ਤਾਜਾ ਖ਼ਬਰਾਂ


ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  4 minutes ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  18 minutes ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  28 minutes ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  14 minutes ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 2 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  15 minutes ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 3 hours ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 2 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 3 hours ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 3 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 4 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 5 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 5 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 5 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 6 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  1 minute ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 7 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 7 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 7 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਜੀਤ ਸਿੰਘ ਬਿਜਲੀਵਾਲ ਤੇ ਸਾਥੀਆਂ ਨੇ ਬਿਕਰਮ ਸਿੰਘ ਮਜੀਠੀਆ ਦਾ ਜ਼ਮਾਨਤ ਮਿਲਣ 'ਤੇ ਕੀਤਾ ਸਵਾਗਤ

ਬਟਾਲਾ, 10 ਅਗਸਤ (ਕਾਹਲੋਂ)- ਹਾਈਕੋਰਟ ਵਲੋਂ ਸਾਬਕਾ ਅਕਾਲੀ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ 'ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਵਲੋਂ ਸਾਥੀਆਂ ਸਮੇਤ ਸ: ਮਜੀਠੀਆ ਦਾ ਸਵਾਗਤ ਕੀਤਾ ਗਿਆ | ਸ: ਬਿਜਲੀਵਾਲ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ ਤੇ ਝੂਠ ਨੂੰ ਮੂੰਹ ਦੀ ਖਾਣੀ ਪਈ ਹੈ | ਬੇਸ਼ੱਕ ਵਿਰੋਧੀਆਂ ਵਲੋਂ ਝੂਠ ਬੋਲ ਕੇ ਸ: ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਵਿਚ ਭੇਜਿਆ ਸੀ ਪਰ ਹਮੇਸ਼ਾ ਸੱਚਾਈ ਦੀ ਜਿੱਤ ਹੁੰਦੀ ਹੈ ਜਿਸ 'ਤੇ ਹਾਈਕੋਰਟ ਨੇ ਜ਼ਮਾਨਤ ਦੇ ਕੇ ਇਨਸਾਫ ਕੀਤਾ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਥਾਂ-ਥਾਂ 'ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਇਸ ਕੇਸ ਨਾਲ ਕੋਈ ਵੀ ਵਾਸਤਾ ਨਹੀਂ, ਜਿਸ ਕਰਕੇ ਜਲਦ ਹੀ ਉਹ ਪਾਕ ਸਾਫ਼ ਹੋ ਕੇ ਇਸ ਕੇਸ 'ਚੋਂ ਬਾਹਰ ਨਿਕਲਣਗੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਹਰਨੇਕ ਸਿੰਘ ਦਾਬਾਂਵਾਲ, ਹਰਪ੍ਰੀਤ ਸਿੰਘ ਬਾਜਵਾ ਤੇ ਹੋਰ ਆਗੂ ਹਾਜ਼ਰ ਸਨ |

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਰਿਜਨਲ ਦੇ ਕੱਚੇ ਕਾਮਿਆਂ ਵਲੋਂ ਰੋਸ ਰੈਲੀ

ਗੁਰਦਾਸਪੁਰ, 10 ਅਗਸਤ (ਭਾਗਦੀਪ ਸਿੰਘ ਗੋਰਾਇਆ)- ਅੱਜ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਰਿਜਨਲ ਸਟੇਸ਼ਨ ਵਿਖੇ ਕੱਚੇ ਕਾਮਿਆਂ ਕੰਟਰੈਕਟ ਤੇ ਡੀ.ਪੀ.ਐਲ. ਯੂਨੀਅਨ ਵਲੋਂ ਪੱਕੇ ਕਰਨ ਦੀ ਮੰਗ ਨੰੂ ਲੈ ਕੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ

ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)- ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਬੀ.ਐਸ.ਐਫ. ਦੀ 10 ਬਟਾਲੀਅਨ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਮੀਟਿੰਗ 14 ਨੂੰ

ਦੀਨਾਨਗਰ, 10 ਅਗਸਤ (ਸੋਢੀ/ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ਅਤੇ ਅਨੇਕਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

15 ਅਗਸਤ ਨੂੰ ਸਮੂਹ ਸਿਹਤ ਸੰਸਥਾਵਾਂ 'ਚ ਰਾਸ਼ਟਰੀ ਤਿਰੰਗਾ ਲਹਿਰਾਇਆ ਜਾਵੇ- ਸਿਵਲ ਸਰਜਨ

ਗੁਰਦਾਸਪੁਰ, 10 ਅਗਸਤ (ਆਰਿਫ਼)- ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਸਿਵਲ ਸਰਜਨ ਡਾ: ਹਰਭਜਨ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮੂਹ ਪ੍ਰੋਗਰਾਮ ਤੇ ਸਮੂਹ ਐੱਸ.ਐਮ.ਓ. ਹਾਜ਼ਰ ਹੋਏ | ਇਸ ਮੌਕੇ ਸਿਵਲ ਸਰਜਨ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲੇ੍ਹ ਰਹਿਣਗੇ ਸੇਵਾ ਕੇਂਦਰ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 10 ਅਗਸਤ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ...

ਪੂਰੀ ਖ਼ਬਰ »

ਰਮਨ ਸੰਧੂ ਤੇ ਸੋਨੂੰ ਲੰਗਾਹ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਲੱਡੂ ਵੰਡੇ

ਬਟਾਲਾ, 10 ਅਗਸਤ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਰਮਨਦੀਪ ਸਿੰਘ ਸੰਧੂ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਆਗੂ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੇ ਪੁਲਿਸ ਮੁਲਾਜ਼ਮ 'ਤੇ ਚੜ੍ਹਾਈ ਕਾਰ

ਘੁਮਾਣ, 10 ਅਗਸਤ (ਬੰਮਰਾਹ)- ਥਾਣਾ ਘੁਮਾਣ ਦੀ ਪੁਲਿਸ ਵਲੋਂ ਐੱਸ.ਐੱਚ.ਓ. ਗੁਰਦੇਵ ਸਿੰਘ ਜੌਹਲ ਦੀ ਅਗਵਾਈ ਹੇਠ ਨਾਕੇ ਲਗਾਏ ਗਏ ਸਨ | ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਇਕ ਚਿੱਟੇ ਰੰਗ ਦੀ ਸਵਿਫਟ ਕਾਰ ਪੀ.ਬੀ. 06 ਏ.ਐਚ. 8052 ਜਿਸ ਵਿਚ 2 ਨੌਜਵਾਨ ਸਵਾਰ ਸਨ, ਨੂੰ ਐੱਸ.ਆਈ. ਹਰਜੀਤ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਵਿਆਹੁਤਾ ਵਲੋਂ ਖ਼ੁਦਕੁਸ਼ੀ

ਦੋਰਾਂਗਲਾ, 10 ਅਗਸਤ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਬਾਊਪੁਰ ਜੱਟਾਂ ਵਿਖੇ 32 ਸਾਲਾ ਵਿਆਹੁਤਾ ਰਮਨਦੀਪ ਕੌਰ ਪਤਨੀ ਸਤਵੰਤ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਜਾਣਕਾਰੀ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ ਹੈਰੀਟੇਜ਼ ਕਲੱਬ ਵਲੋਂ ਭਾਰਤੀ ਸੱਭਿਆਚਾਰਕ ਵਿਰਾਸਤ ਨੂੰ ਅੱਗੇ ਵਧਾਉਣ ਦਾ ਪ੍ਰਣ

ਬਟਾਲਾ, 10 ਅਗਸਤ (ਕਾਹਲੋਂ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈਕੰਡਰੀ ਸਕੂਲ ਬਟਾਲਾ ਦੇ ਹੈਰੀਟੇਜ ਕਲੱਬ ਵਲੋਂ ਰਾਸ਼ਟਰੀ ਹੈਾਡਲੂਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਵਿਦਿਆਰਥੀਆਂ ਨੇ ਹੱਥ ਕਰਗਾ ਉਦਯੋਗ ਦੇ ਪ੍ਰਤੀ ਜਾਗਰੂਕਤਾ ਉਤਪੰਨ ਕਰਕੇ ...

ਪੂਰੀ ਖ਼ਬਰ »

ਬਿਜਲੀ ਬਿੱਲ 2022 ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਦੀਨਾਨਗਰ, 10 ਅਗਸਤ (ਸੰਧੂ/ਸੋਢੀ/ਸ਼ਰਮਾ)- ਇੰਪਲਾਈਜ਼ ਫੈਡਰੇਸ਼ਨ ਸੂਬਾ ਕਮੇਟੀ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਸਬ ਡਵੀਜ਼ਨ ਦੀਨਾਨਗਰ ਵਿਖੇ ਪ੍ਰਧਾਨ ਠਾਕੁਰ ਬਲਵੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

300 ਗ੍ਰਾਮ ਚਰਸ ਸਮੇਤ ਤਿੰਨ ਕਾਰ ਸਵਾਰ ਗਿ੍ਫ਼ਤਾਰ

ਦੀਨਾਨਗਰ, 10 ਅਗਸਤ (ਸ਼ਰਮਾ/ਸੰਧੂ/ਸੋਢੀ)- ਦੀਨਾਨਗਰ ਥਾਣੇ ਅਧੀਨ ਪੈਂਦੀ ਬਰਿਆਰ ਚੌਕੀ ਦੇ ਪੁਲਿਸ ਕਰਮਚਾਰੀਆਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ 300 ਗ੍ਰਾਮ ਚਰਸ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਬਰਿਆਰ ਚੌਕੀ ਦੇ ਇੰਚਾਰਜ ਰਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਯੂਥ ਅਕਾਲੀ ਦਲ 'ਚ ਨਵੀਂ ਰੂਹ ਫੂਕੀ : ਅੰਮੂ ਚੀਮਾ

ਬਟਾਲਾ, 10 ਅਗਸਤ (ਕਾਹਲੋਂ)- ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਯੂਥ ਅਕਾਲੀ ਦਲ 'ਚ ਨਵੀਂ ਰੂਹ ਫੂਕੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਿੰਦਰ ਸਿੰਘ ਅੰਮੂ ਚੀਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 10 ਅਗਸਤ (ਆਰਿਫ਼)- ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਐਮ.ਡੀ ਮਨਜਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਤੀਆਂ ਦੀਆਂ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵਲੋਂ ਆਪਣੇ ਵਲਵਲਿਆਂ ਦੀ ਤਰਜਮਾਨੀ ...

ਪੂਰੀ ਖ਼ਬਰ »

ਦਾ ਮਿਲੇਨੀਅਮ ਸਕੂਲ ਬਟਾਲਾ 'ਚ ਪੂਰੇ ਚਾਵਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਪੰਜਗਰਾਈਆਂ, 10 ਅਗਸਤ (ਬਲਵਿੰਦਰ ਸਿੰਘ)- ਜਲੰਧਰ ਰੋਡ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਵਿਚ ਪੂਰੇ ਚਾਵਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ ਹੈ | ਸਕੂਲ ਵਿਚ ਛੋਟੀਆਂ ਜਮਾਤਾਂ ਤੋਂ ਲੈ ਕੇ ਵੱਡੀਆਂ ਜਮਾਤਾਂ ਤੱਕ ਵਿਦਿਆਰਥੀ ਬਹੁਤ ਖੁਸ਼ ਨਜ਼ਰ ਆ ਰਹੇ ਸਨ | ਇਸ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੋਈ ਸੱਚਾਈ ਦੀ ਜਿੱਤ : ਰਿਆੜ, ਮੂੜ, ਭਾਮ

ਹਰਚੋਵਾਲ, 10 ਅਗਸਤ (ਭਾਮ/ਢਿੱਲੋਂ)- ਮਾਝੇ ਦੇ ਜਰਨੈਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲਾਧੂਪੁਰ ਵਿਖੇ ਬੀ.ਏ. ਜਮਾਤਾਂ ਦੇ ਦਾਖਲੇ ਸਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਬਟਾਲਾ, 10 ਅਗਸਤ (ਕਾਹਲੋਂ)- ਸਰਕਾਰੀ ਕਾਲਜ ਲਾਧੂਪੁਰ ਵਿਖੇ (ਸੈਸ਼ਨ 2022-23) ਬੀ.ਏ. ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ ਦਾ ਦਾਖਲਾ ਸ਼ੁਰੂ ਹੈ ਜਿਸ ਲਈ ਦਾਖਲਾ ਲੈਣ ਵਾਲੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਿ੍ੰਸੀਪਲ ਗੁਰਿੰਦਰ ਸਿੰਘ ਕਲਸੀ ਨੇ ਦੱਸਿਆ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ 'ਤੇ ਪਰਚਾ ਸਿਆਸੀ ਬਦਲਾਖੋਰੀ ਤਹਿਤ ਕੀਤਾ ਗਿਆ ਸੀ : ਮੰਗਲ ਸਿੰਘ

ਬਟਾਲਾ, 10 ਅਗਸਤ (ਕਾਹਲੋਂ)-ਸ: ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜਮਾਨਤ ਦੇਣ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ 'ਤੇ ਇਹ ਪਰਚਾ ਸਿਆਸੀ ਬਦਲਾਖੋਰੀ ਤਹਿਤ ਕੀਤਾ ਗਿਆ ਸੀ ਪਰ ਅੱਜ ਸੱਚ ਸਾਰਿਆਂ ਦੇ ਸਾਹਮਣੇ ਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੋਨੂੰ ਲੰਗਾਹ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਨਾਲ ਖੁਸ਼ੀ ਮਨਾਈ

ਕਲਾਨੌਰ, 10 ਅਗਸਤ (ਪੁਰੇਵਾਲ)- ਅੱਜ ਜਦੋਂ ਹੀ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਨਸ਼ਰ ਹੋਈ ਤਾਂ ਹਲਕਾ ਡੇਰਾ ਬਾਬਾ ਨਾਨਕ 'ਚ ਵੀ ਅਕਾਲੀ ਵਰਕਰਾਂ ਵਲੋਂ ਖੁਸ਼ੀਆਂ ਮਨਾਈਆਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੱਚ ਦੀ ਜਿੱਤ ਹੋਈ : ਬੀਬੀ ਕਮਲਜੀਤ ਕੌਰ

ਬਟਾਲਾ, 10 ਅਗਸਤ (ਕਾਹਲੋਂ)-ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਨਾਲ ਆਖਰ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਸ਼ਹਿਰੀ ਵਿੰਗ ਦੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਗੁਰਇਕਬਾਲ ਸਿੰਘ ਮਾਹਲ ਤੇ ਵਰਕਰਾਂ ਨੇ ਕਾਦੀਆਂ 'ਚ ਵੰਡੇ ਲੱਡੂ

ਬਟਾਲਾ, 10 ਅਗਸਤ (ਕਾਹਲੋਂ)- ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਹਲਕਾ ਕਾਦੀਆਂ ਵਿਚ ਲੱਡੂ ਵੰਡ ਕੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਦੋਰਾਂਗਲਾ, 10 ਅਗਸਤ (ਚੱਕਰਾਜਾ)- ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੀ.ਏ, ਬੀ.ਐਸ.ਸੀ ਤੇ ਬੀ.ਸੀ.ਏ ਦੀਆਂ ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ...

ਪੂਰੀ ਖ਼ਬਰ »

ਨਰਿੰਦਰ ਸਿੰਘ ਬਾੜਾ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਵੰਡੇ ਲੱਡੂ

ਦੀਨਾਨਗਰ, 10 ਅਗਸਤ (ਸੰਧੂ/ਸੋਢੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਅੱਜ ਜ਼ਮਾਨਤ ਦਿੱਤੇ ਜਾਣ ਦੀ ਖ਼ਬਰ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਦੀਨਾਨਗਰ ਦੇ ਪਿੰਡ ਬਾੜਾ ਵਿਖੇ ...

ਪੂਰੀ ਖ਼ਬਰ »

ਕ੍ਰਿਸਚਨ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਧਾਰੀਵਾਲ, 10 ਅਗਸਤ (ਜੇਮਸ ਨਾਹਰ)- ਸਵੈ ਸੇਵੀ ਸੰਸਥਾ ਕ੍ਰਿਸ਼ਚਨ ਵੈਲਫ਼ੇਅਰ ਸੁਸਾਇਟੀ ਵਲੋਂ ਨਿਰੰਤਰ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਨੂੰ ਅੱਗੇ ਵਧਾਉਦਿਆਂ ਸੰਸਥਾ ਦੇ ਫਾਊਾਡਰ ਰੈਵ: ਡਾ. ਯੂਨਸ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਸਾਇਟੀ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਧਾਰੀਵਾਲ, 10 ਅਗਸਤ (ਸਵਰਨ ਸਿੰਘ)- ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਚ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੀ ਸਰਪ੍ਰਸਤੀ ਤੇ ਪਿ੍ੰਸੀਪਲ ਡਾ: ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆ ਵਲੋਂ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਭੁਲੇਰ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਬਟਾਲਾ, 10 ਅਗਸਤ (ਹਰਦੇਵ ਸਿੰਘ ਸੰਧੂ)-ਸਥਾਨਕ ਜਲੰਧਰ ਰੋਡ 'ਤੇ ਸਥਿਤ ਐੱਸ.ਬੀ.ਏ.ਐੱਸ. ਭੁਲੇਰ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਅਤਾ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਦੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ...

ਪੂਰੀ ਖ਼ਬਰ »

ਗੋਪਾਲ ਧਾਮ ਗਊਸ਼ਾਲਾ ਵਿਖੇ ਸ਼ਿਵ ਵਿਆਹ ਸਮਾਗਮ ਕਰਵਾਇਆ

ਪਠਾਨਕੋਟ, 10 ਅਗਸਤ (ਸੰਧੂ)- ਸਰਕੁਲਰ ਰੋਡ ਸਥਿਤ ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਵਿਆਹ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਲਾਈਨਜ਼ ਕਲੱਬ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਲੰਪੀ ਸਕਿਨ ਬਿਮਾਰੀ ਨਾਲ ਲੋਕਾਂ ਦੀਆਂ ਮਰ ਰਹੀਆਂ

ਵਡਾਲਾ ਬਾਂਗਰ, 10 ਅਗਸਤ (ਮਨਪ੍ਰੀਤ ਸਿੰਘ ਘੁੰਮਣ)- ਸੂਬੇ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਿਨੋਂ-ਦਿਨ ਪੈਰ ਪਸਾਰ ਰਹੀ ਹੈ ਜਿਸ ਕਰਕੇ ਪੇਂਡੂ ਖੇਤਰ ਦੇ ਦੁੱਧ ਉਤਪਾਦਕ ਕਿੱਤੇ ਵਾਲੇ ਲੋਕਾਂ ਦੀਆਂ ਇਸ ਬਿਮਾਰੀ ਨਾਲ ਰੋਜ਼ ਗਊਆਂ ਮਰ ਰਹੀਆਂ ਹਨ ਜਿਸ ਕਰਕੇ ਸੂਬੇ ਵਿਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਤੱਤਲਾ ਵਲੋਂ ਮੀਟਿੰਗ ਦੌਰਾਨ ਅਹਿਮ ਫ਼ੈਸਲੇ

ਵਡਾਲਾ ਗ੍ਰੰਥੀਆਂ, 10 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਗ੍ਰਾਮ ਪੰਚਾਇਤ ਪਿੰਡ ਤੱਤਲੇ ਦੀ ਇਕ ਜ਼ਰੂਰੀ ਮੀਟਿੰਗ ਸਰਪੰਚ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੈਂਬਰ ਪੰਚਾਇਤ ਹੰਸਾ ਸਿੰਘ, ਹਰਭਜਨ ਸਿੰਘ, ਕੁਲਦੀਪ ਸਿੰਘ, ਚਰਨ ਕੌਰ ਤੋਂ ਇਲਾਵਾ ਨੰਬਰਦਾਰ ...

ਪੂਰੀ ਖ਼ਬਰ »

ਜਨ ਕਲਿਆਨ ਸੇਵਾ ਸਮਿਤੀ ਤੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਕੈਂਪ

ਪਠਾਨਕੋਟ, 10 ਅਗਸਤ (ਸੰਧੂ)- ਜਨ ਕਲਿਆਨ ਸੇਵਾ ਸਮਿਤੀ ਅਤੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਪ੍ਰਧਾਨ ਵਿਜੇ ਪਾਸੀ ਤੇ ਸਮਿਤੀ ਪ੍ਰਧਾਨ ਡਾ: ਐਮ.ਐਲ. ਅੱਤਰੀ ਦੀ ਪ੍ਰਧਾਨਗੀ ਹੇਠ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜ਼ੇ ਲਗਵਾਉਣ 'ਚ ਗੈਵੀ ਕਲੇਰ ਨੇ ਪਿਛਲੇ ਸਾਰੇ ਰਿਕਾਰਡ ਤੋੜੇ

ਗੁਰਦਾਸਪੁਰ, 10 ਅਗਸਤ (ਆਰਿਫ਼)- ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਮਨ ਵਿਚ ਸਭ ਤੋਂ ਪਹਿਲਾਂ ਨਾਂਅ ਵੀਜ਼ਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ, ਕਿਉਂਕਿ ਗੈਵੀ ਕਲੇਰ ਨੇ ਯੂ.ਕੇ, ਕੈਨੇਡਾ ਤੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡ ਤੋੜ ਵੀਜ਼ੇ ...

ਪੂਰੀ ਖ਼ਬਰ »

ਸਮਾਜਿਕ ਸਮਾਨਤਾ ਰੱਥ ਯਾਤਰਾ ਦਾ ਸ਼ਾਹਪੁਰ ਕੰਢੀ ਪਹੁੰਚਣ 'ਤੇ ਨਿੱਘਾ ਸਵਾਗਤ

ਸ਼ਾਹਪੁਰ ਕੰਢੀ, 10 ਅਗਸਤ (ਰਣਜੀਤ ਸਿੰਘ)- ਆਰਥਿਕ ਤੌਰ 'ਤੇ ਕਮਜ਼ੋਰ ਵਿਅਕਤੀਆਂ ਲਈ ਰਾਖਵਾਂਕਰਨ ਦੀ ਮੰਗ ਨੰੂ ਲੈ ਕੇ ਅਖਿਲ ਭਾਰਤੀ ਕਸ਼ੱਤਰੀ ਮਹਾਂ ਸਭਾ ਦੇ ਰਾਸ਼ਟਰੀ ਪ੍ਰਧਾਨ ਮਹਿੰਦਰ ਸਿੰਘ ਤੋਮਰ ਦੀ ਅਗਵਾਈ ਹੇਠ 9 ਅਗਸਤ ਜੰਮੂ-ਕਸ਼ਮੀਰ ਤੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਸਮੂਹ ਨੰਬਰਦਾਰ ਯੂਨੀਅਨ ਵਲੋਂ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦਾ ਧੰਨਵਾਦ

ਕਾਲਾ ਅਫ਼ਗਾਨਾ, 10 ਅਗਸਤ (ਅਵਤਾਰ ਸਿੰਘ ਰੰਧਾਵਾ)- ਪਿਛਲੇ ਲੰਮੇ ਸਮੇਂ ਤੋਂ ਨੰਬਰਦਾਰ ਯੂਨੀਅਨ ਦੀਆਂ ਲਟਕੀਆਂ ਹੋਈਆਂ ਹੱਕੀ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੂੰ ਸਮੂਹ ...

ਪੂਰੀ ਖ਼ਬਰ »

ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਮਿਰਜਾਜਾਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 10 ਅਗਸਤ (ਕਾਹਲੋਂ)- ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਮਿਰਜਾਜਾਨ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸੰਸਕ੍ਰਿਤੀ ਤੇ ਸੱਭਿਆਚਾਰ ਤੋਂ ਜਾਣੂ ਕਰਵਾਉਂਦੇ ਹੋਏ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ...

ਪੂਰੀ ਖ਼ਬਰ »

15 ਅਗਸਤ ਨੂੰ ਮੁੱਖ ਰੱਖਦੇ ਹੋਏ ਆਰਮੀ ਦੇ ਉੱਚ ਅਧਿਕਾਰੀਆਂ ਨੇ ਤਿੱਬੜੀ ਛਾਉਣੀ ਦੇ ਕੀਤੇ ਪੁਖ਼ਤਾ ਪ੍ਰਬੰਧ

ਪੁਰਾਣਾ ਸ਼ਾਲਾ, 10 ਅਗਸਤ (ਅਸ਼ੋਕ ਸ਼ਰਮਾ)- ਗੁਰਦਾਸਪੁਰ ਜ਼ਿਲੇ੍ਹ ਦੀ ਮੁੱਖ ਤਿੱਬੜੀ ਛਾਉਣੀ ਦੇ ਉੱਚ ਅਧਿਕਾਰੀਆਂ ਨੇ 15 ਅਗਸਤ ਦੇ ਦਿਹਾੜੇ ਨੂੰ ਮੁੱਖ ਰੱਖਦੇ ਤਿੱਬੜੀ ਦੇ ਆਲੇ ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਹਨ ਅਤੇ ਤਿੱਬੜੀ ਅੰਦਰ ਦਾਖ਼ਲ ਹੋਣ ...

ਪੂਰੀ ਖ਼ਬਰ »

ਬਿਨਾਂ ਦਸਤਾਵੇਜ਼ ਰੇਤ ਬੱਜਰੀ ਲਿਜਾ ਰਹੇ ਟਿੱਪਰ ਚਾਲਕਾਂ ਤੋਂ ਵਸੂਲਿਆ 52 ਹਜ਼ਾਰ ਰੁਪਏ ਜੁਰਮਾਨਾ

ਡਮਟਾਲ, 10 ਅਗਸਤ (ਰਾਕੇਸ਼ ਕੁਮਾਰ)- ਪੁਲਿਸ ਵਲੋਂ ਬਿਨਾਂ ਦਸਤਾਵੇਜ਼ ਮਟੀਰੀਅਲ ਲੈ ਕੇ ਪੰਜਾਬ ਵਿਚ ਜਾ ਰਹੇ ਟਿੱਪਰ ਚਾਲਕਾਂ ਨੰੂ ਕਾਬੂ ਕਰਕੇ ਉਨ੍ਹਾਂ ਕੋਲੋਂ 52 ਹਜ਼ਾਰ ਰੁਪਏ ਜੁਰਮਾਨਾ ਵਸੂਲਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇੰਦੌਰਾ ਪੁਲਿਸ ਥਾਣੇ ਦੇ ਮੁਖੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਲੋੜਵੰਦ ਤੱਕ ਪਹੁੰਚਾਏਗੀ ਸਰਕਾਰੀ ਸਹੂਲਤਾਂ- ਵਿਭੂਤੀ ਸ਼ਰਮਾ

ਪਠਾਨਕੋਟ, 10 ਅਗਸਤ (ਸੰਧੂ)- ਵਿਧਾਨ ਸਭਾ ਹਲਕਾ ਪਠਾਨਕੋਟ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਅੱਜ ਸਥਾਨਕ ਪਟੇਲ ਚੌਕ ਸਥਿਤ ਦਫ਼ਤਰ ਵਿਖੇ ਬੁਢਾਪਾ, ਅਪਾਹਜ ਤੇ ਵਿਧਵਾ ਪੈਨਸ਼ਨ ਸਮੇਤ ਹੋਰ ਪੈਨਸ਼ਨਾਂ ਲਗਾਉਣ ਸਬੰਧੀ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਰਕਲ ਰੰਗੜ ਨੰਗਲ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅੱਚਲ ਸਾਹਿਬ, 10 ਅਗਸਤ (ਗੁਰਚਰਨ ਸਿੰਘ)- ਅੱਜ ਜਦ ਹੀ ਸ: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਤਾਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਉੱਠੀ | ਇਸ ਮੌਕੇ ਸਮੂਹ ਵਰਕਰਾਂ ਨੇ ਗੁਰੂ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਸਰਕਾਰਾਂ ਸਮੇਂ ਗੈਂਗਸਟਰ ਤੇ ਨਸ਼ਾ ਵੱਡੇ ਪੱਧਰ 'ਤੇ ਪ੍ਰਫੁੱਲਿਤ ਹੋਇਆ : ਕਾਰਜ ਸਿੰਘ ਕੋਟਲਾ

ਵਡਾਲਾ ਬਾਂਗਰ, 10 ਅਗਸਤ (ਮਨਪ੍ਰੀਤ ਸਿੰਘ ਘੁੰਮਣ)- ਪੰਜਾਬ ਸੂਬੇ ਵਿਚ ਕਾਂਗਰਸ ਅਤੇ ਅਕਾਲੀਆਂ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਗੈਂਗਸਟਰ ਅਤੇ ਨਸ਼ਾ ਐਨੇ ਵੱਡੇ ਪੱਧਰ 'ਤੇ ਪ੍ਰਫੁੱਲਿਤ ਹੋਇਆ ਕਿ ਉਸ ਨੇ ਪੰਜਾਬ ਸੂਬੇ ਦੀ ਜਵਾਨੀ ਤੇ ਕਿਸਾਨੀ ਨੂੰ ਤਰੱਕੀਆਂ ਦੀ ਲੀਹਾਂ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਆਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ : ਸਰਪੰਚ ਬਖ਼ਤਾਵਰ ਸਿੰਘ

ਕਿਲ੍ਹਾ ਲਾਲ ਸਿੰਘ, 10 ਅਗਸਤ (ਬਲਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਪਾ ਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ ਅਤੇ ਬਾਕੀ ਰਹਿੰਦੀ ਰਾਸ਼ੀ ਵੀ ਇਕ ਜਾਂ ਦੋ ਕਿਸ਼ਤਾਂ ਵਿਚ ਪਾਉਣ ਦਾ ਵਾਅਦਾ ਕੀਤਾ ਹੈ | ...

ਪੂਰੀ ਖ਼ਬਰ »

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਸਬੰਧੀ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਪਠਾਨਕੋਟ, 10 ਅਗਸਤ (ਚੌਹਾਨ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਕੀਤੀ ਵੀਡੀਓ ਕਾਨਫ਼ਰੰਸ ਵਿਚ ਦਿੱਤੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਦੇ ਉਪ ਮੰਡਲ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ 'ਚ ਹਲਕੇ ਵਿਚੋਂ 100 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ ਦੀ ਰੈਲੀ 'ਤੇ ਜਾਵੇਗਾ : ਗੋਲਡੀ, ਹਨੀ, ਸੋਢੀ

ਘੁਮਾਣ, 10 ਅਗਸਤ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ 'ਚ 100 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਰੈਲੀ ਵਿਚ ਪੁੱਜੇਗਾ | ...

ਪੂਰੀ ਖ਼ਬਰ »

ਏ.ਟੀ.ਐਮ. ਦੀ ਅਦਲਾ-ਬਦਲੀ ਕਰਕੇ ਹਜ਼ਾਰਾਂ ਲੋਕਾਂ ਨਾਲ ਠੱਗੀ ਮਾਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼, ਤਿੰਨ ਦੋਸ਼ੀ ਗਿ੍ਫ਼ਤਾਰ

3ਪਠਾਨਕੋਟ, 10 ਅਗਸਤ (ਚੌਹਾਨ)- ਪਠਾਨਕੋਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਹਜ਼ਾਰਾਂ ਲੋਕਾਂ ਦੇ ਏ.ਟੀ.ਐਮ. ਕਾਰਡਾਂ ਦੀ ਅਦਲਾ-ਬਦਲੀ ਕਰਕੇ ਉਨ੍ਹਾਂ ਦੇ ਖਾਤਿਆਂ ਵਿਚੋਂ ਪੈਸੇ ਕੱਢਵਾਉਂਦੇ ਸਨ | ਪਠਾਨਕੋਟ ...

ਪੂਰੀ ਖ਼ਬਰ »

ਸਮੂਹ ਧਾਰ ਬਲਾਕ ਦੇ ਸਰਪੰਚਾਂ ਨੇ ਤਿਰੰਗਾ ਯਾਤਰਾ ਕੱਢੀ

ਧਾਰਕਲਾਂ, 10 ਅਗਸਤ (ਨਰੇਸ਼ ਪਠਾਨੀਆ)-ਧਾਰ ਬਲਾਕ ਦੇ ਸਰਪੰਚਾਂ ਨੇ ਇਕ ਰੈਲੀ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਰਾਜ ਕੁਮਾਰ ਸਾਰਟੀ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕੱਢੀ | ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਅੱਜ ਪੂਰਾ ਦੇਸ਼ ਆਜ਼ਾਦੀ ਦਾ ਅੰਮਿ੍ਤ ਮਹਾਂ ...

ਪੂਰੀ ਖ਼ਬਰ »

ਯੂ.ਬੀ.ਡੀ.ਸੀ. ਨਹਿਰ ਦਾ ਚੋਰੀ ਹੁੰਦਾ ਪਾਣੀ ਰੋਕਣ ਲਈ ਮਾਝੇ ਦੇ ਸੈਂਕੜੇ ਕਿਸਾਨ ਭੀਮਪੁਰ ਪਹੁੰਚੇ

ਘਰੋਟਾ, 10 ਅਗਸਤ (ਸੰਜੀਵ ਗੁਪਤਾ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਨੇ ਭੀਮਪੁਰ ਪਹੁੰਚ ਕੇ ਅੱਪਰਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਵਿਚੋਂ ਬਿਆਸ ਦਰਿਆ ਵਿਚ ਪਾਣੀ ਪਾਉਣ ਦਾ ਤਿੱਖਾ ਵਿਰੋਧ ਕੀਤਾ | ਜਮਹੂਰੀ ਕਿਸਾਨ ਸਭਾ ਪੰਜਾਬ ਦੇ ...

ਪੂਰੀ ਖ਼ਬਰ »

ਆਨਲਾਈਨ ਹਾਜ਼ਰੀ ਫੀਲਡ ਕਰਮਚਾਰੀਆਂ ਲਈ ਬਣੀ ਜੀਅ ਦਾ ਜੰਜਾਲ

ਸ਼ਾਹਪੁਰ ਕੰਢੀ, 10 ਅਗਸਤ (ਰਣਜੀਤ ਸਿੰਘ)- ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਦੇ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਨੰੂ ਹਾਜ਼ਰੀ ਆਨਲਾਈਨ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਆਨਲਾਈਨ ਲੱਗ ਰਹੀ ਹੈ ਪਰ ਦਰਜਾ ...

ਪੂਰੀ ਖ਼ਬਰ »

ਮਜੀਠੀਆ ਨੰੂ ਜ਼ਮਾਨਤ ਮਿਲਣ 'ਤੇ ਅਕਾਲੀ ਦਲ ਤੇ ਯੂਥ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ

ਪਠਾਨਕੋਟ, 10 ਅਗਸਤ (ਸੰਧੂ)- ਮਾਝੇ ਦੇ ਜਰਨੈਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੰੂ ਅਦਾਲਤ ਵਲੋਂ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਅਗਵਾਈ ਵਿਚ ਅਕਾਲੀ ...

ਪੂਰੀ ਖ਼ਬਰ »

ਰੱਖੜੀ ਬਣਾਓ ਮੁਕਾਬਲੇ ਕਰਵਾਏ

ਪਠਾਨਕੋਟ, 10 ਅਗਸਤ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਰੱਖੜੀ ਦੇ ਤਿਉਹਾਰ ਨੰੂ ਮੁੱਖ ਰੱਖਦੇ ਹੋਏ ਸਕੂਲ ਦੇ ਪਿ੍ੰਸੀਪਲ ਰੇਣੂਕਾ ਕਟੋਚ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਦੇ ਰੱਖੜੀ ਬਣਾਓ ਮੁਕਾਬਲੇ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਭ ਾਜਪਾ ਨੇ 'ਹਰ ਘਰ 'ਚ ਤਿਰੰਗਾ' ਲਹਿਰਾਉਣ ਦੀ ਮੁਹਿੰਮ ਨੂੰ ਲੈ ਕੇ ਪਿੰਡ ਬੁੰਗਲ 'ਚ ਤਿਰੰਗਾ ਮਾਰਚ ਕੱਢਿਆ

ਪਠਾਨਕੋਟ, 10 ਅਗਸਤ (ਚੌਹਾਨ)- ਕੇਂਦਰ ਦੀ ਮੋਦੀ ਸਰਕਾਰ ਤਰਫ਼ੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਤਿਰੰਗਾ ਲਹਿਰਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਭਾਰਤੀ ਕਿਸਾਨ ਮੋਰਚਾ ਮਾਮੂਨ ਮੰਡਲ ਤਰਫੋਂ ਮੰਡਲ ਪ੍ਰਧਾਨ ਅਤੇ ਸਰਪੰਚ ...

ਪੂਰੀ ਖ਼ਬਰ »

ਹਾਦਸਿਆਂ ਨੰੂ ਸੱਦੇ ਦੇ ਰਿਹੈ ਰਾਸ਼ਟਰੀ ਰਾਜ ਮਾਰਗ 'ਤੇ ਪਏ ਟੋਇਆਂ 'ਚ ਭਰਿਆ ਪਾਣੀ

ਧਾਰਕਲਾਂ, 10 ਅਗਸਤ (ਨਰੇਸ਼ ਪਠਾਨੀਆ)- ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ 154-ਏ 'ਤੇ ਜਗ੍ਹਾ-ਜਗ੍ਹਾ ਡੂੰਘੇ ਟੋਏ ਪਏ ਹੋਏ ਹਨ ਜਿਸ ਵਿਚ ਪਾਣੀ ਭਰ ਜਾਣ ਨਾਲ ਇਹ ਟੋਏ ਹਾਦਸਿਆਂ ਨੰੂ ਸੱਦਾ ਦੇ ਰਹੇ ਹਨ ਜਿਸ ਤੋਂ ਨਾਰਾਜ਼ ਦੁਨੇਰਾ ਮੇਨ ਬਾਜ਼ਾਰ ਵਿਚ ਲੋਕਾਂ ਨੇ ਕੇਂਦਰੀ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਪਠਾਨਕੋਟ, 10 ਅਗਸਤ (ਚੌਹਾਨ)- ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤ 'ਤੇ ਰਿਹਾਅ ਹੋਣ 'ਤੇ ਲੱਡੂ ਵੰਡੇ

ਸ਼ਾਹਪੁਰ ਕੰਢੀ, 10 ਅਗਸਤ (ਰਣਜੀਤ ਸਿੰਘ)- ਹਾਈਕੋਰਟ ਵਲੋਂ ਆਪਣਾ ਇਤਿਹਾਸਕ ਫੈਸਲਾ ਸੁਣਾਉਂਦਿਆਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ | ਜਿਸ ਦੀ ਖ਼ਬਰ ਸੁਣਦਿਆਂ ਹੀ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਨੇ ਤਾਜਪੋਸ਼ੀ ਸਮਾਗਮ ਕਰਵਾਇਆ

ਪਠਾਨਕੋਟ, 10 ਅਗਸਤ (ਸੰਧੂ)- ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਅਜੇ ਅਰੋੜਾ ਦੀ ਤਾਜਪੋਸ਼ੀ ਅਤੇ ਡਿਸਟਿ੍ਕ 307 ਦੇ ਗਵਰਨਰ ਦੀ ਆਫੀਸ਼ੀਅਲ ਵਿਜ਼ਿਟ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਡਿਸਟਿ੍ਕ ਗਵਰਨਰ ਡਾ: ਦੂਸ਼ਯੰਤ ...

ਪੂਰੀ ਖ਼ਬਰ »

ਨਿਊ ਸਮਿਤੀ ਮਾਰਕੀਟ ਵਲੋਂ ਡਾਇਰੈਕਟਰ ਐੱਸ.ਐੱਸ. ਬਾਵਾ ਸਨਮਾਨਿਤ

ਪਠਾਨਕੋਟ, 10 ਅਗਸਤ (ਸੰਧੂ)- ਨਿਊ ਸਮਿਤੀ ਮਾਰਕੀਟ ਵਲੋਂ ਵਿਨੇ ਮਹਾਜਨ ਵਿੱਕੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਸੰਸਥਾਪਕ ਪ੍ਰਧਾਨ ਐੱਸ.ਐੱਸ. ਬਾਵਾ ਤੇ ਚੇਅਰਮੈਨ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਊਧਨਵਾਲ, 10 ਅਗਸਤ (ਪਰਗਟ ਸਿੰਘ)- ਵਾਹੁ-ਵਾਹੁ ਸਟੈਪਿੰਗ ਸਟੋਨਜ ਅਕੈਡਮੀ ਅੱਡਾ ਧਰਮਕੋਟ (ਨੇੜੇ ਊਧਨਵਾਲ) ਵਿਚ ਤੀਆਂ ਦਾ ਤਿਉਹਾਰ ਮਨਾਇਆ | ਇਸ ਰੰਗਾਰੰਗ ਪ੍ਰੋਗਰਾਮ ਵਿਚ ਸਾਉਣ ਮਹੀਨੇ ਨਾਲ ਸਬੰਧਤ ਬੋਲੀਆਂ ਗਿੱਧਾ ਪਾਇਆ ਗਿਆ | ਸਕੂਲ ਸਟਾਫ ਤੇ ਵਿਦਿਆਰਥਣਾਂ ਨੇ ਖ਼ੂਬ ...

ਪੂਰੀ ਖ਼ਬਰ »

ਸ਼ਬਦ ਸਾਂਝ ਲਾਇਬਰੇਰੀ ਮਾਨ ਸੈਂਡਵਾਲ ਵਿਖੇ ਸਾਉਣ ਕਵੀ ਦਰਬਾਰ ਕਰਵਾਇਆ

ਕਾਲਾ ਅਫਗਾਨਾ/ਫਤਹਿਗੜ੍ਹ ਚੂੜੀਆਂ, 10 ਅਗਸਤ (ਅਵਤਾਰ ਸਿੰਘ ਰੰਧਾਵਾ, ਐਮ.ਐਸ. ਫੁੱਲ)-ਨਜ਼ਦੀਕੀ ਪਿੰਡ ਮਾਨ ਸੈਂਡਵਾਲ ਵਿਖੇ ਸ਼ਬਦ ਸਾਂਝ ਲਾਇਬਰੇਰੀ ਦੇ ਸੰਸਥਾਪਕ, ਉਘੇ ਸਾਹਿਤਕਾਰ ਜਸਦੇਵ ਮਾਨ ਵਲੋਂ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਅੰਸ਼ਪ੍ਰੀਤ ...

ਪੂਰੀ ਖ਼ਬਰ »

ਆਈ.ਬੀ.ਟੀ ਦੀ ਵਿਦਿਆਰਥਣ ਨੰੂ ਮਿਲੀ ਸਰਕਾਰੀ ਨੌਕਰੀ

ਗੁਰਦਾਸਪੁਰ, 10 ਅਗਸਤ (ਆਰਿਫ਼)-ਆਈ.ਬੀ.ਟੀ ਇੰਸਟੀਚਿਊਟ ਦੀ ਇਕ ਹੋਰ ਵਿਦਿਆਰਥਣ ਮਹਿਕ ਪਿ੍ਆ ਨੇ ਈ.ਟੀ.ਟੀ ਦੀ ਮੇਨ ਪ੍ਰੀਖਿਆ ਪਾਸ ਕਰਕੇ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁਖੀ ਨਵਜੋਤ ਸਿੰਘ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਹਲਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਫਤਹਿਗੜ੍ਹ ਚੂੜੀਆਂ, 10 ਅਗਸਤ (ਐੱਮ.ਐੱਸ. ਫੁੱਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਅੱਜ ਇਥੇ ਸਥਾਨਕ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ | ਉਹ ਅੱਜ ਗੁਰਵਿੰਦਰ ਸਿੰਘ ਟੱਪਰੀਆਂ ਦੇ ਗ੍ਰਹਿ ਵਿਖੇ ਪਹੁੰਚੇ ਸਨ | ਉਨ੍ਹਾਂ ਇਕੱਠੇ ਹੇਏ ਹੋਏ ...

ਪੂਰੀ ਖ਼ਬਰ »

ਪਿ੍ੰਸੀਪਲ ਡਾ: ਤੁਲੀ ਨੇ ਕਿਤਾਬ ਦੀ ਕੀਤੀ ਘੁੰਡ ਚੁਕਾਈ

ਦੀਨਾਨਗਰ, 10 ਅਗਸਤ (ਸੋਢੀ/ਸੰਧੂ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੁਲਾਰੇ ਡਾ: ਸੰਨੀ ਕੁਮਾਰ ਵਲੋਂ ਲਿਖੀ ਗਈ 'ਕਰੰਟ ਮੈਥਡੋਲੋਜੀਜ ਫ਼ਾਰ ਵੈੱਬ ਬੇਸਡ ਸ੍ਰਵਸਿਸ' ਕਿਤਾਬ ਦੀ ਘੁੰਡ ਚੁਕਾਈ ਐੱਸ.ਐੱਸ.ਐਮ. ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਡੀ.ਐੱਸ.ਪੀ ਨੂੰ ਮੰਗ ਪੱਤਰ

ਦੀਨਾਨਗਰ, 10 ਅਗਸਤ (ਸ਼ਰਮਾ/ਸੰਧੂ/ਸੋਢੀ)-25 ਜੂਨ 2022 ਨੂੰ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਫ਼ੋਟੋਗ੍ਰਾਫਰ ਅਜੇ ਕੁਮਾਰ 'ਤੇ ਜਾਨਲੇਵਾ ਹਮਲਾ ਕਰ ਉਸ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਸੀ | ਜਿਸ ਦੀ ਹਾਲਤ ਖ਼ਰਾਬ ਹੋਣ ਤੋਂ ਬਾਅਦ ਅਜੇ ਕੁਮਾਰ ਨੂੰ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਬਟਾਲਾ, 10 ਅਗਸਤ (ਕਾਹਲੋਂ)- ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਡਾਇਰੈਕਟਰ ਸ੍ਰੀ ਮਨੋਹਰ ਲਾਲ ਸ਼ਰਮਾ (ਨੈਸ਼ਨਲ ਅਵਾਰਡ) ਨੂੰ ਰੱਖੜੀ ਬੰਨ ਕੇ ਇਹ ਤਿਉਹਾਰ ਮਨਾਇਆ | ਸ਼ਰਮਾ ਨੇ ...

ਪੂਰੀ ਖ਼ਬਰ »

ਗੋਬਿੰਦ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਦੀਨਾਨਗਰ, 10 ਅਗਸਤ (ਸ਼ਰਮਾ/ਸੋਢੀ/ਸੰਧੂ)- ਗੋਬਿੰਦ ਪਬਲਿਕ ਸਕੂਲ ਦੀਨਾਨਗਰ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੋਨਿਕਾ ਸ਼ਰਮਾ ਤੇ ਮੈਨੇਜਰ ਪਰਮਿੰਦਰ ਕੌਰ ਸੰਧੂ (ਸੋਨੀ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਕੂਲ ਨੂੰ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਗੁਰਦਾਸਪੁਰ, 10 ਅਗਸਤ (ਆਰਿਫ਼)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਦਿੱਤੇ ਜਾਣ ਨਾਲ ਵੱਖ-ਵੱਖ ਅਕਾਲੀ ਆਗੂਆਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਹਾਈਕੋਰਟ ਵਲੋਂ ਬਿਕਰਮ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਗੁਰਦਾਸਪੁਰ, 10 ਅਗਸਤ (ਆਰਿਫ਼)- ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਸਕੂਲ ਦੇ ਡੀ.ਪੀ ਸਾਜਨ ਕੁਮਾਰ ਅਤੇ ਸਮੂਹ ਸਟਾਫ਼ ਦੀ ਦੇਖ-ਰੇਖ ਹੇਠ ਰੱਖੜੀ ਬਣਾਉਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲੈ ਕੇ ਸੁੰਦਰ ...

ਪੂਰੀ ਖ਼ਬਰ »

ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 10 ਅਗਸਤ (ਕਾਹਲੋਂ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਪਿ੍ੰ. ਕੁਲਬੀਰ ਕੌਰ ਦੀ ਨਿਗਰਾਨੀ ਹੇਠ ਮੈਡਮ ਕਿਰਨਦੀਪ ਕੌਰ ਅਤੇ ਮਨਦੀਪ ਬੋਪਾਰਾਏ ਵਲੋਂ ਕਰਵਾਏ ਗਏ | ਇਸ ਮੁਕਾਬਲੇ ਵਿਚ ਜਮਾਤ ਚੌਥੀ ਤੋਂ ਜਮਾਤ ਦਸਵੀਂ ਤੱਕ ਦੇ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਆਲ ਕੇਡਰਸ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਧਾਰੀਵਾਲ, 10 ਅਗਸਤ (ਜੇਮਸ ਨਾਹਰ)-ਪੀ.ਐੱਸ.ਈ.ਬੀ. ਆਲ ਕੇਡਰਸ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੰਗਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਪ੍ਰਧਾਨ ਵਰਿਆਮ ਮਸੀਹ ਸੋਹਲ ਦੀ ਅਗਵਾਈ ਵਿਚ ਮਿੱਲ ਗਰਾਉਂਡ ਧਾਰੀਵਾਲ ਵਿਖੇ ਹੋਈ | ਇਸ ਦੌਰਾਨ ਮੰਗਾਂ ਸਬੰਧੀ ਅਹਿਮ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਬਹਾਦਰੀ ਸਨਮਾਨ ਸਮਾਗਮ ਕਰਵਾਇਆ

ਗੁਰਦਾਸਪੁਰ, 10 ਅਗਸਤ (ਆਰਿਫ਼)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਐਸ.ਡੀ. ਕਾਲਜ ਵਿਖੇ ਸ਼ਹੀਦਾਂ ਦੇ ਸਨਮਾਨ ਵਿਚ ਪ੍ਰਧਾਨ ਰਾਜੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸ਼ੌਰਿਆ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਤਿੱਬੜੀ ਕੈਂਟ ਤੋਂ 96 ਬਿ੍ਗੇਡ ਕਮਾਂਡਰ ਬਿ੍ਗੇਡੀਅਰ ਕਰਨ ...

ਪੂਰੀ ਖ਼ਬਰ »

ਰੱਖੜੀ ਦੀ ਖ਼ਰੀਦਦਾਰੀ ਲਈ ਮੁੱਖ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਗੁਰਦਾਸਪੁਰ, 10 ਅਗਸਤ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ)- 2020 ਵਿਚ ਤਾਲਾਬੰਦੀ ਸ਼ੁਰੂ ਹੋਣ ਤੋਂ ਬਾਅਦ ਬਾਜ਼ਾਰ ਵਿਚ ਰੌਣਕਾਂ ਦਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਰੱਖੜੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਅੰਦਰ ਵੱਡੀ ਚਹਿਲ ਪਹਿਲ ਦੇਖਣ ਨੰੂ ਮਿਲੀ ਹੈ | ਲੋਕਾਂ ਅੰਦਰ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਬਟਾਲਾ, 10 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਰੱਖੜੀ ਦਾ ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭਾਮ ਵਿਚ ਤੀਆਂ ਦਾ ਤਿਉਹਾਰ ਮਨਾਇਆ

ਹਰਚੋਵਾਲ, 10 ਅਗਸਤ (ਢਿੱਲੋਂ/ਭਾਮ)- ਸਰਕਾਰੀ ਹਾਈ ਸਕੂਲ ਭਾਮ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਬੱਚੀਆਂ ਵਲੋਂ ਸੱਭਿਆਚਾਰਕ ਬੋਲੀਆਂ ਪਾ ਕੇ ਖੂਬ ਮਨੋਰੰਜਨ ਕੀਤਾ | ਸਕੂਲ ਦੀ ਮੁੱਖ ਅਧਿਆਪਕ ਕੁਲਭੂਸ਼ਣ ਸਲੋਤਰਾ ਤੇ ਹੋਰ ਅਧਿਆਪਕਾਂ ਵਲੋਂ ਬੱਚੀਆਂ ਨੂੰ ...

ਪੂਰੀ ਖ਼ਬਰ »

ਕੱਲ੍ਹ ਪਿੰਡ ਕੁਲਾਰ ਵਿਚ ਲੱਗੇਗਾ ਖ਼ੂਨਦਾਨ ਕੈਂਪ

ਅਲੀਵਾਲ, 10 ਅਗਸਤ (ਸੁੱਚਾ ਸਿੰਘ ਬੁੱਲੋਵਾਲ)- ਫ਼ਤਹਿਗੜ੍ਹ ਚੂੜੀਆਂ ਦੇ ਐੱਸ.ਐੱਮ.ਓ. ਡਾਕਟਰ ਲਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਤੇ ਹਲਕਾ ਇੰਚਾਰਜ ਬਲਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਕੁਲਾਰ ਵਿਚ 12 ਅਗਸਤ ਨੂੰ ਖੂਨਦਾਨ ਕੈਂਪ ਲਗਾਇਆ ਜਾਵੇਗਾ | ਬਲਬੀਰ ...

ਪੂਰੀ ਖ਼ਬਰ »

4 ਰਾਜਾਂ ਦੀਆਂ ਕਿਸਾਨ ਸੁਸਾਇਟੀ ਨੂੰ ਖੇਤੀਬਾੜੀ ਸੰਦ ਸਬਸਿਡੀ ਸਕੀਮ ਤੋਂ ਬਾਹਰ ਕਰਨ 'ਤੇ ਕਿਸਾਨਾਂ 'ਚ ਰੋਸ

ਕਲਾਨੌਰ, 10 ਅਗਸਤ (ਪੁਰੇਵਾਲ)- ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਦੇਸ਼ ਦੇ ਖੇਤੀਬਾੜੀ ਨਾਲ ਸਬੰਧਤ 4 ਰਾਜਾਂ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਐਨ.ਸੀ.ਟੀ. ਨਵੀਂ ਦਿੱਲੀ ਨੂੰ ਪੱਤਰ ਜਾਰੀ ਕਰਕੇ ਰਜਿਸਟਰਡ ਕਿਸਾਨ ਸੁਸਾਇਟੀ ਨੂੰ ਖੇਤੀਬਾੜੀ ਸੰਦਾਂ ...

ਪੂਰੀ ਖ਼ਬਰ »

2022 ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਉਗਰਾਹਾਂ ਜਥੇਬੰਦੀ ਨੇ ਪੁਰਾਣਾ ਸ਼ਾਲਾ 'ਚ ਮੋਦੀ ਦਾ ਫੂਕਿਆ ਪੁਤਲਾ

ਪੁਰਾਣਾ ਸ਼ਾਲਾ, 10 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)- ਦਿੱਲੀ ਸਰਹੱਦਾਂ 'ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੱਗੇ ਅੰਦੋਲਨ ਦੀ ਵਾਪਸੀ ਲਈ ਮੋਦੀ ਸਰਕਾਰ ਤੇ ਕਿਸਾਨੀ ਸੰਯੁਕਤ ਮੋਰਚੇ ਦਰਮਿਆਨ ਹੋਏ ਸਮਝੌਤੇ 'ਚ ਤਿੰਨ ਖੇਤੀ ਬਿੱਲ ਰੱਦ ਕਰਨ ਦੇ ਨਾਲ ਚੌਥਾ ਬਿਜਲੀ ਸੋਧ ...

ਪੂਰੀ ਖ਼ਬਰ »

ਈ.ਓ. ਅਸ਼ੋਕ ਕੁਮਾਰ ਨੇ ਨਾਜਾਇਜ਼ ਕਬਜ਼ਾਧਾਰੀਆਂ 'ਤੇ 2 ਦਿਨ ਦੀ ਚਿਤਾਵਨੀ ਤੋਂ ਬਾਅਦ ਕੀਤੀ ਕਾਰਵਾਈ

ਦੀਨਾਨਗਰ, 10 ਅਗਸਤ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਸ਼ਹਿਰ ਵਿਚੋਂ ਦੁਕਾਨਾਂ ਦੇ ਬਾਹਰ ਸੜਕ 'ਤੇ ਨਜਾਇਜ਼ ਕਬਜ਼ਾ ਕਰਕੇ ਰੇਹੜੀਆਂ ਫੜੀਆਂ ਲਗਾ ਕੇ ਸੜਕ ਨੂੰ ਜਾਮ ਕਰਨ ਵਾਲੇ ਕਬਜ਼ਾਧਾਰੀਆਂ ਨੂੰ ਨਗਰ ਕੌਂਸਲ ਦੇ ਈ.ਓ ਅਸ਼ੋਕ ਕੁਮਾਰ ਵਲੋਂ 2 ਦਿਨ ਦਾ ਸਮਾਂ ਦਿੱਤਾ ਸੀ ਕਿ ...

ਪੂਰੀ ਖ਼ਬਰ »

ਬੀ.ਐੱਮ.ਐੱਸ.ਐੱਮ. ਕਾਲਜ ਆਫ ਇੰਸਟੀਚਿਊਟ ਦੇ ਕਲਾਨੌਰ ਕੈਂਪਸ 'ਚ 'ਤੀਆਂ' ਮਨਾਈਆਂ

ਕਲਾਨੌਰ, 10 ਅਗਸਤ (ਪੁਰੇਵਾਲ)- ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਇੰਸਟੀਚਿਊਟ ਦੇ ਸਥਾਨਕ ਕੈਂਪਸ ਬੀ.ਐੱਡ. ਕਾਲਜ ਤੇ ਗਗਨ ਇੰਟਰਨੈਸ਼ਨਲ ਸਕੂਲ 'ਚ ਤੀਆਂ ਦਾ ਤਿਉਹਾਰ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਅਗਵਾਈ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਅਮਰਦੀਪ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਤੇ ਦਲ ਖ਼ਾਲਸਾ ਹਰ ਘਰ ਤਿਰੰਗਾ ਸੱਦੇ ਦਾ ਵਿਰੋਧ ਕਰੇਗਾ : ਪਵਾਰ ਤੇ ਖ਼ਾਲਸਾ

ਬਟਾਲਾ, 10 ਅਗਸਤ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖ਼ਾਲਸਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ 13 ਤੋਂ 15 ਅਗਸਤ ਨੂੰ ...

ਪੂਰੀ ਖ਼ਬਰ »

ਈ.ਓ. ਦੀਨਾਨਗਰ ਨੇ ਦੁਕਾਨਦਾਰਾਂ ਤੇ ਲੋਕਾਂ ਨੂੰ ਪੇਪਰ ਤੇ ਨੋਨ ਵੋਵਨ ਦੇ ਲਿਫ਼ਾਫ਼ੇ ਵੰਡ ਕੇ ਕੀਤਾ ਜਾਗਰੂਕ

ਦੀਨਾਨਗਰ, 10 ਅਗਸਤ (ਸੰਧੂ /ਸ਼ਰਮਾ/ਸੋਢੀ)-ਨਗਰ ਕੌਂਸਲ ਦੀਨਾਨਗਰ ਦੇ ਈ.ਓ. ਅਸ਼ੋਕ ਕੁਮਾਰ ਵਲੋਂ ਅੱਜ ਸ਼ਹਿਰ ਦੇ ਦੁਕਾਨਦਾਰਾਂ, ਰੇਹੜੀ ਵਾਲਿਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਉਨ੍ਹਾਂ ਨੂੰ ਪੇਪਰ ਅਤੇ ਨੋਨ ਵੋਵਨ ਦੇ ਬਣੇ ਲਿਫ਼ਾਫ਼ੇ ਵੰਡੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੀ ਗੁਰਦੁਆਰਾ ਟਾਹਲੀ ਸਾਹਿਬ ਦੀ ਕਮੇਟੀ ਦੀ ਚੋਣ ਨੰੂ ਲੈ ਕੇ ਸੰਗਤਾਂ ਦੀ ਮੀਟਿੰਗ

ਦੋਰਾਂਗਲਾ, 10 ਅਗਸਤ (ਚੱਕਰਾਜਾ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੰੂ ਲੈ ਕੇ ਅੱਜ ਪਿੰਡ ਗਾਹਲੜੀ ਅਤੇ ਨੌਸ਼ਹਿਰਾ ਦੀਆਂ ਸੰਗਤਾਂ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਗਾਹਲੜੀ ਵਿਖੇ ਹੋਈ | ਜਿਸ ਵਿਚ ਕਮੇਟੀ ਦੀ ਚੋਣ ਨੰੂ ...

ਪੂਰੀ ਖ਼ਬਰ »

ਗੁਰਦੁਆਰਾ ਨਾਗੀਆਣਾ ਸਾਹਿਬ 'ਚ ਸਾਲਾਨਾ ਗੁਰਮਤਿ ਸਮਾਗਮ ਹੋਵੇਗਾ : ਬਾਬਾ ਕਵਲਜੀਤ ਸਿੰਘ

ਅੱਚਲ ਸਾਹਿਬ, 10 ਅਗਸਤ (ਗੁਰਚਰਨ ਸਿੰਘ)- ਸੰਤ ਬਾਬਾ ਚੁਗੱਤ ਸਿੰਘ ਦੀ ਯਾਦ ਨੂੰ ਸਮਰਪਿਤ 49ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਤੇ ਸੰਤ ਬਾਬਾ ਜੋਗਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 8ਵਾਂ ਸਾਲਾਨਾ ਗੁਰਮਤਿ ਸਮਾਗਮ 8 ਤੇ 9 ਸਤੰਬਰ ਨੂੰ ਸਮੂਹ ਦੇਸ਼-ਵਿਦੇਸ਼ ਅਤੇ ...

ਪੂਰੀ ਖ਼ਬਰ »

ਸੱਚਾਈ ਦੀ ਜਿੱਤ ਹੋਈ, ਝੂਠੇ ਮੁਕੱਦਮੇ 'ਚੋਂ ਬਿਕਰਮ ਸਿੰਘ ਮਜੀਠੀਆ ਬਾ-ਇੱਜ਼ਤ ਬਰੀ ਹੋਣਗੇ : ਅਕਾਲੀ ਆਗੂ

ਬਟਾਲਾ, 10 ਅਗਸਤ (ਕਾਹਲੋਂ)- ਹਾਈਕੋਰਟ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ ਹੈ | ਇਸ ਝੂਠੇ ਮੁਕੱਦਮੇ 'ਚੋਂ ਸ: ਮਜੀਠੀਆ ਬਾ-ਇੱਜ਼ਤ ਬਰੀ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਮਲਕੀਤ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ 'ਚ ਹੀ ਲੋਕ ਭਲਾਈ ਸਕੀਮਾਂ ਅਤੇ ਪੰਜਾਬ ਦਾ ਵਿਕਾਸ ਹੋਇਆ : ਅਕਾਲੀ ਆਗੂ

ਕਿਲ੍ਹਾ ਲਾਲ ਸਿੰਘ, 10 ਅਗਸਤ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਲੋਕਾਂ ਨੂੰ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਮਿਲੀਆਂ ਸਨ ਤੇ ਪੰਜਾਬ ਦਾ ਵਿਕਾਸ ਜੋ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ, ਜਿਸ ਨੂੰ ਲੋਕ ਅੱਜ ਯਾਦ ਕਰ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਐਫ. ਜਵਾਨਾਂ ਦੇ ਰੱਖੜੀ ਬੰਨ੍ਹੀ

ਕੋਟਲੀ ਸੂਰਤ ਮੱਲੀ, 10 ਅਗਸਤ (ਕੁਲਦੀਪ ਸਿੰਘ ਨਾਗਰਾ)- ਜੀ.ਐਸ ਇੰਟਰਨੈਸਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੀਆਂ ਵਿਦਿਆਰਥਣਾਂ ਵਲੋਂ ਬੀ.ਐੱਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਡੀ.ਆਈ.ਜੀ. ਬੀ.ਐਸ.ਐਫ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX