ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  10 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  18 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਸਾਧਾਰਨ ਵਰਕਰ ਤੇ ਵੱਡੇ ਲੀਡਰ ਨੂੰ ਵੀ ਪਾਰਟੀ ਦੀ ਮਜ਼ਬੂਤੀ ਲਈ ਸੁਝਾਅ ਦੇਣ ਦਾ ਹੱਕ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਪਾਰਟੀ 'ਚ ਸਾਧਾਰਨ ਵਰਕਰ ਤੋਂ ਲੈ ਕੇ ਵੱਡੇ ਲੀਡਰ ਤੱਕ ਸਭ ਬਰਾਬਰ ਹੁੰਦੇ ਹਨ ਤੇ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੁੰਦਾ ਹੈ ਤੇ ਪਾਰਟੀ ਦੀ ਬਿਹਤਰੀ ਲਈ ਆਪਣੀ ਸਲਾਹ ਦੇਣੀ ਕੋਈ ਬਗ਼ਾਵਤ ਨਹੀਂ ਹੁੰਦੀ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਮੰਗਣ ਵਾਲੇ ਆਗੂਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੈਦਾ ਹੋਈਆਂ ਗ਼ਲਤਫ਼ਹਿਮੀਆਂ ਜਲਦ ਦੂਰ ਹੋ ਜਾਣਗੀਆਂ | ''ਆਪ' ਸਰਕਾਰ ਬਾਰੇ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਸੂਬੇ 'ਚ ਭਗਵੰਤ ਮਾਨ ਦੀ ਸਰਕਾਰ ਨਹੀਂ ਬਲਕਿ ਗ਼ੈਰਾਂ ਦੀ ਸਰਕਾਰ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਰਾਜ ਕਰਨ ਦਾ ਮੌਕਾ ਦਿੱਤਾ ਹੈ ਪਰ ਬਦਕਿਸਮਤੀ ਨਾਲ ਪੰਜਾਬ 'ਤੇ ਦਿੱਲੀ ਵਾਲੇ ਰਾਜ ਕਰ ਰਹੇ ਹਨ | ਪੰਜਾਬ ਦੇ ਲੋਕਾਂ ਨੇ ਦਿੱਲੀ ਵਾਲਿਆਂ ਨੂੰ ਨਾ ਕਦੇ ਰਾਜ ਕਰਨ ਦਾ ਮੌਕਾ ਦਿੱਤਾ ਹੈ ਅਤੇ ਨਾ ਹੀ ਭਵਿੱਖ 'ਚ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਦੀ ਗ਼ੈਰਾਂ ਨੂੰ ਪਸੰਦ ਨਹੀਂ ਕੀਤਾ ਜਿਸ ਕਰਕੇ ਲੋਕਾਂ 'ਚ ''ਆਪ'' ਪ੍ਰਤੀ ਰੋਹ ਹੈ | ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਨੂੰ ਪ੍ਰਫੁੱਲਿਤ ਕਰਨ 'ਚ ਪੰਜਾਬ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਕੇਜਰੀਵਾਲ ਦੀ ''ਆਪ'' ਸਰਕਾਰ ਸਿਹਤ ਤੇ ਸਿੱਖਿਆ ਦੇ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਹੈ, ਪਰ ''ਆਪ'' ਸੁਪਰੀਮੋ ਕੇਜਰੀਵਾਲ ਨੇ ਦਿੱਲੀ ਦਾ ਮਾਡਲ ਤੇ ਆਪਣਾ ਨਾਂਅ ਚਮਕਾਉਣ ਲਈ ਪੰਜਾਬ ਦੇ ਮਾਡਲ ਨੂੰ ਤਬਾਹ ਕਰ ਦਿੱਤਾ ਹੈ, 'ਆਪ'' ਸਰਕਾਰ ਵਲੋਂ ਪੰਜਾਬ 'ਤੇ ਦਿੱਲੀ ਦਾ ਮਾਡਲ ਥੋਪਿਆ ਜਾ ਰਿਹਾ ਹੈ ਜਿਸ ਕਾਰਨ ਪੰਜਾਬ 'ਚ ਸਿਹਤ ਅਤੇ ਸਿੱਖਿਆ ਤਬਾਹ ਹੋ ਚੁੱਕੀ ਹੈ, ਪੰਜਾਬ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ, ਦਰਬਾਰਾ ਸਿੰਘ ਰੰਧਾਵਾ, ਗੁਰਦੀਪ ਸਿੰਘ ਸੇਖ਼ੂਪੁਰਾ, ਖੁਸ਼ਵੰਤ ਸਿੰਘ ਲੱਕੀ ਛਲੇੜੀ, ਸਾਬਕਾ ਮੈਨੇਜਰ ਊਧਮ ਸਿੰਘ, ਸਤਨਾਮ ਸਿੰਘ ਬਰਕਤਪੁਰ, ਮਨਿੰਦਰ ਸਿੰਘ ਬਹੇੜ ਅਤੇ ਲਖਵਿੰਦਰ ਸਿੰਘ ਸਲੇਮਪੁਰ ਵੀ ਮੌਜੂਦ ਸਨ |

ਪ੍ਰਾਪਰਟੀ ਐਡਵਾਈਜ਼ਰਾਂ ਦੀ ਮੀਟਿੰਗ ਹੋਈ

ਮ ੰਡੀ ਗੋਬਿੰਦਗੜ੍ਹ, 7 ਅਗਸਤ (ਮੁਕੇਸ਼ ਘਈ)-ਆਰਥਿਕ ਤੰਗੀ ਦੇ ਦੌਰ 'ਚੋਂ ਗੁਜ਼ਰ ਰਹੇ ਪ੍ਰਾਪਰਟੀ ਕਾਰੋਬਾਰੀਆਂ ਨੂੰ ਬਚਾਉਣ ਲਈ ਮੰਡੀ ਗੋਬਿੰਦਗੜ੍ਹ ਪ੍ਰਾਪਰਟੀ ਅਡਵਾਈਜ਼ਰਾਂ ਦੀ ਮੀਟਿੰਗ ਰਾਮ ਮੂਰਤੀ ਦੀ ਪ੍ਰਧਾਨਗੀ ਹੇਠ ਨਵੀਂ ਤਹਿਸੀਲ ਕੰਪਲੈਕਸ ਵਿਖੇ ਹੋਈ | ...

ਪੂਰੀ ਖ਼ਬਰ »

ਖੱਟੜਾ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਖੱਟੜਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਹਾਮਯੂੰਪੁਰ ਸਰਹਿੰਦ 'ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਬੱਚਿਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਨੂੰ ਸੰਭਾਲੀ ਰੱਖਣਾ ਸਮੇਂ ਦੀ ਲੋੜ-ਸਰਪੰਚ ਰਣਧੀਰ ਸਿੰਘ

ਅਮਲੋਹ, 7 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਤੇ ਅੱਜ ਸਮਾਗਮ ਦਾ 7ਵਾਂ ਦਿਨ ਸੀ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਦੀਆਂ ਲੜਕੀਆਂ ਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ, ਉੱਥੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਚਾਲਕ ਜ਼ਖ਼ਮੀ

ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਇੱਥੇ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਕਾਰ ਚਾਲਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਪੁਲਿਸ ਨੇ ਇਸ ਮਾਮਲੇ 'ਚ ਨਾ ਮਾਲੂਮ ਟਰੱਕ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਤੀਜ ਮੇਲੇ ਦੌਰਾਨ ਸਰਕਾਰੀ ਮਿਡਲ ਸਕੂਲ ਆਦਮਪੁਰ ਦੀ ਰਹੀ ਚੜ੍ਹਤ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਆਮ ਖ਼ਾਸ ਬਾਗ਼ ਸਰਹਿੰਦ ਵਿਖੇ ਕਰਵਾਏ ਗਏ ਤੀਜ ਮੇਲੇ ਵਿਚ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਪਸ਼ੂ ਤੜਫ਼ ਤੜਫ਼ ਕੇ ਮਰ ਰਹੇ ਹਨ, ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ-ਇਕੋਲਾਹਾ, ਮਾਂਗਟ

ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਤੇ ਹਰਬੰਸ ਸਿੰਘ ਮਾਂਗਟ ਨੇ ਸਾਂਝੇ ਬਿਆਨ 'ਚ ਪਸ਼ੂਆਂ 'ਚ ਫੈਲੀ ਲੰਪੀ ਚਮੜੀ ਰੋਗ ਅਤੇ ਇਸ ਬਿਮਾਰੀ ਕਾਰਨ ਪਸ਼ੂਆਂ ਦੀਆਂ ...

ਪੂਰੀ ਖ਼ਬਰ »

14 ਤੇ 15 ਨੂੰ ਡਰੋਨ ਕੈਮਰੇ ਉਡਾਉਣ 'ਤੇ ਪਾਬੰਦੀ ਰਹੇਗੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੇ ਦਿਹਾੜੇ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾ ਦੇਹੀ ਕਰਨ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ ਖਾੜੀ ਦੇਸ਼ ਦੁਬਈ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨੌਧ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਤੇ ਕੱਵਾਲੀਆਂ 26 ਨੂੰ

ਬਸੀ ਪਠਾਣਾਂ, 7 ਅਗਸਤ (ਗੌਤਮ)-ਸਥਾਨਕ ਗਊਸ਼ਾਲਾ ਸਾਹਮਣੇ ਜੈ ਪੀਰ ਬਾਬਾ ਸਿਨੇਮੇ ਵਾਲਾ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ 17ਵਾਂ ਸਾਲਾਨਾ ਉਰਸ, ਭੰਡਾਰਾ ਤੇ ਕੱਵਾਲੀਆਂ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਨੈਬ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਲਈ ਤੀਜ ਮੇਲੇ ਕਰਾਉਣ ਦੀ ਲੋੜ-ਕੌਂਸਲਰ ਪ੍ਰਵੀਨ ਕੁਮਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਇਸਤਰੀ ਸਭਾ ਵਲੋਂ ਸ਼ਿਵ ਮੰਦਿਰ ਹਮਾਯੰੂਪੁਰ ਵਿਖੇ ਕੌਂਸਲਰ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਤੀਜ ਮੇਲਾ ਕਰਵਾਇਆ ਗਿਆ | ਜਿਸ ਦੌਰਾਨ ਔਰਤਾਂ ਵਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ, ਪੁਰਾਤਨ ਚੀਜ਼ਾਂ ਰਹੀਆਂ ਖਿੱਚ ਦਾ ਕੇਂਦਰ

ਮੰਡੀ ਗੋਬਿੰਦਗੜ੍ਹ, 7 ਅਗਸਤ (ਬਲਜਿੰਦਰ ਸਿੰਘ)-ਨੇੜਲੇ ਪਿੰਡ ਜੱਸੜਾਂ ਦੇ ਨਵੇਂ ਪਾਰਕ 'ਚ ਪਿੰਡ ਦੀਆਂ ਮੁਟਿਆਰਾਂ, ਬਜ਼ੁਰਗ ਮਹਿਲਾਵਾਂ ਅਤੇ ਧੀਆਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੌਰਾਨ ਪੁਰਾਤਨ ਅਮੀਰ ਵਿਰਸੇ ਨੂੰ ਦਰਸਾਉਂਦਿਆਂ ਚਰਖਾ ਤੇ ...

ਪੂਰੀ ਖ਼ਬਰ »

ਬਾਬਾ ਦਿਆਲ ਪੁਰੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਬਾਬਾ ਦਿਆਲਪੁਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਸ਼ਹਿਰ ਵਿਖੇ ਤੀਆਂ ਤਾਂ ਤਿਉਹਾਰ ਮਨਾਇਆ ਗਿਆ, ਜਿਸ 'ਚ ਦਸ਼ਨਾਮੀ ਅਖਾੜੇ ਦੇ ਮਹਾਂਮੰਡਲੇਸ਼ਵਰ ਈਸਵਰਾ ਨੰਦ ਗਿਰ ਨੇ ਪੰਜਵੀਂ ਤੇ ਅੱਠਵੀਂ 'ਚੋਂ ਪੁਜ਼ੀਸ਼ਨਾਂ ਲੈ ...

ਪੂਰੀ ਖ਼ਬਰ »

ਬਾਬਾ ਬੁੱਧ ਦਾਸ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਸੰਤ ਬਾਬਾ ਬੁੱਧ ਦਾਸ ਦੇ 55ਵੇਂ ਸਾਲਾਨਾ ਬਰਸੀ ਸਮਾਗਮ ਨੂੰ ਲੈ ਕੇ ਇਕ ਮੀਟਿੰਗ ਮਹੰਤ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਬ੍ਰਹਮਲੀਨ ਬਾਬਾ ਬੁੱਧ ਦਾਸ ਦੀ ਬਰਸੀ ਸਬੰਧੀ ...

ਪੂਰੀ ਖ਼ਬਰ »

ਔਰਤ ਸਸ਼ਕਤੀਕਰਨ ਪ੍ਰੋਜੈਕਟ ਤਹਿਤ 30 ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਸਥਾਨਕ ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਹਾਈ ਕਮਿਸ਼ਨ ਆਫ਼ ਕੈਨੇਡਾ (ਇੰਡੀਆ) ਦੇ ਸਹਿਯੋਗ ਨਾਲ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਪੰਜ-ਪੰਜ ਦਿਨ ਦੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਜਿਸ ਤਹਿਤ ਬਸੀ ਪਠਾਣਾਂ ਬਲਾਕ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ 'ਚ 13 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤੀਜ ਮੇਲੇ 'ਚ ਮੁਟਿਆਰਾਂ ਨੇ ਜਮ ਕੇ ਮਚਾਈ ਧਮਾਲ

ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਪਿੰਡ ਭਟੇੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਦਾ ਉਦਘਾਟਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਸੀ ਪਠਾਣਾਂ ਬਲਾਕ ਇਕਾਈ ਦੇ ਪ੍ਰਧਾਨ ਕਿਸਾਨ ਆਗੂ ਸਤਨਾਮ ਸਿੰਘ ਨੌਗਾਵਾਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਨੰਨ੍ਹੀਆਂ ਬੱਚੀਆਂ ਨੇ ਕੀਤਾ ਪੈਟਰੋਲ ਪੰਪ ਦਾ ਉਦਘਾਟਨ

ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਖਮਾਣੋਂ ਦੇ ਆੜ੍ਹਤੀ ਤੇ ਪੈਟਰੋਲ ਪੰਪ ਮਾਲਕ ਸੁਰਿੰਦਰ ਸ਼ਰਮਾ (ਗੰਗਾ ਰਾਮ) ਨੇ ਧੀਆਂ ਦੇ ਮਾਣ 'ਚ ਵਾਧਾ ਕਰਨ ਲਈ ਨੰਨ੍ਹੀਆਂ ਬੱਚੀਆਂ ਤਾਕਸ਼ਵੀ ਸ਼ਰਮਾ ਤੇ ਗੰਗੇਸ਼ ਸ਼ਰਮਾ ਕੋਲੋਂ ਪੈਟਰੋਲ ਪੰਪ ਜਿੰਮੀ ਇੰਟਰਪ੍ਰਾਈਜਿਜ਼ (ਭਾਰਤ ...

ਪੂਰੀ ਖ਼ਬਰ »

ਐਚ.ਐਸ. ਸਪੋਰਟਸ ਅਕੈਡਮੀ ਵਲੋਂ ਕਰਵਾਈ ਦੋ ਰੋਜ਼ਾ ਚੈਂਪੀਅਨਸ਼ਿਪ ਸੰਪੰਨ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਐਚ.ਐਸ ਸਪੋਰਟਸ ਅਕੈਡਮੀ ਸਰਹਿੰਦ ਵਲੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਦੋ ਰੋਜ਼ਾ ਬਾਸਕਟ ਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਅੰਡਰ 14 ਤੇ 17 ਸਾਲਾ ਬੱਚਿਆਂ ਦੇ ਨਾਰਥ ਜ਼ੋਨ ਦੇ ...

ਪੂਰੀ ਖ਼ਬਰ »

ਸੰਤ ਫ਼ਰੀਦ ਸਕੂਲ ਦੇ ਵਿਦਿਆਰਥੀ ਬਾਸਕਟਬਾਲ ਮੁਕਾਬਲੇ 'ਚ ਦੂਜੇ ਸਥਾਨ 'ਤੇ ਰਹੇ

ਮੰਡੀ ਗੋਬਿੰਦਗੜ੍ਹ, 7 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ 2 ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ 'ਚ ਸਥਾਨਕ ਸੰਤ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਿਹਤਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਪਸ਼ੂ ਪਾਲਕ ਲੰਪੀ ਸਕਿਨ ਰੋਗ ਤੋਂ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਪਸ਼ੂਆਂ 'ਚ ਫੈਲੀ ਲੰਪੀ ਚਮੜੀ ਰੋਗ ਤੋਂ ਘਬਰਾਉਣ ਦੀ ਬਜਾਏ ਪਸ਼ੂ ਪਾਲਣ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਕਿਉਂਕਿ ਇਹ ਬਿਮਾਰੀ ਤੋਂ ਬਾਅਦ ਇਕ ਹਫ਼ਤੇ ਦੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 19 ਨਵੇਂ ਕੋੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚੋਂ ਕੋਰੋਨਾ ਜਾਂਚ ਲਈ ਪ੍ਰਾਪਤ ਹੋਏ ਨਮੂਨਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚ 8, ਸੀ.ਐਚ.ਸੀ ...

ਪੂਰੀ ਖ਼ਬਰ »

ਗਊਆਂ ਨੂੰ ਲੱਗੇ ਰੋਗ ਤੋਂ ਦੁੱਧ ਉਤਪਾਦਕ ਪ੍ਰੇਸ਼ਾਨ-ਭਟੇੜੀ

ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਨੌਜਵਾਨ ਸ਼ਾਖਾ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਜਰਨੈਲ ਸਿੰਘ ਭਟੇੜੀ ਨੇ ਕਿਸਾਨ ਲਈ ਝੋਨੇ ਤੇ ਗਊਆਂ ਨੂੰ ਲੱਗਿਆ ਰੋਗ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਉਨ੍ਹਾਂ ਸਰਕਾਰ ਤੋਂ ...

ਪੂਰੀ ਖ਼ਬਰ »

ਬਲੈਕ ਲਿਸਟ ਰਜਿਸਟ੍ਰੇਸ਼ਨ ਗੱਡੀ ਨੰਬਰ ਵੇਚਣ ਦੇ ਦੋਸ਼ ਹੇਠ ਦੋ ਨਾਮਜ਼ਦ

ਖਮਾਣੋਂ, 7 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੁੱਦਈ ਦੀ ਸ਼ਿਕਾਇਤ 'ਤੇ ਕਿ ਉਸ ਨੂੰ ਬਲੈਕ ਲਿਸਟ ਰਜਿਸਟ੍ਰੇਸ਼ਨ ਨੰਬਰ ਕਾਰ ਵੇਚਣ ਦੇ ਦੋਸ਼ ਹੇਠ ਮੁਕੱਦਮੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਗਗਨਦੀਪ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬਹਾਵਲਪੁਰ ਧਰਮਸ਼ਾਲਾ ਕਮੇਟੀ ਵਲੋਂ ਲੰਗਰ ਲਗਾਇਆ

ਬਸੀ ਪਠਾਣਾ, 7 ਅਗਸਤ (ਮੌਦਗਿਲ)-ਸਥਾਨਕ ਬਹਾਵਲਪੁਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਮਹੱਲਾ ਗੁਰੂ ਨਾਨਕ ਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਸਾਉਣ ਦੀ ਮਹੀਨੇ ਦੀ ਮਹੱਤਤਾ ਨੂੰ ਲੈ ਕੇ ਕੜਾਹ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾਂ ਪੰਡਤ ਰਵੀ ਵਲੋਂ ...

ਪੂਰੀ ਖ਼ਬਰ »

ਨਰੇਸ਼ ਵੈਦ ਇੰਡੀਅਨ ਬੈਂਕ ਪ੍ਰੋਵੀਡੈਂਟ ਫ਼ੰਡ ਦੇ ਟਰੱਸਟੀ ਬਣੇ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਨਰੇਸ਼ ਵੈਦ ਇੰਡੀਅਨ ਬੈਂਕ ਪ੍ਰੋਵੀਡੈਂਟ ਫ਼ੰਡ ਦੇ ਟਰੱਸਟੀ ਬਣੇ ਹਨ | ਇਸ ਪ੍ਰਾਪਤੀ ਦੇ ਲਈ ਪੰਜਾਬ ਦੇ ਚੀਫ਼ ਇਲੈੱਕਸ਼ਨ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵਲੋਂ ...

ਪੂਰੀ ਖ਼ਬਰ »

'ਸਾਡੀਆਂ ਧੀਆਂ ਸਾਡੀ ਸ਼ਾਨ' ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਕਰਵਾਇਆ

ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ)-ਅੱਜ ਸਥਾਨਕ ਰਾਮ ਪਾਰਕ (ਪੁਰਾਣੀ ਸਿਟੀ) ਵਿਖੇ ਸਾਡੀਆਂ ਧੀਆਂ ਸਾਡੀ ਸ਼ਾਨ ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਹਰਭਜਨ ਸਿੰਘ ਨਾਮਧਾਰੀ, ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

'ਸਾਡੀਆਂ ਧੀਆਂ ਸਾਡੀ ਸ਼ਾਨ' ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਕਰਵਾਇਆ

ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ)-ਅੱਜ ਸਥਾਨਕ ਰਾਮ ਪਾਰਕ (ਪੁਰਾਣੀ ਸਿਟੀ) ਵਿਖੇ ਸਾਡੀਆਂ ਧੀਆਂ ਸਾਡੀ ਸ਼ਾਨ ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਹਰਭਜਨ ਸਿੰਘ ਨਾਮਧਾਰੀ, ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਤਾ ਸੁੰਦਰੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਜਿੰਦਰ ਸਿੰਘ)-ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਪਿ੍ੰਸੀਪਲ ਚਰਨਜੀਤ ਕੌਰ ਦੀ ਅਗਵਾਈ 'ਚ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਗਿੱਧਾ, ਮਿਸ ਤੀਜ ਜੂਨੀਅਰ, ਮਿਸ ਤੀਜ ਮਿਸ ਪੰਜਾਬਣ ...

ਪੂਰੀ ਖ਼ਬਰ »

ਸ਼ਿਵ ਵਿਆਹ ਦਾ ਆਯੋਜਨ ਕੀਤਾ

ਅਮਲੋਹ, 7 ਅਗਸਤ (ਕੇਵਲ ਸਿਘ)-ਇੱਥੇ ਬਾਬਾ ਬਲਰਾਮ ਦਾਸ ਦੀ ਕੁਟੀਆ ਵਿਖੇ ਪੰਡਤ ਦੀਪਕ ਸ਼ਰਮਾ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਿਵ ਵਿਆਹ ਦਾ ਆਯੋਜਨ ਕੀਤਾ ਗਿਆ, ਉੱਥੇ ਹੀ ਭਗਤਾਂ ਨੇ ਕਿਹਾ ਕਿ ਸਾਉਣ ਦੇ ...

ਪੂਰੀ ਖ਼ਬਰ »

ਐਚ.ਐਸ. ਸਪੋਰਟਸ ਅਕੈਡਮੀ ਵਲੋਂ ਕਰਵਾਈ ਦੋ ਰੋਜ਼ਾ ਚੈਂਪੀਅਨਸ਼ਿਪ ਸੰਪੰਨ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਐਚ.ਐਸ ਸਪੋਰਟਸ ਅਕੈਡਮੀ ਸਰਹਿੰਦ ਵਲੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਦੋ ਰੋਜ਼ਾ ਬਾਸਕਟ ਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਅੰਡਰ 14 ਤੇ 17 ਸਾਲਾ ਬੱਚਿਆਂ ਦੇ ਨਾਰਥ ਜ਼ੋਨ ਦੇ ...

ਪੂਰੀ ਖ਼ਬਰ »

ਪਹਿਲੇ ਛੇ ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖ਼ੁਰਾਕ-ਡਾ. ਲਾਜਿੰਦਰ ਵਰਮਾ

ਅਮਲੋਹ, 7 ਅਗਸਤ (ਕੇਵਲ ਸਿੰਘ)-ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਸੈਂਟਰ ਅਮਲੋਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਾਜਿੰਦਰ ਵਰਮਾ ਦੀ ਅਗਵਾਈ ਹੇਠ 'ਮਾਂ ਦੇ ਦੁੱਧ ਦੀ ਮਹੱਤਤਾ' ਸਬੰਧੀ ਮਨਾਏ ਜਾ ਰਹੇ ਹਫ਼ਤੇ ਤਹਿਤ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਅਧਿਆਪਕਾਵਾਂ ਤੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਬੋਲੀਆਂ 'ਤੇ ਪੰਜਾਬੀ ਲੋਕ ਨਾਚ ਗਿੱਧਾ ...

ਪੂਰੀ ਖ਼ਬਰ »

ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ, ਐਚ.ਐਸ. ਗੌਤਮ)-ਸਥਾਨਕ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਵਿਖੇ 'ਤੀਆਂ ਤੀਜ ਦੀਆਂ' ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਦਿਆਰਥਣਾਂ ਨੇ ਡਾਸ, ਕਿੱਕਲੀ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਥਾਨਕ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਬੀਬੀ ਸੁਰਿੰਦਰ ਕੌਰ ...

ਪੂਰੀ ਖ਼ਬਰ »

ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਬੂਟੇ ਲਗਾਉਣੇ ਅਤਿਅੰਤ ਜ਼ਰੂਰੀ-ਦੱਤਾ, ਖੁੱਲਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਤਾਂ ਹੀ ਹੱਲ ਹੋ ਸਕਦੀ ਹੈ ਜਦੋਂ ਅਸੀਂ ਸਾਰੇ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਤੇ ਉਸ ਦਾ ਪਾਲਣ ਪੋਸ਼ਣ ਕਰਾਂਗੇ | ਇਹ ਗੱਲ ਰਾਜੀਵ ਦੱਤਾ ਪ੍ਰਧਾਨ, ਤਰਸੇਮ ਖੁੱਲਰ ਮੈਨੇਜਰ ਅਸ਼ੋਕਾ ...

ਪੂਰੀ ਖ਼ਬਰ »

ਜਨ ਅਰੋਗਿਆ ਸੰਮਤੀ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਸਰਕਾਰੀ ਹੈੈਲਥ ਐਂਡ ਵੈੱਲਨੈੱਸ ਸੈਂਟਰ ਬਡਾਲੀ ਆਲਾ ਸਿੰਘ ਵਿਖੇ ਜਨ ਅਰੋਗਿਆ ਸੰਮਤੀ ਦੀ ਮੀਟਿੰਗ ਹੋਈ ਜਿਸ ਵਿਚ ਸੰਮਤੀ ਦੇ ਚੇਅਰਮੈਨ ਸਰਪੰਚ ਮੁਨਸ਼ੀ ਰਾਮ, ਸੰਮਤੀ ਦੇ ਸੈਕਟਰੀ ਸਿਮਰਨਜੀਤ ਕੌਰ ਸੀ.ਐਚ.ਓ., ਨੋਰੰਗ ...

ਪੂਰੀ ਖ਼ਬਰ »

ਸਕੂਲ ਵਿਚ ਮਨਾਇਆ ਤੀਜ ਫ਼ੈਸਟੀਵਲ

ਜਖਵਾਲੀ, 7 ਅਗਸਤ (ਨਿਰਭੈ ਸਿੰਘ)-ਸਰਕਾਰੀ ਮਿਡਲ ਸਕੂਲ ਚਣੋਂ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ, ਮਹਿੰਦੀ ਪ੍ਰਤੀਯੋਗਤਾ, ਪੰਜਾਬੀ ਪਹਿਰਾਵਾ, ਮਿਸ ਤੀਜ ਵਰਗੇ ਮੁਕਾਬਲੇ ਕਰਵਾਏ ਗਏ | ਸਕੂਲ ਇੰਚਾਰਜ ਮੀਨਾਕਸ਼ੀ ਗਰਗ ਨੇ ...

ਪੂਰੀ ਖ਼ਬਰ »

ਡਰਾਈ ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਅਮਲੋਹ, 7 ਅਗਸਤ (ਕੇਵਲ ਸਿੰਘ)-ਸ਼ਹਿਰ ਦੇ ਵਾਰਡ ਨੰ-6 ਅੰਨੀਆ ਰੋਡ ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ: ਹਰਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਤੇ ਡਾ: ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ...

ਪੂਰੀ ਖ਼ਬਰ »

ਜੀ.ਪੀ.ਐਸ. 'ਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 7 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਵਿਚ ਤੀਸਰੀ ਜਮਾਤ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਜ਼ਮੀਨੀ ਪਾਣੀ ਦੀ ਸੰਭਾਲ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਮਨਿਸਟਰੀ ਜਲ ਸ਼ਕਤੀ ਵਲੋਂ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਅਧੀਨ ਕੇਂਦਰੀ ਭੂਮੀ ਜਲ ਬੋਰਡ ਉਤਮ ਪੱਛਮ ਖੇਤਰ ਚੰਡੀਗੜ੍ਹ ਸੈਂਟਰਲ ਗਰਾਊਾਡ ਵਾਟਰ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜ਼ਨਾਹ ਦੇ ਦੋਸ਼ ਹੇਠ ਇਕ ਨਾਮਜ਼ਦ

ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੁਆਰਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 10 ਦੇ ਦਿੱਲੀ ਧਰਨੇ ਦੀਆਂ ਤਿਆਰੀਆਂ

ਸ਼ੁਤਰਾਣਾ, 7 ਅਗਸਤ (ਬਲਦੇਵ ਸਿੰਘ ਮਹਿਰੋਕ) ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 10 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਸ਼ਾਲ ਧਰਨਾ ਲਾਇਆ ਜਾਵੇਗਾ | ਇੱਥੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਤੋਂ ਬਾਅਦ ਉਪਰੋਕਤ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੇਪਰ ਸ਼ਹਿਰ ਤੋਂ ਬਾਹਰ ਹੋਣ ਕਾਰਨ ਸਰਕਾਰੀ ਆਈ.ਟੀ.ਆਈ. ਦੀਆਂ ਲੜਕੀਆਂ 'ਚ ਰੋਸ

ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਸਰਕਾਰੀ ਆਈ.ਟੀ. ਲੜਕੀਆਂ (ਨੀਲਪੁਰ) ਨੂੰ ਸਲਾਨਾ ਪੇਪਰ ਦੇਣ ਲਈ ਦੂਰ ਦੁਰਾਡੇ ਧੱਕੇ ਖਾਣ ਲਈ ਮਜਬੂਰ ਹੋਣਾ ਪੈਣਾ ਹੈ ਜਿਸ ਕਾਰਨ ਲੜਕੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਿਸ ਥਾਂ 'ਤੇ ਸੈਂਟਰ ਬਣਿਆ ਹੈ ਉੱਥੇ ਕੋਈ ਬੱਸ ...

ਪੂਰੀ ਖ਼ਬਰ »

ਲੜਕੀ ਨੇ ਵਿਦੇਸ਼ੀ ਮੁੰਡੇ ਨਾਲ ਵਿਆਹ ਤੋਂ ਬਾਅਦ ਬਿਨਾਂ ਤਲਾਕ ਲਏ ਪ੍ਰੇਮੀ ਨਾਲ ਕਰਵਾਇਆ ਦੂਜਾ ਵਿਆਹ

ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...

ਪੂਰੀ ਖ਼ਬਰ »

ਲੜਕੀ ਨੇ ਵਿਦੇਸ਼ੀ ਮੁੰਡੇ ਨਾਲ ਵਿਆਹ ਤੋਂ ਬਾਅਦ ਬਿਨਾਂ ਤਲਾਕ ਲਏ ਪ੍ਰੇਮੀ ਨਾਲ ਕਰਵਾਇਆ ਦੂਜਾ ਵਿਆਹ

ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਣਗੌਲਿਆਂ ਕਰ ਰਹੀ ਹੈ-ਕਲਿਹਾਣਾ

ਨਾਭਾ, 7 ਅਗਸਤ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਿਚ ਸਰਕਾਰ ਖਿਲਾਫ਼ ਰੋਸ ਵਧ ਰਿਹਾ ਹੈ | ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਹਿਮ ਮੀਟਿੰਗ ...

ਪੂਰੀ ਖ਼ਬਰ »

ਸੜਕ ਦੀ ਸਫੇਦ ਪੱਟੀ ਤੱਕ ਉੱਗੀ ਜੰਗਲੀ ਬੂਟੀ ਕਾਰਨ ਲੋਕਾਂ ਨੂੰ ਹੋ ਰਹੀ ਹੈ ਭਾਰੀ ਪਰੇਸ਼ਾਨੀ

ਅਰਨੋਂ, 7 ਅਗਸਤ (ਦਰਸ਼ਨ ਸਿੰਘ ਪਰਮਾਰ)-ਖਨੌਰੀ ਕੈਥਲ ਸੜਕ ਜੋ ਕਿ ਪੰਜਾਬ ਤੇ ਹਰਿਆਣਾ ਸੂਬਿਆਂ ਨੂੰ ਇਕ ਦੂਜੇ ਨਾਲ ਜੋੜਦੀ ਹੈ ਅਤੇ ਇਸ ਇਲਾਕੇ ਦੇ ਲੋਕਾਂ ਦੇ ਨਾਲ ਦੂਜੇ ਲੋਕਾਂ ਲਈ ਆਵਾਜਾਈ ਲਈ ਇਕ ਅਹਿਮ ਸੜਕ ਹੈ ਪਰ ਇਸ ਸੜਕ ਤੇ ਦੋਨੋਂ ਤਰਫ਼ ਬਣੀਆਂ ਸਫ਼ੇਦ ਪੱਟੀਆਂ ...

ਪੂਰੀ ਖ਼ਬਰ »

ਬੁਰੀ ਤਰ੍ਹਾਂ ਟੁੱਟੀ ਹੋਈ ਸੜਕ ਤੁਰੰਤ ਬਣਾਏ ਜਾਣ ਦੀ ਕੀਤੀ ਮੰਗ

ਨਾਭਾ, 7 ਅਗਸਤ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਖੇ ਕੈਂਟ ਰੋਡ ਬਹੁਤ ਹੀ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਭਗਵੰਤ ਮਾਨ ਸਰਕਾਰ ਨੂੰ ਪੋਣੇ ਪੰਜ ਮਹੀਨੇ ਹੋ ਚੁੱਕੇ ਹਨ ਲੇਕਿਨ ਸੜਕ ਦਾ ਬਣਦਾ ਕੰਮ ਰੁਕਿਆ ਹੋਇਆ ਹੈ | ਇਹ ਵਿਚਾਰ ਅੱਜ ਇੱਥੇ ਪਟਿਆਲਾ ਗੇਟ ਵਿਖੇ ...

ਪੂਰੀ ਖ਼ਬਰ »

ਦਸਵੀਂ ਦੇ ਸ਼ੁੱਭ ਦਿਹਾੜੇ 'ਤੇ ਖ਼ੂਨ ਦਾਨ ਕੈਂਪ ਲਗਾਇਆ

ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਬਾਬਾ ਬੰਦਾ ਸਿੰਘ ਬਹਾਦੁਰ ਬੈਰਾਗੀ ਫਾਊੁਾਡੇਸ਼ਨ ਪੰਜਾਬ ਵਲੋਂ ਸਤਪਾਲ ਸਿੰਘ ਬੈਰਾਗੀ ਦੀ ਅਗਵਾਈ ਵਿਚ ਗੁਰਦਵਾਰਾ ਕੁਸ਼ਟ ਨਿਵਾਰਨ ਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸ਼ੇਖੂਪੁਰ ਘਨੌਰ ਵਿਖੇ ਖ਼ੂਨ ਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸਕੂਲ 'ਚ ਦਾਨੀ ਸੱਜਣਾਂ ਨੇ ਸੋਲਰ ਸਿਸਟਮ ਲਗਾਇਆ

ਪਾਤੜਾਂ, 7 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਬਾਦਸ਼ਾਹਪੁਰ ਦੇ ਨੇੜਲੇ ਪਿੰਡ ਹਰਚੰਦਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪਿੰਡ ਦੇ ਹੀ ਦਾਨੀ ਸੱਜਣਾਂ ਨੇ ਸੋਲਰ ਪਾਵਰ ਸਿਸਟਮ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਜਸਕਰਨ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX