ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 21 ਸੀਟਾਂ 'ਤੇ ਅੱਗੇ
. . .  51 minutes ago
ਗਾਂਧੀਨਗਰ, 8 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੇ ਲਈ 37 ਵੋਟਿੰਗ ਕੇਂਦਰ ਬਣਾਏ ਗਏ ਹਨ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ...
ਵਿਧਾਨ ਸਭਾ ਚੋਣ ਨਤੀਜੇ: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਗਾਂਧੀਨਗਰ/ਸ਼ਿਮਲਾ, 8 ਦਸੰਬਰ- ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਸੰਗਰੂਰ

ਵਿਧਾਇਕਾ ਭਰਾਜ ਨੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੂੰ ਦਿੱਤੀਆਂ ਤਿੰਨ ਨਵੀਆਂ ਗੱਡੀਆਂ ਦੀਆਂ ਚਾਬੀਆਂ

ਸੰਗਰੂਰ, 6 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਤੋਂ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਲੋਕਾਂ ਨੰੂ ਫਾਇਰ ਬਿ੍ਗੇਡ ਦੀਆਂ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈੱਸ ਤਿੰਨ ਨਵੀਂਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਸੰਗਰੂਰ ਦੇ ਅਧਿਕਾਰੀਆਂ ਨੰੂ ਸੌਂਪੀਆਂ | ਇਕ ਕਰੋੜ ਰੁਪਏ ਦੇ ਕਰੀਬ ਕੀਮਤ ਦੀਆਂ ਗੱਡੀਆਂ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਹਵਾਲੇ ਕਰਨ ਤੋਂ ਬਾਅਦ ਬੀਬੀ ਭਰਾਜ ਨੇ ਕਿਹਾ ਕਿ ਕਣਕ ਦੀ ਵਾਢੀ ਮੌਕੇ ਥਾਂ-ਥਾਂ ਫਸਲਾਂ ਨੰੂ ਅੱਗ ਲੱਗਣ ਦੀਆਂ ਘਟਨਾਵਾਂ ਹੋਣ ਕਾਰਨ ਫਾਇਰ ਬਿ੍ਗੇਡ ਗੱਡੀਆਂ ਦੀ ਘਾਟ ਮਹਿਸੂਸ ਹੁੰਦੀ ਸੀ ਪਰ ਹੁਣ ਨਗਰ ਕੌਂਸਲ ਕੋਲ 6 ਗੱਡੀਆਂ ਹੋ ਗਈਆਂ ਹਨ | ਨਵੀਂਆਂ ਗੱਡੀਆਂ ਵਿਚ ਇਕ ਗੱਡੀ ਤਾਂ 200 ਤੋਂ 225 ਫੁੱਟ ਤੱਕ ਲੱਗੀ ਅੱਗ ਨੰੂ ਵੀ ਬੁਝਾਉਣ ਦੇ ਕਾਬਿਲ ਹੈ ਜਦੋਂ ਕਿ ਗੱਡੀ ਤੰਗ ਗਲੀਆਂ ਵਿਚ ਵੀ ਜਾਣ ਦੇ ਕਾਬਿਲ ਹੈ | ਫਾਇਰ ਕਰਮਚਾਰੀਆਂ ਨੰੂ ਅੱਜ ਉਹ ਆਧੁਨਿਕ ਕੋਟ ਵੀ ਮੁਹੱਈਆ ਕਰਵਾਏ ਗਏ ਜੋ ਅੱਗ ਲੱਗਣ ਦੌਰਾਨ ਉਚ ਤਾਪਮਾਨ 'ਤੇ ਵੀ ਸੁਰੱਖਿਅਤ ਹਨ | ਬੀਬੀ ਭਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਦੇ ਨਾਲ-ਨਾਲ ਲੋੜੀਂਦੀ ਹਰ ਸੁਵਿਧਾ ਸਮੇਂ-ਸਮੇਂ 'ਤੇ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ, ਅੰਮਿ੍ਤ ਪਾਲ ਸਿੰਘ ਸੰਧੂ ਫਾਇਰ ਸਟੇਸ਼ਨ ਅਫਸਰ, ਟਿੰਕਲ ਗਰਗ, ਗੁਰਪਿਆਰ ਸਿੰਘ ਅਕੋਈ ਸਾਹਿਬ, ਜਗਤਾਰ ਪੰਡਿਤ, ਸਫੀ ਮੁਹੰਮਦ ਆਦਿ ਮੌਜੂਦ ਸਨ |

ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਟੀਮ ਦਾ ਕੀਤਾ ਸਨਮਾਨ

ਮਸਤੂਆਣਾ ਸਾਹਿਬ, 6 ਅਗਸਤ (ਦਮਦਮੀ)-ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ 'ਚ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਮੁੱਖ ਮੰਤਰੀ ...

ਪੂਰੀ ਖ਼ਬਰ »

ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਸੁਨਾਮ ਦੇ ਇਕ ਵਫ਼ਦ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਚੱਠਾ ਦੀ ਅਗਵਾਈ 'ਚ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਚੋਰੀ ਦੀਆਂ 3 ਸਕੂਟਰੀਆਂ ਤੇ 3 ਮੋਟਰਸਾਈਕਲ ਬਰਾਮਦ ਕਰਕੇ ਮੁਕੱਦਮਾ ਕੀਤਾ ਦਰਜ

ਮਲੇਰਕੋਟਲਾ, 6 ਅਗਸਤ (ਮੁਹੰਮਦ ਹਨੀਫ਼ ਥਿੰਦ)-ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਇੰਚਾਰਜ ਸੀ.ਆਈ.ਏ ਸਟਾਫ਼ ਮਾਹੋਰਾਣਾ ਅਤੇ ਸੀ.ਆਈ.ਏ. ਮਾਹੋਰਾਣਾ ਟੀਮ ਵਲੋਂ ਨੇੜੇ 786 ਚੌਕ ਦੇ ਕੋਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਮੁਹੰਮਦ ਤਾਹਿਰ ਉਰਫ ਤਾਰਾ ...

ਪੂਰੀ ਖ਼ਬਰ »

17 ਸਾਲ ਪੁਰਾਣੇ ਚੂਰਾ ਪੋਸਤ ਦੇ ਮਾਮਲੇ 'ਚੋਂ ਬਰੀ

ਸੰਗਰੂਰ, 6 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ 17 ਸਾਲ ਪੁਰਾਣੇ ਚੂਰਾ ਪੋਸਤ ਦੇ ਕਿ ਮਾਮਲੇ ਵਿਚੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਦਵਾਈਆਂ ਦੇ ਮਾਮਲੇ 'ਚ ਜੁਰਮਾਨਾ ਭਰਵਾ ਕੇ ਕੀਤਾ ਫ਼ਾਰਗ

ਸੰਗਰੂਰ, 6 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸਾਰੂ ਮਹਿਤਾ ਕੋਸ਼ਿਕ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇਕ ਵਿਅਕਤੀ ਨੂੰ ਕੱਟੀ ਕਟਾਈ ਕੈਦ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਕੀਤੇ ਐਲਾਨਾਂ ਦੀ ਧੂਰੀ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਧੂਰੀ, 6 ਅਗਸਤ (ਸੰਜੇ ਲਹਿਰੀ)-ਧੂਰੀ ਵਿਖੇ ਇੱਕ ਰਾਜ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਧੂਰੀ ਦੇ ਵਿਕਾਸ ਲਈ 30 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਦੇਣ ਦਾ ਐਲਾਨ ਕਰਨ ਨਾਲ ਹਲਕਾ ਧੂਰੀ ਦੇ 'ਆਪ' ਆਗੂਆਂ ਸਮੇਤ ਸ਼ਹਿਰ ਦੇ ਲੋਕਾਂ 'ਚ ...

ਪੂਰੀ ਖ਼ਬਰ »

ਟੋਕੇ ਵਾਲੀ ਮਸ਼ੀਨ 'ਚ ਆ ਕੇ ਹੱਥ ਕੱਟਿਆ

ਲੌਂਗੋਵਾਲ, 6 ਅਗਸਤ (ਵਿਨੋਦ, ਖੰਨਾ)-ਪਿੰਡ ਸ਼ੇਰੋਂ ਵਿਖੇ ਇਕ ਖੇਤ ਮਜ਼ਦੂਰ ਬਲਵਿੰਦਰ ਸਿੰਘ ਦਾ ਟੋਕੇ ਵਾਲੀ ਮਸ਼ੀਨ ਵਿਚ ਆ ਕੇ ਹੱਥ ਕੱਟੇ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਬਲਜੀਤ ਸਿੰਘ ਦੇ ਖੇਤ ਵਿਚ ਮੱਕੀ ਦਾ ਅਚਾਰ ਪਾਉਣ ...

ਪੂਰੀ ਖ਼ਬਰ »

ਬੱਚੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਅਧਿਆਪਕ ਖ਼ਿਲਾਫ਼ ਮੁਕੱਦਮਾ ਦਰਜ

ਅਮਰਗੜ• , 6 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ• ਪੁਲਿਸ ਵਲੋਂ ਪ੍ਰਾਇਮਰੀ ਸਕੂਲ 'ਚ ਪੜ੍ਹ•ਦੀਆਂ ਬੱਚੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਈ.ਟੀ.ਟੀ. ਅਧਿਆਪਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ¢ ਇਸ ਸੰਬੰਧੀ ਪੁਲਿਸ ਪਾਸ ਦਰਜ ਕਰਵਾਏ ਬਿਆਨਾਂ 'ਚ ਲੜਕੀ ਦੀ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੁੱਖ ਮੰਤਰੀ ਦੀ ਅਰਥੀ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐੱਸ. ਸੀ. ਭਾਈਚਾਰੇ ਨੂੰ 33 ਸਾਲਾ ਪਟੇ ਤੇ ਲੈਣ ਦੀ ਮੰਗ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪਿੰਡ ਘਰਾਚੋਂ, ਬਟੜਿਆਣਾ ਅਤੇ ਝਨੇੜੀ ਵਿੱਚ ਮੁੱਖ ਮੰਤਰੀ ...

ਪੂਰੀ ਖ਼ਬਰ »

ਨਹਿਰੀ ਪਾਣੀ ਦੇ ਮੁੱਦੇ 'ਤੇ ਮੰਤਰੀ ਦੇ ਘਰ ਵੱਲ ਮੋਟਰਸਾਈਕਲ ਮਾਰਚ ਭਲਕੇ

ਸੰਗਰੂਰ/ਮਸਤੂਆਣਾ ਸਾਹਿਬ, 6 ਅਗਸਤ (ਧੀਰਜ ਪਸ਼ੌਰੀਆ, ਦਮਦਮੀ)-ਨੇੜਲੇ ਪਿੰਡ ਉੱਭਾਵਾਲ ਵਿੱਖੇ ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਉੱਭਾਵਾਲ ਦੀ ਮੀਟਿੰਗ ਗੁਰਜੀਤ ਸਿੰਘ ਇਕਾਈ ਪ੍ਰਧਾਨ ਦੀ ਅਗਵਾਈ 'ਚ ਹੋਈ | ਮੀਟਿੰਗ ਵਿੱਚ ਸੂਬਾ ਕਮੇਟੀ ਦੇ ਸੱਦੇ ਤਹਿਤ 8 ਅਗਸਤ ਨੂੰ ...

ਪੂਰੀ ਖ਼ਬਰ »

ਬਾਬੂ ਸਿੰਘ ਮੂਲੋਵਾਲ ਚੌਥੀ ਵਾਰ ਪ੍ਰਧਾਨ ਬਣੇ

ਮੂਲੋਵਾਲ, 7 ਅਗਸਤ (ਰਤਨ ਸਿੰਘ ਭੰਡਾਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਇਕਾਈ ਦੀ ਚੋਣ ਕੀਤੀ ਗਈ | ਇਸ ਮੀਟਿੰਗ ਵਿੱਚ ਬਾਬੂ ਸਿੰਘ ਮੂਲੋਵਾਲ ਨੂੰ ਚੌਥੀ ਵਾਰ ਪ੍ਰਧਾਨ ਚੁਣ ਲਿਆ ਗਿਆ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸਬੰਧੀ ਜ਼ਿਲ੍ਹਾ ਸੰਗਰੂਰ ਤੇ ਮਲੇਰਕੋਟਲਾ ਦੀ ਮੀਟਿੰਗ ਭਲਕੇ ਗੁ: ਕੈਂਬੋਵਾਲ ਸਾਹਿਬ ਵਿਖੇ-ਭਾਈ ਲੌਂਗੋਵਾਲ

ਲੌਂਗੋਵਾਲ, 6 ਅਗਸਤ (ਸ.ਸ.ਖੰਨਾ, ਵਿਨੋਦ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 36ਵੀਂ ਸਾਲਾਨਾ ਬਰਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਦੇ ਜਾਨਸ਼ੀਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਬਰਸੀ ਦੀਆਂ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੀ ਕੀਤੀ ਮਦਦ

ਮਸਤੂਆਣਾ ਸਾਹਿਬ, 6 ਅਗਸਤ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਪੁਰਾਣੀ ਵਿਦਿਆਰਥਣ ਅੰਮਿ੍ਤਪਾਲ ਕੌਰ ਅਤੇ ਉਸ ਦੇ ਪਤੀ ਸ੍ਰ. ਹਰਦੀਪ ਸਿੰਘ ਨੇ ਕਾਲਜ ਦੇ ਸੱਤ ਲੋੜਵੰਦ ਵਿਦਿਆਰਥੀਆਂ ਲਈ 70000 ਰੁਪਏ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਗੰਨਾ ਕਿਸਾਨਾਂ ਦੀ ਅਦਾਇਗੀ ਸੰਬੰਧੀ ਗੁੰਮਰਾਹਕੁੰਨ ਐਲਾਨ ਕੀਤਾ-ਗੰਨਾ ਕਿਸਾਨ

ਧੂਰੀ, 6 ਅਗਸਤ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਧੂਰੀ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਗੰਨਾ ਮਿੱਲ ਧੂਰੀ ਦੀ ਗੰਨਾ ਕਿਸਾਨਾਂ ਦੀ ਅਦਾਇਗੀ ਸੰਬੰਧੀ ਧੂਰੀ ਦੇ ਰਾਜ ਪੱਧਰੀ ਸਮਾਗਮ ਸਮੇਂ ਢਾਈ ਕਰੋੜ ਅਦਾਇਗੀ ਅਦਾ ਕਰਨ ਦਾ ਬਿਆਨ ਅਤੇ ਐਲਾਨ ਬਿਲਕੁੱਲ ...

ਪੂਰੀ ਖ਼ਬਰ »

ਮਾਡਰਨ ਕਾਲਜ ਸ਼ੇਰਗੜ੍ਹ ਚੀਮਾ ਵਿਖੇ ਤੀਆਂ ਮੌਕੇ ਲੱਗੀਆਂ ਖੂਬ ਰੌਣਕਾਂ

ਸੰਦੌੜ, 6 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਡਾ. ਜਗਜੀਤ ਸਿੰਘ ਡਾਇਰੈਕਟਰ ਮਾਡਰਨ ਗਰੁੱਪ ਆਫ਼ ਇੰਸਟੀਚਿਊਸਨਜ਼ ਦੀ ਅਗਵਾਈ ਹੇਠ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ) ਸ਼ੇਰਗੜ੍ਹ ਚੀਮਾ ਵਿਖੇ ਤੀਆਂ ਦੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਐਸ.ਐਚ.ਓ.

ਸੰਦੌੜ, 6 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਥਾਣਾ ਸੰਦੌੜ ਦੇ ਨਵੇਂ ਐਸ.ਐਚ.ਓ ਵਜੋਂ ਅੱਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਐਸ.ਐਚ.ਓ ਸ੍ਰੀ ਸੰਜੀਵ ਕਪੂਰ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਬਤੌਰ ਥਾਣਾ ਮੁਖੀ ਨਿਯੁਕਤੀ ਹੋਈ ਹੈ | ਸ੍ਰੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 6 ਅਗਸਤ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜਾ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਵਾਇਸ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਅਮਨਦੀਪ ਸਿੰਘ ...

ਪੂਰੀ ਖ਼ਬਰ »

ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਨੂੰ ਸੀ.ਬੀ.ਐਸ.ਈ. ਦੀ ਮਾਨਤਾ ਮਿਲੀ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸਥਾਨਕ ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਨੂੰ ਸੀ.ਬੀ.ਐਸ.ਈ. ਦੀ ਮਾਨਤਾ ਮਿਲ ਚੁੱਕੀ ਹੈ ਜਿਸ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਸਟਾਫ਼ ਦੇ ਵਿਚ ਕਾਫੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਮੀਨਾਕਸ਼ੀ ਕਤਿਆਲ ਬਣੀ ਮਿਸ ਤੀਜ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੇ ਵਿਕਰਮ ਰੈਸਟੋਰੈਂਟ 'ਚ ਬਾਡੀ ਲਾਈਨ ਲੇਡੀਜ਼ ਫਿਟਨੈੱਸ ਜਿੰਮ (ਦੀਪਕ ਜਿੰਮ) ਸੁਨਾਮ ਵਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ, ਜਿਸ ਵਿਚ ਜਿੰਮ ਦੀਆਂ ਮੁਟਿਆਰਾਂ ਨੇ ਭਾਗ ਲਿਆ | ਸਾਰੀਆਂ ਹੀ ਮੁਟਿਆਰਾਂ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਸ਼ੇਰਪੁਰ, 6 ਅਗਸਤ (ਦਰਸ਼ਨ ਸਿੰਘ ਖੇੜੀ)-ਸਮੁੱਚਾ ਮਹਿਲ ਕਲਾਂ ਹਲਕਾ ਮੇਰਾ ਪਰਿਵਾਰ ਹੈ ਅਤੇ ਇਸ ਦੀ ਸੇਵਾ ਕਰਨਾ ਹੀ ਮੇਰਾ ਮੁੱਖ ਉਦੇਸ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੇਰਪੁਰ ਵਿਖੇ ਲੋਕ ਦਰਬਾਰ ਲਗਾ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਹੋਣ-ਪਰਮਿੰਦਰ ਸਿੰਘ ਢੀਂਡਸਾ

ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ)-ਸਾਬਕਾ ਖ਼ਜ਼ਾਨਾ ਮੰਤਰੀ ਅਤੇ ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਗਰ ਸੁਖਬੀਰ ਸਿੰਘ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਵੇ ਤਾਂ ਅਗਲੀਆਂ ਲੋਕ ...

ਪੂਰੀ ਖ਼ਬਰ »

ਭਗਤ ਸਿੰਘ ਬਾਰੇ ਮਾਨ ਦਾ ਬਿਆਨ ਮੰਦਭਾਗਾ-ਪ੍ਰੋ. ਮਾਨ

ਸੰਗਰੂਰ, 6 ਅਗਸਤ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਭਗਤ ਸਿੰਘ ਬਾਰੇ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਵਲੋਂ ਪਿਛਲੇ ਦਿਨ ਦਿੱਤੇ ਬਿਆਨ ਨੂੰ ਮੰਦਭਾਗਾ ਕਹਿੰਦਿਆਂ ਇਸ ਬਿਆਨ ਦੀ ਆਲੋਚਨਾ ਕੀਤੀ ਹੈ | ਕੇਂਦਰੀ ਪੰਜਾਬੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾਈ ਸਰਕਾਰਾਂ ਸਪੈਸ਼ਲ ਗਿਰਦਾਵਰੀ ਕਰਵਾ ਕੇ ਛੇਤੀ ਤੋਂ ਛੇਤੀ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ-ਜੋਗਿੰਦਰ ਸਿੰਘ ਉਗਰਾਹਾਂ

ਮਾਲੇਰਕੋਟਲਾ, 6 ਅਗਸਤ (ਮੁਹੰਮਦ ਹਨੀਫ਼ ਥਿੰਦ)-ਕੇਂਦਰ ਸਰਕਾਰ ਐਮ.ਐਸ.ਪੀ. ਦਾ ਲਾਭ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਦੀਆਂ ਸਰਕਾਰੀ ਕੀਮਤਾਂ ਤੈਅ ਕਰਨ ਲਈ ਸਰਕਾਰੀ ਤੰਤਰ ਦੇ ਨਾਲ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੂੰ ਐਮ.ਐਸ.ਪੀ. ਨਿਰਧਾਰਿਤ ਕਮੇਟੀ ਦੇ ਮੈਂਬਰ ਬਣਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਪਸ਼ੂ ਪਾਲਕ ਗਹਿਰੀ ਚਿੰਤਾ 'ਚ

ਸ਼ੇਰਪੁਰ, 6 ਅਗਸਤ (ਸੁਰਿੰਦਰ ਚਹਿਲ)-ਸ਼ੇਰਪੁਰ ਇਲਾਕੇ ਦੇ ਵੱਖ- ਵੱਖ ਪਿੰਡਾਂ 'ਚ ਵੇਖਣ ਨੂੰ ਮਿਲਿਆ ਹੈ ਕਿ ਲੰਪੀ ਸਕਿਨ ਬੀਮਾਰੀ ਨੇ ਹਲਕੇ ਚੋਂ ਬਹੁਤ ਪੈਰ ਪਸਾਰ ਲਏ ਹਨ | ਸ਼ੁਰੂ ਵਿਚ ਇਹ ਬਿਮਾਰੀ ਪਾਲਤੂ ਪਸ਼ੂਆਂ 'ਚ ਵਿਖਾਈ ਦੇ ਰਹੀ ਸੀ ਪਰ ਹੁਣ ਇਹ ਬਿਮਾਰੀ ਆਵਾਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਈ ਪੰਚਾਇਤ ਵਲੋਂ ਕਮੇਟੀ ਦੀ ਚੋਣ

ਕੁੱਪ ਕਲਾਂ, 6 ਅਗਸਤ (ਮਨਜਿੰਦਰ ਸਿੰਘ ਸਰੌਦ)-ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ, ਸਕੂਲ ਅਤੇ ਵਿਦਿਆਰਥੀਆਂ ਦੀਆਂ ਹੋਰ ਮੁਸ਼ਕਲਾਂ ਦੇ ਹੱਲ ਲਈ ਸਰਕਾਰੀ ਸਮਾਰਟ ਸਕੂਲ ਪਿੰਡ ਫੱਲੇਵਾਲ ਖੁਰਦ ਮਾਲੇਰਕੋਟਲਾ ਵਿਖੇ ਕਮੇਟੀ ਦਾ ਗਠਨ ਕੀਤਾ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ 'ਚ ਤੀਆਂ ਮਨਾਈਆਂ

ਲਹਿਰਾਗਾਗਾ, 6 ਅਗਸਤ (ਪ੍ਰਵੀਨ ਖੋਖਰ)-ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਵਿਚ ਸਕੂਲ ਦੀ ਪ੍ਰਧਾਨ ਮੈਡਮ ਉਰਮਿਲਾ ਰਾਣੀ, ਉੱਪ ਪ੍ਰਧਾਨ ਲੱਕੀ ਖੋਖਰ ਅਤੇ ਕਾਨੂੰਨੀ ਸਲਾਹਕਾਰ ਅਨਿਰੁੱਧ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਵੀਰ ਕੌਰ ...

ਪੂਰੀ ਖ਼ਬਰ »

ਸਕੂਲੀ ਪਾਠਕ੍ਰਮ ਦੀਆਂ ਕਾਪੀਆਂ 'ਤੇ ਆਦਰਸ਼ ਦੀ ਥਾਂ ਪਰੋਸੀ ਜਾ ਰਹੀ ਖੁੱਲੇ੍ਹਆਮ ਅਨੈਤਿਕਤਾ

ਲਹਿਰਾਗਾਗਾ, 6 ਅਗਸਤ (ਪ੍ਰਵੀਨ ਖੋਖਰ)-'ਬੱਚੇ ਦੇਸ਼ ਦਾ ਭਵਿੱਖ ਹਨ' ਇਹ ਗੱਲ ਬਿਲਕੁਲ ਸੋਲ੍ਹਾ ਆਨੇ ਸੱਚ ਹੈ ਪ੍ਰੰਤੂ ਅਜੋਕੇ ਸਮੇਂ ਵਿਚ ਇਨ੍ਹਾਂ ਬੱਚਿਆਂ ਦੇ ਅਤੇ ਦੇਸ਼ ਦੇ ਭਵਿੱਖ ਨੂੰ ਕਿਸ ਪਾਸੇ ਤੋਰਿਆ ਜਾ ਰਿਹਾ ਹੈ ਇਸ ਗੱਲ ਦਾ ਅੰਦਾਜ਼ਾ ਸਹਿਜੇ ਹੀ ਮੌਜੂਦਾ ਸਮੇਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 'ਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ

ਸੰਗਰੂਰ, 6 ਅਗਸਤ (ਧੀਰਜ ਪਸ਼ੌਰੀਆ)-ਮੰਦਰ ਸ੍ਰੀ ਨੈਣਾਂ ਦੇਵੀ ਸੰਗਰੂਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਰਵਾਈ 34ਵੀਂ ਵਿਸ਼ਾਲ ਚੌਂਕੀ ਵਿਖੇ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਮਾਤਾ ਦੇ ਦਰਬਾਰ ਤੋਂ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਕਿਸਾਨ ਜਾਣਗੇ-ਭੱਟੀਵਾਲ, ਬਲਿਆਲ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ)-12 ਅਗਸਤ ਨੂੰ ਮਹਿਲ ਕਲ੍ਹਾਂ ਵਿਖੇ ਮਨਾਈ ਜਾ ਰਹੀ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ 'ਤੇ ਵੱਡੀ ਗਿਣਤੀ ਵਿਚ ਕਿਸਾਨ ਜਾਣਗੇ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿੰਗਲਾ ਨੇ ਦਿੱਤੇ ਨਿਯੁਕਤੀ ਪੱਤਰ

ਸੰਗਰੂਰ, 6 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦੇ ਚੇਅਰਮੈਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਈ ਅਹਿਮ ਨਿਯੁਕਤੀਆਂ ਉੱਤੇ ਮੋਹਰ ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਹੱਲ ਲਈ ਅਫ਼ਸਰ ਕਾਲੋਨੀ ਵਾਸੀਆਂ ਦਾ ਵਫ਼ਦ ਵਿਧਾਇਕਾ ਭਰਾਜ ਨੂੰ ਮਿਲਿਆ

ਸੰਗਰੂਰ, 6 ਅਗਸਤ (ਧੀਰਜ ਪਸ਼ੌਰੀਆ)-ਅਫ਼ਸਰ ਕਾਲੋਨੀ ਦੇ ਸਰਪੰਚ ਸੁਰਿੰਦਰ ਸਿੰਘ ਭਿੰਡਰ, ਪਾਰਕ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਪੰਚਾਇਤ ਮੈਂਬਰ ਸੁਦੇਸ਼ਕੁਮਾਰ, ਕੁਲਵੰਤ ਸਿੰਘ, ਵਰਿੰਦਰ ਕੁਮਾਰਵੋਹਰਾ, ਕੀਰਤੀ ਭੱਠਲ, ਸਿਮਰਨਜੀਤ ਸਿੰਘ, ...

ਪੂਰੀ ਖ਼ਬਰ »

ਖ਼ਰਚੇ ਦਾ ਹਿਸਾਬ ਲੈਣ ਲਈ ਬਰਾੜ ਵਲੋਂ 17 ਨੂੰ ਘਰਾਚੋਂ ਤੇ 24 ਨੂੰ ਮਾਨ ਦੇ ਘਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਹਲਕਾ ਸੰਗਰੂਰ ਦੀ ਲੋਕ ਸਭਾ ਦੀ ਹੋਈ ਜ਼ਿਮਨੀ ਚੋਣ ਵਿਚ ਜਿੱਤੇ ਸਿਮਰਨਜੀਤ ਸਿੰਘ ਮਾਨ ਅਤੇ ਹਾਰੇ 'ਆਪ' ਆਗੂ ਗੁਰਮੇਲ ਸਿੰਘ ਘਰਾਚੋਂ ਵਲੋਂ ਚੋਣ ਵਿਚ ਹੋਏ ਖਰਚੇ ਦਾ ਹਿਸਾਬ ਜਨਤਕ ਕਰਨ ਸਬੰਧੀ ਕੋਈ ਜਵਾਬ ਨਾ ਦੇਣ 'ਤੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਲਈ ਚੁਣੀਆਂ ਗਈਆਂ ਵਿਦਿਆਰਥਣਾਂ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 6 ਅਗਸਤ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਪਲੇਸਮੈਂਟ ਸੈਲ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਵਿਚ ਫਿਜ਼ੀਕਲ ਟੈੱਸਟ ਦੀ ਤਿਆਰੀ ਕਰਵਾਉਣ ਉਪਰੰਤ ਜੋ ਵਿਦਿਆਰਥੀ ਪੰਜਾਬ ਪੁਲਸ ਲਈ ਚੁਣੇ ਗਏ ਹਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX