ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਮੋਗਾ

ਕੇਂਦਰ ਦੇ ਬਿਜਲੀ ਬਿੱਲ 2022 ਦੇ ਵਿਰੁੱਧ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਬੱਧਨੀ ਕਲਾਂ, 8 ਅਗਸਤ (ਸੰਜੀਵ ਕੋਛੜ) - ਸ/ਡ ਬੱਧਨੀ ਕਲਾਂ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਰਲੀਮੈਂਟ ਵਿਚ ਧੱਕੇਸ਼ਾਹੀ ਨਾਲ ਪਾਸ ਕੀਤੇ ਜਾ ਰਹੇ ਇਲੈਕਟ੍ਰੀਸਿਟੀ ਅਮੈਡਮੈਟ ਬਿੱਲ 2022 ਅਤੇ ਹੋਰ ਲੋਕ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ ਕੀਤੀ ਗਈ ਅੱਜ ਸਮੁੱਚੇ ਭਾਰਤ ਦਾ ਬਿਜਲੀ ਕਾਮਾ ਕੰਮ ਬੰਦ ਕਰਕੇ ਅਤੇ ਗੇਟ ਰੈਲੀਆਂ ਕਰਕੇ ਇਸ ਬਿੱਲ ਦਾ ਵਿਰੋਧ ਕਰ ਰਿਹਾ ਹੈ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅਸੀਂ ਅੱਜ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹਾਂ | ਅੱਜ ਪੰਜਾਬ ਦੇ ਤੇ ਸਮੁੱਚੇ ਭਾਰਤ ਦੇ ਲੋਕ ਨਰਿੰਦਰ ਮੋਦੀ ਦੇ ਲੋਕ ਦੋਖੀ ਬਿਜਲੀ ਬਿੱਲ ਜਿਹੇ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ ਜੇਕਰ ਫਿਰ ਵੀ ਕੇਂਦਰ ਸਰਕਾਰ ਦੇ ਕੰਨਾਂ 'ਤੇ ਜੂੰ ਨਾ ਸਰਕੀ ਅਤੇ ਇਸੇ ਤਰਾਂ ਹੀ ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਲੋਕ ਸੰਘਰਸ਼ ਨੂੰ ਅਣਮਿਥੇ ਸਮੇਂ ਲਈ ਉਲੀਕ ਸਕਦੇ ਹਨ ਅੱਜ ਪੰਜਾਬ ਦੇ ਕੋਨੇ ਕੋਨੇ ਤੋਂ ਪੁੱਜੀਆਂ ਆਵਾਜ਼ਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਬਾਈਕਾਟ ਹੋ ਰਹੇ ਹਨ ਅੱਕੇ ਲੋਕ ਉਹ ਦਿਨ ਵੀ ਲਿਆ ਸਕਦੇ ਹਨ ਕਿ ਲੋਕ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਮੂੰਹ ਕਾਲਾ ਕਰਨ | ਇਸ ਮੌਕੇ ਗੇਟ ਰੈਲੀ ਤੋ ਬਾਅਦ ਬਿਜਲੀ ਬਿੱਲਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਅੱਜ ਦੀ ਇਸ ਰੋਸ ਰੈਲੀ ਨੂੰ ਗੁਰਮੀਤ ਸਿੰਘ ਡਵੀਜ਼ਨ ਪ੍ਰਧਾਨ ਟੈਕਨੀਕਲ ਸਰਵਿਸਿਜ਼ ਯੂਨੀਅਨ, ਬੰਤਾ ਸਿੰਘ ਸ/ਡ ਪ੍ਰਧਾਨ, ਪ੍ਰਦੀਪ ਕੁਮਾਰ, ਸੇਵਕ ਸਿੰਘ ਜ਼ੋਨ ਆਗੂ, ਗੁਰਚਰਨ ਸਿੰਘ ਸਰਕਲ ਆਗੂ, ਕੁਲਵੰਤ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ, ਗੁਰਮੇਲ ਸਿੰਘ ਡਾਲਾ, ਗੁਰਪ੍ਰੀਤ ਸਿੰਘ ਅਮਰਜੀਤ ਸਿੰਘ ਬੱਧਨੀ ਅਤੇ ਬਲਜੀਤ ਸਿੰਘ ਸਮੇਤ ਹੋਰ ਸਾਥੀਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਿਲ ਸਨ |

ਕੇਂਦਰੀ ਬਿਜਲੀ ਸੋਧ ਬਿੱਲ-2022 ਵਿਰੁੱਧ ਵਿਸ਼ਾਲ ਧਰਨੇ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਕੇਂਦਰੀ ਟਰੇਂਡ ਯੂਨੀਅਨਾਂ ਅਤੇ ਪੰਜਾਬ ਦੀਆਂ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਬਿੱਲ 2022 ਪਾਰਲੀਮੈਂਟ 'ਚ ਪੇਸ਼ ਕਰਨ ਵਿਰੁੱਧ ਬਿਜਲੀ ਘਰ ਮੋਗਾ ਦੇ ਮੇਨ ਗੇਟ 'ਤੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਰੈਲੀ ਨੂੰ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 8 ਅਗਸਤ (ਗੁਰਤੇਜ ਸਿੰਘ) - ਮੋਗਾ ਪੁਲਿਸ ਵਲੋਂ ਦੋ ਵੱਖ ਵੱਖ ਥਾਵਾਂ ਤੋਂ ਗਸ਼ਤ ਦੌਰਾਨ 10 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 30 ਸਤੰਬਰ 2022 ਤੱਕ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਡੀ.ਸੀ. ਦਫ਼ਤਰ ਵੱਲ ਕੀਤਾ ਰੋਸ ਮਾਰਚ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਜਿਸ ਆਜ਼ਾਦੀ ਨੂੰ ਪ੍ਰਾਪਤ ਕਰਨ ਲਈ ਦੇਸ਼ ਦੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਆਹੂਤੀ ਦੇਣੀ ਪਈ ਸੀ ਤਾਂ ਜੋ ਵਿਦੇਸ਼ੀ ਹਕੂਮਤ ਤੋਂ ਖਹਿੜਾ ਛਡਾਇਆ ਜਾ ਸਕੇ ਅਤੇ ਇਸ ਸੰਬੰਧੀ 09 ਅਗਸਤ 1942 ਨੂੰ ਦੇਸ਼ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਜਗਜੀਤ ਸਿੰਘ ਦੀਸ਼ਾ ਬਣੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ

ਬੱਧਨੀ ਕਲਾਂ, 8 ਅਗਸਤ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਅਨੇਕਾਂ ਵਾਰ ਮੁਲਤਵੀ ਹੋ ਚੁੱਕੀ ਚੋਣ ਆਖ਼ਰਕਾਰ ਅੱਜ ਸਿਰੇ ਚੜ੍ਹ ਹੀ ਗਈ ਜਦੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤੀਆਂ ਗਈਆਂ ਅਣਥੱਕ ਕੋਸ਼ਿਸ਼ਾਂ ਸਦਕਾ ਅਤੇ ਜਗਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਬਿਜਲੀ ਸੋਧ ਬਿੱਲ ਸੰਬੰਧੀ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਕੋਟ ਈਸੇ ਖਾਂ, 8 ਅਗਸਤ (ਨਿਰਮਲ ਸਿੰਘ ਕਾਲੜਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਤਿੰਨ ਜ਼ੋਨ ਫਤਿਹਗੜ੍ਹ ਪੰਜਤੂਰ, ਕੋਟ ਈਸੇ ਖਾਂ, ਧਰਮਕੋਟ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤ ਵਿਕਾਸ ਕਮਿਸ਼ਨ ਵਲੋਂ ਕਰਵਾਇਆ ਤੀਆਂ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬਾਘਾ ਪੁਰਾਣਾ, 8 ਅਗਸਤ (ਕਿ੍ਸ਼ਨ ਸਿੰਗਲਾ) - ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ ਭਾਰਤ ਵਿਕਾਸ ਕਮਿਸ਼ਨ ਬਾਘਾ ਪੁਰਾਣਾ ਵਲੋਂ ਅਹਿਮ ਉਪਰਾਲਾ ਕਰ ਕੇ ਸਥਾਨਕ ਮਹਿੰਦਰਾ ਪੈਲੇਸ ਵਿਖੇ ਤੀਆਂ ਦਾ ਸਮਾਗਮ ਵੱਡੇ ਪੱਧਰ 'ਤੇ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਭਾਰਤ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੀਆਂ ਬੱਚੀਆਂ ਨੇ ਤੀਆਂ ਦੇ ਤਿਉਹਾਰ 'ਚ ਪਾਈਆਂ ਧੁੰਮਾਂ

ਫ਼ਤਿਹਗੜ੍ਹ ਪੰਜਤੂਰ, 8 ਅਗਸਤ (ਜਸਵਿੰਦਰ ਸਿੰਘ ਪੋਪਲੀ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਕੋਟ ਇਸੇ ਖਾਂ , 8 ਅਗਸਤ (ਨਿਰਮਲ ਸਿੰਘ ਕਾਲੜਾ) - ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਾਵਣ ਦਾ ਪਵਿੱਤਰ ਤਿਉਹਾਰ ਤੀਆਂ ਧੂਮ ਧਾਮ ਨਾਲ ਮਨਾਇਆ ਗਿਆ | ਸਾਉਣ ਦੇ ਮਹੀਨੇ ਮਨਾਇਆ ਜਾਂਂ ਵਾਲਾ ਤੀਆਂ ਦਾ ਤਿਉਹਾਰ ਸਾਡੇ ਪੰਜਾਬੀਆਂ ਦੇ ਜੀਵਨ ਵਿਚ ...

ਪੂਰੀ ਖ਼ਬਰ »

ਰਾਧੇ-ਰਾਧੇ ਟਰੱਸਟ ਨੇ ਮਨਾਇਆ ਚੋਖਾ ਅੰਪਾਇਰ 'ਚ ਤੀਆਂ ਦਾ ਤਿਉਹਾਰ

ਮੋਗਾ, 8 ਅਗਸਤ (ਅਸ਼ੋਕ ਬਾਂਸਲ) - ਰਾਧੇ ਰਾਧੇ ਟਰੱਸਟ ਮੋਗਾ ਵਲੋਂ ਰਾਜਸ੍ਰੀ ਸ਼ਰਮਾ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਹੋਟਲ ਚੋਖਾ ਇੰਪਾਇਰ ਵਿਚ ਤੀਆਂ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਲਗਪਗ 200 ਦੇ ਕਰੀਬ ਔਰਤਾਂ ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਸਿਟੀ ਨੇ ਮਨਾਇਆ ਵਣ ਮਹਾਂਉਤਸਵ ਤੇ ਤੀਆਂ ਦਾ ਤਿਉਹਾਰ

ਮੋਗਾ, 8 ਅਗਸਤ (ਜਸਪਾਲ ਸਿੰਘ ਬੱਬੀ) - ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਸਿਟੀ ਵਲੋਂ ਲਾਇਨ ਡਾ. ਪ੍ਰੇਮ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਵਿਖੇ ਚੇਅਰਮੈਨ ਸੁਭਾਸ਼ ਪਲਤਾ ਅਤੇ ਸਕੂਲ ਪਿ੍ੰਸੀਪਲ ਸ਼ਿਵਾਨੀ ਅਰੋੜਾ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਤੀਆਂ ਦਾ ਆਗਾਜ਼

ਕੋਟ ਈਸੇ ਖਾਂ, 8 ਅਗਸਤ (ਨਿਰਮਲ ਸਿੰਘ ਕਾਲੜਾ) - ਸਾਉਣ ਮਹੀਨੇ ਦੀ ਉਡੀਕ ਹਰੇਕ ਸੱਜ ਵਿਆਹੀ ਕੁੜੀ ਨੂੰ ਹੁੰਦੀ ਹੈ ਕਿਉਂਕਿ ਸਾਉਣ ਮਹੀਨੇ ਦੇ ਵਿਚ ਸੱਜ ਵਿਆਹੀਆਂ ਕੁੜੀਆਂ ਆਪਣੇ ਸਹੁਰੇ ਘਰਾਂ ਤੋਂ ਪੇਕੇ ਘਰ ਆਉਂਦੀਆਂ ਹਨ ਅਤੇ ਸਾਂਝੀ ਸੱਥ ਵਿਚ ਜਦੋਂ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਨੱਥੂਵਾਲਾ ਗਰਬੀ, 8 ਅਗਸਤ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪੁਰਾਤਨ ਪੁਸ਼ਾਕਾਂ ਵਿਚ ਸਜੀਆਂ ਮੁਟਿਆਰਾਂ ਨੇ ਢੋਲ ਦੀ ਤਾਲ 'ਤੇ ਗਿੱਧੇ ਭੰਗੜੇ ...

ਪੂਰੀ ਖ਼ਬਰ »

ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਵਿਖੇ ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ

ਠੱਠੀ ਭਾਈ, 8 ਅਗਸਤ (ਜਗਰੂਪ ਸਿੰਘ ਮਠਾੜੂ) - ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸ਼ੁਰੂ ਕੀਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਸ਼ੀਲ ਕੁਮਾਰ ਤੁਲੀ ਤੇ ਉਪ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਹੁੰ ਚੁੱਕ ਸਮਾਗਮ ਤੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ

ਮੋਗਾ, 8 ਅਗਸਤ (ਜਸਪਾਲ ਸਿੰਘ ਬੱਬੀ) - ਸਮਾਜ ਸੇਵੀ ਕਾਰਜਾਂ ਵਿਚ ਵਿਲੱਖਣ ਸਥਾਨ ਰੱਖਣ ਵਾਲੀ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਹੁੰ ਚੁੱਕ ਸਮਾਗਮ ਤੇ ਪਰਿਵਾਰ ਮਿਲਣ ਸਮਾਰੋਹ ਪਾਰਕ ਰੀਜੈਸੀ ਮੋਗਾ ਵਿਖੇ ਕਰਵਾਇਆ ਗਿਆ | ਇਸ ਮੌਕੇ ਜੋਤੀ ਜਗਾਉਣ ਦੀ ਰਸਮ ਰੋਟਰੀ 3090 ਦੇ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮ ਹੋਏ 86 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਵਾਰਸਾਂ ਨੂੰ ਕੀਤੇ ਵਾਪਸ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਸਾਲ-2022 ਦੌਰਾਨ ਗੁੰਮ ਹੋਏ ਮੋਬਾਈਲ ਫੋਨਾਂ ਦੀਆਂ ਕੁੱਲ 412 ਲਿਖਤੀ ਦਰਖਾਸਤਾਂ ਆਈਆਂ ਸਨ | ਇਨ੍ਹਾਂ ...

ਪੂਰੀ ਖ਼ਬਰ »

ਬੰਦੀ ਸਿੱਖਾਂ ਦੀ ਰਿਹਾਈ ਲਈ ਮਾਨ ਦੀ ਅਗਵਾਈ 'ਚ ਜੰਤਰ ਮੰਤਰ ਦਿੱਲੀ ਵਿਖੇ ਧਰਨਾ ਕੱਲ੍ਹ - ਬਲਰਾਜ ਸਿੰਘ ਖ਼ਾਲਸਾ

ਕੋਟ ਈਸੇ ਖਾਂ, 8 ਅਗਸਤ (ਗੁਰਮੀਤ ਸਿੰਘ ਖ਼ਾਲਸਾ) - ਪਿਛਲੇ ਸਮੇਂ 'ਚ ਕੇਂਦਰੀ ਹਕੂਮਤਾਂ ਦੀ ਗ਼ਲਤ ਸਿਆਸਤ ਦਾ ਸ਼ਿਕਾਰ ਹੋਈ ਸਿੱਖ ਕੌਮ ਲਈ ਸੰਘਰਸ਼ ਕਰਨ ਵਾਲੇ ਜੇਲ੍ਹਾਂ 'ਚ ਬੰਦ ਯੋਧੇ ਜੋ ਭਾਰਤ ਸਰਕਾਰ ਦੇ ਕਾਨੂੰਨ ਮੁਤਾਬਿਕ ਕਾਫ਼ੀ ਸਮੇਂ ਤੋਂ ਆਪਣੀਆਂ ਸਜ਼ਾਵਾਂ ...

ਪੂਰੀ ਖ਼ਬਰ »

ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦਾ ਰਹੇਗਾ ਚੱਕਾ ਜਾਮ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ) - ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ 9 ਅਗਸਤ ਦੀ ਪ੍ਰਾਈਵੇਟ ਬੱਸਾਂ ਦੀ ਹੜਤਾਲ ਦੇ ਸਬੰਧ ਵਿਚ ਅੱਜ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਮੀਟਿੰਗ ਬੱਸ ਸਟੈਂਡ ਮੋਗਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਇਸ ਹੜਤਾਲ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਸੇਵਾਦਾਰ ਤਰਲੋਕ ਸਿੰਘ ਸਿੰਘਾਂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 8 ਅਗਸਤ (ਕਿ੍ਸ਼ਨ ਸਿੰਗਲਾ) - ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਤਰਲੋਕ ਸਿੰਘ ਸਿੰਘਾਂਵਾਲਾ ਜੋ ਬੀਤੇ ਦਿਨੀਂ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀਆਂ ਨੇ ਤਹਿਸੀਲ ਅੱਗੇ ਧਰਨਾ ਦੇ ਕੇ ਰਜਿਸਟਰੀਆਂ ਰੋਕੀਆਂ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ) - ਪੰਜਾਬ ਕਾਲੋਨਾਈਜਰ ਐਂਡ ਡੀਲਰ ਐਸੋਸੀਏਸ਼ਨ ਪੰਜਾਬ ਦੀ ਜਥੇਬੰਦੀ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਪ੍ਰਧਾਨ ਦੇ ਨਿਰਦੇਸ਼ਾਂ ਤਹਿਤ ਅੱਜ ਮੋਗਾ ਤਹਿਸੀਲ ਵਿਖੇ ਮੋਗਾ ਦੇ ਸਮੂਹ ਪ੍ਰਾਪਰਟੀ ਕਾਰੋਬਾਰੀਆਂ ਲੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਰਾਜ ਭਾਸ਼ਾ ਲਾਗੂ ਕਰਨ ਕਮੇਟੀ ਮੋਗਾ (ਨਰਕਾਸ) ਦੀ ਮੀਟਿੰਗ ਹੋਈ

ਮੋਗਾ, 8 ਅਗਸਤ (ਜਸਪਾਲ ਸਿੰਘ ਬੱਬੀ) - ਨਗਰ ਰਾਜ ਭਾਸ਼ਾ ਲਾਗੂ ਕਰਨ ਕਮੇਟੀ ਮੋਗਾ ਦੀ ਛਮਾਹੀ ਮੀਟਿੰਗ ਸਰਿਤਾ ਜੈਸਵਾਲ ਪ੍ਰਧਾਨ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਐਂਡ ਸਿੰਧ ਬੈਂਕ ਜ਼ੋਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਵਿਦਿਆਰਥੀਆਂ ਨੇ ਭਾਰਤ ਛੱਡੋ ਅੰਦੋਲਨ ਬਾਰੇ ਆਰਟੀਕਲ ਪੇਸ਼ ਕੀਤੇ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ 'ਭਾਰਤ ਛੱਡੋ ਅੰਦੋਲਨ' ਦਿਵਸ ਮੌਕੇ ਵਿਦਿਆਰਥੀਆਂ ਵਲੋਂ ਇਸ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਮੋਗਾ ਮੂਹਰੇ ਰੋਹ ਭਰਪੂਰ ਧਰਨਾ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਡੀ.ਸੀ. ਮੋਗਾ ਮੂਹਰੇ ਰੋਹ ਭਰਪੂਰ ਧਰਨਾ ਦਿੱਤਾ ਗਿਆ ਜਿੱਥੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ 'ਚ ਵੱਡੀ ਗਿਣਤੀ ਮਜ਼ਦੂਰ ਮਰਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX