ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਬਰਨਾਲਾ

ਆਊਟਸੋਰਸਿੰਗ ਕਰਮਚਾਰੀਆਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ 24 ਕਲਰਕਾਂ ਦਾ ਰੁਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਚੱਲ ਰਹੀ ਹੜਤਾਲ ਵਿਚ ਵਾਧਾ ਕਰਦੇ ਹੋਏ 8 ਤੋਂ 12 ਅਗਸਤ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਕੰਮ ਬੰਦ ਕਰ ਕੇ ਦਿੱਤਾ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਚ ਆਊਟਸੋਰਸਿੰਗ ਕਰਮਚਾਰੀਆਂ ਦੀ ਸੂਬਾ ਪੱਧਰੀ ਮੀਟਿੰਗ ਹੋਈ | ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਸਵੰਤ ਸਿੰਘ ਮੌਜੋਂ ਸੂਬਾ ਪ੍ਰੈੱਸ ਸਕੱਤਰ, ਸੰਦੀਪ ਸਿੰਘ ਸਹਾਇਕ ਸੂਬਾ ਪ੍ਰੈੱਸ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੋਟ ਰਾਜਨੀਤੀ ਨੂੰ ਅੱਗੇ ਰੱਖ ਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਬਾਹਰੋਂ ਨਵੀਂ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਊਟਸੋਰਸ਼ਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਹੋਰ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਤੋਂ ਸਰਕਾਰੀ ਵਿਭਾਗਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨਾਲ਼ ਬੇਇਨਸਾਫ਼ੀ ਹੈ | ਪੰਜਾਬ ਸਰਕਾਰ ਵਲੋਂ 'ਪਾੜੋ ਤੇ ਰਾਜ ਕਰੋ' ਦੀ ਇਸੇ ਨੀਤੀ ਤਹਿਤ ਹੀ ਪੰਜਾਬ ਦੇ ਨਵੇਂ ਬਣੇ ਜ਼ਿਲਿ੍ਹਆਂ ਬਰਨਾਲਾ, ਮਲੇਰਕੋਟਲਾ, ਤਰਨਤਾਰਨ, ਮੋਹਾਲੀ ਦੇ ਡੀ.ਸੀ.ਦਫ਼ਤਰਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਬਿਜਾਏ ਡੀ.ਸੀ. ਦਫ਼ਤਰਾਂ ਵਿਚ ਬਾਹਰੋਂ ਕਲਰਕਾਂ ਦੀ ਨਵੀਂ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਜੋ ਕਿ ਪਹਿਲਾਂ ਤੋਂ ਡੀ.ਸੀ.ਦਫ਼ਤਰਾਂ ਵਿਚ ਸੇਵਾਵਾਂ ਦੇ ਰਹੇ ਆਊਟਸੋਰਿੰਗ ਠੇਕਾ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਹੈ | ਆਗੂਆਂ ਕਿਹਾ ਕਿ 8 ਅਗਸਤ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਜਾਰੀ ਪੱਤਰ ਜੋ ਕਿ ਇਨ੍ਹਾਂ ਮੁਲਜ਼ਮਾਂ ਦੇ ਹੱਕ ਵਿਚ ਨਹੀਂ ਹੈ, ਦੀਆਂ ਕਾਪੀਆਂ ਗੇਟ ਰੈਲੀ ਕਰ ਕੇ ਸਾੜੀਆਂ ਜਾਣਗੀਆਂ ਅਤੇ 9 ਅਗਸਤ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਅੜੀਅਲ ਵਤੀਰੇ ਕਰ ਕੇ ਉਨ੍ਹਾਂ ਦਾ ਪੁਤਲਾ ਫੂਕਿਆ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਕਰਵਿੰਦਰ ਸਿੰਘ ਚੀਮਾ ਸੂਬਾ ਵਿੱਤ ਸਕੱਤਰ, ਰੇਸ਼ਮ ਸਿੰਘ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ, ਅਸ਼ੋਕ ਕੁਮਾਰ ਸੂਬਾ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ, ਦੀਪਕ ਤ੍ਰੇਹਨ ਸੂਬਾ ਜੂਨੀਅਰ ਮੀਤ ਪ੍ਰਧਾਨ, ਕੁਲਵੀਰ ਸਿੰਘ ਜਨਰਲ ਸਕੱਤਰ ਬਠਿੰਡਾ, ਨਿਰਮਲਜੀਤ ਸਿੰਘ ਜਨਰਲ ਸਕੱਤਰ ਬਰਨਾਲਾ, ਸ਼ਿਵਕਰਨ ਸਿੰਘ ਚੀਮਾ ਜਨਰਲ ਸਕੱਤਰ ਤਰਨ ਤਾਰਨ ਆਦਿ ਹਾਜ਼ਰ ਸਨ |

ਵਿਧਾਇਕ ਪੰਡੋਰੀ ਦੇ ਯਤਨਾਂ ਸਦਕਾ ਚੀਮਾ ਵਾਸੀਆਂ ਨੂੰ ਗੰਦੇ ਪਾਣੀ ਦੇ ਲੱਗੇ ਛੱਪੜ ਤੋਂ ਮਿਲੀ ਨਿਜਾਤ

ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਬਣਾਈ ਜਾ ਰਹੀ ਸੜਕ ਦਾ ਕੰਮ ਜਿੱਥੇ ਅੱਧ ਵਿਚਕਾਰ ਲਟਕਣ ਕਾਰਨ ਪਿੰਡ ਜੋਧਪੁਰ, ਚੀਮਾ, ਕੈਰੇ, ਰਾਏਸਰ ਆਦਿ ਦੇ ਲੋਕ ਪਿਛਲੇ 7 ਮਹੀਨੇ ਤੋਂ ਸੰਤਾਪ ਹੰਢਾ ਰਹੇ ਹਨ, ਉੱਥੇ ਸੜਕ ...

ਪੂਰੀ ਖ਼ਬਰ »

ਵੱਖ-ਵੱਖ ਆਗੂ ਪਿੰਡ ਦੀਵਾਨਾ ਦੇ ਖਿਡਾਰੀਆਂ ਦੇ ਹੋਏ ਰੂ-ਬਰੂ

ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਗਰਾਊਾਡ ਖਿਡਾਰੀਆਂ ਵਲੋਂ ਪਿੰਡ ਦੀ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈਜ਼. ਦਾਨੀ ਸੱਜਣਾਂ ਦੇ ਆਰਥਿਕ ਸਹਿਯੋਗ ਤੋਂ ਇਲਾਵਾ ਕੋਚ ਬਲਕਾਰ ਸਿੰਘ ਅਤੇ ਹੋਰ ਸਟਾਫ ਵਲੋਂ ਕਰਵਾਈ ਜਾ ਰਹੀ ਸਖ਼ਤ ਮਿਹਨਤ ਨਾਲ ਇਲਾਕੇ ਵਿਚ ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੇ ਵਿਦਿਆਰਥੀ ਦਾ ਪੀ.ਟੀ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰ ਸਕੂਲ ਇੰਸਟੀਚਿਊਟ, 16 ਏਕੜ ਬਰਨਾਲਾ ਦੇ ਆਈਲਟਸ ਅਤੇ ਪੀ.ਟੀ.ਈ. ਵਿਚ ਸ਼ਾਨਦਾਰ ਨਤੀਜੇ ਆ ਰਹੇ ਹਨ | ਜਾਣਕਾਰੀ ਦਿੰਦਿਆਂ ਮਾਸਟਰ ਸਕੂਲ ਇੰਸਟੀਚਿਊਟ ਦੇ ਐਮ.ਡੀ. ਪ੍ਰੀਤਪਾਲ ਸਿੰਘ ਮਾਨ ਅਤੇ ਪਵਿੱਤਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖਿਲਾਫ਼ ਮੁਕੱਦਮਾ ਦਰਜ

ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਧੂਰੀ ਦੇ ਪਿੰਡ ਬੁਗਰਾ ਨਾਲ ਸੰਬਧਤ ਇਕ ਪਰਿਵਾਰ ਦੇ ਤਿੰਨ ਜੀਆਂ 'ਤੇ ਵਿਆਹੁਤਾ ਲੜਕੀ ਤੋਂ ਦਾਜ ਦਹੇਜ ਦੀ ਮੰਗ ਕਰਨ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਵੰਤ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਨੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟੀ, 11 ਦਿਨਾਂ ਬਾਅਦ ਮਾਮਲਾ ਦਰਜ

ਬਰਨਾਲਾ, 6 ਅਗਸਤ (ਰਾਜ ਪਨੇਸਰ)-ਬੀਤੇ ਦਿਨੀਂ ਗੁਰਦੁਆਰਾ ਪ੍ਰਗਟਸਰ ਸਾਹਿਬ ਨਜਦੀਕ ਪੈਦਲ ਜਾ ਰਹੀ ਔਰਤ ਦੇ ਗਲੇ 'ਚੋਂ ਪੁਲਿਸ ਦੇ ਡਰ ਨੂੰ ਛਿੱਕੇ ਟੰਗਦਿਆਂ ਨਾਮਾਲੂਮ ਮੋਟਰਸਾਈਕਲ ਸਵਾਰ ਨੇ ਸੋਨੇ ਦੀ ਚੈਨੀ ਝਪਟ ਕੇ ਫਰਾਰ ਹੋਣ ਦੇ ਮਾਮਲੇ ਵਿਚ ਆਖਰਕਾਰ ਪੁਲਿਸ ਨੇ 11 ...

ਪੂਰੀ ਖ਼ਬਰ »

ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਏ

ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)-ਬਾਬਾ ਖ਼ਵਾਜਾ ਪੀਰ ਮੰਦਰ ਅਤੇ ਬਾਬਾ ਮੋਤੀ ਰਾਮ ਮਹਿਰਾ ਕਮੇਟੀ ਵਲੋਂ 7ਵੇਂ ਮੂਰਤੀ ਸਥਾਪਨਾ ਦਿਵਸ ਦੇ ਸਬੰਧ 'ਚ ਦੋ ਰੋਜ਼ਾ ਧਾਰਮਿਕ ਸਮਾਗਮ ਬਾਬਾ ਖ਼ਵਾਜਾ ਪੀਰ ਮੰਦਰ ਵਿਖੇ ਕਰਵਾਇਆ ਗਿਆ, ਜਿਸ ਵਿਚ ਪੂਜਨ ਦੀ ਰਸਮ ਸਮਾਜ ਸੇਵੀ ਸਤਪਾਲ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਬੱਸ ਰਵਾਨਾ

ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਮਾਤਾ ਨੈਣਾਂ ਦੇਵੀ ਮੰਦਰ ਹਿਮਾਚਲ ਪ੍ਰਦੇਸ ਲਈ ਏ.ਸੀ. ਬੱਸ ਨੂੰ ਮਾਤਾ ਕਿਰਨ ਦੇਵਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਪ੍ਰੋਜੈਕਟ ਚੇਅਰਮੈਨ ਸਤਪਾਲ ਸੱਤੀ ਅਤੇ ਮੁੱਖ ਸੇਵਾਦਾਰ ਪ੍ਰਬੰਧਕ ਕਮੇਟੀ ਸ੍ਰੀ ਦੁਰਗਾ ਮਾਤਾ ਮੰਦਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 6 ਅਗਸਤ (ਸੁਰੇਸ਼ ਗੋਗੀ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਸ਼ਹਿਣਾ ਦੀ ਮੀਟਿੰਗ ਡਾ: ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਤਪਾਲ ਸਿੰਘ ਚੀਮਾ, ਸੁਦਾਗਰ ਸਿੰਘ ਭੋਤਨਾ, ਜਸਵੰਤ ਸਿੰਘ ਨੱਤ, ਚਮਕੌਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਤੀਆਂ ਦਾ ਤਿਉਹਾਰ ਮਨਾਇਆ

ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਪਵਨ ਸੇਵਾ ਸੰਮਤੀ ਵਲੋਂ ਚਲਾਏ ਜਾ ਰਹੇ ਸਕੂਲ ਫਾਰ ਡੈਫ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਸੁੰਧਰਾ ਕਪਿਲਾ, ਜ਼ਿਲ੍ਹਾ ਸਮਾਜਿਕ ਸਿੱਖਿਆ ਅਫ਼ਸਰ ਤੇਅਵਾਸਪ੍ਰਤੀ ਕੌਰ ਤੇ ...

ਪੂਰੀ ਖ਼ਬਰ »

ਭੋਤਨਾ ਵਿਖੇ ਸਵ: ਅਮਰਜੀਤ ਸਿੰਘ ਸ਼ਾਸਤਰੀ ਦੇ ਪਰਿਵਾਰ ਵਲੋਂ ਕੋਚ ਦੀ ਤਨਖ਼ਾਹ ਸਮੇਤ ਖਿਡਾਰੀਆਂ ਨੂੰ ਖ਼ੁਰਾਕ ਕੀਤੀ ਭੇਟ

ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਪਿਛਲੇ ਤਿੰਨ ਮਹੀਨੇ ਤੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਖੇ ਚੱਲ ਰਹੇ ਹਾਕੀ ਕੈਂਪ ਦੇ ਖਿਡਾਰੀਆਂ ਲਈ ਸਵ: ਮਾਸਟਰ ਅਮਰਜੀਤ ਸਿੰਘ ਸ਼ਾਸਤਰੀ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਰਣਜੀਤ ਸਿੰਘ ਵਲੋਂ ਖੇਡ ਗਰਾਊਾਡ ...

ਪੂਰੀ ਖ਼ਬਰ »

ਵਪਾਰ ਮੰਡਲ ਨੇ ਲੋਕਾਂ ਨੂੰ ਜੂਟ ਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦਾ ਦਿੱਤਾ ਸੱਦਾ

ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਪਾਰ ਮੰਡਲ ਤਪਾ ਵਲੋਂ ਲੋਕਾਂ ਨੂੰ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਘਰਾਂ 'ਤੇ ਤਿਰੰਗਾ ਲਹਿਰਾਉਣ ਲਈ ਕੀਤਾ ਪ੍ਰੇਰਿਤ

ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)-ਭਾਰਤੀ ਜਨਤਾ ਪਾਰਟੀ ਮੰਡਲ ਤਪਾ ਦੇ ਪ੍ਰਧਾਨ ਸੋਮਨਾਥ ਸ਼ਰਮਾ ਵਲੋਂ ਆਪਣੇ ਸਾਥੀਆਂ ਸਮੇਤ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਅੰਤਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ

ਹੰਡਿਆਇਆ, 6 ਅਗਸਤ (ਗੁਰਜੀਤ ਸਿੰਘ ਖੱੁਡੀ)-ਇਲਾਕੇ ਦੀ ਮਸਹੂਰ ਸੰਸਥਾ ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਡੀ.ਪੀ.ਈ. ਲਖਵੀਰ ਸਿੰਘ, ਅਤਿੰਦਰਪਾਲ ਪਾਲ ਸਿੰਘ, ਅਧਿਆਪਕਾ ਹਰਮੀਤ ਕੌਰ ਦੀ ਅਗਵਾਈ ਵਿਚ ਲੜਕੀਆਂ ਦੇ ਅੰਤਰ ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਜ਼ਦੂਰ ਜਥੇਬੰਦੀਆਂ ਵਲੋਂ ਮੀਟਿੰਗ

ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਮਜ਼ਦੂਰਾਂ, ਕਿਸਾਨਾਂ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਸਬੰਧੀ ਵਿਸਾਲ ਲਾਮਬੰਦੀ ਕਰਨ ਲਈ ਪਿੰਡ ਚੀਮਾ ਵਿਖੇ ਮਜ਼ਦੂਰ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ | ਜਿਸ ਨੂੰ ਸੇਰ ਸਿੰਘ ਫਰਵਾਹੀ ਸੂਬਾ ਆਗੂ ਸੀਟੂ, ਹਰਨੇਕ ਸਿੰਘ ਚੀਮਾ ਆਗੂ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਗ੍ਰੀਨ ਡੇ ਮਨਾਇਆ ਗਿਆ

ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਗ੍ਰੀਨ ਡੇ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਅਤੇ ਵਾਈਸ ਚੇਅਰਮੈਨ ਤਨਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੁੱਖਾਂ ਦਾ ਸਾਡੀ ...

ਪੂਰੀ ਖ਼ਬਰ »

ਪਿੰਡ ਕੁਰੜ ਵਿਖੇ ਪੰਚਾਇਤ ਨੇ ਲਗਾਇਆ ਸਾਢੇ ਚਾਰ ਏਕੜ 'ਚ ਜੰਗਲ

ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਵਿੱਢੀ ਹਰਿਆਵਲ ਲਹਿਰ ਮੁਹਿੰਮ ਤਹਿਤ ਪਿੰਡ ਕੁਰੜ (ਬਰਨਾਲਾ) ਵਿਖੇ ਸਾਢੇ ਚਾਰ ਏਕੜ ਪੰਚਾਇਤੀ ਜ਼ਮੀਨ ਵਿਚ 2500 ਬੂਟੇ ਜਿਵੇਂ ਅਮਰੂਦ, ਜਾਮਣ, ਅੰਬ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ 'ਚ ਕਰੀਅਰ ਗਾਈਡੈਂਸ ਕੈਂਪ ਲਗਾਇਆ

ਭਦੌੜ, 6 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਦੀ ਅਗਵਾਈ ਵਿਚ ਸਤਿਨਾਮ ਟਰੱਸਟ ਚੰਡੀਗੜ੍ਹ ਵਲੋਂ ਕੈਰੀਅਰ ਗਾਈਡੈਂਸ ਕੈਪ ਲਗਾਇਆ ਗਿਆ | ਡਾ: ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਹੋਈ ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਹੰਡਿਆਇਆ, 6 ਅਗਸਤ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀ ਹੰਡਿਆਇਆ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕਾਮੇ ਬਰਸੀ ਸਮਾਗਮ 'ਚ ਕਰਨਗੇ ਭਰਵੀਂ ਸ਼ਮੂਲੀਅਤ-ਦਸੌਂਦਾ ਸਿੰਘ ਵਾਲਾ

ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ ਕਰਵਾਏ ਜਾ ਰਹੇ ਸ਼ਹੀਦ ਕਿਰਨਜੀਤ ਕੌਰ ਦੇ 25ਵੇਂ ਸ਼ਰਧਾਂਜਲੀ ਸਮਾਗਮ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪੂਰੇ ਇਨਕਲਾਬੀ ਜੋਸ਼ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਕਣਕ ਲੈਣ ਲਈ ਗ਼ਰੀਬ ਲੋਕ ਅਤੇ ਵੰਡਣ ਲਈ ਡਿਪੂ ਹੋਲਡਰ ਹੋ ਰਹੇ ਹਨ ਖੱਜਲ ਖੁਆਰ-ਇੰਜ: ਸਿੱਧੂ

ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਭੇਜੀ ਗਈ ਛੇ ਮਹੀਨੇ ਲਈ ਮੁਫ਼ਤ ਕਣਕ ਲੈਣ ਲਈ ਲੋਕ ਦਰ ਦਰ ਭਟਕ ਰਹੇ ਹਨ ਕਿਉਂਕਿ ਪੰਜਾਬ ਵਿਚ ਤਕਰੀਬਨ 18000 ਰਾਸ਼ਨ ਡਿਪੂ ਹਨ ਅਤੇ ਰਾਸ਼ਨ ਵੰਡਣ ਲਈ ਸਿਰਫ਼ 1800 ਦੇ ਕਰੀਬ ਮਸ਼ੀਨਾਂ ਹਨ | ਜਿਸ ਕਾਰਨ ਇੱਕ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਹਸਪਤਾਲ ਰੂੜੇਕੇ ਕਲਾਂ ਵਿਖੇ ਲਾਇਆ ਪਸ਼ੂ ਪਾਲਕ ਜਾਗਰੂਕਤਾ ਕੈਂਪ

ਰੂੜੇਕੇ ਕਲਾਂ, 6 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡਾਂ ਸ਼ਹਿਰਾਂ ਦੇ ਪਸ਼ੂਆਂ 'ਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਤੋ ਆਪਣੇ ਪਸ਼ੂਆਂ ਨੂੰ ਬਚਾਉਣ ਅਤੇ ਪੀੜ੍ਹਤ ਪਸ਼ੂਆਂ ਦੇ ਇਲਾਜ ਸਬੰਧੀ ਜਾਣਕਾਰੀ ਦੇਣ ਲਈ ਪਸ਼ੂ ਪਾਲਣ ਵਿਭਾਗ ਬਰਨਾਲਾ ਵਲੋਂ ਅਸਿਸਟੈਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX