ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਫ਼ਤਹਿਗੜ੍ਹ ਸਾਹਿਬ

ਆਜ਼ਾਦੀ ਦਿਵਸ ਸਮਾਗਮ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਆਜ਼ਾਦੀ ਦਿਵਸ ਹਰੇਕ ਦੇਸ਼ ਵਾਸੀ ਲਈ ਗੌਰਵਮਈ ਦਿਹਾੜਾ ਹੈ ਅਤੇ ਇਸ ਵਾਰ ਇਹ ਦਿਨ ਹੋਰ ਵੀ ਖ਼ਾਸ ਬਣ ਜਾਂਦਾ ਹੈ ਕਿਉਂਕਿ ਦੇਸ਼ ਦੀ ਆਜ਼ਾਦੀ ਨੂੰ 75 ਸਾਲ ਪੂਰੇ ਹੋਣ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਜ਼ਾਦੀ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਲੰਮਾ ਸਮਾਂ ਗ਼ੁਲਾਮ ਰਹਿਣ ਉਪਰੰਤ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣਿਆਂ ਸੀ ਇਸ ਲਈ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਵਲੋਂ ਵਿਖਾਏ ਮਾਰਗ 'ਤੇ ਚਲਦੇ ਹੋਏ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ | ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਅਧੀਨ 13 ਤੋਂ 15 ਅਗਸਤ ਤੱਕ ਮਨਾਈ ਜਾਣ ਵਾਲੀ ਘਰ-ਘਰ ਤਿਰੰਗਾ ਮੁਹਿੰਮ ਦੌਰਾਨ ਆਪਣੇ ਘਰਾਂ 'ਤੇ ਕੌਮੀ ਝੰਡੇ ਲਹਿਰਾਉਣ ਮੌਕੇ ਪਲਾਸਟਿਕ ਤੋਂ ਬਣੇ ਝੰਡਿਆਂ ਦੀ ਵਰਤੋਂ ਨਾ ਕੀਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ 14-15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਦੇ ਆਲੇ-ਦੁਆਲੇ 'ਤੇ ਸਮਾਗਮ ਵਾਲੀ ਜਗ੍ਹਾ 'ਤੇ ਡਰੋਨ ਕੈਮਰੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਜ਼ਾਦੀ ਦਿਵਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਿ੍ਤਾ ਜੌਹਲ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਤਹਿਸੀਲਦਾਰ ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ |

ਪੀ.ਐਸ.ਈ.ਬੀ. ਇੰਪਲਾਈਜ਼ ਯੂਨੀਅਨ ਨੇ ਬਿਜਲੀ ਅਮੈਂਡਮੈਂਟ ਬਿੱਲ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਇੰਪਲਾਈਜ਼ ਯੂਨਿਟ ਸਰਹਿੰਦ ਦੇ ਕਰਮਚਾਰੀਆਂ ਵਲੋਂ ਪਾਵਰਕਾਮ ਡਵੀਜ਼ਨ ਸਰਹਿੰਦ ਦੇ ਮੁੱਖ ਗੇਟ 'ਤੇ ਇਲੈਕਟਿ੍ਸਿਟੀ ਅਮੈਂਡਮੈਂਟ ਬਿੱਲ 2022 ਦੇ ਬਿੱਲਾਂ ਦੀਆਂ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਸਰਲ ਬਣਾਏ ਜਾਣ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਸਥਾਨਕ ਕਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਅਤਾ ਜੌਹਲ ਨੂੰ ਸੌਂਪ ਕੇ ਮੰਗ ਕੀਤੀ ਹੈ ਕਿ ਅਣ-ਅਧਿਕਾਰਤ ...

ਪੂਰੀ ਖ਼ਬਰ »

ਮਿਊਾਸਪਲ ਵਰਕਰ ਯੂਨੀਅਨ ਦਾ ਵਫ਼ਦ ਮੰਗਾਂ ਸੰਬੰਧੀ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਮਿਲਿਆ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਰਿਟਾਇਰਡ ਮਿਉਂਸਪਲ ਵਰਕਰ ਯੂਨੀਅਨ ਦੇ ਸੇਵਾ ਮੁਕਤ ਕਰਮਚਾਰੀਆਂ ਦੀਆ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਭੇਜੇ ਸੱਦੇ 'ਤੇ ਯੂਨੀਅਨ ਦਾ ਇਕ ਵਫ਼ਦ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਰਾਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਠਾਕੁਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ | ਮੀਟਿੰਗ 'ਚ ਸਰਕਾਰ ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰਜ਼ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਵਸੀਕਾ ਨਵੀਸਾਂ ਤੇ ਅਸ਼ਟਾਮ ਫਰੋਸ਼ਾਂ ਨੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ

ਅਮਲੋਹ, 8 ਅਗਸਤ (ਕੇਵਲ ਸਿੰਘ)-ਪੰਜਾਬ ਕਾਲੋਨਾਇਜ਼ਰਸ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਇਕਾਈ ਅਮਲੋਹ, ਵਸੀਕਾ ਨਵੀਸ, ਅਸ਼ਟਾਮ ਫਰੋਸ਼ ਦੇ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਅਣਮਿਥੇ ਸਮੇਂ ਲਈ ਤਹਿਸੀਲ ਦਫ਼ਤਰ ਅਮਲੋਹ ਦੇ ...

ਪੂਰੀ ਖ਼ਬਰ »

ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਦਿੱਤਾ ਮੰਗ ਪੱਤਰ

ਅਮਲੋਹ, 8 ਅਗਸਤ (ਕੇਵਲ ਸਿੰਘ)-ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਸੀ.ਆਈ.ਟੀ.ਯੂ., ਕਿਸਾਨ ਮਜ਼ਦੂਰ ਯੂਨੀਅਨ ਵਲੋਂ ਅਮਲੋਹ ਦੀ ਤਹਿਸੀਲਦਾਰ ਅੰਕਿਤਾ ਅਗਰਵਾਲ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਕਾਮਰੇਡ ਸੁਖਦੇਵ ਸਿੰਘ ਟਿੱਬੀ ਨੇ ...

ਪੂਰੀ ਖ਼ਬਰ »

10 ਨੂੰ ਮਨਾਇਆ ਜਾਵੇਗਾ ਡੀਵਾਰਮਿੰਗ ਡੇਅ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਅੰਦਰ 10 ਅਗਸਤ ਨੂੰ 'ਨੈਸ਼ਨਲ ਡੀ ਵਾਰਮਿੰਗ ਡੇਅ' ਮਨਾਇਆ ਜਾ ਰਿਹਾ ਹੈ ਜਿਸ ਤਹਿਤ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ

ਖਮਾਣੋਂ/ਸੰਘੋਲ, 8 ਅਗਸਤ (ਜੋਗਿੰਦਰ ਪਾਲ, ਪਰਮਵੀਰ ਸਿੰਘ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਖੇਤੀਬਾੜੀ ਕਰਮਚਾਰੀ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰੀ ਸਕੱਤਰ ਪੋਹਲੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਵੱਖ-ਵੱਖ ...

ਪੂਰੀ ਖ਼ਬਰ »

13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ 'ਹਰ ਘਰ ਤਿਰੰਗਾ' ਮੁਹਿੰਮ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ 13 ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾਣੀ ਹੈ ਜਿਸ ਬਾਬਤ ਫਲੈਗ ਕੋਡ 'ਚ ਢਿੱਲ ਦਿੱਤੀ ਗਈ ਹੈ | ਫਲੈਗ ਕੋਡ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਰਨੀਤ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਦਿੱਕਤਾਂ ਹੱਲ ਨਾ ਕੀਤੀਆਂ ਤਾਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ-ਢੋਲੇਵਾਲ

ਬਸੀ ਪਠਾਣਾਂ, 8 ਅਗਸਤ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਡਾ. ਅਮਨ ਢੋਲੇਵਾਲ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਜੇਕਰ ਸਰਕਾਰ ਨੇ ਪੰਜ ਜਥੇਬੰਦੀਆਂ ਵਲੋਂ ਮੰਗ ਪੱਤਰ ਵਿਚ ਦਿੱਤੀਆਂ ਦਿੱਕਤਾਂ ਨੂੰ ਹੱਲ ਨਾ ਕੀਤਾ ਤਾਂ ਜਲਦੀ ਹੀ ਅੰਦੋਲਨ ...

ਪੂਰੀ ਖ਼ਬਰ »

ਸਾਂਝੇ ਫੋਰਮ ਵਲੋਂ ਬਿਜਲੀ ਬਿਲ-2022 ਦਾ ਵਿਰੋਧ

ਸੰਘੋਲ/ਭੜੀ, 8 ਅਗਸਤ (ਪਰਮਵੀਰ ਸਿੰਘ, ਭਰਪੂਰ ਹਵਾਰਾ)-ਉਪ ਮੰਡਲ ਭੜੀ ਪਾਵਰਕਾਮ ਦੇ ਗੇਟ ਮੂਹਰੇ ਸਾਂਝਾ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਬਿਲ ਐਕਟ-2022 ਦਾ ਵਿਰੋਧ ਕੀਤਾ ਗਿਆ | ਸਮੂਹ ਮੁਲਾਜ਼ਮਾਂ ਵਲੋਂ ਵਿਰੋਧ ਵਜੋਂ ਕੰਮ ਬੰਦ ਕਰਕੇ ਗੇਟ ਰੈਲੀ ਕਰਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪ੍ਰਾਪਰਟੀ ਐਡਵਾਈਜ਼ਰਾਂ ਨੇ ਸ਼ਹਿਰ 'ਚ ਕੱਢੀ ਰੋਸ ਰੈਲੀ

ਮੰਡੀ ਗੋਬਿੰਦਗੜ੍ਹ, 8 ਅਗਸਤ (ਘਈ)-ਮੰਡੀ ਗੋਬਿੰਦਗੜ੍ਹ ਪ੍ਰਾਪਰਟੀ ਐਡਵਾਈਜ਼ਰਾਂ ਦੀ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਪੁਰਾਣੀ ਤਹਿਸੀਲ ਕੰਪਲੈਕਸ ਤੋਂ ਇਕ ਰੋਸ ਰੈਲੀ ਵੀ ...

ਪੂਰੀ ਖ਼ਬਰ »

ਸੂਬਾ ਸਰਕਾਰ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਬਣਦਾ ਸਨਮਾਨ ਦੇ ਰਹੀ ਹੈ-ਇੰਜੀ. ਰਾਜਾ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਇੰਜੀ. ਰਸ਼ਪਿੰਦਰ ਸਿੰਘ ਰਾਜਾ ਵਲੋਂ ਇਟਲੀ ਵਿਖੇ ਹੋਈ ਅੰਡਰ 17 ਵਰਲਡ ਰੈਸਿਲੰਗ ਚੈਂਪੀਅਨਸ਼ਿਪ 'ਚ 110 ਕਿੱਲੋ ਭਾਰ ਵਰਗ 'ਚ ਬਸੀ ਪਠਾਣਾਂ ਦੇ ਪਿੰਡ ਬਹਿਰਾਮਪੁਰ ਦੇ ...

ਪੂਰੀ ਖ਼ਬਰ »

ਭਾਜਪਾ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਾਂਗਾ-ਸਿੱਧੂਪੁਰ

ਬਸੀ ਪਠਾਣਾਂ, 8 ਅਗਸਤ (ਚੰਨਪ੍ਰੀਤ ਪਨੇਸਰ)-ਹਲਕਾ ਬਸੀ ਪਠਾਣਾਂ ਅੰਦਰ ਵੱਖ-ਵੱਖ ਵਾਰਡਾਂ ਤੇ ਮੁਹੱਲਿਆਂ ਅੰਦਰ ਜਾ ਕੇ ਲੋਕਾਂ ਦੇ ਨਾਲ ਮੀਟਿੰਗ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਭਾਰਤੀ ਜਨਤਾ ...

ਪੂਰੀ ਖ਼ਬਰ »

ਕਚਹਿਰੀ ਅਹਾਤਾ ਲਾਇਸੈਂਸ ਹੋਲਡਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਪੱਤਰ ਪ੍ਰੇਰਕ)-ਵਸੀਕਾ ਨਵੀਸ, ਅਸ਼ਟਾਮ ਫਰੋਸ਼, ਕੰਪਿਊਟਰ ਟਾਈਪਿਸਟ, ਟਾਈਪਿਸਟ, ਨਕਸ਼ਾ ਨਵੀਸ, ਫ਼ੋਟੋ ਸਟੇਟ ਤੇ ਫ਼ੋਟੋ ਗ੍ਰਾਫਰ ਲਾਇਸੈਂਸ ਹੋਲਡਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਨੇ ਅੱਜ ਆਪਣੀਆਂ ਮੰਗਾਂ ਪ੍ਰਤੀ ਇਕ ਮੰਗ ਪੱਤਰ ...

ਪੂਰੀ ਖ਼ਬਰ »

ਵਿਧਾਇਕ ਰਾਏ ਵਲੋਂ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ

ਜਖਵਾਲੀ, 8 ਅਗਸਤ (ਨਿਰਭੈ ਸਿੰਘ)-ਪੰਜਾਬ ਸਰਕਾਰ ਸੂਬੇ ਭਰ ਵਿਚ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ ਆਮ ਲੋਕਾਂ ਦੀ ਸਿਹਤ ਪੱਧਰ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਫ਼ਤਹਿਗੜ੍ਹ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਰਿਟਾ: ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਰਾਜਿੰਦਰ ਸਿੰਘ)-ਅੱਜ ਪੁਲਿਸ ਮੁਲਾਜ਼ਮ ਰਿਟਾਇਰਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੈਂਬਰਾਂ ...

ਪੂਰੀ ਖ਼ਬਰ »

ਕੇਂਦਰ ਨੇ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਕੇ ਧੋਖਾ ਕੀਤਾ-ਕਿਸਾਨ ਆਗੂ

ਖਮਾਣੋਂ, 8 ਅਗਸਤ (ਕਲੇਰ)-ਕੇਂਦਰ ਸਰਕਾਰ ਨੇ ਮੁੜ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ, ਜਦੋਂਕਿ ਇਸ ਬਿੱਲ ਸਬੰਧੀ ਕੇਂਦਰ ਸਰਕਾਰ ਨੇ ਲਿਖਤੀ ਰੂਪ 'ਚ ਕਿਸਾਨਾਂ ਨੂੰ ਬਿੱਲ ਰੱਦ ਕਰਨ ਦਾ ਭਰੋਸਾ ਦਿੱਤਾ ਸੀ | ਇਹ ਸ਼ਬਦ ਕਿਸਾਨ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬਿਮਾਰੀ ਸੰਬੰਧੀ ਸਟਾਫ਼ ਨੂੰ ਦਿਸ਼ਾ ਨਿਰਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਪਸ਼ੂ ਪਾਲਣ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲੇ੍ਹ ਵਿਚ ਪਸ਼ੂਆਂ ...

ਪੂਰੀ ਖ਼ਬਰ »

ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਮੂਰਤੀ ਸਥਾਪਨਾ ਦਿਵਸ ਮਨਾਇਆ

ਬਸੀ ਪਠਾਣਾਂ, 8 ਅਗਸਤ (ਚੰਨਪ੍ਰੀਤ ਪਨੇਸਰ)-ਸੱਤਿਆ ਸਾਈਾ ਸੇਵਾ ਸਮਿਤੀ ਦੇ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਸਥਾਨਕ ਪ੍ਰਾਚੀਨ ਸ੍ਰੀ ਰਾਮ ਮੰਦਰ ਵਿਖੇ ਸਾਈਾ ਬਾਬਾ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਸਾਈਾ ਬਾਬੇ ਦੀ ਆਰਤੀ ਪੰਡਤ ਸ਼ੰਕਰ ਸ਼ਰਮਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਜਖਵਾਲੀ, 8 ਅਗਸਤ (ਨਿਰਭੈ ਸਿੰਘ)-ਪਿੰਡ ਜੱਲ੍ਹਾ ਵਿਖੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਤੇ ਬਲਾਕ ਸੰਮਤੀ ਮੈਂਬਰ ਨਵਨੀਤ ਕੌਰ ਜੱਲ੍ਹਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਭਵਨ ਵਲੋਂ ਤੀਆਂ ਮਨਾਈਆਂ

ਖਮਾਣੋਂ, 8 ਅਗਸਤ (ਮਨਮੋਹਨ ਸਿੰਘ ਕਲੇਰ)-ਸਥਾਨਕ ਸੰਤ ਨਿਰੰਕਾਰੀ ਭਵਨ ਵਲੋਂ ਬ੍ਰਾਂਚ ਦੇ ਮੁਖੀ ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਬ੍ਰਾਂਚ ਦੀਆਂ ਭੈਣਾਂ ਵਲੋਂ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਭਾਈਚਾਰਕ ਸਾਂਝ ਨੂੰ ...

ਪੂਰੀ ਖ਼ਬਰ »

ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ-ਕਾਰਜ ਸਾਧਕ ਅਫ਼ਸਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਿਸ ਦੇ ਚੱਲਦਿਆਂ ਕੌਂਸਲ ਦੀ ਹਦੂਦ ਅੰਦਰ ਬੰਦ ਪਏ, ਅਧੂਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਚਾਲੂ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਂਯੂੰਪੁਰ, ਸਰਹਿੰਦ ਵਿਖੇ ਤੀਆਂ ਤੀਜ ਪ੍ਰੋਗਰਾਮ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗੁਰਤੀਰਥ ਹਸਪਤਾਲ 'ਚ ਮਨਾਇਆ ਤੀਆਂ ਦਾ ਤਿਉਹਾਰ

ਅਮਲੋਹ, 8 ਅਗਸਤ (ਕੇਵਲ ਸਿੰਘ)-ਸਥਾਨਕ ਗੁਰਤੀਰਥ ਹਸਪਤਾਲ ਦੇ ਵਿਹੜੇ 'ਚ ਡਾ. ਤੀਰਥ ਬਾਲਾ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਸਮਾਗਮ 'ਚ ਵੱਡੀ ਗਿਣਤੀ 'ਚ ਲੜਕੀਆਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮਹਿਲਾਵਾਂ ਨੇ ਗਿੱਧਾ, ਬੋਲੀਆਂ, ਭੰਗੜਾ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ

ਅਮਲੋਹ, 8 ਅਗਸਤ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਦੀ ਅਹਿਮ ਮੀਟਿੰਗ ਇੱਥੇ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਦੀ ਅਗਵਾਈ 'ਚ ਹੋਈ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਡੇਂਗੂ ਅਤੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੰੂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਰਿਵਾਰ ਵਲੋਂ ਸਕੂਲ ਲਈ ਆਰਥਿਕ ਮਦਦ-ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਖਮਾਣੋਂ, 8 ਅਗਸਤ (ਮਨਮੋਹਣ ਸਿੰਘ ਕਲੇਰ)-ਪਿੰਡ ਬਰਵਾਲੀ ਕਲਾਂ ਦੇ ਪ੍ਰਵਾਸੀ ਪਰਿਵਾਰ ਵਲੋਂ ਸਕੂਲ ਦੇ ਪ੍ਰਾਇਮਰੀ ਸਕੂਲ ਲਈ ਆਰਥਿਕ ਮਦਦ ਅਤੇ ਵਿਦਿਆਰਥੀਆਂ ਲਈ ਸਟੇਸ਼ਨਰੀ ਦਿੱਤੀ ਗਈ ਹੈ | ਪਵਿੱਤਰ ਸਿੰਘ ਸੇਖੋਂ ਨੇ ਦੱਸਿਆ ਕਿ ਪਿੰਡ ਦੇ ਪ੍ਰਵਾਸੀ ਭਾਰਤੀ ਪਰਿਵਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਰੰਗਮੰਚ ਕਲਾਵਾਂ ਦੀ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਰੰਗਮੰਚ ਕਲਾਵਾਂ ਦੀ ਇਕ ਹਫ਼ਤੇ ਦੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਵਰਕਸ਼ਾਪ 'ਚ ...

ਪੂਰੀ ਖ਼ਬਰ »

ਪਸ਼ੂਆਂ ਦੇ ਲੰਪੀ ਸਕਿਨ ਰੋਗ ਸਬੰਧੀ ਐਸ.ਡੀ.ਐਮ. ਵਲੋਂ ਗਊਸ਼ਾਲਾ ਦਾ ਦੌਰਾ

ਖਮਾਣੋਂ, 8 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਪਸ਼ੂਆਂ ਦੇ ਲੰਪੀ ਚਮੜੀ ਰੋਗ ਸਬੰਧੀ ਐਸ.ਡੀ.ਐਮ. ਖਮਾਣੋਂ ਪਰਨੀਤ ਕੌਰ ਕਾਲੇਕਾ ਵਲੋਂ ਗਊਧਾਮ ਗਊਸ਼ਾਲਾ ਖਮਾਣੋਂ ਖ਼ੁਰਦ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ | ਇਸ ਮੌਕੇ ਹਾਜ਼ਰ ਡਾ. ਰਜੀਵ ਨੰਦਾ ਤੋਂ ਉਨ੍ਹਾਂ ...

ਪੂਰੀ ਖ਼ਬਰ »

ਹਰਿਆਵਲ ਮੁਹਿੰਮ ਤਹਿਤ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਮਲਕੋ ਮਾਜਰਾ ਵਿਖੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਸੂਬਾ ਸਰਕਾਰ ਵਲੋਂ ਚਲਾਈ ਹਰਿਆਵਲ ਮੁਹਿੰਮ ਤਹਿਤ ਪਿੰਡ ਵਿਖੇ ਵੱਡੀ ਗਿਣਤੀ 'ਚ ਖਾਲੀ ਪਈਆਂ ਥਾਵਾਂ 'ਤੇ ਬੂਟੇ ਲਗਾਏ ਗਏ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖਰ੍ਹੇ ਸਹਿਕਾਰੀ ਸਭਾ ਦਾ ਆਮ ਇਜਲਾਸ ਹੋਇਆ

ਜਖਵਾਲੀ, 8 ਅਗਸਤ (ਨਿਰਭੈ ਸਿੰਘ)-ਖਰ੍ਹੇ ਖੇਤੀਬਾੜੀ ਸਹਿਕਾਰੀ ਸਭਾ ਦਾ ਆਮ ਇਜਲਾਸ ਪ੍ਰਧਾਨ ਕੁਲਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਸਭਾ ਦੇ ਸਮੂਹ ਮੈਂਬਰਾਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਉਸਾਰੂ ਮਾਹੌਲ ਵਿਚ ਸਭਾ ਦੇ ਕਾਰੋਬਾਰ ਦੇ ਵਾਧੇ ਲਈ ...

ਪੂਰੀ ਖ਼ਬਰ »

ਤੀਜ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਧਤੌਦਾਂ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਵਿਧਾਇਕ ਲਖਵੀਰ ਸਿੰਘ ਰਾਏ ਦੀ ਪਤਨੀ ਬੀਬੀ ਗੁਰਪ੍ਰੀਤ ਕੌਰ ਰਾਏ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਗਿੱਧਾ ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ ਨਾਕੇਬੰਦੀ

ਬਸੀ ਪਠਾਣਾਂ, 8 ਅਗਸਤ (ਚੰਨਪ੍ਰੀਤ ਪਨੇਸਰ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਬਸੀ ਪਠਾਣਾਂ ਅਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX