ਤਾਜਾ ਖ਼ਬਰਾਂ


ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  15 minutes ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  19 minutes ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  27 minutes ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  37 minutes ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 1 hour ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  37 minutes ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 1 hour ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 2 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 3 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 3 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 minute ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 4 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 5 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 5 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  about 5 hours ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  about 5 hours ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਲੁਧਿਆਣਾ

ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਬੁੱਧਵਾਰ ਨੂੰ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ | ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ 'ਤੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਅਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ | ਸ੍ਰੀਮਤੀ ਮਲਿਕ ਨੇ ਦੱਸਿਆ ਕਿ ਟਰੈਫ਼ਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਪੰਜਾਬ ਪੁਲਿਸ, ਪੀ.ਏ.ਪੀ., ਐਨ.ਸੀ.ਸੀ ਦੀਆਂ ਵੱਖ-ਵੱਖ ਟੀਮਾਂ ਮਾਰਚ ਪਾਸਟ ਦਾ ਹਿੱਸਾ ਹੋਣਗੀਆਂ, ਜਿਸ ਲਈ ਇੱਥੇ ਪਿਛਲੇ ਕੁੱਝ ਦਿਨਾਂ ਤੋਂ ਰਿਹਰਸਲਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ | ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਵਿਚ ਦਾਖ਼ਲੇ ਦੌਰਾਨ ਪਤਵੰਤਿਆਂ, ਵਿਦਿਆਰਥੀਆਂ ਅਤੇ ਜਨਤਾ ਆਦਿ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਕਿਹਾ ਕਿ ਇਸ ਮੈਗਾ ਈਵੈਂਟ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿ ਲੋਕ ਇਸ ਰਾਸ਼ਟਰੀ ਤਿਉਹਾਰ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਨੀਤਾ ਦਰਸ਼ੀ, ਐਲ.ਏ.ਸੀ. ਨੀਰੂ ਕਤਿਆਲ ਗੁਪਤਾ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਲੱਖਾਂ ਰੁਪਏ ਮੁੱਲ ਦੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ...

ਪੂਰੀ ਖ਼ਬਰ »

ਹੁਣ ਵਾਰਡ 39 ਦੇ ਵਸਨੀਕਾਂ ਦਾ ਦਾਖਲਾ ਖ਼ੂਬਸੂਰਤ ਗੇਟ ਰਾਹੀਂ ਹੋਵੇਗਾ-ਠੁਕਰਾਲ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਵਾਰਡ ਨੰਬਰ 39 ਦੇ ਜਨਤਾ ਨਗਰ ਇਲਾਕੇ ਦੀ ਮੁੱਖ ਸੜਕ 'ਤੇ ਸੁਆਗਤੀ ਗੇਟ ਬਣਾਉਣ ਦੇ ਕੰਮ ਦਾ ਉਦਘਾਟਨ ਇਲਾਕਾ ਕੌਂਸਲਰ ਪਤੀ ਜਸਵਿੰਦਰ ਸਿੰਘ ਠੁਕਰਾਲ ਵਲੋਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ. ਠੁਕਰਾਲ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਨਿੱਜੀਕਰਨ ਵਿਰੁੱਧ ਡਾਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 10 ਅਗਸਤ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਡਾਕ ਵਿਭਾਗ ਦਾ ਨਿੱਜੀਕਰਨ ਕਰਨ ਸਬੰਧੀ ਸ਼ੁਰੂ ਕੀਤੀ ਗਈ ਪ੍ਰਕਿਰਿਆ ਵਿਰੁੱਧ ਕੇਂਦਰੀ ਡਾਕ ਮੁਲਾਜ਼ਮਾਂ ਵਲੋਂ ਅੱਜ ਮਾਤਾ ਰਾਣੀ ਚੌਕ ਲੁਧਿਆਣਾ ਵਿਚ ਕੇਂਦਰੀ ਡਾਕਘਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਧਰਨਾ ਮਾਰਿਆ ...

ਪੂਰੀ ਖ਼ਬਰ »

ਗਲੀ ਜਾਮ ਕਰ ਕੇ ਕੀਤਾ ਜਾ ਰਿਹਾ ਕਾਰੋਬਾਰ ਮੁਹੱਲਾ ਵਾਸੀਆਂ ਲਈ ਬਣਿਆ ਪ੍ਰੇਸ਼ਾਨੀ

ਫੁੱਲਾਂਵਾਲ, 10 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਥਾਣਾ ਦੁੱਗਰੀ ਅਧੀਨ ਆਉਂਦੇ ਏਰੀਏ ਭਾਈ ਹਿੰਮਤ ਸਿੰਘ ਨਗਰ ਦੀ ਗਲੀ ਨੰਬਰ 4 ਵਿਚ ਬੇਕਰੀ ਦਾ ਕਾਰੋਬਾਰ ਕਰਨ ਵਾਲੀ ਇਕ ਫ਼ਰਮ ਦੇ ਫ਼ੈਕਟਰੀ ਮਾਲਕਾਂ ਵਲੋਂ ਗਲੀ ਵਿਚ ਹੀ ਕਬਜ਼ਾ ਕਰ ਕੇ ਕਾਰੋਬਾਰ ਕੀਤਾ ਜਾ ...

ਪੂਰੀ ਖ਼ਬਰ »

ਤਿੰਨ ਲੱਖ ਦੀ ਨਕਦੀ ਹੜੱਪਣ ਵਾਲੇ ਕਿਰਾਏਦਾਰ ਪਤੀ-ਪਤਨੀ ਗਿ੍ਫ਼ਤਾਰ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਦੇ ਮਾਲਕਾਂ ਦੀ ਤਿੰਨ ਲੱਖ ਦੀ ਨਕਦੀ ਹੜੱਪਣ ਵਾਲੇ ਕਿਰਾਏਦਾਰ ਪਤੀ-ਪਤਨੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਰਵਾਸੀ ਭਾਰਤੀ ਜਰਨੈਲ ਰਾਮ ਵਾਸੀ ਪਿੰਡ ਭੋਰਾ ਵੀ ਸ਼ਿਕਾਇਤ ...

ਪੂਰੀ ਖ਼ਬਰ »

ਜੇਲ੍ਹ 'ਚੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਨੈੱਟਵਰਕ ਚਲਾ ਰਹੇ ਤਿੰਨ ਬੰਦੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਅਤੇ ਪਟਿਆਲਾ ਜੇਲ੍ਹ ਵਿਚੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਨੈੱਟਵਰਕ ਚਲਾ ਰਹੇ ਤਿੰਨ ਬੰਦੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਸੀ.ਆਈ.ਏ. ...

ਪੂਰੀ ਖ਼ਬਰ »

ਮੁਫ਼ਤ ਕਣਕ ਵੰਡਣ ਦਾ 90 ਪ੍ਰਤੀਸ਼ਤ ਕੰਮ ਹੋਇਆ ਮੁਕੰਮਲ

ਲੁਧਿਆਣਾ, 10 ਅਗਸਤ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂਆਂ ਰਾਹੀਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਲੋਕਾਂ ਨੂੰ ਰਾਸ਼ਨ ਦਿੱਤਾ ਜਾਂਦਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪੰਦਰਾਂ ਸਾਲ ਦੇ ਬੱਚੇ ਦੀ ਮੌਤ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਟ ਕਲੋਨੀ ਵਿਚ ਕਰੰਟ ਲੱਗਣ ਕਾਰਨ 15 ਸਾਲ ਦੇ ਬੱਚੇ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਦਿੱਤਿਆ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਅਦਿੱਤਿਆ ਸੱਤਵੀਂ ਕਲਾਸ ਵਿਚ ਪੜ੍ਹਦਾ ਸੀ ਅਤੇ ਉਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਥਾਣਾ ਰੇਲਵੇ ਦੀ ਪੁਲਿਸ ਵਲੋਂ ਹਰਦੀਪ ਸਿੰਘ ਵਾਸੀ ਜਲੰਧਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ...

ਪੂਰੀ ਖ਼ਬਰ »

ਧਾਂਦਰੇ ਦੀਆਂ ਤੀਆਂ 'ਤੇ ਰੰਗਾਰੰਗ ਪੇਸ਼ਕਾਰੀ 16 ਨੂੰ -ਸਰਪੰਚ ਧਾਂਦਰਾ

ਫੁੱਲਾਂਵਾਲ, 10 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਧਾਂਦਰਾ ਵਿਖੇ ਸਾਉਣ ਦਾ ਤਿਉਹਾਰ, ਤੀਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 'ਤੀਆਂ ਧਾਂਦਰੇ ਦੀਆ' ਨਾਮ ਹੇਠ 10 ਅਗਸਤ ਤੋਂ 16 ਅਗਸਤ ਤੱਕ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸਰਪੰਚ ...

ਪੂਰੀ ਖ਼ਬਰ »

ਸੜਕਾਂ ਉੱਪਰ ਘੁੰਮ ਰਹੇ ਅਵਾਰਾ ਪਸ਼ੂ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਲੁਧਿਆਣਾ, 10 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਮਾਰਟ ਸਿਟੀ ਕਹੇ ਜਾ ਵਾਲੇ ਸ਼ਹਿਰ ਲੁਧਿਆਣਾ ਵਿਚ ਸ਼ਹਿਰ ਵਾਸੀਆਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਮਾਹਣਾ ਕਰਨਾ ਪੈ ਰਿਹਾ ਹੈ | ਜਿਨ੍ਹਾਂ ਵਿਚ ਆਵਾਰਾ ਪਸ਼ੂਆਂ ਦੀ ਸੱਮਸਿਆਂ ਵੀ ਸ਼ਾਮਲ ਹੈ | ਪਰ ਇਸ ਸੱਮਸਿਆਂ ਦਾ ਕੋਈ ਠੋਸ ...

ਪੂਰੀ ਖ਼ਬਰ »

ਵਾਹਨ ਚਾਲਕਾਂ ਨੂੰ ਕਰਨਾ ਪੈਂਦਾ ਹੈ ਮੁਸ਼ਕਿਲਾਂ ਦਾ ਸਾਹਮਣਾ-ਸੰਨੀ ਆਹੂਜਾ

ਸ਼ਹਿਰ ਦੇ ਪ੍ਰਸਿੱਧ ਨੌਜਵਾਨ ਵਪਾਰੀ ਆਗੂ ਅਤੇ ਸਮਾਜ ਸੇਵਕ ਹਰਮਨਜੀਤ ਸਿੰਘ ਸੰਨੀ ਅਹੂਜਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਰੋਜ਼ਾਨਾ ਹੀ ਲੋਕਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਮੁੱਚੇ ਅਕਾਲੀ ਦਲ ਵਿਚ ਖ਼ੁਸ਼ੀ ਦੀ ਲਹਿਰ, ਆਿਖ਼ਰ ਸੱਚ ਦੀ ਹੋਈ ਜਿੱਤ-ਸ਼ਿਵਾਲਿਕ

ਇਯਾਲੀ/ਥਰੀਕੇ, 10 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਯੋਧੇ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਸਮੁੱਚੇ ਅਕਾਲੀ ਦਲ ਖ਼ਾਸ ਕਰਕੇ ਯੂਥ ...

ਪੂਰੀ ਖ਼ਬਰ »

ਸੜਕ 'ਤੇ ਬਰਸਾਤੀ ਪਾਣੀ ਖੜ੍ਹਾ ਹੋਣ ਕਾਰਨ ਪ੍ਰੇਸ਼ਾਨ ਹਨ ਨਿਊ ਹਰਗੋਬਿੰਦ ਨਗਰ ਦੇ ਦੁਕਾਨਦਾਰ

ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਵਾਰਡ ਨੰਬਰ 91 ਦੇ ਇਲਾਕੇ ਨਿਊ ਹਰਗੋਬਿੰਦ ਨਗਰ, ਮਲੀ ਰੋਡ ਦੇ ਦੁਕਾਨਦਾਰਾਂ ਵਲੋਂ ਉਨ੍ਹਾਂ ਦੇ ਰੋਡ ਤੇ ਬਰਸਾਤੀ ਪਾਣੀ ਖੜ੍ਹਾ ਰਹਿਣ ਕਰਕੇ ਰੋਸ ਪਾਇਆ ਜਾ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਲਈ ਡੀ. ਬੀ. ਈ. ਈ. ਵਿਖੇ ਪਲੇਸਮੈਂਟ ਕੈਂਪ ਕੱਲ੍ਹ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ 12 ਅਗਸਤ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇਂ ਤੋਂ ਦੁਪਹਿਰ 01 ਵਜੇ ਤੱਕ ...

ਪੂਰੀ ਖ਼ਬਰ »

ਲੁਧਿਆਣਾ ਫੋਟੋਗ੍ਰਾਫਰ ਕਲੱਬ ਦੀ ਮਹੱਤਵਪੂਰਨ ਬੈਠਕ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਲੁਧਿਆਣਾ ਫੋਟੋਗਰਾਫਰ ਕਲੱਬ ਵਲੋਂ ਅੱਜ ਸਥਾਨਕ ਹੋਟਲ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ ਗਈ | ਪ੍ਰਧਾਨ ਜਤਿੰਦਰ ਕੁਮਾਰ ਭਸੀਨ ਹੇਠ ਹੋਈ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਜੀ. ਜੀ. ਐਨ. ਆਈ. ਐਮ. ਈ. ਵਿਖੇ ਮੇਜਰ ਹਰਬੰਸ ਸਿੰਘ ਦੀਆਂ 4 ਪੁਸਤਕਾਂ 'ਗੁਰਬਾਣੀ ਵਿਚ ਮਿਥਹਾਸਿਕ/ਇਤਿਹਾਸਕ ਹਵਾਲੇ' 'ਤੇ ਚਰਚਾ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਜੀ.ਜੀ.ਐਨ.ਆਈ.ਐਮ.ਈ.) ਵਲੋਂ ਮੇਜਰ ਹਰਬੰਸ ਸਿੰਘ ਦੀਆਂ 4 ਪੁਸਤਕਾਂ ਗੁਰਬਾਣੀ ਵਿਚ ਮਿਥਹਾਸਿਕ/ਇਤਿਹਾਸਕ ਹਵਾਲੇ 'ਤੇ ਵਿਚਾਰ ਚਰਚਾ ਕਰਨ ਹਿੱਤ ਸਮਾਗਮ ...

ਪੂਰੀ ਖ਼ਬਰ »

ਪੋਸ਼ਣ ਬਾਰੇ ਪੀ. ਏ. ਯੂ. ਵਿਖੇ ਇਕ ਵਿਸ਼ੇਸ਼ ਭਾਸ਼ਨ ਕਰਵਾਇਆ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਭਾਰਤ ਦੀ ਪੋਸ਼ਕਤਾ ਸੁਸਾਇਟੀ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੋਜਨ ਤੇ ਪੋਸ਼ਣ ਵਿਭਾਗ ਨੇ ਇਕ ਵਿਸ਼ੇਸ਼ ਭਾਸ਼ਣ ਕਰਾਇਆ | ਇਸ ਦੇ ਬੁਲਾਰੇ ਬਾਇਓਮੈਡੀਕਲ ਸਾਇੰਸਿਜ, ਕਾਰਡਿਫ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਦਿਹਾਤੀ ਪ੍ਰਧਾਨ ਲੱਕੀ ਵੱਲੋਂ ਕਲੀਨਿਕ ਵਾਲੀ ਜਗ੍ਹਾ ਦਾ ਜਾਇਜ਼ਾ

ਭਾਮੀਆਂ ਕਲਾਂ, 10 ਅਗਸਤ (ਜਤਿੰਦਰ ਭੰਬੀ)-ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਭਰ 'ਚ ਜੋ ਮੁਹੱਲਾ ਕਲੀਨਿਕ ਖੋਲਣ ਦਾ ਜੋ ਬੀੜਾ ਚੁੱਕਿਆ ਗਿਆ ਹੈ | ਉਸ ਦੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਵਾਰਡ ਨੰ: 24 'ਚ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੀਕਸ਼ਾ ...

ਪੂਰੀ ਖ਼ਬਰ »

ਪਿ੍ੰਸੀਪਲ ਡਾ: ਸਰਿਤਾ ਬਹਿਲ ਦੀਵਾਨ ਟੋਡਰ ਮੱਲ ਸੇਵਾ ਰਸੋਈ ਦੇ ਬਣੀ ਲਾਈਫ਼ ਟਾਈਮ ਮੈਂਬਰ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਸ੍ਰੀ ਹਿੰਦੂ ਨਿਆਏ ਪੀਠ ਨੇ ਦੇਵਕੀ ਦੇਵੀ ਜੈਨ ਕਾਲਜ ਦੀ ਪਿ੍ੰਸੀਪਲ ਡਾ. ਸਰਿਤਾ ਬਹਿਲ ਨੂੰ ਦੀਵਾਨ ਟੋਡਰ ਮੱਲ ਸੇਵਾ ਰਸੋਈ ਦਾ ਲਾਈਫ ਟਾਈਮ ਮੈਂਬਰ ਨਿਯੁਕਤ ਕੀਤਾ | ਦੂਜੇ ਪਾਸੇ ਸਮਾਜ ਸੇਵੀ ਸੰਜੀਵ ਮਹਿਮੀ ਨੂੰ ਰਸੋਈ ਪ੍ਰਬੰਧ ਵਿਚ ...

ਪੂਰੀ ਖ਼ਬਰ »

ਪਬਲਿਕ ਐਕਸ਼ਨ ਕਮੇਟੀ ਵਲੋਂ ਪੰਜਾਬ ਵਿਚ ਸਰਗਰਮ ਜਥੇਬੰਦੀਆਂ ਨੂੰ ''ਪ੍ਰਦੂਸ਼ਣ ਤੋਂ ਆਜ਼ਾਦੀU ਰੋਸ ਪ੍ਰਦਰਸ਼ਨ ਕਰਨ ਦਾ ਸੱਦਾ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਪਬਲਿਕ ਐਕਸ਼ਨ ਕਮੇਟੀ ਵਲੋਂ ਪੰਜਾਬ ਵਿਚ ਸਰਗਰਮ ਜਥੇਬੰਦੀਆਂ ਨੂੰ ''ਪ੍ਰਦੂਸ਼ਣ ਤੋਂ ਆਜ਼ਾਦੀU ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ | ਪੀ.ਏ.ਸੀ. ਨੇ 14 ਅਗਸਤ ਨੂੰ ਰੋਸ ਪ੍ਰਦਰਸ਼ਨ ਲਈ ਆਖਿਆ | ਪੀ.ਏ.ਸੀ. ਨੇ ਕਿਹਾ ਕਿ 14 ਅਗਸਤ ...

ਪੂਰੀ ਖ਼ਬਰ »

ਬਰੀਲਿਅੰਟ ਸਟਾਰ ਪ੍ਰੀ ਪ੍ਰਾਇਮਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 10 ਅਗਸਤ (ਭੁੁਪਿੰਦਰ ਸਿੰਘ ਬੈਂਸ)-ਅਸ਼ੋਕ ਨਗਰ ਸਥਿੱਤ ਬਰੀਲਿਅੰਟ ਸਟਾਰ ਪ੍ਰੀ ਪ੍ਰਾਇਮਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਡਾਂਸ ਕੀਤਾ ਗਿਆ | ਇਸ ਮੌਕ ਨਰਸਰੀ ਦੀ ਬੱਚੀ ਜਪਲੀਨ ਕੌਰ ਨੇ ਮਿਸ ਤੀਜ ਦਾ ਖਿਤਾਬ ...

ਪੂਰੀ ਖ਼ਬਰ »

ਨਾਰੀ ਏਕਤਾ ਸੰਸਥਾ ਵਲੋਂ ਮਿਸ ਤਿੰ੍ਰਜਣ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਸੰਸਥਾ ਦੇ ਸਰਪ੍ਰਸਤ ਸੋਹਣ ਸਿੰਘ ਗੋਗਾ ਦੀ ਸਰਪ੍ਰਸਤੀ ਹੇਠ 14 ਅਗਸਤ ਨੂੰ ਕਰਵਾਏ ਜਾਣ ਵਾਲੇ 'ਮਿਸ ਤਿੰ੍ਰਜਣ ਮੇਲਾ ਧੀਆਂ ਦਾ-2022' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ | ਮੇਲੇ ਸੰਬੰਧੀ ...

ਪੂਰੀ ਖ਼ਬਰ »

ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਵਲੋਂ ਯੂ. ਜੀ. ਸੀ. ਤਨਖ਼ਾਹ ਸਕੇਲਾਂ ਲਈ ਅੰਦੋਲਨ ਸ਼ੁਰੂ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੇ ਪੀ.ਏ.ਯੂ. ਲੁਧਿਆਣਾ ਵਿਖੇ ਰੈਲੀ ਕਰਕੇ ਰਾਜ ਵਿਚ ਸੋਧੇ ਹੋਏ ਯੂ.ਜੀ.ਸੀ. ਤਨਖ਼ਾਹ ਸਕੇਲਾਂ ਨੂੰ ਲਾਗੂ ਕਰਨ ਲਈ ਅੰਦੋਲਨ ਸ਼ੁਰੂ ਕੀਤਾ | ਧਰਨੇ ਦਾ ਸੱਦਾ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਪਟਵਾਰੀਆਂ ਨੇ ਦਿੱਤੇ ਵਿਧਾਇਕਾਂ ਨੂੰ ਮੰਗ ਪੱਤਰ

ਲੁਧਿਆਣਾ, 10 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦਿਆਂ ਸੂਬੇ ਵਿਚ ਲਗਭਗ 1056 ਪਟਵਾਰੀਆਂ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ, ਦੇ ਵਿਰੁੱਧ ਮਾਲ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਤੀਆਂ ਦਾ ਤਿਉਹਾਰ ਮਨਾਇਆ

ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ...

ਪੂਰੀ ਖ਼ਬਰ »

ਪਸ਼ੂ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਸੰਬੰਧੀ ਭਗਵੰਤ ਮਾਨ ਵਲੋਂ ਜਾਰੀ ਐਡਵਾਈਜ਼ਰੀ ਦਾ ਭਰਵਾਂ ਸਵਾਗਤ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-'ਅਜੀਤ' ਵਲੋਂ ਲੰਪੀ ਸਕਿਨ ਬਿਮਾਰੀ 'ਤੇ ਪ੍ਰਮੁੱਖਤਾ ਨਾਲ ਛਾਪੀ ਖ਼ਬਰ ਬਾਅਦ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੰਪੀ ਚਮੜੀ ਰੋਗ ਤੋਂ ਪੀੜ੍ਹਤ ਗਾਵਾਂ ਦੇ ਇਲਾਜ ਅਤੇ ਮਿ੍ਤਕ ਗਾਵਾਂ ਦੀ ਸੂਚੀ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਅਗਵਾਈ 'ਚ ਮਹੱਤਵਪੂਰਨ ਬੈਠਕ

ਲੁਧਿਆਣਾ, 10 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਹੋਈ | ਨਗਰ ਨਿਗਮ ਦੇ ਜੋਨ-ਡੀ ਦੇ ਮੀਟਿੰਗ ਵਿਚ ਹੋਈ ਬੈਠਕ ਵਿਚ ਨਗਰ ਨਿਗਮ ਦੀ ਓ ਐਂਡ ਐਮ ਸ਼ਾਖਾ ਦੇ ਅਧਿਕਾਰੀ, ਸ੍ਰੀ ਅਦਿੱਤਿਆ ਕੰਵਰ, ਪੰਜਾਬ ...

ਪੂਰੀ ਖ਼ਬਰ »

ਜੀ. ਐੱਨ. ਕੇ. ਸੀ. ਡਬਲਯੂ. ਵਿਖੇ ਰਾਸ਼ਟਰੀ ਪੁਸਤਕ ਪ੍ਰੇਮੀ ਦਿਵਸ ਮਨਾਇਆ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਮਾਡਲ ਟਾਊਨ ਲੁਧਿਆਣਾ ਦੇ ਹਾਊਸ ਆਫ਼ ਰੀਡਰਜ਼ ਨੇ ''ਰਾਸ਼ਟਰੀ ਪੁਸਤਕ ਪ੍ਰੇਮੀ ਦਿਵਸ'' ਮਨਾਇਆ | ਇਸ ਗਤੀਵਿਧੀ ਦਾ ਉਦੇਸ਼ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਇਕ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਸ ਲੜਾਈ ਵਿਚ ਮਨਿੰਦਰਪਾਲ ਸਿੰਘ ਨਾਮੀ ਹਵਾਲਾਤੀ ਜ਼ਖ਼ਮੀ ਹੋ ਗਿਆ ਸੀ | ਮਮੂਲੀ ਜਿਹੀ ਗੱਲ ਨੂੰ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦੇ ਦੋ ਕਾਬੂ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਅਤੇ ਨਾਜਾਇਜ਼ ਢੰਗ ਨਾਲ ਗੈਸ ਸਿਲੰਡਰ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਨਅਤਕਾਰ ਹਰਸਿਮਰਜੀਤ ਸਿੰਘ ਲੱਕੀ ਸੀਸੂ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ, ਭਾਰਤੀ ਫੌਜ ਦੇ ਸੇਵਾ ਮੁਕਤ ਫਾਈਟਰ ਪਾਇਲਟ, ਲੱਕੀ ਇੰਜਨੀਅਰਸ ਤੇ ਲੱਕੀ ਐਕਸਪੋਰਟਸ ਤੇ ਐਮ.ਡੀ. ਅਤੇ ਉਘੇ ਸਨਅਤਕਾਰ ਹਰਸਿਮਰਜੀਤ ਸਿੰਘ ਲੱਕੀ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਅਧਿਆਪਕਾਂ ਦੇ ਹੱਕਾਂ ਲਈ ਹੋਈ ਸਰਗਰਮ
ਪੰਜਾਬ ਪੱਧਰ 'ਤੇ ਸਿੱਖਿਆ ਮੰਤਰੀ ਪੰਜਾਬ ਨੂੰ ਡੀ. ਈ. ਓ. ਰਾਹੀਂ ਭੇਜੇ ਮੰਗ ਪੱਤਰ

ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਈ.ਟੀ.ਟੀ. ਅਧਿਆਪਕ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਜਿੰਦਰ ਸਿੰਘ ਬੱਦੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਜਨਰਲ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਵਿਚਲੇ 17 ਖ਼ਾਲੀ ਪਲਾਟਾਂ ਵਿਚੋਂ ਮੰਡੀ ਬੋਰਡ ਨੇ ਨਾਜਾਇਜ਼ ਕਬਜ਼ੇ ਛੁਡਵਾਏ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਨਜਾਇਜ਼ ਕਬਜ਼ਿਆਂ ਖਿਲਾਫ਼ ਪੰਜਾਬ ਮੰਡੀ ਵਲੋਂ ਮੁਹਿੰਮ ਵਿੱਢੀ ਗਈ | ਮੰਡੀ ਬੋਰਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਕਮਿਸ਼ਨਰੇਟ ਪੁਲਿਸ ਨੂੰ ਨਾਲ ਲੈ ਕੇ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਲੁਧਿਆਣਾ ਵਿਚ 17 ਖ਼ਾਲੀ ਪਲਾਟਾਂ ਤੋਂ ...

ਪੂਰੀ ਖ਼ਬਰ »

ਇਕ ਹਜ਼ਾਰ ਕਰੋੜ ਸਿੰਜਾਈ ਘੁਟਾਲੇ ਦੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇ-ਸੁਖਦੇਵ ਸਿੰਘ ਚੱਕ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ਦੀ ਸਰਕਾਰ ਸਮੇਂ ਸਿੰਚਾਈ ਵਿਭਾਗ ਘੁਟਾਲੇ ਸਬੰਧੀ ਦਸੰਬਰ 2017 ਕਾਂਗਰਸ ਸਰਕਾਰ ਵਲੋਂ ਗਿ੍ਫ਼ਤਾਰ ਠੇਕੇਦਾਰ ਗੁਰਿੰਦਰ ਸਿੰਘ ਵਲੋਂ ਸਿੰਚਾਈ ਵਿਭਾਗ 'ਚ 1000 ਕਰੋੜ ਦੇ ਘੁਟਾਲੇ ਲਈ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਦੁਖੀ ਸਨਅਤਕਾਰਾਂ ਦੇ ਵਫ਼ਦ ਵਲੋਂ ਕੇਂਦਰੀ ਜ਼ੋਨ ਦੇ ਮੁੱਖ ਇੰਜੀਨੀਅਰ ਨਾਲ ਮੁਲਾਕਾਤ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਬਿਜਲੀ ਕੱਟਾਂ ਤੋਂ ਦੁਖੀ ਸਨਅਤਕਾਰਾਂ ਦੇ ਇਕ ਵਫ਼ਦ ਵਲੋਂ ਬਿਜਲੀ ਨਿਗਮ ਦੀ ਕੇਂਦਰੀ ਜ਼ੋਨ ਲੁਧਿਆਣਾ ਦੇ ਮੁੱਖ ਇੰਜੀਨੀਅਰ ਪਰਵਿੰਦਰ ਸਿੰਘ ਖਾਂਬਾ ਦੇ ਨਾਲ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ...

ਪੂਰੀ ਖ਼ਬਰ »

ਟੋਯੋਟਾ ਕਿਰਲੋਕਰ ਮੋਟਰ ਵਲੋਂ ਲੁਧਿਆਣਾ 'ਚ ਟੋਯੋਟਾ ਵੈਲਫਾਇਰ ਦੀ ਟੈਸਟ ਡ੍ਰਾਈਵ

ਲੁਧਿਆਣਾ, 10 ਅਗਸਤ (ਅ.ਬ.)-ਟੋਯੋਟਾ ਕਿਰਲੋਕਰ ਮੋਟਰ (ਟੀਕੇਐਮ) ਨੇ ਅੱਜ ਆਈਜੇਮ ਟੋਯੋਟਾ ਪਿੰਡ ਭਨੋਹੜ, ਫਿਰੋਜ਼ਪੁਰ ਰੋਡ ਵਿਚ ਟੋਯੋਟਾ ਵੇੈਲਫਾਇਰ ਦੀ ਟੈਸਟ ਡ੍ਰਾਈਵ ਅਯੋਜਿਤ ਕੀਤੀ ਅਤੇ ਕਾਰ ਦੀਆਂ ਖੂਬੀਆਂ ਦੱਸੀਆਂ | ਟੋਯੋਟਾ ਵੈਲਫਾਇਰ, ਇਕ ਸੈਲਫਿੰਗ ਹਾਈਬਿ੍ਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਰਤਨ ਸਮਾਗਮ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਾਹਿਬ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕਾਂਗਰਸ ਨੇ ਕੱਢਿਆ ਤਿਰੰਗਾ ਮਾਰਚ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਆਜ਼ਾਦੀ ਦਿਵਸ ਮੌਕੇ ਕਾਂਗਰਸ ਵਲੋਂ ਤਿਰੰਗਾ ਮਾਰਚ ਕੱਢਿਆ ਗਿਆ, ਜੋ ਕਿ ਹਲਕਾ ਕੇਂਦਰੀ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ | ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਮਾਨਿਕ ਡਾਵਰ, ਵਿਪਨ ਅਰੋੜਾ, ਸਰਬਜੀਤ ਸਰਹਾਲੀ, ਅਨਿਲ ...

ਪੂਰੀ ਖ਼ਬਰ »

ਬੀ. ਕੇ. ਐੱਸ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ 10 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਸਥਿਤ ਬੀ. ਕੇ. ਐੱਸ. ਕਾਨਵੈਂਟ ਸਕੂਲ ਵਿਖੇ ਮੈਡਮ ਸੁਰਿੰਦਰ ਕੌਰ ਦੀ ਦੇਖ ਰੇਖ ਹੇਠ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੇ ਸੋਹਣੀਆਂ ਸੋਹਣੀਆਂ ਦਸਤਾਰਾਂ ਸਜਾਈਆਂ | ਪਿ੍ੰਸੀਪਲ ਹਰਦੇਵ ...

ਪੂਰੀ ਖ਼ਬਰ »

ਬਾਲ ਸੁਧਾਰ ਘਰ 'ਚੋਂ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬਾਲ ਸੁਧਾਰ ਦੇ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠੇ ਪੀ.ਏ.ਯੂ. ਦੇ ਵਿਦਿਆਰਥੀਆਂ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਢਿੱਲੋਂ ਵਲੋਂ ਮੁਲਾਕਾਤ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਮੰਗਾਂ ਮਨਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਮਰਥਨ ਦੇਣ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪੱੁੱਜੇ | ਹੜਤਾਲ 'ਤੇ ਬੈਠੇ ...

ਪੂਰੀ ਖ਼ਬਰ »

ਜਲਜੀਵ ਤਕਨਾਲੋਜੀਆਂ ਨੂੰ ਉਤਸ਼ਾਹਿਤ ਕਰਨ ਲਈ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਏ ਸਿਖਲਾਈ ਕੋਰਸ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਫ਼ਿਸ਼ਰੀਜ਼ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਮਥੁਰਾ ਉਤਰ ਪ੍ਰਦੇਸ਼ ਦੇ 20 ਮੱਛੀ ਅਤੇ ਝੀਂਗਾ ਪਾਲਕ ਕਿਸਾਨਾਂ ਦੀ ਮੰਗ 'ਤੇ ਖਾਰੇ ਪਾਣੀ ਵਿਚ ਝੀਂਗਾ ਪਾਲਣ ਦਾ ਵਧੀਆ ਪ੍ਰਬੰਧਨ ...

ਪੂਰੀ ਖ਼ਬਰ »

ਸਨਅਤਕਾਰ ਪੰਕਜ ਸ਼ਰਮਾ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਜਨਰਲ ਸਕੱਤਰ ਤੇ ਉੱਘੇ ਸਨਅਤਕਾਰ ਪੰਕਜ ਸ਼ਰਮਾ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ 5 ਮੈਂਬਰੀ ਸਲਾਹਕਾਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜੋ ...

ਪੂਰੀ ਖ਼ਬਰ »

ਵਿਧਾਇਕ ਮੁੰਡੀਆਂ ਨੇ ਡਿਸਪੋਜ਼ਲ ਪਲਾਂਟ ਦਾ ਕੀਤਾ ਉਦਘਾਟਨ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਜ ਵਾਰਡ ਨੰਬਰ 28 ਪਿੱਪਲ ਚੌਕ ਢੰਡਾਰੀ ਖ਼ੁਰਦ ਲੁਧਿਆਣਾ ਵਿਖੇ ਡਿਸਪੋਜ਼ਲ ਪਲਾਂਟ ਦਾ ਉਦਘਾਟਨ ਹਰਦੀਪ ਸਿੰਘ ਮੂੰਡੀਆ ਐਮ. ਐਲ. ਏ. ਹਲਕਾ ਸਾਹਨੇਵਾਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਹਰਦੀਪ ਸਿੰਘ ਮੂੰਡੀਆਂ ਨੇ ...

ਪੂਰੀ ਖ਼ਬਰ »

ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ

ਲੁਧਿਆਣਾ, 10 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ | ਸਰਕਾਰੀ ਸਕੂਲ ਸਮਿਟਰੀ ਰੋਡ ਵਿਚ ਸਿਹਤ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਦੇ ਵਿਦਿਆਰਥੀ ਸਨਮਾਨਿਤ

ਆਲਮਗੀਰ, 10 ਅਗਸਤ (ਜਰਨੈਲ ਸਿੰਘ ਪੱਟੀ)-ਸਿਟੀ ਯੂਨੀਵਰਸਿਟੀ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਦੇ 12ਵੀਂ ਜਮਾਤ ਵਿਚੋਂ 70 ਤੋਂ 80 ਫ਼ੀਸਦੀ ਅਤੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਚੈਡੀ ਉਮਾਨ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਐਸ.ਸੀ., ਐਸ.ਟੀ. ਅਤੇ ਔਰਤਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਲ ਇੰਡੀਆ ਯੂਥ ਕਾਂਗਰਸ (ਆਊਟ ਬੀਚ ਸੈਲ) ਦੇ ਚੇਅਰਮੈਨ ਚੈਡੀ ਉਮਾਨ ਰਾਜਗੁਰੂ ਨਗਰ ...

ਪੂਰੀ ਖ਼ਬਰ »

ਵਧੀਕ ਚੋਣ ਅਧਿਕਾਰੀ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਜ਼ਿਲੇ੍ਹ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਨੇ ਮੁਹੱਰਮ ਮੌਕੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ 'ਚ ਪੈਂਦੇ ਸ਼ੇਰਪੁਰ ਸਥਿਤ ਅੱਲ੍ਹਾ ਰੱਖਾ ਵੇਹੜਾ, ਨੇੜੇ ਨੂਰੀ ਮਸਜਿਦ ਵਿਖੇ ਮੁਹੱਰਮ ਦੇ ਮੌਕੇ 'ਤੇ ਮੁਸਲਿਮ ਭਾਈਚਾਰੇ ਵਲੋਂ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਸੈਕਟਰ -39 ਜਮਾਲਪੁਰ ਵਿਖੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਨੂੰ ਬੇਹਤਰੀਨ ਸਕੂਲ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹਨ | ਇਸੇ ਸੰਬੰਧ ਵਿਚ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਮੀਤ ਹੇਅਰ ਨਾਲ ਉਚ ਪੱਧਰੀ ਮੀਟਿੰਗ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਜ਼ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਇਕ ਵਫ਼ਦ ਵਲੋਂ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਵਿਗਿਆਨ ਤਕਨਾਲੋਜੀ ਤੇ ਵਾਤਾਵਰਨ, ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ)-ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਉਦੇਸ਼ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫ਼ੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਮੌਕੇ ਭਾਈ ਰਜਿੰਦਰਪਾਲ ਸਿੰਘ ਖਾਲਸਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX